ਮਾਲਵਾ

ਸਧਾਰਨ ਤੇ ਗਰੀਬ ਕਾਮਿਆਂ ਲਈ ਪੀ ਐਮ ਜੀਵਨ ਜਯੋਤੀ ਤੇ ਸੁਰੱਕਸ਼ਾ ਬੀਮਾ ਯੋਜਨਾ ਬੇਹੱਦ ਲਾਭਦਾਇਕ : ਆਸ਼ਿਕਾ ਜੈਨ
ਸਾਹਿਬਜ਼ਾਦਾ ਅਜੀਤ ਸਿੰਘ ਨਗਰ, 1 ਜੁਲਾਈ : ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਅੱਜ ਜ਼ਿਲ੍ਹੇ ਦੇ ਲੋਕਾਂ ਨੂੰ ਪ੍ਰਧਾਨ ਮੰਤਰੀ ਜੀਵਨ ਜਯੋਤੀ ਬੀਮਾ ਯੋਜਨਾ ਅਤੇ ਪ੍ਰਧਾਨ ਮੰਤਰੀ ਸੁਰੱਕਸ਼ਾ ਬੀਮਾ ਯੋਜਨਾ ਦਾ ਸੁਰੱਖਿਆ ਲਾਭ ਲੈਣ ਦੀ ਅਪੀਲ ਕਰਦਿਆਂ ਕਿਹਾ ਕਿ ਇਸ ਯੋਜਨਾ ਦਾ ਲਾਭ ਲੈਣ ਦੀ ਮਿਆਦ ਹੁਣ 31 ਜੁਲਾਈ ਤੱਕ ਵਧਾ ਦਿੱਤੀ ਗਈ ਹੈ। ਉਨ੍ਹਾਂ ਦੱਸਿਆ ਕਿ ਕੋਈ ਵੀ ਬੈਂਕ ਖਾਤਾਧਾਰਕ ਜੋ 18 ਤੋਂ 70 ਸਾਲ ਅਤੇ 18 ਤੋਂ 50 ਸਾਲ ਉਮਰ ਵਰਗ ਵਿੱਚ ਹੈ, ਉਹ ਇਸ ਦਾ ਲਾਭ ਹਾਸਲ ਕਰਨ ਲਈ ਆਪਣੇ ਬੈਂਕ ਵਿੱਚ ਜਾ ਕੇ....
ਰੁਤਬੇ ਦੀਆਂ ਜੁਰਾਬਾਂ ਲਾਹ ਕੇ ਮਿਲਣ ਵਾਲਾ ਬੀਰ ਦੇਵਿੰਦਰ ਸਿੰਘ ਤੁਰ ਗਿਆ : ਗੁਰਭਜਨ ਗਿੱਲ
ਲੁਧਿਆਣਾ, 01 ਜੁਲਾਈ : ਬੜੇ ਚਿਰਾਂ ਬਾਦ ਕਿਸੇ ਸਿਆਸਤ ਪਾਂਧੀ ਦੇ ਮਰਨ ਤੇ ਦਿਲ ਡੁੱਬਿਆ ਹੈ। ਅਸਲ ਚ ਉਹ ਸਿਆਸਤ ਚ ਜ਼ਰੂਰ ਸੀ ਪਰ ਸਿਆਸਤੀ ਨਹੀਂ ਸੀ। ਸੁਭਾਸ਼ ਚੰਦਰ ਬੋਸ ਦੇ ਬੋਲ ਏਕਲਾ ਚਲੋ ਰੇ ਉਸ ਨੇ ਸਾਹੀਂ ਰਮਾ ਲਏ ਸਨ। ਉਹ ਯਾਰਾਂ ਦਾ ਯਾਰ ਸੀ ਪਰ ਸਿਆਸਤ ਚ ਇੱਕ ਪੁਰਖੀ ਕਾਫ਼ਲਾ ਸੀ। ਬਹੁਤ ਸਾਰੇ ਲੋਕਾਂ ਲਈ ਉਹ ਦਲ ਬਦਲੀ ਕਰਕੇ ਸੱਤਾ ਦੇ ਆਖ਼ਰੀ ਡੰਡੇ ਤੀਕ ਨਾ ਪਹੁੰਚਿਆ, ਪਰ ਆਪਣੀਆਂ ਸ਼ਰਤਾਂ ਤੇ ਜੀਣ ਵਾਲੀ ਧਰਤੀ ਹੋਰ ਹੁੰਦੀ ਹੈ। ਉਹ ਤਾਂ ਰੱਤ ਪੀਣਿਆਂ ਦੇ ਟੱਬਰ ਚ ਤਾਕਤ ਭਾਲਦਾ ਸੀ, ਜਿੱਥੇ....
ਖੇਤੀਬਾੜੀ ਮੰਤਰੀ ਵੱਲੋਂ ਨਾਰੰਗਵਾਲ ਤੇ ਕੋਟਲੀ ਦਾ ਦੌਰਾ, ਪੈਡੀ ਟਰਾਂਸਪਲਾਂਟਰਜ਼ ਰਾਹੀਂ ਝੋਨਾ ਲਗਾਉਣ ਦੀ ਵਿਧੀ ਦੀ ਕੀਤੀ ਸਮੀਖਿਆ
ਅਗਾਂਹਵਧੂ ਕਿਸਾਨਾਂ ਵੱਲੋਂ ਘੱਟ ਲੇਬਰ ਖਰਚੇ ਨਾਲ ਕਰੀਬ ਤਿੰਨ ਕੁਇੰਟਲ ਪ੍ਰਤੀ ਏਕੜ ਵੱਧ ਝਾੜ ਦਾ ਲਿਆ ਜਾ ਰਿਹੈ ਲਾਭ: ਗੁਰਮੀਤ ਸਿੰਘ ਖੁੱਡੀਆਂ ਲੁਧਿਆਣਾ, 1 ਜੁਲਾਈ : ਮੁੱਖ ਮੰਤਰੀ ਸ. ਭਗਵੰਤ ਮਾਨ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਕਿਸਾਨ ਵੀਰਾਂ ਨੂੰ ਘੱਟ ਖਰਚੇ ‘ਤੇ ਵਧੇਰੇ ਉਤਪਾਦਨ ਨੂੰ ਯਕੀਨੀ ਬਣਾਉਣ ਦੇ ਮੰਤਵ ਨਾਲ ਪੰਜਾਬ ਦੇ ਖੇਤੀਬਾੜੀ ਤੇ ਕਿਸਾਨ ਭਲਾਈ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਵੱਲੋਂ ਅੱਜ ਲੁਧਿਆਣਾ ਜ਼ਿਲ੍ਹੇ ਦੇ ਪਿੰਡ ਨਾਰੰਗਵਾਲ ਤੇ ਕੋਟਲੀ ਦਾ ਦੌਰਾ ਕੀਤਾ ਗਿਆ ਜਿੱਥੇ ਉਨ੍ਹਾਂ ਪੈਡੀ....
ਹਰਜੋਤ ਬੈਂਸ ਵੱਲੋਂ ਕਿਸਾਨਾਂ ਨੂੰ ਸਹਾਇਕ ਧੰਦੇ ਅਪਨਾਉਣ ਲਈ ਕੀਤਾ ਜਾ ਰਿਹਾ ਪ੍ਰੇਰਿਤ
ਫਸਲੀ ਵਿਭਿੰਨਤਾ ਲਈ ਕਿਸਾਨਾਂ ਨੂੰ ਕੀਤਾ ਜਾ ਰਿਹਾ ਜਾਗਰੂਕ : ਮੁੱਖ ਖੇਤੀਬਾੜੀ ਅਫਸਰ ਨਿਰਵਿਘਨ ਬਿਜਲੀ ਸਪਲਾਈ ਅਤੇ ਨਹਿਰਾਂ ਤੋਂ ਸਿੰਚਾਈ ਲਈ ਪਾਣੀ ਉਪਲੱਬਧ ਕਰਵਾ ਕੇ ਸਰਕਾਰ ਨੇ ਕਿਸਾਨਾਂ ਨੂੰ ਦਿੱਤੀ ਵੱਡੀ ਰਾਹਤ ਸ੍ਰੀ ਅਨੰਦਪੁਰ ਸਾਹਿਬ , 30 ਜੂਨ : ਪੰਜਾਬ ਸਰਕਾਰ ਵੱਲੋਂ ਜ਼ਮੀਨੀ ਪਾਣੀ ਦੇ ਡਿੱਗਦੇ ਪੱਧਰ ਨੂੰ ਰੋਕਣ ਲਈ ਕਿਸਾਨਾਂ ਨੂੰ ਮੱਕੀ ਦੇ ਬੀਜ ’ਤੇ ਸਬਸਿਡੀ ਦੇਣ ਸਬੰਧੀ ਡਾਇਰੈਕਟਰ ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਵੱਲੋਂ ਮੱਕੀ ਦੇ ਇੱਕ ਕਿਲੋਗ੍ਰਾਮ ਬੀਜ ’ਤੇ 100 ਰੁਪਏ ਦੀ ਸਬਸਿਡੀ....
ਸਪੈਸ਼ਲ ਓਲੰਪਿਕ ਵਰਲਡ ਗੇਮਜ਼ 'ਚ ਗੋਲਡ ਮੈਡਲ ਜਿੱਤਣ ਵਾਲੇ ਹਰਜੀਤ ਸਿੰਘ ਦਾ ਡਿਪਟੀ ਕਮਿਸ਼ਨਰ ਨੇ ਕੀਤਾ ਸਨਮਾਨ 
ਫ਼ਰੀਦਕੋਟ, 30 ਜੂਨ : ਫਰੀਦਕੋਟ ਦਾ ਮਾਨ ਬਣੇ ਹਰਜੀਤ ਸਿੰਘ ਫੁੱਟਬਾਲ ਖਿਡਾਰੀ ਜੋ ਕਿ ਬਰਲਿਨ ਜਰਮਨੀ ਵਿਖੇ ਹੋਈਆਂ ਸਪੈਸ਼ਲ ਓਲੰਪਿਕ ਵਰਲਡ ਗੇਮਜ਼ 'ਚ ਭਾਗ ਲੈ ਕੇ ਉਥੋਂ ਗੋਲਡ ਮੈਡਲ ਜਿੱਤ ਕਿ ਵਾਪਸ ਪਰਤਿਆ ਹੈ ਦਾ ਅੱਜ ਫ਼ਰੀਦਕੋਟ ਜ਼ਿਲੇ ਦੇ ਡਿਪਟੀ ਕਮਿਸ਼ਨਰ ਸ਼੍ਰੀ ਵਿਨੀਤ ਕੁਮਾਰ ਨੇ ਆਪਣੇ ਦਫ਼ਤਰ ਵਿਖੇ ਵਿਸ਼ੇਸ਼ ਸਨਮਾਨ ਕੀਤਾ | ਉਨ੍ਹਾਂ ਹਰਜੀਤ ਸਿੰਘ, ਉਸ ਦੇ ਕੋਚ ਤੇ ਸਭ ਨੂੰ ਸਹਿਯੋਗੀਆਂ ਨੂੰ ਵਧਾਈ ਦਿੱਤੀ, ਇਸ ਮੌਕੇ ਡਿਪਟੀ ਡਾਇਰੈਕਟਰ ਸਪੋਰਟਸ ਪੰਜਾਬ-ਕਮ-ਜ਼ਿਲਾ ਖੇਡ ਅਫ਼ਸਰ ਫ਼ਰੀਦਕੋਟ....
ਡੀ ਸੀ ਬਠਿੰਡਾ ਵੱਲੋਂ ਹੜ੍ਹਾਂ ਵਰਗੀ ਸਥਿਤੀ ਨਾਲ ਨਜਿੱਠਣ ਲਈ ਲੋੜੀਂਦੇ ਪ੍ਰਬੰਧ ਕਰਨ ਦੇ ਹੁਕਮ 
ਬਠਿੰਡਾ, 30 ਜੂਨ : ਡਿਪਟੀ ਕਮਿਸ਼ਨਰ ਸ਼੍ਰੀ ਸ਼ੌਕਤ ਅਹਿਮਦ ਪਰੇ ਨੇ ਸੰਭਾਵੀਂ ਹੜ੍ਹਾਂ ਦੀ ਸਥਿਤੀ ਨਾਲ ਨਜਿੱਠਣ ਲਈ ਕੀਤੇ ਜਾਣ ਵਾਲੇ ਅਗਾਊਂ ਪ੍ਰਬੰਧਾਂ ਦੇ ਮੱਦੇਨਜ਼ਰ ਸਥਾਨਕ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਮੀਟਿੰਗ ਹਾਲ ਵਿਖੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਸਮੀਖਿਆ ਮੀਟਿੰਗ ਕੀਤੀ। ਇਸ ਮੌਕੇ ਉਨ੍ਹਾਂ ਅਧਿਕਾਰੀਆਂ ਨੂੰ ਲੋੜੀਂਦੇ ਦਿਸ਼ਾ-ਨਿਰਦੇਸ਼ ਵੀ ਦਿੱਤੇ। ਬੈਠਕ ਦੀ ਪ੍ਰਧਾਨਗੀ ਕਰਦਿਆਂ ਡਿਪਟੀ ਕਮਿਸ਼ਨਰ ਨੇ ਸਮੂਹ ਅਧਿਕਾਰੀਆਂ ਨੂੰ ਹਦਾਇਤ ਕਰਦਿਆਂ ਕਿਹਾ ਕਿ ਜ਼ਿਲ੍ਹਾ ਪੱਧਰੀ ਐਕਸ਼ਨ ਪਲਾਨ ਤਿਆਰ....
ਆਹਲੂਵਾਲੀਆ ਪ੍ਰਿਤਪਾਲ ਸਿੰਘ ਇੰਡੀਅਨ ਇੰਸਟੀਚਿਊਟ ਆਫ਼ ਆਰਕੀਟੈਕਟਸ (ਆਈ.ਆਈ.ਏ) ਪੰਜਾਬ ਦੇ ਚੇਅਰਮੈਨ ਬਣੇ
ਪੰਜਾਬ ਭਰ ਵਿੱਚ ਹੋਈ ਵੋਟਿੰਗ ਵਿੱਚ 60 ਫ਼ੀਸਦੀ ਤੋਂ ਵੱਧ ਵੋਟਾਂ ਲੈ ਗਏ ਆਹਲੂਵਾਲੀਆ ਆਈ.ਆਈ.ਏ ਦੇਸ਼ ਦੀ ਵਕਾਰੀ ਰਾਸ਼ਟਰੀ ਪੱਧਰ ਦੀ ਸੰਸਥਾ ਦਾ ਚੇਅਰਮੈਨ ਪਟਿਆਲਾ ਦਾ ਲੱਗਣਾ ਵੱਡੇ ਮਾਨ ਦੀ ਗੱਲ ਏ.ਆਰ ਅਤੁਲ ਸਿੰਗਲਾ ਨੂੰ ਦਿੱਤੀ ਵੱਡੀ ਮਾਤ ਪਟਿਆਲਾ, 30 ਜੂਨ : ਪੰਜਾਬ ਦੇ ਸੀਨੀਅਰ ਆਰਕੀਟੈਕਟ ਆਹਲੂਵਾਲੀਆ ਪ੍ਰਿਤਪਾਲ ਸਿੰਘ ਪਟਿਆਲਾ ਇੰਡੀਅਨ ਇੰਸਟੀਚਿਊਟ ਆਫ਼ ਆਰਕੀਟੈਕਟਸ (ਆਈ.ਆਈ.ਏ) ਪੰਜਾਬ ਦੇ ਵੱਡੇ ਮਾਰਜਨ ਨਾਲ ਜਿੱਤ ਕੇ ਨਵੇਂ ਚੇਅਰਮੈਨ ਬਣੇ ਹਨ। ਉਨ੍ਹਾਂ ਨੇ ਏ.ਆਰ. ਅਤੁਲ ਸਿੰਗਲਾ ਨੂੰ ਵੱਡੀ ਮਾਤ....
ਛੱਤਬੀੜ ਚਿੜੀਆਘਰ ਦੇ ਜੰਗਲੀ ਜਾਨਵਰਾਂ ਨੂੰ ਗੋਦ ਲੈਣ ਦੀ ਡੀ ਸੀ ਜੈਨ ਵੱਲੋਂ ਕੀਤੀ ਅਪੀਲ ਨੂੰ ਮਿਲਿਆ ਵੱਡਾ ਹੁੰਗਾਰਾ
ਸ਼ੇਰ ਅਕਸ਼ਿਤ ਟ੍ਰਾਈਸਿਟੀ ਵਿੱਚ ਲਾਲੜੂ ਦੀ ਉਦਯੋਗਿਕ ਇਕਾਈ ਏ ਐਲ ਪੀ ਨਿਸ਼ੀਕਾਵਾ ਦਾ ਪਹਿਲਾ ਜੰਗਲੀ ਪਾਲਤੂ ਬਣਿਆ ਛੱਤਬੀੜ ਚਿੜੀਆਘਰ ਦੇ ਜੰਗਲੀ ਜਾਨਵਰ ਨੂੰ ਇੱਕ ਸਾਲ ਜਾਂ ਮਹੀਨੇ ਲਈ ਲਿਆ ਜਾ ਸਕਦਾ ਹੈ ਗੋਦ ਐਸ.ਏ.ਐਸ.ਨਗਰ, 30 ਜੂਨ : ਛੱਤਬੀੜ ਦੇ ਇੱਕ ਬੇਹਤਰੀਨ ਏਸ਼ੀਆਈ ਸ਼ੇਰ, ਅਕਸ਼ਿਤ ਨੂੰ ਅੱਜ ਇੱਕ ਨਵਾਂ ਪਰਿਵਾਰ ਮਿਲ ਗਿਆ। ਉਹ ਟ੍ਰਾਈਸਿਟੀ ਵਿੱਚ ਪਹਿਲੀ ਵਾਰ ਕਿਸੇ ਉਦਯੋਗਿਕ ਇਕਾਈ ਦੁਆਰਾ ਗੋਦ ਲਿਆ ਜਾਣ ਵਾਲਾ ਪਹਿਲਾ ਵੱਡਾ ਜੰਗਲੀ ਜਾਨਵਰ ਬਣ ਗਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ....
ਵਾਹਨਾਂ ਤੇ ਹਾਈ ਸਿਕਿਓਰਿਟੀ ਨੰਬਰ ਪਲੇਟਾਂ ਲਗਵਾਉਣ ਬਾਰੇ ਜਾਗਰੂਕ ਕੀਤਾ ਗਿਆ
ਸਾਹਿਬਜ਼ਾਦਾ ਅਜੀਤ ਸਿੰਘ ਨਗਰ, 30 ਜੂਨ : ਸੀਨੀਅਰ ਕਪਤਾਨ ਪੁਲਿਸ ਸ. ਸੰਦੀਪ ਗਰਗ, ਐਸ.ਪੀ ਟਰੈਫਿਕ ਐੱਚ ਐੱਸ ਮਾਨ , ਡੀ.ਐਸ. ਪੀ ਟ੍ਰੈਫਿਕ ਮਹੇਸ਼ ਸੈਣੀ ਦੇ ਹੁਕਮਾਂ ਤਹਿਤ ਟ੍ਰੈਫਿਕ ਐਜੂਕੇਸ਼ਨ ਸੈੱਲ ਦੇ ਇੰਚਾਰਜ ਏ ਐਸ ਆਈ ਜਨਕ ਰਾਜ ਵੱਲੋਂ ਆਰ ਟੀ ਏ ਦਫ਼ਤਰ ਨਾਲ ਮਿਲ ਕੇ ਮੋਹਾਲੀ ਫਿਲਿੰਗ ਸਟੇਸ਼ਨ, ਸੈਕਟਰ-70 ਵਿਖੇ ਆਟੋ ਅਤੇ ਟੈਕਸੀ ਡਰਾਇਵਰਾਂ, ਆਮ ਲੋਕਾਂ ਨਾਲ ਸੰਪਰਕ ਕਰਕੇ ਟਰੈਫਿਕ ਨਿਯਮਾਂ ਬਾਰੇ, ਵਾਤਾਵਰਣ ਦੀ ਸੁਰੱਖਿਆ ਬਾਰੇ ਅਤੇ ਨਸ਼ਿਆ ਦੇ ਮਾੜੇ ਪ੍ਰਭਾਵ ਬਾਰੇ ਵਿਸਤਾਰਪੂਰਵਕ ਜਾਣਕਾਰੀ ਦਿੱਤੀ....
ਸਕੂਲ ਖੁੱਲ੍ਹਦਿਆਂ ਹੀ ਲਗਾਏ ਜਾਣਗੇ 'ਸਮਰ ਕੈਂਪ'-ਡੀ.ਈ.ਓ ਸੈਕੰਡਰੀ ਡਾ.ਗਿੰਨੀ ਦੁੱਗਲ 
ਤਿੰਨ ਜੁਲਾਈ ਤੋਂ ਪੰਦਰਾਂ ਜੁਲਾਈ ਤੱਕ ਸਮਰ ਕੈਂਪਾਂ ਵਿੱਚ ਹੋਣਗੀਆਂ ਸਿੱਖਿਆਦਾਇਕ ਗਤੀਵਿਧੀਆਂ ਸਾਹਿਬਜ਼ਾਦਾ ਅਜੀਤ ਸਿੰਘ ਨਗਰ, 30 ਜੂਨ : ਸਰਕਾਰੀ ਸਕੂਲਾਂ ਵਿੱਚ ਗਰਮੀ ਦੀਆਂ ਛੁੱਟੀਆਂ ਖਤਮ ਹੋਣ ਤੇ ਤਿੰਨ ਜੁਲਾਈ ਤੋਂ ਸਮਰ ਕੈਂਪ ਲਗਾਏ ਜਾਣਗੇ। ਇਹ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਡਾ.ਗਿੰਨੀ ਦੁੱਗਲ ਨੇ ਦੱਸਿਆ ਕਿ ਪੰਜਾਬ ਸਰਕਾਰ ਅਤੇ ਸਕੂਲ ਸਿੱਖਿਆ ਵਿਭਾਗ ਪੰਜਾਬ ਦੀਆਂ ਹਦਾਇਤਾਂ ਅਨੁਸਾਰ ਸਮੂਹ ਸਰਕਾਰੀ ਮਿਡਲ, ਹਾਈ ਅਤੇ ਸੀਨੀਅਰ ਸੈਕੰਡਰੀ ਸਕੂਲਾਂ ਵਿੱਚ ਤਿੰਨ ਜੁਲਾਈ ਤੋਂ....
ਪੀ.ਐਮ-ਕਿਸਾਨ ਸਕੀਮ ਦਾ ਲਾਭ ਲੈਣ ਲਈ ਕਿਸਾਨ ਈ.ਕੇ.ਵਾਈ.ਸੀ ਕਰਵਾਉਣ ਡਾ ਗੁਰਬਚਨ ਸਿੰਘ
ਸਾਹਿਬਜ਼ਾਦਾ ਅਜੀਤ ਸਿੰਘ ਨਗਰ, 30 ਜੂਨ : ਡਾ. ਗੁਰਬਚਨ ਸਿੰਘ ਮੁੱਖ ਖੇਤੀਬਾੜੀ ਅਫਸਰ ਐਸ.ਏ.ਐਸ ਨਗਰ ਨੇ ਅੱਜ ਇੱਥੇ ਖੇਤੀਬਾੜੀ ਅਫਸਰਾਂ ਦੀ ਮੀਟਿੰਗ ਦੌਰਾਨ ਦੱਸਿਆ ਕਿ ਈ-ਕੇ ਵਾਈ ਸੀ(eKYC) ਪ੍ਰਕਿਰਿਆ ਨੂੰ ਆਸਾਨ ਬਣਾਉਣ ਲਈ ਭਾਰਤ ਸਰਕਾਰ ਵੱਲੋ ਪੀ.ਐਮ. ਕਿਸਾਨ ਮੋਬਾਈਲ ਐਪ ਜਾਰੀ ਕੀਤੀ ਗਈ ਹੈ। ਇਸ ਐਪ ਰਾਹੀਂ ਕੋਈ ਵੀ ਵਿਭਾਗੀ ਅਫਸਰ 100 ਲਾਭਪਾਤਰੀਆਂ ਦੀ ਈ-ਕੇ.ਵਾਈ.ਸੀ ਕਰ ਸਕਦਾ ਹੈ ਅਤੇ ਜਿਸ ਲਈ ਕਿਸੇ ਰਜਿਸਟ੍ਰੇਸ਼ਨ ਦੀ ਲੋੜ ਨਹੀਂ ਹੈ। ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਵਿੱਚ ਬਹੁਤ ਹੀ ਘੱਟ....
ਵਧੀਕ ਡਿਪਟੀ ਕਮਿਸ਼ਨਰ ਦੀ ਪ੍ਰਧਾਨਗੀ ਹੇਠ ਸਵੱਛ ਭਾਰਤ ਮਿਸ਼ਨ (ਗ੍ਰਾਮੀਣ) ਸਬੰਧੀ ਮੀਟਿੰਗ ਆਯੋਜਿਤ
ਲੁਧਿਆਣਾ, 30 ਜੂਨ : ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਸ੍ਰੀ ਸੰਦੀਪ ਕੁਮਾਰ ਦੀ ਪ੍ਰਧਾਨਗੀ ਹੇਠ ਸਵੱਛ ਭਾਰਤ ਮਿਸ਼ਨ (ਗ੍ਰਾਮੀਣ) ਸਬੰਧੀ ਸਥਾਨਕ ਬੱਚਤ ਭਵਨ ਵਿਖੇ ਮੀਟਿੰਗ ਦਾ ਆਯੋਜਨ ਕੀਤਾ ਗਿਆ ਜਿਸ ਵਿੱਚ ਪੇਂਡੂ ਵਿਕਾਸ ਅਤੇ ਪੰਚਾਇਤ ਵਿਭਾਗ, ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਅਤੇ ਮਗਨਰੇਗਾ ਦੇ ਅਧਿਕਾਰੀਆਂ ਅਤੇ ਕਰਮਚਾਰੀਆਂ ਵੱਲੋਂ ਭਾਗ ਲਿਆ ਗਿਆ। ਮੀਟਿੰਗ ਦੌਰਾਨ ਵਧੀਕ ਡਿਪਟੀ ਕਮਿਸ਼ਨਰ ਸ੍ਰੀ ਸੰਦੀਪ ਕੁਮਾਰ ਵਲੋਂ ਸਬੰਧਤ ਅਧਿਕਾਰੀਆਂ ਨੂੰ ਸਪੱਸ਼ਟ ਕੀਤਾ ਗਿਆ ਕਿ ਸਵੱਛ ਭਾਰਤ ਮਿਸ਼ਨ (ਗ੍ਰਾਮੀਣ)....
ਸਾਰੇ ਧਰਮ ਭਾਈਚਾਰਕ ਸਾਂਝ ਦਾ ਦਿੰਦੇ ਨੇ ਸੁਨੇਹਾ: ਅਮਨ ਅਰੋੜਾ
ਪੰਜਾਬ ਸਰਕਾਰ ਸੂਬੇ ਦੇ ਵਿਕਾਸ ਲਈ ਵਚਨਬੱਧ ਕੈਬਨਿਟ ਮੰਤਰੀ ਵੱਲੋਂ ਸ੍ਰੀ ਜਗਨਨਾਥ ਰੱਥ ਯਾਤਰਾ ਵਿੱਚ ਸ਼ਮੂਲੀਅਤ ਮੰਡੀ ਗੋਬਿੰਦਗੜ੍ਹ, 30 ਜੂਨ : ਨਵੀਂ ਅਤੇ ਨਵਿਆਉਣ ਯੋਗ ਊਰਜਾ ਸਰੋਤ , ਛਪਾਈ ਅਤੇ ਸਟੇਸ਼ਨਰੀ, ਪ੍ਰਸਾਸ਼ਕੀ ਸੁਧਾਰ, ਸ਼ਿਕਾਇਤ ਨਿਵਾਰਨ,ਰੋਜ਼ਗਾਰ ਉਤਪਤੀ ਅਤੇ ਸਿਖਲਾਈ ਮੰਤਰੀ, ਸ਼੍ਰੀ ਅਮਨ ਅਰੋੜਾ ਨੇ 21ਵੀਂ ਸ੍ਰੀ ਜਗਨਨਾਥ ਰੱਥ ਯਾਤਰਾ ਸਬੰਧੀ ਰਾਮ ਮੰਦਿਰ, ਮੰਡੀ ਗੋਬਿੰਦਗੜ੍ਹ ਵਿਖੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਇਸ ਮੌਕੇ ਸ਼੍ਰੀ ਅਰੋੜਾ ਨੇ ਕਿਹਾ ਕਿ ਸਾਰੇ ਧਰਮ ਭਾਈਚਾਰਕ ਸਾਂਝ ਦਾ....
ਨਹਿਰੀ ਪਾਣੀ ਅਤੇ ਬਿਜਲੀ ਦੀ ਨਿਰਵਿਘਨ ਸਪਲਾਈ ਨੇ ਕਿਸਾਨਾਂ ਦੇ ਚਿਹਰਿਆਂ 'ਤੇ ਰੌਣਕਾਂ ਲਿਆਂਦੀਆਂ
ਕਿਸਾਨਾਂ ਨੇ ਮੁੱਖ ਮੰਤਰੀ ਅਤੇ ਜਲ ਸਰੋਤ ਮੰਤਰੀ ਮੀਤ ਹੇਅਰ ਦਾ ਕੀਤਾ ਧੰਨਵਾਦ ਨਹਿਰੀ ਪਾਣੀ ਦੀ ਵਰਤੋਂ ਵਧਣ ਨਾਲ ਧਰਤੀ ਹੇਠਲੇ ਪਾਣੀ ਦੀ ਹੋ ਰਹੀ ਹੈ ਬੱਚਤ: ਮੀਤ ਹੇਅਰ ਜ਼ਿਲ੍ਹਾ ਬਰਨਾਲਾ ਵਿੱਚ ਝੋਨੇ ਦੀ ਲੁਆਈ ਦਾ 60 ਤੋਂ 65 ਫ਼ੀਸਦੀ ਕੰਮ ਮੁਕੰਮਲ ਬਰਨਾਲਾ, 30 ਜੂਨ : ਮੌਜੂਦਾ ਝੋਨੇ ਦੇ ਸੀਜ਼ਨ ਦੌਰਾਨ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਯੋਗ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਦਿੱਤੀ ਜਾ ਰਹੀ ਨਿਰਵਿਘਨ ਨਹਿਰੀ ਪਾਣੀ ਅਤੇ ਬਿਜਲੀ ਦੀ ਸਪਲਾਈ ਨਾਲ ਕਿਸਾਨਾਂ ਦੇ ਚਿਹਰਿਆਂ ‘ਤੇ ਰੌਣਕਾਂ ਪਰਤੀਆਂ ਹਨ....
ਸਪੀਕਰ ਸੰਧਵਾਂ ਨੇ ਸਾਬਕਾ ਡਿਪਟੀ ਸਪੀਕਰ ਬੀਰ ਦਵਿੰਦਰ ਸਿੰਘ ਦੇ ਅਕਾਲ ਚਲਾਣੇ ‘ਤੇ ਡੂੰਘਾ ਦੁੱਖ ਪ੍ਰਗਟਾਇਆ
ਫਰੀਦਕੋਟ, 30 ਜੂਨ : ਪੰਜਾਬ ਵਿਧਾਨ ਸਭਾ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਸਾਬਕਾ ਡਿਪਟੀ ਸਪੀਕਰ ਸ. ਬੀਰ ਦਵਿੰਦਰ ਸਿੰਘ ਦੇ ਅਕਾਲ ਚਲਾਣੇ 'ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਇੱਥੋਂ ਜਾਰੀ ਬਿਆਨ ਵਿੱਚ ਸਪੀਕਰ ਸ. ਸੰਧਵਾਂ ਨੇ ਕਿਹਾ ਕਿ ਪ੍ਰੋੜ ਸਿਆਸਤਦਾਨ, ਉੱਘੇ ਵਕਤਾ ਅਤੇ ਲੇਖਕ ਅਤੇ ਪੰਜਾਬ ਵਿਧਾਨ ਸਭਾ ਦੇ ਡਿਪਟੀ ਸਪੀਕਰ ਰਹੇ ਸ. ਬੀਰ ਦਵਿੰਦਰ ਸਿੰਘ ਦੇ ਵਿਛੋੜੇ ਨਾਲ ਅਸੀਂ ਇੱਕ ਵਿਲੱਖਣ ਸ਼ਖਸੀਅਤ ਤੋਂ ਵਾਂਝੇ ਹੋ ਗਏ ਹਾਂ। ਉਨ੍ਹਾਂ ਅਕਾਲ ਪੁਰਖ ਅੱਗੇ ਅਰਦਾਸ ਕੀਤੀ ਕਿ ਉਹ ਵਿਛੜੀ ਰੂਹ....