ਫਰੀਦਕੋਟ 5 ਜੁਲਾਈ : ਵਿਧਾਇਕ ਫਰੀਦਕੋਟ ਗੁਰਦਿੱਤ ਸਿੰਘ ਸੇਖੋਂ ਨੇ ਜਾਣਕਾਰੀ ਦਿੰਦੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਕੀਤੇ ਗਏ ਵਾਅਦੇ ਮੁਤਾਬਕ ਪੰਜਾਬੀਆਂ ਨੂੰ ਮਿਆਰੀ ਸਿਹਤ ਸਹੂਲਤਾਂ ਅਤੇ ਉੱਚ ਪੱਧਰ ਦੀ ਸਿੱਖਿਆ ਦੇਣ ਲਈ ਲਗਾਤਾਰ ਯਤਨ ਕੀਤੇ ਜਾ ਰਹੇ ਹਨ। ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਇਸੇ ਲੜੀ ਵਿੱਚ ਸਰਕਾਰੀ ਬਲਬੀਰ ਸੀਨੀਅਰ ਸੈਕੰਡਰੀ ਸਕੂਲ ਫਰੀਦਕੋਟ ਨੂੰ ਸਕੂਲ ਆਫ ਐਮੀਨੈਂਸ ਬਣਾਉਣ ਲਈ ਚੁਣਿਆ ਗਿਆ ਹੈ। ਇਸ ਸਕੂਲ ਦੀ ਰੈਨੋਵੇਸ਼ਨ/ਰੀ-ਮਾਡਲਿੰਗ ਉੱਪਰ 2.45 ਕਰੋੜ ਖਰਚ ਆਉਣਗੇ। ਜਿਸ....
ਮਾਲਵਾ
ਅਧਿਕਾਰੀ ਕਾਰਵਾਈ ਅਧੀਨ ਵਿਕਾਸ ਪ੍ਰੋਜ਼ੈਕਟਾ ਦੀ ਨਜਰਸਾਨੀ ਦੇ ਨਾਲ ਨਾਲ ਨਵੇਂ ਵਿਕਾਸ ਪ੍ਰੋਜੈਕਟਾਂ ਦੀ ਉਲੀਕਣ ਯੋਜਨਾ : ਅਮਿਤ ਪਾਂਚਾਲ ਫਾਜ਼ਿਲਕਾ, 5 ਜੁਲਾਈ : ਵਧੀਕ ਡਿਪਟੀ ਕਮਿਸ਼ਨਰ (ਵਿ) ਸ੍ਰੀ ਅਮਿਤ ਪਾਂਚਾਲ ਨੇ ਬਲਾਕ ਜਲਾਲਾਬਾਦ ਤੇ ਅਰਨੀਵਾਲਾ ਸ਼ੇਖ ਸੁਭਾਨ ਵਿਖੇ ਮਗਨਰੇਗਾ, ਵਿਤ ਕਮਿਸ਼ਨ, ਸਵਛ ਭਾਰਤ ਮਿਸ਼ਨ, ਸੋਲੀਡ ਵੇਸਟ ਤੇ ਲਿਕਿਉਡ ਵੇਸਟ, ਪੰਜਾਬ ਨਿਰਮਾਣ ਸਕੀਮ ਆਦਿ ਵੱਖ—ਵੱਖ ਸਕੀਮਾਂ ਅਧੀਨ ਚੱਲ ਰਹੇ ਤੇ ਨਵੇਂ ਹੋਣ ਵਾਲੇ ਵਿਕਾਸ ਕੰਮਾਂ ਸਬੰਧੀ ਅਧਿਕਾਰੀਆਂ ਨਾਲ ਸਮੀਖਿਆ ਮੀਟਿੰਗ ਕੀਤੀ। ਬੈਠਕ....
ਕਿਹਾ, ਪਰਾਲੀ ਨੂੰ ਅੱਗ ਲਗਾਉਣ ਤੋਂ ਰੋਕਣ ਲਈ ਸਮੂਹ ਜ਼ਿਲ੍ਹਾ ਵਾਸੀਆਂ ਦਾ ਸਹਿਯੋਗ ਜ਼ਰੂਰੀ ਫਾਜ਼ਿਲਕਾ 5 ਜੁਲਾਈ : ਡਿਪਟੀ ਕਮਿਸ਼ਨਰ ਡਾ. ਸੇਨੂੰ ਦੁੱਗਲ ਆਈ.ਏ.ਐੱਸ. ਵੱਲੋਂ ਜ਼ਿਲ੍ਹੇ ਦੇ ਗਊਸ਼ਾਲਾਵਾਂ, ਇੰਡਸਟਰੀ ਅਤੇ ਖੇਤੀਬਾੜੀ ਦੇ ਪ੍ਰਬੰਧਕਾਂ ਨਾਲ ਇੱਕ ਵਿਸ਼ੇਸ਼ ਮੀਟਿੰਗ ਕੀਤੀ। ਜਿਸ ਵਿੱਚ ਉਨ੍ਹਾਂ ਨੇ ਪਰਾਲੀ ਦੇ ਪ੍ਰਬੰਧਨ ਅਤੇ ਨਿਪਟਾਰੇ ਦੇ ਵੱਖ-ਵੱਖ ਢੰਗਾਂ ਸਬੰਧੀ ਵਿਚਾਰ ਚਰਚਾ ਕੀਤੀ। ਡਿਪਟੀ ਕਮਿਸ਼ਨਰ ਨੇ ਗਊਸ਼ਾਲਾਵਾਂ ਦੇ ਪ੍ਰਬੰਧਕਾਂ ਨੂੰ ਕਿਹਾ ਕਿ ਪਰਾਲੀ ਪਸ਼ੂਆਂ ਦੇ ਚਾਰੇ ਵਿੱਚ ਵਰਤੀ ਜਾ ਸਕਦੀ ਹੈ ਇਸ....
ਜ਼ਿਲ੍ਹੇ ਦੀਆਂ ਪੰਚਾਇਤਾਂ, ਸਮਾਜ ਸੇਵੀ ਸੰਸਥਾਵਾਂ ਅਤੇ ਜ਼ਿਲ੍ਹਾ ਵਾਸੀ ਬਿਲਕੁਲ ਮੁਫਤ ਆਪਣੇ ਨਜ਼ਦੀਕੀ ਨਰਸਰੀਆਂ ਤੋਂ ਪ੍ਰਾਪਤ ਕਰ ਸਕਦੇ ਹਨ ਬੂਟੇ ਫਾਜ਼ਿਲਕਾ 5 ਜੁਲਾਈ : ਪੰਜਾਬ ਸਰਕਾਰ ਵੱਲੋਂ ਜਿੱਥੇ ਸੂਬੇ ਦੇ ਲੋਕਾਂ ਨੂੰ ਸਵੱਛ ਤੇ ਹਰਿਆ ਭਰਿਆ ਵਾਤਾਵਰਨ ਸਿਰਜਣ ਲਈ ਵੱਧ ਤੋਂ ਵੱਧ ਬੂਟੇ ਲਗਾਉਣ ਦੀ ਮੁਹਿੰਮ ਛੇੜੀ ਗਈ ਹੈ। ਇਸੇ ਤਹਿਤ ਹੀ ਜ਼ਿਲ੍ਹਾ ਫਾਜ਼ਿਲਕਾ ਵਿੱਚ ਲਗਭਗ 12.50 ਲੱਖ ਵੱਖ-ਵੱਖ ਕਿਸਮਾਂ ਦੇ ਬੂਟੇ ਲਗਾਏ ਜਾਣਗੇ। ਇਹ ਜਾਣਕਾਰੀ ਡਿਪਟੀ ਕਮਿਸ਼ਨਰ ਡਾ. ਸੇਨੂੰ ਦੁੱਗਲ ਨੇ ਦਿੱਤੀ। ਡਿਪਟੀ ਕਮਿਸ਼ਨਰ....
ਉਪਲਬੱਧ ਸਹੁਲਤਾਂ ਦਾ ਲਿਆ ਜਾਇਜਾ ਵਿਦਿਆਰਥਣਾਂ ਦੀ ਸਖਸ਼ੀਅਤ ਉਸਾਰੀ ਅਤੇ ਉਨ੍ਹਾਂ ਵਿਚ ਕਿਤਾਬਾਂ ਪੜ੍ਹਨ ਦੀਆਂ ਰੂਚੀਆਂ ਵਿਕਸਤ ਕਰਨ ਲਈ ਕਿਹਾ ਜਲਾਲਾਬਾਦ, 5 ਜੁਲਾਈ : ਮੁੱਖ ਮੰਤਰੀ ਸ. ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਅਧਿਕਾਰੀਆਂ ਨੂੰ ਜਿਆਦਾ ਤੋਂ ਜਿਆਦਾ ਜਮੀਨੀ ਪੱਧਰ ਤੇ ਜਾ ਕੇ ਕੰਮ ਕਰਨ ਦੀਆਂ ਹਦਾਇਤਾਂ ਦੇ ਮੱਦੇਨਜਰ ਡਿਪਟੀ ਕਮਿਸ਼ਨਰ ਡਾ: ਸੇਨੂ ਦੁੱਗਲ ਆਈਏਐਸ ਨੇ ਅੱਜ ਜਲਾਲਾਬਾਦ ਦੇ ਸਿਵਲ ਹਸਪਤਾਲ ਅਤੇ ਸਰਕਾਰੀ ਕੰਨਿਆ ਸੀਨਿਅਰ ਸੈਕੰਡਰੀ ਸਕੂਲ ਦਾ ਅਚਾਨਕ ਦੌਰਾ ਕਰਕੇ ਇੱਥੇ....
ਮੁੱਲਾਂਪੁਰ ਦਾਖਾ, 4 ਜੁਲਾਈ (ਸਤਵਿੰਦਰ ਸਿੰਘ ਗਿੱਲ) : ਹਲਕੇ ਦਾਖੇ ਦੇ ਆਮ ਆਦਮੀ ਪਾਰਟੀ ਦੇ ਇੰਚਾਰਜ ਕੇ ਐਨ ਐਸ ਕੰਗ ਵਲੋਂ ਬੇਸ਼ਕ ਹਲਕੇ ਦਾਖੇ ਵਿੱਚ ਪੂਰੀ ਤਰਾਂ ਸਰਗਰਮੀ ਜਾਰੀ ਹੈ ਪ੍ਰੰਤੂ ਹਲਕੇ ਦਾਖੇ ਦਾ ਇਕ ਪਿੰਡ ਅਜਿਹਾ ਵੀ ਹੈ ਜਿੱਥੇ ਪਾਰਟੀ ਦਾ ਕੋਈ ਆਗੂ ਹੈ,ਹੀ ਨਹੀਂ। ਇਹ ਪਿੰਡ ਹੈ ਸਵੱਦੀ ਪੱਛਮੀ ਜਿੱਥੇ ਮੌਜੂਦਾ ਸਰਪੰਚ ਦਲਜੀਤ ਸਿੰਘ ਕਾਂਗਰਸ ਪਾਰਟੀ ਨਾਲ ਸੰਬਧਿਤ ਹਨ। ਇਸ ਪਿੰਡ ਦੇ ਲਾਗਲੇ ਪਿੰਡ ਸਵੱਦੀ ਕਲਾਂ ਵਿੱਚ ਜਗਦੀਪ ਸਿੰਘ ਖਾਲਸਾ,ਸਤਵਿੰਦਰ ਸਿੰਘ ਕੋਨੀ,ਮਹਿੰਦਰ ਸਿੰਘ ਤੂਰ ਅਤੇ....
ਮਲੋਟ, 4 ਜੁਲਾਈ : ਮੁੱਖ ਮੰਤਰੀ ਸ. ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਰੰਗਲੇ ਪੰਜਾਬ ਦੇ ਲਏ ਸੁਪਨੇ ਨੂੰ ਸਾਕਾਰ ਕਰਨ ਲਈ ਹੁਣ ਸੂਬੇ ਦਾ ਅਵਾਮ ਵੀ ਅੱਗੇ ਆਉਣ ਲੱਗਿਆ ਹੈ। ਇਸੇ ਤਹਿਤ ਅੱਜ ਮਲੋਟ ਦੇ ਲੋਕਾਂ ਨੇ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਦੀ ਪ੍ਰੇਰਣਾ ਨਾਲ ਨਸਿ਼ਆਂ ਖਿਲਾਫ ਲੜਾਈ ਦਾ ਪ੍ਰਣ ਲਿਆ ਅਤੇ ਰੰਗਲੇ ਪੰਜਾਬ ਦੀ ਸਿਰਜਣਾ ਵਿਚ ਆਪਣੇ ਯੋਗਦਾਨ ਦਾ ਸੰਕਲਪ ਕੀਤਾ। ਇਸ ਮੌਕੇ ਕੈਬਨਿਟ ਮੰਤਰੀ ਡਾ: ਬਲਜੀਤ ਕੌਰ ਨੇ ਕਿਹਾ ਕਿ ਨਸ਼ੇ ਸਾਡੇ ਸਮਾਜ ਲਈ ਚੁਣੌਤੀ ਹਨ ਅਤੇ ਪੰਜਾਬ ਸਰਕਾਰ....
ਡੇਰਾਬੱਸੀ, 4 ਜੁਲਾਈ : ਡੇਰਾਬੱਸੀ ‘ਚ ਗੈਸ ਲੀਕ ਹੋਣ ਕਾਰਨ 25 ਲੋਕਾਂ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ। ਜਾਣਕਾਰੀ ਮੁਤਾਬਕ ਪਿੰਡ ਚੰਧੇਰੀ ‘ਚ ਰਿਹਾਇਸ਼ੀ ਖੇਤਰ ‘ਚ ਲੱਗੇ ਟਿਊਬਵੈੱਲ ‘ਤੇ ਰੱਖੀ ਕਲੋਰੀਨ ਗੈਸ ਅਚਾਨਕ ਲੀਕ ਹੋ ਗਈ, ਜੋ ਕਰੀਬ 10 ਸਾਲ ਪੁਰਾਣਾ ਸੀ। ਰਿਹਾਇਸ਼ੀ ਖੇਤਰ ‘ਚ ਅਚਾਨਕ ਗੈਸ ਲੀਕ ਹੋਣ ਕਾਰਨ 25 ਤੋਂ ਜ਼ਿਆਦਾ ਲੋਕ ਇਸ ਦੀ ਲਪੇਟ ‘ਚ ਆ ਗਏ ਅਤੇ ਉਨ੍ਹਾਂ ਨੂੰ ਸਾਹ ਲੈਣ ‘ਚ ਦਿੱਕਤ ਅਤੇ ਅੱਖਾਂ ‘ਚ ਜਲਣ ਸ਼ੁਰੂ ਹੋ ਗਈ। ਮਾਮਲੇ ਦੀ ਸੂਚਨਾ ਮਿਲਣ ਤੋਂ ਬਾਅਦ ਫਾਇਰ ਬ੍ਰਿਗੇਡ ਦੀਆਂ ਟੀਮਾਂ....
ਜਗਰਾਓਂ, 4 ਜੁਲਾਈ : ਪੁਲਿਸ ਚੌਂਕੀ ਕਾਉਂਕੇ ਕਲਾਂ ਵੱਲੋਂ ਕੁਝ ਦਿਨ ਪਹਿਲਾਂ 32 ਬੇਰ ਦੀ ਪਿਸਤੌਲ ਅਤੇ 2 ਜ਼ਿੰਦਾ ਕਾਰਤੂਸਾਂ ਨਾਲ ਵੀਰੂ ਨਾਮ ਦੇ ਸ਼ਾਤਰ ਬਦਮਾਸ਼ ਨੂੰ ਕਾਬੂ ਕੀਤਾ ਗਿਆ ਸੀ ਅਤੇ ਥਾਣਾ ਸਦਰ ਜਗਰਾਉਂ ਅੰਦਰ ਉਸ ਖ਼ਿਲਾਫ਼ ਅਸਲਾ ਐਕਟ ਅਧੀਨ ਮੁਕੱਦਮਾ ਦਰਜ ਕੀਤਾ ਗਿਆ ਸੀ ਜਿਸ ਦਾ ਰਿਮਾਂਡ ਲੈ ਤੇ ਪੁੱਛ ਪੜਤਾਲ ਕੀਤੀ ਗਈ ਤਾਂ ਉਸ ਨੇ ਵੱਡੇ-ਵੱਡੇ ਖੁਲਾਸੇ ਕੀਤੇ ਹਨ, ਜਾਂਚ ਪੜਤਾਲ ਦੌਰਾਨ ਪਤਾ ਲੱਗਿਆ ਕਿ ਉਹਸਾਧੂ ਬਣ ਕੇ ਭੋਲੇ ਭਾਲੇ ਲੋਕਾਂ ਨੂੰ ਲੁੱਟਣ ਵਾਲੇ ਇਕ ਗਿਰੋਹ ਦਾ ਪਤਾ ਚਲਿਆ।....
ਅਬੋਹਰ, 4 ਜੁਲਾਈ : ਸੁਨੀਲ ਜਾਖੜ ਨੂੰ ਪੰਜਾਬ ਭਾਜਪਾ ਦਾ ਪ੍ਰਧਾਨ ਐਲਾਨੇ ਜਾਣ ਤੋਂ ਕੁਝ ਘੰਟੇ ਬਾਅਦ ਹੀ ਭਾਜਪਾ ਪਾਰਟੀ ਦੇ ਅਬੋਹਰ ਤੋਂ ਸਾਬਕਾ ਵਿਧਾਇਕ ਅਰੁਣ ਨਾਰੰਗ ਨੇ ਰੋਸ ਵਜੋਂ ਅਸਤੀਫਾ ਦੇ ਦਿੱਤਾ। ਨਾਰੰਗ ਨੇ ਇਹ ਵੀ ਦੋਸ਼ ਲਾਇਆ ਕਿ ਇਹ ਸਭ ਸਾਬਕਾ ਪ੍ਰਧਾਨ ਅਸ਼ਵਨੀ ਸ਼ਰਮਾ ਦੀ ਅਯੋਗਤਾ ਕਾਰਨ ਹੋਇਆ ਹੈ।
ਚਾਹਵਾਨ ਕਿਸਾਨ 20 ਜੁਲਾਈ ਤੱਕ ਖੇਤੀਬਾੜੀ ਵਿਭਾਗ ਦੇ ਆਨਲਾਈਨ ਪੋਰਟਲ ‘ਤੇ ਕਰ ਸਕਦੇ ਹਨ ਅਪਲਾਈ ਸ੍ਰੀ ਮੁਕਤਸਰ ਸਾਹਿਬ, 4 ਜੁਲਾਈ : ਮੁੱਖ ਮੰਤਰੀ ਸ. ਭਗਵੰਤ ਮਾਨ ਦੀ ਸੂਬੇ ਵਿੱਚ ਪਰਾਲੀ ਸਾੜਨ ਦੀ ਸਮੱਸਿਆ ਨਾਲ ਨਜਿੱਠਣ ਲਈ ਬਦਲਵੇਂ ਕਦਮ ਚੁੱਕਣ ਦੀ ਵਚਨਬੱਧਤਾ ਤਹਿਤ ਪੰਜਾਬ ਦੇ ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਵੱਲੋਂ ਇਸ ਸਾਲ ਸਬਸਿਡੀ ਤੇ 20 ਹਜਾਰ ਤੋਂ ਵੱਧ ਮਸ਼ੀਨਾਂ ਕਿਸਾਨਾਂ ਨੂੰ ਉਪਲਬੱਧ ਕਰਵਾਉਣ ਦੀ ਯੋਜਨਾ ਹੈ। ਇਹ ਜਾਣਕਾਰੀ ਪੰਜਾਬ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਸ: ਗੁਰਮੀਤ....
ਸਰਕਾਰੀ ਸਕੂਲਾਂ ਦੇ ਮਿਆਰ ਨੂੰ ਨਿੱਜੀ ਸਕੂਲਾਂ ਦੇ ਬਰਾਬਰ ਕਰਨ ਦੀ ਸੂਬਾ ਸਰਕਾਰ ਦੀ ਵਚਨਬੱਧਤਾ ਨੂੰ ਦੁਹਰਾਇਆ ਸਾਹਿਬਜ਼ਾਦਾ ਅਜੀਤ ਸਿੰਘ ਨਗਰ, 4 ਜੁਲਾਈ : ਪੰਜਾਬ ਦੇ ਸਕੂਲ ਅਤੇ ਉੱਚ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਅੱਜ ਇੱਥੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿੱਚ ਸੂਬੇ ਦੇ ਸਰਕਾਰੀ ਸਕੂਲਾਂ ਨੂੰ ਨਿੱਜੀ ਸਕੂਲਾਂ ਦੇ ਬਰਾਬਰ ਲਿਆਉਣ ਦੀ ਪੰਜਾਬ ਸਰਕਾਰ ਦੀ ਵਚਨਬੱਧਤਾ ਨੂੰ ਦੁਹਰਾਇਆ। ਉਨ੍ਹਾਂ ਸਰਕਾਰੀ ਸਮਾਰਟ ਪ੍ਰਾਇਮਰੀ ਸਕੂਲ ਅਤੇ ਸਰਕਾਰੀ ਸਮਾਰਟ ਮਿਡਲ ਸਕੂਲ, ਫੇਜ਼-2, ਮੋਹਾਲੀ ਦੇ....
ਸਾਫ਼-ਸਫ਼ਾਈ ਰੱਖਣ ਦੇ ਨਾਲ-ਨਾਲ ਸਫ਼ਾਈ ਵਿਵਸਥਾ ਸੁਧਾਰਨ ਲਈ ਯੋਗਦਾਨ ਪਾਉਣ ਸ਼ਹਿਰ ਵਾਸੀ ਤੇ ਸਮਾਜ ਸੇਵੀ ਸੰਸਥਾਵਾਂ: ਕੈਬਨਿਟ ਮੰਤਰੀ ਅਰੋੜਾ ਸੁਨਾਮ ਊਧਮ ਸਿੰਘ ਵਾਲਾ, 4 ਜੁਲਾਈ : ਦੇਸ਼ ਦੇ ਮਹਾਨ ਕ੍ਰਾਂਤੀਕਾਰੀ ਸ਼ਹੀਦ ਊਧਮ ਸਿੰਘ ਜੀ ਦੇ ਜੱਦੀ ਸ਼ਹਿਰ ਸੁਨਾਮ ਊਧਮ ਸਿੰਘ ਵਾਲਾ ਨੂੰ ਸਾਫ਼-ਸਫ਼ਾਈ ਪੱਖੋਂ ਪੰਜਾਬ ਦਾ ਅੱਵਲ ਸ਼ਹਿਰ ਬਣਾਉਣ ਲਈ ਕੈਬਨਿਟ ਮੰਤਰੀ ਅਤੇ ਸੁਨਾਮ ਹਲਕੇ ਤੋਂ ਵਿਧਾਇਕ ਅਮਨ ਅਰੋੜਾ ਨੇ ਇੱਕ ਨਵੀਂ ਮੁਹਿੰਮ ਆਰੰਭ ਕਰਦਿਆਂ ਸ਼ੁਕਰਵਾਰ ਤੱਕ ਇਸ ਸਬੰਧੀ ਸੁਝਾਅ ਮੰਗੇ ਹਨ। ਸਫ਼ਾਈ....
ਏਸ਼ੀਅਨ ਚੈਂਪੀਅਨਸ਼ਿਪ ’ਚ ਜਾਣ ਤੋਂ ਪਹਿਲਾਂ ਗੁਰੂ ਘਰ ਨਤਮਸਤਕ ਪਟਿਆਲਾ 4 ਜੁਲਾਈ : ਭਾਰਤੀ ਖੇਡ ਜਗਤ ਵਿਚ ਨਾਮ ਰੌਸ਼ਨ ਕਰਨ ਵਾਲੀ ਓਲੰਪੀਅਨ ਖਿਡਾਰਨ ਮਨਪ੍ਰੀਤ ਕੌਰ ਅੱਜ ਗੁਰਦੁਆਰਾ ਸ੍ਰੀ ਦੂਖਨਿਵਾਰਨ ਸਾਹਿਬ ਵਿਖੇ ਨਤਮਸਤਕ ਹੋਈ। ਇਸ ਮੌਕੇ ਅਤਿ੍ਰੰਗ ਕਮੇਟੀ ਮੈਂਬਰ ਜਥੇਦਾਰ ਜਰਨੈਲ ਸਿੰਘ ਕਰਤਾਰਪੁਰ ਅਤੇ ਗੁਰਦੁਆਰਾ ਪ੍ਰਬੰਧਕਾਂ ਨੇ ਖਿਡਾਰਨ ਮਨਪ੍ਰੀਤ ਕੌਰ ਤੇ ਪਰਿਵਾਰਕ ਮੈਂਬਰਾਂ ਨੂੰ ਸਿਰੋਪਾਓ ਦੇ ਕੇ ਸਨਮਾਨਤ ਕੀਤਾ। ਇਸ ਮੌਕੇ ਜਾਣਕਾਰੀ ਸਾਂਝੀ ਕਰਦਿਆਂ ਅੰਤਿ੍ਰੰਗ ਕਮੇਟੀ ਮੈਂਬਰ ਜਥੇਦਾਰ ਜਰਨੈਲ ਸਿੰਘ....
ਮਾਨਸਾ, 4 ਜੁਲਾਈ : ਪੁਲਿਸ ਪੈਨਸ਼ਨਰਜ ਐਸੋਸੀਏਸ਼ਨ ਜ਼ਿਲ੍ਹਾ ਮਾਨਸਾ ਦੇ ਦਫਤਰ ਦਾ ਉਦਘਾਟਨ ਸੀਨੀਅਰ ਪੁਲਿਸ ਕਪਤਾਨ ਮਾਨਸਾ ਡਾਕਟਰ ਨਾਨਕ ਸਿੰਘ ਨੇ ਕੀਤਾ ਹੈ। ਐਸੋਸੀਏਸ਼ਨ ਨੇ ਇਸ ਦਫ਼ਤਰ ਦਾ ਨਵੀਨੀਕਰਨ ਕਰਵਾਇਆ ਹੈ। ਐਸੋਸੀਏਸ਼ਨ ਦੇ ਪ੍ਰਧਾਨ ਸੇਵਾਮੁਕਤ ਇੰਸਪੈਕਟਰ ਗੁਰਚਰਨ ਸਿੰਘ ਮੰਦਰਾਂ ਨੇ ਦੱਸਿਆ ਕਿ ਇਸ ਮੌਕੇ ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਦੇ ਭੋਗ ਪਾਏ ਗਏ। ਇਸ ਉਦਘਾਟਨ ਮੌਕੇ ਸ੍ਰੀ ਸੰਜੀਵ ਗੋਇਲ ਡੀ.ਐਸ.ਪੀ.(ਸ:ਡ) ਮਾਨਸਾ, ਸ੍ਰੀ ਲਵਪ੍ਰੀਤ ਸਿੰਘ ਡੀ.ਐਸ.ਪੀ (ਡੀ) ਮਾਨਸਾ ਅਤੇ ਐਸ.ਆਈ. ਦਲਜੀਤ....