ਫਰੀਦਕੋਟ, 18 ਜੁਲਾਈ : ਪੰਜਾਬ ਪੁਲਿਸ-ਪ੍ਰਸ਼ਾਸਨ ‘ਚ ਹੋਏ ਫੇਰਬਦਲ ਦੇ ਤਹਿਤ 2009 ਬੈਚ ਦੇ ਆਈਪੀਐਸ ਅਧਿਕਾਰੀ ਅਜੈ ਮਲੂਜਾ ਨੂੰ ਫਰੀਦਕੋਟ ਰੇਂਜ ਦਾ ਡੀਆਈਜੀ ਨਿਯੁਕਤ ਕੀਤਾ ਗਿਆ ਹੈ। ਉਨ੍ਹਾਂ ਨੇ ਅੱਜ ਫਰੀਦਕੋਟ ਰੇਂਜ ਦੇ ਡੀਆਈਜੀ ਵਜੋਂ ਅਹੁਦਾ ਸੰਭਾਲ ਲਿਆ ਹੈ। ਉਨ੍ਹਾਂ ਦਾ ਸਵਾਗਤ ਐਸਐਸਪੀ ਹਰਜੀਤ ਸਿੰਘ, ਐਸਪੀ (ਐਚ) ਜਸਮੀਤ ਸਿੰਘ ਅਤੇ ਹੋਰ ਪੁਲੀਸ ਅਧਿਕਾਰੀਆਂ ਨੇ ਕੀਤਾ। ਇਸ ਮੌਕੇ ਉਨ੍ਹਾਂ ਨੂੰ ਪੁਲੀਸ ਦੀ ਟੁਕੜੀ ਵੱਲੋਂ ਗਾਰਡ ਆਫ਼ ਆਨਰ ਦਿੱਤਾ ਗਿਆ। ਇਸ ਮੌਕੇ ਤੇ ਡੀਆਈਜੀ ਅਜੇ ਮਲੂਜਾ ਨੇ ਕਿਹਾ ਕਿ....
ਮਾਲਵਾ
ਪਟਿਆਲਾ ਦੇ 50 ਤੋਂ ਜ਼ਿਆਦਾ ਟਰੈਵਲ ਏਜੰਟਾਂ ਅਤੇ ਆਈਲੈਟਸ ਸੈਂਟਰਾਂ ਦਾ ਕੀਤਾ ਅਚਨਚੇਤ ਨਿਰੀਖਣ ਪਟਿਆਲਾ, 17 ਜੁਲਾਈ : ਪਟਿਆਲਾ ਦੇ ਸਿਵਲ ਪ੍ਰਸ਼ਾਸਨ ਤੇ ਜ਼ਿਲ੍ਹਾ ਪੁਲਿਸ ਨੇ ਅੱਜ ਸਾਂਝੀ ਕਰਵਾਈ ਕਰਦਿਆਂ ਜ਼ਿਲ੍ਹੇ ਦੇ ਦੋ ਟਰੈਵਲ ਏਜੰਟਾਂ ਦੇ ਦਫ਼ਤਰ ਆਰਜ਼ੀ ਤੌਰ 'ਤੇ ਸੀਲ ਕੀਤੇ ਅਤੇ 50 ਤੋਂ ਜ਼ਿਆਦਾ ਟਰੈਵਲ ਏਜੰਟਾਂ ਅਤੇ ਆਈਲੈਟਸ ਸੈਂਟਰਾਂ ਦਾ ਅਚਨਚੇਤ ਨਿਰੀਖਣ ਕਰਕੇ ਦਸਤਾਵੇਜ਼ਾਂ ਦੀ ਜਾਂਚ ਕੀਤੀ। ਟੀਮ ਦੀ ਅਗਵਾਈ ਐਸ.ਡੀ.ਐਮ. ਪਟਿਆਲਾ ਡਾ. ਇਸਮਿਤ ਵਿਜੈ ਸਿੰਘ ਤੇ ਐਸ.ਪੀ. ਸਿਟੀ ਸਰਫ਼ਰਾਜ਼ ਆਲਮ ਨੇ ਕੀਤੀ। ਇਸ....
ਪਟਿਆਲਾ ਜ਼ਿਲ੍ਹੇ ਵਿੱਚ 72 ਰੈਪਿਡ ਰਿਸਪਾਂਸ ਟੀਮਾਂ ਕਾਰਜਸ਼ੀਲ : ਡਾ. ਬਲਬੀਰ ਸਿੰਘ ਔਖੀ ਘੜੀ 'ਚ ਆਈ.ਐਮ.ਏ., ਨਿੱਜੀ ਹਸਪਤਾਲਾਂ ਤੇ ਗ਼ੈਰ-ਸਰਕਾਰੀ ਸੰਸਥਾਵਾਂ ਨੇ ਵੱਡਾ ਸਹਿਯੋਗ ਦਿੱਤਾ : ਡਾ. ਬਲਬੀਰ ਸਿੰਘ ਸੂਬੇ 'ਚ ਸਿਹਤ ਵਿਭਾਗ ਦੀਆਂ 400 ਤੇ ਆਈ.ਐਮ.ਏ. ਤੇ ਹੋਰ ਸੰਸਥਾਵਾਂ ਵੱਲੋਂ ਭੇਜੀਆਂ 500 ਰੈਪਿਡ ਰਿਸਪਾਂਸ ਟੀਮਾਂ ਵੱਲੋਂ ਪ੍ਰਭਾਵਿਤ ਲੋਕਾਂ ਨੂੰ ਦਿੱਤੀਆਂ ਜਾ ਰਹੀਆਂ ਨੇ ਸਿਹਤ ਸੇਵਾਵਾਂ ਸਿਹਤ ਮੰਤਰੀ ਵੱਲੋਂ ਹੜ੍ਹ ਪ੍ਰਭਾਵਿਤ ਲੋਕਾਂ ਦੀ ਮਦਦ ਲਈ ਸਮਾਜ ਦੇ ਹਰੇਕ ਵਰਗ ਨੂੰ ਅੱਗੇ ਆਉਣਾ ਸੱਦਾ....
ਮੁੱਖ ਮੰਤਰੀ ਦੇ ਮਾਤਾ ਹਰਪਾਲ ਕੌਰ ਸਮੇਤ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ, ਡਾ. ਬਲਬੀਰ ਸਿੰਘ ਤੇ ਹਰਭਜਨ ਸਿੰਘ ਈ.ਟੀ.ਓ. ਸਮੇਤ ਹੋਰ ਪਤਵੰਤੇ ਰਹੇ ਮੌਜੂਦ ਜਸਬੀਰ ਸਿੰਘ ਸੁਰ ਸਿੰਘ ਨੇ ਖਪਤਕਾਰਾਂ ਨੂੰ ਪਾਏਦਾਰ ਤੇ ਨਿਰਵਿਘਨ ਬਿਜਲੀ ਸਪਲਾਈ ਤੇ ਹੋਰ ਵਧੇਰੇ ਸਹੂਲਤਾਵਾਂ ਮੁਹੱਈਆ ਕਰਵਾਉਣ ਦੀ ਵਚਨਬੱਧਤਾ ਪ੍ਰਗਟਾਈ ਪਟਿਆਲਾ, 17 ਜੁਲਾਈ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਪੰਜਾਬ ਰਾਜ ਬਿਜਲੀ ਨਿਗਮ ਦੇ ਨਵੇਂ ਨਿਯੁਕਤ ਕੀਤੇ ਗਏ ਡਾਇਰੈਕਟਰ ਪ੍ਰਬੰਧਕੀ ਜਸਬੀਰ ਸਿੰਘ ਸੁਰ ਸਿੰਘ ਨੇ ਅੱਜ....
ਪਟਿਆਲਾ, 17 ਜੁਲਾਈ : ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਵੱਡੀ ਨਦੀ ਨਾਲ ਲੱਗਦੇ ਪਿੰਡ ਦੌਲਤਪੁਰ ਤੇ ਫਲੌਲੀ ਦਾ ਦੌਰਾ ਕੀਤਾ। ਇਸ ਮੌਕੇ ਉਨ੍ਹਾਂ ਅਧਿਕਾਰੀਆਂ ਨੂੰ ਹੜ੍ਹਾਂ ਨਾਲ ਵੱਡੀ ਨਦੀ ਦੇ ਬੰਨ੍ਹਾਂ ਦੇ ਹੋਏ ਨੁਕਸਾਨ ਨੂੰ ਤੁਰੰਤ ਮੁਰੰਮਤ ਕਰਕੇ ਠੀਕ ਕਰਨ ਦੀ ਹਦਾਇਤ ਕਰਦਿਆਂ ਕਿਹਾ ਕਿ ਨਦੀ ਦੇ ਜਿਹੜੇ ਵੀ ਕਮਜ਼ੋਰ ਖੇਤਰ ਹਨ, ਉਨ੍ਹਾਂ ਨੂੰ ਵੀ ਮਜ਼ਬੂਤ ਕੀਤਾ ਜਾਵੇ। ਇਸ ਮੌਕੇ ਉਨ੍ਹਾਂ ਦੇ ਨਾਲ ਨਗਰ ਨਿਗਮ ਕਮਿਸ਼ਨਰ ਅਦਿੱਤਿਆ ਉੱਪਲ ਤੇ ਸਹਾਇਕ ਕਮਿਸ਼ਨਰ (ਯੂ.ਟੀ.) ਡਾ. ਅਕਸ਼ਿਤਾ ਗੁਪਤਾ ਵੀ ਮੌਜੂਦ ਸਨ।....
ਪਟਿਆਲਾ, 17 ਜੁਲਾਈ : ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਅੱਜ ਪਟਿਆਲਾ ਜ਼ਿਲ੍ਹੇ ਵਿੱਚ ਆਏ ਹੜ੍ਹਾਂ ਤੋਂ ਬਾਅਦ ਦੀ ਸਥਿਤੀ ਦਾ ਜਾਇਜ਼ਾ ਲੈਣ ਲਈ ਇੱਕ ਅਹਿਮ ਮੀਟਿੰਗ ਸੱਦੀ। ਮੀਟਿੰਗ ਵਿੱਚ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਨਿਰਦੇਸ਼ਾਂ ਮੁਤਾਬਕ ਹੜ੍ਹਾਂ ਦੌਰਾਨ ਵੱਖ-ਵੱਖ ਵਿਭਾਗਾਂ ਵੱਲੋਂ ਕੀਤੇ ਗਏ ਯਤਨਾਂ ਦੀ ਸਮੀਖਿਆ ਕਰਨ ਦੇ ਨਾਲ-ਨਾਲ ਜ਼ਿਲ੍ਹੇ ਨੂੰ ਭਵਿੱਖ ਵਿੱਚ ਅਜਿਹੀਆਂ ਸਥਿਤੀਆਂ ਤੋਂ ਬਚਾਉਣ ਲਈ ਵਿਆਪਕ ਰਣਨੀਤੀ ਘੜਨ 'ਤੇ ਧਿਆਨ ਕੇਂਦਰਿਤ ਕੀਤਾ ਗਿਆ। ਡਿਪਟੀ ਕਮਿਸ਼ਨਰ ਸਾਹਨੀ ਨੇ ਸਬੰਧਤ....
ਰਾਉਵਾਲ ਵਿੱਚ ਸਿਹਤ ਕੈਂਪ ਦਾ ਆਯੋਜਨ ਕਰਕੇ ਮੁਫ਼ਤ ਦਵਾਈਆਂ ਵੰਡੀਆਂ ਹੜ੍ਹ ਪੀੜ੍ਹਤਾਂ ਦੀ ਸਹਾਇਤਾ ਲਈ ਆਮ ਲੋਕ ਅਤੇ ਸਮਾਜ ਸੇਵੀ ਸੰਸਥਾਵਾਂ ਲੈ ਰਹੀਆਂ ਵਧ ਚੜ੍ਹ ਹਿੱਸਾ-ਡਿਪਟੀ ਕਮਿਸ਼ਨਰ ਮੋਗਾ, 17 ਜੁਲਾਈ : ਜ਼ਿਲ੍ਹਾ ਪ੍ਰਸ਼ਾਸ਼ਨ ਮੋਗਾ ਜ਼ਿਲ੍ਹਾ ਮੋਗਾ ਵਿੱਚ ਹੜ੍ਹ ਤੋਂ ਪ੍ਰਭਾਵਿਤ ਇਲਾਕਿਆਂ ਦੇ ਲੋਕਾਂ ਦੀ ਸੁਰੱਖਿਆ ਅਤੇ ਉਨ੍ਹਾਂ ਤੱਕ ਰਸਦ ਵਸਤਾਂ ਪਹੁੰਚਾਉਣ ਲਈ ਵਚਨਬੱਧ ਹੈ। ਜ਼ਿਲ੍ਹਾ ਮੋਗਾ ਵਿੱਚ ਧਰਮਕੋਟ ਦੇ ਦਰਿਆ ਦੇ ਲਾਗਲੇ ਪਿੰਡਾਂ ਦੇ ਲੋਕ ਹੜ੍ਹਾਂ ਤੋਂ ਪ੍ਰਭਾਵਿਤ ਹੋਏ ਹਨ ਜਿਨ੍ਹਾਂ ਨਾਲ ਜ਼ਿਲ੍ਹਾ....
ਜ਼ਿਲ੍ਹਾ ਚੋਣ ਅਫ਼ਸਰ ਵੱਲੋਂ ਵਿਧਾਨ ਸਭਾ ਚੋਣ ਹਲਕਿਆਂ ਦੇ ਸੁਪਰਵਾਈਜਰਾਂ ਨਾਲ ਮੀਟਿੰਗ ਮੋਗਾ, 17 ਜੁਲਾਈ : ਜ਼ਿਲ੍ਹਾ ਚੋਣ ਅਫ਼ਸਰ- ਕਮ - ਡਿਪਟੀ ਕਮਿਸ਼ਨਰ ਸ੍ਰ ਕੁਲਵੰਤ ਸਿੰਘ ਨੇ ਅੱਜ ਆਪਣੇ ਦਫ਼ਤਰ ਵਿਖੇ ਜ਼ਿਲ੍ਹਾ ਮੋਗਾ ਦੇ ਸਮੂਹ ਵਿਧਾਨ ਸਭਾ ਚੋਣ ਹਲਕਿਆਂ ਦੇ ਸੁਪਰਵਾਈਜਰਾਂ ਨਾਲ ਮੀਟਿੰਗ ਕੀਤੀ। ਇਸ ਮੀਟਿੰਗ ਵਿੱਚ ਚੋਣ ਤਹਿਸੀਲਦਾਰ ਸ੍ਰ ਬਰਜਿੰਦਰ ਸਿੰਘ ਅਤੇ ਹੋਰ ਵੀ ਹਾਜ਼ਰ ਸਨ। ਮੀਟਿੰਗ ਵਿੱਚ ਦੱਸਿਆ ਗਿਆ ਕਿ ਘਰ-ਘਰ ਜਾ ਕੇ ਵੋਟਰਾਂ ਦੀ ਪੜਤਾਲ ਦਾ ਕੰਮ 21 ਜੁਲਾਈ ਤੋਂ 21 ਅਗਸਤ ਤੱਕ ਚਲਾਇਆ ਜਾਣਾ ਹੈ....
ਮਾਨਸਾ, 17 ਜੁਲਾਈ : ਹੜ੍ਹਾਂ ਦੀ ਸਥਿਤੀ ਦੌਰਾਨ ਪ੍ਰਭਾਵਿਤ ਖੇਤਰਾਂ ਵਿਚ ਸਿਹਤ ਸਹੂਲਤਾਂ ਮੁਹੱਈਆ ਕਰਵਾਉਣ ਲਈ ਸਿਹਤ ਵਿਭਾਗ ਦੀਆਂ ਟੀਮਾਂ ਲੋਕਾਂ ਦੀ ਸੇਵਾ ਵਿਚ ਜੁਟੀਆਂ ਹੋਈਆਂ ਹਨ। ਹੜ੍ਹ ਪ੍ਰਭਾਵਿਤ ਇਲਾਕਿਆਂ ਵਿਚ 51 ਰੈਪਿਡ ਰਿਸਪੌਂਸ ਟੀਮਾਂ ਤੈਨਾਤ ਕੀਤੀਆਂ ਗਈਆਂ ਹਨ। ਇਹ ਜਾਣਕਾਰੀ ਸਿਵਲ ਸਰਜਨ ਡਾ. ਅਸ਼ਵਨੀ ਕੁਮਾਰ ਨੇ ਦਿੱਤੀ। ਸਿਵਲ ਸਰਜਨ ਨੇ ਦੱਸਿਆ ਕਿ ਬੁਢਲਾਡਾ ਵਿਖੇ 33 ਅਤੇ ਸਰਦੂਲਗੜ੍ਹ ਵਿਖੇ 18 ਰੈਪਿਡ ਰਿਸਪੌਂਸ ਟੀਮਾਂ ਤੈਨਾਤ ਕੀਤੀਆਂ ਗਈਆਂ ਹਨ। ਉਨ੍ਹਾਂ ਦੱਸਿਆ ਕਿ 3 ਐਂਬੂਲੈਂਸ....
ਮਾਨਸਾ, 17 ਜੁਲਾਈ : ਜ਼ਿਲ੍ਹੇ ਦੇ ਨਰਸਿੰਗ ਤੇ ਮੈਡੀਕਲ ਕਾਲਜਾਂ ਵੱਲੋਂ ਹੜ੍ਹ ਪ੍ਰਭਾਵਿਤ ਮਰੀਜਾਂ ਦੀ ਦੇਖਭਾਲ ਲਈ ਇਕ ਐਂਬੂਲੈਂਸ ਦੀ ਸੇਵਾ ਕਰਦਿਆਂ ਚਾਬੀਆਂ ਸਿਵਲ ਸਰਜਨ ਡਾ. ਅਸ਼ਵਨੀ ਕੁਮਾਰ ਨੂੰ ਸੌਪੀਆਂ ਗਈਆਂ। ਜ਼ਿਲ੍ਹੇ ਵਿਚ ਹੜ੍ਹਾਂ ਦੀ ਸਥਿਤੀ ਦੇ ਮੱਦੇਨਜ਼ਰ ਸਿਵਲ ਸਰਜਨ ਵੱਲੋਂ ਜ਼ਿਲ੍ਹੇ ਦੇ ਸਮੂਹ ਨਰਸਿੰਗ ਤੇ ਮੈਡੀਕਲ ਕਾਲਜ ਦੇ ਨੁਮਾਇੰਦੇਆਂ ਨਾਲ ਮੀਟਿੰਗ ਕੀਤੀ। ਸਿਵਲ ਸਰਜਨ ਨੇ ਦੱਸਿਆ ਕਿ ਕਾਲਜਾਂ ਦੇ ਨੁਮਾਇੰਦੇਆਂ ਨੇ ਹੜ੍ਹਾਂ ਦੌਰਾਨ ਲੋੜਵੰਦ ਲੋਕਾਂ ਨੂੰ ਸਿਹਤ ਸਹੂਲਤਾਂ ਮੁਹੱਈਆ ਕਰਵਾਉਣ ਵਿਚ....
ਮਾਨਸਾ ਪ੍ਰਸ਼ਾਸਨ ਵੱਲੋਂ ਲੋਕਾਂ ਨੂੰ ਪ੍ਰਭਾਵਿਤ ਇਲਾਕਿਆਂ ਵਿਚੋ ਕੱਢ ਕੇ ਸੁਰੱਖਿਅਤ ਥਾਂ ਬਣਾਏ ਰਾਹਤ ਕੇਂਦਰਾਂ ’ਚ ਪਹੁੰਚਾਉਣ ਲਈ ਉੱਦਮ ਜਾਰੀ ਹੜ੍ਹਾਂ ਤੋਂ ਪ੍ਰਭਾਵਿਤ ਪਿੰਡਾਂ ਦੇ ਲੋਕ ਕਿਸੇ ਵੀ ਮਦਦ ਲਈ ਫੋਨ ਨੰਬਰ 01652-229082 ’ਤੇ ਕਰ ਸਕਦੇ ਹਨ ਸੰਪਰਕ : ਡਿਪਟੀ ਕਮਿਸ਼ਨਰ ਮਾਨਸਾ, 17 ਜੁਲਾਈ : ਡਿਪਟੀ ਕਮਿਸ਼ਨਰ ਸ੍ਰੀ ਰਿਸ਼ੀਪਾਲ ਸਿੰਘ ਅਤੇ ਐਸ.ਡੀ.ਐਮ ਬੁਢਲਾਡਾ ਸ੍ਰੀ ਪ੍ਰਮੋਦ ਸਿੰਗਲਾ ਨੇ ਚਾਂਦਪੁਰ ਬੰਨ੍ਹ ਦੇ ਨੇੜੇ ਪਏ ਪਾੜ ਕਾਰਣ ਬੀਰੇਵਾਲਾ ਡੋਗਰਾ ਦੇ ਰਿਹਾਇਸ਼ੀ ਖੇਤਰ ਅੰਦਰ ਪਾਣੀ ਆਉਣ ਦੀ....
ਫਾਜਿਲਕਾ 17 ਜੁਲਾਈ : ਜ਼ਿਲ੍ਹਾ ਭਾਸ਼ਾ ਅਫ਼ਸਰ, ਭੁਪਿੰਦਰ ਉਤਰੇਜਾ ਨੇ ਦੱਸਿਆ ਕਿ ਭਾਸ਼ਾ ਵਿਭਾਗ ਪੰਜਾਬ, ਜ਼ਿਲ੍ਹਾ ਫ਼ਾਜ਼ਿਲਕਾ ਵੱਲੋਂ ਜ਼ਿਲ੍ਹਾ ਪੱਧਰ ਦੇ ਕੁਇਜ਼ ਮੁਕਾਬਲੇ-2023 ਲਈ ਐਂਟਰੀਆਂ ਦੀ ਮੰਗ ਕੀਤੀ ਗਈ ਹੈ। ਇਹ ਮੁਕਾਬਲੇ ਤਿੰਨ ਵਰਗਾਂ ਅੱਠਵੀਂ ਸ਼ੇ੍ਣੀ ਤੱਕ, ਨੌਵੀਂ ਤੋ ਬਾਰਵੀਂ ਜਮਾਤ ਤੱਕ ਅਤੇ ਬੀ.ਏ, ਬੀ.ਅੇੱਸ.ਸੀ, ਬੀ.ਕਾਮ ਆਦਿ ਦੇ ਹੋਣਗੇ। ਹਰੇਕ ਵਰਗ ਵਿਚ ਹਰੇਕ ਵਿਦਿਅਕ ਸੰਸਥਾਂ ਵੱਲੋਂ 2 ਵਿਦਿਆਰਥੀ ਹੀ ਭਾਗ ਲੈ ਸਕਦੇ ਹਨ। ਇਸ ਮੁਕਾਬਲੇ ਵਿੱਚ ਪੰਜਾਬੀ ਸਾਹਿਤ, ਭਾਸ਼ਾ, ਸਭਿਆਚਾਰ, ਇਤਿਹਾਸ ਆਦਿ....
ਵਿਕਾਸ ਕਾਰਜਾਂ ਦੇ ਰੱਖੇ ਨੀਂਹ ਪੱਥਰ, ਵਿਕਾਸ ਕਾਰਜਾਂ ਦੀ ਕੋਈ ਕਮੀ ਨਹੀਂ ਰਹਿਣ ਦਿੱਤੀ ਜਾਵੇਗੀ-ਵਿਧਾਇਕ ਬਲੂਆਣਾ, 17 ਜੁਲਾਈ : ਮੁੱਖ ਮੰਤਰੀ ਪੰਜਾਬ ਸ: ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਲੋਕਾਂ ਦੀ ਭਲਾਈ ਲਈ ਯਤਨਸ਼ੀਲ ਹੈ। ਲੋਕਾਂ ਨੂੰ ਉਨ੍ਹਾਂ ਦੇ ਘਰਾਂ ਨੇੜੇ ਸਹੂਲਤਾਂ ਮੁਹੱਈਆ ਕਰਵਾਉਣ ਲਈ ਪੰਜਾਬ ਸਰਕਾਰ ਵੱਲੋਂ ਜੋ ਵਚਨਬਧਤਾ ਨਿਭਾਈ ਗਈ ਸੀ ਉਨ੍ਹਾਂ ਨੂੰ ਹਰ ਹੀਲੇ ਪੂਰਾ ਕਰਨ ਲਈ ਹੰਭਲੇ ਮਾਰੇ ਜਾ ਰਹੇ ਹਨ। ਲੋਕਾਂ ਦੀਆਂ ਸਮੱਸਿਆਵਾਂ ਦੇ ਹਲ ਲਈ ਪੰਜਾਬ ਸਰਕਾਰ ਦੇ ਦਿਸ਼ਾ....
ਨੇਤਾ ਜ਼ੋ ਸਿਰਫ ਗੇੜਾ ਮਾਰਨ ਨਹੀਂ, ਬਲਕਿ ਮਦਦ ਲੈ ਕੇ ਪਹੁੰਚੇ : ਸਵਨਾ ਫਾਜਿ਼ਲਕਾ, 17 ਜ਼ੁਲਾਈ : ਫਾਜਿ਼ਲਕਾ ਦੇ ਸਰਹੱਦੀ ਪਿੰਡਾਂ ਵਿਚ ਆਏ ਹੜ੍ਹਾਂ ਦੇ ਮੱਦੇਨਜਰ ਅੱਜ ਬੱਲੂਆਣਾ ਦੇ ਵਿਧਾਇਕ ਸ੍ਰੀ ਅਮਨਦੀਪ ਸਿੰਘ ਗੋਲਡੀ ਮੁਸਾਫਿਰ ਇਕ ਦਰਜਨ ਟਰਾਲੀਆਂ ਤੇ ਪਿੱਕਅੱਪ ਹਰੇ ਚਾਰੇ ਦੀਆਂ ਲੈਕੇ ਪਹੁੰਚੇ ਅਤੇ ਉਨ੍ਹਾਂ ਨੇ ਇਹ ਸਮੱਗਰੀ ਫਾਜਿ਼ਲਕਾ ਦੇ ਵਿਧਾਇਕ ਸ੍ਰੀ ਨਰਿੰਦਰ ਪਾਲ ਸਿੰਘ ਸਵਨਾ ਨੂੰ ਸੌਂਪੀ ਅਤੇ ਕਿਹਾ ਕਿ ਉਨ੍ਹਾਂ ਦਾ ਹਲਕਾ ਇਸ ਮੁਸਕਿਲ ਘੜੀ ਵਿਚ ਫਾਜਿ਼ਲਕਾ ਦੇ ਲੋਕਾਂ ਨਾਲ ਖੜਾ ਹੈ। ਇਸ ਲਈ....
ਹੜ ਤੋ ਬਾਦ ਆਉਣ ਵਾਲੀ ਬਿਮਾਰੀਆ ਨੂੰ ਰੋਕਣ ਲਈ ਸਿਹਤ ਵਿਭਾਗ ਵਲੋ ਕੀਤੀ ਪਹਿਲ ਫਾਜ਼ਿਲਕਾ 17 ਜੁਲਾਈ : ਹੜ੍ਹ ਪ੍ਰਭਾਵਿਤ ਇਲਾਕਿਆਂ 'ਚ ਪਹੁੰਚਾਈ ਜਾਵੇਗੀ ਹਰ ਸੰਭਵ ਮੈਡੀਕਲ ਸਹੂਲਤ ਫਾਜ਼ਿਲਕਾ ਬਾਰਡਰ ਦੇ ਪਿੰਡਾਂ 'ਚ ਹੜ੍ਹਾਂ ਦੀ ਸਥਿਤੀ ਨੂੰ ਦੇ ਕਾਬੂ ਕਰਨ ਲਈ ਸਿਹਤ ਵਿਭਾਗ ਪੂਰੀ ਤਰ੍ਹਾਂ ਜੁਟਿਆ ਹੋਇਆ ਹੈ ਅਤੇ ਪੰਜਾਬ ਸਰਕਾਰ ਦੇ ਹੁਕਮਾਂ ਅਨੁਸਾਰ ਅਤੇ ਹੜ੍ਹ ਪ੍ਰਭਾਵਿਤ ਪਿੰਡਾ ਵਿਚ ਆਮ ਲੋਕਾਂ ਦੀ ਸਹੂਲਤ ਨੂੰ ਦੇਣ ਲਈ ਰੋਜ਼ ਮੈਡੀਕਲ ਕੈਂਪ ਲਗਾਏ ਜਾਣਗੇ ਜਿਸ ਵਿਚ ਹੜ੍ਹ ਪ੍ਰਭਾਵਿਤ ਖੇਤਰਾਂ 'ਚ....