ਮਾਲਵਾ

ਫਿਰੋਜਪੁਰ ‘ਚ ਝੂਲਾ ਝੂਲਦੇ ਤਿੰਨ ਬੱਚੇ ਡਿੱਗੇ, ਦੋ ਬੱਚਿਆਂ ਦੀ ਮੌਤ, ਇੱਕ ਗੰਭੀਰ ਜਖ਼ਮੀ
ਫਿਰੋਜਪੁਰ, 15 ਅਕਤੂਬਰ : ਜਿਲ੍ਹਾ ਫਿਰੋਜਪੁਰ ਦੇ ਪਿੰਡ ਦੁਲਚੀਕੇ ਵਿੱਚ ਵਾਪਰੇ ਇੱਕ ਹਾਦਸੇ ‘ਚ ਦੋ ਬੱਚਿਆਂ ਦੀ ਮੌਤ ਹੋ ਗਈ ਅਤੇ ਇੱਕ ਦੀ ਹਾਲਤ ਗੰਭੀਰ ਬਣੀ ਹੋਈ ਹੈ। ਮਿਲੀ ਜਾਣਕਾਰੀ ਅਨੁਸਾਰ ਦੁਲਚੀਕੇ ਪਿੰਡ ਵਿੱਚ ਇੱਕ ਮੇਲਾ ਲੱਗਿਆ ਹੋਇਆ, ਜਿੱਥੇ ਝੂਲਾ ਝੂਲਦੇ ਸਮੇਂ ਤਿੰਨ ਬੱਚਿਆਂ ਦੇ ਗਲ ਵਿੱਚ ਇੱਕ ਟੁੱਟੀ ਹੋਈ ਰੱਸੀ ਫਸ ਗਈ, ਜਿਸ ਕਾਰਨ ਤਿੰਨੋਂ ਬੱਚੇ ਹੇਠਾਂ ਡਿੱਗ ਗਏ, ਪਰ ਝੂਲਾ ਚੱਲਦਾ ਰਿਹਾ, ਜਿਸ ਕਾਰਨ ਤਿੰਨੋਂ ਬੱਚੇ ਬੁਰੀ ਤਰ੍ਹਾਂ ਗੰਭੀਰ ਹੋ ਗਏ। ਜਿੰਨ੍ਹਾਂ ਨੂੰ ਇਲਾਜ ਲਈ ਸਿਵਲ ਹਸਪਤਾਲ....
ਫਿਰੋਜ਼ਪੁਰ ਵਿਚ ਭਾਰਤ-ਪਾਕਿਸਤਾਨ ਸਰਹੱਦ ਤੋਂ ਬੀਐੱਸਐੱਫ ਨੇ ਡ੍ਰੋਨ ਕੀਤਾ ਬਰਾਮਦ 
ਫਿਰੋਜ਼ਪੁਰ, 15 ਅਕਤੂਬਰ : ਫਿਰੋਜ਼ਪੁਰ ਵਿਚ ਭਾਰਤ-ਪਾਕਿਸਤਾਨ ਸਰਹੱਦ ਕੋਲ ਬੀਐੱਸਐੱਫ ਨੇ ਇਕ ਡ੍ਰੋਨ ਬਰਾਮਦ ਕੀਤਾ ਹੈ। ਇਸ ਡ੍ਰੋਨ ਨੂੰ ਬੀਐੱਸਐੱਫ ਨੇ ਸਰਹੱਦੀ ਪਿੰਡ ਚੱਕ ਭਾਂਗੇਵਾਲਾ ਕੋਲੋਂ ਬਰਾਮਦ ਕੀਤਾ ਹੈ। ਡ੍ਰੋਨ ਬਾਰੇ ਬੀਐੱਸਐੱਫ ਨੂੰ 14 ਅਕਤੂਬਰ ਦੀ ਦੇਰ ਸ਼ਾਮ ਸੂਚਨਾ ਮਿਲੀ। ਬੀਐੱਸਐੱਫ ਵੱਲੋਂ ਸਰਚ ਆਪ੍ਰੇਸ਼ਨ ਸ਼ੁਰੂ ਕੀਤਾ ਗਿਆ। ਸਰਚ ਆਪ੍ਰੇਸ਼ਨ ਦੌਰਾਨ ਝੋਨੇ ਦੇ ਖੇਤਵਿਚ ਉਕਤ ਡ੍ਰੋਨ ਨੁਕਸਾਨੀ ਹਾਲਤ ਵਿਚ ਬਰਾਮਦ ਹੋਇਆ। ਹਾਲਾਂਕਿ ਸਰਹੱਦ ਪਾਰ ਤੋਂ ਡ੍ਰੋਨ ਦੇ ਨਾਲ ਕੀ ਆਇਆ ਹੈ, ਇਸਦਾ ਖੁਲਾਸਾ....
6 ਗੁਰੂ ਸਾਹਿਬਾਨ ਦੀ ਚਰਨ ਛੋਹ ਪ੍ਰਾਪਤ ਧਰਤੀ ਕੀਰਤਪੁਰ ਸਾਹਿਬ ਦੇ ਦਾਖਲੇ ਮੌਕੇ ਬਣੇ ਪਤਾਲਪੁਰੀ ਚੌਂਕ ਦੇ ਸੁੰਦਰੀਕਰਨ ਪ੍ਰੋਜੈਕਟ ਦੀ ਕੀਤੀ ਸ਼ੁਰੂਆਤ : ਕੈਬਨਿਟ ਬੈਂਸ 
ਕੀਰਤਪੁਰ ਸਾਹਿਬ, 15 ਅਕਤੂਬਰ : ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਵੱਲੋਂ ਅੱਜ 6 ਗੁਰੂ ਸਾਹਿਬਾਨ ਦੀ ਚਰਨ ਛੋਹ ਪ੍ਰਾਪਤ ਧਰਤੀ ਕੀਰਤਪੁਰ ਸਾਹਿਬ ਦੇ ਦਾਖਲੇ ਮੌਕੇ ਬਣੇ ਪਤਾਲਪੁਰੀ ਚੌਂਕ ਦੇ ਸੁੰਦਰੀਕਰਨ ਪ੍ਰੋਜੈਕਟ ਦੀ ਅੱਜ ਸ਼ੁਰੂਆਤ ਕੀਤੀ ਗਈ। ਇਸ ਪ੍ਰੋਜੈਕਟ ਉੱਤੇ ਲਗਭਗ 50 ਲੱਖ ਰੁਪਏ ਦੀ ਲਾਗਤ ਆਵੇਗੀ ਤੇ ਅਗਲੇ ਡੇਢ ਮਹੀਨੇ ਵਿੱਚ ਇਹ ਪ੍ਰੋਜੈਕਟ ਲੋਕ ਅਰਪਣ ਕੀਤਾ ਜਾਵੇਗਾ। ਅੱਜ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ ਆਪਣੇ ਵਿਧਾਨ ਸਭਾ ਹਲਕੇ ਦੇ ਵਿੱਚ ਵਿਕਾਸ ਤੇ ਸੁੰਦਰੀਕਰਨ ਪ੍ਰੋਜੈਕਟਾਂ ਬਾਰੇ....
ਸਿਹਤ ਅਤੇ ਸਿੱਖਿਆ ਪੰਜਾਬ ਸਰਕਾਰ ਦੀ ਮੁਢਲੀ ਤਰਜੀਹ ਹੈ : ਕੈਬਨਿਟ ਮੰਤਰੀ ਜੌੜਾਮਾਜਰਾ
ਮਾਨ ਨੇ ਹਲਕੇ ਸਮਾਣਾ ਦੇ ਸਕੂਲਾਂ ਲਈ 18.41 ਕਰੋੜ ਰੁਪਏ ਲਈ ਜਾਰੀ ਕੀਤੇ : ਜੌੜਾਮਾਜਰਾ ਕੈਬਨਿਟ ਮੰਤਰੀ ਪਿੰਡ ਧਨੌਰੀ, ਰੇਤਗੜ੍ਹ ਤੇ ਫ਼ਤਿਹਮਾਜਰੀ 'ਚ ਵਿਕਾਸ ਕਾਰਜਾਂ ਦੇ ਉਦਘਾਟਨ ਕਰਨ ਪੁੱਜੇ ਰੇਤਗੜ੍ਹ ਤੇ ਧਨੌਰੀ ਦੇ ਛੱਪੜਾਂ ਦਾ 80 ਲੱਖ ਰੁਪਏ ਦੀ ਲਾਗਤ ਨਾਲ ਸੀਚੇਵਾਲ ਮਾਡਲ ਨਾਲ ਨਵੀਨੀਕਰਨ ਦਾ ਨੀਂਹ ਪੱਥਰ ਰੱਖਿਆ ਕਿਹਾ, ਪਿਛਲੀਆਂ ਸਰਕਾਰਾਂ ਦੇ ਅਣਗੌਲੇ ਹਲਕੇ ਦੇ ਵਿਕਾਸ ਲਈ ਉਲੀਕੀ ਵਿਆਪਕ ਯੋਜਨਾ ਸਮਾਣਾ, 15 ਅਕਤੂਬਰ : ਪੰਜਾਬ ਦੇ ਸੂਚਨਾ ਤੇ ਲੋਕ ਸੰਪਰਕ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਨੇ ਕਿਹਾ....
ਹਲਵਾਰਾ ਹਵਾਈ ਅੱਡੇ ਦੇ ਬਕਾਇਆ ਕੰਮਾਂ ਲਈ ਏਏਆਈ ਦੁਆਰਾ ਪ੍ਰਵਾਨਗੀਆਂ ਰੁਕਿਆ ਕੰਮ ਸੋਮਵਾਰ ਤੋਂ ਹੋ ਜਾਵੇਗਾ ਸ਼ੁਰੂ : ਅਰੋੜਾ 
ਅਰੋੜਾ ਨੇ ਸ਼ਹਿਰੀ ਹਵਾਬਾਜ਼ੀ ਸਕੱਤਰ ਨਾਲ ਕੀਤੀ ਮੁਲਾਕਾਤ ਲੁਧਿਆਣਾ, 15 ਅਕਤੂਬਰ : ਸੰਸਦ ਮੈਂਬਰ (ਰਾਜ ਸਭਾ) ਸੰਜੀਵ ਅਰੋੜਾ ਨੇ ਇੱਥੋਂ ਨੇੜੇ ਹਲਵਾਰਾ ਵਿਖੇ ਨਿਰਮਾਣ ਅਧੀਨ ਅੰਤਰਰਾਸ਼ਟਰੀ ਹਵਾਈ ਅੱਡੇ ਦੇ ਬਕਾਇਆ ਕੰਮਾਂ ਨੂੰ ਪ੍ਰਵਾਨਗੀ ਦੇਣ ਦੀ ਉਨ੍ਹਾਂ ਦੀ ਬੇਨਤੀ ਨੂੰ ਸਵੀਕਾਰ ਕਰਨ ਲਈ ਸ਼ਹਿਰੀ ਹਵਾਬਾਜ਼ੀ ਦੇ ਸਕੱਤਰ ਵੁਮਲੁਨਮੰਗ ਵੁਲਨਮ ਦੀ ਭਰਪੂਰ ਸ਼ਲਾਘਾ ਕੀਤੀ ਹੈ। ਉਨ੍ਹਾਂ ਕਿਹਾ ਕਿ ਹੁਣ ਰੁਕਿਆ ਕੰਮ ਸੋਮਵਾਰ ਤੋਂ ਸ਼ੁਰੂ ਹੋ ਜਾਵੇਗਾ। ਅਰੋੜਾ ਨੇ ਅੱਜ ਇੱਥੇ ਇੱਕ ਬਿਆਨ ਵਿੱਚ ਕਿਹਾ, "ਇਹ....
ਡੀਬੀਈਈ ਵੱਲੋਂ  ਪਲੇਸਮੈਂਟ ਕੈਂਪ 16 ਅਕਤੂਬਰ ਨੂੰ
ਐਸ.ਏ.ਐਸ ਨਗਰ, 15 ਅਕਤੂਬਰ : ਜ਼ਿਲ੍ਹਾ ਰੋਜ਼ਗਾਰ ਅਤੇ ਉੱਦਮ ਬਿਊਰੋ, ਮਾਡਲ ਕੈਰੀਅਰ ਸੈਂਟਰ ਅਤੇ ਪੀ. ਐੱਸ. ਡੀ. ਐੱਮ, ਐੱਸ. ਏ. ਐੱਸ ਨਗਰ ਵੱਲੋਂ ਡਿਟੀਨਸ ਤਕਨਾਲੋਜੀ ਲਈ ਸੋਮਵਾਰ, 16 ਅਕਤੂਬਰ ਨੂੰ ਪਲੇਸਮੈਂਟ ਕੈਂਪ ਦਾ ਆਯੋਜਨ ਕਰ ਰਿਹਾ ਹੈ ਅਤੇ ਮੰਗਲਵਾਰ, 17 ਅਕਤੂਬਰ ਨੂੰ ਆਈ. ਸੀ. ਆਈ. ਸੀ. ਆਈ. ਬੈਂਕ ਲਈ ਕੈਂਪ ਲਗਾਇਆ ਜਾਵੇਗਾ। ਜਿਸ ਵਿੱਚ ਓਪਰੇਸ਼ਨਸ/ ਸੀ. ਆਰ. ਓ. ਲਈ ਭਰਤੀ ਹੋਵੇਗੀ। ਡਿਟੀਨਸ ਤਕਨਾਲੋਜੀ ਲਈ 18 ਤੋਂ 30 ਸਾਲ ਦੀ ਉਮਰ ਵਰਗ ਦੇ ਉਮੀਦਵਾਰ ਇਸ ਕੈਂਪ ਵਿੱਚ ਸ਼ਾਮਿਲ ਹੋ ਸਕਦੇ ਹਨ। ਇਸ....
ਝੋਨੇ ਦੀ ਪਰਾਲੀ ਤੋਂ ਲੱਖਾਂ ਰੁਪਏ ਕਮਾ ਰਿਹੈ ਮਾਲੇਰਕੋਟਲਾ ਦਾ ਕਿਸਾਨ
16 ਲੱਖ ਰੁਪਏ ਦੀ ਵੇਚੀ ਪਰਾਲੀ, ਹੋਰਨਾਂ ਲਈ ਮਿਸਾਲ ਬਣਿਆ ਕਿਸਾਨ ਗੁਰਪ੍ਰੀਤ ਸਿੰਘ ਮੌਜੂਦਾ ਸੀਜ਼ਨ ਵਿੱਚ ਪਰਾਲੀ ਵੇਚ ਕੇ ਇਕ ਕਰੋੜ ਰੁਪਏ ਕਮਾਉਣ ਦਾ ਟੀਚਾ ਮਿੱਥਿਆ ਗੁਰਪ੍ਰੀਤ ਸਿੰਘ ਤੋਂ ਬਾਕੀ ਕਿਸਾਨ ਵੀ ਸੇਧ ਲੈਣ- ਖੇਤੀਬਾੜੀ ਮੰਤਰੀ ਖੁੱਡੀਆਂ ਵੱਲੋਂ ਅਪੀਲ ਮਾਲੇਰਕੋਟਲਾ 15 ਅਕਤੂਬਰ : ਮਾਲੇਰਕੋਟਲਾ ਜ਼ਿਲ੍ਹੇ ਦੇ ਪਿੰਡ ਫਿਰੋਜ਼ਪੁਰ ਕੁਠਾਲਾ ਦਾ 26 ਸਾਲਾ ਕਿਸਾਨ ਗੁਰਪ੍ਰੀਤ ਸਿੰਘ ਕੁਠਾਲਾ ਝੋਨੇ ਦੀ ਪਰਾਲੀ ਤੋਂ ਚੰਗੀ ਕਮਾਈ ਕਰ ਰਿਹਾ ਹੈ। ਝੋਨੇ ਦੀ ਪਰਾਲੀ ਨੂੰ ਜ਼ਿਆਦਾਤਰ ਕਿਸਾਨ ਬੋਝ ਸਮਝਦੇ ਹਨ....
ਵੋਟਰ ਸੂਚੀ ਦੀ ਸਰਸਰੀ ਸੁਧਾਈ ਦੀ ਪ੍ਰਕਾਸ਼ਨਾ ਅਤੇ ਫੋਟੋ ਵੋਟਰ ਸੂਚੀਆਂ ਦੀ ਸਰਸਰੀ ਸੁਧਾਈ ਪ੍ਰੋਗਰਾਮ ਜਾਰੀ
ਭਾਰਤ ਚੋਣ ਕਮਿਸ਼ਨ ਵੱਲੋਂ ਨਵੇਂ ਜਾਰੀ ਸੋਧੇ ਸ਼ਡਿਊਲ ਅਨੁਸਾਰ ਵੋਟਰ ਸੂਚੀਆਂ ਦੀ ਸੁਧਾਈ ਦਾ ਕੰਮ 27 ਅਕਤੂਬਰ ਤੋਂ ਸ਼ੁਰੂ-ਜ਼ਿਲ੍ਹਾ ਚੋਣ ਅਫਸਰ 09 ਦਸੰਬਰ ਤੱਕ ਲਏ ਜਾਣਗੇ ਇਤਰਾਜ਼ ਅਤੇ 26 ਦਸਬੰਰ ਇਤਰਾਜ਼ਾਂ ਦਾ ਨਿਪਟਾਰਾ ਅਤੇ 05 ਜਨਵਰੀ 2024 ਕੀਤੀ ਜਾਵੇਗੀ ਅੰਤਿਮ ਪ੍ਰਕਾਸ਼ਨਾ : ਜ਼ਿਲ੍ਹਾ ਜ਼ਿਲ੍ਹਾ ਚੋਣ ਅਫ਼ਸਰ ਵੋਟਰ ਸੂਚੀਆਂ ਦੀ ਸਰਸਰੀ ਸੁਧਾਈ ਸਬੰਧੀ 04 ਤੇ 05 ਨਵੰਬਰ ਅਤੇ 02 ਤੇ 03 ਦਸੰਬਰ ਨੂੰ ਲਗਾਏ ਜਾਣਗੇ ਵਿਸ਼ੇਸ਼ ਕੈਂਪ: ਡਾ ਪੱਲਵੀ ਮਾਲੇਰਕੋਟਲਾ 15 ਅਕਤੂਬਰ : ਭਾਰਤ ਚੋਣ ਕਮਿਸ਼ਨ ਵੱਲੋਂ ਨਵੇਂ ਜਾਰੀ....
ਕਿਸਾਨਾਂ ਦੀ ਸੁਵਿਧਾ ਲਈ ਜ਼ਿਲ੍ਹਾ ਪ੍ਰਸ਼ਾਸਨ ਸੰਗਰੂਰ ਦਾ ਇੱਕ ਹੋਰ ਕਿਸਾਨ ਪੱਖੀ ਉਪਰਾਲਾ
ਜ਼ਿਲ੍ਹੇ ਵਿੱਚ ਸਬਸਿਡੀ 'ਤੇ ਉਪਲਬਧ ਖੇਤੀ ਮਸ਼ੀਨਰੀ ਦੀਆਂ ਸੂਚੀਆਂ ਵੈੱਬਸਾਈਟ https://sangrur.nic.in ਉਤੇ ਪਾਈਆਂ ਡਿਪਟੀ ਕਮਿਸ਼ਨਰ ਜੋਰਵਾਲ ਵੱਲੋਂ ਕਿਸਾਨਾਂ ਨੂੰ ਪਰਾਲੀ ਦੇ ਯੋਗ ਪ੍ਰਬੰਧਨ ਲਈ ਵਧ ਚੜ੍ਹ ਕੇ ਅੱਗੇ ਆਉਣ ਦਾ ਸੱਦਾ ਸੰਗਰੂਰ, 15 ਅਕਤੂਬਰ : ਪੰਜਾਬ ਸਰਕਾਰ ਵੱਲੋਂ ਸੂਬੇ ਦੇ ਕਿਸਾਨਾਂ ਨੂੰ ਪਰਾਲੀ ਦੇ ਯੋਗ ਪ੍ਰਬੰਧਨ ਲਈ ਸਬਸਿਡੀ ਉੱਤੇ ਖੇਤੀ ਮਸ਼ੀਨਰੀ ਮੁਹੱਈਆ ਕਰਵਾਉਣ ਦੇ ਆਰੰਭੇ ਮਿਸ਼ਨ ਨੂੰ ਜ਼ਿਲ੍ਹਾ ਸੰਗਰੂਰ ਵਿੱਚ ਜ਼ਮੀਨੀ ਪੱਧਰ ਉੱਤੇ ਲਾਗੂ ਕਰਨ ਦੇ ਮਿੱਥੇ ਟੀਚੇ ਤਹਿਤ ਜ਼ਿਲ੍ਹਾ....
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਸਬੰਧੀ ਵੋਟਰ ਸੂਚੀਆਂ ਤਿਆਰ ਕਰਨ ਦਾ ਪ੍ਰੋਗਰਾਮ ਜਾਰੀ
21 ਅਕਤੂਬਰ ਤੋਂ 15 ਨਵੰਬਰ ਤੱਕ ਹੋਵੇਗੀ ਵੋਟਰਾਂ ਦੀ ਰਜਿਸਟ੍ਰੇਸ਼ਨ ਮੋਗਾ, 15 ਅਕਤੂਬਰ : ਚੀਫ ਕਮਿਸ਼ਨਰ, ਗੁਰਦੁਆਰਾ ਚੋਣਾਂ, ਪੰਜਾਬ ਵੱਲੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਸਬੰਧੀ ਗੁਰਦੁਆਰਾ ਬੋਰਡ ਚੋਣ ਹਲਕਿਆਂ ਵਿਚ ਵੋਟਰ ਸੂਚੀਆਂ ਦੀ ਤਿਆਰੀ ਸਬੰਧੀ ਸ਼ਡਿਊਲ ਜਾਰੀ ਕੀਤਾ ਗਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਮੋਗਾ ਸ੍ਰ ਕੁਲਵੰਤ ਸਿੰਘ ਨੇ ਦੱਸਿਆ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਚੋਣ ਪ੍ਰਕਿਰਿਆ ਤਹਿਤ ਸਭ ਤੋਂ ਪਹਿਲਾਂ 21....
ਮੋਗਾ ਵਿਖੇ ਘੁਮਿਆਰ ਸਸ਼ਕਤੀਕਰਨ ਯੋਜਨਾ ਤਹਿਤ 100 ਕਾਰੀਗਰਾਂ ਨੂੰ ਬਿਜਲੀ ਨਾਲ ਚੱਲਣ ਵਾਲੇ ਚੱਕਾਂ ਦੀ ਕੀਤੀ ਵੰਡ
ਪ੍ਰੋਗਰਾਮ ਵਿੱਚ ਖਾਦੀ ਤੇ ਗ੍ਰਾਮ ਆਯੋਗ ਮੈਂਬਰ ਨਗਿੰਦਰ ਰਘੂਵੰਸ਼ੀ, ਰਾਜ ਨਿਰਦੇਸ਼ਕ ਖਾਦੀ ਤੇ ਵਿਲੇਜ਼ ਇੰਡਸਟਰੀ ਕਮਿਸ਼ਨ ਜ਼ਸਪਾਲ ਸਿੰਘ ਰਹੇ ਮੁੱਖ ਮਹਿਮਾਨ ਕਿਹਾ !ਬਿਜਲੀ ਵਾਲੇ ਚੱਕਾਂ ਨਾਲ ਕਾਰੀਗਰਾਂ ਦੀ ਕਾਰਜਕੁਸ਼ਲਤਾ ਵਿੱਚ ਹੋਵੇਗਾ ਦੁੱਗਣਾ ਵਾਧਾ, ਆਰਥਿਕਤਾ ਵੀ ਹੋਵੇਗੀ ਉੱਚੀ ਮੋਗਾ, 15 ਅਕਤੂਬਰ : ਸਰਕਾਰ ਵੱਲੋਂ ਘੁਮਿਆਰ ਜਾਤੀ ਦੇ ਲੋਕਾਂ ਨੂੰ ਆਪਣੀ ਕਲਾ ਵਿੱਚ ਹੋਰ ਨਿਪੁੰਨ ਬਣਾਉਣ ਅਤੇ ਉਨ੍ਹਾਂ ਦੀ ਆਰਥਿਕਤਾ ਵਿੱਚ ਵਾਧਾ ਕਰਨ ਦੇ ਮਨੋਰਥ ਵਜੋਂ ਘੁਮਿਆਰ ਸਸ਼ਕਤੀਕਰਨ ਯੋਜਨਾ ਲਿਆਂਦੀ ਹੈ, ਜਿਸਦਾ....
ਨੈੱਟਬਾਲ (ਲੜਕੀਆਂ) ਦੇ ਸੂਬਾ ਪੱਧਰੀ ਮੁਕਾਬਲੇ ਸ਼ਾਨੋਂ-ਸ਼ੌਕਤ ਨਾਲ ਸਮਾਪਤ
ਅੰਡਰ 21 ਅਤੇ 21-30 ਉਮਰ ਵਰਗ ਵਿੱਚ ਬਰਨਾਲਾ ਦੀ ਝੰਡੀ ਬਰਨਾਲਾ, 15 ਅਕਤੂਬਰ : ਖੇਡਾਂ ਵਤਨ ਪੰਜਾਬ ਦੀਆਂ ਤਹਿਤ ਐੱਸ.ਡੀ ਕਾਲਜ ਬਰਨਾਲਾ ਵਿਖੇ ਨੈੱਟਬਾਲ (ਲੜਕੀਆਂ) ਦੇ ਸੂਬਾ ਪੱਧਰੀ ਮੁਕਾਬਲੇ ਸ਼ਾਨੋਂ-ਸ਼ੌਕਤ ਨਾਲ ਸਮਾਪਤ ਹੋ ਗਏ। ਜ਼ਿਲ੍ਹਾ ਖੇਡ ਅਫ਼ਸਰ ਮੈਡਮ ਉਮੇਸ਼ਵਰੀ ਸ਼ਰਮਾ ਨੇ ਜੇਤੂਆਂ ਨੂੰ ਇਨਾਮ ਤਕਸੀਮ ਕਰਦਿਆਂ ਇਨ੍ਹਾਂ ਮੁਕਾਬਲਿਆਂ ਦੀ ਸਫ਼ਲਤਾ 'ਤੇ ਪ੍ਰਬੰਧਕਾਂ ਤੇ ਖਿਡਾਰੀਆਂ ਨੂੰ ਮੁਬਾਰਕਬਾਦ ਦਿੱਤੀ। ਉਹਨਾਂ ਕਿਹਾ ਕਿ ਖੇਡਾਂ ਵਤਨ ਪੰਜਾਬ ਦੀਆਂ ਤਹਿਤ ਕਰਵਾਏ ਗਏ ਇਹਨਾਂ ਮੁਕਾਬਲਿਆਂ ਵਿੱਚ....
ਖੇਡਾਂ ਵਤਨ ਪੰਜਾਬ ਦੀਆਂ 2023 ਤਹਿਤ ਸੂਬਾ ਪੱਧਰੀ ਮੁਕਾਬਲੇ ਸਮਾਪਤ 
ਬਰਨਾਲਾ, 15 ਅਕਤੂਬਰ : 'ਖੇਡਾਂ ਵਤਨ ਪੰਜਾਬ ਦੀਆਂ 2023' ਤਹਿਤ ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਦੇ ਦਿਸ਼ਾ-ਨਿਰਦੇਸ਼ਾਂ ਅਤੇ ਡਿਪਟੀ ਕਮਿਸ਼ਨਰ ਪੂਨਮਦੀਪ ਕੌਰ ਦੀ ਅਗਵਾਈ ਹੇਠ ਕਰਵਾਏ ਜਾ ਰਹੇ ਨੈੱਟਬਾਲ, ਬੈਡਮਿੰਟਨ ਅਤੇ ਟੇਬਲ ਟੈਨਿਸ ਦੇ ਸੂਬਾ ਪੱਧਰੀ ਮੁਕਾਬਲੇ ਸਮਾਪਤ ਹੋ ਗਏ ਹਨ। ਜ਼ਿਲ੍ਹਾ ਖੇਡ ਅਫ਼ਸਰ ਉਮੇਸ਼ਵਰੀ ਸ਼ਰਮਾ ਨੇ ਦੱਸਿਆ ਕਿ ਟੇਬਲ ਟੈਨਿਸ ਮੁਕਾਬਲੇ ਜੋ ਕਿ ਬਰਨਾਲਾ ਕਲੱਬ ਵਿੱਚ ਕਰਵਾਏ ਗਏ, 'ਚ ਅੰਡਰ 14 ਲੜਕੇ (ਸੈਮੀਫਾਈਨਲ) ਵਿੱਚ ਜਲੰਧਰ ਨੇ ਲੁਧਿਆਣਾ ਨੂੰ 3-2 ਨਾਲ ਹਰਾਇਆ। ਅੰਡਰ....
ਖੂਨਦਾਨ ਕਰਨ ਨਾਲ ਅਸੀਂ ਬਹੁਤ ਸਾਰੀਆਂ ਜ਼ਿੰਦਗੀਆਂ ਨੂੰ ਬਚਾ ਸਕਦੇ ਹਾਂ- ਸਪੀਕਰ ਸੰਧਵਾਂ 
ਨਿਰੋਗ ਬਾਲ ਆਸ਼ਰਮ ਵਿਖੇ ਖੂਨਦਾਨ ਕੈਂਪ ਵਿੱਚ ਕੀਤੀ ਸ਼ਿਰਕਤ ਫ਼ਰੀਦਕੋਟ 15 ਅਕਤੂਬਰ : ਕੋਟਕਪੂਰਾ ਵਿਖੇ ਨਿਰੋਗ ਬਾਲ ਆਸ਼ਰਮ ਵੱਲੋਂ ਆਯੋਜਿਤ ਖੂਨਦਾਨ ਕੈਂਪ ਵਿੱਚ ਸਪੀਕਰ ਪੰਜਾਬ ਵਿਧਾਨ ਸਭਾ ਸ. ਕੁਲਤਾਰ ਸਿੰਘ ਸੰਧਵਾਂ ਵਿਸ਼ੇਸ਼ ਤੌਰ ’ਤੇ ਸ਼ਾਮਿਲ ਹੋਏ। ਇਸ ਮੌਕੇ ਸਪੀਕਰ ਸ. ਸੰਧਵਾਂ ਨੇ ਕਿਹਾ ਕਿ ਖੂਨਦਾਨ ਇੱਕ ਬਹੁਤ ਹੀ ਵੱਡਾ ਦਾਨ ਹੈ, ਜਿਸ ਨਾਲ ਅਸੀਂ ਬਹੁਤ ਸਾਰੀਆਂ ਜ਼ਿੰਦਗੀਆਂ ਨੂੰ ਬਚਾ ਸਕਦੇ ਹਾਂ ਅਤੇ ਸਾਨੂੰ ਖੂਨਦਾਨ ਕਰਨ ਦੇ ਲਈ ਵੱਧ ਤੋਂ ਵੱਧ ਲੋਕਾਂ ਨੂੰ ਪ੍ਰੇਰਿਤ ਕਰਨਾ ਚਾਹੀਦਾ ਹੈ। ਉਨ੍ਹਾਂ ਕਿਹਾ....
ਸਹਿਕਾਰੀ ਸਭਾਵਾਂ ਨੂੰ ਪਰਾਲੀ ਪ੍ਰਬੰਧਨ ਲਈ ਕਿਸਾਨਾਂ ਦੀ ਮਦਦ ਕਰਨ ਦੀ ਹਦਾਇਤ
ਸ਼ਨੀਵਾਰ ਨੂੰ ਦੋ ਥਾਂਵਾਂ ਤੇ ਲੱਗੀ ਅੱਗ, ਟੀਮਾਂ ਪੜਤਾਲ ਲਈ ਰਵਾਨਾ, ਹੋਵੇਗਾ ਕਾਨੂੰਨੀ ਕਾਰਵਾਈ ਜੇ ਅੱਗ ਲਗਾਉਣ ਵਾਲੇ ਦਾ ਬਣਿਆ ਹੋਇਆ ਅਸਲਾ ਲਾਇਸੈਂਸ ਤਾਂ ਹੋ ਜਾਵੇਗਾ ਲਾਇਸੈਂਸ ਰੱਦ ਫਾਜਿ਼ਲਕਾ, 15 ਅਕਤੂਬਰ : ਫਾਜਿ਼ਲਕਾ ਦੇ ਡਿਪਟੀ ਕਮਿਸ਼ਨਰ ਡਾ: ਸੇਨੂ ਦੁੱਗਲ ਨੇ ਜਿ਼ਲ੍ਹੇ ਦੀਆਂ ਸਹਿਕਾਰੀ ਸਭਾਵਾਂ ਅਤੇ ਇਕ ਸਮੂਹ ਵਜੋਂ ਸਬਸਿਡੀ ਤੇ ਖੇਤੀ ਸੰਦ ਲੈਣ ਵਾਲੇ ਸੈਂਟਰਾਂ ਨੂੰ ਹਦਾਇਤਾਂ ਦਿੱਤੀਆਂ ਹਨ ਕਿ ਪਰਾਲੀ ਪ੍ਰਬੰਧਨ ਲਈ ਜਿਆਦਾ ਤੋਂ ਜਿਆਦਾ ਕਿਸਾਨਾਂ ਨੂੰ ਖੇਤੀ ਸੰਦ ਮੁਹਈਆ ਕਰਵਾਏ ਜਾਣ। ਡਿਪਟੀ....