ਮਾਲਵਾ

ਘੱਗਰ 'ਚ ਪਾੜ ਨੂੰ ਜਲਦ ਪੂਰਿਆ ਜਾਵੇਗਾ : ਡੀ ਸੀ ਜੈਨ
ਹੜ੍ਹ ਪ੍ਰਭਾਵਿਤ ਲੋਕਾਂ ਨੂੰ ਕਿਸੇ ਤਰ੍ਹਾਂ ਦੀ ਚਿੰਤਾ ਕਰਨ ਦੀ ਲੋੜ ਨਹੀਂ, ਪ੍ਰਸ਼ਾਸਨ ਤਨਦੇਹੀ ਨਾਲ ਸਥਿਤੀ ਨਾਲ ਨਜਿੱਠੇਗਾ: ਡੀ ਸੀ ਆਸ਼ਿਕਾ ਜੈਨ ਪੁਲਿਸ ਵੱਲੋਂ ਵੀ 24 ਘੰਟੇ ਨਿਗਰਾਨੀ ਅਤੇ ਹੜ੍ਹ ਪੀੜਤਾਂ ਦੀ ਕੀਤੀ ਜਾ ਰਹੀ ਮਦਦ- ਐਸ ਐਸ ਪੀ ਡਾ. ਸੰਦੀਪ ਗਰਗ ਡੀ ਸੀ ਅਤੇ ਐਸ ਐਸ ਪੀ ਨੇ ਆਲਮਗੀਰ, ਸਰਸੀਣੀ ਤੇ ਖਜੂਰ ਮੰਡੀ ਵਿਖੇ ਘੱਗਰ ਚ ਪਏ ਪਾੜ ਤੋਂ ਪ੍ਰਭਾਵਿਤ ਲੋਕਾਂ ਨਾਲ ਕੀਤੀ ਮੁਲਾਕਾਤ ਡੇਰਾਬੱਸੀ, 11 ਜੁਲਾਈ : ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਕਿਹਾ ਕਿ ਘੱਗਰ ਦੇ ਆਲਮਗੀਰ ਬੰਨ੍ਹ ਚ ਪਏ ਪਾੜ....
ਵਧ ਰਹੀ ਆਬਾਦੀ ਬਾਰੇ ਗੰਭੀਰਤਾ ਨਾਲ ਸੋਚਣ ਦੀ ਲੋੜ : ਡਾ. ਪ੍ਰਵੇਸ਼
ਸਿਹਤ ਵਿਭਾਗ ਵੱਲੋਂ ਮਨਾਇਆ ਗਿਆ ਜ਼ਿਲ੍ਹਾ ਪੱਧਰੀ “ਵਿਸ਼ਵ ਆਬਾਦੀ ਦਿਵਸ” ਬਰਨਾਲਾ, 11 ਜੁਲਾਈ : ਸਿਹਤ ਵਿਭਾਗ ਬਰਨਾਲਾ ਵਲੋਂ ਡਾ. ਜਸਬੀਰ ਸਿੰਘ ਔਲ਼ਖ ਸਿਵਲ ਸਰਜਨ ਬਰਨਾਲਾ ਦੇ ਦਿਸ਼ਾ-ਨਿਰਦੇਸ਼ ਅਤੇ ਡਾ. ਪ੍ਰਵੇਸ਼ ਕੁਮਾਰ ਜ਼ਿਲ੍ਹਾ ਪਰਿਵਾਰ ਭਲਾਈ ਅਫਸਰ ਦੀ ਅਗਵਾਈ ਅਧੀਨ ਦਫਤਰ ਸਿਵਲ ਸਰਜਨ ਦੇ ਟ੍ਰੇਨਿੰਗ ਅਨੈਕਸੀ ਹਾਲ ਵਿਖੇ "ਅਸੀਂ ਲਈਏ ਇਹ ਸਕੰਲਪ ਪਰਿਵਾਰ ਨਿਯੋਜਨ ਨੂੰ ਬਣਾਵਾਗੇਂ , ਖੁਸ਼ੀਆਂ ਦਾ ਵਿਕਲਪ" ਥੀਮ ਅਧੀਨ ਜ਼ਿਲ੍ਹਾ ਪੱਧਰੀ ਵਿਸ਼ਵ ਆਬਾਦੀ ਦਿਵਸ ਮਨਾਇਆ ਗਿਆ। ਸੈਮੀਨਾਰ ਦੌਰਾਨ ਡਾ....
ਇਮੀਗ੍ਰੇਸ਼ਨ, ਆਈਲੈਟਸ, ਟਿਕਟਿੰਗ ਜਿਹੀਆਂ ਸੇਵਾਵਾਂ ਲਈ ਸਿਰਫ ਰਜਿਸਟਰਡ ਫਰਮਾਂ ਨਾਲ ਰਾਬਤਾ ਕਰਨ ਜ਼ਿਲ੍ਹਾ ਵਾਸੀ: ਡਿਪਟੀ ਕਮਿਸ਼ਨਰ
ਰਜਿਸਟਰਡ ਫਰਮਾਂ ਦੀ ਜਾਣਕਾਰੀ ਜ਼ਿਲ੍ਹਾ ਪ੍ਰਸ਼ਾਸਨ ਦੀ ਵੈਬਸਾਈਟ ’ਤੇ ਉਪਲੱਬਧ ਕਿਸੇ ਵੀ ਤਰ੍ਹਾਂ ਦੀ ਜਾਅਲਸਾਜ਼ੀ ਤੋਂ ਬਚਣ ਲਈ ਲਾਇਸੈਂਸਧਾਰਕ ਏਜੰਟਾਂ ਬਾਰੇ ਜਾਗਰੂਕ ਹੋਣ ਦੀ ਅਪੀਲ ਬਰਨਾਲਾ, 11 ਜੁਲਾਈ : ਡਿਪਟੀ ਕਮਿਸ਼ਨਰ ਬਰਨਾਲਾ ਪੂਨਮਦੀਪ ਕੌਰ ਆਈਏਐੱਸ ਨੇ ਜ਼ਿਲ੍ਹਾ ਬਰਨਾਲਾ ਦੇ ਵਾਸੀਆਂ ਨੂੰ ਅਪੀਲ ਕੀਤੀ ਹੈ ਕਿ ਉਹ ਇਮੀਗ੍ਰੇਸ਼ਨ, ਟਰੈਵਲ, ਟਿਕਟਿੰਗ, ਆਈਲੈਟਸ ਆਦਿ ਸੇਵਾਵਾਂ ਸਿਰਫ਼ ਤੇ ਸਿਰਫ਼ ਲਾਇਸੈਂਸਧਾਰਕ/ਰਜਿਸਟਰਡ ਏਜੰਟਾਂ ਅਤੇ ਫਰਮਾਂ ਤੋਂ ਹੀ ਲੈਣ ਤਾਂ ਜੋ ਕਿਸੇ ਵੀ ਤਰ੍ਹਾਂ ਦੀ ਧੋਖਾਧੜੀ ਅਤੇ....
ਨਗਰ ਸੁਧਾਰ ਟਰੱਸਟ ਅਧੀਨ ਸੜਕ ਲਈ ਜਲਦ ਜਾਰੀ ਹੋਵੇਗੀ ਵਿਸ਼ੇਸ਼ ਗ੍ਰਾਂਟ: ਮੀਤ ਹੇਅਰ
ਕੈਬਿਨਟ ਮੰਤਰੀ ਦੇ ਯਤਨਾਂ ਸਦਕਾ ਤਰਜੀਹੀ ਅਧਾਰ 'ਤੇ ਹੋਵੇਗਾ ਸੜਕ ਦਾ ਨਿਰਮਾਣ ਕਾਰਜ: ਰਾਮ ਤੀਰਥ ਮੰਨਾ ਬਰਨਾਲਾ, 11 ਜੁਲਾਈ : ਬਰਨਾਲਾ ਸ਼ਹਿਰ ਵਾਸੀਆਂ ਦੀ ਲੰਮਚਿਰੀ ਮੰਗ ਪੂਰੀ ਕਰਦਿਆਂ ਨਗਰ ਸੁਧਾਰ ਟਰੱਸਟ ਅਧੀਨ ਆਉਂਦੀ 25 ਏਕੜ ਵਾਲੀ ਸੜਕ ਲਈ ਵਿਸ਼ੇਸ਼ ਗ੍ਰਾਂਟ ਜਲਦ ਜਾਰੀ ਹੋਵੇਗੀ, ਜਿਸ ਨਾਲ ਸੜਕ ਦਾ ਨਿਰਮਾਣ ਕਾਰਜ ਛੇਤੀ ਸ਼ੁਰੂ ਕਰਵਾਇਆ ਜਾਵੇਗਾ। ਇਹ ਜਾਣਕਾਰੀ ਅੱਜ ਇਥੇ ਕੈਬਨਿਟ ਮੰਤਰੀ ਸ. ਗੁਰਮੀਤ ਸਿੰਘ ਮੀਤ ਹੇਅਰ ਨੇ ਦਿੱਤੀ। ਉਨ੍ਹਾਂ ਦੱਸਿਆ ਕਿ ਨਗਰ ਸੁਧਾਰ ਟਰੱਸਟ ਅਧੀਨ ਆਉਂਦੀ ਇਸ ਸੜਕ ਦੀ....
ਡਿਜੀਟਲ ਇੰਡੀਆ: ਜ਼ਿਲ੍ਹੇ ਦੇ ਨਾਗਰਿਕ ਆਨਲਾਈਨ ਰਜਿਸਟ੍ਰੇਸ਼ਨ ਜ਼ਰੂਰ ਕਰਵਾਉਣ, ਡਿਪਟੀ ਕਮਿਸ਼ਨਰ
ਘਰ ਬੈਠੇ ਹੀ ਡਿਜੀਟਲ ਲਾਕਰ, ਗੱਡੀ ਦੇ ਰਜਿਸਟ੍ਰੇਸ਼ਨ ਨੰਬਰ ਲਈ ਅਪਲਾਈ ਕਰਨ ਵਰਗੀਆਂ ਸਹੂਲਤਾਂ ਦਾ ਲਾਹਾ ਲੈਣ ਬਰਨਾਲਾ, 11 ਜੁਲਾਈ : ਡਿਪਟੀ ਕਮਿਸ਼ਨਰ ਸ਼੍ਰੀਮਤੀ ਪੂਨਮਦੀਪ ਕੌਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਭਾਰਤ ਸਰਕਾਰ, ਇਲੈਕਟਰੋਨਿਕ ਅਤੇ ਇਨਫਰਮੇਸ਼ਨ ਤਕਨਾਲੋਜੀ ਮੰਤਰਾਲੇ, ਰਾਸ਼ਟਰੀ ਸੂਚਨਾ ਵਿਗਿਆਨ ਕੇਂਦਰ ਵੱਲੋਂ ਪੂਰੇ ਭਾਰਤ ਵਿਚ ਡਿਜੀਟਲ ਇੰਡੀਆ ਹਫ਼ਤਾ ਮਨਾਇਆ ਜਾ ਰਿਹਾ ਹੈ। ਇਸ ਹਫਤੇ ਨੂੰ ਮਨਾਉਣ ਦਾ ਮੰਤਵ ਆਮ ਲੋਕਾਂ ਨੂੰ ਸਰਕਾਰ ਦੇ ਡਿਜੀਟਲ ਉਪਰਾਲਿਆਂ ਬਾਰੇ ਜਾਣੂ ਕਰਵਾਉਣਾ ਹੈ, ਜਿਸ ਰਾਹੀਂ....
ਜ਼ਿਲ੍ਹਾ ਪ੍ਰਸ਼ਾਸ਼ਨ ਵੱਲੋਂ ਸਥਾਪਤ ਰਾਹਤ ਕੇਂਦਰ ਹੜ੍ਹ ਪ੍ਰਭਾਵਿਤ ਲੋਕਾਂ ਲਈ ਹੋ ਰਹੇ ਨੇ ਸਹਾਈ 
ਲੋਕਾਂ ਦੇ ਰਹਿਣ ਤੇ ਖਾਣੇ ਦਾ ਪ੍ਰਬੰਧ ਮੈਡੀਕਲ ਸਹੂਲਤਾਂ ਵੀ ਮੁਹਈਆ ਕਰਵਾਈਆਂ ਫ਼ਤਹਿਗੜ੍ਹ ਸਾਹਿਬ,11 ਜੁਲਾਈ : ਭਾਰੀ ਮੀਂਹ ਕਾਰਨ ਪੈਦਾ ਹੋਈ ਹੜ੍ਹਾਂ ਦੀ ਸਥਿਤੀ ਨਾਲ ਨਜਿੱਠਣ ਲਈ ਜ਼ਿਲ੍ਹਾ ਪ੍ਰਸ਼ਾਸ਼ਨ ਵੱਲੋਂ ਬਲਾਕ ਪੱਧਰ ਤੋਂ ਲੈਕੇ ਵੱਖੋ ਵੱਖ ਪੱਧਰਾਂ 'ਤੇ ਹੜ੍ਹਾਂ ਤੋਂ ਪ੍ਰਭਾਵਿਤ ਲੋਕਾਂ ਲਈ ਰਾਹਤ ਕੇਂਦਰ ਸਥਾਪਤ ਕੀਤੇ ਗਏ ਹਨ, ਜਿਥੇ ਕਿ ਲੋਕਾਂ ਦੀ ਹਰ ਸੰਭਵ ਮਦਦ ਕੀਤੀ ਜਾ ਰਹੀ ਹੈ। ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਸ਼੍ਰੀਮਤੀ ਪਰਨੀਤ ਸ਼ੇਰਗਿੱਲ ਨੇ ਦੱਸਿਆ ਕਿ ਫ਼ਤਹਿਗੜ੍ਹ ਸਾਹਿਬ ਵਿਖੇ....
ਡਿਪਟੀ ਕਮਿਸ਼ਨਰ ਨੇ ਹੜ੍ਹਾਂ ਤੋਂ ਬਾਅਦ ਕੀਤੇ ਜਾਣ ਵਾਲੇ ਕੰਮਾ ਬਾਰੇ ਅਧਿਕਾਰੀਆਂ ਨਾਲ ਕੀਤੀ ਮੀਟਿੰਗ
ਹੜਾਂ ਕਾਰਨ ਹੋਏ ਨੁਕਸਾਨ ਜਾਂ ਕਿਸੇ ਤਰ੍ਹਾਂ ਦੀ ਸਹੂਲਤ ਲੈਣ ਲਈ ਸਬੰਧਤ ਐੱਸ ਡੀ ਐੱਮ ਨਾਲ ਕੀਤਾ ਜਾਵੇ ਸੰਪਰਕ ਖੇਤਾਂ ਚ ਖੜਾ ਪਾਣੀ ਸਬੰਧਤ ਵਿਭਾਗ ਦੇ ਧਿਆਨ ਵਿੱਚ ਲਿਆ ਕੇ ਪ੍ਰਕਿਰਿਆ ਕੀਤੀ ਜਾਵੇ ਸ਼ੁਰੂ ਲੋਕਾਂ ਨੂੰ ਅਮਨ ਸ਼ਾਂਤੀ ਬਣਾਈ ਰੱਖਣ ਦੀ ਅਪੀਲ ਫ਼ਤਹਿਗੜ੍ਹ ਸਾਹਿਬ 11 ਜੁਲਾਈ : ਡਿਪਟੀ ਕਮਿਸ਼ਨਰ ਸ਼੍ਰੀਮਤੀ ਪਰਨੀਤ ਸ਼ੇਰਗਿੱਲ ਨੇ ਅੱਜ ਹੜ੍ਹਾਂ ਤੋਂ ਬਾਅਦ ਹੋਏ ਨੁਕਸਾਨ ਅਤੇ ਹੋਰ ਅਹਿਮ ਕੰਮਾਂ ਸਬੰਧੀ ਜ਼ਿਲ੍ਹੇ ਦੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ। ਮੀਟਿੰਗ ਦੌਰਾਨ ਉਨ੍ਹਾਂ ਸਿਵਲ ਸਰਜਨ ਨੂੰ....
ਪਿੰਡ ਕੁਲਰੀਆਂ ਵਿਖੇ 32 ਏਕੜ ਵਾਹੀਯੋਗ ਜ਼ਮੀਨ ਕਬਜਾ ਮੁਕਤ ਕਰਵਾਈ
ਡਿਪਟੀ ਕਮਿਸ਼ਨਰ ਵੱਲੋਂ ਲੋਕਾਂ ਨੂੰ ਪੰਚਾਇਤੀ ਜ਼ਮੀਨਾਂ ਤੋਂ ਨਜਾਇਜ਼ ਕਬਜ਼ੇ ਛੱਡ ਕੇ ਪੰਚਾਇਤਾਂ ਦੇ ਸਪੁਰਦ ਕਰਨ ਦੀ ਅਪੀਲ ਮਾਨਸਾ, 11 ਜੁਲਾਈ : ਮੁੱਖ ਮੰਤਰੀ ਪੰਜਾਬ ਸ੍ਰ ਭਗਵੰਤ ਮਾਨ ਦੀਆਂ ਹਦਾਇਤਾਂ ’ਤੇ ਪੰਚਾਇਤੀ ਜ਼ਮੀਨਾਂ ’ਤੇ ਨਜਾਇਜ਼ ਕਬਜ਼ੇ ਛੁਡਵਾਉਣ ਲਈ ਵਿੱਢੀ ਮੁਹਿੰਮ ਤਹਿਤ ਅੱਜ ਪਿੰਡ ਕੁਲਰੀਆਂ ਵਿਖੇ ਪੰਚਾਇਤੀ ਵਾਹੀਯੋਗ ਕਰੀਬ 32 ਏਕੜ ਜ਼ਮੀਨ ਡਿਊਟੀ ਮੈਜਿਸਟ੍ਰੇਟ ਦੀ ਹਾਜ਼ਰੀ ਵਿੱਚ ਚਕੌਤੇਦਾਰਾਂ ਦੇ ਸਪੁਰਦ ਕੀਤੀ ਗਈ। ਇਹ ਜਾਣਕਾਰੀ ਡਿਪਟੀ ਕਮਿਸ਼ਨਰ ਰਿਸ਼ੀਪਾਲ ਸਿੰਘ ਨੇ ਦਿੱਤੀ। ਉਨ੍ਹਾਂ ਦੱਸਿਆ ਕਿ....
ਡੇਅਰੀ ਵਿਕਾਸ ਵਿਭਾਗ ਵੱਲੋ ਅਨੁਸੂਚਿਤ ਜਾਤੀ ਦੇ ਲਾਭਪਾਤਰੀਆ ਲਈ ਵਿਸ਼ੇਸ਼ ਮੁਫਤ ਡੇਅਰੀ ਟ੍ਰੇਨਿੰਗ ਦੀ ਕੋਂਸਲਿੰਗ 17 ਜੁਲਾਈ ਨੂੰ
ਟ੍ਰੇਨਿੰਗ ਉਪਰੰਤ ਕਰਜਾ ਕੇਸ ਤੇ 33.33% ਸਬਸਿਡੀ ਦਿੱਤੀ ਜਾਵੇਗੀ : ਬਰਾੜ ਫਰੀਦਕੋਟ 11 ਜੁਲਾਈ : ਪੰਜਾਬ ਸਰਕਾਰ ਵੱਲੋ ਸੂਬੇ ਵਿਚ ਖੇਤੀ ਵਿਭਿੰਨਤਾ ਲਿਆਉਣ ਅਤੇ ਅਨੁਸੂਚਿਤ ਜਾਤੀ ਦੇ ਲਾਭਪਾਤਰੀਆ ਨੂੰ ਖੇਤੀਬਾੜੀ ਦੇ ਨਾਲ-ਨਾਲ ਹੋਰ ਸਹਾਇਕ ਧੰਦਿਆ ਵੱਲ ਆਕਰਸ਼ਿਤ ਕਰਨ ਅਤੇ ਸਵੈ-ਰੁਜਗਾਰ ਲਈ ਕੀਤੇ ਜਾ ਰਹੇ ਉਪਰਾਲਿਆ ਤਹਿਤ ਸਕੀਮ ਫਰਾ ਪ੍ਰੋਮੋਸ਼ਨ ਆਫ ਡੇਅਰੀ ਫਾਰਮਿੰਗ ਐਜ ਲਿਵਲੀਹੁਡ ਫਾਰ ਐਸ.ਸੀ. ਬੈਨੀਫਿਸਰੀਜ ਨੂੰ ਪੂਰੇ ਪੰਜਾਬ ਵਿਚ ਲਾਗੂ ਕਰ ਦਿੱਤਾ ਗਿਆ ਹੈ । ਇਹ ਜਾਣਕਾਰੀ ਸ਼੍ਰੀ ਨਿਰਵੈਰ ਸਿੰਘ ਬਰਾੜ....
ਸਪੀਕਰ ਸੰਧਵਾਂ ਤੇ ਡਿਪਟੀ ਕਮਿਸ਼ਨਰ ਨੇ ਡ੍ਰੇਨ ਦੀ ਸਫਾਈ ਦੇ ਚੱਲ ਰਹੇ ਕੰਮ ਦਾ ਲਿਆ ਜਾਇਜ਼ਾ
ਜ਼ਿਲ੍ਹਾ ਪ੍ਰਸ਼ਾਸਨ ਪੂਰੀ ਤਰ੍ਹਾਂ ਚੌਕਸ ਫ਼ਰੀਦਕੋਟ, 11 ਜੁਲਾਈ : ਲਗਾਤਾਰ ਪੈ ਰਹੇ ਭਾਰੀ ਮੀਂਹ ਕਾਰਨ ਪਾਣੀ ਦੀ ਨਿਰਵਿਘਨ ਨਿਕਾਸੀ ਦੇ ਮੱਦੇਨਜ਼ਰ ਸਪੀਕਰ ਪੰਜਾਬ ਵਿਧਾਨ ਸਭਾ ਸ. ਕੁਲਤਾਰ ਸਿੰਘ ਸੰਧਵਾਂ ਤੇ ਡਿਪਟੀ ਕਮਿਸ਼ਨਰ ਸ੍ਰੀ ਵਿਨੀਤ ਕੁਮਾਰ ਨੇ ਜ਼ਿਲ੍ਹੇ ਵਿੱਚ ਡਰੇਨਾਂ ਦੀ ਚੱਲ ਰਹੀ ਸਫਾਈ ਦੇ ਕੰਮ ਦਾ ਜਾਇਜਾ ਲਿਆ। ਇਸ ਮੌਕੇ ਸਪੀਕਰ ਸੰਧਵਾਂ ਨੇ ਕਿਹਾ ਕਿ ਜ਼ਿਲੇ ਵਿਚ ਡਰੇਨਾਂ ਦੀ ਸਫਾਈ ਦਾ ਕੰਮ ਲਗਭਗ ਮੁਕੰਮਲ ਹੋ ਗਿਆ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਤੇ ਜ਼ਿਲ੍ਹਾ ਪ੍ਰਸ਼ਾਸਨ ਹੜ੍ਹਾਂ ਪ੍ਰਤੀ ਪੂਰੀ....
ਡੀ.ਸੀ. ਫਰੀਦਕੋਟ ਨੇ ਐਂਮਰਜੈਂਸੀ ਹਾਲਾਤਾਂ ਦੇ ਅਗੇਤੇ ਪ੍ਰਬੰਧਾਂ ਦਾ ਲਿਆ ਜਾਇਜਾ
ਕਿਸ਼ਤੀਆਂ, ਮੋਟਰਾਂ, ਲਾਈਫ ਜੈਕੇਟਾਂ ਅਤੇ ਹੋਰ ਸਾਜੋਂ ਸਮਾਨ ਨਾਲ ਪ੍ਰਸ਼ਾਸ਼ਨਿਕ ਅਧਿਕਾਰੀਆਂ ਨੂੰ ਲੈਂਸ ਹੋਣ ਦੇ ਕੀਤੇ ਹੁਕਮ ਜਿਲ੍ਹੇ ਵਿੱਚ 5 ਕਿਸ਼ਤੀਆਂ, ਸਰਚ ਲਾਈਟਾਂ, ਤਰਪਾਲਾਂ, ਗਰਮ ਪਾਣੀ ਲਈ ਪਾਈਪ, ਛੱਤਰੀਆਂ ਅਤੇ ਬਾਸਾਂ ਦਾ ਕੀਤਾ ਗਿਆ ਇੰਤਜਾਮ ਫਰੀਦਕੋਟ, 11 ਜੁਲਾਈ : ਡੀ.ਸੀ. ਫਰੀਦਕੋਟ ਸ੍ਰੀ ਵਿਨੀਤ ਕੁਮਾਰ ਨੇ ਅੱਜ ਉੱਚ ਪ੍ਰਸ਼ਾਸ਼ਨਿਕ ਅਧਿਕਾਰੀਆਂ ਨੂੰ ਉਨ੍ਹਾਂ ਸਾਰੀਆਂ ਚੀਜਾਂ ਨੂੰ ਆਪਣੇ ਹੱਥ ਹੇਠ ਕਰਨ ਦੇ ਹੁਕਮ ਜਾਰੀ ਕੀਤੇ, ਜਿੰਨਾ ਦੀ ਲੋੜ ਹੜ੍ਹਾਂ ਦੇ ਦੌਰਾਨ ਐਮਰਜੈਂਸੀ ਹਾਲਾਤਾਂ ਵਿੱਚ ਪੈ....
ਮਿਸ਼ਨ ਇੰਦਰ ਧਨੁਸ਼ ਤਹਿਤ ਬੱਚਿਆਂ ਅਤੇ ਗਰਭਵਤੀ ਮਾਵਾਂ ਦਾ 100 ਪ੍ਰਤੀਸ਼ਤ ਟੀਕਾਕਰਣ ਹੋਵੇ ਪੂਰਾ : ਸਿਵਲ ਸਰਜਨ
ਤਿੰਨ ਗੇੜਾਂ ਵਿਚ ਇੱਕ-ਇੱਕ ਹਫ਼ਤਾ ਚੱਲੇਗੀ ਮੁਹਿੰਮ- ਡਾਕਟਰ ਐਰਿਕ ਸਟਾਫ ਨੂੰ ਯੂਵਿਨ ਪੋਰਟਲ ਸਬੰਧੀ ਦਿੱਤੀ ਟ੍ਰੇਨਿੰਗ ਫਾਜ਼ਿਲਕਾ 11 ਜੁਲਾਈ : ਪੰਜਾਬ ਸਰਕਾਰ ਲੋਕਾਂ ਨੂੰ ਵਧੀਆ ਸਿਹਤ ਸਹੂਲਤਾਂ ਦੇਣ ਲਈ ਲਗਾਤਾਰ ਉਪਰਾਲੇ ਕਰ ਰਹੀ ਹੈ, ਇਸ ਸਬੰਧ ਵਿਚ ਸਿਵਲ ਸਰਜਨ ਡਾ: ਸਤੀਸ਼ ਗੋਇਲ ਨੇ ਦੱਸਿਆ ਕਿ ਬੱਚਿਆਂ ਅਤੇ ਗਰਭਵਤੀ ਔਰਤਾਂ ਨੂੰ ਮਾਰੂ ਬੀਮਾਰੀਆਂ ਤੋਂ ਬਚਾਉਣ ਲਈ ਲਗਾਤਾਰ ਟੀਕਾਕਰਨ ਮੁਹਿੰਮ ਚਲਾਈ ਜਾ ਰਹੀ ਹੈ। ਟੀਕਾਕਰਨ ਦੋਰਾਨ ਵਾਂਝੇ ਰਹਿ ਗਏ ਬੱਚਿਆਂ ਦਾ ਮੁਕੰਮਲ ਟੀਕਾਕਰਨ ਕਰਨ ਲਈ ਤੀਬਰ ਮਿਸ਼ਨ....
ਸੀਐਚਸੀ ਖੂਈਖੇੜਾ ਦੇ ਵੱਖ-ਵੱਖ ਕੇਂਦਰਾਂ ਵਿੱਚ ਵਿਸ਼ਵ ਆਬਾਦੀ ਦਿਵਸ ਮਨਾਇਆ ਗਿਆ
ਵਧਦੀ ਆਬਾਦੀ ਸਮੁੱਚੇ ਵਿਸ਼ਵ ਲਈ ਚਿੰਤਾ ਦਾ ਵਿਸ਼ਾ : ਡਾ ਵਿਕਾਸ ਗਾਂਧੀ ਜਨਸੰਖਿਆ ਸਥਿਰਤਾ ਪੰਦਰਵਾੜਾ 11 ਤੋਂ 24 ਜੁਲਾਈ ਤੱਕ ਚੱਲੇਗਾ: ਬੀਈਈ ਸੁਸ਼ੀਲ ਕੁਮਾਰ ਫਾਜ਼ਿਲਕਾ 11 ਜੁਲਾਈ : ਸਿਹਤ ਮੰਤਰੀ ਪੰਜਾਬ ਡਾ: ਬਲਬੀਰ ਸਿੰਘ ਅਤੇ ਸਿਵਲ ਸਰਜਨ ਫਾਜ਼ਿਲਕਾ ਡਾ: ਸਤੀਸ਼ ਗੋਇਲ ਦੇ ਦਿਸ਼ਾ-ਨਿਰਦੇਸ਼ਾਂ ਅਤੇ ਸੀਨੀਅਰ ਮੈਡੀਕਲ ਅਫ਼ਸਰ ਡਾ: ਵਿਕਾਸ ਗਾਂਧੀ ਦੀ ਅਗਵਾਈ ਹੇਠ ਬਲਾਕ ਖੂਈਖੇੜਾ ਅਧੀਨ ਪੈਂਦੇ ਪੀ.ਐਚ.ਸੀ. ਅੱਜ ਮੌਜਗੜ੍ਹ ਵਿੱਚ ਅਤੇ ਸਮੂਹ ਹੈਲਥ ਸੈਂਟਰਾਂ ਤੇ ਵਿਸ਼ਵ ਆਬਾਦੀ ਦਿਵਸ ਮਨਾਇਆ ਗਿਆ। ਇਸ....
ਡੇਅਰੀ ਵਿਕਾਸ ਵਿਭਾਗ ਵੱਲੋ ਅਨੁਸੂਚਿਤ ਜਾਤੀ ਦੇ ਲਾਭਪਾਤਰੀਆ ਲਈ ਵਿਸ਼ੇਸ਼ ਮੁਫਤ ਡੇਅਰੀ ਸਿਖਲਾਈ ਦਾ ਮੌਕਾ
ਫਾਜ਼ਿਲਕਾ 11 ਜੁਲਾਈ : ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਅਤੇ ਗੁਰਮੀਤ ਸਿੰਘ ਖੁੱਡੀਆਂ ਖੇਤੀਬਾੜੀ ਤੇ ਕਿਸਾਨ ਭਲਾਈ, ਪਸ਼ੂ ਪਾਲਣ, ਮੱਛੀ ਪਾਲਣ, ਡੇਅਰੀ ਵਿਕਾਸ ਅਤੇ ਫੂਡ ਪ੍ਰੋਸੈਸਿੰਗ ਮੰਤਰੀ ਦੇ ਮਾਰਗਦਰਸ਼ਨ ਹੇਠ ਸੂਬੇ ਵਿਚ ਖੇਤੀ ਵਿਭਿੰਨਤਾ ਲਿਆਉਣ ਅਤੇ ਅਨੁਸੂਚਿਤ ਜਾਤੀ ਦੇ ਲਾਭਪਾਤਰੀਆ ਨੂੰ ਖੇਤੀਬਾੜੀ ਦੇ ਨਾਲ-ਨਾਲ ਹੋਰ ਸਹਾਇਕ ਧੰਦਿਆ ਵੱਲ ਆਕਰਸ਼ਿਤ ਕਰਨ ਅਤੇ ਸਵੈ-ਰੁਜਗਾਰ ਲਈ ਕੀਤੇ ਜਾ ਰਹੇ ਉਪਰਾਲਿਆ ਤਹਿਤ ਸਕੀਮ ਫਾਰ ਪ੍ਰੋਮੋਸ਼ਨ ਆਫ ਡੇਅਰੀ ਫਾਰਮਿੰਗ ਐਜ ਲਿਵਲੀਹੁਡ ਫਾਰ ਐਸ.ਸੀ. ਬੈਨੀਫਿਸਰੀਜ....
ਹੁਸੈਨੀਵਾਲਾ ਹੈਡ ਵਰਕਸ ਤੋਂ ਛੱਡਿਆ 125496 ਕਿਊਸਿਕ ਪਾਣੀ, ਫਾਜਿ਼ਲਕਾ ਪ੍ਰਸ਼ਾਸਨ ਵੱਲੋਂ ਲੋਕਾਂ ਨੂੰ ਪ੍ਰਭਾਵਿਤ ਇਲਾਕਿਆਂ ਵਿਚੋ ਕੱਢਣ ਦੇ ਕੀਤੇ ਇੰਤਜਾਮ
ਡਿਪਟੀ ਕਮਿਸ਼ਨਰ ਅਤੇ ਫਾਜਿ਼ਲਕਾ ਦੇ ਵਿਧਾਇਕ ਵੱਲੋਂ ਪ੍ਰਭਾਵਿਤ ਇਲਾਕਿਆਂ ਦਾ ਦੌਰਾ ਜਿ਼ਲ੍ਹਾ ਪ੍ਰਸ਼ਾਸਨ ਵੱਲੋਂ ਸਾਰੇ ਇੰਤਜਾਮ ਪੂਰੇ : ਡਾ: ਸੇਨੂ ਦੁੱਗਲ ਫਾਜਿ਼ਲਕਾ, 11 ਜ਼ੁਲਾਈ : ਹੁਸੈਨੀਵਾਲਾ ਹੈਡ ਵਰਕਸ ਤੋਂ ਮੰਗਲਵਾਰ ਸ਼ਾਮ 5 ਵਜੇ 125496 ਕਿਉਸਿਕ ਪਾਣੀ ਛੱਡਿਆ ਗਿਆ ਹੈ। ਇਸ ਕਾਰਨ ਫਾਜਿਲ਼ਕਾ ਦੇ ਸਰਹੱਦੀ ਖੇਤਰਾਂ ਵਿਚ ਹੜ੍ਹਾਂ ਦੇ ਖਤਰੇ ਦੇ ਮੱਦੇਨਜਰ ਜਿ਼ਲ੍ਹਾ ਪ੍ਰਸ਼ਾਸਨ ਵੱਲੋਂ ਲੋਕਾਂ ਨੂੰ ਪਿੰਡਾਂ ਵਿਚੋਂ ਸੁਰੱਖਿਅਤ ਕੱਢਣ ਲਈ ਸਾਰੇ ਇੰਤਜਾਮ ਕਰ ਲਏ ਗਏ ਹਨ। ਇਸ ਦੌਰਾਨ ਫਾਜਿ਼ਲਕਾ ਦੇ....