ਮਾਲਵਾ

ਧਾਰਮਿਕ ਸਥਾਨਾਂ ਤੇ ਖਾਸ ਤੌਰ ਤੇ ਠੀਕਰੀ ਪਹਿਰੇ ਲਗਾਉਣ ਦੇ ਹੁਕਮ ਜਾਰੀ
ਪਿੰਡਾਂ ਦੀਆਂ ਪੰਚਾਇਤਾਂ ਅਤੇ ਧਾਰਮਿਕ ਕਮੇਟੀਆਂ/ਬੋਰਡ/ਟਰਸਟ ਦੇ ਮੁਖੀਆਂ ਦੀ ਲਗਾਈ ਜਿਮੇਵਾਰੀ ਫ਼ਤਹਿਗੜ੍ਹ ਸਾਹਿਬ, 20 ਜੁਲਾਈ : ਜ਼ਿਲਾ ਮੈਜਿਸਟਰੇਟ ਸ਼੍ਰੀਮਤੀ ਪਰਨੀਤ ਸ਼ੇਰਗਿੱਲ ਨੇ ਫੌਜਦਾਰੀ ਜਾਬਤਾ ਸੰਘਤਾ 1973 ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆ ਫ਼ਤਹਿਗੜ੍ਹ ਸਾਹਿਬ ਜਿ਼ਲ੍ਹੇ ਦੀ ਹਦੂਦ ਵਿੱਚ ਸਮੂਹ ਧਾਰਮਿਕ ਸਥਾਨਾਂ ਤੇ ਅਗਲੇ ਹੁਕਮਾਂ ਤੱਕ ਠੀਕਰੀ ਪਹਿਰਾ ਲਗਾਉਣ ਲਈ ਪਿੰਡਾਂ ਦੀਆਂ ਸਮੂਹ ਪੰਚਾਇਤਾਂ ਅਤੇ ਧਾਰਮਿਕ ਸਥਾਨਾਂ ਦੀਆਂ ਕਮੇਟੀਆਂ, ਬੋਰਡ, ਟਰੱਸਟ ਦੇ ਮੁਖੀਆਂ ਦੀ....
ਜ਼ਿਲ੍ਹਾ ਮੈਜਿਸਟਰੇਟ ਵੱਲੋਂ ਬੋਰਵੈਲਾਂ ਤੇ ਟਿਊਬਵੈਲਾਂ ਦੀ ਖੁਦਾਈ ਸਬੰਧੀ ਲੋੜੀਂਦੇ ਨਿਰਦੇਸ਼ ਜਾਰੀ
ਫ਼ਤਹਿਗੜ੍ਹ ਸਾਹਿਬ, 20 ਜੁਲਾਈ : ਮਾਣਯੋਗ ਸੁਪਰੀਮ ਕੋਰਟ ਦੀਆਂ ਹਦਾਇਤਾਂ ਅਨੁਸਾਰ ਜ਼ਿਲ੍ਹਾ ਮੈਜਿਸਟਰੇਟ ਸ਼੍ਰੀਮਤੀ ਪਰਨੀਤ ਸ਼ੇਰਗਿੱਲ ਨੇ ਫ਼ੌਜਦਾਰੀ ਜ਼ਾਬਤਾ ਸੰਘਤਾ 1973 (1974 ਦੇ ਐਕਟ ਨੰਬਰ 2) ਦੀ ਧਾਰਾ 144 ਅਧੀਨ ਹੁਕਮ ਜਾਰੀ ਕੀਤੇ ਹਨ ਕਿ ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਵਿੱਚ ਪੈਂਦੇ ਬੋਰਵੈਲਾਂ, ਟਿਊਬਵੈਲਾਂ ਦੀ ਉਸਾਰੀ, ਮੁਰੰਮਤ ਕਰਨ ਸਮੇਂ ਜ਼ਿਲ੍ਹਾ ਕੁਲੈਕਟਰ, ਜ਼ਿਲ੍ਹਾ ਮੈਜਿਸਟਰੇਟ, ਸਰਪੰਚ, ਗ੍ਰਾਮ ਪੰਚਾਇਤ, ਨਗਰ ਕੌਂਸਲ, ਜਨ ਸਿਹਤ ਵਿਭਾਗ ਨੂੰ 15 ਦਿਨ ਪਹਿਲਾਂ ਸੂਚਿਤ ਕੀਤਾ ਜਾਵੇ। ਹੁਕਮਾਂ ਵਿੱਚ....
ਜ਼ਿਲ੍ਹਾ ਮੈਜਿਸਟਰੇਟ ਨੇ ਸਾਇਬਰ ਕੈਫੇ ਦੇ ਅਣ-ਅਧਿਕਾਰਤ ਵਰਤੋਂ ਨੂੰ ਰੋਕਣ ਸਬੰਧੀ ਦਿਸ਼ਾ ਨਿਰਦੇਸ਼ ਜਾਰੀ ਕੀਤੇ
ਫਤਹਿਗੜ੍ਹ ਸਾਹਿਬ, 20 ਜੁਲਾਈ : ਜ਼ਿਲ੍ਹਾ ਮੈਜਿਸਟਰੇਟ ਸ਼੍ਰੀਮਤੀ ਪਰਨੀਤ ਸ਼ੇਰਗਿੱਲ ਨੇ ਫੌਜਦਾਰੀ ਜਾਬਤਾ ਸੰਘਤਾ 1973 (1974 ਦਾ ਐਕਟ ਨੰਬਰ 2) ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਦੀ ਹਦੂਦ ਅੰਦਰ ਸਾਈਬਰ ਕੈਫ਼ੇ ਦੇ ਮਾਲਕਾਂ ਲਈ ਦਿਸ਼ਾ ਨਿਰਦੇਸ਼ ਜਾਰੀ ਕੀਤੇ ਹਨ।ਹੁਕਮਾਂ ਵਿੱਚ ਕਿਹਾ ਗਿਆ ਹੈ ਕਿ ਸਾਈਬਰ ਕੈਫ਼ੇ ’ਤੇ ਪ੍ਰਾਪਤ ਸਹੂਲਤਾਂ ਦੀ ਵਰਤੋਂ ਕਰਨ ਵਾਲੇ ਵਿਅਕਤੀ ਦੀ ਪਹਿਚਾਣ ਦੇ ਰਿਕਾਰਡ ਲਈ ਰਜਿਸਟਰ ਲਗਾਇਆ ਜਾਵੇ।ਸਾਈਬਰ ਕੈਫੇ ’ਤੇ ਆਉਣ ਵਾਲੇ....
ਜਨਤਕ ਸਥਾਨਾਂ ’ਤੇ ਅਗਨ ਸ਼ਾਸ਼ਤਰ, ਅਸਲਾ ਵਿਸਫੋਟਕ ਜਲਣਸ਼ੀਲ ਚੀਜਾਂ ਅਤੇ ਤੇਜ਼ ਹਥਿਆਰ ਚੁੱਕਣ ’ਤੇ ਪਾਬੰਦੀ ਲਗਾਈ
ਫ਼ਤਹਿਗੜ੍ਹ ਸਾਹਿਬ, 20 ਜੁਲਾਈ : ਜ਼ਿਲ੍ਹਾ ਮੈਜਿਸਟਰੇਟ ਸ਼੍ਰੀਮਤੀ ਪਰਨੀਤ ਸ਼ੇਰਗਿੱਲ ਨੇ ਫੌਜਦਾਰੀ ਦੰਡ ਸੰਘਤਾ, 1973 ( 2 ਆਫ 1974) ਦੀ ਧਾਰਾ 144 ਅਧੀਨ ਜਿ.ਲ੍ਹਾ ਫ਼ਤਹਿਗੜ੍ਹ ਸਾਹਿਬ ਦੀ ਹਦੂਦ ਅੰਦਰ ਜਨਤਕ ਥਾਵਾਂ ’ਤੇ ਅਗਨ ਸ਼ਸ਼ਤਰ, ਅਸਲਾ, ਵਿਸਫੋਟਕ, ਜਲਣਸ਼ੀਲ ਚੀਜਾਂ ਆਦਿ ਅਤੇ ਤੇਜ ਹਥਿਆਰ ਜਿਵੇਂ ਕਿ ਟਕੂਏ, ਬਰਛੇ, ਤ੍ਰਿਸ਼ੂਲ ਆਦਿ ਨੂੰ ਚੁਕਣ ’ਤੇ ਪਾਬੰਦੀ ਲਗਾਈ ਹੈ।ਅਜਿਹਾ ਇਸ ਲਈ ਕੀਤਾ ਗਿਆ ਹੈ ਕਿਉਂਕਿ ਪੰਜਾਬ ਰਾਜ ਵਿੱਚ ਮੌਜੂਦਾ ਸਮੇਂ ਹੋ ਰਹੀਆਂ ਘਟਨਾਵਾਂ ਦੇ ਮੱਦੇ ਨਜ਼ਰ ਜ਼ਿਲ੍ਹੇ ਵਿੱਚ ਅਮਨ ਤੇ....
ਸਖੀ ਵਨ ਸਟਾਪ ਸੈਂਟਰ ਵੱਲੋਂ ਪਿੰਡ ਪੀਰਜੈਨ ਤੇ ਕੋਟਲਾ ਫਾਜ਼ਲ ਵਿਖੇ ਲਗਾਏ ਜਾਗਰੂਕਤਾ ਕੈਂਪ
ਫ਼ਤਹਿਗੜ੍ਹ ਸਾਹਿਬ, 20 ਜੁਲਾਈ : ਡਿਪਟੀ ਕਮਿਸ਼ਨਰ ਸ਼੍ਰੀਮਤੀ ਪਰਨੀਤ ਸ਼ੇਰਗਿੱਲ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸਖੀ ਵਨ ਸਟਾਪ ਸੈਂਟਰ ਵੱਲੋਂ ਜ਼ਿਲ੍ਹਾ ਪ੍ਰੋਗਰਾਮ ਅਫਸਰ ਵੀਨਾ ਭਗਤ ਦੀ ਅਗਵਾਈ ਹੇਠ ਪਿੰਡ ਪੀਰਜੈਨ ਦੇ ਸਰਕਾਰੀ ਪ੍ਰਾਇਮਰੀ ਸਕੂਲ ਤੇ ਪਿੰਡ ਕੋਟਲਾ ਫਾਜ਼ਲ ਵਿਖੇ ਵੂਮੈਨ ਸੈੱਲ ਦੀ ਪੁਲਿਸ ਫੈਸਲੀਟੇਸ਼ਨ ਅਫਸਰ ਸਬ ਇੰਸਪੈਕਟਰ ਰਮਨਦੀਪ ਕੌਰ ਦੇ ਸਹਿਯੋਗ ਨਾਲ ਜਾਗਰੂਕਤਾ ਕੈਂਪ ਲਗਾਏ ਗਏ ਜਿਸ ਵਿੱਚ ਔਰਤਾਂ ਨੂੰ ਸਖੀ ਵਨ ਸਟਾਪ ਸੈਂਟਰ ਵੱਲੋਂ ਦਿੱਤੀਆਂ ਜਾਣ ਵਾਲੀਆਂ ਸਹੂਲਤਾਂ ਬਾਰੇ ਜਾਣਕਾਰੀ ਦਿੱਤੀ ਗਈ।....
ਸਰਕਾਰ ਹੜ੍ਹ ਪੀੜ੍ਹਤਾਂ ਦੀ ਹਰ ਸੰਭਵ ਮਦਦ ਕਰੇਗੀ : ਵਿਧਾਇਕ ਰਾਏ
ਹਲਕਾ ਵਿਧਾਇਕ ਲਖਵੀਰ ਸਿੰਘ ਰਾਏ ਨੇ ਹੜ੍ਹ ਵਿੱਚ ਮਰੇ ਵਿਅਕਤੀ ਦੇ ਪਿਤਾ ਦੇ ਖਾਤੇ ਵਿੱਚ 4 ਲੱਖ ਰੁਪਏ ਦੀ ਮਾਲੀ ਸਹਾਇਤਾ ਜਮ੍ਹਾਂ ਕਰਵਾਉਣ ਦਾ ਸੌਂਪਿਆ ਪੱਤਰ ਫ਼ਤਹਿਗੜ੍ਹ ਸਾਹਿਬ, 20 ਜੁਲਾਈ : ਪੰਜਾਬ ਸਰਕਾਰ ਹੜ੍ਹਾਂ ਨਾਲ ਪੀੜ੍ਹਤ ਵਿਅਕਤੀਆਂ ਦੀ ਹਰ ਸੰਭਵ ਮਦਦ ਕਰੇਗੀ ਅਤੇ ਇਸ ਮੁਸ਼ਕਲ ਘੜੀ ਵਿੱਚ ਪੰਜਾਬੀਆਂ ਨੂੰ ਕੋਈ ਮੁਸ਼ਕਲ ਪੇਸ਼ ਨਹੀਂ ਆਉਣ ਦਿੱਤੀ ਜਾਵੇਗੀ। ਇਹ ਪ੍ਰਗਟਾਵਾ ਹਲਕਾ ਵਿਧਾਇਕ ਐਡਵੋਕੇਟ ਲਖਵੀਰ ਸਿੰਘ ਰਾਏ ਨੇ ਬੀਤੇ ਦਿਨੀਂ ਆਏ ਹੜ੍ਹਾਂ ਵਿੱਚ ਮਰੇ ਗੁੱਡੂ ਦੇ ਪਿਤਾ ਹਰੀ ਚੰਦਰ ਨੂੰ ਸਰਕਾਰ....
ਵਿਧਾਇਕ ਰੁਪਿੰਦਰ ਸਿੰਘ ਹੈਪੀ ਨੇ 152 ਪਰਿਵਾਰਾਂ ਨੂੰ ਕੱਚੇ ਮਕਾਨਾਂ ਤੋਂ ਪੱਕੇ ਮਕਾਨ ਬਣਾਉਣ ਲਈ ਗ੍ਰਾਂਟ ਦੇ ਮਨਜ਼ੂਰੀ ਪੱਤਰ ਸੌਂਪੇ
ਪੰਜਾਬ ਸਰਕਾਰ ਹਰ ਵਰਗ ਦੇ ਵਿਕਾਸ ਲਈ ਵਚਨਬੱਧ ਬੱਸੀ ਪਠਾਣਾਂ, 20 ਜੁਲਾਈ : ਸੂਬਾ ਸਰਕਾਰ ਲੋਕਾਂ ਨਾਲ ਕੀਤੇ ਸਾਰੇ ਵਾਅਦੇ ਲੜੀਵਾਰ ਪੂਰਾ ਕਰ ਰਹੀ ਹੈ । ਇਸੇ ਕੜੀ ਤਹਿਤ ਹਲਕਾ ਵਿਧਾਇਕ ਸ. ਰੁਪਿੰਦਰ ਸਿੰਘ ਹੈਪੀ ਵੱਲੋਂ ਕੱਚੇ ਮਕਾਨਾਂ ਨੂੰ ਪੱਕੇ ਕਰਨ ਲਈ ਬਸੀ ਪਠਾਣਾਂ ਦੇ ਲੋੜਵੰਦ 152 ਪਰਿਵਾਰਾਂ ਨੂੰ ਨਗਰ ਕੌਂਸਲ ਵਿਖੇ ਗਰਾਂਟ ਦੇ ਮਨਜ਼ੂਰੀ (ਸੈਂਕਸ਼ਨ) ਪੱਤਰ ਵੰਡੇ ਗਏ। ਇਸ ਦੌਰਾਨ ਉਨ੍ਹਾਂ ਕਿਹਾ ਕਿ ਭਵਿੱਖ ਵਿਚ ਹੋਰ ਕੱਚੇ ਘਰ ਪੱਕੇ ਕੀਤੇ ਜਾਣਗੇ ਅਤੇ ਲੋੜ ਅਨੁਸਾਰ ਮੁਰੰਮਤ ਵੀ ਕਰਵਾਈ ਜਾਵੇਗੀ।....
ਵਧੀਕ ਡਿਪਟੀ ਕਮਿਸ਼ਨਰ ਸ਼੍ਰੀਮਤੀ ਹਰਜੋਤ ਕੌਰ ਵੱਲੋਂ 4 ਕਿਲੋ ਸਿੰਗਲ ਯੂਜ਼ ਪਲਾਸਟਿਕ ਜ਼ਬਤ, 18 ਹਜ਼ਾਰ ਰੁਪਏ ਦੇ 06 ਚਲਾਨ ਕੀਤੇ 
ਸਿੰਗਲ ਯੂਜ਼ ਪਲਾਸਟਿਕ ਸਬੰਧੀ ਦੁਕਾਨਾਂ ਦੀ ਚੈਕਿੰਗ ਫ਼ਤਹਿਗੜ੍ਹ ਸਾਹਿਬ, 20 ਜੁਲਾਈ : ਵਧੀਕ ਡਿਪਟੀ ਕਮਿਸ਼ਨਰ (ਜਨਰਲ) ਸ਼੍ਰੀਮਤੀ ਹਰਜੋਤ ਕੌਰ ਵਲੋਂ ਸਿੰਗਲ ਯੂਜ਼ ਪਲਾਸਟਿਕ ਵਿਰੁੱਧ ਮੁਹਿੰਮ ਤਹਿਤ ਅਮਲੋਹ ਵਿਖੇ ਦੁਕਾਨਾਂ ਦੀ ਚੈਕਿੰਗ ਕੀਤੀ ਗਈ। ਇਸ ਮੌਕੇ 4 ਕਿਲੋ ਪਲਾਸਟਿਕ ਜ਼ਬਤ ਕਰ ਕੇ 18 ਹਜ਼ਾਰ ਰੁਪਏ ਦੇ 06 ਚਲਾਨ ਕੀਤੇ ਗਏ। ਸ਼੍ਰੀਮਤੀ ਹਰਜੋਤ ਕੌਰ ਵੱਲੋਂ ਸ਼ਹਿਰ ਵਾਸੀਆਂ ਨੂੰ ਅਪੀਲ ਕੀਤੀ ਗਈ ਕਿ ਸਿੰਗਲ ਯੂਜ਼ ਪਲਾਸਟਿਕ ਅਤੇ ਪਲਾਸਟਿਕ ਕੈਰੀ ਬੈਗ ਵਾਤਾਵਰਣ ਲਈ ਬਹੁਤ ਖਤਰਨਾਕ ਹਨ।ਇਸ ਲਈ....
ਨਗਰ ਸੁਧਾਰ ਟਰੱਸਟ ਚੇਅਰਮੈਨ ਨੇ 2 ਲੱਖ ਦੀ ਗ੍ਰਾਂਟ ਨਾਲ ਧਰਮਸ਼ਾਲਾ ਦੇ ਅਧੂਰੇ ਕੰਮ ਦੀ ਸ਼ੁਰੂਆਤ ਕਰਵਾਈ
ਕੈਬਨਿਟ ਮੰਤਰੀ ਮੀਤ ਹੇਅਰ ਦੇ ਉਦਮ ਸਦਕਾ ਵਿਕਾਸ ਕਾਰਜ ਜਾਰੀ: ਰਾਮ ਤੀਰਥ ਮੰਨਾ ਬਰਨਾਲਾ, 20 ਜੁਲਾਈ : ਕੈਬਨਿਟ ਮੰਤਰੀ ਸ. ਗੁਰਮੀਤ ਸਿੰਘ ਮੀਤ ਹੇਅਰ ਦੇ ਉਦਮ ਸਦਕਾ ਬਰਨਾਲਾ ’ਚ ਲਗਾਤਾਰ ਵਿਕਾਸ ਕਾਰਜ ਕਰਵਾਏ ਜਾ ਰਹੇ ਹਨ। ਇਹ ਪ੍ਰਗਟਾਵਾ ਨਗਰ ਸੁਧਾਰ ਟਰੱਸਟ ਬਰਨਾਲਾ ਦੇ ਚੇਅਰਮੈਨ ਸ੍ਰੀ ਰਾਮ ਤੀਰਥ ਮੰਨਾ ਨੇ 2 ਲੱਖ ਰੁਪਏ ਦੀ ਗ੍ਰਾਂਟ ਨਾਲ ਸ਼ਹਿਰ ਦੇ ਵਾਰਡ ਨੰਬਰ 15 ਜੌੜੇ ਦਰਵਾਜ਼ੇ ਧਰਮਸ਼ਾਲਾ ਵਿੱਚ ਅਧੂਰੇ ਪਏ ਕੰਮਾਂ ਦੀ ਸ਼ੁਰੂਆਤ ਕਰਾਉਣ ਮੌਕੇ ਕੀਤਾ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਮਾਨ ਦੀ....
ਡਿਪਟੀ ਕਮਿਸ਼ਨਰ ਵਲੋਂ ਬਰਨਾਲਾ ਬਲਾਕ ਦੇ ਪਿੰਡਾਂ ਦੇ ਵਿਕਾਸ ਕਾਰਜਾਂ ਦਾ ਜਾਇਜ਼ਾ
ਬਡਬਰ, ਭੈਣੀ ਮਹਿਰਾਜ, ਦਾਨਗੜ੍ਹ ਤੇ ਫਰਵਾਹੀ ਵਿੱਚ ਢਾਈ ਕਰੋੜ ਤੋਂ ਵੱਧ ਲਾਗਤ ਨਾਲ ਕਰਵਾਏ ਜਾ ਰਹੇ ਹਨ ਕੰਮ: ਪੂਨਮਦੀਪ ਕੌਰ ਬਰਨਾਲਾ, 20 ਜੁਲਾਈ : ਡਿਪਟੀ ਕਮਿਸ਼ਨਰ ਬਰਨਾਲਾ ਸ੍ਰੀਮਤੀ ਪੂਨਮਦੀਪ ਕੌਰ ਵਲੋਂ ਅੱਜ ਬਰਨਾਲਾ ਬਲਾਕ ਦੇ ਪਿੰਡ ਬਡਬਰ, ਭੈਣੀ ਮਹਿਰਾਜ, ਦਾਨਗੜ੍ਹ ਤੇ ਫਰਵਾਹੀ ਵਿੱਚ 2.66 ਕਰੋੜ ਦੀ ਲਾਗਤ ਨਾਲ ਕਰਵਾਏ ਜਾ ਰਹੇ ਵਿਕਾਸ ਕਾਰਜਾਂ ਦਾ ਜਾਇਜ਼ਾ ਲਿਆ ਗਿਆ। ਇਸ ਮੌਕੇ ਉਨ੍ਹਾਂ ਕਿਹਾ ਕਿ ਕੈਬਨਿਟ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਪਿੰਡਾਂ ਵਿੱਚ ਖੇਡ....
ਭਾਰਤੀ ਫੋਜ, ਐਨ.ਡੀ.ਆਰ.ਐਫ ਦੇ ਸਾਂਝੇ ਯਤਨਾ ਨਾਲ 95 ਲੋਕਾਂ ਨੂੰ ਪਾਣੀ ਵਿੱਚੋਂ ਸੁਰੱਖਿਅਤ ਕੱਢ ਕੇ ਰਾਹਤ ਕੈਂਪਾਂ ’ਚ ਪਹੁੰਚਾਇਆ-ਡਿਪਟੀ ਕਮਿਸ਼ਨਰ
ਸਰਦੂਲਗੜ੍ਹ ਦੇ ਵੱਖ-ਵੱਖ ਰਾਹਤ ਕੈਂਪਾਂ ’ਚ ਹੁਣ ਤੱਕ 504 ਲੋਕ ਪਹੁੰਚੇ ਮਾਨਸਾ, 20 ਜੁਲਾਈ : ਸਬ ਡਵੀਜ਼ਨ ਸਰਦੂਲਗੜ੍ਹ ਦੇ ਪਿੰਡ ਫੂਸ ਮੰਡੀ ਵਿਖੇ ਘੱਗਰ ਦਾ ਬੰਨ੍ਹ ਟੁੱਟਣ ਨਾਲ ਪਾਣੀ ਦੀ ਝਪੇਟ ’ਚ ਆਏ ਲੋਕਾਂ ਲਈ ਬਚਾਅ ਕਾਰਜਾਂ ਵਿਚ ਭਾਰਤੀ ਫੌਜ, ਐਨ.ਡੀ.ਆਰ.ਐਫ., ਟਰੇਨਡ ਗੋਤਾਖ਼ੋਰਾਂ ਵੱਲੋਂ ਪਾਣੀ ਵਿਚ ਫਸੇ ਹੋਏ ਲੋਕਾਂ ਨੂੰ ਕਿਸ਼ਤੀਆਂ ਅਤੇ ਮੋਟਰਬੋਟ ਦੀ ਮਦਦ ਨਾਲ ਸੁਰੱਖਿਅਤ ਥਾਵਾਂ ’ਤੇ ਪਹੁੰਚਾਇਆ ਗਿਆ ਅਤੇ ਰਾਹਤ ਸਮੱਗਰੀ ਮੁਹੱਈਆ ਕਰਵਾਈ ਜਾ ਰਹੀ ਹੈ। ਡਿਪਟੀ ਕਮਿਸ਼ਨਰ ਸ੍ਰੀ ਰਿਸ਼ੀਪਾਲ ਸਿੰਘ ਨੇ....
ਹੜ੍ਹਾਂ ਦੇ ਮੱਦੇਨਜ਼ਰ ਲੋਕਾਂ ਦੀ ਸਿਹਤ ਸੁਰੱਖਿਆ ਲਈ ਮੋਬਾਇਲ ਮੈਡੀਕਲ ਅਤੇ ਰੈਪਿਡ ਰਿਸਪੌਂਸ ਟੀਮਾਂ 24 ਘੰਟੇ ਕਾਰਜਸ਼ੀਲ -ਸਿਵਲ ਸਰਜਨ
ਸਿਵਲ ਸਰਜਨ ਨੇ ਸਰਦੂਲਗੜ੍ਹ ਵਿਖੇ ਰਾਹਤ ਕੈਂਪਾਂ ਦਾ ਦੌਰਾ ਕਰਦਿਆਂ ਸਿਹਤ ਸਹੂਲਤਾਂ ਦਾ ਜਾਇਜ਼ਾ ਲਿਆ ਮਾਨਸਾ, 20 ਜੁਲਾਈ : ਡਿਪਟੀ ਕਮਿਸ਼ਨਰ ਸ੍ਰੀ ਰਿਸ਼ੀਪਾਲ ਸਿੰਘ ਦੀਆਂ ਹਦਾਇਤਾਂ ’ਤੇ ਸਿਵਲ ਸਰਜਨ ਡਾ. ਅਸਵਨੀ ਕੁਮਾਰ ਨੇ ਹੜ੍ਹਾਂ ਦੇ ਮੱਦੇਨਜ਼ਰ ਸਰਦੂਲਗੜ੍ਹ ਵਿਖੇ ਬਣਾਏ ਗਏ ਰਾਹਤ ਕੈਂਪਾਂ ਵਿਚ ਸਿਹਤ ਸਹੂਲਤਾਂ ਦਾ ਜਾਇਜ਼ਾ ਲਿਆ। ਸਿਵਲ ਸਰਜਨ ਡਾ. ਅਸ਼ਵਨੀ ਕੁਮਾਰ ਨੇ ਦੱਸਿਆ ਕਿ ਰਾਹਤ ਕੈਂਪ ਟਿਬੀ ਹਰੀ ਸਿੰਘ ਵਿਖੇ ਰਹਿ ਰਹੇ ਇਕ ਪਰਿਵਾਰ ਦੇ 3 ਸਾਲਾ ਬੱਚੇ ਨੂੰ ਖੇਡਦੇ ਸਮੇਂ ਸੱਟ ਲੱਗੀ ਸੀ। ਮੈਡੀਕਲ ਟੀਮ....
ਹੜ੍ਹ ਪ੍ਰਭਾਵਿਤ ਖੇਤਰਾਂ ਅਤੇ ਰਾਹਤ ਕੈਂਪਾਂ ਵਿਚ ਟੈਂਕਰਾਂ ਰਾਹੀਂ ਪਹੁੰਚਾਇਆ ਜਾ ਰਿਹੈ ਪੀਣ ਵਾਲਾ ਸਾਫ ਪਾਣੀ
ਹੜ੍ਹ ਪ੍ਰਭਾਵਿਤ ਲੋਕਾਂ ਦੀ ਮਦਦ ਲਈ ਵਾਟਰ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਦੀਆਂ ਟੀਮਾਂ 24 ਘੰਟੇ ਤੈਨਾਤ ਮਾਨਸਾ, 20 ਜੁਲਾਈ : ਡਿਪਟੀ ਕਮਿਸ਼ਨਰ ਸ੍ਰੀ ਰਿਸ਼ੀਪਾਲ ਸਿੰਘ ਦੇ ਆਦੇਸ਼ਾਂ ’ਤੇ ਹੜ੍ਹ ਪ੍ਰਭਾਵਿਤ ਲੋਕਾਂ ਲਈ ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਵੱਲੋਂ ਟੈਂਕਰਾਂ ਰਾਹੀਂ ਪੀਣ ਵਾਲਾ ਸਾਫ ਪਾਣੀ ਮੁਹੱਈਆ ਕਰਵਾਇਆ ਜਾ ਰਿਹਾ ਹੈ। ਇਹ ਜਾਣਕਾਰੀ ਕਾਰਜਕਾਰੀ ਇੰਜੀਨੀਅਰ ਕੇਵਲ ਗਰਗ ਨੇ ਦਿੱਤੀ। ਉਨ੍ਹਾਂ ਕਿਹਾ ਕਿ ਹੜ੍ਹ ਪ੍ਰਭਾਵਿਤ ਖੇਤਰਾਂ ਵਿਚ ਲੋਕਾਂ ਨੂੰ ਪੀਣ ਵਾਲੇ ਸਾਫ ਪਾਣੀ ਦੀ ਸਪਲਾਈ ਨਾ ਮਿਲਣ ਕਾਰਨ....
ਹੜ੍ਹ ਪ੍ਰਭਾਵਿਤ ਲੋਕਾਂ ਤੱਕ ਹਰ ਬੁਨਿਆਦੀ ਸਹੂਲਤ ਪਹੁੰਚਾਉਣਾ ਸਾਡਾ ਮੁੱਢਲਾ ਫਰਜ਼-ਵਿਧਾਇਕ ਬੁੱਧ ਰਾਮ
ਵਿਧਾਇਕ ਬੁੱਧ ਰਾਮ ਨੇ ਪਿੰਡ ਬੀਰੇਵਾਲਾ ਡੋਗਰਾ ਵਿਖੇ ਹੜ੍ਹ ਪ੍ਰਭਾਵਿਤ ਲੋਕਾਂ ਨੂੰ ਖਾਣ ਦਾ ਸਾਮਾਨ ਅਤੇ ਹੋਰ ਲੋੜੀਂਦੀ ਸਮੱਗਰੀ ਵੰਡੀ ਬੁਢਲਾਡਾ , 20 ਜੁਲਾਈ : ਮੁੱਖ ਮੰਤਰੀ ਸ੍ਰ. ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਹੜ੍ਹ ਦੇ ਪਾਣੀ ਨਾਲ ਘਰਾਂ ਵਿੱਚ ਘਿਰੇ ਲੋਕਾਂ ਨੂੰ ਹਰ ਤਰ੍ਹਾਂ ਦੀ ਮੱਦਦ ਭੇਜੀ ਜਾ ਰਹੀ ਹੈ।ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਵਿਧਾਇਕ ਹਲਕਾ ਬੁਢਲਾਡਾ ਪ੍ਰਿੰਸੀਪਲ ਸ੍ਰੀ ਬੁੱਧ ਰਾਮ ਨੇ ਕੀਤਾ। ਅੱਜ ਉਨ੍ਹਾਂ ਖੁਦ ਫੌਜ ਦੀ ਮਦਦ ਨਾਲ ਕਿਸ਼ਤੀ ਰਾਹੀਂ ਪਿੰਡ ਬੀਰੇਵਾਲਾ....
ਪੰਜਾਬ ਦੇ ਲੋਕ ਭਾਈਚਾਰਕ ਸਾਂਝ ਦੀ ਪੁਖਤਾ ਮਿਸਾਲ : ਵਿਧਾਇਕ ਸੇਖੋਂ
ਹੜ੍ਹ ਪੀੜਤਾਂ ਲਈ ਪਿੰਡ ਵਾਸੀਆਂ ਵੱਲੋਂ ਵੱਡੀ ਗਿਣਤੀ ਵਿੱਚ ਪਹੁੰਚਾਇਆ ਜਾ ਰਿਹਾ ਹੈ ਲੰਗਰ, ਹਰਾ ਚਾਰਾ ਅਤੇ ਹੋਰ ਰਸਦ ਲੋਕਾਂ ਨੂੰ ਵੱਧ ਤੋਂ ਵੱਧ ਸਹਿਯੋਗ ਕਰਨ ਦੀ ਕੀਤੀ ਅਪੀਲ ਫਰੀਦਕੋਟ 20 ਜੁਲਾਈ : ਫਿਰੋਜਪੁਰ, ਮਾਨਸਾ ਜਿੱਥੇ ਕਿ ਹੜ੍ਹਾਂ ਦੀ ਮਾਰ ਹੇਠ ਪਿੰਡ ਆਏ ਹਨ, ਵਿੱਚ ਲੋਕਾਂ ਨੂੰ ਲੰਗਰ ਦੀ ਸੇਵਾ ਕਰਨ ਪਹੁੰਚਾਉਣ ਲਈ ਪਿੰਡ ਮਚਾਕੀ ਖੁਰਦ ਵਿਖੇ ਧੰਨ ਧੰਨ ਬਾਬਾ ਖਜਾਨ ਸਿੰਘ ਦੇ ਸਥਾਨ ਉੱਪਰ ਪਿੰਡ ਵਾਸੀਆਂ ਵੱਲੋਂ ਵਿਧਾਇਕ ਫਰੀਦਕੋਟ ਸ. ਗੁਰਦਿੱਤ ਸਿੰਘ ਸੇਖੋਂ ਦੀ ਅਗਵਾਈ ਵਿੱਚ ਲੰਗਰ ਤਿਆਰ ਕੀਤਾ....