ਮਾਲਵਾ

ਨੈਸ਼ਨਲ ਹਾਈਵੇ ਜਾਮ ਮਾਮਲਾ, ਸੁਖਬੀਰ ਬਾਦਲ ਜ਼ੀਰਾ ਦੀ ਅਦਾਲਤ 'ਚ ਪੇਸ਼
ਜੀਰਾ 7 ਜੁਲਾਈ : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ, ਬਿਕਰਮ ਸਿੰਘ ਮਜੀਠੀਆ ਅਤੇ ਹੋਰ ਅਕਾਲੀ ਆਗੂ ਅਤੇ ਕਾਰਕੁਨ 2017 ਵਿੱਚ ਨੈਸ਼ਨਲ ਹਾਈਵੇਅ 54 ਨੂੰ ਜਾਮ ਕਰਨ ਦੇ ਮਾਮਲੇ ਵਿੱਚ ਸ਼ੁੱਕਰਵਾਰ ਦੁਪਹਿਰ ਫਿਰੋਜ਼ਪੁਰ ਜ਼ਿਲ੍ਹੇ ਦੀ ਜ਼ੀਰਾ ਦੀ ਸਿਵਲ ਅਦਾਲਤ ਵਿੱਚ ਪੇਸ਼ ਹੋਏ। ਐਡਵੋਕੇਟ ਗੁਰਬਚਨ ਸਿੰਘ ਗਿੱਲ ਨੇ ਦੱਸਿਆ ਕਿ ਮਾਮਲੇ ਦੀ ਅਗਲੀ ਸੁਣਵਾਈ 13 ਜੁਲਾਈ ਨੂੰ ਹੋਣੀ ਹੈ। ਅਦਾਲਤ ਤੋਂ ਬਾਹਰ ਆਉਂਦਿਆਂ ਸੁਖਬੀਰ ਸਿੰਘ ਬਾਦਲ ਨੇ ਆਮ ਆਦਮੀ ਪਾਰਟੀ 'ਤੇ ਨਿਸ਼ਾਨਾ ਸਾਧਦਿਆਂ ਕਿਹਾ ਕਿ....
ਜਗਰਾਓਂ ਵਿੱਚ ਖੁੱਲੇ ਫ਼ਰਜ਼ੀ ਆਈਲੈਟਸ ਸੈਂਟਰਾਂ ਤੇ ਛਾਪੇਮਾਰੀ, 5 ਫਰਜ਼ੀ ਆਈਲੈਟਸ ਸੈਂਟਰ ਕੀਤੇ ਸੀਲ
ਜਗਰਾਓਂ, 07 ਜੁਲਾਈ : ਜਗਰਾਉਂ ਵਿੱਚ ਚੱਲ ਰਹੇ ਆਈਲੈਟਸ ਸੈਂਟਰਾਂ ਦੀ ਅੱਜ ਐਸਡੀਐਮ ਮਨਜੀਤ ਕੌਰ ਦੀ ਅਗਵਾਈ ਹੇਠ ਸਿਵਲ ਪ੍ਰਸ਼ਾਸਨ ਦੇ ਤਹਿਸੀਲਦਾਰ ਮਨਮੋਹਨ ਸਿੰਘ ਅਤੇ ਪੁਲਿਸ ਪ੍ਰਸ਼ਾਸਨ ਦੇ ਡੀਐਸਪੀ ਸਤਵਿੰਦਰ ਸਿੰਘ ਵਿਰਕ ਦੀਆਂ ਸੰਯੁਕਤ ਟੀਮਾਂ ਦੀ ਹਾਜ਼ਰੀ ਵਿੱਚ ਚੈਕਿੰਗ ਕੀਤੀ ਗਈ। ਸ਼ਹਿਰ ਵਿਚ ਥਾਂ-ਥਾਂ ਖੁੱਲ੍ਹੇ ਆਈਲੈਟਸ ਸੈਂਟਰਾਂ 'ਤੇ ਦਸਤਕ ਦਿੰਦਿਆਂ ਨਿਯਮਾ ਦੀਆਂ ਧੱਜੀਆਂ ਉਡਾਉਣ ਵਾਲੇ 5 ਆਈਲੈਟਸ ਸੈਂਟਰਾਂ ਨੂੰ ਸੀਲ ਕੀਤਾ। ਜਾਣਕਾਰੀ ਦਿੰਦਿਆਂ ਐਸ.ਡੀ.ਐਮ ਮਨਜੀਤ ਕੌਰ ਨੇ ਦੱਸਿਆ ਕਿ ਅੱਜ ਪੁਲਿਸ....
ਸਰਕਾਰੀ ਮੈਡੀਕਲ ਕਾਲਜ ਤੇ ਡੈਂਟਲ ਕਾਲਜ ਦੇ ਦੌਰੇ ਦੌਰਾਨ ਮੈਡੀਕਲ ਸਿੱਖਿਆ ਮੰਤਰੀ ਨੇ ਕੀਤੇ ਵੱਡੇ ਐਲਾਨ
ਸਰਕਾਰੀ ਰਾਜਿੰਦਰਾ ਹਸਪਤਾਲ ਵਿਖੇ 150 ਕਰੋੜ ਰੁਪਏ ਦੀ ਲਾਗਤ ਨਾਲ ਬਣੇਗਾ ਸਟੇਟ ਆਫ਼ ਦੀ ਆਰਟ ਟਰੋਮਾ ਸੈਂਟਰ : ਡਾ. ਬਲਬੀਰ ਸਿੰਘ ਪਟਿਆਲਾ, 7 ਜੁਲਾਈ : ਪੰਜਾਬ ਦੇ ਮੈਡੀਕਲ ਸਿੱਖਿਆ, ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਅੱਜ ਸਰਕਾਰੀ ਮੈਡੀਕਲ ਕਾਲਜ ਵਿਖੇ ਉੱਚ ਪੱਧਰੀ ਮੀਟਿੰਗ ਕਰਦਿਆਂ ਕਿਹਾ ਕਿ ਸਰਕਾਰੀ ਰਜਿੰਦਰਾ ਹਸਪਤਾਲ ਵਿਖੇ 150 ਕਰੋੜ ਰੁਪਏ ਦੀ ਲਾਗਤ ਨਾਲ ਸਟੇਟ ਆਫ਼ ਦੀ ਆਰਟ ਟਰੋਮਾ ਸੈਂਟਰ ਜਲਦ ਬਣਾਉਣਾ ਸ਼ੁਰੂ ਕੀਤਾ ਜਾਵੇਗਾ। ਇਸ ਮੌਕੇ ਉਨ੍ਹਾਂ ਕਿਹਾ ਕਿ ਸਰਕਾਰੀ ਮੈਡੀਕਲ ਕਾਲਜ....
ਸ਼ਹਿਰਾਂ ਨੂੰ ਸਾਫ-ਸੁਥਰਾ ਬਣਾਉਣ ਵਿੱਚ ਨਹੀਂ ਛੱਡੀ ਜਾ ਰਹੀ ਕਸਰ: ਹਰਜੋਤ ਕੌਰ 
ਵਧੀਕ ਡਿਪਟੀ ਕਮਿਸ਼ਨਰ ਵੱਲੋਂ ਸਫ਼ਾਈ ਕਾਰਜਾਂ ਦੀ ਸਮੀਖਿਆ, ਬੂਟੇ ਲਾਉਣ ਦੀ ਮੁਹਿੰਮ ਦਾ ਵੀ ਲਿਆ ਜਾਇਜ਼ਾ ਫ਼ਤਹਿਗੜ੍ਹ ਸਾਹਿਬ, 07 ਜੁਲਾਈ : ਸ਼ਹਿਰਾਂ ਨੂੰ ਸਾਫ ਸੁਥਰਾ ਬਣਾਉਣ ਵਿੱਚ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਕੋਈ ਕਸਰ ਨਹੀਂ ਛੱਡੀ ਜਾ ਰਹੀ ਤੇ ਸਫ਼ਾਈ ਕਾਰਜਾਂ ਦੀ ਲਗਾਤਾਰ ਸਮੀਖਿਆ ਵੀ ਕੀਤੀ ਜਾ ਰਹੀ ਹੈ। ਇਹਨਾਂ ਵਿਚਾਰਾਂ ਦਾ ਪ੍ਰਗਟਾਵਾ ਵਧੀਕ ਡਿਪਟੀ ਕਮਿਸ਼ਨਰ ਸ਼੍ਰੀਮਤੀ ਹਰਜੋਤ ਕੌਰ ਨੇ ਸਰਹਿੰਦ-ਫ਼ਤਹਿਗੜ੍ਹ ਸਾਹਿਬ ਵਿਖੇ ਵੱਖੋ-ਵੱਖ ਥਾਈਂ ਸਫ਼ਾਈ ਕਾਰਜਾਂ ਦਾ ਜਾਇਜ਼ਾ ਲੈਣ ਮੌਕੇ ਕੀਤਾ। ਇਸ....
ਦੀਵਾਨ ਟੋਡਰ ਮੱਲ ਜੀ ਦਾ ਨਾਂ ਇਤਿਹਾਸ ਵਿਚ ਸੁਨਹਿਰੀ ਅੱਖਰਾਂ ਵਿੱਚ ਦਰਜ : ਅਮਨ ਅਰੋੜਾ
ਇਤਿਹਾਸਕ ਇਮਾਰਤਾਂ ਦੀ ਸਾਂਭ ਸੰਭਾਲ ਲਾਜ਼ਮੀ ਕੈਬਨਿਟ ਮੰਤਰੀ ਵੱਲੋਂ ਦੀਵਾਨ ਟੋਡਰ ਮੱਲ ਹਵੇਲੀ ਦਾ ਦੌਰਾ ਫ਼ਤਹਿਗੜ੍ਹ ਸਾਹਿਬ, 07 ਜੁਲਾਈ : ਪੰਜਾਬ ਦੇ ਨਵੀਂ ਤੇ ਨਵਿਆਉਣਯੋਗ ਊਰਜਾ ਸਰੋਤ, ਗਵਰਨੈਂਸ ਰਿਫਾਰਮਜ਼, ਪ੍ਰਿੰਟਿੰਗ ਤੇ ਸਟੇਸ਼ਨਰੀ, ਸ਼ਿਕਾਇਤਾਂ ਅਤੇ ਰੋਜ਼ਗਾਰ ਜਨਰੇਸ਼ਨ ਤੇ ਟਰੇਨਿੰਗ ਮੰਤਰੀ, ਸ਼੍ਰੀ ਅਮਨ ਅਰੋੜਾ ਨੇ ਇਤਿਹਾਸਕ ਦੀਵਾਨ ਟੋਡਰ ਮੱਲ ਹਵੇਲੀ ਦੀ ਸਾਂਭ ਸੰਭਾਲ ਦੇ ਚੱਲ ਰਹੇ ਕਾਰਜਾਂ ਦਾ ਜਾਇਜ਼ਾ ਲਿਆ। ਇਸ ਮੌਕੇ ਸ਼੍ਰੀ ਅਰੋੜਾ ਨੇ ਕਿਹਾ ਕਿ ਫ਼ਤਹਿਗੜ੍ਹ ਸਾਹਿਬ ਦੀ ਧਰਤੀ ਦਾ ਸਿੱਖ ਇਤਿਹਾਸ....
ਵਿਕਾਸ ਕਾਰਜਾਂ ਅਤੇ ਲੋਕ ਭਲਾਈ ਸਕੀਮਾਂ ਦਾ ਲਾਭ ਦੇਣ ਸਬੰਧੀ ਅਣਗਿਹਲੀ ਬਰਦਾਸ਼ਤ ਨਹੀਂ : ਅਮਨ ਅਰੋੜਾ
ਪਿੰਡਾਂ ਵਿੱਚ ਹੋਣ ਵਾਲੇ ਵਿਕਾਸ ਕੰਮਾਂ ਬਾਰੇ ਟੀਮਾਂ ਬਣਾ ਕੇ ਸਰਵੇ ਕਰਵਾਇਆ ਜਾਵੇ, ਰਾਸ਼ਨ ਕਾਰਡਾਂ ਦੀ ਰੀਵੈਰੀਫਿਕੇਸ਼ਨ ਵਿੱਚ ਯੋਗ ਲਾਭਪਾਤਰੀਆਂ ਦੇ ਕਾਰਡ ਕੱਟਣ ਵਾਲੇ ਅਧਿਕਾਰੀਆਂ ਤੇ ਕਰਮਚਾਰੀਆਂ ਵਿਰੁੱਧ ਹੋਵੇਗੀ ਸਖਤ ਕਾਰਵਾਈ ਫ਼ਤਹਿਗੜ੍ਹ ਸਾਹਿਬ, 7 ਜੁਲਾਈ : ਪੰਜਾਬ ਦੇ ਨਵੀਂ ਤੇ ਨਵਿਆਉਣਯੋਗ ਊਰਜਾ ਸਰੋਤ, ਗਵਰਨੈਂਸ ਰਿਫਾਰਮਜ਼, ਪ੍ਰਿੰਟਿੰਗ ਤੇ ਸਟੇਸ਼ਨਰੀ, ਸ਼ਿਕਾਇਤਾਂ ਅਤੇ ਰੋਜ਼ਗਾਰ ਜਨਰੇਸ਼ਨ ਤੇ ਟਰੇਨਿੰਗ ਮੰਤਰੀ ਸ਼੍ਰੀ ਅਮਨ ਅਰੋੜਾ ਨੇ ਜ਼ਿਲ੍ਹੇ ਦੇ ਵਿਕਾਸ ਕਾਰਜਾਂ ਦੀ ਸਮੀਖਿਆ ਕਰਨ ਲਈ ਬੱਚਤ ਭਵਨ....
ਖਰੜ ’ਚ ਕਜੌਲੀ ਵਾਟਰ ਵਰਕਸ ਤੋਂ ਪੀਣ ਵਾਲੇ ਪਾਣੀ ਦੀ ਨਹਿਰੀ ਸਪਲਾਈ ਲਈ 100 ਕਰੋੜ ਦਾ ਪ੍ਰਾਜੈਕਟ ਜਲਦ ਸ਼ੁਰੂ ਹੋਵੇਗਾ : ਮਾਨ
ਸ਼ਹਿਰ ਦੇ ਵਿਕਾਸ ਲਈ 46 ਕਰੋੜ ਦੇ ਵਿਕਾਸ ਕਾਰਜਾਂ ਦੇ ਟੈਂਡਰ ਅਗਲੇ ਦਿਨਾਂ ’ਚ ਸ਼ਹਿਰ ਦਾ ਬੱਸ ਅੱਡਾ ਬਣਾਉਣ, ਨਿਕਾਸੀ ਤੇ ਬਾਰਸ਼ੀ ਪਾਣੀ ਲਈ ਸੀਵਰ ਤੇ ਸਟੋਰਮ ਸੀਵਰ ਜਲਦ ਕੈਬਿਨਟ ਮੰਤਰੀ ਅਨਮੋਲ ਗਗਨ ਮਾਨ ਨੇ ‘ਸਰਕਾਰ ਤੁਹਾਡੇ ਦੁਆਰ’ ਤਹਿਤ ਖਰੜ ਸ਼ਹਿਰ ਦੇ ਵਿਕਾਸ ਕਾਰਜਾਂ ਦਾ ਲਿਆ ਜਾਇਜ਼ਾ ਲੋਕਾਂ ਦੀਆਂ ਸ਼ਿਕਾਇਤਾਂ ਸੁਣੀਆਂ ਅਤੇ ਜਲਦ ਹੱਲ ਕਰਨ ਦਾ ਭਰੋਸਾ ਦਿਵਾਇਆ ਖਰੜ, 7 ਜੁਲਾਈ : ਪੰਜਾਬ ਦੇ ਸੈਰ ਸਪਾਟਾ ਅਤੇ ਸਭਿਆਚਾਰਕ ਮਾਮਲੇ, ਕਿਰਤ, ਨਿਵੇਸ਼ ਪ੍ਰੋਤਸਾਹਨ ਅਤੇ ਪ੍ਰਾਹੁਣਚਾਰੀ ਮੰਤਰੀ, ਅਨਮੋਲ ਗਗਨ ਮਾਨ....
ਅਧਿਆਪਕਾ ਵੱਲੋਂ ਕਲਾਸ ਦੇ ਵਿਦਿਆਰਥੀਆਂ ਤੋਂ ਪੰਜਾਬ ਸਰਕਾਰ ਮੁਰਦਾਬਾਦ ਦੇ ਲਗਵਾਏ ਗਏ ਨਾਅਰੇ, ਵੀਡੀਓ ਹੋਈ ਵਾਇਰਲ, ਅਧਿਆਪਕਾ ਨੂੰ ਨੋਟਿਸ ਜਾਰੀ
ਸੰਗਰੂਰ, 06 ਜੁਲਾਈ : ਜ਼ਿਲ੍ਹਾ ਸੰਗਰੂਰ ਦੇ ਪਿੰਡ ਕਨੋਈ ਦੇ ਸਰਕਾਰੀ ਪ੍ਰਾਇਮਰੀ ਸਕੂਲ 'ਚ ਮਹਿਲਾ ਅਧਿਆਪਕ ਵੱਲੋਂ ਬੱਚਿਆਂ ਆਪਣੀ ਕਲਾਸ ਦੇ ਵਿਦਿਆਰਥੀਆਂ ਤੋਂ ਪੰਜਾਬ ਸਰਕਾਰ ਮੁਰਦਾਬਾਦ ਦੇ ਨਾਅਰੇ ਲਗਵਾਉਣੇ ਮਹਿੰਗੇ ਪੈ ਗਏ ਹਨ। ਇਸ ਦਾ ਵੀਡੀਓ ਵਾਇਰਲ ਹੋਣ ਤੋਂ ਬਾਅਦ ਡਾਇਰੈਕਟਰ ਸਕੂਲ ਐਜੂਕੇਸ਼ਨ (ਐ.ਸਿ.)ਪੰਜਾਬ ਵੱਲੋਂ ਕਾਰਨ ਦੱਸੋ ਨੋਟਿਸ ਜਾਰੀ ਕੀਤਾ ਗਿਆ ਹੈ। ਜਾਣਕਾਰੀ ਅਨੁਸਾਰ ਸੰਗਰੂਰ ਦੇ ਪਿੰਡ ਕਨੋਈ ਦੇ ਸਰਕਾਰੀ ਪ੍ਰਾਇਮਰੀ ਸਕੂਲ 'ਚ ਮਹਿਲਾ ਅਧਿਆਪਕ ਵੱਲੋਂ ਬੱਚਿਆਂ ਨਾਲ ਬਣਾਈ ਵੀਡੀਓ ਤੋਂ ਬਾਅਦ....
ਸਕੂਲਾਂ ਵਿੱਚ ਨਸ਼ਾ ਵਿਰੋਧੀ ਜਾਗਰੂਕਤਾ ਪ੍ਰੋਗਰਾਮ ਜਲਦੀ ਸ਼ੁਰੂ ਕੀਤਾ ਜਾਵੇਗਾ
ਡੀ ਸੀ ਆਸ਼ਿਕਾ ਜੈਨ ਨੇ ਮਾਸਟਰ ਟ੍ਰੇਨਰਾਂ ਦੀ ਸਿਖਲਾਈ ਦਾ ਜਾਇਜ਼ਾ ਲਿਆ ਕਲਾਸ ਇੰਚਾਰਜਾਂ ਨੂੰ ਸਿਖਲਾਈ ਦੇਣ ਲਈ ਜ਼ਿਲ੍ਹੇ ਵਿੱਚ ਕੰਮ ਕਰਨ ਲਈ 15 ਮਾਸਟਰ ਟ੍ਰੇਨਰ ਸਾਹਿਬਜ਼ਾਦਾ ਅਜੀਤ ਸਿੰਘ ਨਗਰ, 6 ਜੁਲਾਈ : ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਅੱਜ ਇੱਥੇ ਦੱਸਿਆ ਕਿ ਵਿਦਿਆਰਥੀਆਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਤੋਂ ਦੂਰ ਰੱਖਣ ਦੇ ਮਕਸਦ ਨਾਲ ਜ਼ਿਲ੍ਹੇ ਦੇ ਸਰਕਾਰੀ ਸਕੂਲਾਂ ਦੇ ਕਲਾਸ ਇੰਚਾਰਜਾਂ ਨੂੰ ਸਿਖਲਾਈ ਦੇਣ ਲਈ 15 ਦੇ ਕਰੀਬ ਮਾਸਟਰ ਟ੍ਰੇਨਰਾਂ ਲਗਾਏ ਜਾਣਗੇ। ਉਨ੍ਹਾਂ ਦੱਸਿਆ ਕਿ ਸਰਕਾਰੀ....
ਸਮਰ ਕੈਂਪਾਂ ਵਿੱਚ ਬੱਚਿਆਂ ਦੀ ਖੇਡ ਖੇਡ ਨਾਲ਼ ਹੁੰਦੀ ਹੈ ਪੜ‌੍ਹਾਈ- ਡੀਈਓ ਸੈਕੰਡਰੀ
ਅੱਜ ਚੌਥੇ ਦਿਨ ਬੱਚਿਆਂ ਨੇ ਖ਼ੂਬ ਆਨੰਦ ਮਾਣਿਆ ਸਾਹਿਬਜ਼ਾਦਾ ਅਜੀਤ ਸਿੰਘ ਨਗਰ, 6 ਜੁਲਾਈ : ਪੰਜਾਬ ਸਰਕਾਰ ਦੇ ਸਕੂਲ ਦੀ ਸਕੂਲ ਸਿੱਖਿਆ ਵਿਭਾਗ ਵੱਲੋਂ ਮਿਲੇ ਦਿਸ਼ਾ-ਨਿਰਦੇਸ਼ਾਂ ਤਹਿਤ ਅੱਜ ਜ਼ਿਲ੍ਹਾ ਮੁਹਾਲੀ ਦੇ ਸਮੂਹ ਸਰਕਾਰੀ ਮਿਡਲ ਹਾਈ ਅਤੇ ਸੀਨੀਅਰ ਸੈਕੰਡਰੀ ਸਕੂਲਾਂ ਵਿੱਚ ਸਮਰ ਕੈਂਪਾਂ ਦੇ ਚੌਥੇ ਦਿਨ ਬੱਚਿਆਂ ਨੇ ਖ਼ੂਬ ਆਨੰਦ ਮਾਣਿਆ। ਇਹ ਜਾਣਕਾਰੀ ਦਿੰਦਿਆਂ ਡੀਈਓ ਸੈਕੰਡਰੀ ਡਾ.ਗਿੰਨੀ ਦੁੱਗਲ ਅਤੇ ਡਿਪਟੀ ਡੀਈਓ ਸੈਕੰਡਰੀ ਅੰਗਰੇਜ਼ ਸਿੰਘ ਨੇ ਦੱਸਿਆ ਕਿ ਦਿੱਤੇ ਸ਼ਡਿਊਲ ਅਨੁਸਾਰ ਅੱਜ ਛੇਵੀਂ ਤੋਂ....
ਡਿਪਟੀ ਕਮਿਸ਼ਨਰ ਨੇ ਸਿਹਤ ਸਹੂਲਤਾਵਾਂ ਦਾ ਲਿਆ ਜਾਇਜਾ
ਸ੍ਰੀ ਮੁਕਤਸਰ ਸਾਹਿਬ, 6 ਜੁਲਾਈ : ਡਾ. ਰੂਹੀ ਦੁੱਗ ਡਿਪਟੀ ਕਮਿਸ਼ਨਰ ਸ੍ਰੀ ਮੁਕਤਸਰ ਸ੍ਰੀ ਮੁਕਤਸਰ ਸਾਹਿਬ ਦੀ ਪ੍ਰਧਾਨਗੀ ਹੇਠ ਸਿਹਤ ਵਿਭਾਗ ਵਲੋਂ ਲੋਕਾਂ ਨੂੰ ਦਿੱਤੀਆਂ ਜਾ ਰਹੀਆਂ ਸਿਹਤ ਸਹੂਲਤਾਂ ਦਾ ਜਾਇਜਾ ਲੈਣ ਸਬੰਧੀ ਦਫਤਰ ਡਿਪਟੀ ਕਮਿਸ਼ਨਰ ਵਿਖੇ ਮੀਟਿੰਗ ਦਾ ਆਯੋਜਨ ਕੀਤਾ ਗਿਆ। ਇਸ ਮੀਟਿੰਗ ਵਿੱਚ ਡਿਪਟੀ ਕਮਿਸ਼ਨਰ ਨੇ ਸਿਹਤ ਵਿਭਾਗ ਨੂੰ ਹਦਾਇਤ ਕੀਤੀ ਕਿ ਮੁੱਖ ਮੰਤਰੀ ਪੰਜਾਬ ਦੇ ਦਿਸ਼ਾ ਅਨੁਸਾਰ ਲੋਕਾਂ ਨੂੰ ਬਿਹਤਰ ਸਹੂਲਤਾਵਾਂ ਦਿੱਤੀਆਂ ਜਾਣ। ਉਹਨਾਂ ਇਹ ਵੀ ਕਿਹਾ ਕਿ ਬਰਸਾਤੀ ਮੌਸਮ ਨੂੰ....
ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਵਿਖੇ ਪਲੇਸਮੈਂਟ ਕੈਂਪ 7 ਜੁਲਾਈ ਨੂੰ
ਪਟਿਆਲਾ, 6 ਜੁਲਾਈ : ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਪਟਿਆਲਾ ਵੱਲੋਂ 7 ਜੁਲਾਈ ਦਿਨ ਸ਼ੁੱਕਰਵਾਰ ਨੂੰ ਸਵੇਰੇ 9 ਵਜੇ ਤੋਂ ਦੁਪਹਿਰ 1 ਵਜੇ ਤੱਕ ਰਿਲਾਇੰਸ ਨਿਪੁਨ ਲਾਈਫ਼ ਇੰਸ਼ੋਰੈਂਸ ਕੰਪਨੀ ਦਾ ਪਲੇਸਮੈਂਟ ਕੈਂਪ ਲਗਾਇਆ ਜਾ ਰਿਹਾ ਹੈ। ਇਸ ਬਾਰੇ ਜਾਣਕਾਰੀ ਦਿੰਦਿਆਂ ਡਿਪਟੀ ਡਾਇਰੈਕਟਰ ਅਨੁਰਾਗ ਗੁਪਤਾ ਨੇ ਦੱਸਿਆ ਕਿ ਕੰਪਨੀ ਵੱਲੋਂ ਲਾਈਫ਼ ਪਲੈਨਿੰਗ ਅਫ਼ਸਰਾਂ ਦੀ ਅਸਾਮੀਆਂ ਲਈ ਚਾਹਵਾਨ ਅਤੇ ਯੋਗ ਉਮੀਦਵਾਰ ਕੇਵਲ ਔਰਤਾਂ, ਜਿਨ੍ਹਾਂ ਨੇ ਗਰੈਜੂਏਸ਼ਨ ਪਾਸ ਕੀਤੀ ਹੋਵੇ ਅਤੇ ਉਮਰ 30-45 ਸਾਲ ਹੋਵੇ....
ਜ਼ਿਲ੍ਹਾ ਪ੍ਰਸ਼ਾਸਨ ਦੀ ਨਿਵੇਕਲੀ ਪਹਿਲਕਦਮੀ, ਹੁਣ ਪਿੰਡਾਂ 'ਚ ਸੀਵਰੇਜ ਦੀ ਸਮੱਸਿਆ ਦਾ ਹੋਵੇਗਾ ਸਥਾਈ ਹੱਲ
ਜ਼ਿਲ੍ਹਾ ਪ੍ਰਸ਼ਾਸਨ ਨੇ ਪਿੰਡਾਂ 'ਚ ਸੀਵਰੇਜ ਦੀ ਸਫ਼ਾਈ ਲਈ ਸਕਸ਼ਨ ਟੈਂਕ ਖਰੀਦਿਆਂ ਸਕਸ਼ਨ ਟੈਂਕ ਨਾਲ ਪਿੰਡਾਂ 'ਚ ਸੀਵਰੇਜ ਦੀ ਸਮੱਸਿਆ ਦਾ ਹੋਵੇਗਾ ਹੱਲ : ਡਿਪਟੀ ਕਮਿਸ਼ਨਰ ਪਟਿਆਲਾ, 6 ਜੁਲਾਈ : ਪਿੰਡਾਂ ਵਿੱਚ ਸੀਵਰੇਜ ਦੀ ਸਮੱਸਿਆ ਦੇ ਸਥਾਈ ਹੱਲ ਲਈ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਸਕਸ਼ਨ ਟੈਂਕ ਦੀ ਖਰੀਦ ਕੀਤੀ ਗਈ ਹੈ, ਜੋ ਪਿੰਡਾਂ ਵਿੱਚ ਸੀਵਰੇਜ ਦੀ ਸਫ਼ਾਈ ਸਮੇਤ ਟੋਭੇ ਅਤੇ ਸੈਪਟਿਕ ਟੈਂਕਾਂ ਦੀ ਸਫ਼ਾਈ ਲਈ ਲਾਹੇਵੰਦ ਹੋਵੇਗਾ। ਪਟਿਆਲਾ ਦੇ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਦੱਸਿਆ ਕਿ ਆਮ ਤੌਰ 'ਤੇ ਸੀਵਰੇਜ ਦੀ....
ਪੰਜਾਬ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਮੈਂਬਰ ਸਕੱਤਰ ਵੱਲੋਂ ਕੇਂਦਰੀ ਜੇਲ੍ਹ ਅਤੇ ਨਾਭਾ ਦੀਆਂ ਜੇਲ੍ਹਾਂ ਦਾ ਨਿਰੀਖਣ
ਪਟਿਆਲਾ, 6 ਜੁਲਾਈ : ਪੰਜਾਬ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਮੈਂਬਰ ਸਕੱਤਰ ਮਨਜਿੰਦਰ ਸਿੰਘ ਵੱਲੋਂ ਕੇਂਦਰੀ ਜੇਲ੍ਹ ਪਟਿਆਲਾ, ਨਵੀਂ ਜ਼ਿਲ੍ਹਾ ਜੇਲ੍ਹ, ਨਾਭਾ ਅਤੇ ਓਪਨ ਏਅਰ ਜੇਲ੍ਹ ਨਾਭਾ ਦਾ ਨਿਰੀਖਣ ਕੀਤਾ। ਇਸ ਮੌਕੇ ਉਨ੍ਹਾਂ ਦੇ ਨਾਲ ਚੀਫ਼ ਜੁਡੀਸ਼ੀਅਲ ਮੈਜਿਸਟ੍ਰੇਟ-ਕਮ-ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਐਸ.ਏ.ਐਸ.ਨਗਰ ਬਲਜਿੰਦਰ ਸਿੰਘ ਤੇ ਚੀਫ਼ ਜੁਡੀਸ਼ੀਅਲ ਮੈਜਿਸਟ੍ਰੇਟ-ਕਮ-ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਪਟਿਆਲਾ ਸ੍ਰੀਮਤੀ ਮੰਨੀ ਅਰੋੜਾ ਮੌਜੂਦ ਸਨ। ਇਸ ਮੌਕੇ....
ਪਟਿਆਲਾ ਜ਼ਿਲ੍ਹੇ 'ਚ ਲਾਏ ਜਾਣਗੇ 3 ਲੱਖ ਬੂਟੇ : ਡਿਪਟੀ ਕਮਿਸ਼ਨਰ
ਡਿਪਟੀ ਕਮਿਸ਼ਨਰ ਨੇ ਵਾਤਾਵਰਣ ਨੂੰ ਸ਼ੁੱਧ ਰੱਖਣ ਲਈ ਜ਼ਿਲ੍ਹਾ ਵਾਸੀਆਂ ਨੂੰ ਬੂਟੇ ਲਗਾਉਣ ਦੀ ਮੁਹਿੰਮ 'ਚ ਸ਼ਮੂਲੀਅਤ ਕਰਨ ਦਾ ਦਿੱਤਾ ਸੱਦਾ ਆਈ ਹਰਿਆਲੀ ਐਪ 'ਤੇ ਮੁਫ਼ਤ ਬੂਟਿਆਂ ਲਈ ਕਰਵਾਈ ਜਾ ਸਕਦੀ ਹੈ ਰਜਿਸਟਰੇਸ਼ਨ ਪਟਿਆਲਾ, 6 ਜੁਲਾਈ : ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਲੋਕਾਂ ਨੂੰ ਸਾਫ਼-ਸੁਥਰਾ ਅਤੇ ਹਰਿਆ-ਭਰਿਆ ਵਾਤਾਵਰਣ ਮੁਹੱਈਆ ਕਰਵਾਉਣ ਲਈ ਲਗਾਤਾਰ ਯਤਨ ਕਰ ਰਹੀ ਹੈ। ਇਸ ਉਦੇਸ਼ ਦੀ ਪ੍ਰਾਪਤੀ ਲਈ ਪਟਿਆਲਾ ਜ਼ਿਲ੍ਹੇ ਵਿੱਚ ਕਰੀਬ 3 ਲੱਖ ਬੂਟੇ ਲਗਾਉਣ ਦਾ ਟੀਚਾ ਮਿਥਿਆ....