ਮਾਲਵਾ

ਵਿਧਾਇਕ ਮੂੰਡੀਆਂ ਵਲੋਂ ਹਲਕੇ 'ਚ ਪਾਰਕ ਦੇ ਨਿਰਮਾਣ ਕਾਰਜ਼ਾਂ ਦੀ ਸ਼ੁਰੂਆਤ
ਲੁਧਿਆਣਾ, 03 ਅਗਸਤ : ਸਾਫ ਸੁਥਰਾ ਅਤੇ ਹਰਿਆਵਲ ਭਰਿਆ ਵਾਤਾਵਰਣ ਮੁਹੱਈਆ ਕਰਾਉਣ ਦੇ ਮੰਤਵ ਨਾਲ, ਹਲਕਾ ਸਾਹਨੇਵਾਲ ਤੋਂ ਵਿਧਾਇਕ ਸ. ਹਰਦੀਪ ਸਿੰਘ ਮੂੰਡੀਆਂ ਵੱਲੋਂ ਈ-444 ਫੇਜ-6 ਫੋਕਲ ਪੁਆਇੰਟ ਦੇ ਸਾਹਮਣੇ ਪਾਰਕ ਦੇ ਨਿਰਮਾਣ ਕਾਰਜ਼ਾਂ ਦੀ ਸ਼ੁਰੂਆਤ ਕੀਤੀ ਗਈ। ਇਸ ਮੌਕੇ ਵਿਧਾਇਕ ਮੂੰਡੀਆਂ ਨੇ ਆਪਣੇ ਸੰਬੋਧਨ ਵਿੱਚ ਕਿਹਾ ਕਿ ਮਾਣਯੋਗ ਮੁੱਖ ਮੰਤਰੀ ਪੰਜਾਬ ਸ. ਭਗਵੰਤ ਮਾਨ ਦੀ ਰਹਿਨੁਮਾਈ ਹੇਠ ਅਤੇ ਮਾਣਯੋਗ ਕੈਬਨਿਟ ਮੰਤਰੀ ਸਥਾਨਕ ਸਰਕਾਰਾਂ ਅਤੇ ਸੰਸਦੀ ਮਾਮਲੇ ਸ. ਬਲਕਾਰ ਸਿੰਘ ਦੇ ਉੱਦਮ ਸਦਕਾ ਇਸ....
ਲੁਧਿਆਣਾ ਜ਼ਿਲ੍ਹੇ ਨੂੰ ਸਾਫ਼-ਸੁਥਰਾ, ਹਰਿਆ ਭਰਿਆ ਅਤੇ ਪ੍ਰਦੂਸ਼ਣ ਮੁਕਤ ਬਣਾਉਣ ਲਈ ਠੋਸ ਉਪਰਾਲੇ ਕੀਤੇ ਜਾਣਗੇ : ਕਟਾਰੂਚੱਕ
ਕੈਬਨਿਟ ਮੰਤਰੀ ਵੱਲੋਂ ਬੁੱਢਾ ਦਰਿਆ ਕਾਇਆ ਕਲਪ, ਪੌਦੇ ਲਗਾਉਣ ਅਤੇ ਹੋਰ ਮਹੱਤਵਪੂਰਨ ਪ੍ਰੋਜੈਕਟਾਂ ਦੀ ਸਮੀਖਿਆ ਕਿਹਾ! ਹਰੇਕ ਵਿਧਾਨ ਸਭਾ ਹਲਕੇ 'ਚ 50 ਹਜ਼ਾਰ ਪੌਦੇ ਲਗਾ ਕੇ ਹਰਿਆਵਲ ਵਧਾਉਣ 'ਤੇ ਵਿਸ਼ੇਸ਼ ਜ਼ੋਰ ਦਿੱਤਾ ਜਾਵੇਗਾ ਅਧਿਕਾਰੀਆਂ ਨੂੰ ਸਰਕਾਰ ਅਤੇ ਜਨਤਾ ਦਰਮਿਆਨ ਪਾੜੇ ਨੂੰ ਪੂਰਾ ਕਰਨ ਲਈ ਲੋਕਾਂ ਤੱਕ ਪਹੁੰਚ ਕਰਨ ਦੇ ਵੀ ਦਿੱਤੇ ਨਿਰਦੇਸ਼ ਲੁਧਿਆਣਾ, 3 ਅਗਸਤ : ਪੰਜਾਬ ਦੇ ਖੁਰਾਕ ਤੇ ਸਿਵਲ ਸਪਲਾਈ ਮੰਤਰੀ ਸ੍ਰੀ ਲਾਲ ਚੰਦ ਕਟਾਰੂਚੱਕ ਵਲੋਂ ਜ਼ੋਰ ਦੇ ਕੇ ਕਿਹਾ ਗਿਆ ਕਿ ਲੁਧਿਆਣਾ ਜ਼ਿਲ੍ਹੇ ਨੂੰ ਸਾਫ਼....
ਪੁਲਿਸ ਕਮਿਸ਼ਨਰ ਸਿੱਧੂ ਵੱਲੋਂ ਬਹਾਦੁਰ ਸਿੰਘ ਮਾਨ ਦੇ ਇੰਸਪੈਕਟਰ ਦਾ ਸਟਾਰ ਲਗਾਉਣ ਦੀ ਰਸਮ ਅਦਾ ਕੀਤੀ
ਏ.ਡੀ.ਸੀ.ਪੀ. ਰੁਪਿੰਦਰ ਕੌਰ ਭੱਟੀ ਵੀ ਨਾਲ ਰਹੇ ਮੌਜੂਦ ਲੁਧਿਆਣਾ, 03 ਅਗਸਤ : ਪੁਲਿਸ ਕਮਿਸ਼ਨਰ ਲੁਧਿਆਣਾ ਸ. ਮਨਦੀਪ ਸਿੰਘ ਸਿੱਧੂ ਵੱਲੋਂ ਸਬ-ਇੰਸਪੈਕਟਰ ਬਹਾਦੁਰ ਸਿੰਘ ਮਾਨ ਦੇ ਇੰਸਪੈਕਟਰ ਦਾ ਸਟਾਰ ਲਗਾਉਣ ਦੀ ਰਸਮ ਅਦਾ ਕੀਤੀ ਗਈ। ਇਸ ਮੌਕੇ ਉਨ੍ਹਾਂ ਦੇ ਨਾਲ ਏ.ਡੀ.ਸੀ.ਪੀ. ਰੁਪਿੰਦਰ ਕੌਰ ਭੱਟੀ ਵੀ ਮੌਜੂਦ ਸਨ। ਬਹਾਦੁਰ ਸਿੰਘ ਨੂੰ ਸਟਾਰ ਲਗਾਉਂਦੇ ਹੋਏ, ਸ. ਸਿੱਧੂ ਨੇ ਕਿਹਾ ਕਿ ਮਾਨ ਲਈ ਇਹ ਇੱਕ ਭਾਗਾਂ ਭਰਿਆ ਦਿਨ ਹੈ। ਉਨ੍ਹਾਂ ਕਿਹਾ ਕਿ ਇਹ ਬਹੁਤ ਹੀ ਮਾਣ ਅਤੇ ਸੰਤੁਸ਼ਟੀ ਦੀ ਗੱਲ ਹੈ ਕਿ ਬਹਾਦੁਰ....
ਵਿਧਾਇਕ ਸਿੱਧੂ ਵਲੋਂ ਵਾਰਡ ਨੰਬਰ 43 'ਚ ਲੋਕਾਂ ਦੀਆਂ ਸੁਣੀਆਂ ਮੁਸ਼ਕਿਲਾਂ, ਮੌਕੇ 'ਤੇ ਹੀ ਕਰਵਾਇਆ ਨਿਪਟਾਰਾ 
ਲੁਧਿਆਣਾ, 03 ਅਗਸਤ : ਵਿਧਾਨ ਸਭਾ ਹਲਕਾ ਆਤਮ ਨਗਰ ਤੋਂ ਵਿਧਾਇਕ ਕੁਲਵੰਤ ਸਿੰਘ ਸਿੱਧੂ ਵਲੋਂ ਸਥਾਨਕ ਵਾਰਡ ਨੰਬਰ 43 ਅਧੀਨ ਦੁੱਗਰੀ ਫੇਸ-2, ਗਲਾਡਾ ਹਾਈਟਸ ਸੁਸਾਇਟੀ ਵਿਖੇ ਲੋਕਾਂ ਦੀਆਂ ਮੁਸ਼ਕਿਲਾਂ ਸੁਣੀਆਂ ਅਤੇ ਮੌਕੇ 'ਤੇ ਨਿਪਟਾਰਾ ਵੀ ਕਰਵਾਇਆ ਗਿਆ। ਇਸ ਮੌਕੇ ਉਨ੍ਹਾਂ ਦੇ ਨਾਲ ਸੋਸਾਇਟੀ ਦੇ ਪ੍ਰਧਾਨ ਅਮ੍ਰਿਤਪਾਲ ਸਿੰਘ, ਸ਼ਿਵਮ ਦਿਹਾੜਾ, ਵਰੁਨ ਦੁੱਗਰੀ, ਮੋਬੀ ਅਰੋੜਾ, ਇੰਦਰੀਜੀਤ ਕੌਰ, ਜਤਿਨ ਅਰੋੜਾ, ਅਰਮਜੀਤ ਸਿੰਘ ਬਿਰਦੀ ਅਤੇ ਸੋਸਾਇਟੀ ਦੇ ਹੋਰ ਲੋਕ ਵੀ ਮੌਜੂਦ ਸਨ। ਵਿਧਾਇਕ ਸਿੱਧੂ ਨੇ ਦੁਹਰਾਇਆ....
ਵਿਜੀਲੈਂਸ ਵੱਲੋਂ ਤਹਿਸੀਲਦਾਰ ਦੇ ਨਾਂ 'ਤੇ 7 ਹਜ਼ਾਰ ਰੁਪਏ ਰਿਸ਼ਵਤ ਮੰਗਣ ਦੇ ਦੋਸ਼ ਹੇਠ ਪ੍ਰਾਈਵੇਟ ਵਿਅਕਤੀ ਕਾਬੂ 
ਸਬੰਧਤ ਤਹਿਸੀਲਦਾਰ ਅਤੇ ਪਟਵਾਰੀ ਦੀ ਭੂਮਿਕਾ ਦੀ ਵੀ ਕੀਤੀ ਜਾ ਰਹੀ ਹੈ ਜਾਂਚ ਲੁਧਿਆਣਾ , 3 ਅਗਸਤ : ਪੰਜਾਬ ਵਿਜੀਲੈਂਸ ਬਿਊਰੋ ਨੇ ਰਮਨ ਕੌੜਾ ਦੇ ਨਾਂ ਦੇ ਇੱਕ ਪ੍ਰਾਈਵੇਟ ਵਿਅਕਤੀ, ਜੋ ਆਪਣੇ ਆਪ ਨੂੰ ਜ਼ਿਲ੍ਹਾ ਲੁਧਿਆਣਾ ਦੇ ਕੋਹਾੜਾ ਦਾ ਪਟਵਾਰੀ ਦੱਸਦਾ ਸੀ, ਨੂੰ ਤਹਿਸੀਲਦਾਰ ਦੇ ਨਾਮ 'ਤੇ 7000 ਰੁਪਏ ਰਿਸ਼ਵਤ ਮੰਗਣ ਦੇ ਦੋਸ਼ ਵਿੱਚ ਕਾਬੂ ਕੀਤਾ ਹੈ। ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਅਮਰਜੀਤ ਸਿੰਘ ਵਾਸੀ ਈਸ਼ਰ ਨਗਰ, ਲੁਧਿਆਣਾ ਨੇ ਭ੍ਰਿਸ਼ਟਾਚਾਰ ਵਿਰੋਧੀ ਐਕਸ਼ਨ ਲਾਈਨ 'ਤੇ ਸ਼ਿਕਾਇਤ ਦਰਜ....
ਪੰਜਾਬ ਸਰਕਾਰ ਸਿੱਖਿਆ ਦੇ ਪੱਧਰ ਨੂੰ ਉਤਾਂਹ ਚੁੱਕਣ ਲਈ ਵਚਨਬੱਧ : ਕੁਲਵੰਤ ਸਿੰਘ
ਸਰਕਾਰੀ ਸੰਕੈਡਰੀ ਸਕੂਲ ਮਟੋਰ ਦਾ ਸਾਲਾਨਾ ਇਨਾਮ ਵੰਡ ਸਮਾਰੋਹ ਆਯੋਜਿਤ ਮੋਹਾਲੀ, 03 ਅਗਸਤ : ਭਗਵੰਤ ਸਿੰਘ ਮਾਨ ਦੀ ਸਰਕਾਰ ਪੰਜਾਬ ‘ਚ ਸਿੱਖਿਆ ਦੇ ਪੱਧਰ ਨੂੰ ਉਤਾਂਹ ਚੁੱਕਣ ਦੇ ਲਈ ਲਗਾਤਾਰ ਯਤਨਸ਼ੀਲ ਹੈ ਤੇ ਇਸ ਦੇ ਲਈ ਸੂਬੇ ਭਰ ਵਿੱਚ ਵਿਦਿਆਰਥੀ ਅਤੇ ਅਧਿਆਪਕ ਵਰਗ ਦੇ ਲਈ ਸਾਜਗਾਰ ਮਾਹੌਲ ਤਿਆਰ ਕੀਤਾ ਜਾ ਰਿਹਾ ਹੈ ਤੇ ਭਗਵੰਤ ਸਿੰਘ ਮਾਨ ਦੇ ਸਿੱਖਿਆ ਦੇ ਪੱਧਰ ਨੂੰ ਸਮੇਂ ਦਾ ਹਾਣੀ ਬਣਾਏ ਜਾਣ ਦੇ ਲਈ ਚੁੱਕੇ ਜਾ ਰਹੇ ਕਦਮਾਂ ਦੀ ਸ਼ਲਾਘਾ ਚੁਫਰਿਓਂ ਹੋ ਰਹੀ ਹੈ। ਇਹ ਗੱਲ ਕੁਲਵੰਤ ਸਿੰਘ ਵਿਧਾਇਕ....
ਗ੍ਰਾਮ ਪੰਚਾਇਤ (ਜੀ.ਪੀ.) ਪੱਧਰ ‘ਤੇ ਜਨ ਸੁਰੱਖਿਆ ਸਕੀਮਾਂ ਨਾਲ ਜੋੜਨ ਲਈ ਚਲਾਈ ਮੁਹਿੰਮ ਵਿੱਚ ਐਸ ਏ  ਐਸ ਨਗਰ ਪੰਜਾਬ ਦੇ ਸਾਰੇ ਜ਼ਿਲ੍ਹਿਆਂ ਵਿੱਚੋਂ ਪਹਿਲੇ ਸਥਾਨ ‘ਤੇ
ਐਸਏਐਸ ਨਗਰ, 3 ਅਗਸਤ : ਜਨ ਸੁਰੱਖਿਆ ਯੋਜਨਾਵਾਂ ਜਿਵੇਂ ਕਿ ਪ੍ਰਧਾਨ ਮੰਤਰੀ ਸੁਰੱਖਿਆ ਬੀਮਾ ਯੋਜਨਾ ਅਤੇ ਪ੍ਰਧਾਨ ਮੰਤਰੀ ਜੀਵਨ ਬੀਮਾ ਯੋਜਨਾ ਡੀ ਐਫ਼ ਐਸ, ਵਿੱਤ ਮੰਤਰਾਲਾ, ਭਾਰਤ ਸਰਕਾਰ ਵਿੱਚ ਲੋਕਾਂ ਦੇ ਦਾਖਲੇ ਨੂੰ ਵਧਾਉਣ ਦੇ ਉਦੇਸ਼ ਨਾਲ, ਗ੍ਰਾਮ ਪੰਚਾਇਤ ਪੱਧਰ ‘ਤੇ ਸ਼ੁਰੂ ਕੀਤੀ ਗਈ ਤਿੰਨ ਮਹੀਨੇ ਦੀ ਸ਼ੁਰੂ ਕੀਤੀ ਮੁਹਿੰਮ ਵਿੱਚ ਐਸ ਏ ਐਸ ਨਗਰ ਜ਼ਿਲ੍ਹਾ ਸਭ ਤੋਂ ਵੱਧ ਲੋਕਾਂ ਨੂੰ ਜਨ ਸੁਰੱਖਿਆ ਯੋਜਨਾਵਾਂ ਨਾਲ ਜੋੜ ਕੇ ਸੂਬੇ ਚੋਂ ਪਹਿਲੇ ਥਾਂ ਤੇ ਰਿਹਾ ਹੈ। ਇਸ ਮੁਹਿੰਮ ਦੌਰਾਨ ਕੁੱਲ 65054....
ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਨੇ ਪੰਜਾਬ ਸਰਕਾਰ ਦਾ ਪੁਤਲਾ ਫੂਕਿਆ 
ਮਾਮਲਾ ਯੂਨੀਅਨ ਦੇ ਸੂਬਾ ਪ੍ਰਧਾਨ ਹਰਗੋਬਿੰਦ ਕੌਰ ਅਤੇ ਹੋਰਨਾਂ ਵਰਕਰਾਂ ਨੂੰ ਸਰਕਾਰ ਵੱਲੋਂ ਨੋਟਿਸ ਕੱਢਣ ਦਾ ਮੁੱਲਾਂਪੁਰ ਦਾਖਾ, 3 ਅਗਸਤ (ਸਤਵਿੰਦਰ ਸਿੰਘ ਗਿੱਲ) : ਆਲ ਪੰਜਾਬ ਆਂਗਣਵਾੜੀ ਮੁਲਾਜ਼ਮ ਯੂਨੀਅਨ ਦੀ ਸੂਬਾ ਕਮੇਟੀ ਦੇ ਸੱਦੇ ਤੇ ਅੱਜ ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਨੇ ਵੱਡੀ ਗਿਣਤੀ ਵਿੱਚ ਤਿੰਨ ਸਰਕਲਾਂ ਬਲਾਕ ਸਿੱਧਵਾਂ ਬੇਟ,ਭੂੰਦੜੀ ਅਤੇ ਸਵੱਦੀ ਕਲਾਂ ਦੀਆਂ ਆਂਗਣਵਾੜੀ ਵਰਕਰਾ ਅਤੇ ਹੈਲਪਰਾ ਨੇ ਇਕੱਠੀਆਂ ਹੋ ਕੇ ਪੰਜਾਬ ਸਰਕਾਰ ਦਾ ਪੁਤਲਾ ਬਣਾ ਕੇ ਫੂਕਿਆ ਅਤੇ ਪੰਜਾਬ ਸਰਕਾਰ ਦੇ ਖਿਲਾਫ....
ਹਰਭਜਨ ਭੰਵਰਾ ਦੀ ਕੈਸੇਟ ਮੁੰਡਿਆ ਦਾ ਤਾਇਆ ਦਾ ਪੋਸਟਰ ਕੀਤਾ ਰਿਲੀਜ 
ਮੁੱਲਾਂਪੁਰ ਦਾਖਾ 3 ਅਗਸਤ (ਸਤਵਿੰਦਰ ਸਿੰਘ ਗਿੱਲ) : ਅੱਜ ਪ੍ਰਸਿੱਧ ਪੰਜਾਬੀ ਲੋਕ ਗਾਇਕ ਹਰਭਜਨ ਸਿੰਘ ਭੰਵਰਾ ਦਾਖਾ ਦੀ ਕੈਸਿਟ ਮੁੰਡਿਆਂ ਦਾ ਤਾਇਆ ਪੋਸਟਰ ਰੀਲੀਜ ਕੀਤਾ ਗਿਆ ਪੋਸਟਰ ਰੀਲੀਜ ਕਰਨ ਦੀ ਰਸਮ ਆਮ ਆਦਮੀ ਪਾਰਟੀ ਦੇ ਸ਼ੀਨੀਅਰ ਆਗੂ ਬਲਵਿੰਦਰ ਸਿੰਘ ਬੱਸਣ ਨੇ ਸਮੂਹ ਵਲ਼ੰਟੀਅਰਾਂ ਦੀ ਹਾਜਰੀ ਚ ਕੀਤੀ ਇਸ ਮੋਕੇ ਤੇ ਬੋਲਦਿਆਂ ਬਲਵਿੰਦਰ ਸਿੰਘ ਬੱਸਣ ਨੇ ਆਖਿਆ ਕਿ ਪੰਜਾਬੀ ਸੱਭਿਆਚਾਰ ਦੇ ਪਵਿੱਤਰ ਦਿਉਰ ਭਰਜਾਈ ਦੇ ਰਿਸ਼ਤੇ ਨੂੰ ਦਰਸਾਉਦਾ ਇਹ ਗੀਤ ਸਮਾਜ ਦੇ ਲਈ ਬੜੀ ਵੱਡੀ ਸੇਧ ਦਿੰਦਾ ਹੈ ਅਜਿਹੇ....
ਬਰਨਾਲਾ ‘ਚ ਇੱਕ ਔਰਤ ਦਾ ਦਿਨ ਦਿਹਾੜੇ ਕਤਲ, ਸੀਸੀਟੀਵੀ ਕੈਮਰੇ ‘ਚ ਦਿਖਾਈ ਦਿੱਤੇ 2 ਨਕਾਬਪੋਸ਼, ਪੁiੁਲਸ ਵੱਲੋਂ ਜਾਂਚ ਜਾਰੀ
ਬਰਨਾਲਾ, 02 ਅਗਸਤ : ਸਥਾਨਕ ਸ਼ਹਿਰ ਦੇ ਸੇਖਾ ਰੋਡ ਤੇ ਪੈਂਦੀ ਗਲੀ 01 ਵਿੱਚ ਜਸਵੰਤ ਸਿੰਘ ਰਾਏ ਨਾਮ ਦੇ ਵਿਅਕਤੀ ਦਾ ਘਰ ਹੈ, ਜਦੋਂ ਉਹ ਆਪਣੇ ਕੰਮ ਤੇ ਗਏ ਹੋਏ ਸਨ ਤੇ ਉਨ੍ਹਾਂ ਦੀ ਬੇਟੀ ਪੜ੍ਹਾਈ ਲਈ ਕਾਲਜ ਗਈ ਹੋਣ ਕਰਕੇ ਮੰਜੂ ਬਾਲਾ (49) ਵਿੱਚ ਇੱਕਲੀ ਸੀ, ਜਦੋਂ 1-00 ਵਜੇ ਦੇ ਕਰੀਬ ਜਸਵੰਤ ਰਾਏ ਦੀ ਬੇਟੀ ਘਰ ਆਈ ਤਾਂ ਘਰ ਵਿੱਚ ਸਮਾਨ ਖਿੱਲਰਿਆ ਪਿਆ ਸੀ ਤੇ ਉਸਦੀ ਮਾਂ ਮੰਜੂ ਬਾਲਾ ਫਰਸ਼ ਦੇ ਡਿੱਗੀ ਹੋਈ ਸੀ, ਇਹ ਸਭ ਦੇਖ ਉਸਨੇ ਚੀਂਕਾਂ ਮਾਰਨੀਆਂ ਸ਼ੁਰੂ ਕਰ ਦਿੱਤੀਆਂ ਅਤੇ ਉਸਦੀਆਂ ਚੀਂਕਾਂ ਸੁਣ ਕੇ....
ਮਕਾਨ ਦੀ ਛੱਤ ਡਿੱਗੀ, ਪਰਿਵਾਰ ਦੇ 3 ਜੀਅ ਮਲਬੇ ਹੇਠ ਦੱਬ ਕੇ ਗੰਭੀਰ ਜ਼ਖ਼ਮੀ
ਫਾਜ਼ਿਲਕਾ, 02 ਅਗਸਤ : ਫਾਜ਼ਿਲਕਾ ਦੇ ਰਾਧਾ ਸੁਆਮੀ ਕਾਲੋਨੀ ਵਿੱਚ ਇੱਕ ਮਕਾਨ ਦੀ ਛੱਤ ਡਿੱਗ ਗਈ। ਇਸ ਦੌਰਾਨ ਅੰਦਰ ਸੁੱਤੇ ਪਏ ਪਰਿਵਾਰ ਦੇ 3 ਜੀਅ ਮਲਬੇ ਹੇਠ ਦੱਬ ਕੇ ਗੰਭੀਰ ਜ਼ਖ਼ਮੀ ਹੋ ਗਏ, ਜਿਨ੍ਹਾਂ ਨੂੰ ਸਿਵਲ ਹਸਪਤਾਲ ਦਾਖਲ ਕਰਵਾਇਆ ਗਿਆ।,ਜਿੱਥੋਂ ਇਕ ਬੱਚੀ ਦੀ ਗੰਭੀਰ ਹਾਲਤ ਨੂੰ ਦੇਖਦੇ ਹੋਏ ਉਸ ਨੂੰ ਸ਼੍ਰੀਗੰਗਾਨਗਰ ਰੈਫਰ ਕਰ ਦਿੱਤਾ ਗਿਆ। ਜਾਣਕਾਰੀ ਦਿੰਦਿਆਂ ਇਲਾਕਾ ਨਿਵਾਸੀਆਂ ਨੇ ਦੱਸਿਆ ਕਿ ਇਹ ਹਾਦਸਾ ਅੱਜ ਸਵੇਰੇ 6:30 ਵਜੇ ਵਾਪਰਿਆ। ਉਨ੍ਹਾਂ ਦੱਸਿਆ ਕਿ ਘਰ ਦੇ ਅੰਦਰ ਪਰਿਵਾਰ ਦੇ 3 ਜੀਅ....
ਮਹਿਣਾ ਨੇੜੇ ਬੱਚਿਆਂ ਨਾਲ ਭਰੀਆਂ ਦੋ ਸਕੂਲੀ ਬੱਸਾਂ ਦੀ ਟਰੱਕ ਨਾਲ ਟੱਕਰ, ਕਈ ਬੱਚੇ ਜ਼ਖਮੀ
ਮੋਗਾ, 02 ਅਗਸਤ : ਮੋਗਾ-ਲੁਧਿਆਣਾ ਮੁੱਖ ਮਾਰਗ 'ਤੇ ਬੱਚਿਆਂ ਨਾਲ ਭਰੀਆਂ ਦੋ ਸਕੂਲੀ ਬੱਸਾਂ ਦੀ ਟਰੱਕ ਨਾਲ ਟੱਕਰ ਹੋ ਗਈ। ਜਾਣਕਾਰੀ ਅਨੁਸਾਰ ਮੋਗਾ ਲੁਧਿਆਣਾ ਰੋਡ ’ਤੇ ਪਿੰਡ ਮਹਿਣਾ ਨੇੜੇ ਜਦੋਂ ਇਕ ਬੱਸ ਹਾਈਵੇਅ ਤੋਂ ਸਕੂਲ ਵੱਲ ਮੁੜਨ ਲੱਗੀ ਤਾਂ ਪਿੱਛੇ ਤੋਂ ਇੱਕ ਟਰੱਕ ਨੇ ਬੱਸ ਨੂੰ ਟੱਕਰ ਮਾਰ ਦਿੱਤੀ। ਬੱਸ ਅੱਗੇ ਜਾ ਰਹੀ ਇਕ ਹੋਰ ਸਕੂਲ ਬੱਸ ਨਾਲ ਟਕਰਾ ਗਈ। ਬੱਸਾਂ ਪਲਟ ਗਈਆਂ, ਜਿਸ ਕਾਰਨ ਕਈ ਬੱਚੇ ਜ਼ਖਮੀ ਹੋ ਗਏ ਹਨ। ਬੱਸਾਂ ਵਿਚ ਸਕੂਲ ਦੇ ਅਧਿਆਪਕ ਵੀ ਸਵਾਰ ਸਨ। ਉਹ ਵੀ ਜ਼ਖਮੀ ਹੋਏ ਹਨ। ਲੋਕਾਂ....
ਭਾਸ਼ਾ ਵਿਭਾਗ ਵਲੋਂ ਕਰਵਾਏ ਗਏ ਜ਼ਿਲ੍ਹਾ ਪੱਧਰੀ ਪੰਜਾਬੀ ਸਾਹਿਤ ਸਿਰਜਣ ਅਤੇ ਕਵਿਤਾ ਗਾਇਨ ਮੁਕਾਬਲੇ
ਆਰ.ਐਸ ਮਾਡਲ ਸਕੂਲ ਵਿਖੇ ਆਯੋਜਿਤ ਹੋਇਆ ਸਮਾਗਮ ਪ੍ਰੋਗਰਾਮ ਦਾ ਮੁੱਖ ਮੰਤਵ ਨਵੀਂ ਪੀੜ੍ਹੀ ਦੇ ਮਨ 'ਚ ਆਪਣੀ ਭਾਸ਼ਾ, ਸਾਹਿਤ ਅਤੇ ਸੱਭਿਆਚਾਰ ਪ੍ਰਤੀ ਸੰਵੇਦਨਸ਼ੀਲਤਾ ਪੈਦਾ ਕਰਨਾ - ਜ਼ਿਲ੍ਹਾ ਭਾਸ਼ਾ ਅਫਸਰ ਡਾ. ਸੰਦੀਪ ਸ਼ਰਮਾ ਲੁਧਿਆਣਾ, 02 ਅਗਸਤ : ਡਾਇਰੈਕਟਰ ਭਾਸ਼ਾ ਵਿਭਾਗ ਪੰਜਾਬ, ਡਾ. ਵੀਰਪਾਲ ਕੌਰ ਦੀ ਰਹਿਨੁਮਾਈ ਵਿੱਚ ਇਸ ਸਾਲ ਲੁਧਿਆਣਾ ਦੇ ਜ਼ਿਲ੍ਹਾ ਪੱਧਰੀ ਮੁਕਾਬਲੇ ਸਥਾਨਕ ਆਰ.ਐਸ. ਮਾਡਲ ਸੀਨੀਅਰ ਸੈਕੰਡਰੀ ਸਕੂਲ, ਸ਼ਾਸ਼ਤਰੀ ਨਗਰ ਲੁਧਿਆਣਾ ਵਿਖੇ ਕਰਵਾਏ ਗਏ। ਸਾਹਿਤ ਸਿਰਜਣ ਮੁਕਾਬਲਿਆਂ ਵਿੱਚ....
ਡੀ ਸੀ ਵੱਲੋਂ ਜ਼ਿਲ੍ਹੇ ਚ ਉਪਲਬਧ ਪਰਾਲੀ ਪ੍ਰਬੰਧਨ ਮਸ਼ੀਨਰੀ ਨੂੰ ਵਰਤੋਂ ਯੋਗ/ਕਾਰਜਸ਼ੀਲ ਰੱਖਣ ਲਈ ਨਿਰੀਖਣ ਦੇ ਆਦੇਸ਼
ਜ਼ਿਲ੍ਹੇ ਦੇ 85 ਪਿੰਡਾਂ ਚ ਪਰਾਲੀ ਨੂੰ ਅੱਗ ਲਾਉਣ ਦੀਆਂ ਘਟਨਾਵਾਂ ਦੀ ਤੀਬਰਤਾ ਦੇ ਮੱਦੇਨਜ਼ਰ ਲਾਲ ਅਤੇ ਪੀਲੇ ਜ਼ੋਨ ਚ ਵੰਡ ਕੇ ਰੋਕਥਾਮ ਉਪਾਅ ਕਰਨ ਦੇ ਨਿਰਦੇਸ਼ ਐੱਸ ਏ ਐੱਸ ਨਗਰ, 02 ਅਗਸਤ : ਜ਼ਿਲ੍ਹਾ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਵਿੱਚ ਸਾਲ 2023 ਦੌਰਾਨ ਝੋਨੇ ਦੀ ਪਰਾਲੀ ਨੂੰ ਅੱਗ ਲੱਗਣ ਤੋਂ ਰੋਕਣ ਲਈ ਅਤੇ ਪਰਾਲੀ ਦੇ ਸੁਚੱਜੇ ਪ੍ਰਬੰਧਨ ਲਈ, ਡਿਪਟੀ ਕਮਿਸ਼ਨਰ ਸ਼੍ਰੀਮਤੀ ਆਸ਼ਿਕਾ ਜੈਨ ਵੱਲੋਂ ਅੱਜ ਆਨਲਾਈਨ ਸਮੀਖਿਆ ਮੀਟਿੰਗ ਕਰਦੇ ਹੋਏ ਨਿਰਦੇਸ਼ ਦਿੱਤੇ ਗਏ ਕਿ ਜ਼ਿਲ੍ਹੇ ਵਿੱਚ ਮੌਜੂਦ ਸਬਸਿਡੀ....
ਸਿਹਤ ਵਿਭਾਗ ਵਲੋਂ ਜ਼ਿਲ੍ਹਾ ਵਾਸੀਆਂ ਨੂੰ ਡੇਂਗੂ ਤੋਂ ਬਚਾਅ ਦੀ ਅਪੀਲ
ਘਰ ਅਤੇ ਆਲੇ-ਦੁਆਲੇ ਕਿਤੇ ਵੀ ਪਾਣੀ ਜਮ੍ਹਾਂ ਨਾ ਹੋਣ ਦਿਤਾ ਜਾਵੇ ਜ਼ਿਲ੍ਹੇ ਵਿਚ ਜਾਂਚ ਤੇ ਜਾਗਰੂਕਤਾ ਮੁਹਿੰਮ ਜੰਗੀ ਪੱਧਰ ’ਤੇ ਜਾਰੀ ਮੋਹਾਲੀ, 2 ਅਗਸਤ : ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਵੱਲੋਂ ਜ਼ਿਲ੍ਹੇ ਚ ਦੂਸ਼ਿਤ ਪਾਣੀ ਅਤੇ ਮੱਛਰਾਂ ਤੋਂ ਹੋਣ ਵਾਲੀਆਂ ਬਿਮਾਰੀਆਂ ਸਬੰਧੀ ਜਾਇਜ਼ਾ ਮੀਟਿੰਗ ਕੀਤੇ ਜਾਣ ਬਾਅਦ, ਜ਼ਿਲ੍ਹਾ ਸਿਹਤ ਵਿਭਾਗ ਨੇ ਲੋਕਾਂ ਨੂੰ ਮੁੜ ਅਪੀਲ ਕੀਤੀ ਹੈ ਕਿ ਉਹ ਅਪਣੇ ਘਰਾਂ ਅਤੇ ਆਲੇ-ਦੁਆਲੇ ਕਿਤੇ ਵੀ ਪਾਣੀ ਜਮ੍ਹਾਂ ਨਾ ਹੋਣ ਦੇਣ ਅਤੇ ਸਰੀਰ ਨੂੰ ਪੂਰੀ ਤਰ੍ਹਾਂ ਢਕਣ ਵਾਲੇ ਕੱਪੜੇ....