ਮਾਲਵਾ

ਕੈਬਨਿਟ ਮੰਤਰੀ ਅਰੋੜਾ ਵੱਲੋਂ ਬਡਰੁੱਖਾਂ ਵਿਖੇ ਰਾਜ ਪੱਧਰੀ ਬਰਸੀ ਸਮਾਗਮ ਦੌਰਾਨ ਸ਼ੇਰ-ਏ-ਪੰਜਾਬ ਮਹਾਰਾਜਾ ਰਣਜੀਤ ਸਿੰਘ ਨੂੰ ਸ਼ਰਧਾ ਦੇ ਫੁੱਲ ਭੇਂਟ
ਮਹਾਰਾਜਾ ਰਣਜੀਤ ਸਿੰਘ ਵੱਲੋਂ ਪਾਏ ਪੂਰਨਿਆਂ ਤੇ ਦਿਨ-ਰਾਤ ਇੱਕ ਕਰਕੇ ਚੱਲ ਰਹੀ ਹੈ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ : ਅਮਨ ਅਰੋੜਾ ਕੈਬਨਿਟ ਮੰਤਰੀ ਵੱਲੋਂ ਪਿੰਡ ਬਡਰੁੱਖਾਂ ਦੇ ਸਰਵਪੱਖੀ ਵਿਕਾਸ ਲਈ ਸਰਕਾਰ ਦੀ ਤਰਫੋਂ ਇੱਕ ਕਰੋੜ ਰੁਪਏ ਦੀ ਗਰਾਂਟ ਦੇਣ ਦਾ ਐਲਾਨ ਬਡਰੁੱਖਾਂ, 29 ਜੂਨ : ਸ਼ੇਰ-ਏ-ਪੰਜਾਬ ਮਹਾਰਾਜਾ ਰਣਜੀਤ ਸਿੰਘ ਦੀ 184ਵੀਂ ਬਰਸੀ ਦੇ ਮੌਕੇ ਤੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸ਼ਰਧਾ ਦੇ ਫ਼ੁੱਲ ਤੇ ਸਤਿਕਾਰ ਭੇਂਟ ਕਰਨ ਲਈ....
ਮੁਸਲਿਮ ਭਾਈਚਾਰੇ ਵੱਲੋਂ ਸੁੰਨੀ ਨੂਰੀ ਜਾਮਾ ਮਸਜਿਦ ਦਾਖਾ ’ਚ ‘ਈਦ ਉੱਲ ਜੂਹਾਂ’ ਮੌਕੇ ਦੇਸ਼ ਦੀ ਖੁਸ਼ਹਾਲੀ ਤੇ ਭਲੇ ਲਈ ਕੀਤੀ ਨਿਮਾਜ਼ ਅਦਾ
ਮੁੱਲਾਂਪੁਰ ਦਾਖਾ 29 ਜੂਨ (ਸਤਵਿੰਦਰ ਸਿੰਘ ਗਿੱਲ) : ਦੇਸ਼ ਦੀ ਏਕਤਾ, ਅਖੰਡਤਾ, ਦੇਸ਼ ਦੀ ਖੁਸ਼ਹਾਲੀ ਅਤੇ ਸ਼ਾਂਤੀ ਲਈ ਮੁਸਲਮਾਨ ਭਾਈਚਾਰੇ ਵੱਲੋਂ ‘ਈਦ-ਊੱਲ-ਜੂਹਾਂ’ ਦੇ ਪਵਿੱਤਰ ਦਿਨ ’ਤੇ ਅੱਜ ਸੁੰਨੀ ਨੂਰੀ ਜਾਮਾ ਮਸਜਿਦ ਦਾਖਾ (ਲੁਧਿ) ਵਿਖੇ ਨਿਮਾਜ਼ ਅਦਾ ਕੀਤੀ ਗਈ। ਮੁਸਲਮਾਨ ਭਾਈਚਾਰੇ ਦੇ ਲੋਕਾਂ ਨੇ ਇੱਕ ਦੂਜੇ ਦੇ ਗਲੇ ਮਿਲਕੇ ‘ਈਦ-ਊੱਲ-ਜੂਹਾਂ’ ਦੇ ਪਵਿੱਤਰ ਦਿਨ ਦੀ ਵਧਾਈ ਦਿੱਤੀ। ਇਸ ਮੌਕੇ ਸੁੰਨੀ ਨੂਰੀ ਜਾਮਾ ਮਸਜਿਦ ਦਾਖਾ (ਲੁਧਿ:) ਦੇ ਮੌਲਵੀ ਇਮਾਮ ਮੁਹੰਮਦ ਮਤਿਉਰ ਰਹਿਮਾਨ ਨੇ ਅੱਲਾ ਤਾਲਾ ਵੱਲੋਂ....
ਮਾਨ ਸਰਕਾਰ ਵੱਲੋਂ ਬਿਜਲੀ ਨਿਰਵਿਘਨ ਦੇਣ ’ਤੇ ਪਿੰਡ ਬਾਸੀਆਂ ਬੇਟ ਵਿਖੇ ਲੱਡੂ ਵੰਡੇ
ਮੁੱਲਾਂਪੁਰ ਦਾਖਾ 29 ਜੂਨ (ਸਤਵਿੰਦਰ ਸਿੰਘ ਗਿੱਲ) : ਆਮ ਆਦਮੀ ਪਾਰਟੀ ਵੱਲੋਂ ਸੱਤਾ ਵਿੱਚ ਆਉਣ ਤੋਂ ਪਹਿਲਾ ਵਿਧਾਨ ਸਭਾ ਚੋਣਾਂ ਸਮੇਂ ਜੋ ਵਾਅਦੇ ਪੰਜਾਬ ਦੇ ਕਿਸਾਨਾਂ ਨਾਲ ਕੀਤੇ ਸਨ, ਉਨ੍ਹਾਂ ਨੂੰ ਪੰਜਾਬ ਦੇ ਮੁੱਖ ਮੰਤਰੀ ਸ੍ਰ ਭਗਵੰਤ ਸਿੰਘ ਮਾਨ ਦੀ ਸਰਕਾਰ ਵੱਲੋਂ ਇਨਬਿਨ ਪੂਰਾ ਕੀਤਾ ਜਾ ਰਿਹਾ ਹੈ। ਜਿਸ ਨਾਲ ਹਰ ਵਰਗ ਖੁਸ਼ ਨਜ਼ਰ ਆ ਰਿਹਾ ਹੈ, ਉਕਤ ਸ਼ਬਦਾਂ ਦਾ ਪ੍ਰਗਟਾਵਾ ਹਲਕਾ ਦਾਖਾ ਦੇ ਪਿੰਡ ਬਾਸੀਆਂ ਬੇਟ ਦੇ ਵਸਨੀਕ ਤੇ ਆਪ ਆਗੂ ਸ੍ਰ ਬੇਅੰਤ ਸਿੰਘ ਬੱਲ, ਪ੍ਰਧਾਨ ਗੁਰਜੀਤ ਸਿੰਘ ਬੱਲ ਨੇ ਸ਼ਾਂਝੇ ਤੌਰ....
ਪਿੰਡ ਜਾਂਗਪੁਰ ਦੀ ਈਦਗਾਹ ’ਤੇ ਮੁਸਲਮਾਨ ਭਾਈਚਾਰੇ ਨੇ ‘ਈਦ-ਊੱਲ-ਜੂਹਾਂ’ ਦਾ ਤਿਉਹਾਰ ਹਰਸ਼ੋ-ਹਲਾਸ਼ ਨਾਲ ਮਨਾਇਆ 
ਮੁੱਲਾਂਪੁਰ ਦਾਖਾ 29 ਜੂਨ (ਸਤਵਿੰਦਰ ਸਿੰਘ ਗਿੱਲ) : ਸਥਾਨਕ ਕਸਬੇ ਦੇ ਲਾਗਲੇ ਪਿੰਡ ਜਾਂਗਪੁਰ ਦੇ ਈਦਗਾਹ ਤੇ ਮੁਸਲਮਾਨ ਭਾਈਚਾਰੇ ਵੱਲੋਂ ‘ਈਦ-ਊੱਲ-ਜੂਹਾਂ’ ਦਾ ਪਵਿੱਤਰ ਦਿਨ ਬੜੇ ਹੀ ਹਰਸ਼ੋ-ਹਲਾਸ਼ ਨਾਲ ਮਨਾਇਆ । ਇਸ ਮੌਕੇ ਮੌਲਵੀ ਆਫਿਜ਼ ਇਸਮਾਇਲ ਨੇ ਨਿਮਾਜ਼ ਅਦਾ ਕੀਤੀ। ਮੁਸਲਮਾਨ ਭਾਈਚਾਰੇ ਦੇ ਲੋਕਾਂ ਨੂੰ ‘ਈਦ-ਊੱਲ-ਜੂਹਾਂ’ ਦੇ ਪਵਿੱਤਰ ਦਿਨ ਦੀ ਮੁਬਾਰਕਬਾਦ ਦੇਣ ਲਈ ਹਲਕਾ ਦਾਖਾ ਦੇ ਵਿਧਾਇਕ ਮਨਪ੍ਰੀਤ ਸਿੰਘ ਇਆਲੀ ਦੇ ਛੋਟੇ ਭਰਾ ਤੇ ਉੱਘੇ ਬਿਜਨਿਸ਼ਮੈਨ ਹਰਕਿੰਦਰ ਸਿੰਘ ਗਰੇਵਾਲ ਨੇ ਵਿਸ਼ੇਸ਼ ਤੌਰ ’ਤੇ....
ਈਦ ਉਲ ਅਜ਼ਹਾ ਦਾ ਤਿਉਹਾਰ ਬੜੇ ਉਤਸ਼ਾਹ ਨਾਲ ਮਨਾਇਆ ਗਿਆ
ਰਾਏਕੋਟ, 29 ਜੂਨ (ਚਮਕੌਰ ਸਿੰਘ ਦਿਓਲ) : ਅੱਜ ਰਾਏਕੋਟ ਵਿਖੇ ਮੁਸਲਿਮ ਭਾਈਚਾਰੇ ਵੱਲੋ ਵੱਡੀ ਗਿਣਤੀ ਵਿੱਚ ਇੱਕਠੇ ਹੋ ਕੇ ਬੱਸੀਆਂ ਰੋਡ ਵਿਖੇ ਸਥਿਤ ਈਦਗਾਹ ਵਿਖੇ ਈਦ ਦੀ ਨਮਾਜ਼ ਅਦਾ ਕੀਤੀ ਗਈ। ਈਦ ਦੀ ਨਮਾਜ਼ ਮੁਫਤੀ ਮੁਹੰਮਦ ਕਾਮਰਾਨ ਜੀ ਵੱਲੋਂ ਅਦਾ ਕਾਰਵਾਈ ਗਈ ਇਸ ਮੌਕੇ ਮੁਸਲਿਮ ਭਾਈਚਾਰੇ ਦੇ ਵੱਡੇ ਇਕੱਠ ਨੂੰ ਸੰਬੋਧਨ ਕਰਦਿਆਂ ਮੋਲਵੀ ਮੁਹੰਮਦ ਮੱਖਣ ਨੇ ਕਿਹਾ ਕਿ ਈਦ ਦਾ ਤਿਉਹਾਰ ਭਾਈਚਾਰਕ ਸਾਂਝ ਨੂੰ ਮਜ਼ਬੂਤ ਕਰਦਾ ਹੈ ਸਾਰੇ ਦੇਸ਼ ਵਾਸੀਆਂ ਨੂੰ ਮਿਲ ਜੁਲ ਕੇ ਇਹੋ ਜਿਹੇ ਤਿਉਹਾਰ ਮਨਾਉਣੇ ਚਾਹੀਦੇ....
ਮਾਜਰੀ ਪਿੰਡ ਦੇ 23 ਸਾਲ਼ਾ ਨੌਜਵਾਨ ਦੀ ਕੈਨੇਡਾ ਚ ਹੋਈ ਮੌਤ, ਪਿੰਡ ਮਾਜਰੀ ਚ ਸੋਗ ਦੀ ਲਹਿਰ
ਮੁੱਲਾਂਪੁਰ ਦਾਖਾ 28 ਜੂਨ ( ਸਤਵਿੰਦਰ ਸਿੰਘ ਗਿੱਲ ) : ਕਨੇਡਾ ਚ ਵੱਸਦੇ ਸਵੱਦੀ ਕਲਾਂ ਦੇ ਨਜ਼ਦੀਕੀ ਪਿੰਡ ਮਾਜਰੀ ਦੇ ਜੰਮਪਲ 23 ਸਾਲਾ ਨੌਜਵਾਨ ਏਕਜੋਤ ਸਿੰਘ ਤੂਰ ਪੁੱਤਰ ਕੁਲਵਿੰਦਰ ਸਿੰਘ ਗੋਖੀ ਤੂਰ ਦਾ ਪਿਛਲੇ ਦਿਨੀਂ ਦੇਹਾਂਤ ਹੋ ਗਿਆ ਹੈ।ਮਿਰਤਕ ਏਕਜੋਤ ਸਿੰਘ ਤੂਰ (23) ਦੇ ਚਾਚਾ ਸਰਪੰਚ ਪਰਮਿੰਦਰ ਸਿੰਘ ਤੂਰ ਮਾਜਰੀ ਨੇ ਦਸਿਆ ਕਿ ਕਨੇਡਾ ਦੀ ਟਰੰਟੋ ਮੈਟਰੋਪਾਲੀਟਨ ਯੂਨੀਵਰਸਿਟੀ ਚ ਡਿਗਰੀ ਦੀ ਪੜ੍ਹਾਈ ਕਰ ਚੁੱਕੇ ਏਕਜੋਤ ਤੂਰ ਦੀ ਪੜਾਈ ਪੂਰੀ ਹੋਈ ਸੀ ਤੇ ਉਸ ਨੇ ਡਿਗਰੀ ਪ੍ਰਾਪਤ ਕਰਨੀ ਸੀ,ਇਸ ਦੀ....
ਨਕੋਦਰ ਤੋਂ ਪੁੱਛਗਿੱਛ ਲਈ ਲਿਆਂਦੇ ਤਿੰਨ ਗੈਂਗਸਟਰ ਬਰਨਾਲਾ ਪੁਲਿਸ ਨੂੰ ਚਕਮਾ ਦੇ ਕੇ ਹੋਏ ਫਰਾਰ, ਪੁਲਿਸ ਕਰ ਰਹੀ ਹੈ ਭਾਲ
ਬਰਨਾਲਾ, 28 ਜੂਨ (ਭੁਪਿੰਦਰ ਸਿੰਘ ਧਨੇਰ) : ਨਕੋਦਰ ਤਿੰਨ ਗੈਂਗਸਟਰਾਂ ਨੂੰ ਬਰਨਾਲਾ ਦੀ ਸਿਟੀ ਪੁਲਿਸ ਵੱਲੋਂ ਕਿਸੇ ਕੇਸ ਵਿੱਚ ਬਰਨਾਲਾ ਵਿਖੇ ਪੁੱਛਗਿੱਛ ਲਈ ਲਿਆਂਦਾ ਗਿਆ ਸੀ, ਪਰ ਤਿੰਨੋਂ ਗੈਂਗਸਟਰ ਪੁਲਿਸ ਨੂੰ ਚਕਮਾ ਦੇ ਕੇ ਫਰਾਰ ਹੋ ਜਾਣ ਦੀ ਖਬਰ ਹੈ। ਜਿਸ ਕਾਰਨ ਪੁਲਿਸ ਨੂੰ ਹੱਥਾਂ ਪੈਰਾਂ ਦੀ ਪਈ ਹੋਈ ਹੈ। ਫਰਾਰ ਹੋਏ ਤਿੰਨੋਂ ਗੈਂਗਸਟਰਾਂ ਨੂੰ ਕਾਬੂ ਕਰਨ ਲਈ ਜਿਲ੍ਹਾ ਬਰਨਾਲਾ ਦੀ ਪੁਲਿਸ, ਐਸਟੀਐਫ ਦੀ ਟੀਮ, ਕਮਾਂਡੋ ਅਤੇ ਡਰੋਨ ਦੀ ਮੱਦਦ ਨਾਲ ਭਾਲ ਕੀਤੀ ਜਾ ਰਹੀ ਹੈ। ਮਿਲੀ ਜਾਣਕਾਰੀ ਅਨੁਸਾਰ....
ਡਿਪਟੀ ਕਮਿਸ਼ਨਰ ਵੱਲੋਂ ਭਾਰਤੀ ਫ਼ੌਜ ਦੇ ਸਿਪਾਹੀ ਐਨ.ਡੀ. ਕ੍ਰਿਸ਼ਨਨ ਦਾ ਪ੍ਰਸ਼ੰਸਾ ਪੱਤਰ ਨਾਲ ਸਨਮਾਨ
ਸਿਪਾਹੀ ਨੇ ਆਪਣੀ ਜਾਨ ਦੀ ਪਰਵਾਹ ਨਾ ਕਰਦਿਆਂ ਲੰਘੀ 16 ਜੂਨ ਨੂੰ ਅਚਾਨਕ ਪੈਰ ਫਿਸਲਣ ਕਰਕੇ ਭਾਖੜਾ 'ਚ ਡਿੱਗਣ ਵਾਲੀ ਲੜਕੀ ਦੀ ਬਚਾਈ ਸੀ ਜਾਨ ਪਟਿਆਲਾ, 28 ਜੂਨ : ਪਟਿਆਲਾ ਦੇ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਭਾਰਤੀ ਫ਼ੌਜ ਦੇ ਸਿਪਾਹੀ ਨਵਾਨੀਥਾ ਕ੍ਰਿਸ਼ਨਨ ਡੀ ਦਾ ਅੱਜ ਪ੍ਰਸ਼ੰਸਾ ਪੱਤਰ ਦੇ ਕੇ ਸਨਮਾਨ ਕੀਤਾ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਇਸ ਸਾਹਸੀ ਜਵਾਨ ਨੇ ਲੰਘੀ 16 ਜੂਨ ਨੂੰ ਅਚਾਨਕ ਪੈਰ ਫਿਸਲ ਜਾਣ ਕਰਕੇ ਭਾਖੜਾ ਨਹਿਰ ਵਿੱਚ ਡਿੱਗ ਜਾਣ ਵਾਲੀ ਇੱਕ ਲੜਕੀ ਦੀ ਜਾਨ ਬਚਾਉਣ ਲਈ ਤੇਜ ਪਾਣੀ ਦੇ ਵਹਾਅ....
ਡਿਪਟੀ ਕਮਿਸ਼ਨਰ ਵੱਲੋਂ ਆਯੂਸ਼ਮਾਨ ਭਾਰਤ ਸਰਬੱਤ ਸਿਹਤ ਬੀਮਾ ਯੋਜਨਾ ਦਾ ਜਾਇਜ਼ਾ
ਮੁਫ਼ਤ ਇਲਾਜ ਸਹੂਲਤ ਦਾ ਲਾਭ ਲੈਣ ਲਈ ਲਾਭਪਾਤਰੀ ਆਪਣਾ ਤੇ ਆਪਣੇ ਪਰਿਵਾਰਕ ਜੀਆਂ ਦੇ ਸਮਾਰਟ ਜਰੂਰ ਬਣਵਾਉਣ-ਸਾਕਸ਼ੀ ਸਾਹਨੀ ਕਿਹਾ, 'ਆਯੂਸ਼ਮਾਨ ਕਾਰਡ ਬਣਾਉਣ ਲਈ ਵਿਸ਼ੇਸ਼ ਮੁਹਿੰਮ ਚਲਾਈ' ਪਟਿਆਲਾ, 28 ਜੂਨ : ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਪਟਿਆਲਾ ਜ਼ਿਲ੍ਹੇ ਅੰਦਰ ਆਯੂਸ਼ਮਾਨ ਭਾਰਤ ਸਰਬੱਤ ਸਿਹਤ ਬੀਮਾ ਯੋਜਨਾ ਦਾ ਜਾਇਜ਼ਾ ਲੈਂਦਿਆਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਇਸ ਸਕੀਮ ਤਹਿਤ ਆਪਣਾ ਸਮਾਰਟ ਕਾਰਡ ਬਣਵਾਉਣ ਤੋਂ ਵਾਂਝੇ ਰਹਿ ਗਏ ਲਾਭਪਾਤਰੀਆਂ ਦੇ ਕਾਰਡ ਬਣਾਉਣ ਲਈ ਵਿਸ਼ੇਸ਼ ਮੁਹਿੰਮ ਚਲਾਈ ਗਈ ਹੈ। ਸਾਕਸ਼ੀ....
ਸਿਹਤ ਮੰਤਰੀ ਵੱਲੋਂ ਨੈਸ਼ਨਲ ਮਿਡਵਾਈਫਰੀ ਟਰੇਨਿੰਗ ਇੰਸਟੀਚਿਊਟ (ਐਨ.ਐਮ.ਟੀ.ਆਈ.) ਦਾ ਦੌਰਾ
ਨੈਸ਼ਨਲ ਮਿਡਵਾਈਫ ਐਜੂਕੇਟਰਜ਼ ਦੀ ਸਿਖਲਾਈ ਲਈ ਮਿਡਵਾਈਫਰੀ ਵਰਚੁਅਲ ਰਿਐਲਿਟੀ ਸਿਮੂਲੇਸ਼ਨ ਲੈਬ ਦਾ ਜਾਇਜ਼ਾ ਪਟਿਆਲਾ ਦੀ ਇੰਸਟੀਚਿਊਟ ਮਿਡਵਾਈਫਰੀ ਐਜੂਕੇਟਰਜ਼ ਦੇ ਕਾਡਰ ਨੂੰ ਸਿਖਲਾਈ ਦੇਣ ਵਾਲੀ ਦੇਸ਼ ਦੀ ਤੀਜੀ ਸੰਸਥਾ ਪਟਿਆਲਾ, 28 ਜੂਨ : ਪੰਜਾਬ ਦੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਨੈਸ਼ਨਲ ਮਿਡਵਾਈਫਰੀ ਟਰੇਨਿੰਗ ਇੰਸਟੀਚਿਊਟ (ਐਨ.ਐਮ.ਟੀ.ਆਈ.) ਪਟਿਆਲਾ ਦਾ ਦੌਰਾ ਕੀਤਾ ਅਤੇ ਨੈਸ਼ਨਲ ਮਿਡਵਾਈਫ ਐਜੂਕੇਟਰਜ਼ (ਐਨ.ਐਮ.ਈ.) ਦੀ ਸਿਖਲਾਈ ਲਈ ਤਿਆਰ ਕੀਤੀ ਆਉਣ ਵਾਲੀ ਮਿਡਵਾਈਫਰੀ ਵਰਚੁਅਲ ਰਿਐਲਿਟੀ (ਵੀਆਰ)....
ਪਰਾਲੀ ਦੀ ਸੁਚੱਜੀ ਸਾਂਭ-ਸੰਭਾਲ ਲਈ ਖੇਤੀ ਮਸ਼ੀਨਾਂ 'ਤੇ ਸਬਸਿਡੀ ਪ੍ਰਾਪਤ ਕਰਨ ਲਈ ਕਿਸਾਨਾਂ ਕੋਲੋਂ ਮੰਗੇ ਬਿਨੈ ਪੱਤਰ
ਕਿਸਾਨ ਭਲਾਈ ਵਿਭਾਗ, ਪੰਜਾਬ ਦੇ ਐਗਰੀ ਮਸ਼ੀਨਰੀ ਪੋਰਟਲ https://agrimachinerypb.com ' ਤੇ ਬਿਨੈ ਕਰਨ ਚਾਹਵਾਨ ਡਿਪਟੀ ਕਮਿਸ਼ਨਰ ਨੇ ਜ਼ਿਲ੍ਹੇ ਦੇ ਸਮੂਹ ਕਿਸਾਨਾਂ ਨੂੰ ਕੀਤੀ ਅਪੀਲ ਕਿ ਕਿਸਾਨ ਇਸ ਸਕੀਮ ਦਾ ਵੱਧ ਤੋਂ ਵੱਧ ਲਾਭ ਪ੍ਰਾਪਤ ਕਰਨ ਮਾਲੇਰਕੋਟਲਾ 28 ਜੂਨ : ਮੁੱਖ ਖੇਤੀਬਾੜੀ ਅਫ਼ਸਰ ਡਾ. ਹਰਬੰਸ ਸਿੰਘ ਨੇ ਦੱਸਿਆ ਕਿ ਸਰਕਾਰ ਵੱਲੋਂ ਫ਼ਸਲੀ ਰਹਿੰਦ-ਖੂੰਹਦ ਖ਼ਾਸ ਤੌਰ ਤੇ ਸਾਉਣੀ 2023 ਦੌਰਾਨ ਝੋਨੇ ਦੀ ਪਰਾਲੀ ਦੀ ਸਾਂਭ-ਸੰਭਾਲ ਕਰਨ ਵਿੱਚ ਸਹਾਈ ਖੇਤੀਬਾੜੀ ਮਸ਼ੀਨਾਂ ਉੱਤੇ ਸਬਸਿਡੀ ਮੁਹੱਈਆ....
ਲੰਮੇ ਅਰਸੇ ਬਾਅਦ  ਖੇਤਾਂ ਵਿੱਚ ਪਹੁੰਚਿਆ ਨਹਿਰੀ ਪਾਣੀ : ਪ੍ਰੋ. ਜਸਵੰਤ ਸਿੰਘ ਗੱਜਣਮਾਜਰਾ
ਸਿੰਚਾਈ ਲਈ ਨਹਿਰੀ ਪਾਣੀ ਦੇ ਬੰਦੋਬਸਤ ਸੂਬੇ ਲਈ ਵਰਦਾਨ -ਗੱਜਣਮਾਜਰਾ ਰੰਗਲੇ ,ਖ਼ੁਸ਼ਹਾਲ ਪੰਜਾਬ ਦੀ ਖ਼ੁਸ਼ਹਾਲੀ ਲਈ ਅਹਿਮ ਭੂਮਿਕਾ ਅਦਾ ਕਰੇਗਾ ਨਹਿਰੀ ਪਾਣੀ- ਵਿਧਾਇਕ ਅਮਰਗੜ੍ਹ ਮਾਲੇਰਕੋਟਲਾ 28 ਜੂਨ : ਮੁੱਖ ਮੰਤਰੀ ਸ: ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਕਿਸਾਨਾਂ ਨੂੰ ਖੇਤਾਂ ਦੀਆਂ ਟੇਲਾਂ ਤੱਕ ਸਿੰਚਾਈ ਲਈ ਸਮੇਂ ਸਿਰ ਅਤੇ ਪੂਰਾ ਪਾਣੀ ਮੁਹੱਈਆ ਕਰਵਾਉਣ ਵਾਲੀ ਪੰਜਾਬ ਦੇ ਇਤਿਹਾਸ ਦੀ ਪਹਿਲੀ ਸਰਕਾਰ ਵਜੋਂ ਉੱਭਰੀ ਹੈ । ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਵਿਧਾਇਕ ਅਮਰਗੜ੍ਹ ਨੇ....
ਡਿਪਟੀ ਕਮਿਸ਼ਨਰ ਦੀ ਪ੍ਰਧਾਨਗੀ ‘ਚ ਨਾਰਕੋ ਕੋਆਰਡੀਨੇਸ਼ਨ ਸੈਂਟਰ ਮੈਕਾਨਿਜ਼ਮ ਤਹਿਤ ਗਠਿਤ ਜ਼ਿਲ੍ਹਾ ਪੱਧਰੀ ਕਮੇਟੀ ਦੀ ਮੀਟਿੰਗ
ਆਪਸੀ ਤਾਲਮੇਲ ਵਧਾ ਕੇ ਜ਼ਿਲ੍ਹੇ ਨੂੰ ਨਸ਼ਾ ਮੁਕਤੀ ਵੱਲ ਲਿਜਾਣ ਲਈ ਪੁਰਜ਼ੋਰ ਯਤਨ ਕਰਨ ਸਮੂਹ ਮਹਿਕਮੇ – ਸੰਯਮ ਅਗਰਵਾਲ ਜਨਵਰੀ 2023 ਤੋਂ ਹੁਣ ਤੱਕ ਜ਼ਿਲ੍ਹੇ ’ਚ ਐਨ ਡੀ ਪੀ ਐਸ ਐਕਟ ਤਹਿਤ 116 ਮੁਕੱਦਮਿਆਂ ’ਚ 162 ਦੋਸ਼ੀਆਂ ਦੀ ਗ੍ਰਿਫ਼ਤਾਰ : ਡੀ.ਐਸ.ਪੀ ਇਨ੍ਹਾਂ ਮੁਕੱਦਮਿਆਂ ’ਚ ਕਰੀਬ 08 ਲੱਖ 09 ਹਜ਼ਾਰ ਰੁਪਏ ਦੀ ਡਰੱਗ ਮਨੀ ਬਰਾਮਦ ਮਾਲੇਰਕੋਟਲਾ 28 ਜੂਨ : ਡਿਪਟੀ ਕਮਿਸ਼ਨਰ ਸ੍ਰੀ ਸੰਯਮ ਅਗਰਵਾਲ ਦੀ ਅਗਵਾਈ ਵਿੱਚ ਜ਼ਿਲ੍ਹੇ ’ਚ ਨਸ਼ਾ ਰੋਕੂ ਗਤੀਵਿਧੀਆਂ ਨਾਲ ਸਬੰਧਿਤ “ ਨਾਰਕੋ ਕੋਆਰਡੀਨੇਸ਼ਨ ਸੈਂਟਰ....
ਅੱਠਵੀਂ ਸ਼੍ਰੇਣੀ ਜੁਲਾਈ-2023 ਦੀ ਰੀ-ਅਪੀਅਰ ਪ੍ਰੀਖਿਆ ਲਈ ਸਥਾਪਿਤ ਕੀਤੇ ਪ੍ਰੀਖਿਆ ਕੇਂਦਰਾਂ ਦੇ 100 ਮੀਟਰ ਦੇ ਘੇਰੇ ਅੰਦਰ ਮਨਾਹੀ ਦੇ ਹੁਕਮ ਜਾਰੀ
ਮਾਨਸਾ, 28 ਜੂਨ : ਜ਼ਿਲ੍ਹਾ ਮੈਜਿਸਟਰੇਟ-ਕਮ-ਡਿਪਟੀ ਕਮਿਸ਼ਨਰ ਸ੍ਰੀ ਰਿਸ਼ੀਪਾਲ ਸਿੰਘ ਨੇ ਫੌਜ਼ਦਾਰੀ ਜ਼ਾਬਤਾ ਸੰਘਤਾ 1973 ਦੀ ਧਾਰਾ 144 ਅਧੀਨ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਅੱਠਵੀਂ ਸ਼੍ਰੇਣੀ ਜੁਲਾਈ-2023 ਦੀ ਰੀ-ਅਪੀਅਰ ਦੀਆਂ ਪ੍ਰੀਖਿਆਵਾਂ ਲਈ ਸਥਾਪਿਤ ਕੀਤੇ ਵੱਖ ਵੱਖ ਪ੍ਰੀਖਿਆ ਕੇਂਦਰਾਂ ਦੇ ਨਜ਼ਦੀਕ 100 ਮੀਟਰ ਦੇ ਘੇਰੇ ਅੰਦਰ ਪਾਬੰਦੀ ਦੇ ਹੁਕਮ ਜਾਰੀ ਕੀਤੇ ਹਨ। ਹੁਕਮ ਵਿਚ ਕਿਹਾ ਗਿਆ ਹੈ ਕਿ ਵਾਇਸ ਚੇਅਰਮੈਨ, ਪੰਜਾਬ ਸਕੂਲ ਸਿੱਖਿਆ ਬੋਰਡ, ਐਸ.ਏ.ਐਸ. ਨਗਰ (ਮੋਹਾਲੀ) ਵੱਲੋਂ ਪ੍ਰਾਪਤ ਜਾਣਕਾਰੀ....
ਸੀ-ਪਾਈਟ ਕੈਂਪ ਬੋੜਾਵਾਲ ਵਿਖੇ ਸਰੀਰਿਕ ਤੇ ਲਿਖਤੀ ਤਿਆਰੀ ਦੀ ਮੁਫ਼ਤ ਸਿਖਲਾਈ ਲਈ ਰਜਿਸਟਰੇਸ਼ਨ ਕਰਵਾਉਣ ਨੌਜਵਾਨ-ਕੈਂਪ ਇੰਚਾਰਜ ਅਵਤਾਰ ਸਿੰਘ
ਸੀ.ਆਰ.ਪੀ.ਐਫ., ਬੀ.ਐਸ.ਐਫ, ਨੇਵੀ, ਏਅਰ ਫੋਰਸ, ਸੀ.ਏ.ਪੀ.ਐਫ. ਅਤੇ ਪੰਜਾਬ ਪੁਲਿਸ ਦੀ ਭਰਤੀ ਲਈ ਮੁਫ਼ਤ ਸਿਖਲਾਈ ਸ਼ੁਰੂ ਮਾਨਸਾ, 28 ਜੂਨ : ਪੰਜਾਬ ਸਰਕਾਰ ਦੇ ਰੋਜਗਾਰ ਉਤਪੱਤੀ ਤੇ ਸਿਖਲਾਈ ਵਿਭਾਗ ਦੇ ਅਦਾਰੇ ਸੀ-ਪਾਈਟ ਕੈਂਪ ਪਿੰਡ ਬੋੜਾਵਾਲ ਵਿਖੇ ਜ਼ਿਲ੍ਹਾ ਮਾਨਸਾ, ਸੰਗਰੂਰ ਅਤੇ ਬਰਨਾਲਾ ਦੇ ਸੀ.ਆਰ.ਪੀ.ਐਫ., ਬੀ.ਐਸ.ਐਫ., ਨੇਵੀ, ਏਅਰ ਫੋਰਸ, ਸੀ.ਏ.ਪੀ.ਐਫ. ਅਤੇ ਪੰਜਾਬ ਪੁਲਿਸ ਵਿੱਚ ਭਰਤੀ ਹੋਣ ਦੇ ਚਾਹਵਾਨ ਯੁਵਕਾਂ ਨੂੰ ਸਰੀਰਿਕ ਅਤੇ ਲਿਖਤੀ ਪੇਪਰ ਦੀ ਮੁਫ਼ਤ ਸਿਖਲਾਈ ਦਿੱਤੀ ਜਾਵੇਗੀ। ਇਹ ਜਾਣਕਾਰੀ....