ਮਾਲਵਾ

ਪ੍ਰਸ਼ਾਸਨ ਨੇ ਦੋਰਾਹਾ ਨਹਿਰ ਵਿੱਚ ਪਾੜ ਪੂਰਿਆ
ਲੁਧਿਆਣਾ, 10 ਜੁਲਾਈ : ਜ਼ਿਲ੍ਹਾ ਪ੍ਰਸ਼ਾਸਨ, ਫੌਜ ਅਤੇ ਪੁਲਿਸ ਦੇ ਅਣਥੱਕ ਯਤਨਾਂ ਸਦਕਾ ਸੋਮਵਾਰ ਸਵੇਰੇ ਦੋਰਾਹਾ ਵਿਖੇ ਦੋ ਪਾੜਾਂ ਨੂੰ ਸਫਲਤਾਪੂਰਵਕ ਪੂਰਿਆ ਗਿਆ। ਉਪ ਮੰਡਲ ਮੈਜਿਸਟਰੇਟ ਪਾਇਲ ਜਸਲੀਨ ਕੌਰ ਭੁੱਲਰ ਦੀ ਅਗਵਾਈ ਵਿੱਚ ਜ਼ਿਲ੍ਹਾ ਪ੍ਰਸ਼ਾਸਨ ਦੀ ਟੀਮ ਨੇ ਦੋਰਾਹਾ ਵਿੱਚ ਅੱਜ ਤੜਕੇ ਹੀ ਪਲੱਗਿੰਗ ਅਪਰੇਸ਼ਨ ਸ਼ੁਰੂ ਕਰ ਦਿੱਤਾ ਹੈ। ਸਿਸਵਾਂ ਵਿੱਚ ਪਾੜ ਪੈਣ ਕਾਰਨ ਦੋਰਾਹਾ ਨਹਿਰ ਵਿੱਚ ਜ਼ਿਆਦਾ ਪਾਣੀ ਵੜ ਗਿਆ ਜਿਸ ਕਾਰਨ ਦੋਰਾਹਾ ਅਤੇ ਰਾਜਗੜ੍ਹ ਪਿੰਡਾਂ ਵਿੱਚ ਪਾੜ ਪੈ ਗਿਆ। ਇਸ ਪਾੜ ਨੂੰ ਰੇਤ....
ਡਿਪਟੀ ਕਮਿਸ਼ਨਰ ਨੇ ਹੜ੍ਹਾਂ ਦੀ ਸਥਿਤੀ ਦਾ ਲਿਆ ਜਾਇਜ਼ਾ
ਕਿਸੇ ਵੀ ਤਰ੍ਹਾਂ ਦੀ ਹੰਗਾਮੀ ਹਾਲਾਤ ਨਾਲ ਨਜਿੱਠਣ ਲਈ ਕੀਤੇ ਪੁਖਤਾ ਪ੍ਰਬੰਧ- ਸੁਰਭੀ ਮਲਿਕ ਅਧਿਕਾਰੀ ਸੰਚਾਲਨ ਦੀ ਨਿਗਰਾਨੀ ਕਰਨ ਲਈ ਆਪਣੇ-ਆਪਣੇ ਖੇਤਰਾਂ ਵਿੱਚ 24 ਘੰਟੇ ਕੰਮ ਕਰਦੇ ਹਨ, ਵਸਨੀਕਾਂ ਨੂੰ ਸਹਾਇਤਾ ਪ੍ਰਦਾਨ ਕਰਨ ਲਈ ਸਾਰੇ ਸਰੋਤਾਂ ਦੁਆਰਾ ਸਹਿਯੋਗ ਕਰਦੇ ਹਨ ਸਤਲੁਜ ਦਰਿਆ ਦੇ ਖੇਤਰ ਦੇ ਨਾਲ-ਨਾਲ ਸਾਰੇ ਕਮਜ਼ੋਰ ਪੁਆਇੰਟਾਂ ਨੂੰ ਮਜ਼ਬੂਤ ਕਰਨ ਦੇ ਦਿੱਤੇ ਨਿਰਦੇਸ਼ ਰਾਜਪੁਰਾ ਅਤੇ ਖੇੜਾ ਬੇਟ ਦੇ ਲੋਕਾਂ ਨੂੰ ਸੁਰੱਖਿਅਤ ਬਾਹਰ ਕੱਢਿਆ ਗਿਆ ਲੁਧਿਆਣਾ, 10 ਜੁਲਾਈ : ਡਿਪਟੀ ਕਮਿਸ਼ਨਰ ਸੁਰਭੀ....
ਵਿਧਾਇਕ ਬਣਾਂਵਾਲੀ ਅਤੇ ਡਿਪਟੀ ਕਮਿਸ਼ਨਰ ਨੇ ਸਰਦੂਲਗੜ੍ਹ ਘੱਗਰ ਦਾ ਲਿਆ ਜਾਇਜ਼ਾ
ਡਿਪਟੀ ਕਮਿਸ਼ਨਰ ਨੇ ਚਾਂਦਪੁਰਾ ਬੰਨ੍ਹ ਤੋਂ ਪੋਕਲਾਈਨ ਮਸ਼ੀਨ ਨਾਲ ਤੁਰੰਤ ਸਫ਼ਾਈ ਕਰਵਾਉਣ ਦੇ ਦਿੱਤੇ ਨਿਰਦੇਸ਼ ਚਾਂਦਪੁਰਾ ਬੰਨ੍ਹ ਦੇ ਨਾਲ ਲਗਦੇ ਪਿੰਡਾਂ ਦੇ ਲੋਕਾਂ ਨੂੰ ਚੌਕਸੀ ਵਰਤਣ ਦੀ ਅਪੀਲ ਲੋਕਾਂ ਅਫ਼ਵਾਹਾਂ ਤੋਂ ਸੁਚੇਤ ਰਹਿਣ, ਜ਼ਿਲ੍ਹਾ ਪ੍ਰਸ਼ਾਸਨ ਲੋਕਾਂ ਦੀ ਜਾਨ ਮਾਲ ਦੀ ਰਾਖੀ ਲਈ 24 ਘੰਟੇ ਮੁਸਤੈਦ-ਡੀ.ਸੀ. ਮਾਨਸਾ, 10 ਜੁਲਾਈ : ਸੂਬੇ ਅੰਦਰ ਲਗਾਤਾਰ ਹੋ ਰਹੀ ਬਾਰਿਸ਼ ਅਤੇ ਪਹਾੜੀ ਸਥਾਨਾਂ ਤੋਂ ਆਉਣ ਵਾਲੇ ਪਾਣੀ ਦੀ ਸਥਿਤੀ ਦਾ ਜਾਇਜ਼ਾ ਲੈਣ ਲਈ ਹਲਕਾ ਵਿਧਾਇਕ ਸਰਦੂਲਗੜ੍ਹ ਗੁਰਪ੍ਰੀਤ ਸਿੰਘ ਬਣਾਂਵਾਲੀ....
ਨਹਿਰ ਟੁੱਟਣ ਕਾਰਨ ਪਾਣੀ ਫੌਜੀ ਤੇ ਰਿਹਾਇਸ਼ੀ ਇਲਾਕਿਆਂ ‘ਚ ਵੜਿਆ
ਦੋਰਾਹਾ, 10 ਜੁਲਾਈ : ਦੋਰਾਹਾ ਵਿਖੇ ਨਹਿਰ ਟੁੱਟਣ ਕਾਰਨ ਪਾਣੀ ਇੱਥੋਂ ਦੇ ਰਿਹਾਇਸ਼ੀ ਇਲਾਕਿਆਂ ਵਿੱਚ ਪਹੁੰਚ ਗਿਆ। ਨਹਿਰ ਦੇ ਨਾਲ ਲੱਗਦੇ ਫੌਜੀ ਖੇਤਰ ਵਿੱਚ ਵੀ ਪਾਣੀ ਭਰ ਗਿਆ। ਤੁਰੰਤ ਸਿਵਲ ਅਤੇ ਪੁਲਿਸ ਪ੍ਰਸ਼ਾਸਨ ਨੇ ਫੌਜ ਦੀ ਮਦਦ ਨਾਲ ਜੇ.ਸੀ.ਬੀ ਅਤੇ ਹੋਰ ਮਸ਼ੀਨਰੀ ਬੁਲਾ ਕੇ ਬੰਨ੍ਹ ਬਣਾਉਣ ਦਾ ਕੰਮ ਸ਼ੁਰੂ ਕਰਵਾਇਆ। ਪ੍ਰਾਪਤ ਜਾਣਕਾਰੀ ਅਨੁਸਾਰ ਅੱਜ ਸਵੇਰੇ ਚਾਰ ਵਜੇ ਦੇ ਕਰੀਬ ਦੋਰਾਹਾ ਨਹਿਰ ਦਾ ਇੱਕ ਵੱਡਾ ਕਿਨਾਰਾ ਫੌਜੀ ਖੇਤਰ ਦੇ ਨੇੜੇ ਟੁੱਟ ਗਿਆ ਜਿਸ ਕਾਰਨ ਪਾਣੀ ਦਾ ਤੇਜ਼ ਵਹਾਅ ਨਾਲ ਲੱਗਦੇ....
ਪ੍ਰਧਾਨ ਜਾਖੜ ਨੇ ਜ਼ਮੀਨ 'ਤੇ ਹੜ੍ਹਾਂ ਦੀ ਸਥਿਤੀ ਦਾ ਜਾਇਜ਼ਾ ਲਿਆ
ਭਾਜਪਾ ਵਰਕਰਾਂ ਨੂੰ ਹੜ੍ਹ ਪ੍ਰਭਾਵਿਤ ਲੋਕਾਂ ਦੀ ਮੱਦਦ ਲਈ ਸੰਭਾਵੀ ਯਤਨ ਕਰਨ ਲਈ ਕਿਹਾ ਮੋਹਾਲੀ, 10 ਜੁਲਾਈ : ਸੂਬਾ ਭਾਜਪਾ ਪ੍ਰਧਾਨ ਦਾ ਅਹੁਦਾ ਸੰਭਾਲਣ ਤੋਂ ਪਹਿਲਾਂ ਹੀ ਮੈਦਾਨ ਵਿੱਚ ਨਿੱਤਰਦੇ ਹੋਏ ਸੀਨੀਅਰ ਆਗੂ ਅਤੇ ਸਾਬਕਾ ਮੈਂਬਰ ਪਾਰਲੀਮੈਂਟ (ਐਮਪੀ) ਸੁਨੀਲ ਜਾਖੜ ਨੇ ਸੋਮਵਾਰ ਨੂੰ ਖਰੜ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ ਕਰਕੇ ਸਥਿਤੀ ਦਾ ਜਾਇਜ਼ਾ ਲਿਆ। ਪੰਜਾਬ ਸਰਕਾਰ ਨੂੰ ਸਭ ਤੋਂ ਮਾੜੇ ਹਾਲਾਤਾਂ ਲਈ ਤਿਆਰ ਰਹਿਣ ਦੀ ਚੇਤਾਵਨੀ ਦਿੰਦੇ ਹੋਏ ਉਨ੍ਹਾਂ ਕਿਹਾ ਕਿ ਬਾਰਸ਼ਾਂ ਰੁਕਣ ਦੇ ਕੋਈ....
ਸਤਲੁਜ ਦਰਿਆ ਦੇ ਕੰਢੇ ਬਣੇ ਧੁੱਸੀ ਵਿੱਚ ਪਈ ਦਰਾਰ, ਪੁਲਿਸ ਅਕੈਡਮੀ ‘ਚ ਪਾਣੀ ਦਾਖਲ, ਡੁੱਬੀਆਂ ਗੱਡੀਆਂ
ਫਿਲੌਰ, 10 ਜੁਲਾਈ : ਫਿਲੌਰ ਵਿੱਚ ਪੁਲਿਸ ਟਰੇਨਿੰਗ ਅਕੈਡਮੀ ਨੇੜੇ ਸਤਲੁਜ ਦਰਿਆ ਦੇ ਕੰਢੇ ਬਣੇ ਧੁੱਸੀ ਵਿੱਚ ਦਰਾਰ ਪੈ ਗਈ ਹੈ। ਜਿਸ ਕਾਰਨ ਮਹਾਰਾਜਾ ਰਣਜੀਤ ਸਿੰਘ ਪੁਲਿਸ ਅਕੈਡਮੀ ਵਿੱਚ ਪਾਣੀ ਦਾਖਲ ਹੋ ਗਿਆ ਹੈ। ਪਾਣੀ ਦਾਖਲ ਹੋਣ ਕਾਰਨ ਪੁਲਿਸ ਅਕੈਡਮੀ ਦੀਆਂ ਗੱਡੀਆਂ ਪਾਣੀ ਵਿੱਚ ਡੁੱਬ ਗਈਆਂ ਹਨ। ਪੁਲਿਸ ਮੁਲਾਜ਼ਮਾਂ ਨੇ ਕਈ ਵਾਹਨਾਂ ਨੂੰ ਪਾਣੀ ’ਚੋਂ ਬਾਹਰ ਕੱਢਿਆ। ਸਤਲੁਜ ਦਰਿਆ ‘ਚ ਪਾਣੀ ਲਗਾਤਾਰ ਵਧਣ ਕਾਰਨ ਪੁਲਿਸ ਅਕੈਡਮੀ ‘ਚ ਵੀ ਪਾਣੀ ਲਗਾਤਾਰ ਵਧ ਰਿਹਾ ਹੈ। ਅਕੈਡਮੀ ਦਾ ਵੱਡਾ ਹਿੱਸਾ ਪਾਣੀ....
ਸੰਭਾਵੀ ਹੜ੍ਹਾਂ ਤੋਂ ਬਚਾਅ ਦੀਆਂ ਤਿਆਰੀਆਂ ਵਜੋਂ ਵਿਧਾਇਕ ਲਹਿਰਾ ਨੇ ਡਿਪਟੀ ਕਮਿਸ਼ਨਰ ਅਤੇ ਐਸਐਸਪੀ ਸਮੇਤ ਮੂਨਕ ਵਿਖੇ ਪਿੰਡਾਂ ਦਾ ਦੌਰਾ ਕੀਤਾ 
ਘੱਗਰ ਦੇ ਕੰਢੇ 4-4 ਕਿਲੋਮੀਟਰ ਦੇ ਦਾਇਰੇ ਵਿੱਚ 6 ਕਲੱਸਟਰ ਪੱਧਰੀ ਟੀਮਾਂ ਤਾਇਨਾਤ ਮੁਸੀਬਤ ਦੇ ਕਿਸੇ ਵੀ ਸਮੇਂ ਨਾਲ ਨਜਿੱਠਣ ਲਈ ਪੁਖ਼ਤਾ ਪ੍ਰਬੰਧ - ਵਿਧਾਇਕ ਬਰਿੰਦਰ ਗੋਇਲ ਸੰਵੇਦਨਸ਼ੀਲ ਥਾਵਾਂ ਤੇ ਚੌਕਸੀ ਵਧਾਈ, ਰੇਤੇ ਦੇ ਥੈਲੇ, ਜਾਲ ਸਮੇਤ ਹੋਰ ਸਹਾਇਤਾ ਸਮੱਗਰੀ ਦੀ ਕੋਈ ਘਾਟ ਨਹੀਂ - ਡਿਪਟੀ ਕਮਿਸ਼ਨਰ ਘੱਗਰ ਨੇੜੇ ਵਸਦੇ ਲੋਕਾਂ ਤੋਂ ਸਹਿਯੋਗ ਮੰਗਿਆ, ਅਫਵਾਹਾਂ ਤੋਂ ਸੁਚੇਤ ਰਹਿਣ ਦੀ ਅਪੀਲ ਮੂਨਕ, 10 ਜੁਲਾਈ : ਪੰਜਾਬ ਸਰਕਾਰ ਦੇ ਦਿਸ਼ਾ ਨਿਰਦੇਸ਼ਾਂ ਹੇਠ ਜ਼ਿਲ੍ਹਾ ਪ੍ਰਸ਼ਾਸਨ ਘੱਗਰ ਨੇੜੇ ਵਸਦੇ....
ਲਗਾਤਾਰ ਬਾਰਸ਼ ਕਾਰਨ ਸਮੂਹ ਵਿਭਾਗ ਮੁੱਖੀਆਂ ਨੂੰ ਹਰ ਸਮੇਂ ਚੌਕਸ ਰਹਿਣ ਦੇ ਹੁਕਮ ਜਾਰੀ
ਫ਼ਰੀਦਕੋਟ 10 ਜੁਲਾਈ : ਡਿਪਟੀ ਕਮਿਸ਼ਨਰ ਸ੍ਰੀ ਵਿਨੀਤ ਕੁਮਾਰ ਨੇ ਅੱਜ ਸੂਬੇ ਦੇ ਹੋਰ ਜਿਲ੍ਹਿਆਂ ਵਿੱਚ ਪਾਣੀ ਦੇ ਵੱਧ ਰਹੇ ਪੱਧਰ ਨੂੰ ਦੇਖਦਿਆਂ ਨਵੇਂ ਹੁਕਮ ਜਾਰੀ ਕਰਦੇ ਹੋਏ ਜਿਲ੍ਹੇ ਦੇ ਸਮੂਹ ਅਧਿਕਾਰੀਆਂ ਨੂੰ ਹਰ ਸਮੇਂ ਚੌਕਸ ਰਹਿਣ ਅਤੇ ਆਪਣਾ ਸਟੇਸ਼ਨ ਨਾ ਛੱਡਣ ਦੇ ਹੁਕਮ ਜਾਰੀ ਕੀਤੇ ਹਨ। ਜ਼ਿਕਰਯੋਗ ਹੈ ਕਿ ਜਿਲ੍ਹੇ ਵਿੱਚ ਭਾਰੀ ਬਾਰਿਸ਼ ਹੋਣ ਤੇ ਸਥਿਤੀ ਨਾਲ ਨਜਿੱਠਣ ਲਈ ਅਤੇ ਬਾਰਸ਼ਾਂ ਕਾਰਨ ਹੋਏ ਨੁਕਸਾਨ ਅਤੇ ਉਸਦੇ ਮੁਆਵਜ਼ੇ ਸਬੰਧੀ ਸਮੇਂ ਸਿਰ ਸਰਕਾਰ ਨੂੰ ਰਿਪੋਰਟ ਭੇਜਣ ਦੀ ਕੰਮ ਨੂੰ ਮੁੱਖ ਰੱਖਦਿਆਂ....
ਕੈਬਨਿਟ ਮੰਤਰੀ ਅਮਨ ਅਰੋੜਾ ਨੇ ਸਰਹਿੰਦ ਚੋਅ ਨੇੜਲੇ ਪਿੰਡਾਂ ਦਾ ਲਿਆ ਜਾਇਜ਼ਾ
ਚੋਅ ਦੇ ਸਫਾਈ ਪ੍ਰਬੰਧਾਂ ’ਤੇ ਸੰਤੁਸ਼ਟੀ ਪ੍ਰਗਟਾਉਂਦਿਆਂ ਕਿਹਾ ਕਿ ਲੋਕਾਂ ਨੂੰ ਘਬਰਾਉਣ ਦੀ ਬਿਲਕੁਲ ਵੀ ਲੋੜ ਨਹੀ ਸੁਨਾਮ, ਦਿੜ੍ਹਬਾ ਤੇ ਸੰਗਰੂਰ ਦੀਆਂ 177 ਕਿਲੋਮੀਟਰ ਲੰਬੀਆਂ 15 ਡਰੇਨਾਂ ਦੀ ਸਵਾ ਕਰੋੜ ਨਾਲ ਕਰਵਾਈ ਗਈ ਸਫਾਈ ਕੈਬਨਿਟ ਮੰਤਰੀ ਨੇ ਅਧਿਕਾਰੀਆਂ ਨਾਲ ਮੀਟਿੰਗ ਮਗਰੋਂ ਲਿਆ ਚੋਅ ਦਾ ਜਾਇਜ਼ਾ ਸੰਗਰੂਰ, 10 ਜੁਲਾਈ : ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਜਾਰੀ ਦਿਸ਼ਾ ਨਿਰਦੇਸ਼ਾਂ ਤਹਿਤ ਕੈਬਨਿਟ ਮੰਤਰੀ ਅਮਨ ਅਰੋੜਾ ਵੱਲੋਂ ਅਧਿਕਾਰੀਆਂ ਸਮੇਤ ਹਲਕਾ ਸੁਨਾਮ ਵਿੱਚੋਂ ਲੰਘਦੇ ਸਰਹਿੰਦ ਚੋਅ ਦੇ ਨੇੜਲੇ....
ਫਾਜ਼ਿਲਕਾ ਦੇ ਡਿਪਟੀ ਕਮਿਸ਼ਨਰ, ਵਿਧਾਇਕ ਨੇ ਹੜ੍ਹਾਂ ਨਾਲ ਨਜਿੱਠਣ ਲਈ ਸਰਹੱਦੀ ਪਿੰਡਾਂ ਦਾ ਕੀਤਾ ਦੌਰਾ
ਸਤਲੁਜ ਵਿੱਚ ਹੁਸੈਨੀ ਵਾਲਾ ਤੋਂ 55000 ਕਿਊਸਿਕ ਪਾਣੀ ਛੱਡਿਆ ਗਿਆ ਫਾਜ਼ਿਲਕਾ, 10 ਜੁਲਾਈ : ਡਿਪਟੀ ਕਮਿਸ਼ਨਰ ਫਾਜ਼ਿਲਕਾ ਡਾ: ਸੇਨੂੰ ਦੁੱਗਲ ਆਈ.ਏ.ਐਸ ਨੇ ਨਰਿੰਦਰਪਾਲ ਸਿੰਘ ਸਵਨਾ ਵਿਧਾਇਕ ਫਾਜ਼ਿਲਕਾ ਦੇ ਨਾਲ ਇਸ ਸਰਹੱਦੀ ਜ਼ਿਲੇ ਵਿਚ ਕਿਸੇ ਵੀ ਹੜ੍ਹ ਵਰਗੀ ਸਥਿਤੀ ਨਾਲ ਨਜਿੱਠਣ ਲਈ ਪ੍ਰਬੰਧਾਂ ਦਾ ਜਾਇਜ਼ਾ ਲੈਣ ਲਈ ਜ਼ੀਰੋ ਲਾਈਨ ਦੇ ਨਾਲ ਲੱਗਦੇ ਸਰਹੱਦੀ ਪਿੰਡਾਂ ਦਾ ਦੌਰਾ ਕੀਤਾ ਕਿਉਂਕਿ ਪੰਜਾਬ ਦੇ ਉਪਰਲੇ ਹਿੱਸਿਆਂ ਵਿਚ ਹੋ ਰਹੀ ਭਾਰੀ ਬਾਰਿਸ਼ ਕਾਰਨ ਸਤਲੁਜ ਦਰਿਆ ਵਿੱਚ ਆਉਣ ਵਾਲੇ ਪਾਣੀ ਦੀ ਵੱਡੀ....
ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਫੌਜ ਦੀ ਮੱਦਦ ਨਾਲ 41 ਪ੍ਰਵਾਸੀ ਮਜ਼ਦੂਰਾਂ ਨੂੰ ਪਾਣੀ ਚੋਂ ਸੁਰੱਖਿਅਤ ਬਾਹਰ ਕੱਢਿਆ ਗਿਆ: ਡਿਪਟੀ ਕਮਿਸ਼ਨਰ
ਸਿਵਲ ਪ੍ਰਸ਼ਾਸਨ ਤੇ ਫੌਜ ਦੇ ਜਵਾਨਾਂ ਨੇ ਰਾਤ ਸਮੇਂ ਚਲਾਇਆ ਸਫ਼ਲ ਰੈਸਕਿਊ ਆਪ੍ਰੇਸ਼ਨ ਡਿਪਟੀ ਕਮਿਸ਼ਨਰ ਵੱਲੋਂ ਲੋਕਾਂ ਨੂੰ ਦਰਿਆ ਨਾਲ ਲੱਗਦੇ ਨੀਵੇਂ ਇਲਾਕਿਆਂ ਤੋਂ ਸੁਰੱਖਿਅਤ ਸਥਾਨਾਂ ਤੇ ਜਾਣ ਦੀ ਅਪੀਲ ਕਿਸੇ ਵੀ ਤਰ੍ਹਾਂ ਦੀ ਮੱਦਦ ਲਈ ਜ਼ਿਲ੍ਹਾ ਤੇ ਤਹਿਸੀਲ ਪੱਧਰ ਤੇ ਸਥਾਪਿਤ ਕੰਟਰੋਲ ਰੂਮ ਦੇ ਫੋਨ ਨੰਬਰਾਂ ਤੇ ਕੀਤਾ ਜਾਵੇ ਸੰਪਰਕ ਫਿਰੋਜ਼ਪੁਰ, 10 ਜੁਲਾਈ : ਪਿਛਲੇ ਦਿਨਾਂ ਵਿੱਚ ਆਏ ਤੇਜ਼ ਮੀਂਹ ਕਾਰਨ ਦਰਿਆ ਸਤਲੁਜ ਵਿੱਚ ਪਾਣੀ ਦਾ ਪੱਧਰ ਵੱਧਣ ਕਾਰਨ ਜਿੱਥੇ ਨੀਂਵੇ ਇਲਾਕਿਆ ਵਿੱਚ ਪਾਣੀ ਭਰ ਗਿਆ ਉੱਥੇ ਹੀ....
ਜਲ ਸਪਲਾਈ ਤੇ ਸੈਨੀਟੇਸ਼ਨ ਮੰਤਰੀ ਬ੍ਰਮ ਸ਼ੰਕਰ ਜਿੰਪਾ ਵੱਲੋਂ ਫ਼ੇਜ਼-6 ਦੇ ਵਾਟਰ ਟ੍ਰੀਟਮੈਂਟ ਪਲਾਂਟ ਦਾ ਦੌਰਾ
ਪੀਣ ਵਾਲੇ ਪਾਣੀ ਦੀ ਨਿਰਵਿਘਨ ਸਪਲਾਈ ’ਚ ਰੁਕਾਵਟ ਨਾ ਆਉਣ ਦੇਣ ਦੀ ਹਦਾਇਤ ਬਾਰਸ਼ਾਂ ਨਾਲ ਹੋਣ ਵਾਲੇ ਨੁਕਸਾਨ ਲਈ ਮੁੱਖ ਮੰਤਰੀ ਵੱਲੋਂ ਸਾਢੇ 33 ਕਰੋੜ ਦੀ ਗਰਾਂਟ ਜਾਰੀ ਸਾਹਿਬਜ਼ਾਦਾ ਅਜੀਤ ਸਿੰਘ ਨਗਰ, 10 ਜੁਲਾਈ : ਬਰਸਾਤ ਦੇ ਚਲਦਿਆਂ ਪੀਣ ਵਾਲੇ ਪਾਣੀ ਦੀ ਸਪਲਾਈ ਨੂੰ ਨਿਰਵਿਘਨ ਅਤੇ ਯਕੀਨੀ ਬਣਾਉਣ ਲਈ ਜਲ ਸਪਲਾਈ ਅਤੇ ਸੈਨੀਟੇਸ਼ਨ ਮੰਤਰੀ ਬ੍ਰਮ ਸ਼ੰਕਰ ਜਿੰਪਾ ਵੱਲੋਂ ਅੱਜ ਫ਼ੇਜ਼-6 ਦੇ ਵਾਟਰ ਟ੍ਰੀਟਮੈਂਟ ਪਲਾਂਟ ਦਾ ਦੌਰਾ ਕੀਤਾ ਗਿਆ। ਉਨ੍ਹਾਂ ਦੱਸਿਆ ਕਿ ਇਹ ਦੌਰਾ ਮੁੱਖ ਮੰਤਰੀ ਸ. ਭਗਵੰਤ ਮਾਨ ਵੱਲੋਂ....
ਪੰਜਾਬ ਸਰਕਾਰ ਕੁਦਰਤੀ ਆਫਤ ’ਚ ਲੋਕਾਂ ਦੀ ਹਰ ਸੰਭਵ ਸਹਾਇਤਾ ਲਈ ਪੂਰੀ ਤਰ੍ਹਾਂ ਤਿਆਰ : ਵਿਧਾਇਕ ਬੁੱਧ ਰਾਮ
ਵਿਧਾਇਕ ਬੁੱਧ ਰਾਮ ਨੇ ਚਾਂਦਪੁਰਾ ਬੰਨ੍ਹ ਵਿਖੇ ਪਾਣੀ ਦੇ ਪੱਧਰ ਦੀ ਤਾਜ਼ਾ ਸਥਿਤੀ ਦਾ ਲਿਆ ਜਾਇਜ਼ਾ ਮਾਨਸਾ, 10 ਜੁਲਾਈ : ਮੁੱਖ ਮੰਤਰੀ ਸ੍ਰ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਲੋਕਾਂ ਨਾਲ ਹੜ੍ਹਾਂ ਦੀ ਕੁਦਰਤੀ ਆਫ਼ਤ ਵਿਚ ਹਰ ਕਿਸਮ ਦੀ ਸਹਾਇਤਾ ਲਈ ਯਤਨਸ਼ੀਲ ਹੈ। ਸਰਕਾਰ ਦੇ ਨੁਮਾਇੰਦੇ, ਮੰਤਰੀ ਅਤੇ ਅਧਿਕਾਰੀ ਇਸ ਘੜੀ ਵਿਚ ਲੋਕਾਂ ਕੋਲ ਜਾ ਕੇ ਹਾਲਾਤਾਂ ਦਾ ਜਾਇਜ਼ਾ ਲੈ ਰਹੇ ਹਨ। ਇੰਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਵਿਧਾਇਕ ਬੁਢਲਾਡਾ ਅਤੇ ਕਾਰਜਕਾਰੀ ਪ੍ਰਧਾਨ ਪੰਜਾਬ ਪ੍ਰਿੰਸੀਪਲ ਬੁੱਧ ਰਾਮ ਨੇ....
ਤੁਰੰਤ ਕਾਰਵਾਈ ਕਰਕੇ ਬਨੂੜ ਚੋਅ ’ਚ ਪਏ ਪਾੜ ’ਚੋਂ ਸ਼ਹਿਰ ’ਚ ਪਾਣੀ ਜਾਣ ਤੋਂ ਰੋਕਿਆ
ਛੱਤਬੀੜ ਦੇ ਅੰਦਰ ਕੁਆਰਟਰਾਂ ਦੇ ਪਾਣੀ ’ਚ ਘਿਰਨ ’ਤੇ ਪਾਣੀ ਦੀ ਕਰਵਾਈ ਨਿਕਾਸੀ ਛੱਤਬੀੜ ਦੇ ਬਾਹਰ ਪਾਣੀ ’ਚ ਘਿਰੇ 10 ਘਰਾਂ ਨੂੰ ਐਨ ਡੀ ਆਰ ਐਫ਼ ਰਾਹੀਂ ਬਾਹਰ ਕੱਢਣ ਦੀ ਤਿਆਰੀ ਬਨੂੜ, 10 ਜੁਲਾਈ : ਜ਼ਿਲ੍ਹਾ ਪ੍ਰਸ਼ਾਸਨ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਵੱਲੋਂ ਬਰਸਾਤ ਦੇ ਕਹਿਰ ਤੋਂ ਲੋਕਾਂ ਨੂੰ ਬਚਾਉਣ ਲਈ ਕੀਤੇ ਜਾ ਰਹੇ ਬਚਾਅ ਕਾਰਜਾਂ ਤਹਿਤ ਅੱਜ ਜਿੱਥੇ ਬਨੂੜ ਸ਼ਹਿਰ ਨੂੰ ਬਨੂੜ ਚੋਅ ਤੋਂ ਹੋਏ ਖਤਰੇ ’ਤੇ ਸਮੇਂ ਸਿਰ ਕਾਬੂ ਪਾ ਲਿਆ ਗਿਆ ਉੱਥੇ ਛੱਤਬੀੜ ਦੇ ਅੰਦਰ ਕਰਮਚਾਰੀਆਂ ਦੇ ਕੁਆਰਟਰਾਂ ਦੇ ਪਾਣੀ ’ਚ....
ਆਰਜ਼ੀ ਕੈਂਪਾਂ ’ਚ ਖਾਣ-ਪੀਣ ਸਮੇਤ ਮੁਹੱਈਆ ਕਰਵਾਈਆਂ ਜਾ ਰਹੀਆਂ ਨੇ ਮੁਫ਼ਤ ਦਵਾਈਆਂ : ਮੀਤ ਹੇਅਰ
ਵੱਡੀ ਨਦੀ ਅਤੇ ਆਰਜ਼ੀ ਕੈਂਪ ਦਾ ਦੌਰਾ ਕਰਕੇ ਪਟਿਆਲਾ ਦੀ ਮੌਜੂਦਾ ਸਥਿਤੀ ਦਾ ਲਿਆ ਜਾਇਜ਼ਾ ਕਿਹਾ, ਕੁਦਰਤੀ ਆਫ਼ਤ ਨਾਲ ਨਜਿੱਠਣ ਲਈ ਜ਼ਿਲ੍ਹਾ ਪ੍ਰਸ਼ਾਸਨ ਦਾ ਦਿੱਤਾ ਜਾਵੇ ਸਾਥ ਪਟਿਆਲਾ, 10 ਜੁਲਾਈ : ਪੰਜਾਬ ਦੇ ਜਲ ਸਰੋਤ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਕਿਹਾ ਕਿ ਭਾਰੀ ਮੀਂਹ ਦੇ ਮੱਦੇਨਜ਼ਰ ਪ੍ਰਭਾਵਿਤ ਵਿਅਕਤੀਆਂ ਦੀ ਸਹੂਲਤ ਲਈ ਆਰਜ਼ੀ ਕੈਂਪਾਂ ਵਿੱਚ ਪੰਜਾਬ ਸਰਕਾਰ ਵੱਲੋਂ ਖਾਣ-ਪੀਣ ਅਤੇ ਮੁਫ਼ਤ ਦਵਾਈਆਂ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ। ਉਹ ਅੱਜ ਪਟਿਆਲਾ ਵਿਖੇ ਮੌਜੂਦਾ ਸਥਿਤੀ ਦਾ ਜਾਇਜ਼ਾ....