ਮਾਲਵਾ

ਹਲਕਾ ਵਿਧਾਇਕ ਨੇ ਬਲਾਕ ਸ੍ਰੀ ਮੁਕਤਸਰ ਸਾਹਿਬ ਵਿਖੇ ਬਲਾਕ ਪੱਧਰੀ ਖੇਡਾਂ ਦੀ ਕਰਵਾਈ ਸ਼ੁਰੁਆਤ
ਖੇਡਾਂ ਵਤਨ ਪੰਜਾਬ ਦੀਆਂ 2024 ਸੀਜ਼ਨ-3’ ਸ੍ਰੀ ਮੁਕਤਸਰ ਸਾਹਿਬ, 09 ਸਤੰਬਰ 2024 : ਪੰਜਾਬ ਸਰਕਾਰ, ਖੇਡ ਵਿਭਾਗ ਪੰਜਾਬ ਅਤੇ ਜ਼ਿਲ੍ਹਾ ਪ੍ਰਸ਼ਾਸਨ ਸ੍ਰੀ ਮੁਕਤਸਰ ਸਾਹਿਬ ਦੇ ਸਹਿਯੋਗ ਨਾਲ ‘ਖੇਡਾਂ ਵਤਨ ਪੰਜਾਬ ਦੀਆਂ 2024 ਸੀਜ਼ਨ-3’ ਤਹਿਤ ਬਲਾਕ ਸ੍ਰੀ ਮੁਕਤਸਰ ਸਾਹਿਬ ਦੇ ਗੁਰੂ ਗੋਬਿੰਦ ਸਿੰਘ ਖੇਡ ਸਟੇਡੀਅਮ, ਵਿਖੇ ਬਲਾਕ ਪੱਧਰੀ ਖੇਡ ਮੁਕਾਬਲੇ ਸ਼ੁਰੂ ਕਰਵਾਏ ਗਏ, ਇਨ੍ਹਾਂ ਖੇਡ ਮੁਕਾਬਲਿਆਂ ਦਾ ਉਦਘਾਟਨ ਹਲਕਾ ਵਿਧਾਇਕ ਸ੍ਰੀ ਮੁਕਤਸਰ ਸਾਹਿਬ, ਸ੍ਰੀ ਜਗਦੀਪ ਸਿੰਘ ਕਾਕਾ ਬਰਾੜ ਨੇ ਕੀਤਾ। ਇਸ ਮੌਕੇ ਵਿਖੇ....
ਡਿਪਟੀ ਕਮਿਸ਼ਨਰ ਨੇ ਅਧਿਆਪਕਾਂ ਨੂੰ ਆਪਣੀ ਜ਼ਿੰਮੇਵਾਰੀ ਨੂੰ ਦਿਲੋਂ ਅਤੇ ਤਨਦੇਹੀ ਨਾਲ ਨਿਭਾਉਣ ਦਾ ਦਿੱਤਾ ਸੁਨੇਹਾ
ਸ੍ਰੀ ਮੁਕਤਸਰ ਸਾਹਿਬ, 09 ਸਤੰਬਰ 2024 : ਦਸਮੇਸ਼ ਗਰਲਜ਼ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਬਾਦਲ ਵਿਖੇ ਸਕੂਲ ਮੈਨੇਜਮੈਂਟ ਕਮੇਟੀ ਦੇ ਚੇਅਰਮੈਨ-ਕਮ-ਡਿਪਟੀ ਕਮਿਸ਼ਨਰ ਸ੍ਰੀ ਮੁਕਤਸਰ ਸਾਹਿਬ ਸ੍ਰੀ ਰਾਜੇਸ਼ ਤ੍ਰਿਪਾਠੀ, ਆਈ.ਏ.ਐੱਸ ਵੱਲੋਂ ਅੱਜ ਸਕੂਲ ਦਾ ਦੌਰਾ ਕੀਤਾ ਗਿਆ। ਇਸ ਮੌਕੇ ਉਨ੍ਹਾਂ ਸਕੂਲ ਦੇ ਪ੍ਰਿੰਸੀਪਲ ਤੇ ਪ੍ਰਸ਼ਾਸਕੀ ਵਿਭਾਗ ਦੇ ਅਧਿਕਾਰੀਆਂ ਨਾਲ ਮੀਟਿੰਗ ਕਰਕੇ ਸਕੂਲ ਵਿੱਚ ਚਲ ਰਹੇ ਕੰਮਾਂ ਬਾਰੇ ਜਾਣਕਾਰੀ ਹਾਸਲ ਕਰਕੇ ਭਵਿੱਖੀ ਵਿਕਾਸ ਦੀਆਂ ਯੋਜਨਾਵਾਂ ਬਾਰੇ ਵਿਚਾਰ ਵਟਾਂਦਰਾ ਕੀਤਾ। ਉਨ੍ਹਾਂ....
ਗਿੱਦੜਬਾਹਾ ਵਿਖੇ ਲੜਕੀਆਂ ਲਈ ਵਿਸ਼ੇਸ਼ ਮੈਗਾ ਪਲੇਸਮੈਂਟ/ਸਵੈਰੋਜ਼ਗਾਰ ਕੈਂਪ 10 ਸਤੰਬਰ ਨੂੰ
ਸ੍ਰੀ ਮੁਕਤਸਰ ਸਾਹਿਬ, 09 ਸਤੰਬਰ 2024 : ਡਿਪਟੀ ਕਮਿਸ਼ਨਰ-ਕਮ-ਚੇਅਰਮੈਨ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਸ੍ਰੀ ਮੁਕਤਸਰ ਸਾਹਿਬ ਸ੍ਰੀ ਰਾਜੇਸ਼ ਤ੍ਰਿਪਾਠੀ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਵਿਭਾਗ ਦੀਆਂ ਹਦਾਇਤਾਂ ਅਨੁਸਾਰ 10 ਸਤੰਬਰ 2024 ਦਿਨ ਮੰਗਲਵਾਰ ਨੂੰ ਐਮ.ਐਮ.ਡੀ.ਡੀ.ਏ.ਵੀ.ਕਾਲਜ, ਗਿੱਦੜਬਾਹਾ ਵਿਖੇ ਲੜਕੀਆਂ ਲਈ ਵਿਸ਼ੇਸ਼ ਮੈਗਾ ਪਲੇਸਮੈਂਟ ਕੈਂਪ ਦਾ ਆਯੋਜਿਨ ਕੀਤਾ ਜਾ ਰਿਹਾ ਹੈ। ਉਹਨਾਂ ਦੱਸਿਆ ਕਿ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਇਸ ਕੈਂਪ ਵਿੱਚ....
ਡਾ. ਜਗਦੀਪ ਚਾਵਲਾ ਸਿਵਲ ਸਰਜਨ ਵਲੋਂ ਜਿਲ੍ਹਾ ਹਸਪਤਾਲ ਸ਼੍ਰੀ ਮੁਕਤਸਰ ਸਾਹਿਬ ਵਲੋਂ ਦਿੱਤੀਆਂ ਜਾ ਰਹੀਆਂ ਸਿਹਤ ਸਹੂਲਤਾਂ ਦਾ ਲਿਆ ਗਿਆ ਜਾਇਜ਼ਾ:
ਸਰਕਾਰੀ ਹਸਪਤਾਲ ਵਿਚ ਆਉਣ ਵਾਲੇ ਲੋਕਾਂ ਨੂੰ ਹੋਰ ਬਿਹਤਰ ਸਿਹਤ ਸਹੂਲਤਾਂ ਦੇਣ ਲਈ ਯੋਗ ਉਪਰਾਲੇ ਕੀਤੇ ਜਾਣਗੇ: ਡਾ. ਜਗਦੀਪ ਚਾਵਲਾ ਸਿਵਲ ਸਰਜਨ ਸ਼੍ਰੀ ਮੁਕਤਸਰ ਸਾਹਿਬ ਸ੍ਰੀ ਮੁਕਤਸਰ ਸਾਹਿਬ, 09 ਸਤੰਬਰ 2024 : ਸਿਵਲ ਸਰਜਨ ਡਾ ਜਗਦੀਪ ਚਾਵਲਾ ਵਲੋਂ ਜਿਲ੍ਹਾ ਹਸਪਤਾਲ ਸ਼੍ਰੀ ਮੁਕਤਸਰ ਸਾਹਿਬ ਵਲੋਂ ਦਿੱਤੀਆਂ ਜਾ ਰਹੀਆ ਸਿਹਤ ਸੇਵਾਵਾਂ ਅਤੇ ਸਹੂਲਤਾਂ ਦਾ ਜਾਇਜ਼ਾ ਲਿਆ ਗਿਆ।ਉਨ੍ਹਾ ਵਲੋਂ ਜੱਚਾ ਬੱਚਾ ਵਾਰਡ, ਸਰਜਰੀ ਵਾਰਡ, ਓਟ ਕਲੀਨਿਕ, ਲੈਬੋਰਟਰੀ ਅਤੇ ਹਸਪਤਾਲ ਵਲੋਂ ਦਿੱਤੀਆਂ ਜਾਂਦੀਆਂ ਵੱਖ ਵੱਖ ਸਿਹਤ....
ਜਿਲ੍ਹਾਂ ਕਾਨੂੰਨੀ ਸੇਵਾਵਾਂ ਅਥਾਰਟੀ, ਸ੍ਰੀ ਮੁਕਤਸਰ ਸਾਹਿਬ ਵਲੋਂ ਕੈਂਪ ਦੌਰਾਨ ਲੜਕੀਆਂ ਨੂੰ ਕੰਮ ਵਾਲੀ ਥਾਂ `ਤੇ ਔਰਤਾਂ ਦਾ ਜਿਨਸੀ ਸ਼ੋਸ਼ਣ ਐਕਟ, 2013  ਸਬੰਧੀ ਦਿੱਤੀ ਗਈ ਜਾਣਕਾਰੀ
ਸ੍ਰੀ ਮੁਕਤਸਰ ਸਾਹਿਬ 9 ਸਤੰਬਰ 2024 : ਸ੍ਰੀ ਰਾਜ ਕੁਮਾਰ, ਜਿਲਾ ਅਤੇ ਸ਼ੈਸਨਜ਼ ਜੱਜ ਸਹਿਤ-ਚੇਅਰਮੈਨ, ਜ਼ਿਲ੍ਹਾਂ ਕਾਨੂੰਨੀ ਸੇਵਾਵਾਂ ਅਥਾਰਟੀ ਦੀ ਰਹਿਨੁਮਾਈ ਹੇਠ ਗੁਰੂ ਨਾਨਕ ਕਾਲਜ, ਸ੍ਰੀ ਮੁਕਤਸਰ ਸਾਹਿਬ ਦੇ ਸਟਾਫ ਅਤੇ ਲੜਕੀਆਂ ਨੂੰ ਕੰਮ ਵਾਲੀ ਥਾਂ `ਤੇ ਔਰਤਾਂ ਦਾ ਜਿਨਸੀ ਸ਼ੋਸ਼ਣ ਐਕਟ, 2013 ਸਬੰਧੀ ਜਾਣਕਾਰੀ ਦੇਣ ਲਈ ਇਕ ਸੈਮੀਨਾਰ ਦਾ ਆਯੋਜਨ ਕੀਤਾ ਗਿਆ। ਇਸ ਸੈਮੀਨਾਰ ਵਿਚ ਡਾ. ਗਗਨਦੀਪ ਕੌਰ, ਸੀ.ਜੀ.ਐੱਮ/ਸਕੱਤਰ ਨੇ ਬਚਿੱਆਂ ਨੂੰ ਕੰਮ ਵਾਲੀ ਥਾਂ ਤੇ ਔਰਤਾਂ ਦਾ ਜਿਨਸੀ ਸੋਸ਼ਣ ਐਕਟ 2013 ਸਬੰਧੀ....
 ਅਪ੍ਰੈਸ਼ਨ ਸੀਲ 8 ਤਹਿਤ ਸ੍ਰੀ ਮੁਕਤਸਰ ਸਾਹਿਬ ਪੁਲਿਸ ਵੱਲੋਂ ਹਰਿਆਣਾ ਅਤੇ ਰਾਜਸਥਾਨ ਪੁਲਿਸ ਨਾਲ ਸਾਂਝੇ ਤੌਰ ’ਤੇ ਚਲਾਇਆ ਸਰਚ ਅਭਿਆਨ
ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੀ ਦੂਸਰੇ ਰਾਜਾਂ ਨਾਲ ਲੱਗਦੀਆਂ ਸਰਹੱਦਾਂ ਨੂੰ ਸੀਲ ਕਰਕੇ ਕੀਤੀ ਚੈਕਿੰਗ ਸ਼ਰਾਰਤੀ ਅਨਸਰਾ ਨੂੰ ਬਖਸ਼ਿਆ ਨਹੀਂ ਜਾਵੇਗਾ:- ਸ਼੍ਰੀ ਤੁਸ਼ਾਰ ਗੁਪਤਾ ਆਈ.ਪੀ.ਐਸ ਸ੍ਰੀ ਮੁਕਤਸਰ ਸਾਹਿਬ, 09 ਸਤੰਬਰ 2024 : ਸ੍ਰੀ ਗੋਰਵ ਯਾਦਵ ਆਈ.ਪੀ.ਐਸ. ਡੀ.ਜੀ.ਪੀ. ਪੰਜਾਬ ਵੱਲੋਂ ਹਰਿਆਣਾ ਵਿੱਖੇ ਹੋ ਰਹੀਆ ਵਿਧਾਨ ਸਭਾ ਚੋਣਾਂ ਦੇ ਮੱਦੇ ਨਜ਼ਰ ਸੂਬਾ ਅੰਦਰ ਨਸ਼ਿਆਂ ਅਤੇ ਮਾੜੇ ਅਨਸਰਾਂ ਖਿਲਾਫ ਮਹਿੰਮ ਵਿੱਢੀ ਗਈ ਹੈ ਜਿਸ ਤਹਿਤ ਅੱਜ ਪੂਰੇ ਪੰਜਾਬ ਵਿੱਚ “ਅਪ੍ਰੈਸ਼ਨ ਸੀਲ 8” ਚਲਾਇਆ ਗਿਆ, ਜਿਸ....
ਸਭ ਤੋਂ ਵੱਧ ਖਤਰਨਾਕ ਜੀਵ ਡੇਂਗੂ ਤੋਂ ਬਚਣ ਲਈ ਕੀਤੇ ਜਾਣ ਢੁਕਵੇਂ ਪ੍ਰਬੰਧ -- ਡਿਪਟੀ ਕਮਿਸ਼ਨਰ
ਡਿਪਟੀ ਕਮਿਸ਼ਨਰ ਸ਼੍ਰੀ ਮੁਕਤਸਰ ਸਾਹਿਬ ਨੇ ਚੱਲ ਰਹੇ ਡੇਂਗੂ ਸੀਜਨ ਦੋਰਾਨ ਡੇਂਗੂ ਤੋਂ ਬਚਾਅ ਲਈ ਵੱਖ ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਕੀਤੀ ਗਈ ਮੀਟਿੰਗ ਮੀਟਿੰਗ ਦੌਰਾਨ ਡੇਂਗੂ ਵਿਰੋਧੀ ਗਤੀਵਿਧੀਆਂ ਕਰਨ ਲਈ ਵੱਖ ਵੱਖ ਵਿਭਾਗਾਂ ਨੂੰ ਦਿੱਤੇ ਨਿਰਦੇਸ਼: ਸ੍ਰੀ ਮੁਕਤਸਰ ਸਾਹਿਬ 9 ਸਤੰਬਰ 2024 : ਸ਼੍ਰੀ ਰਾਜੇਸ਼ ਤ੍ਰਿਪਾਠੀ ਆਈ.ਏ.ਐਸ. ਡਿਪਟੀ ਕਮਿਸ਼ਨਰ ਸ਼੍ਰੀ ਮੁਕਤਸਰ ਸਾਹਿਬ ਨੇ ਚੱਲ ਰਹੇ ਬਰਸਾਤੀ ਸੀਜਨ ਦੌਰਾਨ ਡੇਂਗੂ ਤੋਂ ਬਚਾਅ ਲਈ ਵੱਖ ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਅਹਿਮ ਮੀਟਿੰਗ ਕੀਤੀ। ਮੀਟਿੰਗ....
ਤੇਜ਼ ਰਫਤਾਰ ਕਾਰ ਚਾਲਕ ਨੇ ਮੋਟਰਸਾਈਕਲ ਸਵਾਰ ਪਤੀ-ਪਤਨੀ ਨੂੰ ਮਾਰੀ ਟੱਕਰ, 1 ਦੀ ਮੌਤ
ਫ਼ਿਰੋਜ਼ਪੁਰ, 8 ਸਤੰਬਰ 2024 : ਫ਼ਿਰੋਜ਼ਪੁਰ ਦੇ ਅਮਨਦੀਪ ਹਸਪਤਾਲ ਨੇੜੇ ਕਾਰ ਚਾਲਕ ਨੇ ਤੇਜ਼ ਰਫ਼ਤਾਰ ਅਤੇ ਲਾਪਰਵਾਹੀ ਨਾਲ ਗੱਡੀ ਚਲਾਉਂਦੇ ਹੋਏ ਮੋਟਰਸਾਈਕਲ ਟੱਕਰ ਮਾਰ ਦਿੱਤੀ, ਜਿਸ ਕਾਰਨ ਮੋਟਰਸਾਈਕਲ ਸਵਾਰ ਪਤੀ ਦੀ ਮੌਤ ਹੋ ਗਈ, ਜਦਕਿ ਪਤਨੀ ਬੁਰੀ ਤਰ੍ਹਾਂ ਜ਼ਖਮੀ ਹੋ ਗਈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਥਾਣਾ ਕੁਲਗੜ੍ਹੀ ਦੇ ਏ.ਐਸ.ਆਈ. ਵੇਦ ਪ੍ਰਕਾਸ਼ ਨੇ ਦੱਸਿਆ ਕਿ ਇਸ ਹਾਦਸੇ ਸਬੰਧੀ ਸ਼ਿਕਾਇਤਕਰਤਾ ਇੰਦਰਜੀਤ ਸਿੰਘ ਪੁੱਤਰ ਗੁਰਲਾਲ ਸਿੰਘ ਵਾਸੀ ਪਿੰਡ ਨਸੀਰਾ ਖਿਲਚੀਆਂ ਵੱਲੋਂ ਦਿੱਤੇ ਬਿਆਨਾਂ ਦੇ....
ਪੰਜਾਬ ਸਰਕਾਰ ਪਿੰਡਾਂ ਵਿੱਚ ਖੇਡ ਸੱਭਿਆਚਾਰ ਵਿਕਸਿਤ ਕਰਨ ਲਈ ਤਿਆਰ ਕਰੇਗੀ ਖੇਡ ਮੈਦਾਨ - ਲਾਲਜੀਤ ਭੁੱਲਰ
ਅਬੋਹਰ ਇਲਾਕੇ ਦੇ ਪਿੰਡਾਂ ਦੇ ਛੱਪੜਾਂ ਨੂੰ ਥਾਪਰ ਮਾਡਲ ਨਾਲ ਕੀਤਾ ਜਾਵੇਗਾ ਸਾਫ ਪਿੰਡ ਕਿਲਿਆਂਵਾਲੀ ਵਿੱਚ ਖੇਡ ਸਟੇਡੀਅਮ ਦਾ ਕੀਤਾ ਉਦਘਾਟਨ, ਵਿਕਾਸ ਕਾਰਜਾਂ ਦੇ ਰੱਖੇ ਨੀਹ ਪੱਥਰ ਪੰਜਾਬ ਸਰਕਾਰ ਨੇ ਇਲਾਕੇ ਵਿੱਚ ਕਰਵਾਏ ਕਰੋੜਾਂ ਰੁਪਏ ਦੇ ਵਿਕਾਸ ਕਾਰਜ -ਅਰੁਣ ਨਾਰੰਗ ਅਬੋਹਰ 8 ਸਤੰਬਰ 2024 : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਪਿੰਡਾਂ ਵਿੱਚ ਖੇਡ ਸਹੂਲਤਾਂ ਦੇ ਵਿਕਾਸ ਲਈ ਵੱਡੇ ਪੱਧਰ ਤੇ ਖੇਡ ਮੈਦਾਨ ਤਿਆਰ ਕਰਵਾਏਗੀ। ਇਹ ਗੱਲ ਪੰਜਾਬ ਦੇ ਪੰਚਾਇਤ ਅਤੇ ਟਰਾਂਸਪੋਰਟ....
ਮਰਾੜ੍ਹ ਕਲਾਂ ਵਿਖੇ ਹੋਈ ਅੰਨੇ ਕਤਲ, ਲੁੱਟ ਦੀ ਗੁੱਥੀ ਨੂੰ ਪੁਲਿਸ ਨੇ ਸੁਲਝਾਇਆ, ਪੁੱਤ ਨੇ ਕੀਤਾ ਪਿਤਾ ਦਾ ਕਤਲ
ਸ੍ਰੀ ਮੁਕਤਸਰ ਸਾਹਿਬ, 8 ਸਤੰਬਰ 2024 : ਸ੍ਰੀ ਮੁਕਤਸਰ ਸਾਹਿਬ ਪੁਲਿਸ ਵੱਲੋਂ ਪਿੰਡ ਮਰਾੜ੍ਹ ਕਲਾਂ ਵਿਖੇ ਹੋਈ ਅੰਨੇ ਕਤਲ, ਲੁੱਟ ਦੀ ਗੁੱਥੀ ਨੂੰ ਸੁਲਝਾ ਲਿਆ ਹੈ, ਮ੍ਰਿਤਕ ਲਖਵੀਰ ਸਿੰਘ ਦੇ ਲੜਕੇ ਪਿਆਰਜੀਤ ਸਿੰਘ ਨੇ ਖੁਦ ਹੀ ਰਚੀ ਸੀ ਲੁੱਟ ਦੀ ਝੁਠੀ ਵਾਰਦਾਤ ਅਤੇ ਆਪ ਹੀ ਨਿਕਲਿਆ ਆਪਣੇ ਪਿਤਾ ਦਾ ਕਾਤਲ। ਮੀਡੀਆ ਨੂੰ ਜਾਣਕਾਰੀ ਦਿੰਦੇ ਹੋਏ ਐਸਐਸਪੀ ਤੁਸ਼ਾਰ ਗੁਪਤਾ ਨੇ ਦੱਸਿਆ ਕਿ ਪਿਆਰਜੀਤ ਸਿੰਘ ਪੁੱਤਰ ਲਖਵੀਰ ਸਿੰਘ ਵਾਸੀ ਬਾਜਾ ਮਰਾੜ੍ਹ ਨੇ ਪੁਲਿਸ ਪਾਸ ਬਿਆਨ ਦਿੱਤਾ ਕਿ ਉਹ ਆਪਣੇ ਪਿਤਾ ਲਖਵੀਰ ਸਿੰਘ....
ਸਰਕਾਰੀ ਰਜਿੰਦਰਾ ਹਸਪਤਾਲ ਤੇ ਮੈਡੀਕਲ ਕਾਲਜ ਦਾ ਕਰੀਬ 200 ਕਰੋੜ ਰੁਪਏ ਨਾਲ ਕੀਤਾ ਜਾ ਰਿਹੈ ਵਿਕਾਸ : ਡਾ. ਬਲਬੀਰ ਸਿੰਘ
ਡਾ. ਬਲਬੀਰ ਸਿੰਘ ਵੱਲੋਂ ਸਰਕਾਰੀ ਮੈਡੀਕਲ ਕਾਲਜ ਤੇ ਰਜਿੰਦਰਾ ਹਸਪਤਾਲ ਦੇ ਵਿਕਾਸ ਪ੍ਰਾਜੈਕਟਾਂ ਦਾ ਜਾਇਜ਼ਾ ਮਿਥੇ ਸਮੇਂ 'ਚ ਪੂਰੇ ਕੀਤੇ ਜਾਣ ਚੱਲ ਰਹੇ ਵਿਕਾਸ ਕਾਰਜ : ਡਾ. ਬਲਬੀਰ ਸਿੰਘ ਜੂਨੀਅਰ ਡਾਕਟਰਾਂ ਦੀ ਮੰਗ 'ਤੇ ਪੁਖ਼ਤਾ ਸੁਰੱਖਿਆ ਦੇ ਇੰਤਜ਼ਾਮ ਕਰਨ ਦਾ ਭਰੋਸਾ ਪਟਿਆਲਾ, 08 ਸਤੰਬਰ 2024 : ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਤੇ ਮੈਡੀਕਲ ਸਿੱਖਿਆ ਤੇ ਖੋਜ ਮੰਤਰੀ ਡਾ. ਬਲਬੀਰ ਸਿੰਘ ਨੇ ਕਿਹਾ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵਲੋਂ ਪਟਿਆਲਾ ਦੇ ਸਰਕਾਰੀ....
ਪੰਜਾਬ ’ਤੇ ਲੋਕਾਂ ’ਤੇ 2400 ਕਰੋੜ ਦਾ ਵਾਧੂ ਬੋਝ ਪਾ ਕੇ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ’ਚ ਵਾਧਾ ਕਰਨਾ ਮੰਦਭਾਗਾ : ਪ੍ਰੋ. ਚੰਦੂਮਾਜਰਾ 
ਪਟਿਆਲਾ, 07 ਅਗਸਤ 2024 : ਸਾਬਕਾ ਮੈਂਬਰ ਪਾਰਲੀਮੈਂਟ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਪ੍ਰੋ.ਪ੍ਰੇਮ ਸਿੰਘ ਚੰਦੂਮਾਜਰਾ ਨੇ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਬਿਜਲੀ ’ਤੇ ਦਿੱਤੀ ਜਾ ਸਬਸਿਡੀ ਨੂੰ ਖ਼ਤਮ ਕਰਨ ਸਮੇਤ ਪੈਟਰੋਲ ਅਤੇ ਡੀਜ਼ਲ ’ਤੇ ਵੈਟ ਲਗਾਏ ਜਾਣ ਦੇ ਫੈਸਲੇ ਨੂੰ ਮੰਦਭਾਗਾ ਕਰਾਰ ਦਿੰਦਿਆਂ ਸਰਕਾਰ ਦੇ ਇਸ ਮਾਰੂ ਫੈਸਲੇ ਦੀ ਜ਼ੋਰਦਾਰ ਸ਼ਬਦਾਂ ਵਿਚ ਨਿੰਦਾ ਕੀਤੀ ਹੈ। ਪਟਿਆਲਾ ਪਹੁੰਚੇ ਪ੍ਰੋ. ਚੰਦੂਮਾਜਰਾ ਨੇ ਕਿਹਾ ਕਿ ਕੈਗ ਦੀ ਰਿਪੋਰਟ ਵਿਚ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਲਏ ਜਾ....
ਬਾਬਾ ਰੋਡੇ ਸ਼ਾਹ ਦੇ ਮੇਲੇ ਤੋਂ ਵਾਪਸ ਆ ਰਹੇ ਨੌਜਵਾਨਾਂ ਨਾਲ ਵਾਪਰਿਆ ਹਾਦਸਾ, 2 ਦੀ ਮੌਤ, ਇੱਕ ਨੌਜਵਾਨ ਦੀ ਹਾਲਤ ਨਾਜ਼ੁਕ
ਰਾਏਕੋਟ, 07 ਅਗਸਤ 2024 : ਰਾਏਕੋਟ ਤੋਂ ਜਗਰਾਓਂ ਨੂੰ ਜਾਂਦੀ ਸੜਕ ਤੇ ਵਾਪਰੇ ਇੱਕ ਭਿਆਨਕ ਸੜਕ ਹਾਦਸੇ ਵਿੱਚ 2 ਨੌਜਵਾਨਾਂ ਦੀ ਮੌਤ ਹੋ ਜਾਣ ਦੀ ਦੁੱਖਦਾਈ ਖਬਰ ਹੈ। ਮਿਲੀ ਜਾਣਕਾਰੀ ਅਨੁਸਾਰ ਤਿੰਨੋਂ ਨੌਜਵਾਨ ਬਾਬਾ ਰੋਡੇ ਸ਼ਾਹ ਦੇ ਮੇਲੇ ਤੋਂ ਵਾਪਸ ਆ ਰਹੇ ਸਨ, ਮੋਟਰਸਾਈਕਲ ਦੀ ਸਪੀਡ ਜਿਆਦਾ ਹੋਣ ਕਾਰਨ ਮੋਟਸਾਈਕਲ ਦਾ ਸੰਤੁਲਨ ਵਿਗੜ ਗਿਆ ਅਤੇ ਮੋਟਰਸਾਈਕਲ ਇੱਕ ਦਰੱਖਤ ਨਾ ਜਾ ਟਕਰਾਇਆ, ਜਿਸ ਕਾਰਨ ਇੱਕ ਨੌਜਵਾਨ ਦੀ ਮੌਕੇ ਤੇ ਮੌਤ ਹੋ ਗਈ, ਇੱਕ ਇਲਾਜ ਦੌਰਾਨ ਦਮਤੋੜ ਦਿੱਤਾ, ਜਦੋਂ ਕਿ ਤੀਜੇ ਨੌਜਵਾਨ ਦਾ....
ਸਰਕਾਰ ਵਲੋਂ 25 ਕਰੋੜ ਦੀ ਗ੍ਰਾਂਟ ਨਾਲ ਬਰਨਾਲਾ ਹਲਕੇ ਦੀਆਂ ਸੜਕਾਂ ਦੇ ਕੰਮ ਕੀਤੇ ਜਾਣਗੇ : ਮੀਤ ਹੇਅਰ
ਹੰਡਿਆਇਆ, 7 ਸਤੰਬਰ 2024 : ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਲੋਂ ਬਰਨਾਲੇ ਦੇ ਵਿਕਾਸ ਕਾਰਜਾਂ ਲਈ ਕਰੋੜਾਂ ਦੇ ਫੰਡ ਪ੍ਰਵਾਨ ਕੀਤੇ ਗਏ ਹਨ, ਇਨ੍ਹਾਂ ਫੰਡਾਂ ਨਾਲ ਜਿੱਥੇ ਸ਼ਹਿਰਾਂ ਅਤੇ ਪਿੰਡਾਂ ਦੇ ਵਿਕਾਸ ਕਾਰਜ ਕਰਵਾਏ ਜਾ ਰਹੇ ਹਨ, ਓਥੇ ਕਰੋੜਾਂ ਦੀ ਲਾਗਤ ਨਾਲ ਸੜਕਾਂ ਦੀ ਮੁਰੰਮਤ ਅਤੇ ਕਈ ਸੜਕਾਂ ਨੂੰ ਚੌੜਾ ਕਰਨ ਦਾ ਕੰਮ ਸ਼ੁਰੂ ਹੋ ਰਿਹਾ ਹੈ। ਇਹ ਪ੍ਰਗਟਾਵਾ ਸੰਸਦ ਮੈਂਬਰ ਗੁਰਮੀਤ ਸਿੰਘ ਮੀਤ ਹੇਅਰ ਨੇ ਅੱਜ ਬਰਨਾਲਾ ਅਤੇ ਹੰਡਿਆਇਆ ਵਿੱਚ ਸੜਕਾਂ ਦੇ ਨਵੀਨੀਕਰਨ ਦਾ ਨੀਂਹ....
ਪੁਲਿਸ ਨੇ ਇਮੀਗ੍ਰੇਸ਼ਨ ਦੇ ਸੰਚਾਲਕ ਭੈਣ-ਭਰਾ ਕੀਤੇ ਗ੍ਰਿਫ਼ਤਾਰ, 1 ਕਰੋੜ 7 ਲੱਖ ਰੁਪਏ ਵੀ ਕੀਤੇ ਬਰਾਮਦ
ਲੁਧਿਆਣਾ, 07 ਅਗਸਤ 2024 : ਨੌਜਵਾਨਾਂ ਵਿੱਚ ਵਿਦੇਸ਼ ਜਾਣ ਦੀ ਦਿਨ ਬਦਿਨ ਵਧ ਰਹੀ ਲਾਲਸਾ ਦਾ ਉਠਾ ਕੇ ਕਈ ਧੋਖੇਬਾਜ ਏਜੰਟ ਲੋਕਾਂ ਨਾਲ ਵਿਦੇਸ਼ ਭੇਜਣ ਦੇ ਨਾਮ ਤੇ ਲੱਖਾਂ ਦੀਆਂ ਠੱਗੀਆਂ ਮਾਰ ਕੇ ਰਫੂ ਚੱਕਰ ਹੋ ਜਾਣ ਦੀਆਂ ਖਬਰਾਂ ਆਮ ਹੀ ਸੁਣਨ ਨੂੰ ਮਿਲ ਰਹੀਆਂ ਹਨ। ਅਜਿਹੇ ਏਜੰਟਾਂ ਵੱਲੋਂ ਦਿਖਾਏ ਸੁਪਨਿਆਂ ਕਾਰਨ ਹਜ਼ਾਰਾਂ ਲੋਕ ਠੱਗੀ ਹੋਣ ਤੋਂ ਬਾਅਦ ਇਨਸਾਫ ਦੀ ਭਾਲ ਵਿੱਚ ਫਿਰ ਰਹੇ ਹਨ। ਇਸੇ ਤਰ੍ਹਾਂ ਦਾ ਇੱਕ ਮਾਮਲਾ ਲੁਧਿਆਣਾ ਤੋਂ ਸਾਹਮਣੇ ਆਇਆ ਹੈ, ਜਿਸ ਵਿੱਚ ਲੁਧਿਆਣਾ ਪੁਲਿਸ ਵੱਲੋਂ ਸ਼ਹਿਰ ਦੀ ਇੱਕ....