ਮਾਲਵਾ

ਲੁਧਿਆਣਾ 'ਚ ਕਾਰੋਬਾਰੀ ਨੇ ਕੀਤਾ ਪਤਨੀ ਦਾ ਕਤਲ, ਦਿੱਤੀ ਸੀ ਢਾਈ ਲੱਖ ਦੀ ਸੁਪਾਰੀ
ਲੁਧਿਆਣਾ, 17 ਫਰਵਰੀ 2025 : ਕਾਰੋਬਾਰੀ ਅਨੋਖ ਮਿੱਤਲ ਅਤੇ ਉਸ ਦੀ ਪਤਨੀ ਮਾਨਵੀ ਮਿੱਤਲ ਉਰਫ ਲਿਪਸੀ 'ਤੇ ਲੁਟੇਰਿਆਂ ਨੇ ਉਸ ਸਮੇਂ ਹਮਲਾ ਕਰ ਦਿੱਤਾ ਜਦੋਂ ਉਹ ਲੁਧਿਆਣਾ ਦੇ ਡੇਹਲੋਂ ਰੋਡ 'ਤੇ ਵੀ ਮੈਕਸ ਰੈਸਟੋਰੈਂਟ 'ਚ ਰਾਤ ਦਾ ਖਾਣਾ ਖਾ ਕੇ ਦੇਰ ਰਾਤ ਘਰ ਪਰਤ ਰਹੇ ਸਨ। ਇਸ ਹਮਲੇ ਵਿੱਚ ਮਾਨਵੀ ਮਿੱਤਲ ਦੀ ਹੱਤਿਆ ਕਰ ਦਿੱਤੀ ਗਈ ਸੀ। ਇਹ ਕੋਈ ਹੋਰ ਨਹੀਂ ਬਲਕਿ ਮ੍ਰਿਤਕ ਮਾਨਵੀ ਮਿੱਤਲ ਦਾ ਪਤੀ ਸੀ ਜੋ ਇਸ ਘਟਨਾ ਦਾ ਮਾਸਟਰ ਮਾਈਂਡ ਨਿਕਲਿਆ। ਅਨੋਖ ਮਿੱਤਲ ਨੇ ਹੀ ਆਪਣੀ ਪਤਨੀ ਦੇ ਕਤਲ ਦੀ ਸਾਜ਼ਿਸ਼ ਰਚੀ....
'ਸਰਸ ਮੇਲਾ-ਸ਼ੀਸ਼ ਮਹਿਲ': ਮੇਲੇ ਦੇ ਪਹਿਲੇ ਚਾਰ ਦਿਨਾਂ 'ਚ 60 ਹਜ਼ਾਰ ਦੇ ਕਰੀਬ ਦਰਸ਼ਕ ਪੁੱਜੇ, 82 ਲੱਖ ਰੁਪਏ ਦੀ ਵਿਕਰੀ
ਔਰਤਾਂ ਦੇ ਸੂਟਾਂ ਤੋਂ ਇਲਾਵਾ ਅਜਰਕ, ਸੂਤੀ ਕੱਪੜੇ, ਟਸਲ ਸਿਲਕ, ਖੁਜਰਾ ਕਰੌਕਰੀ, ਬੈਡ ਸ਼ੀਟ, ਹੈਂਡਲੂਮ, ਹੋਮ ਡੈਕੋਰ, ਫ਼ਰਨੀਚਰ, ਕਾਲੀਨ ਆਦਿ ਖਿੱਚ ਦਾ ਕੇਂਦਰ ਪਟਿਆਲਾ, 17 ਫਰਵਰੀ 2025 : ਪਟਿਆਲਾ ਵਿਰਾਸਤੀ ਮੇਲੇ ਤਹਿਤਇੱਥੇ 14 ਫਰਵਰੀ ਨੂੰ ਸ਼ੁਰੂ ਹੋਏ ਵਿਰਾਸਤੀ ਇਮਾਰਤ ਸ਼ੀਸ਼ ਮਹਿਲ ਵਿਖੇ ਅੱਜ ਤੱਕ 60 ਹਜ਼ਾਰ ਦੇ ਕਰੀਬ ਦਰਸ਼ਕ ਪੁੱਜ ਚੁੱਕੇ ਹਨ। ਇਸ ਸਰਸ ਮੇਲੇ 'ਚ ਵੱਖ-ਵੱਖ ਵਸਤੂਆਂ ਦੀ ਖਰੀਦੋ-ਫ਼ਰੋਖ਼ਤ ਲਈ ਵੱਖ-ਵੱਖ ਟੈਂਟਾਂ 'ਚ 155 ਸਟਾਲਾਂ ਤੇ ਖੁੱਲ੍ਹੇ ਮੈਦਾਨ 'ਚ 60 ਸਟਾਲਾਂ ਸਜੀਆਂ ਹੋਈਆਂ ਹਨ....
ਅਣਪਛਾਤੇ ਵਾਹਨਾਂ ਦੀ ਟੱਕਰ ਕਾਰਨ ਹਾਦਸਿਆਂ ਦਾ ਸ਼ਿਕਾਰ ਹੋਏ ਜ਼ਖ਼ਮੀਆਂ ਤੇ ਮ੍ਰਿਤਕਾਂ ਦੇ ਵਾਰਸਾਂ ਨੂੰ " ਹਿੱਟ ਐਂਡ ਰਨ" ਸਕੀਮ ਤਹਿਤ ਮੁਹੱਈਆਂ ਕਰਵਾਈ ਜਾਂਦੀ ਹੈ ਮਾਲੀ ਸਹਾਇਤਾ
ਕਿਹਾ, "ਹਿੱਟ ਐਂਡ ਰਨ" ਕੇਸਾਂ ਵਿੱਚ ਦਿੱਤੇ ਜਾਣ ਵਾਲੇ ਮੁਆਵਜ਼ੇ ਦੇ ਕੇਸਾਂ ਦਾ ਤੈਅ ਸਮੇਂ ਅੰਦਰ ਨਿਪਟਾਰਾ ਕਰਨ ਨੂੰ ਯਕੀਨੀ ਬਣਾਈਆਂ ਜਾਵੇ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕਿ ਉਹ ਸੜਕ ਸੁਰੱਖਿਆ ਨਿਯਮਾਂ ਦੀ ਪਾਲਣਾ ਕਰਨ ਅਤੇ ਸੜਕ ਹਾਦਸਿਆਂ ਵਿਚ ਜ਼ਖਮੀਆਂ ਦੀ ਤੁਰੰਤ ਮਦਦ ਲਈ ਹੈਲਪਲਾਈਨ ਨੰਬਰ 112,100,108 ਅਤੇ 1033 'ਤੇ ਸੰਪਰਕ ਕਰਨ ਮਾਲੇਰਕੋਟਲਾ 17 ਫਰਵਰੀ 2025 : ਡਿਪਟੀ ਕਮਿਸ਼ਨਰ ਡਾ ਪੱਲਵੀ ਨੇ ਦੱਸਿਆ ਕਿ ਅਣਪਛਾਤੇ ਵਾਹਨਾਂ ਵੱਲੋਂ ਟੱਕਰ ਮਾਰਨ ਕਾਰਨ ਜਖ਼ਮੀ ਹੋਣ ਵਾਲੇ ਵਿਅਕਤੀਆਂ ਅਤੇ....
ਪਾਵਰ ਗਰਿੱਡ ਮਲੇਰਕੋਟਲਾ ਵਲੋਂ ”100 ਦਿਨਾਂ ਦੀ ਟੀਬੀ ਮੁਕਤ ਭਾਰਤ ਮੁਹਿੰਮ” ਤਹਿਤ ਲਗਾਇਆ ਗਿਆ  ਵਿਸ਼ੇਸ ਜਾਗਰੂਕਤਾ ਤੇ ਜਾਂਚ ਕੈਂਪ
ਟੀਬੀ ਦੀ ਬਿਮਾਰੀ ਤੋਂ ਡਰੋ ਨਾ, ਇਸਦਾ ਇਲਾਜ ਸੰਭਵ ਹੈ ਸਰਕਾਰ ਵੱਲੋ ਟੀਬੀ ਦੇ ਖ਼ਾਤਮੇ ਲਈ ਚਲਾਈ ਜਾ ਰਹੀ ਇਸ ਮੁਹਿੰਮ ਦਾ ਮੁੱਖ ਉਦੇਸ਼ ਟੀਬੀ ਦੇ ਲੁਕੇ ਹੋਏ ਐਕਟਿਵ ਕੇਸਾਂ ਦੀ ਜਲਦੀ ਭਾਲ ਕਰਨਾ ਅਤੇ ਜਲਦੀ ਇਲਾਜ ਕਰਵਾਉਣਾ- ਮਨਵਿੰਦਰ ਪਾਲ ਸਿੰਘ ਮਾਲੇਰਕੋਟਲਾ 17 ਫਰਵਰੀ 2025 : ਪਾਵਰ ਗਰਿੱਡ ਕਾਰਪੋਰੇਸ਼ਨ ਆਫ਼ ਇੰਡੀਆ ਲਿਮਟਿਡ (ਪਾਵਰ ਗਰਿੱਡ)ਮਾਲੇਰਕੋਟਲਾ ਵੱਲੋਂ ਸਥਾਨਕ ਸਰਕਾਰੀ ਹਸਪਤਾਲ ਦੇ ਸਹਿਯੋਗ ਨਾਲ ਸਿਹਤ ਵਿਭਾਗ ਵੱਲੋਂ ਸ਼ੁਰੂ ਕੀਤੀ ਗਈ 100 ਦਿਨਾਂ ਦੀ ਟੀ.ਬੀ. ਮੁਕਤ ਭਾਰਤ ਮੁਹਿੰਮ ਤਹਿਤ....
ਪੰਜਾਬ ਸਟੇਟ ਫੂਡ ਕਮਿਸ਼ਨ ਵੱਲੋਂ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦਾ ਅਚਨਚੇਤ ਦੌਰਾ
ਸ੍ਰੀ ਮੁਕਤਸਰ ਸਾਹਿਬ, 17 ਫਰਵਰੀ 2025 : ਸ੍ਰੀ ਚੇਤਨ ਪ੍ਰਕਾਸ਼ ਧਾਲੀਵਾਲ, ਮੈਂਬਰ, ਪੰਜਾਬ ਸਟੇਟ ਫੂਡ ਕਮਿਸ਼ਨ ਵੱਲੋਂ ਅੱਜ ਜ਼ਿਲ੍ਹਾ ਮੁਕਤਸਰ ਸਾਹਿਬ ਦਾ ਅਚਨਚੇਤ ਦੌਰਾ ਕੀਤਾ ਗਿਆ। ਇਸ ਦੌਰੇ ਦੌਰਾਨ ਉਹਨਾਂ ਵੱਲੋਂ ਨੈਸ਼ਨਲ ਫੂਡ ਸਕਿਓਰਟੀ ਐਕਟ 2013 ਅਧੀਨ ਚੱਲ ਰਹੀਆਂ ਵੱਖ-ਵੱਖ ਸਕੀਮਾਂ ਦਾ ਨਿਰੀਖਣ ਕੀਤਾ ਗਿਆ। ਇਸ ਦੌਰੇ ਦੌਰਾਨ ਉਨ੍ਹਾਂ ਵੱਲੋਂ ਰਾਸ਼ਨ ਡਿਪੂ ਪਿੰਡ ਭਾਰੂ ਅਤੇ ਰਾਸ਼ਨ ਡਿਪੂ ਬਾਬਾ ਗੰਗਾ ਰਾਮ ਡੇਰਾ ਗਿੱਦੜਬਾਹਾ ਦਾ ਦੌਰਾ ਕੀਤਾ ਗਿਆ। ਸ੍ਰੀ ਚੇਤਨ ਪ੍ਰਕਾਸ਼ ਧਾਲੀਵਾਲ ਵੱਲੋਂ ਇਸ ਦੌਰੇ ਦੀ....
ਪੰਜਾਬ ਸਰਕਾਰ ਵਲੋਂ ਸਪੌਂਸਰਸਿ਼ਪ ਫੋਸਟਰ ਕੇਅਰ ਸਕੀਮ ਅਧੀਨ ਵੰਡੇ ਜਾ ਚੁੱਕੇ ਹਨ 7 ਕਰੋੜ ਰੁਪਏ : ਡਾ. ਬਲਜੀਤ ਕੌਰ  
ਸਪੌਂਸਰਸਿ਼ਪ ਫੋਸਟਰ ਕੇਅਰ ਸਕੀਮ ਦਾ ਲਾਭ ਲੈ ਰਹੇ ਲਾਭਪਾਤਰੀਆਂ ਨਾਲ ਕੈਬਨਿਟ ਮੰਤਰੀ ਨੇ ਕੀਤੀ ਮੀਟਿੰਗ ਸ੍ਰੀ ਮੁਕਤਸਰ ਸਾਹਿਬ, 17 ਫਰਵਰੀ 2025 : ਡਾ. ਬਲਜੀਤ ਕੌਰ ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਮੰਤਰੀ ਪੰਜਾਬ ਨੇ ਸਪੌਂਸਰਸਿ਼ਪ ਫੋਸਟਰ ਕੇਅਰ ਸਕੀਮ ਦਾ ਲਾਭ ਲੈ ਰਹੇ ਲਾਭਪਾਤਰੀਆਂ ਨਾਲ ਅੱਜ ਮਿਮਿਟ ਕਾਲਜ ਮਲੋਟ ਵਿਖੇ ਮਿਲਣੀ ਕੀਤੀ। ਕੈਬਨਿਟ ਮੰਤਰੀ ਨੇ ਇਸ ਮੌਕੇ ਤੇ ਬੋਲਦਿਆਂ ਕਿਹਾ ਕਿ ਸ.ਭਗਵੰਤ ਸਿੰਘ ਮੁੱਖ ਮੰਤਰੀ ਪੰਜਾਬ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਲੋਂ ਪੰਜਾਬ ਨੂੰ ਰੰਗਲਾ....
ਲੁਧਿਆਣਾ ‘ਚ ਇੱਕ ਸਾਈਕਲਾਂ ਦੀਆਂ ਸੀਟਾਂ ਬਣਾਉਣ ਵਾਲੀ ਫੈਕਟਰੀ ਵਿੱਚ ਲੱਗੀ ਅੱਗ, ਦੋ ਮਜ਼ਦੂਰ ਜਿੰਦਾ ਸੜੇ
ਲੁਧਿਆਣਾ, 17 ਫਰਵਰੀ 2025 : ਲੁਧਿਆਣਾ ਸ਼ਹਿਰ ਦੇ ਗਿੱਲ ਰੋਡ ਤੇ ਇੱਕ ਸਾਈਕਲ ਦੀਆਂ ਸੀਟਾਂ ਬਣਾਉਣ ਵਾਲੀ ਫੈਕਟਰੀ ਵਿੱਚ ਲੱਗੀ ਅਚਾਨਕ ਅੱਗ ਕਾਰਨ ਦੋ ਮਜ਼ਦੂਰਾਂ ਦੇ ਜਿੰਦਾ ਸੜ ਜਾਣ ਦੀ ਦੁੱਖਦਾਈ ਖਬਰ ਹੈ। ਜਾਣਕਾਰੀ ਅਨੁਸਾਰ ਇਹ ਘਟਨਾਂ ਸਵੇਰੇ 10:30 ਵਜੇ ਦੇ ਕਰੀਬ ਦੀ ਹੈ, ਮਜ਼ਦੂਰ ਕੰਮ ਕਰ ਰਹ ਸਨ ਕਿ ਅਚਾਨਕ ਅੱਗ ਲੱਗ ਗਈ, ਇਸ ਮੌਕੇ ਇੱਕ ਮਜ਼ਦੂਰ ਨੂੰ ਬਚਾ ਲਿਆ ਗਿਆ, ਪਰ ਦੋ ਮਜ਼ਦੂਰ ਅੱਗ ਦੀ ਲਪੇਟ ਵਿੱਚ ਆ ਗਏ ਅਤੇ ਬੁਰੀ ਤਰ੍ਹਾਂ ਝੁਲਸ ਗਏ, ਜਿਸ ਕਾਰਨ ਉਨ੍ਹਾਂ ਦੀ ਮੌਤ ਹੋ ਗਈ। ਮੌਕੇ ਤੇ ਪੁੱਜੀ....
ਨੌਜਵਾਨ ਸੂਬੇ ਵਿੱਚ ਸਰਕਾਰੀ ਨੌਕਰੀਆਂ ਲੈਣ ਲਈ ਵਿਦੇਸ਼ਾਂ ਤੋਂ ਪਰਤ ਰਹੇ ਹਨ : ਭਗਵੰਤ ਸਿੰਘ ਮਾਨ
ਨੌਜਵਾਨ ਗੈਰ-ਕਾਨੂੰਨੀ ਪਰਵਾਸੀਆਂ ਦੀ ਵਾਪਸੀ ਤੋਂ ਸਬਕ ਸਿੱਖਣ, ਗਲਤ ਤਰੀਕਿਆਂ ਨਾਲ ਵਿਦੇਸ਼ ਜਾਣ ਦੀ ਸੋਚ ਤਿਆਗ ਕੇ ਸੂਬੇ ਨੂੰ ਦੇਸ਼ ਵਿੱਚ ਮੋਹਰੀ ਬਣਾਉਣ ਲਈ ਸਖ਼ਤ ਮਿਹਨਤ ਕਰਨ : ਭਗਵੰਤ ਸਿੰਘ ਮਾਨ ਸਰਕਾਰ ਨੇ ਪੰਜਾਬ ਦੇ ਨੌਜਵਾਨਾਂ ਨੂੰ ਯੋਗਤਾ ਦੇ ਆਧਾਰ 'ਤੇ 50 ਹਜ਼ਾਰ ਤੋਂ ਵੱਧ ਸਰਕਾਰੀ ਨੌਕਰੀਆਂ ਦਿੱਤੀਆਂ ਹਨ : ਮਾਨ ਲੁਧਿਆਣਾ, 16 ਫਰਵਰੀ 2025 : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੂਬੇ ਦੇ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਉਹ ਅਮਰੀਕਾ ਤੋਂ ਗੈਰ-ਕਾਨੂੰਨੀ ਪਰਵਾਸੀਆਂ ਦੀ ਵਾਪਸੀ....
ਪੰਜਾਬੀ ਸੱਥ ਬਰਵਾਲੀ ਵੱਲੋਂ ਸਾਲਾਨਾ ਸਾਹਿਤਕ ਸਮਾਗਮ ਪਿੰਡ ਬਰਵਾਲੀ ’ਚ 23 ਫਰਵਰੀ ਨੂੰ ਪੰਜ ਸਖਸ਼ੀਅਤਾਂ ਦਾ ਹੋਵੇਗਾ ਵਿਸ਼ੇਸ਼ ਸਨਮਾਨ
ਸ੍ਰੀ ਫ਼ਤਹਿਗੜ੍ਹ ਸਾਹਿਬ, 16 ਫਰਵਰੀ (ਹਰਪ੍ਰੀਤ ਸਿੰਘ ਗੁੱਜਰਵਾਲ) : ਪੰਜਾਬੀ ਸੱਥ ਬਰਵਾਲੀ ਵੱਲੋਂ ਸਾਲਾਨਾ ਸਾਹਿਤਕ ਸਮਾਗਮ 23 ਫਰਵਰੀ ਨੂੰ ਪਿੰਡ ਬਰਵਾਲੀ ਦੀ ਸੱਥ ਵਿਖੇ ਕਰਵਾਇਆ ਜਾਵੇਗਾ। ਇਸ ਸਮਾਗਮ ਦੇ ਮੁੱਖ ਮਹਿਮਾਨ ਮੋਤਾ ਸਿੰਘ ਸਰਾਏ ਹੋਣਗੇ। ਸਮਾਗਮ ਦੀ ਪ੍ਰਧਾਨਗੀ ਮਾਤਾ ਸਾਹਿਬ ਕੌਰ ਪਬਲਿਕ ਸਕੂਲ ਸਵਾੜਾ ਦੇ ਪ੍ਰਿੰ. ਸੁਖਵਿੰਦਰ ਸਿੰਘ ਢਿੱਲੋਂ ਕਰਨਗੇ, ਜਦਕਿ ਸਮਾਗਮ ਦੇ ਮੁੱਖ ਵਕਤਾ ਡਾ. ਨਿਰਮਲ ਸਿੰਘ ਲਾਂਬੜਾ ਹੋਣਗੇ। ਇਹ ਜਾਣਕਾਰੀ ਦਿੰਦਿਆਂ ਸੱਥ ਦੇ ਮੁੱਖ ਨਿਗਰਾਨ ਗੁਰਦੀਪ ਸਿੰਘ ਕੰਗ ਬਰਵਾਲੀ....
ਹਥਿਆਰਬੰਦ ਤਿਆਰੀ ਜ਼ਰੂਰੀ ਪਰ ਵਾਤਾਵਰਣ, ਵਿਕਾਸ ਤੇ ਤਰੱਕੀ ਲਈ ਅਮਨ-ਸ਼ਾਂਤੀ ਲਾਜਮੀ : ਡਾ. ਬਲਬੀਰ ਸਿੰਘ
ਭਾਰਤ ਨੂੰ ਵਿਸ਼ਵ ਗੁਰੂ ਬਣਾਉਣ ਦੇ ਦਾਅਵੇ ਕਰਨ ਵਾਲਿਆਂ ਦੇ ਰਾਜ 'ਚ ਹੱਥਕੜੀਆਂ ਤੇ ਬੇੜੀਆਂ ਲਗਾਕੇ ਭਾਰਤੀਆਂ ਨੂੰ ਡਿਪੋਰਟ ਕਰਨਾ ਮੰਦਭਾਗਾ-ਡਾ. ਬਲਬੀਰ ਸਿੰਘ ਤੀਜਾ ਪਟਿਆਲਾ ਮਿਲਟਰੀ ਲਿਟਰੇਚਰ ਫੈਸਟੀਵਲ ਖ਼ਾਲਸਾ ਕਾਲਜ 'ਚ ਪੂਰੀ ਫ਼ੌਜੀ ਸ਼ਾਨੌ ਸੌਕਤ ਨਾਲ ਸੰਪੰਨ ਪਟਿਆਲਾ, 16 ਫਰਵਰੀ 2025 : ਪਟਿਆਲਾ ਹੈਰੀਟੇਜ ਫੈਸਟੀਵਲ 2025 ਤਹਿਤ ਖ਼ਾਲਸਾ ਕਾਲਜ ਵਿਖੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਲਗਾਤਾਰ ਤੀਜੀ ਵਾਰ ਸਫ਼ਲਤਾ ਪੂਰਵਕ ਕਰਵਾਏ ਗਏ ਪਟਿਆਲਾ ਮਿਲਟਰੀ ਲਿਟਰੇਚਰ ਫੈਸਟੀਵਲ ਨੇ ਫ਼ੌਜੀ ਸ਼ਾਨ-ਓ-ਸ਼ੌਕਤ ਨਾਲ ਪਟਿਆਲਵੀਆਂ....
ਮਾਨਸਾ ‘ਚ ਵਾਪਰੇ ਸੜਕ ਹਾਦਸੇ ‘ਚ ਪਿਓ-ਪੁੱਤ ਦੀ ਮੌਤ, ਮਾਂ-ਧੀ ਹੋਈਆਂ ਜਖ਼ਮੀ
ਮਾਨਸਾ, 16 ਫਰਵਰੀ 2025 : ਬੀਤੀ ਦੇਰ ਸ਼ਾਮ ਮਾਨਸਾ ਨੇੜੇ ਵਾਪਰੇ ਇੱਕ ਸੜਕ ਹਾਦਸੇ ਵਿੱਚ ਪਿਓ-ਪੁੱਤ ਦੀ ਮੌਤ ਅਤੇ ਮਾਂ-ਧੀ ਦੇ ਜਖ਼ਮੀ ਹੋਣ ਦੀ ਖਬਰ ਹੈ। ਮਿਲੀ ਜਾਣਕਾਰੀ ਅਨੁਸਾਰ ਸੰਦੀਪ ਸਿੰਘ ਆਪਣੇ ਪਰਿਵਾਰ ਨਾਲ ਮੋਟਰਸਾਈਕਲ ਤੇ ਸਵਾਰ ਹੋ ਕੇ ਵਿਆਹ ਸਮਾਗਮ ‘ਚ ਸ਼ਾਮਲ ਹੋਣ ਲਈ ਜਾ ਰਿਹਾ ਸੀ, ਜਦੋਂ ਉਹ ਭੈਣੀ ਬਾਘਾ ਨੇੜੇ ਪੁੱਜੇ ਤਾਂ ਬਠਿੰਡਾ-ਮਾਨਸਾ ਰਾਜ ਮਾਰਗ ਜਾ ਰਹੀ ਇੱਕ ਬੱਸ ਨੇ ਅਚਾਨਕ ਬਰੇਕ ਲਗਾ ਦਿੱਤੀ, ਜਿਸ ਕਾਰਨ ਪਿਛੇ ਤੋਂ ਆ ਰਿਹਾ ਮੋਟਰਸਾਈਕਲ ਬੱਸ ਹੇਠਾਂ ਜਾ ਵੜਿਆ, ਜਿਸ ਕਾਰਨ ਮੋਟਰਸਾਈਕਲ....
ਅਕਾਲੀ ਦਲ ਆਪਣੀ ਪੰਥਕ ਸ਼ਕਤੀ ਗੁਆ ਚੁੱਕਾ ਹੈ ਅਤੇ ਮੁੜ ਪੁਨਰਸੁਰਜੀਤੀ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਆਦੇਸ਼ਾਂ ਅਨੁਸਾਰ ਹੀ ਹੋ ਸਕਦੀ ਹੈ : ਜੱਥੇਦਾਰ ਗਿਆਨੀ ਹਰਪ੍ਰੀਤ ਸਿੰਘ
ਰਾਏਕੋਟ, 15 ਫਰਵਰੀ 2025 : ਤਖ਼ਤ ਸ੍ਰੀ ਦਮਦਮਾ ਸਾਹਿਬ ਤਲਵੰਡੀ ਸਾਬੋ ਦੇ ਸਾਬਕਾ ਜੱਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਅੱਜ ਨੇੜਲੇ ਪਿੰਡ ਭੈਣੀ ਬੜਿੰਗਾਂ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਅਕੈਡਮੀ ਪੁੱਜੇ। ਜਿੱਥੇ ਉਨ੍ਹਾਂ ਦਾ ਭਾਈ ਬਲਜੀਤ ਸਿੰਘ ਅਮਰੀਕਾ ਤੇ ਸੰਗਤਾਂ ਵੱਲੋਂ ਭਰਵਾਂ ਸਵਾਗਤ ਕੀਤਾ ਗਿਆ। ਇਸ ਮੌਕੇ ਸੰਗਤਾਂ ਨਾਲ ਪੰਥਕ ਮਸਲਿਆਂ ਤੇ ਵਿਚਾਰਾਂ ਕਰਦਿਆਂ ਜੱਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦੀ ਭਰਤੀ ਲਈ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਗਠਿਤ ਸੱਤ ਮੈਂਬਰੀ....
ਕੈਬਨਿਟ ਮੰਤਰੀ ਵਲੋਂ ਸਪੌਂਸਰਸ਼ਿਪ ਫੋਸਟਰ ਕੇਅਰ ਸਕੀਮ ਦਾ ਲਾਭ ਲੈ ਰਹੇ ਲਾਭਪਾਤਰੀਆਂ ਨਾਲ 17 ਫਰਵਰੀ ਨੂੰ ਕੀਤੀ ਜਾਵੇਗੀ ਮਿਲਣੀ
ਸ੍ਰੀ ਮੁਕਤਸਰ ਸਾਹਿਬ, 15 ਫਰਵਰੀ 2025 : ਡਾ. ਬਲਜੀਤ ਕੌਰ ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਮੰਤਰੀ ਪੰਜਾਬ ਵਲੋ ਸਪੌਂਸਰਸਿ਼ਪ ਫੋਸਟਰ ਕੇਅਰ ਸਕੀਮ ਦਾ ਲਾਭ ਲੈ ਰਹੇ ਲਾਭਪਾਤਰੀਆਂ ਨਾਲ 17 ਫਰਵਰੀ 2025 ਨੂੰ ਸਵੇਰੇ 10.00 ਵਜੇ ਮਿਮਿਟ ਕਾਲਜ ਮਲੋਟ ਵਿਖੇ ਮਿਲਣੀ ਕੀਤੀ ਜਾਵੇਗੀ। ਡਾ. ਬਲਜੀਤ ਕੌਰ ਕੈਬੀਨੇਟ ਮੰਤਰੀ ਵਲੋ ਦੱਸਿਆ ਗਿਆ ਕਿ ਜਿ਼ਲ੍ਹਾ ਬਾਲ ਸੁਰੱਖਿਆ ਯੂਨਿਟ ਸ੍ਰੀ ਮੁਕਤਸਰ ਸਾਹਿਬ ਵਲੋਂ ਲੋੜ ਤੇ ਸਾਂਭ ਸੰਭਾਲ ਅਤੇ ਜ਼ਰੂਰਤਮੰਦ 689 ਬੱਚਿਆਂ ਨੂੰ ਸਪੋਂਸਰਸ਼ਿਪ ਫੋਸਟਰ ਕੇਅਰ ਸਕੀਮ....
ਭਰਤਗੜ੍ਹ ਨੇੜੇ ਵਾਪਰਿਆ ਹਾਦਸਾ, ਦੋ ਨੌਜਵਾਨਾਂ ਦੀ ਦਰਦਨਾਕ ਮੌਤ
ਰੂਪਨਗਰ, 15 ਫਰਵਰੀ 2025 : ਸ੍ਰੀ ਕੀਰਤਪੁਰ ਸਾਹਿਬ – ਰੂਪਨਗਰ ਹਾਈਵੇ ਤੇ ਪਿੰਡ ਭਰਤਗੜ੍ਹ ਨੇੜੇ ਬਲਕਰ ਬੋਗੀ ਦੀ ਲਪੇਟ ਵਿੱਚ ਆਉਣ ਕਾਰਨ ਦੋ ਨੌਜਾਵਨਾਂ ਦੀ ਮੌਤ ਹੋ ਜਾਣ ਦੀ ਦੁੱਖਦਾਈ ਖਬਰ ਹੈ। ਮ੍ਰਿਤਕਾਂ ਦੀ ਪਛਾਣ ਰਜਤ ਕੁਮਾਰ ਤੇ ਅਖਿਲ ਕੁਮਾਰ ਵਜੋਂ ਹੋਈ ਹੈ। ਮਿਲੀ ਜਾਣਕਾਰੀ ਅਨੁਸਾਰ ਰਜਤ ਕੁਮਾਰ ਤੇ ਅਖਿਲ ਦੋਵੇਂ ਟੀਵੀਐਸ ਕੰਪਨੀ ਨਾਲਾਗੜ੍ਹ ਵਿਖੇ ਨੌਕਰੀ ਕਰਦੇ ਸਨ ਤ ਪਿੰਡ ਦਬੋਟਾ ਵਿਖੇ ਕਿਰਾਏ ਤੇ ਰਹਿੰਦੇ ਸਨ। ਇਸ ਸਬੰਧੀ ਭਰਤਗੜ੍ਹ ਪੁਲਿਸ ਚੌਂਕੀ ਦੇ ਏਐਸਆਈ ਸੁਰਜੀਤ ਸਿੰਘ ਨੇ ਦੱਸਿਆ ਕਿ....
ਮੋਗਾ ‘ਚ ਕਾਰ ਨੇ ਐਕਟਿਵਾ ਨੂੰ ਮਾਰੀ ਟੱਕਰ, ਪਤੀ-ਪਤਨੀ ਦੀ ਮੌਤ
ਮੋਗਾ, 15 ਫਰਵਰੀ 2025 : ਮੋਗਾ ‘ਚ ਬੀਤੀ ਦੇਰ ਸ਼ਾਮ ਇੱਕ ਕਾਰ ਅਤੇ ਐਕਵਿਟਾ ਵਿਚਕਾਰ ਹੋਈ ਭਿਆਨਕ ਟੱਕਰ ‘ਚ ਪਤੀ-ਪਤਨੀ ਦੀ ਮੌਤ ਹੋ ਜਾਣ ਦੀ ਦੁੱਖਦਾਈ ਖਬਰ ਹੈ। ਮ੍ਰਿਤਕਾਂ ਦੀ ਪਛਾਣ ਬਲਕਾਰ ਸਿੰਘ ਤੇ ਲਵਪ੍ਰੀਤ ਕੌਰ ਵਾਸੀ ਨਿਧਾਵਾਲਾ ਵਜੋਂ ਹੋਈ ਹੈ। ਇਸ ਸਬੰਧੀ ਐਸਐਚਓ ਗੁਰਸੇਵਕ ਸਿੰਘ ਨੇ ਦੱਸਿਆ ਕਿ ਦੋਵੇਂ ਪਤੀ ਪਤਨੀ ਇੱਕ ਵਿਆਹ ਦੇ ਸਮਾਗਮ ਨੂੰ ਲੈ ਕੇ ਖ੍ਰੀਦਦਾਰੀ ਕਰਨ ਉਪਰੰਤ ਪਿੰਡ ਵਾਪਸ ਜਾ ਰਹੇ ਸਨ ਕਿ ਉਨ੍ਹਾਂ ਨੂੰ ਦੀ ਐਕਵਿਟਾ ਨੂੰ ਡਰੋਲੀ ਦੇ ਨਜ਼ਦੀਕ ਇੱਕ ਕਾਰ ਨੇ ਟੱਕਰ ਮਾਰ ਦਿੱਤੀ। ਇਸ ਦੀ....