ਮਾਲਵਾ

ਡਿਪਟੀ ਕਮਿਸ਼ਨਰ ਨੇ ਜ਼ਿਲ੍ਹਾ ਪੱਧਰੀ ਨਾਰਕੋ ਕੋਰਡੀਨੇਸ਼ਨ ਸੈਂਟਰ ਕਮੇਟੀ ਅਧੀਨ ਅਧਿਕਾਰੀਆਂ ਨਾਲ ਕੀਤੀ ਮੀਟਿੰਗ
ਨਸ਼ੇ ਨੂੰ ਜੜੋਂ ਖਤਮ ਕਰਨ ਲਈ ਸਮੂਹ ਵਿਭਾਗਾਂ ਨੂੰ ਆਪਸੀ ਤਾਲਮੇਲ ਨਾਲ ਕੰਮ ਕਰਨ ਦੀ ਲੋੜ : ਡਿਪਟੀ ਕਮਿਸ਼ਨਰ ਫਾਜ਼ਿਲਕਾ, 28 ਜੂਨ : ਡਿਪਟੀ ਕਮਿਸ਼ਨਰ ਡਾ. ਸੇਨੂ ਦੁੱਗਲ ਦੀ ਅਗਵਾਈ ਹੇਠ ਜ਼ਿਲ੍ਹਾ ਪੱਧਰੀ ਨਾਰਕੋ ਕੋਰਡੀਨੇਸ਼ਨ ਸੈਂਟਰ ਕਮੇਟੀ ਅਧੀਨ ਵੱਖ—ਵੱਖ ਅਧਿਕਾਰੀਆਂ ਨਾਲ ਮੀਟਿੰਗ ਹੋਈ। ਬੈਠਕ ਦੌਰਾਨ ਕਮੇਟੀ ਵੱਲੋਂ ਨਸ਼ਿਆਂ *ਤੇ ਠਲ ਪਾਉਣ ਲਈ ਕੀਤੀਆਂ ਜਾ ਰਹੀਆਂ ਗਤੀਵਿਧੀਆਂ ਬਾਰੇ ਵਿਚਾਰ—ਵਟਾਂਦਰਾ ਕਰਨ ਦੇ ਨਾਲ—ਨਾਲ ਨਸ਼ਾ ਤਸਕਰਾਂ ਵਿਰੁੱਧ ਹੋਰ ਸਖਤ ਕਦਮ ਚੁੱਕਣ ਸਬੰਧੀ ਚਰਚਾ ਕੀਤੀ ਗਈ। ਮੀਟਿੰਗ ਦੀ....
ਸੜਕਾਂ ਵਿਖੇ ਘੁੰਮਦੇ ਬੇਸਹਾਰਾ ਪਸ਼ੂਆਂ ਦੇ ਢੁੱਕਵੇਂ ਹਲ ਲਈ ਲਗਾਤਾਰ ਹੰਭਲੇ ਜਾਰੀ
ਫਾਜਿਲਕਾ, 28 ਜੂਨ : ਪਿੰਡਾਂ ਅਤੇ ਸੜਕਾ ਵਿਖੇ ਘੁੰਮ ਰਹੇ ਬੇਸਹਾਰਾ ਪਸ਼ੂ ਜੋ ਕਿ ਸੜਕੀ ਦੁਰਘਟਨਾ ਦਾ ਕਾਰਨ ਬਣਦੇ ਹਨ, ਦੇ ਹੱਲਾਂ ਲਈ ਪੰਜਾਬ ਸਰਕਾਰ ਵੱਲੋਂ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ। ਇਸ ਤਹਿਤ ਨਗਰ ਕੌਂਸਲ ਦੇ ਅਧਿਕਾਰੀਆਂ ਤੇ ਕੈਂਟਲ ਪੋਂਡ ਦੇ ਇੰਚਾਰਜ ਸੋਨੂੰ ਕੁਮਾਰ ਵੱਲੋਂ ਬੇਸਹਾਰਾ ਪਸ਼ੂਆਂ ਦੇ ਸੜਕਾਂ *ਤੇ ਘੁੰਮਣ ਨਾਲ ਹੋ ਰਹੇ ਹਾਦਸਿਆਂ ਨੁੰ ਰੋਕਣ ਤਹਿਤ ਕੀਤੇ ਜਾਣ ਵਾਲੇ ਹੱਲਾਂ ਸਬੰਧੀ ਵਿਚਾਰ ਚਰਚਾ ਕੀਤੀ ਗਈ। ਕਾਰਜ ਸਾਧਕ ਅਫਸਰ ਸ੍ਰੀ ਮੰਗਤ ਰਾਮ ਨੇ ਕਿਹਾ ਕਿ ਸਰਕਾਰ ਵੱਲੋਂ ਹਦਾਇਤਾਂ....
ਮੇਰਾ ਸ਼ਹਿਰ ਮੇਰਾ ਮਾਨ ਮੁਹਿੰਮ ਤਹਿਤ, ਸਵੱਛਤਾ ਪੰਦਰਵਾੜਾ ਤਹਿਤ ਸਿੰਗਲ ਯੂਜ਼ ਪਲਾਸਟਿਕ ਖਿਲਾਫ ਕੀਤੀਆਂ ਗਤੀਵਿਧੀਆਂ
ਫਾਜ਼ਿਲਕਾ 28 ਜੂਨ : ਵਧੀਕ ਡਿਪਟੀ ਕਮਿਸ਼ਨਰ ਫਾਜਿਲਕਾ ਸ਼੍ਰੀਮਤੀ ਅਵਨੀਤ ਕੋਰ ਦੇ ਦਿਸ਼ਾ—ਨਿਰਦੇਸ਼ਾ ਅਨੁਸਾਰ ਮੇਰਾ ਸ਼ਹਿਰ ਮੇਰਾ ਮਾਨ ਸਵੱਛਤਾ ਪੰਦਰਵਾੜਾ ਤਹਿਤ ਨਗਰ ਕੋਂਸਲ ਮਿਤੀ ਬੱੱਧ ਸ਼ਡਿਉਲ ਅਨੁਸਾਰ ਪਲਾਸਟਿਕ ਕੈਰੀ ਬੈਗ, ਸਿੰਗਲ ਯੂਜ਼ ਪਲਾਸਟਿਕ, ਥਰਮੋਕੋਲ ਦੀ ਵਰਤੋ ਅਤੇ ਵੇਚਣ ਵਾਲੀਆਂ ਅਤੇ ਨਜਾਈਜ ਕਬਜਾ ਧਾਰਕਾਂ ਖਿਲਾਫ ਕਾਰਵਾਈ ਕੀਤੀ ਗਈ। ਇਸ ਮੁਹਿੰਮ ਤਹਿਤ ਗਾਂਧੀ ਚੋਂਕ, ਰਾਮ ਕੀਰਤਨ ਮੰਦਰ ਰੋਡ ਵਿਖੇ ਵੱਖ—ਵੱਖ ਦੁਕਾਨਾਂ ਤੇ ਛਾਪੇਮਾਰੀ ਕੀਤੀ ਗਈ ਇਸ ਤਹਿਤ ਸਿੰਗਲ ਯੂਜ਼ ਪਲਾਸਟਿਕ ਦੀ ਵਰਤੋਂ ਅਤੇ ਵੇਚਣ....
ਡਿਪਟੀ ਕਮਿਸ਼ਨਰ ਨੇ ਸ੍ਰੀ ਗਊ ਰਕਸ਼ਨੀ ਸਭਾ ਫਾਜ਼ਿਲਕਾ ਗਉਸ਼ਾਲਾ ਵਿਖੇ ਰਹਿੰਦੇ ਗਵਾਲਿਆਂ ਨੂੰ 22 ਕਵਾਟਰ ਕੀਤੇ ਸਪੁਰਦ
ਫਾਜ਼ਿਲਕਾ, 28 ਜੂਨ ; ਸ੍ਰੀ ਗਉ ਰਕਸ਼ਨੀ ਸਭਾ ਫਾਜ਼ਿਲਕਾ ਦੀ ਮੈਨੇਜਮੈਂਟ ਕਮੇਟੀ ਵੱਲੋਂ ਗਉਸ਼ਾਲਾ ਵਿਖੇ 64 ਲੱਖ ਰੁਪਏ ਦੀ ਲਾਗਤ ਨਾਲ ਤਿਆਰ ਕੀਤੇ 22 ਕਵਾਟਰ ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਡਾ. ਸੇਨੂ ਦੁੱਗਲ ਨੇ ਗਵਾਲਿਆਂ ਨੂੰ ਸਪੁਰਦ ਕੀਤੇ। ਇਸ ਮੌਕੇ ਡਿਪਟੀ ਕਮਿਸ਼ਨਰ ਨੇ ਗਵਾਲਿਆਂ ਦੇ ਪਰਿਵਾਰ ਨੂੰ ਕਵਾਟਰ ਸਪੁਰਦ ਕਰਨ ਮੌਕੇ ਜਿਥੇ ਉਨ੍ਹਾਂ ਨੂੰ ਵਧਾਈ ਦਿੱਤੀ ਉਥੇ ਉਨ੍ਹਾਂ ਵੱਲੋਂ ਗਉਆਂ ਦੀ ਸੰਭਾਲ ਵਰਗੇ ਕੀਤੇ ਜਾ ਰਹੇ ਪੁੰਨ ਦੇ ਕੰਮ ਦੀ ਸ਼ਲਾਘਾ ਵੀ ਕੀਤੀ। ਇਸ ਦੌਰਾਨ ਡਿਪਟੀ ਕਮਿਸ਼ਨਰ ਨੇ ਗਉਆਂ ਦੀ ਰਾਖੀ....
ਸਿੰਗਲ ਯੂਜ਼ ਪਲਾਸਟਿਕ ਦੀ ਵਰਤੋਂ ਰੋਕਣ ਲਈ ਪ੍ਰਸ਼ਾਸਨ ਤੇ ਨਗਰ ਕੌਂਸਲ ਸਖ਼ਤ
50 ਕਿਲੋ ਪਾਬੰਦੀਸ਼ੁਦਾ ਪਲਾਸਟਿਕ ਕੀਤਾ ਜਬਤ ਕਿਹਾ, ਕੱਪੜੇ ਦੇ ਬਣੇ ਥੈਲੇ ਦੀ ਵਰਤੋਂ ਕਰਨੀ ਯਕੀਨੀ ਬਣਾਈ ਜਾਵੇ ਫਾਜ਼ਿਲਕਾ, 28 ਜੂਨ : ਸਿੰਗਲ ਯੂਜ਼ ਪਲਾਸਟਿਕ ਦੇ ਮਾੜੇ ਪ੍ਰਭਾਵਾਂ ਕਰ ਕੇ ਪੰਜਾਬ ਸਰਕਾਰ ਵੱਲੋਂ ਇਸ ਉੱਪਰ ਪੂਰਨ ਪਾਬੰਦੀ ਲਗਾਈ ਗਈ ਹੈ। ਜ਼ਿਲ੍ਹਾ ਪ੍ਰਸ਼ਾਸ਼ਨ, ਨਗਰ ਕੌਂਸਲ ਅਤੇ ਪ੍ਰਦੂਸ਼ਣ ਕੰਟਰੋਲ ਬੋਰਡ ਇਸ ਦੀ ਪਾਬੰਦੀ ਨੂੰ ਸੁਚੱਜੇ ਢੰਗ ਨਾਲ ਲਾਗੂ ਕਰਵਾਉਣ ਲਈ ਯਤਨਸ਼ੀਲ ਹਨ। ਬੁੱਧਵਾਰ ਨੂੰ ਡਿਪਟੀ ਕਮਿਸ਼ਨਰ ਡਾ. ਸੇਨੂੰ ਦੁੱਗਲ ਦੇ ਦਿਸ਼ਾ ਨਿਰਦੇਸ਼ਾ ਹੇਠ ਨਗਰ ਕੌਂਸਲ ਅਤੇ ਪੰਜਾਬ ਪ੍ਰਦੂਸ਼ਣ....
ਫੌਜ ਵਿੱਚ ਭਰਤੀ ਲਈ ਨੌਜਵਾਨਾਂ ਲਈ ਸਰੀਰਕ ਅਤੇ ਲਿਖਤੀ ਪੇਪਰ ਦੀ ਮੁਫ਼ਤ ਤਿਆਰੀ ਲਈ ਕੈਂਪ ਸ਼ੁਰੂ : ਦਵਿੰਦਰ ਪਾਲ ਸਿੰਘ
ਫਰੀਦਕੋਟ, 28 ਜੂਨ : ਜੋ ਯੁਵਕ ਫੋਜ, ਸੀ.ਆਰ.ਪੀ.ਐਫ, ਬੀ.ਐਸ.ਐਫ, ਨੇਵੀ, ਏਅਰ ਫੋਰਸ (ਸੀ.ਏ.ਪੀ.ਐਫ) ਅਤੇ ਪੰਜਾਬ ਪੁਲਿਸ ਫੋਰਸ ਆਦਿ ਵਿੱਚ ਭਰਤੀ ਹੋਣਾ ਚਾਹੁੰਦੇ ਹਨ। ਉਨ੍ਹਾਂ ਦੀ ਤਿਆਰੀ ਬਿਲਕੁਲ ਮੁਫਤ ਕਰਵਾਈ ਜਾਵੇਗੀ। ਸਰੀਰਕ ਅਤੇ ਲਿਖਤੀ ਤਿਆਰੀ ਕਰਨ ਦੇ ਲਈ ਫ਼ਰੀਦਕੋਟ, ਫ਼ਿਰੋਜ਼ਪੁਰ, ਫ਼ਾਜ਼ਿਲਕਾ, ਸ੍ਰੀ ਮੁਕਤਸਰ ਸਾਹਿਬ ਅਤੇ ਮੋਗਾ ਜ਼ਿਲ੍ਹੇ ਦੇ ਚਾਹਵਾਨ ਨੌਜਵਾਨ ਛੇਤੀ ਤੋਂ ਛੇਤੀ ਸਵੇਰੇ 07:30 ਵਜੇ ਤੋਂ 11:00 ਵਜੇ ਤੱਕ (ਸੋਮਵਾਰ ਤੋਂ ਸ਼ੁੱਕਰਵਾਰ) ਸੀ-ਪਾਈਟ ਕੈਪ ਹਕੂਮਤ ਸਿੰਘ ਵਾਲਾ ਵਿਖੇ ਦਸਤਾਵੇਜ਼....
ਜ਼ਿਲ੍ਹੇ ਦੇ ਮੁੱਖ ਰਸਤਿਆਂ ਨੂੰ ਸੀ.ਸੀ.ਟੀ.ਵੀ ਕੈਮਰਿਆਂ ਨਾਲ ਜੋੜਿਆਂ ਜਾਵੇਗਾ -ਚੇਅਰਮੈਨ ਸੁਖਜੀਤ ਢਿੱਲਵਾਂ
ਫਰੀਦਕੋਟ 28 ਜੂਨ : ਸਬ ਡਵੀਜਨ ਕੋਟਕਪੂਰਾ ਦੀ ਨੁਹਾਰ ਬਦਲਣ ਲਈ ਡਿਸਟ੍ਰਿਕ ਡਿਵੈਲਪਮੈਂਟ ਪਲਾਨ ਤਿਆਰ ਕਰਨ ਲਈ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ/ਕਰਮਚਾਰੀਆਂ ਦੀ ਵਿਸ਼ੇਸ਼ ਮੀਟਿੰਗ ਜ਼ਿਲ੍ਹਾ ਯੋਜਨਾ ਕਮੇਟੀ ਦੇ ਚੇਅਰਮੈਨ ਸ. ਸੁਖਜੀਤ ਸਿੰਘ ਢਿੱਲਵਾਂ ਦੀ ਪ੍ਰਧਾਨਗੀ ਹੇਠ ਹੋਈ। ਇਸ ਮੌਕੇ ਚੇਅਰਮੈਨ ਸ. ਸੁਖਜੀਤ ਸਿੰਘ ਢਿੱਲਵਾਂ ਨੇ ਪੁਲਿਸ ਪ੍ਰਸ਼ਾਸ਼ਨ ਤੋਂ ਕੋਟਕਪੂਰਾ ਵਿਖੇ ਟਰੈਫਿਕ ਦਾ ਹੱਲ ਕਰਨ ਲਈ ਨਵੇਂ ਰੂਟ ਪਲਾਨ ਬਣਾਉਣ ਬਾਰੇ ਅਤੇ ਸ਼ਹਿਰ ਵਿੱਚ ਨਵੇਂ ਕੈਮਰੇ ਲਗਾਉਣ ਸਬੰਧੀ ਬਣਾਏ ਪਲਾਨਾਂ ਬਾਰੇ....
ਪੰਜਾਬ ਸਰਕਾਰ ਲੋਕਾਂ ਦੀ ਸਿਹਤ ਪ੍ਰਤੀ ਹੈ ਸੰਜੀਦਾ-ਸਿਹਤ ਮੰਤਰੀ ਡਾ. ਬਲਬੀਰ ਸਿੰਘ
ਸਿਹਤ ਮੰਤਰੀ ਨੇ ਸਿਵਲ ਹਸਪਤਾਲ ਫਰੀਦਕੋਟ ਦਾ ਕੀਤਾ ਦੌਰਾ ਸੈਕੰਡਰੀ ਸਿਹਤ ਸੰਸਥਾਵਾਂ ਨੂੰ ਅਪਗ੍ਰੇਡ ਕਰਨ ਸਬੰਧੀ ਕੀਤੀਆਂ ਮੀਟਿੰਗਾਂ ਫਰੀਦਕੋਟ, 28 ਜੂਨ : ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਸਿਵਲ ਹਸਪਤਾਲ ਫਰੀਦਕੋਟ ਵਿਖੇ ਪਹੁੰਚ ਕੇ ਇਲਾਕਾ ਨਿਵਾਸੀਆਂ ਨੂੰ ਸਿਹਤ ਸਹੂਲਤਾਂ ਸਬੰਧੀ ਦਰਪੇਸ਼ ਆ ਰਹੀਆਂ ਮੁਸ਼ਕਿਲਾਂ ਸਬੰਧੀ ਵਿਸਥਾਰਪੂਰਵਕ ਜਾਣਕਾਰੀ ਇਕੱਤਰ ਕੀਤੀ। ਇਸ ਦੌਰੇ ਦੌਰਾਨ ਸਿਵਲ ਸਰਜਨ ਡਾ. ਅਨਿਲ ਗੋਇਲ ਨੇ ਇੱਕ ਪੀ.ਪੀ.ਟੀ (ਪਾਵਰ ਪੁਆਇੰਟ ਪਰੈਂਜਨਟੇਸ਼ਨ) ਰਾਹੀਂ....
ਵਿਧਾਇਕ ਚੌਧਰੀ ਮਦਨ ਲਾਲ ਬੱਗਾ ਵਲੋਂ ਸੈਸ਼ਨ ਚੋਂਕ ਤੋਂ ਹੈਬੋਵਾਲ ਵਾਲੀ ਮੁੱਖ ਸੜ੍ਹਕ ਦੇ ਨਿਰਮਾਣ ਕਾਰਜ਼ਾਂ ਦਾ ਉਦਘਾਟਨ
ਲੁਧਿਆਣਾ, 28 ਜੂਨ : ਵਿਧਾਨ ਸਭਾ ਹਲਕਾ ਉੱਤਰੀ ਦੇ ਵਿਕਾਸ ਕਾਰਜ਼ ਨਿਰੰਤਰ ਜਾਰੀ ਹਨ ਅਤੇ ਹਲਕੇ ਦੀ ਨੁਹਾਰ ਬਦਲਣ ਵਿੱਚ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਵਿਧਾਇਕ ਚੌਧਰੀ ਮਦਨ ਲਾਲ ਬੱਗਾ ਵਲੋਂ ਸਥਾਨਕ ਸੈਸ਼ਨ ਚੋਂਕ ਤੋਂ ਹੈਬੋਵਾਲ ਚੌਂਕ ਤੱਕ ਦੰਡੀ ਸਵਾਮੀ ਵਾਲੇ ਰੋਡ ਦੀ ਮੁੱਖ ਸੜ੍ਹਕ ਦੇ ਨਿਰਮਾਣ ਕਾਰਜ਼ਾਂ ਦੇ ਉਦਘਾਟਨ ਮੌਕੇ ਕੀਤਾ। ਇਸ ਮੌਕੇ ਉਨ੍ਹਾਂ ਦੇ ਨਾਲ ਪੰਡਿਤ ਰਾਜ ਕੁਮਾਰ ਸ਼ਰਮਾ ਤੋਂ ਇਲਾਵਾ ਹਲਕੇ ਦੇ ਹੋਰ ਲੋਕ ਵੀ ਮੌਜੂਦ ਸਨ। ਵਿਧਾਇਕ ਮਦਨ ਲਾਲ ਬੱਗਾ ਨੇ....
ਵਿਧਾਇਕ ਰਾਜਿੰਦਰਪਾਲ ਕੌਰ ਛੀਨਾ ਵਲੋਂ 11 ਕੇ ਵੀ ਰੇਰੂ ਸਾਹਿਬ ਰੋਡ ਫੀਡਰ ਦਾ ਉਦਘਾਟਨ
ਲੁਧਿਆਣਾ, 28 ਜੂਨ : ਵਿਧਾਨ ਸਭਾ ਹਲਕਾ ਲੁਧਿਆਣਾ ਦੱਖਣੀ ਤੋਂ ਵਿਧਾਇਕ ਰਾਜਿੰਦਰਪਾਲ ਕੌਰ ਛੀਨਾ ਵਲੋਂ 11 ਕੇ ਵੀ ਰੇਰੂ ਸਾਹਿਬ ਰੋਡ ਫੀਡਰ ਦਾ ਉਦਘਾਟਨ ਕੀਤਾ ਗਿਆ, ਇਸ ਨਵੇਂ ਫੀਡਰ ਤੇ ਲਗਭਗ 54 ਲੱਖ ਰੁਪਏ ਦੀ ਲਾਗਤ ਆਈ ਹੈ। ਇਸ ਮੌਕੇ ਉਨ੍ਹਾਂ ਦੇ ਨਾਲ ਮੁੱਖ ਇੰਜੀਨੀਅਰ ਕੇਂਦਰੀ ਜੌਨ ਇੰਜੀ: ਇੰਦਰਪਾਲ ਸਿੰਘ, ਉਪ-ਮੁੱਖ ਇੰਜੀਨੀਅਰ ਸਿਟੀ ਵੈਸਟ ਸਰਕਲ ਲੁਧਿਆਣਾ ਇੰਜੀ: ਅਨਿਲ ਕੁਮਾਰ ਸ਼ਰਮਾ ਅਤੇ ਵਧੀਕ ਨਿਗਰਾਨ ਇੰਜੀਨੀਅਰ ਜਨਤਾ ਨਗਰ ਮੰਡਲ ਲੁਧਿਆਣਾ ਇੰਜੀ: ਅਮਨਦੀਪ ਸਿੰਘ ਵੀ ਮੌਜੂਦ ਸਨ। ਵਿਧਾਇਕ ਛੀਨਾ....
ਨੈਸ਼ਨਲ ਕਰੀਅਰ ਸਰਵਿਸ ਸੈਂਟਰ (ਅੰਗਹੀਣਾਂ ਲਈ) ਵੱਲੋਂ ਰੋਜ਼ਗਾਰ ਮੇਲਾ ਆਯੋਜਿਤ
ਲੁਧਿਆਣਾ, 28 ਜੂਨ : ਨੈਸ਼ਨਲ ਕਰੀਅਰ ਸਰਵਿਸ ਸੈਂਟਰ ਲੁਧਿਆਣਾ (ਅੰਗਹੀਣਾਂ ਲਈ) ਵੱਲੋਂ ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ (ਡੀ.ਬੀ.ਈ.ਈ.) ਦੇ ਸਹਿਯੋਗ ਨਾਲ ਸਥਾਨਕ ਗਿੱਲ ਰੋਡ ਸੈਂਟਰ ਵਿਖੇ ਰੋਜ਼ਗਾਰ ਮੇਲੇ ਦਾ ਆਯੋਜਨ ਕੀਤਾ ਗਿਆ ਜਿਸ ਵਿੱਚ 47 ਦਿਵਿਆਂਗ ਨੌਜਵਾਨਾਂ ਵਲੋਂ ਸ਼ਮੂਲੀਅਤ ਕੀਤੀ ਗਈ। ਇਸ ਸਬੰਧੀ ਨੈਸ਼ਨਲ ਕਰੀਅਰ ਸਰਵਿਸ ਸੈਂਟਰ ਲੁਧਿਆਣਾ ਦੇ ਸਹਾਇਕ ਡਾਇਰੈਕਟਰ ਸ੍ਰੀ ਆਸ਼ੀਸ਼ ਕੁੱਲੂ ਨੇ ਵਿਸਥਾਰ ਨਾਲ ਜਾਣਕਾਰੀ ਦਿੰਦਿਆਂ ਦੱਸਿਆ ਕਿ ਡੀ.ਬੀ.ਈ.ਈ. ਦੇ ਸਹਿਯੋਗ ਨਾਲ ਕਰਵਾਏ ਗਏ ਰੋਜ਼ਗਾਰ ਮੇਲੇ ਦੌਰਾਨ....
ਸੰਸਦ ਮੈਂਬਰ ਅਰੋੜਾ ਨੇ ਯੂ.ਕੇ ਪਾਰਲੀਮੈਂਟ ਦਾ ਦੌਰਾ ਕੀਤਾ; ਹਾਊਸ ਦੇ ਕੰਮਕਾਜ ਦੀ ਸ਼ਲਾਘਾ ਕੀਤੀ
ਲੁਧਿਆਣਾ, 28 ਜੂਨ : ਲੁਧਿਆਣਾ ਤੋਂ 'ਆਪ' ਦੇ ਸੰਸਦ ਮੈਂਬਰ (ਰਾਜ ਸਭਾ) ਸੰਜੀਵ ਅਰੋੜਾ ਜੋ ਕਿ ਇਸ ਸਮੇਂ ਯੂਨਾਈਟਿਡ ਕਿੰਗਡਮ (ਯੂ.ਕੇ.) ਦੇ ਨਿੱਜੀ ਦੌਰੇ 'ਤੇ ਹਨ, ਨੇ ਉੱਥੇ ਸੰਸਦ ਦਾ ਦੌਰਾ ਕੀਤਾ ਅਤੇ ਚੱਲ ਰਹੇ ਸੈਸ਼ਨ ਨੂੰ ਦੇਖਿਆ। ਵਰਿੰਦਰ ਸ਼ਰਮਾ, ਜੋ ਈਲਿੰਗ, ਸਾਊਥਾਲ ਲਈ ਲੇਬਰ ਐਮਪੀ ਹਨ, ਅਤੇ 19 ਜੁਲਾਈ 2007 ਤੋਂ ਲਗਾਤਾਰ ਐਮ.ਪੀ ਹਨ, ਨੇ ਉਹਨਾਂ ਦਾ ਸਵਾਗਤ ਕੀਤਾ। ਵਰਿੰਦਰ ਸ਼ਰਮਾ ਦਾ ਜਨਮ ਭਾਰਤ ਵਿੱਚ ਹੋਇਆ ਸੀ ਅਤੇ ਉਹ ਪੰਜਾਬੀ, ਹਿੰਦੀ ਅਤੇ ਉਰਦੂ ਚੰਗੀ ਤਰ੍ਹਾਂ ਬੋਲਦਾ ਹਨ। ਜਦੋਂ ਤੋਂ....
ਵਿਜੀਲੈਂਸ ਨੇ ਜ਼ਿਲ੍ਹਾ ਪ੍ਰੀਸ਼ਦ ਤੇ ਪੰਚਾਇਤ ਸੰਮਤੀ ਵਿੱਚ ਗੈਰਕਾਨੂੰਨੀ ਤਰੀਕਿਆਂ ਨਾਲ ਰੈਗੂਲਰ ਹੋਏ ਕਰਮਚਾਰੀਆਂ ਦੀ ਜਾਰੀ ਕੀਤੀ ਲਿਸਟ
ਮੋਹਾਲੀ, 28 ਜੂਨ : ਪੰਜਾਬ ਸਰਕਾਰ ਦੀ ਭ੍ਰਿਸ਼ਟਾਚਾਰ ਵਿਰੋਧੀ ਮੁਹਿੰਮ ਦੇ ਚਲਦਿਆਂ ਵਿਜੀਲੈਂਸ ਬਿਓਰੋ ਦੇ ਕੰਮ ਵਿੱਚ ਵੀ ਤੇਜੀ ਆ ਗਈ ਲਗਦੀ ਹੈ। ਭ੍ਰਿਸ਼ਟਾਚਾਰ ਵਿੱਚ ਲਿਪਤ ਤਹਿਸਲਦਾਰਾਂ ਦੀ ਲਿਸਟ ਜਾਰੀ ਕਰਨ ਤੋ ਬਾਅਦ ਵਿਜੀਲੈਂਸ ਬਿਊਰੋ ਦੇ ਮੁੱਖ ਦਫ਼ਤਰ ਮੋਹਾਲੀ ਵੱਲੋਂ ਇੱਕ ਹੋਰ ਲਿਸਟ ਜਾਰੀ ਕਰ ਦਿੱਤੀ ਗਈ ਹੈ ਜਿਸ ਨਾਲ ਪੰਚਾਇਤ ਸੰਮਤੀਆਂ ਤੇ ਜ਼ਿਲ੍ਹਾ ਪ੍ਰੀਸ਼ਦ ਜਿਹੇ ਅਦਾਰਿਆਂ ਵਿੱਚ ਹੜਕੰਪ ਮਚਨਾ ਲਾਜ਼ਮੀ ਹੈ। ਵਿਜੀਲੈਂਸ ਬਿਓਰੋ ਮੋਹਾਲੀ ਵੱਲੋਂ ਸੂਬੇ ਭਰ ਦੇ ਵੱਖ ਵੱਖ ਜ਼ਿਲਿਆ ਦੀਆਂ ਜ਼ਿਲ੍ਹਾ....
ਰਾਏਕੋਟ 'ਚ 30 ਬਿਸਤਰਿਆਂ ਵਾਲਾ ਨਵਾਂ ਜੱਚਾ-ਬੱਚਾ ਹਸਪਤਾਲ ਅਗਲੇ ਕੁਝ ਦਿਨਾਂ ਵਿੱਚ ਹੋਵੇਗਾ ਸ਼ੁਰੂ : ਡਾ ਬਲਬੀਰ ਸਿੰਘ
ਪੰਜਾਬ 'ਚ ਸਰਕਾਰੀ ਸਿਹਤ ਸੇਵਾਵਾਂ 'ਚ ਤੇਜ਼ੀ ਨਾਲ ਤਬਦੀਲੀ ਆ ਰਹੀ ਹੈ : ਕੈਬਨਿਟ ਮੰਤਰੀ ਪੰਜਾਬ 'ਚ 550 ਹਾਊਸ ਸਰਜਨਾਂ ਦੀ ਭਰਤੀ ਮੁਕੰਮਲ, 31 ਲੱਖ ਲੋਕਾਂ ਨੇ ਆਮ ਆਦਮੀ ਕਲੀਨਿਕਾਂ ਦੀਆਂ ਸੇਵਾਵਾਂ ਦਾ ਲਿਆ ਲਾਭ ਰਾਏਕੋਟ, 28 ਜੂਨ (ਚਮਕੌਰ ਸਿੰਘ ਦਿਓਲ) : ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ: ਬਲਬੀਰ ਸਿੰਘ ਵਲੋਂ ਅੱਜ ਸਥਾਨਕ ਸਿਵਲ ਹਸਪਤਾਲ ਦਾ ਦੌਰਾ ਕਰਦੇ ਹੋਏ ਉੱਥੇ ਨਵੇਂ ਬਣ ਰਹੇ ਜੱਚਾ-ਬੱਚਾ ਹਸਪਤਾਲ ਦਾ ਨਰੀਖਣ ਕੀਤਾ, ਇਸ ਮੌਕੇ ਉਨ੍ਹਾਂ ਨਾਲ ਹਲਕਾ ਵਿਧਾਇਕ ਹਾਕਮ ਸਿੰਘ ਠੇਕੇਦਾਰ, ਪੰਜਾਬ ਹੈਲਥ....
ਪੰਜਾਬ 'ਚ 1000 ਨਵੇਂ ਆਂਗਣਵਾੜੀ ਕੇਂਦਰ ਖੋਲ੍ਹੇ ਜਾਣਗੇ : ਡਾ. ਬਲਜੀਤ ਕੌਰ
ਆਂਗਣਵਾੜੀ ਵਰਕਰਾਂ ਦੀਆਂ 6000 ਅਸਾਮੀਆਂ ਜਲਦ ਭਰੀਆਂ ਜਾਣਗੀਆਂ - ਡਾ. ਬਲਜੀਤ ਕੌਰ ਆਂਗਣਵਾੜੀ ਵਰਕਰਾਂ ਨੂੰ ਸਮਾਰਟ ਫ਼ੋਨ ਮਿਲਣਗੇ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਵਲੋਂ ਬਿਰਧ ਆਸ਼ਰਮਾਂ ਦਾ ਵੀ ਨਿਰੀਖਣ ਦੋਰਾਹਾ, 28 ਜੂਨ : ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਵਲੋਂ ਜਾਣਕਾਰੀ ਦਿੰਦਿਆਂ ਦੱਸਿਆ ਗਿਆ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ 1000 ਨਵੇਂ ਆਂਗਣਵਾੜੀ ਕੇਂਦਰ ਖੋਲ੍ਹਣ ਦੇ ਨਾਲ-ਨਾਲ ਸਕੀਮਾਂ....