ਮਾਲਵਾ

ਸਰਕਾਰੀ ਪ੍ਰਾਇਮਰੀ ਸਕੂਲ ਚਾਨਣ ਵਾਲਾ ਨੇ ਨਿਵੇਕਲੀ ਪਹਿਲ ਕਰਦਿਆਂ ਵਿਦਿਆਰਥੀਆਂ ਨੂੰ ਕਰਵਾਇਆ ਟੂਰ
ਵਿੱਦਿਅਕ ਟੂਰ ਵਿਦਿਆਰਥੀਆਂ ਦੀ ਪੜਾਈ ਅਤੇ ਸਰਵਪੱਖੀ ਵਿਕਾਸ ਵਿੱਚ ਹੋਣਗੇ ਸਹਾਈ -ਲਵਜੀਤ ਸਿੰਘ ਗਰੇਵਾਲ ਫਾਜਿਲਕਾ, 15 ਅਕਤੂਬਰ : ਸਰਹੱਦੀ ਖੇਤਰ ਦੇ ਚਾਨਣ ਮੁਨਾਰੇ ਸਰਕਾਰੀ ਪ੍ਰਾਇਮਰੀ ਸਕੂਲ ਚਾਨਣ ਵਾਲਾ ਵੱਲੋਂ ਵਿਦਿਆਰਥੀਆਂ ਦੀ ਪੜਾਈ ਅਤੇ ਸਰਵਪੱਖੀ ਵਿਕਾਸ ਲਈ ਨਿਰੰਤਰ ਉਪਰਾਲੇ ਕੀਤੇ ਜਾ ਰਹੇ ਹਨ। ਇਸ ਲੜੀ ਨੂੰ ਅੱਗੇ ਵਧਾਉਂਦਿਆਂ ਸਕੂਲ ਸਟਾਫ ਵੱਲੋਂ ਵਿਦਿਆਰਥੀਆਂ ਨੂੰ ਆਪਣੇ ਹੀ ਸ਼ਹਿਰ ਫਾਜ਼ਿਲਕਾ ਦੇ ਮਹੱਤਵਪੂਰਨ ਸਥਾਨਾਂ ਦਾ ਵਿੱਦਿਅਕ ਟੂਰ ਕਰਵਾਇਆ ਗਿਆ। ਇਹ ਜਾਣਕਾਰੀ ਦਿੰਦਿਆਂ ਸਕੂਲ ਮੁੱਖੀ....
ਸਬ ਇੰਸਪੈਕਟਰ ਸਮੇਤ 13 ਪੁਲਿਸ ਮੁਲਾਜ਼ਮ ਭ੍ਰਿਸ਼ਟਾਚਾਰ ਦੇ ਦੋਸ਼ੀ ਕਰਾਰ 
ਲੁਧਿਆਣਾ, 14 ਅਕਤੂਬਰ : ਲੁਧਿਆਣਾ ਪੁਲਿਸ ਦੇ ਇਕ ਸਬ ਇੰਸਪੈਕਟਰ ਸਮੇਤ 13 ਪੁਲਿਸ ਮੁਲਾਜ਼ਮਾਂ ਨੂੰ ਭ੍ਰਿਸ਼ਟਾਚਾਰ ਦੇ ਮਾਮਲੇ ਵਿਚ ਦੋਸ਼ੀ ਕਰਾਰ ਦਿੱਤਾ ਗਿਆ ਹੈ ਤੇ ਉਹਨਾਂ ਨੂੰ 5-5 ਸਾਲ ਦੀ ਸਜ਼ਾ ਸੁਣਾਈ ਗਈ ਹੈ। ਉਹਨਾਂ ’ਤੇ ਦੋਸ਼ ਹੈ ਕਿ ਉਹਨਾਂ ਨੇ ਗੈਰ ਕਾਨੂੰਨੀ ਲਾਟਰੀ ਚਲਾਉਣ ਦੀ ਆਗਿਆ ਦੇਣ ਵਾਸਤੇ ਇਹ ਰਿਸ਼ਵਤ ਲਈ। ਕੇਸ 2003 ਵਿਚ ਦਰਜ ਹੋਇਆ ਸੀ ਤੇ ਸ਼ਿਕਾਇਤਕਰਤਾ ਨੇ ਲੁਕਵੇਂ ਕੈਮਰੇ ਰਾਹੀਂ ਖਿੱਚੀਆਂ ਤਸਵੀਰਾਂ ਤੇ ਵੀਡੀਓ ਸਬੂਤ ਵਜੋਂ ਪੇਸ਼ ਕੀਤੀਆਂ ਸਨ। ਅਦਾਲਤ ਨੇ ਸ਼ੁੱਕਰਵਾਰ ਨੂੰ ਸਾਰੇ....
'ਨਸ਼ਾ ਤਸਕਰਾਂ ਦੀਆਂ ਜਮਾਨਤਾਂ ਕਰਵਾਉਣ ਤੇ ਸਰਪ੍ਰਸਤੀ ਕਰਨ ਵਾਲਿਆਂ ਵਿਰੁੱਧ ਵੀ ਹੋਊ ਕਾਰਵਾਈ': ਕੈਬਨਿਟ ਮੰਤਰੀ ਜੌੜਾਮਾਜਰਾ
ਨਸ਼ਾ ਮੁਕਤ ਪੰਜਾਬ ਸਿਰਜਣ ਲਈ ਨਿਵੇਕਲੀ ਪਹਿਲ : ਜੌੜਾਮਾਜਰਾ ਕੈਬਨਿਟ ਮੰਤਰੀ ਜੌੜਾਮਾਜਰਾ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਨਸ਼ਿਆਂ ਵਿਰੁੱਧ ਦਿੱਤਾ ਸਖ਼ਤ ਸੁਨੇਹਾ, ਪਟਿਆਲਾ ਸਿਵਲ ਤੇ ਪੁਲਿਸ ਪ੍ਰਸ਼ਾਸਨ ਵੱਲੋਂ ਯੰਗ ਪ੍ਰੋਗੈਸਿਵ ਸਿੱਖ ਫੋਰਮ ਨਾਲ ਮਿਲਕੇ ਨਸ਼ਾ ਮੁਕਤ ਰੈਲੀ ਮੰਤਰੀ ਜੌੜਾਮਾਜਰਾ, ਵਿਧਾਇਕ ਕੋਹਲੀ, ਏ.ਡੀ.ਜੀ.ਪੀ. ਛੀਨਾ, ਡੀ.ਸੀ., ਐਸ.ਐਸ.ਪੀ. ਸਮੇਤ ਨੌਜਵਾਨਾਂ ਤੇ ਪਟਿਆਲਵੀਆਂ ਵੱਲੋਂ ਭਰਵੀਂ ਸ਼ਮੂਲੀਅਤ ਪਟਿਆਲਾ, 14 ਅਕਤੂਬਰ : ਨਸ਼ਾ ਮੁਕਤ ਪੰਜਾਬ ਸਿਰਜਣ ਲਈ ਪਟਿਆਲਾ ਦੇ ਸਿਵਲ ਤੇ ਪੁਲਿਸ....
ਜੀਰੀ ਦੀ ਫਸਲ ਖਰੀਦ ਵਿੱਚ ਕੁਤਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ : ਪ੍ਰਿੰਸੀਪਲ ਬੁੱਧ ਰਾਮ 
ਖਰੀਦ ਪ੍ਰਬੰਧਾਂ ਦਾ ਲਿਆ ਜਾਇਜ਼ਾ ਬੁਢਲਾਡਾ, 14 ਅਕਤੂਬਰ : ਪੰਜਾਬ ਦਾ ਮੁੱਖ ਕਿੱਤਾ ਖੇਤੀਬਾੜੀ ਹੈ ਕਿਸਾਨੀ ਇਸ ਦਾ ਧੁਰਾ ਹੈ, ਇਸ ਕਿੱਤੇ ਨੂੰ ਲਾਹੇਵੰਦ ਬਣਾਉਣ ਲਈ ਭਗਵੰਤ ਮਾਨ ਸਰਕਾਰ ਸਿਰਤੋੜ ਯਤਨ ਕਰ ਰਹੀ ਹੈ। ਬੁਢਲਾਡਾ ਮੰਡੀ ਦੇ ਜੀਰੀ ਯਾਰਡ ਵਿੱਚ ਖਰੀਦ ਪ੍ਰਬੰਧਾਂ ਦਾ ਜਾਇਜ਼ਾ ਲੈਣ ਪਹੁੰਚੇ ਪਿ੍ੰਸੀਪਲ ਬੁੱਧ ਰਾਮ ਐਮ.ਐਲ.ਏ. ਬੁਢਲਾਡਾ ਅਤੇ ਪ੍ਰਧਾਨ ਆਮ ਆਦਮੀ ਪਾਰਟੀ ਪੰਜਾਬ ਨੇ ਇਹ ਵਿਚਾਰ ਸਾਂਝੇ ਕੀਤੇ। ਉਨ੍ਹਾਂ ਦੱਸਿਆ ਕਿ ਪਹਿਲੀ ਵਾਰ ਹੋ ਰਿਹਾ ਹੈ ਜਦੋਂ ਜੀਰੀ ਦੀ ਖਰੀਦ ਹੋਣ ਦੇ 24 ਘੰਟਿਆਂ....
ਕੈਪਟਨ ਅਮਰਿੰਦਰ ਨੇ ਭਾਜਪਾ ਛੱਡਣ ਵਾਲੇ ਆਗੂਆਂ ਬਾਰੇ ਕਿਸੇ ਵੀ ਤਰ੍ਹਾਂ ਦੀ ਜਾਣਕਾਰੀ ਹੋਣ ਦੀਆਂ ਰਿਪੋਰਟਾਂ ਨੂੰ ਸਿਰੇ ਤੋਂ ਖਾਰਜ ਕੀਤਾ
ਚੰਡੀਗੜ੍ਹ, 14 ਅਕਤੂਬਰ : ਭਾਰਤੀ ਜਨਤਾ ਪਾਰਟੀ ਦੇ ਸੀਨੀਅਰ ਆਗੂ ਅਤੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਮੀਡੀਆ ਦੇ ਇੱਕ ਹਿੱਸੇ ਵਿੱਚ ਆਈਆਂ ਰਿਪੋਰਟਾਂ ਨੂੰ ਸਿਰੇ ਤੋਂ ਖਾਰਜ ਕੀਤਾ ਹੈ ਕਿ ਉਨ੍ਹਾਂ ਨੂੰ ਕੁਝ ਆਗੂਆਂ ਦੇ ਪਾਰਟੀ ਛੱਡ ਕੇ ਕਾਂਗਰਸ ਵਿੱਚ ਸ਼ਾਮਲ ਹੋਣ ਬਾਰੇ ਕੋਈ ਜਾਣਕਾਰੀ ਸੀ। ਉਨ੍ਹਾਂ ਰਿਪੋਰਟਾਂ ‘ਤੇ ਪ੍ਰਤੀਕ੍ਰਿਆ ਜ਼ਾਹਰ ਕਰਦਿਆਂ ਕਿ ਉਨ੍ਹਾਂ ਦੇ ਸਥਾਨ ‘ਤੇ ਪਾਰਟੀ ਛੱਡਣ ਦੀ ਯੋਜਨਾ ਬਣਾਈ ਗਈ ਸੀ, ਕੈਪਟਨ ਅਮਰਿੰਦਰ ਨੇ ਕਿਹਾ ਕਿ ਇਹ ਰਿਪੋਰਟਾਂ ਨਾ ਸਿਰਫ....
ਡਿਪਟੀ ਕਮਿਸ਼ਨਰ ਡਾ: ਸੇਨੂ ਦੁੱਗਲ ਵੱਲੋਂ ਸਹਿਕਾਰੀ ਸਭਾਵਾਂ ਨੂੰ ਪਰਾਲੀ ਪ੍ਰਬੰਧਨ ਲਈ ਕਿਸਾਨਾਂ ਦੀ ਮਦਦ ਕਰਨ ਦੀ ਹਦਾਇਤ
ਫਾਜਿ਼ਲਕਾ, 14 ਅਕਤੂਬਰ : ਫਾਜਿ਼ਲਕਾ ਦੇ ਡਿਪਟੀ ਕਮਿਸ਼ਨਰ ਡਾ: ਸੇਨੂ ਦੁੱਗਲ ਨੇ ਜਿ਼ਲ੍ਹੇ ਦੀਆਂ ਸਹਿਕਾਰੀ ਸਭਾਵਾਂ ਅਤੇ ਇਕ ਸਮੂਹ ਵਜੋਂ ਸਬਸਿਡੀ ਤੇ ਖੇਤੀ ਸੰਦ ਲੈਣ ਵਾਲੇ ਸੈਂਟਰਾਂ ਨੂੰ ਹਦਾਇਤਾਂ ਦਿੱਤੀਆਂ ਹਨ ਕਿ ਪਰਾਲੀ ਪ੍ਰਬੰਧਨ ਲਈ ਜਿਆਦਾ ਤੋਂ ਜਿਆਦਾ ਕਿਸਾਨਾਂ ਨੂੰ ਖੇਤੀ ਸੰਦ ਮੁਹਈਆ ਕਰਵਾਏ ਜਾਣ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਸਹਿਕਾਰੀ ਸਭਾਵਾਂ, ਪੰਚਾਇਤਾਂ ਅਤੇ ਕਸਟਮ ਹਾਇਰਿੰਗ ਸੈਂਟਰਾਂ ਨੂੰ ਸਰਕਾਰ ਵੱਲੋਂ 80 ਫੀਸਦੀ ਤੱਕ ਸਬਸਿਡੀ ਤੇ ਸੰਦ ਮੁਹਈਆ ਕਰਵਾਏ ਗਏ ਹਨ। ਇਸ ਲਈ ਇਹ ਕਿਸਾਨਾਂ....
ਵਿਧਾਇਕ ਅਤੇ ਡੀਸੀ ਨੇ ਮੇਰਾ ਘਰ ਮੇਰਾ ਨਾਮ ਸਕੀਮ ਤਹਿਤ ਵਸਨੀਕਾਂ ਨੂੰ ਜਾਇਦਾਦ ਦੇ ਅਧਿਕਾਰ ਦੇਣ ਦਾ ਦਿੱਤਾ ਭਰੋਸਾ
ਅਧਿਕਾਰੀਆਂ ਨੂੰ ਸਕੀਮ ਅਧੀਨ ਚੱਲ ਰਹੀ ਪ੍ਰਕਿਰਿਆ ਨੂੰ ਜਲਦੀ ਤੋਂ ਜਲਦੀ ਪੂਰਾ ਕਰਨ ਦੇ ਨਿਰਦੇਸ਼, ਪਿੰਡ ਡਾਬਾ ਅਤੇ ਲੋਹਾਰਾ ਦੇ ਲੋਕਾਂ ਨਾਲ ਗੱਲਬਾਤ ਲੁਧਿਆਣਾ, 14 ਅਕਤੂਬਰ : ਹਲਕਾ ਲੁਧਿਆਣਾ ਦੱਖਣੀ ਦੀ ਵਿਧਾਇਕਾ ਰਜਿੰਦਰਪਾਲ ਕੌਰ ਛੀਨਾ ਅਤੇ ਡਿਪਟੀ ਕਮਿਸ਼ਨਰ ਸੁਰਭੀ ਮਲਿਕ ਨੇ ਅੱਜ ਪਿੰਡ ਡਾਬਾ ਅਤੇ ਲੋਹਾਰਾ ਦੇ ਵਸਨੀਕਾਂ ਨੂੰ ਭਰੋਸਾ ਦਿਵਾਇਆ ਕਿ ਉਨ੍ਹਾਂ ਨੂੰ ਜਲਦੀ ਹੀ ਮੇਰਾ ਘਰ ਮੇਰਾ ਨਾਮ ਸਕੀਮ ਤਹਿਤ ਜਾਇਦਾਦ ਦੇ ਅਧਿਕਾਰ ਮਿਲ ਜਾਣਗੇ ਕਿਉਂਕਿ ਜ਼ਿਲ੍ਹਾ ਪ੍ਰਸ਼ਾਸਨ ਨੇ ਇਸ ਸਕੀਮ ਨੂੰ ਪੂਰੀ....
ਵਿਧਾਇਕ ਛੀਨਾ ਵਲੋਂ ਵਾਰਡ ਨੰਬਰ 32 'ਚ ਸੜਕਾਂ ਦੇ ਨਿਰਮਾਣ ਕਾਰਜਾਂ ਦਾ ਉਦਘਾਟਨ
ਡਾਬਾ ਰੋਡ, ਬੀ.ਐਮ.ਸੀ..ਨਗਰ, ਮੱਕੜ ਕਲੋਨੀ ਦੇ ਨਾਲ ਲੱਗਦੇ ਇਲਾਕਿਆਂ 'ਚ ਬਣਾਈਆਂ ਜਾ ਰਹੀਆਂ ਸੜਕਾਂ ਲੁਧਿਆਣਾ, 14 ਅਕਤੂਬਰ : ਵਿਧਾਨ ਸਭਾ ਹਲਕਾ ਲੁਧਿਆਣਾ ਦੱਖਣੀ ਤੋਂ ਵਿਧਾਇਕ ਰਾਜਿੰਦਰਪਾਲ ਕੌਰ ਛੀਨਾ ਵਲੋਂ ਵਾਰਡ ਨੰਬਰ 32 (ਪੁਰਾਣਾ 30) ਵਿਖੇ ਸੜਕਾਂ ਦੇ ਨਿਰਮਾਣ ਕਾਰਜ ਦਾ ਅੱਜ ਉਦਘਾਟਨ ਕੀਤਾ। ਵਿਧਾਇਕ ਛੀਨਾ ਨੇ ਕਿਹਾ ਕਿ ਹਲਕੇ ਵਿੱਚ ਲਗਾਤਾਰ ਵਿਕਾਸ ਕਾਰਜ ਜਾਰੀ ਹਨ ਜਿਸਦੇ ਤਹਿਤ ਵਾਰਡ ਨੰਬਰ 32 (ਪੁਰਾਣਾ 30) ਅਧੀਨ ਪੀ.ਐਸ.ਪੀ.ਸੀ.ਐਲ. ਦਫ਼ਤਰ ਗਲੀ ਨੰਬਰ 1, ਡਾਬਾ ਰੋਡ, ਬੀ.ਐਮ.ਸੀ..ਨਗਰ....
ਇੱਕ ਰੋਜ਼ਾ ਵਾਤਾਵਰਨ ਸੰਭਾਲ ਲੀਡਰਸ਼ਿਪ ਵਿਕਾਸ ਅਤੇ ਸਮਰੱਥਾ ਵਧਾਓ ਵਰਕਸ਼ਾਪ 
ਪਟਿਆਲਾ, 14 ਅਕਤੂਬਰ : ਅੱਜ ਖੇਤੀ ਵਿਰਾਸਤ ਮਿਸ਼ਨ, ਕੇ, ਕੇ ਬਿਰਲਾ ਮੈਮੇਰੀਅਲ ਸੋਸਾਇਟੀ ਅਤੇ ਸੋਸੋ਼ਲੌਜੀ ਵਿਭਾਗ ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਸਹਿਯੋਗ ਨਾਲ ਸਾਇੰਸ ਆਡੀਟੋਰੀਅਮ ਪੰਜਾਬੀ ਯੂਨੀਵਰਸਿਟੀ ਪਟਿਆਲਾ ਵਿੱਚ ਭੂਮੀ ਪ੍ਰੋਜੈਕਟ ਤਹਿਤ ਵਾਤਾਵਰਨ ਲੀਡਰਸ਼ਿਪ ਡਿਵੈਲਪਮੈਂਟ ਅਤੇ ਕਪੈਸਿਟੀ ਬਿਲਡਿੰਗ ਵਰਕਸ਼ਾਪ ਕਰਵਾਈ ਗਈ। ਜਿਸ ਵਿੱਚ ਖੇਤੀ ਵਿਰਾਸਤ ਮਿਸ਼ਨ ਤੇ ਡਾਇਰੈਕਟਰ ਓਮੇਂਦਰ ਦੱਤ ,ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਤੋਂ ਇੰਜੀਨੀਅਰ ਰਵੀ ਪਾਲ, ਡਾ ਹਰਵਿੰਦਰ ਸਿੰਘ ਭੱਟੀ, ਡਾ ਓਕਾਂਰ ਸਿੰਘ....
ਨਗਰ ਕੌਂਸਲ ਦੀਆ  ਚੌਣਾ 'ਚ 13 ਵਾਰਡਾ 'ਚ ਜਿੱਤ  ਪ੍ਰਾਪਤ ਕਰਾਗੇ - ਬੱਸਣ 
ਮੁੱਲਾਂਪੁਰ ਦਾਖਾ 14 ਅਕਤੂਬਰ (ਸਤਵਿੰਦਰ ਸਿੰਘ ਗਿੱਲ) : ਅੱਜ ਆਮ ਆਦਮੀ ਪਾਰਟੀ ਦੇ ਦਫਤਰ ਮੰਡੀ ਮੁੱਲ਼ਾਂਪੁਰ ਦੇ ਵਿੱਚ ਸੀਨੀਅਰ ਆਪ ਆਗੂ ਬਲਵਿੰਦਰ ਸਿੰਘ ਬੱਸਣ ਦੀ ਅਗਵਾਈ ਦੇ ਵਿੱਚ ਮੀਟਿੰਗ ਕੀਤੀ ਗਈ ਜਿਸ ਦੇ ਵਿੱਚ ਨਗਰ ਨਿਗਮ ਚੋਣਾਂ ਤੇ ਨਗਰ ਕੌਸਲ ਦੀਆਂ ਚੋਣਾ ਦੇ ਸਬੰਧ ਵਿੱਚ ਵਿਚਾਰ ਵਿਟਾਦਰਾਂ ਕੀਤਾ ਗਿਆ ਜਿਸ ਦੇ ਵਿੱਚ ਬੋਲਦਿਆਂ ਬਲਵਿੰਦਰ ਸਿੰਘ ਬੱਸਣ ਨੇ ਆਖਿਆ ਕਿ ਨਗਰ ਕੌਸਲ ਦੇ ਮੁੱਲਾਂਪੁਰ ਦੇ 13 ਵਾਰਡਾਂ ਦੇ ਵਿੱਚ ਜਿੱਤ ਪ੍ਰਾਪਤ ਕਰਾਗੇ ਤੇ ਹਰੇਕ ਵਾਰਡ ਦੇ ਵਿੱਚ ਸਾਫ ਸੁਥਰੇ ਉਮੀਦਵਾਰ....
ਫੂਡ ਸੇਫ਼ਟੀ ਟੀਮ ਵੱਲੋਂ ਤਿਉਹਾਰਾਂ ਦੇ ਸੀਜ਼ਨ ਨੂੰ ਮੁੱਖ ਰੱਖਦਿਆਂ ਹਲਵਾਈਆਂ ਦੀਆਂ ਵਰਕਸ਼ਾਪਾਂ ਅਤੇ ਦੁਕਾਨਾਂ ਦੀ ਕੀਤੀ ਚੈਕਿੰਗ
ਖੋਏ ਨਾਲ ਬਣੀਆਂ ਮਠਿਆਈਆਂ ਅਤੇ ਰੰਗਦਾਰ ਮਠਿਆਈਆਂ ਦੇ ਭਰੇ 6 ਸੈਂਪਲ ਬੈਸਟ ਬਿਫੋਰ ਮਿਤੀ ਨਾ ਲਿਖਣ ਸਬੰਧੀ ਦੋ ਹਲਵਾਈਆਂ ਨੂੰ ਨੋਟਿਸ ਜਾਰੀ- ਸੰਦੌੜ 14 ਅਕਤੂਬਰ : ਫੂਡ ਸੇਫ਼ਟੀ ਟੀਮ ਮਲੇਰਕੋਟਲਾ ਵੱਲੋਂ ਕਮਿਸ਼ਨਰ ਫੂਡ ਸੇਫ਼ਟੀ ਪੰਜਾਬ ਸ੍ਰੀ ਅਭਿਨਵ ਤ੍ਰਿਖਾ ਅਤੇ ਡਿਪਟੀ ਕਮਿਸ਼ਨਰ ਮਲੇਰਕੋਟਲਾ ਡਾ. ਪੱਲਵੀ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਤਿਉਹਾਰਾਂ ਦੇ ਸੀਜ਼ਨ ਨੂੰ ਮੁੱਖ ਰੱਖਦਿਆਂ ਸਿਹਤ ਵਿਭਾਗ ਦੀ ਟੀਮ ਵੱਲੋਂ ਹਲਵਾਈਆਂ ਦੀਆਂ ਦੁਕਾਨਾਂ ਅਤੇ ਵਰਕਸ਼ਾਪਾਂ ਦੀ ਚੈਕਿੰਗ ਕੀਤੀ ਸਹਾਇਕ ਕਮਿਸ਼ਨਰ ਫੂਡ ਸੇਫ਼ਟੀ....
ਰਾਜ ਪੱਧਰੀ ਖੇਡਾਂ ਦੇ ਤੀਜੇ ਦਿਨ ਖਿਡਾਰੀਆਂ ਨੇ ਦਿਖਾਏ ਆਪਣੀ ਖੇਡ ਪ੍ਰਤਿਭਾ ਦੇ ਜੌਹਰ
ਖੇਡਾਂ ਨਸ਼ਿਆਂ ਤੋ ਦੂਰ ਅਤੇ ਖੇਡਾਂ ਵੱਲ ਪ੍ਰੇਰਿਤ ਕਰਨ ਵਿੱਚ ਵਰਦਾਨ ਸਾਬਤ ਹੋਣਗੀਆਂ- ਸੁਰਿੰਦਰ ਕੌਰ ਮਾਲੇਰਕੋਟਲਾ 14 ਅਕਤੂਬਰ : ਖੇਡਾਂ ਵਤਨ ਪੰਜਾਬ ਦੀਆਂ 2023 ਸੀਜ਼ਨ-2 ਤਹਿਤ ਤੀਜੇ ਦਿਨ ਦੀਆਂ ਖੇਡਾਂ ਵਿੱਚ ਵੱਖ ਵੱਖ ਉਮਰ ਵਰਗ ਅੰਡਰ 21 ਉਮਰ ਗਰੁੱਪ ਵਾਲੀਬਾਲ ਸ਼ੂਟਿੰਗ (ਪੱਕੀ), ਅੰਡਰ 21 ਉਮਰ ਗਰੁੱਪ ਵਾਲੀਬਾਲ ਸ਼ੂਟਿੰਗ (ਕੱਚੀ), 21 ਤੋਂ 30 ਉਮਰ ਵਰਗ ਵਾਲੀਬਾਲ ਸ਼ੂਟਿੰਗ (ਪੱਕੀ), 21 ਤੋਂ 30 ਉਮਰ ਵਰਗ ਵਾਲੀਬਾਲ ਸ਼ੂਟਿੰਗ (ਕੱਚੀ) ਦੇ ਖਿਡਾਰੀਆਂ ਨੇ ਵਾਲੀਬਾਲ ਸ਼ੂਟਿੰਗ ਦੇ ਮੁਕਾਬਲਿਆਂ ਵਿੱਚ....
ਡਿਪਟੀ ਕਮਿਸ਼ਨਰ ਨੇ ਜ਼ਿਲ੍ਹੇ 'ਚ ਚੱਲ ਰਹੀ ਝੋਨੇ ਦੀ ਖ਼ਰੀਦ ਸਬੰਧੀ ਖ਼ਰੀਦ ਏਜੰਸੀਆਂ ਦੇ ਅਧਿਕਾਰੀਆਂ ਨਾਲ ਕੀਤੀ ਵਰਚੂਅਲ ਮੀਟਿੰਗ 
ਮਾਲੇਰਕੋਟਲਾ ਜ਼ਿਲ੍ਹੇ ਦੀਆਂ 46 ਮੰਡੀਆਂ ਵਿੱਚੋਂ 30 ਮੰਡੀਆਂ ਵਿੱਚ ਹੋਈ ਝੋਨੇ ਦੀ ਆਮਦ -ਡਿਪਟੀ ਕਮਿਸ਼ਨਰ ਮਾਲੇਰਕੋਟਲਾ ਜ਼ਿਲ੍ਹੇ ਦੀਆਂ ਮੰਡੀਆਂ 'ਚ ਝੋਨੇ ਦੀ ਆਮਦ 11788 ਮੀਟ੍ਰਿਕ ਟਨ ਹੋਈ : ਡਾ ਪੱਲਵੀ ਪਰਾਲੀ ਪ੍ਰਬੰਧਨ ਲਈ ਵਿਭਾਗ ਕਿਸਾਨਾਂ ਨਾਲ ਸਿੱਧਾ ਸੰਪਰਕ ਰੱਖਣ : ਡਿਪਟੀ ਕਮਿਸ਼ਨਰ ਮਾਲੇਰਕੋਟਲਾ 14 ਅਕਤੂਬਰ : ਮਾਲੇਰਕੋਟਲਾ ਜ਼ਿਲ੍ਹੇ ਵਿੱਚ ਝੋਨੇ ਦੀ ਆਮਦ ਅੰਦਰ ਹੁਣ ਕਾਫ਼ੀ ਤੇਜ਼ੀ ਆ ਗਈ ਹੈ। ਮਾਲੇਰਕੋਟਲਾ ਜ਼ਿਲ੍ਹੇ ਦੀਆਂ 46 ਮੰਡੀਆਂ ਵਿੱਚੋਂ 30 ਮੰਡੀਆਂ ਵਿੱਚ 11,788 ਮੀਟ੍ਰਿਕ ਟਨ ਝੋਨੇ ਦੀ ਆਮਦ....
ਪਰਾਲੀ ਦਾ ਬਿਨ੍ਹਾਂ ਅੱਗ ਲਗਾਏ ਗੱਠਾਂ ਬਣਾਕੇ ਯੋਗ ਪ੍ਰਬੰਧਨ ਕਰਨ ਵਾਲੇ ਕਿਸਾਨ ਦੇ ਖੇਤ 'ਚ ਜਾ ਕੇ ਐਸ.ਡੀ.ਐਮ. ਨੇ ਕੀਤੀ ਹੋਸਲ ਅਫ਼ਜਾਈ
ਕਿਸਾਨ ਪਰਾਲੀ ਪ੍ਰਬੰਧਨ ਲਈ ਇੰਨ ਸੀਟੂ ਅਤੇ ਐਕਸ ਸੀਟੂ ਤਕਨੀਕਾਂ ਅਪਣਾਉਣ: ਸੁਰਿੰਦਰ ਕੌਰ ਅਮਰਗੜ੍ਹ,14 ਅਕਤੂਬਰ : ਡਿਪਟੀ ਕਮਿਸ਼ਨਰ ਮਾਲੇਰਕੋਟਲਾ ਡਾ ਪੱਲਵੀ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਐਸ.ਡੀ.ਐਮ. ਅਮਰਗੜ੍ਹ ਸ੍ਰੀਮਤੀ ਸੁਰਿੰਦਰ ਕੌਰ ਵੱਲੋਂ ਅਮਰਗੜ੍ਹ ਸਬ ਡਵੀਜਨ ਦੇ ਪਿੰਡ ਤੋਲੇਵਾਲ ਵਿਖੇ ਕਿਸਾਨ ਬਹਾਦਰ ਸਿੰਘ ਪੁੱਤਰ ਮੁਕੰਦ ਸਿੰਘ ਵਾਸੀ ਪਿੰਡ ਤੋਲੇਵਾਲ ਦਾ ਪਰਾਲੀ ਨੂੰ ਬਿਨ੍ਹਾਂ ਅੱਗ ਲਗਾਏ ਗੱਠਾਂ ਬਣਾਕੇ ਯੋਗ ਪ੍ਰਬੰਧਨ ਕਰਨ ਵਾਲੇ ਕਿਸਾਨ ਦੇ ਖੇਤ 'ਚ ਜਾ ਕੇ ਉਸ ਦੀ ਹੋਸਲਾਂ ਅਫਜਾਈ ਕੀਤੀ ।....
ਜ਼ਿਲ੍ਹਾ ਪ੍ਰਸ਼ਾਸਨ ਸਖ਼ਤ, ਪਰਾਲੀ ਨੂੰ ਅੱਗ ਲਾਉਣ ਵਾਲੇ 8 ਹੋਰ ਕਿਸਾਨਾਂ ਵਿਰੁੱਧ ਕਾਨੂੰਨੀ ਕਾਰਵਾਈ
ਪਹਿਲਾਂ ਅੱਗ ਲਾਉਣ ਵਾਲੇ 15 ਕਿਸਾਨਾਂ ਸਮੇਤ ਕੁਲ 23 ਵਿਰੁੱਧ ਹੋਵੇਗੀ ਕਾਰਵਾਈ ਪਰਾਲੀ ਫੂਕਣ ਵਾਲਿਆਂ ਦੇ ਅਸਲਾ ਲਾਇਸੈਂਸ ਨਾ ਬਨਣਗੇ ਨਵੇਂ, ਨਾ ਰਿਨੀਊ ਹੋਣਗੇ ਤੇ ਬਣੇ ਹੋਏ ਰੱਦ ਹੋਣਗੇ-ਡੀ.ਸੀ. ਪਟਿਆਲਾ, 14 ਅਕਤੂਬਰ : ਜ਼ਿਲ੍ਹਾ ਪਟਿਆਲਾ ਪ੍ਰਸ਼ਾਸਨ ਨੇ ਖੇਤਾਂ ਵਿੱਚ ਪਰਾਲੀ ਨੂੰ ਅੱਗ ਲਾਉਣ ਵਿਰੁੱਧ ਸਖ਼ਤ ਰੁਖ ਅਖ਼ਤਿਆਰ ਕਰ ਲਿਆ ਹੈ। ਜਿੱਥੇ ਪਹਿਲਾਂ ਹੀ 15 ਜਣਿਆਂ ਦੇ ਪਰਾਲੀ ਨੂੰ ਅੱਗ ਲਾਉਣ ਵਾਲਿਆਂ ਦੇ ਚਲਾਨ ਕੱਟੇ ਗਏ ਸਨ, ਉਥੇ ਹੀ ਹੁਣ 8 ਹੋਰਾਂ ਸਮੇਤ ਕੁਲ 23 ਕਿਸਾਨਾਂ ਵਿਰੁੱਧ ਕਾਨੂੰਨੀ ਕਾਰਵਾਈ....