ਮਾਲਵਾ

ਡੀਏਵੀ ਸਕੂਲ ਵਿੱਚ ਕੀਤੀ ਲਾਰਵਾ ਵਿਰੋਧੀ ਗਤੀਵਿਧੀਆਂ
ਬੱਚਿਆਂ ਨੂੰ ਡੇਂਗੂ ਬਾਰੇ ਜਾਗਰੂਕ ਕੀਤਾ ਫਾਜਿਲਕਾ 2 ਅਗਸਤ : ਸਿਵਲ ਸਰਜਨ ਫਾਜ਼ਿਲਕਾ ਡਾ: ਸਤੀਸ਼ ਗੋਇਲ ਅਤੇ ਸਹਾਇਕ ਸਿਵਲ ਸਰਜਨ ਡਾ: ਬਬੀਤਾ ਦੀ ਅਗਵਾਈ 'ਚ ਜ਼ਿਲ੍ਹਾ ਐਪੀਡੀਮੋਲੋਜਿਸਟ ਡਾ: ਰੋਹਿਤ ਗੋਇਲ ਅਤੇ ਡਾ: ਵਿਕਾਸ ਗਾਂਧੀ ਸੀਨੀਅਰ ਮੈਡੀਕਲ ਅਫ਼ਸਰ ਸੀ.ਐਚ.ਸੀ ਖੂਈਖੇੜਾ ਦੀ ਅਗਵਾਈ ਹੇਠ ਸਿਹਤ ਵਿਭਾਗ ਦੇ ਕਰਮਚਾਰੀਆਂ ਵੱਲੋਂ ਅੱਜ ਪਿੰਡ ਹਰੀਪੁਰਾ ਦੇ ਡੀ.ਏ.ਵੀ ਸਕੂਲ 'ਚ ਡੇਂਗੂ ਸਬੰਧੀ ਜਾਗਰੂਕਤਾ ਕੈਂਪ ਲਗਾਇਆ ਗਿਆ। ਇਸ ਦੇ ਨਾਲ ਹੀ ਐਂਟੀ-ਲਾਰਵਲ ਗਤੀਵਿਧੀਆਂ ਵੀ ਕੀਤੀਆਂ ਗਈਆਂ। ਇਸ ਮੌਕੇ ਸਿਹਤ....
ਡੱਬਵਾਲਾ ਕਲਾ ਦੇ ਪਿੰਡਾ ਵਿੱਚ  ਮਮਤਾ ਦਿਵਸ ਦੌਰਾਨ ਮਾਵਾ ਨੂੰ ਕੀਤਾ ਮਾਂ ਦੇ ਦੁੱਧ ਪ੍ਰਤੀ ਜਾਗਰੂਕ
ਸਿਹਤ ਕੇਂਦਰਾ ਵਿੱਚ ਮਾਂ ਦੇ ਦੁੱਧ ਦੀ ਮਹੱਤਤਾ ਸੰਬਧੀ ਹਫਤੇ ਦੀ ਸ਼ੁਰੂਆਤ ਕੀਤੀ ਗਈ ਫਾਜਿਲਕਾ 2 ਅਗਸਤ : ਮਾਂ ਦੇ ਦੁੱਧ ਦੀ ਮੱਹਤਤਾ ਸੰਬਧੀ ਹਫ਼ਤਾ ਹਰ ਸਾਲ 1 ਅਗਸਤ ਤੋਂ 7 ਅਗਸਤ ਤੱਕ ਮਨਾਇਆ ਜਾਂਦਾ ਹੈ ਤਾਂ ਜੋ ਕਿ ਗਰਭਵਤੀ ਅੋਰਤਾਂ ਅਤੇ ਨਵਜਾਤ ਬੱਚਿਆ ਦੀ ਮਾਵਾਂ ਨੂੰ ਦੁੱਧ ਚੁੰਘਾਉਣ ਲਈ ਉਤਸ਼ਾਹਿਤ ਕੀਤਾ ਜਾ ਸਕੇ ਅਤੇ ਦੁਨੀਆ ਭਰ ਦੇ ਬੱਚਿਆਂ ਦੀ ਸਿਹਤ ਵਿੱਚ ਸੁਧਾਰ ਕੀਤਾ ਜਾ ਸਕੇ। ਸ਼ੁਰੂ ਵਿੱਚ, ਲਗਭਗ 70 ਦੇਸ਼ ਹਫ਼ਤੇ ਨੂੰ ਮਨਾਉਂਦੇ ਸਨ, ਪਰ ਹੁਣ, ਇਸਨੂੰ 170 ਦੇਸ਼ਾਂ ਦੁਆਰਾ ਮਨਾਇਆ ਜਾਂਦਾ ਹੈ। ਸਿਵਲ....
ਸਰਕਾਰ ਤੁਹਾਡੇ ਦੁਆਰ’ ਪੋ੍ਰਗਰਾਮ ਨੇ ਲੋਕਾਂ ਦੀਆਂ ਸਮੱਸਿਆਵਾਂ ਦਾ ਮੌਕੇ ’ਤੇ ਹੀ ਕੀਤਾ ਹੱਲ : ਸੰਧਵਾਂ
ਆਖਿਆ! ਪਾਣੀ ਨਿਕਾਸੀ ਅਤੇ ਸੀਵਰੇਜ ਸਮੱਸਿਆ ਦੇ ਹੱਲ ਲਈ ਲੋਕ ਆਦਤਾਂ ਬਦਲਣ ਕੋਟਕਪੂਰਾ, 2 ਅਗਸਤ : ਆਮ ਆਦਮੀ ਪਾਰਟੀ ਸੰਘਰਸ਼ ਵਿੱਚੋਂ ਨਿਕਲੀ ਹੋਣ ਕਰਕੇ ਆਮ ਲੋਕਾਂ ਦੀਆਂ ਮੁਸ਼ਕਿਲਾਂ, ਸਮੱਸਿਆਵਾਂ ਅਤੇ ਪ੍ਰੇਸ਼ਾਨੀਆਂ ਨੂੰ ਚੰਗੀ ਤਰਾਂ ਸਮਝਦੀ ਹੈ। ਕੁਲਤਾਰ ਸਿੰਘ ਸੰਧਵਾਂ ਪੰਜਾਬ ਵਿਧਾਨ ਸਭਾ ਨੇ ਆਪਣੇ ਗ੍ਰਹਿ ਪਿੰਡ ਸੰਧਵਾਂ ਵਿਖੇ ਜਿਲੇ ਭਰ ਦੇ ਪਿੰਡਾਂ, ਸ਼ਹਿਰਾਂ ਅਤੇ ਕਸਬਿਆਂ ਤੋਂ ਆਪੋ ਆਪਣੇ ਕੰਮ ਲੈ ਕੇ ਆਏ ਲੋਕਾਂ ਦੀਆਂ ਸ਼ਿਕਾਇਤਾਂ ਸੁਣਨ ਮੋਕੇ ਉਕਤ ਸ਼ਬਦਾਂ ਦਾ ਪ੍ਰਗਟਾਵਾ ਕਰਦਿਆਂ ਆਖਿਆ ਕਿ ਅੱਗੇ....
ਭਾਸ਼ਾ ਵਿਭਾਗ ਫ਼ਰੀਦਕੋਟ ਦੀ ਨਿਵੇਕਲੀ ਪਹਿਲਕਦਮੀ ਸਾਡਾ ਕਿਤਾਬ ਘਰ
ਫ਼ਰੀਦਕੋਟ 2 ਅਗਸਤ : ਭਾਸ਼ਾ ਵਿਭਾਗ ਫ਼ਰੀਦਕੋਟ ਵੱਲੋਂ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੀ ਦੂਜੀ ਮੰਜ਼ਿਲ ਉਪਰ ਸਥਿਤ ਦਫ਼ਤਰ ਵਿਖੇ ਨਿਵੇਕਲੀ ਪਹਿਲਕਦਮੀ ਕਰਦਿਆਂ ਖੋਲੇ 'ਸਾਡਾ ਕਿਤਾਬ ਘਰ' ਦਾ ਉਦਘਾਟਨ ਚੇਅਰਮੈਨ ਇੰਪਰੂਵਮੈਂਟ ਟਰੱਸਟ, ਫ਼ਰੀਦਕੋਟ ਸ. ਗੁਰਤੇਜ ਸਿੰਘ ਖੋਸਾ ਨੇ ਆਪਣੇ ਕਰ ਕਮਲਾਂ ਨਾਲ ਕੀਤਾ। ਇਸ ਮੌਕੇ ਚੇਅਰਮੈਨ ਇੰਪਰੂਵਮੈਂਟ ਟਰੱਸਟ ਨੇ ਮਨੁੱਖੀ ਜ਼ਿੰਦਗੀ ਵਿੱਚ ਸਾਹਿਤ ਦੀ ਮਹੱਤਤਾ ਬਾਰੇ ਦੱਸਦਿਆਂ ਅਜਿਹੇ ਉੱਦਮਾਂ ਦੀ ਪੁਰਜ਼ੋਰ ਸ਼ਲਾਘਾ ਕੀਤੀ। ਮਨਜੀਤ ਪੁਰੀ ਜ਼ਿਲ੍ਹਾ ਭਾਸ਼ਾ ਅਫ਼ਸਰ ਫ਼ਰੀਦਕੋਟ ਨੇ ਇਸ....
ਜਿਲ੍ਹਾ ਬਾਲ ਸੁਰੱਖਿਆ ਯੂਨਿਟ ਨੇ ਆਂਗਣਵਾੜੀ ਵਰਕਰਾਂ ਨੂੰ ਬਾਲ ਵਿਆਹ ਦੀ ਰੋਕਥਾਮ ਸਬੰਧੀ ਕੀਤਾ ਜਾਗਰੂਕ
ਫਰੀਦਕੋਟ 2 ਅਗਸਤ : ਡਿਪਟੀ ਕਮਿਸ਼ਨਰ ਵਿਨੀਤ ਕੁਮਾਰ ਦੇ ਦਿਸ਼ਾ ਨਿਰਦੇਸ਼ਾ ਅਨੁਸਾਰ ਜਿਲ੍ਹਾ ਬਾਲ ਸੁਰੱਖਿਆ ਯੂਨਿਟ ਫਰੀਦਕੋਟ ਵੱਲੋਂ ਜਿਲ੍ਹਾ ਬਾਲ ਸੁਰੱਖਿਆ ਅਫਸਰ, ਫਰੀਦਕੋਟ ਅਮਨਦੀਪ ਸਿੰਘ ਸੋਢੀ ਦੀ ਯੋਗ ਅਗਵਾਈ ਵਿੱਚ ਜਿਲ੍ਹਾ ਪ੍ਰੋਗਰਾਮ ਦਫਤਰ ਵਿਖੇ ਅਵੇਅਰਨੈਸ ਕੈਪ ਦਾ ਆਯੋਜਨ ਕੀਤਾ ਗਿਆ। ਇਸ ਦੌਰਾਨ ਜਿਲ੍ਹਾ ਬਾਲ ਸੁਰੱਖਿਆ ਯੂਨਿਟ ਦੇ ਪ੍ਰੋਟੈਕਸ਼ਨ ਅਫਸਰ ਆਈ.ਸੀ. ਸੁਖਮੰਦਰ ਸਿੰਘ ਵੱਲੋਂ ਆਂਗਣਵਾੜੀ ਵਰਕਰਾਂ ਨੂੰ ਬਾਲ ਵਿਆਹ ਬਾਰੇ ਵਿਸਥਾਰ ਪੂਰਵਕ ਦੱਸਿਆ ਕਿ ਚਾਈਲਡ ਮੈਰਿਜ ਐਕਟ, 2006 ਤਹਿਤ ਬਾਲ ਵਿਆਹ....
ਨਵ ਜੰਮੇਂ ਬੱਚੇ ਨੂੰ 6 ਮਹੀਨੇ ਤੱਕ ਸਿਰਫ਼ ਮਾਂ ਦਾ ਦੁੱਧ ਹੀ ਪਿਲਾਓ : ਸਕੱਤਰ ਸਿਹਤ
ਮਾਂ ਦੇ ਦੁੱਧ ਸੰਬੰਧੀ ਹਫ਼ਤੇ ਦੀ ਸ਼ੁਰੂਆਤ ਲਈ ਰਾਜ ਪੱਧਰੀ ਸਮਾਗਮ ਮੋਹਾਲੀ, 2 ਅਗਸਤ : ਸਿਹਤ ਤੇ ਪਰਿਵਾਰ ਭਲਾਈ ਵਿਭਾਗ, ਪੰਜਾਬ ਵੱਲੋਂ ਅੱਜ ਵਿਸ਼ਵ ਮਾਂ ਦਾ ਦੁੱਧ ਸੰਬੰਧੀ ਹਫ਼ਤੇ ਦੀ ਸ਼ੁਰੂਆਤ ਕੀਤੀ ਗਈ। ਇਹ ਹਫ਼ਤਾ ਰਾਜ ਭਰ ਵਿੱਚ 1 ਤੋਂ 7 ਅਗਸਤ ਤੱਕ ਮਨਾਇਆ ਜਾ ਰਿਹਾ ਹੈ। ਇਸ ਸੰਬੰਧ ਰਾਜ ਪੱਧਰੀ ਸਮਾਗਮ ਡਾ. ਬੀ.ਆਰ ਅੰਬੇਡਕਰ ਸਟੇਟ ਇੰਸਟੀਟਿਉਟ ਆਫ ਮੈਡੀਕਲ ਸਾਇੰਸਸ ਐਂਡ ਰਿਸਰਚ ਵਿਖੇ ਕਰਵਾਇਆ ਗਿਆ, ਜਿਸ ਵਿੱਚ ਸਕੱਤਰ ਸਿਹਤ ਕਮ ਮਿਸ਼ਨ ਡਾਇਰੈਕਟਰ ਨੈਸ਼ਨਲ ਹੈਲਥ ਮਿਸ਼ਨ ਪੰਜਾਬ ਡਾ. ਅਭਿਨਵ ਤ੍ਰਿਖਾ ਨੇ....
ਮੁੱਖ ਮੰਤਰੀ ਵੱਲੋਂ ਲੁਧਿਆਣਾ ਨੂੰ 4 ਕਰੋੜ ਦਾ ਤੋਹਫਾ, ਸੀਵਰੇਜ ਲਾਈਨਾਂ ਦੀ ਸਫਾਈ ਲਈ ਸੁਪਰ ਸੰਕਸ਼ਨ-ਕਮ-ਜੈਟਿੰਗ ਮਸ਼ੀਨ ਅਤੇ 50 ਟਰੈਕਟਰਾਂ ਨੂੰ ਝੰਡੀ ਵਿਖਾ ਕੇ ਰਵਾਨਾ ਕੀਤਾ
ਲੁਧਿਆਣਾ ਸ਼ਹਿਰ ਨੂੰ ਸਾਫ-ਸੁਥਰਾ, ਹਰਿਆ-ਭਰਿਆ ਤੇ ਪ੍ਰਦੂਸ਼ਣ ਮੁਕਤ ਬਣਾਉਣ ਵਿਚ ਕੋਈ ਕਸਰ ਨਹੀਂ ਛੱਡੀ ਜਾਵੇਗੀ ਲੁਧਿਆਣਾ, 2 ਅਗਸਤ : ਲੁਧਿਆਣਾ ਸ਼ਹਿਰ ਨੂੰ ਸਾਫ-ਸੁਥਰਾ, ਹਰਿਆ-ਭਰਿਆ ਅਤੇ ਪ੍ਰਦੂਸ਼ਣ ਮੁਕਤ ਬਣਾਉਣ ਲਈ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਸ਼ਹਿਰ ਵਿਚ ਸੀਵਰੇਜ ਲਾਈਨਾਂ ਦੀ ਸਫਾਈ ਬਿਹਤਰ ਢੰਗ ਨਾਲ ਕਰਨ ਲਈ ਸੁਪਰ ਸੰਕਸ਼ਨ-ਕਮ-ਜੈਟਿੰਗ ਮਸ਼ੀਨ ਅਤੇ 50 ਟਰੈਕਟਰਾਂ ਨੂੰ ਝੰਡੀ ਵਿਖਾ ਕੇ ਰਵਾਨਾ ਕੀਤਾ। ਇਸ ਮੌਕੇ ਮੁੱਖ ਮੰਤਰੀ ਨੇ ਕਿਹਾ ਕਿ ਲੁਧਿਆਣਾ ਸ਼ਹਿਰ ਲਈ ਇਹ ਅਤਿ ਆਧੁਨਿਕ ਸੁਪਰ....
ਮੁੱਖ ਮੰਤਰੀ ਨੇ ਘਰਾਂ ਦੇ ਨਿਰਮਾਣ ਲਈ 25000 ਲਾਭਪਾਤਰੀਆਂ ਨੂੰ ਮਾਲੀ ਇਮਦਾਦ ਵਜੋਂ 101 ਕਰੋੜ ਰੁਪਏ ਦੇ ਚੈੱਕ ਸੌਂਪੇ
ਸੂਬਾ ਸਰਕਾਰ ਕਮਜ਼ੋਰ ਅਤੇ ਪੱਛੜੇ ਵਰਗਾਂ ਸਣੇ ਸਮਾਜ ਦੇ ਸਾਰੇ ਵਰਗਾਂ ਦੀ ਭਲਾਈ ਲਈ ਵਚਨਬੱਧ ਸੂਬੇ ਦੀ ਹਰੇਕ ਪੰਚਾਇਤ ਨੂੰ ਟਰੈਕਟਰ ਦੇਣ ਲਈ ਸਕੀਮ ਸ਼ੁਰੂ ਕਰਨ ਦਾ ਐਲਾਨ ਲੁਧਿਆਣਾ, 2 ਅਗਸਤ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਪ੍ਰਧਾਨ ਮੰਤਰੀ ਆਵਾਸ ਯੋਜਨਾ (ਸ਼ਹਿਰੀ) ਸਕੀਮ ਅਧੀਨ ਘਰਾਂ ਦੇ ਨਿਰਮਾਣ ਲਈ 25000 ਯੋਗ ਲਾਭਪਾਤਰੀਆਂ ਨੂੰ ਮਾਲੀ ਇਮਦਾਦ ਵਜੋਂ 101 ਕਰੋੜ ਰੁਪਏ ਦੇ ਚੈੱਕ ਸੌਂਪੇ। ਇਸ ਸਕੀਮ ਤਹਿਤ ਹਰੇਕ ਲਾਭਪਾਤਰੀ ਨੂੰ 1.75 ਲੱਖ ਰੁਪਏ ਦੀ ਵਿੱਤੀ ਸਹਾਇਤਾ ਦਿੱਤੀ ਗਈ ਹੈ। ਇਨ੍ਹਾਂ....
ਆੜਤੀਆਂ ਐਸੋਸੀਏਸ਼ਨ ਪੰਜਾਬ ਵੱਲੋ ਚੇਅਰਮੈਨ ਬਰਸਟ ਨਾਲ ਮੁਲਾਕਾਤ
ਐਸਏਐਸ ਨਗਰ, 2 ਅਗਸਤ : ਆੜਤੀਆਂ ਐਸੋਸੀਏਸ਼ਨ ਪੰਜਾਬ ਵੱਲੋ ਸਰਦਾਰ ਹਰਚੰਦ ਸਿੰਘ ਬਰਸਟ ਚੇਅਰਮੈਨ ਪੰਜਾਬ ਮੰਡੀ ਬੋਰਡ ਨਾਲ ਮੁਲਾਕਾਤ ਕਰਕੇ ਆਪਣੀਆਂ ਮੁਸ਼ਕਲਾਂ ਸੰਬੰਧੀ ਬੇਨਤੀ ਪੱਤਰ ਸੋਂਪਿਆ ਗਿਆ। ਜਿਨਾਂ ਮੰਗਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਬਰਸਟ ਵੱਲੋ ਕਿਹਾ ਗਿਆ ਕਿ ਭਾਰਤੀ ਖੁਰਾਕ ਨਿਗਮ ਵੱਲੋ ਮੰਡੀਆਂ ਵਿੱਚੋ ਖਰੀਦੀ ਜਾਣ ਵਾਲੀ ਫਸਲ ਦੀ, ਬੋਰੀਆਂ ਵਿੱਚ ਭਰਾਈ ਦੀ, ਚੁਕਾਈ ਦੀ, ਮੰਡੀ ਬੋਰਡ ਦੇ ਨਿਰਧਾਰਿਤ ਨੋਟਾਫਾਈ ਮਜਦੂਰੀ ਰੇਟਾਂ ਨਾਲੋਂ ਇਸ ਸੀਜਨ ਵਿੱਚ ਮਜਦੂਰਾਂ ਨੂੰ ਪੂਰੀ ਮਜਦੂਰੀ ਦਿੱਤੀ ਜਾਏਗੀ....
ਪੰਜਾਬ ਵਿੱਚ ਹੜ੍ਹਾਂ ਦੀ ਸਥਿਤੀ ਕਾਰਨ ਆਮ ਜਨ-ਜੀਵਨ ਬੁਰੀ ਤਰ੍ਹਾਂ ਪ੍ਰਭਾਵਿਤ ਹੋਇਆ ਹੈ : ਬਰਸਟ
ਐਸ.ਏ.ਐਸ. ਨਗਰ, 02 ਅਗਸਤ : ਪੰਜਾਬ ਦੇ ਹੜ੍ਹ ਪੀੜਤਾਂ ਲਈ ਜਨਰਲ ਮੈਨੇਜਰ, ਡਿਪਟੀ ਜਨਰਲ ਮੈਨੇਜਰ, ਜ਼ਿਲ੍ਹਾ ਮੰਡੀ ਅਫਸਰ, ਉੱਪ- ਜ਼ਿਲ੍ਹਾ ਮੰਡੀ ਅਫਸਰ ਅਤੇ ਸਕੱਤਰ ਮਾਰਕਿਟ ਕਮੇਟੀਆਂ ਵੱਲੋ ਸਹਾਇਤਾ ਦੇਣ ਬਾਰੇ ਹਰਚੰਦ ਸਿੰਘ ਬਰਸਟ, ਚੇਅਰਮੈਨ, ਪੰਜਾਬ ਮੰਡੀ ਬੋਰਡ ਨਾਲ ਗੱਲਬਾਤ ਕੀਤੀ ਗਈ। ਇਸ ਮੋਕੇ ਚੈਅਰਮੈਨ ਵੱਲੋ ਕਿਹਾ ਗਿਆ ਕਿ ਪਿਛਲੇ ਕੁਝ ਸਮੇਂ ਦੌਰਾਨ ਭਾਰੀ ਬਾਰਿਸ਼ਾਂ ਕਾਰਨ ਸਮੁੱਚਾ ਪੰਜਾਬ ਹੜ੍ਹਾਂ ਦੀ ਮਾਰ ਹੇਠ ਆਇਆ ਹੈ ਅਤੇ ਹੜ੍ਹਾਂ ਦੀ ਸਥਿਤੀ ਕਾਰਨ ਆਮ ਜਨ-ਜੀਵਨ ਬੁਰੀ ਤਰ੍ਹਾਂ ਪ੍ਰਭਾਵਿਤ ਹੋਇਆ....
ਹੜਾਂ ਕਾਰਨ ਫੈਲਣ ਵਾਲੀਆਂ ਬੀਮਾਰੀਆਂ ਡਾਇਰੀਆ, ਹੈਜ਼ਾ ਤੇ ਡੇਂਗੂ ਤੋਂ ਬਚਾਅ ਲਈ ਹਦਾਇਤਾਂ ਜਾਰੀ
ਐਸ.ਏ.ਐਸ. ਨਗਰ, 1 ਅਗਸਤ : ਹੜ੍ਹਾਂ ਦੀ ਮਾਰ ਤੋਂ ਬਾਅਦ ਜ਼ਿਲ੍ਹੇ ਵਿੱਚ ਸਾਹਮਣੇ ਆ ਰਹੇ ਡਾਇਰੀਆ, ਹੈਜ਼ੇ ਤੇ ਡੇਂਗੂ ਦੇ ਕੇਸਾਂ ‘ਤੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਲੋਕਾਂ ਦੇ ਬਚਾਅ ਲਈ ਹਰ ਸੰਭਵ ਯਤਨ ਕੀਤੇ ਜਾ ਰਹੇ ਹਨ ਅਤੇ ਇਹਨਾਂ ਬਿਮਾਰੀਆਂ ਨੂੰ ਪੂਰੀ ਤਰ੍ਹਾਂ ਕਾਬੂ ਕਰਨ ਲਈ ਸਿਹਤ ਵਿਭਾਗ ਵੱਲੋਂ ਲੋਕਾਂ ਨੂੰ ਜਾਗਰੂਕ ਕੀਤਾ ਜਾਵੇ। ਇਹ ਗੱਲ ਡਿਪਟੀ ਕਮਿਸ਼ਨਰ ਸ਼੍ਰੀਮਤੀ ਆਸ਼ਿਕਾ ਜੈਨ ਨੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਡਾਇਰੀਆ, ਹੈਜ਼ਾ ਤੇ ਡੇਂਗੂ ਤੋਂ ਬਚਾਅ ਸਬੰਧੀ ਸੱਦੀ ਵੱਖੋ-ਵੱਖ ਵਿਭਾਗਾਂ....
ਇਮੀਗ੍ਰੇਸ਼ਨ ਫਰਮਾਂ ਦੀ ਜਾਂਚ, ਐਸ.ਡੀ.ਐਮ ਡੇਰਾਬੱਸੀ ਨੇ ਇੱਕ ਫਰਮ ਵਿੱਚ ਪਾਈਆਂ ਬੇਨਿਯਮੀਆਂ
ਜ਼ੀਰਕਪੁਰ ਦੀ ਫਰਮ ਖਿਲਾਫ ਐਫ.ਆਈ.ਆਰ. ਦੇ ਹੁਕਮ ਡੇਰਾਬੱਸੀ, 1 ਅਗਸਤ : ਡੇਰਾਬੱਸੀ ਸਬ ਡਵੀਜ਼ਨ ਵਿੱਚ ਕੰਮ ਕਰ ਰਹੀਆਂ ਇਮੀਗ੍ਰੇਸ਼ਨ ਕੰਸਲਟੈਂਸੀ ਫਰਮਾਂ ਦੀ ਜਾਂਚ ਕਰਨ ਲਈ ਅੱਜ ਜ਼ੀਰਕਪੁਰ ਵਿੱਚ ਐਸ ਡੀ ਐਮ ਹਿਮਾਂਸ਼ੂ ਗੁਪਤਾ ਵੱਲੋਂ ਚੈਕਿੰਗ ਮੁਹਿੰਮ ਚਲਾਈ ਗਈ। ਵੇਰਵਿਆਂ ਦਾ ਖੁਲਾਸਾ ਕਰਦਿਆਂ ਐੱਸ ਡੀ ਐਮ ਨੇ ਦੱਸਿਆ ਕਿ ਜ਼ਿਲ੍ਹਾ ਮੈਜਿਸਟਰੇਟ ਦੇ ਹੁਕਮਾਂ ਅਨੁਸਾਰ ਅਜਿਹੀਆਂ ਚਾਰ ਫਰਮਾਂ ਦੀ ਜਾਂਚ ਕੀਤੀ ਗਈ, ਜਿਨ੍ਹਾਂ ਵਿੱਚੋਂ ਇੱਕ ਬਿਨਾਂ ਲਾਇਸੈਂਸ ਤੋਂ ਪਾਈ ਗਈ ਜੋ ਕਿ ਪੰਜਾਬ ਟਰੈਵਲਜ਼....
ਐਸ ਡੀ ਐਮ ਡੇਰਾਬੱਸੀ ਨੇ ਪਰਾਲੀ ਨੂੰ ਸਾੜਨ ਤੋਂ ਬਿਨਾਂ ਸੰਭਾਲਣ ਲਈ ਸਬੰਧਤ ਧਿਰਾਂ ਨਾਲ ਕੀਤੀ ਗੱਲਬਾਤ
ਜੈਵਿਕ ਬਾਲਣ ਆਧਾਰਿਤ ਤਿੰਨ ਯੂਨਿਟ ਪਰਾਲੀ ਦੀਆਂ ਗੰਢਾਂ ਲੈਣ ਲਈ ਤਿਆਰ ਬੇਲਰ ਆਪਰੇਟਰ ਖੇਤਾਂ ਤੋਂ ਫੈਕਟਰੀਆਂ ਤੱਕ ਪਰਾਲੀ ਦਾ ਪ੍ਰਬੰਧਨ ਕਰਨ ਲਈ ਸਹਿਮਤ ਡੇਰਾਬੱਸੀ, 1 ਅਗਸਤ : ਝੋਨੇ ਦੀ ਪਰਾਲੀ ਅਤੇ ਫ਼ਸਲਾਂ ਦੀ ਰਹਿੰਦ-ਖੂੰਹਦ ਨੂੰ ਸੰਭਾਲਣ ਲਈ ਜ਼ਿਲ੍ਹਾ ਪ੍ਰਸ਼ਾਸਨ ਨੇ ਇਸ ਨੂੰ ਬਿਨਾਂ ਸਾੜੇ ਹੀ ਨਿਪਟਾਉਣ ਦੀ ਕਵਾਇਦ ਸ਼ੁਰੂ ਕਰ ਦਿੱਤੀ ਹੈ। ਇਸੇ ਤਰ੍ਹਾਂ ਅੱਜ ਐਸ.ਡੀ.ਐਮ ਡੇਰਾਬੱਸੀ ਹਿਮਾਂਸ਼ੂ ਗੁਪਤਾ ਨੇ ਪਰਾਲੀ ਨੂੰ ਅੱਗ ਲਗਾਉਣ ਤੋਂ ਪਹਿਲਾਂ ਸੰਭਾਲਣ ਲਈ ਸਬੰਧਤ ਧਿਰਾਂ ਦੀ ਮੀਟਿੰਗ ਕੀਤੀ। ਉਨ੍ਹਾਂ....
ਆਤਮ ਦੇਵਕੀ ਨਿਕੇਤਨ ਸਕੂਲ ਜਨਕਪੁਰੀ 'ਚ ਪਲੇਸਮੈਂਟ ਕੈਂਪ ਦਾ ਆਯੋਜਨ ਭਲਕੇ
ਲੁਧਿਆਣਾ, 01 ਅਗਸਤ : ਪੰਜਾਬ ਸਰਕਾਰ ਦੇ ਮਿਸ਼ਨ ਘਰ-ਘਰ ਰੋੋਜ਼ਗਾਰ ਤਹਿਤ ਆਤਮ ਦੇਵਕੀ ਨਿਕੇਤਨ ਏ.ਡੀ.ਐਨ. ਸਕੂਲ, 516, ਗਲੀ ਨੰ: 2, ਜਨਕਪੂਰੀ, ਕਿਦਵਈ ਨਗਰ ਲੁਧਿਆਣਾ ਵਿਖੇ ਭਲਕੇ 02 ਅਗਸਤ (ਬੁੱਧਵਾਰ) ਨੂੰ ਪਲੇਸਮੈਂਟ ਕੈਂਪ ਦਾ ਆਯੋਜਨ ਕੀਤਾ ਜਾ ਰਿਹਾ ਹੈ, ਜਿਸਦਾ ਸਮਾਂ ਸਵੇਰੇ 10 ਵਜੇ ਤੋਂ ਦੁਪਹਿਰ 12 ਵਜੇ ਤੱਕ ਹੋਵੇਗਾ। ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ)-ਕਮ-ਸੀ.ਈ.ਓ. ਜਿਲ੍ਹਾ ਰੋੋਜ਼ਗਾਰ ਅਤੇ ਕਾਰੋੋਬਾਰ ਬਿਊਰੋ (ਡੀ.ਬੀ.ਈ.ਈ.) ਲੁਧਿਆਣਾ ਸ਼੍ਰੀ ਸੰਦੀਪ ਕੁਮਾਰ (ਆਈ.ਏ.ਐਸ.) ਵੱਲੋੋਂ ਜਾਣਕਾਰੀ....
ਵਧੀਕ ਡਿਪਟੀ ਕਮਿਸ਼ਨਰ ਦੀ ਪ੍ਰਧਾਨਗੀ ਹੇਠ ਸੀਨੀਅਰ ਸਿਟੀਜਨ ਦੇ ਹੱਕਾਂ ਦੀ ਰਾਖੀ ਲਈ ਬਣੀ ਜ਼ਿਲ੍ਹਾ ਪੱਧਰੀ ਕਮੇਟੀ ਦੀ ਮੀਟਿੰਗ ਆਯੋਜਿਤ
ਸੀਨੀਅਰ ਸਿਟੀਜਨ ਸਾਡੇ ਸਮਾਜ ਦਾ ਵਡਮੁੱਲਾ ਸਰਮਾਇਆ - ਸੰਦੀਪ ਕੁਮਾਰ* ਕਿਹਾ! ਐਲਡਰਲਾਈਨ 14567 'ਤੇ ਹਰ ਸਮੱਸਿਆ ਦੇ ਹੱਲ ਲਈ ਸੰਪਰਕ ਕਰਨ ਸੀਨੀਅਰ ਸਿਟੀਜਨ' ਲੁਧਿਆਣਾ, 01 ਅਗਸਤ : ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਸ਼੍ਰੀ ਸੰਦੀਪ ਕੁਮਾਰ ਦੀ ਪ੍ਰਧਾਨਗੀ ਹੇਠ ਸੀਨੀਅਰ ਸਿਟੀਜਨ ਦੇ ਹੱਕਾ ਦੇ ਰਾਖੀ ਲਈ ਬਣੀ ਜਿਲ੍ਹਾ ਪੱਧਰੀ ਕਮੇਟੀ ਦੀ ਮੀਟਿੰਗ ਆਯੋਜਿਤ। ਉਨ੍ਹਾਂ ਸਮੂਹ ਸੀਨੀਅਰ ਸਿਟੀਜਨ ਨੂੰ ਅਪੀਲ ਕਰਦਿਆਂ ਕਿਹਾ ਕਿ ਕਿਸੇ ਵੀ ਤਰ੍ਹਾਂ ਦੀ ਸਮੱਸਿਆ ਲਈ ਐਲਡਰਲਾਈਨ 14567 'ਤੇ ਸੰਪਰਕ ਕਰਨ। ਵਧੀਕ....