ਮਾਨਸਾ, 28 ਜੂਨ : ਪੰਜਾਬ ਦੇ ਮਸ਼ਹੂਰ ਗਾਇਕ ਸਿੱਧੂ ਮੂਸੇਵਾਲਾ ਕਤਲ ਕੇਸ ਵਿੱਚ ਅੱਜ ਅਹਿਮ ਸੁਣਵਾਈ ਹੋਈ। ਅਦਾਲਤ 'ਚ ਅੱਜ ਕੁਝ ਹੀ ਮੁਲਜ਼ਮ ਪੇਸ਼ ਹੋਏ। ਜਦਕਿ ਜੋਗਿੰਦਰ ਜੋਗਾ ਨੂੰ 3 ਜੁਲਾਈ ਤੱਕ ਪੁਲਿਸ ਰਿਮਾਂਡ ‘ਤੇ ਭੇਜ ਦਿੱਤਾ ਗਿਆ ਹੈ। ਮਾਮਲੇ ਦੀ ਅਗਲੀ ਸੁਣਵਾਈ ਮਾਨਸਾ ਅਦਾਲਤ ਵਿੱਚ 11 ਜੁਲਾਈ ਨੂੰ ਹੋਵੇਗੀ। ਅਦਾਲਤ ਨੇ ਸਾਰੇ ਦੋਸ਼ੀਆਂ ਨੂੰ ਪੇਸ਼ ਕਰਨ ਦੇ ਹੁਕਮ ਦਿੱਤੇ ਹਨ। ਮੂਸੇਵਾਲਾ ਕਤਲ ਕਾਂਡ ਦੀ ਜਾਂਚ ਲਈ ਤਿਆਰ ਕੀਤੀ SIT ਨੇ ਗੈਂਗਸਟਰ ਲਾਰੈਂਸ ਬਿਸ਼ਨੋਈ, ਗੋਲਡੀ ਬਰਾੜ ਸਮੇਤ 30 ਤੋਂ ਵੱਧ....
ਮਾਲਵਾ
ਖੰਨਾ, 27 ਜੂਨ : ਪੇਂਡੂ ਵਿਕਾਸ ਅਤੇ ਪੰਚਾਇਤ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਜ਼ਿਲ੍ਹਾ ਲੁਧਿਆਣਾ ਦੇ ਖੰਨਾ ਸਬ-ਡਵੀਜ਼ਨ ਅਧੀਨ ਪੈਂਦੇ ਪਿੰਡ ਈਸੜੂ ਦੀ 40 ਕਰੋੜ ਰੁਪਏ ਦੀ ਕੀਮਤ ਦੀ 100 ਏਕੜ ਜ਼ਮੀਨ ਨੂੰ ਨਜਾਇਜ਼ ਕਬਜ਼ੇ ਤੋਂ ਮੁਕਤ ਕਰਵਾਇਆ। ਕਬਜ਼ੇ ਵਾਲੀ ਜ਼ਮੀਨ ਦਾ ਕਬਜ਼ਾ ਵਾਪਸ ਲੈਣ ਮਗਰੋਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਲਾਲਜੀਤ ਸਿੰਘ ਭੁੱਲਰ ਨੇ ਦੱਸਿਆ ਕਿ ਇਸ ਜ਼ਮੀਨ ਦੀ ਬਜ਼ਾਰੀ ਕੀਮਤ 40 ਕਰੋੜ ਰੁਪਏ ਦੇ ਕਰੀਬ ਬਣਦੀ ਹੈ। ਉਨ੍ਹਾਂ ਦੱਸਿਆ ਕਿ ਇਸ ਜ਼ਮੀਨ ’ਤੇ ਸੱਤ ਪਰਿਵਾਰਾਂ ਦੇ 54....
ਪਟਿਆਲਾ, 27 ਜੂਨ : ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਵੱਖ ਵੱਖ ਵਿਭਾਗਾਂ ਅਧੀਨ ਚੱਲ ਰਹੀਆਂ ਲੋਕ ਭਲਾਈ ਸਕੀਮਾਂ ਦਾ ਜਾਇਜ਼ਾ ਲੈਂਦਿਆਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਲੋਕਾਂ ਨੂੰ ਪ੍ਰਸ਼ਾਸਨਿਕ ਸੇਵਾਵਾਂ ਸਮਾਂਬੱਧ ਤਰੀਕੇ ਨਾਲ ਮੁਹੱਈਆ ਕਰਵਾਈਆਂ ਜਾਣ। ਮੀਟਿੰਗ ਦੌਰਾਨ ਉਨ੍ਹਾਂ ਪਟਿਆਲਾ ਜ਼ਿਲ੍ਹੇ ਦੇ 42 ਸੇਵਾ ਕੇਂਦਰਾਂ ਵਿੱਚ ਮੁਹੱਈਆ ਕਰਵਾਈਆਂ ਜਾ ਰਹੀਆਂ 425 ਸੇਵਾਵਾਂ ਦਾ ਜਾਇਜ਼ਾ ਲੈਂਦਿਆਂ ਕਿਹਾ ਕਿ ਭਾਵੇਂ ਸੇਵਾ ਕੇਂਦਰਾਂ ਵਿੱਚ ਲੰਬਿਤ ਕੇਸਾਂ ਦੀ ਦਰ 0.18 ਫ਼ੀਸਦੀ ਹੈ ਪਰ ਇਸ ਨੂੰ ਸਿਫ਼ਰ 'ਤੇ....
ਪਿਛਲੇ ਸਾਲਾਂ ਦੌਰਾਨ ਹੜ੍ਹਾਂ ਨਾਲ ਪ੍ਰਭਾਵਿਤ ਰਹੇ ਸੰਵੇਦਨਸ਼ੀਲ ਖੇਤਰਾਂ ਦਾ ਲਿਆ ਜਾਇਜ਼ਾ ਜ਼ਿਲ੍ਹਾ ਪ੍ਰਸ਼ਾਸਨ ਪੂਰੀ ਤਰ੍ਹਾਂ ਚੌਕਸ ਤੇ ਹਰੇਕ ਤਰ੍ਹਾਂ ਦੀ ਸਥਿਤੀ ਨਾਲ ਨਜਿੱਠਣ ਦੇ ਸਮਰੱਥ : ਡਿਪਟੀ ਕਮਿਸ਼ਨਰ ਪਟਿਆਲਾ, 27 ਜੂਨ : ਡਿਪਟੀ ਕਮਿਸ਼ਨਰ ਪਟਿਆਲਾ ਸਾਕਸ਼ੀ ਸਾਹਨੀ ਨੇ ਅੱਜ ਜ਼ਿਲ੍ਹੇ 'ਚੋਂ ਲੰਘਦੇ ਘੱਗਰ ਸਮੇਤ ਹੋਰ ਨਦੀਆਂ ਨਾਲਿਆਂ ਦਾ ਦੌਰਾ ਕੀਤਾ ਅਤੇ ਪਿਛਲੇ ਸਾਲਾਂ ਦੌਰਾਨ ਹੜ੍ਹਾਂ ਨਾਲ ਪ੍ਰਭਾਵਿਤ ਰਹੇ ਸੰਵੇਦਨਸ਼ੀਲ ਖੇਤਰਾਂ ਦਾ ਜਾਇਜ਼ਾ ਲੈਂਦਿਆਂ ਅਧਿਕਾਰੀਆਂ ਨੂੰ ਜ਼ਰੂਰੀ ਹਦਾਇਤਾਂ ਕੀਤੀਆਂ। ਇਸ ਮੌਕੇ....
ਮਰੀਜਾਂ ਦੀ ਸਹੂਲਤ ਲਈ ਹਸਪਤਾਲਾਂ 'ਚ ਖੁੱਲ੍ਹਣਗੇ ਫੈਸਿਲੀਟੇਸ਼ਨ ਸੈਂਟਰ-ਸਿਹਤ ਮੰਤਰੀ ਕਿਹਾ, 'ਭਗਵੰਤ ਮਾਨ ਸਰਕਾਰ ਨੇ 'ਸਾਰਿਆਂ ਲਈ ਸਿਹਤ, ਸਿੱਖਿਆ ਤੇ ਰੋਜ਼ਗਾਰ' ਦਾ ਵਾਅਦਾ ਪੂਰਾ ਕੀਤਾ' ਸਰਕਾਰੀ ਹਸਪਤਾਲਾਂ ਦੀਆਂ ਜਮੀਨੀ ਹਕੀਕਤ ਜਾਣਕੇ ਕਰਾਂਤੀਕਾਰੀ ਸੁਧਾਰ ਕਰਨ ਲਈ ਫੀਲਡ 'ਚ ਨਿੱਕਲੇ ਸਿਹਤ ਮੰਤਰੀ ਨਾਭਾ, 27 ਜੂਨ : ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਮੁੱਖ ਮੰਤਰੀ ਭਗਵੰਤ ਮਾਨ ਦੇ ਆਦੇਸ਼ਾਂ 'ਤੇ ਸੂਬੇ ਦੇ ਸਰਕਾਰੀ ਹਸਪਤਾਲਾਂ ਅੰਦਰ ਸੈਕੰਡਰੀ ਸਿਹਤ ਸੇਵਾਵਾਂ ਅਪਗ੍ਰੇਡ ਕਰਕੇ....
ਫ਼ਤਹਿਗੜ੍ਹ ਸਾਹਿਬ, 26 ਜੂਨ : ਸ਼੍ਰੀ ਅਸੋਕ ਕੁਮਾਰ ਨੇ ਜ਼ਿਲ੍ਹਾ ਖਜ਼ਾਨਾ ਅਫਸਰ ਦਾ ਚਾਰਜ ਸੰਭਾਲ ਲਿਆ ਹੈ। ਵਰਨਣਯੋਗ ਹੈ ਕਿ ਸ੍ਰੀ ਅਸ਼ੋਕ ਕੁਮਾਰ ਇਸਤੋਂ ਪਹਿਲਾਂ ਜ਼ਿਲ੍ਹਾ ਖਜਾਨਾ ਅਫਸਰ, ਪਟਿਆਲਾ ਵਿਖੇ ਆਪਣੀਆਂ ਸੇਵਾਵਾਂ ਨਿਭਾ ਰਹੇ ਸਨ। ਇਸ ਮੌਕੇ ਉਨ੍ਹਾਂ ਕਿਹਾ ਕਿ ਉਹ ਆਪਣੇ ਆਪ ਨੂੰ ਭਾਗਸ਼ਾਲੀ ਸਮਝਦੇ ਹਨ ਕਿ ਉਨ੍ਹਾਂ ਨੂੰ ਸ਼ਹੀਦਾਂ ਦੀ ਧਰਤੀ ਤੇ ਫ਼ਤਹਿਗੜ੍ਹ ਸਾਹਿਬ ਵਿਖੇ ਸੇਵਾਵਾਂ ਨਿਭਾਉਣ ਦਾ ਮੌਕਾ ਮਿਲਿਆ ਹੈ। ਉਨ੍ਹਾਂ ਕਿਹਾ ਕਿ ਭਵਿੱਖ ਵਿੱਚ ਵੀ ਉਹ ਇਮਾਨਦਾਰੀ ਤੇ ਤਨਦੇਹੀ ਨਾਲ ਆਪਣੀਆਂ ਸੇਵਾਵਾਂ....
ਭੈਣੀ ਮਹਿਰਾਜ ਆਮ ਇਜਲਾਸ 'ਚ ਗ੍ਰਾਮ ਸਭਾ ਮੈਂਬਰਾਂ ਨੇ ਖੁਦ ਕੀਤੀ ਵਿਉਂਤਬੰਦੀ ਪਹਿਲੀ ਜੁਲਾਈ ਤੋਂ ਸ਼ੁਰੂ ਕੀਤੀ ਜਾਵੇਗੀ ਪਲਾਸਟਿਕ ਵਿਰੋਧੀ ਮੁਹਿੰਮ ਪਿੰਡ ਵਾਸੀਆਂ ਨੇ ਭੈਣੀ ਮਹਿਰਾਜ ਨੂੰ ਆਦਰਸ਼ ਪਿੰਡ ਬਣਾਉਣ ਦਾ ਉਲੀਕਿਆ ਖਾਕਾ ਬਰਨਾਲਾ, 27 ਜੂਨ : ਪਿੰਡ ਭੈਣੀ ਮਹਿਰਾਜ ਦੀ ਗ੍ਰਾਮ ਪੰਚਾਇਤ ਨੇ ਚੌਗਿਰਦੇ ਦੀ ਸੰਭਾਲ ਲਈ ਉਦਮ ਕਰਦੇ ਹੋਏ ਪਿੰਡ ਨੂੰ ਪਲਾਸਟਿਕ ਮੁਕਤ ਕਰਨ ਦਾ ਸੰਕਲਪ ਲੈਂਦਿਆਂ 'ਪਲਾਸਟਿਕ ਕੂੜਾ ਲਿਆਓ, ਗੁੜ-ਖੰਡ ਲੈ ਜਾਓ' ਦਾ ਨਾਅਰਾ ਦਿੱਤਾ ਹੈ। ਪਿੰਡ ਦੀ ਸੱਥ ਵਿੱਚ ਕੀਤੇ ਗਏ ਆਮ ਇਜਲਾਸ....
ਡਿਪਟੀ ਕਮਿਸ਼ਨਰ ਵੱਲੋਂ ਐਪੀਲੇਟ ਟ੍ਰਿਬਿਊਨਲ ਤੇ ਮੇਂਟੀਨੈਂਸ ਟ੍ਰਿਬਿਊਨਲ ਕੋਲ ਬਕਾਇਆ ਕੇਸਾਂ ਬਾਰੇ ਨਜ਼ਰਸਾਨੀ ਮੀਟਿੰਗ ਬਰਨਾਲਾ, 27 ਜੂਨ : ਡਿਪਟੀ ਕਮਿਸ਼ਨਰ ਬਰਨਾਲਾ ਪੂਨਮਦੀਪ ਕੌਰ ਵੱਲੋਂ ਸੀਨੀਅਰ ਸਿਟੀਜ਼ਨਾਂ ਦੀ ਭਲਾਈ ਲਈ ਐਕਟ ‘‘ਮੇਂਟੀਨੈਂਸ ਅਤੇ ਵੈੱਲਫੇਅਰ ਆਫ ਪੇਰੈਂਟਸ ਐਂਡ ਸੀਨੀਅਰ ਸਿਟੀਜ਼ਨ ਐਕਟ 2007’’ ਤਹਿਤ ਐਪੀਲੇਟ ਟ੍ਰਿਬਿਊਨਲ ਅਤੇ ਮੇਂਟੀਨੈਂਸ ਟ੍ਰਿਬਿਊਨਲ ਕੋਲ ਬਕਾਇਆ ਕੇਸਾਂ ਦੀ ਨਜ਼ਰਸਾਨੀ ਲਈ ਸਬੰਧਤ ਅਧਿਕਾਰੀਆਂ ਨਾਲ ਇਕ ਅਹਿਮ ਮੀਟਿੰਗ ਇੱਥੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਕੀਤੀ। ਇਸ....
ਸਬਸਿਡੀ ਲੈਣ ਦੇ ਚਾਹਵਾਨ ਕਿਸਾਨ 20 ਜੁਲਾਈ ਤੋਂ ਪਹਿਲਾਂ ਪਹਿਲਾਂ ਆਨਲਾਈਨ ਪੋਰਟਲ 'ਤੇ ਬਿਨੈ ਕਰਨ: ਡਿਪਟੀ ਕਮਿਸ਼ਨਰ ਬਰਨਾਲਾ, 27 ਜੂਨ : ਪੰਜਾਬ ਸਰਕਾਰ ਵਲੋਂ ਫ਼ਸਲੀ ਰਹਿੰਦ-ਖੂਹੰਦ ਖਾਸ ਤੌਰ 'ਤੇ ਸਾਉਣੀ 2023 ਦੌਰਾਨ ਝੋਨੇ ਦੀ ਪਰਾਲੀ ਦੀ ਸਾਂਭ-ਸੰਭਾਲ ਕਰਨ ਵਿੱਚ ਸਹਾਈ ਖੇਤੀਬਾੜੀ ਮਸ਼ੀਨਾਂ ਉੱਤੇ ਸਬਸਿਡੀ ਮੁਹੱਈਆ ਕਰਵਾਉਣ ਲਈ ਕਿਸਾਨਾਂ ਤੋਂ ਬਿਨੈ-ਪੱਤਰਾਂ ਦੀ ਮੰਗ ਕੀਤੀ ਗਈ ਹੈ। ਕਿਸਾਨ ਆਨਲਾਈਨ ਮਾਧਿਅਮ ਰਾਹੀਂ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ, ਪੰਜਾਬ ਦੇ ਐਗਰੀ ਮਸ਼ੀਨਰੀ ਪੋਰਟਲ (https:/....
ਕਿਹਾ, ਸਿਹਤ ਸੇਵਾਵਾਂ ਵਿੱਚ ਸੁਧਾਰ ਲਈ 550 ਨਵੇਂ ਡਾਕਟਰਾਂ ਦੀ ਭਰਤੀ ਛੇਤੀ ਸਿਹਤ ਮੰਤਰੀ ਵਲੋਂ ਸਿਵਲ ਹਸਪਤਾਲ ਬਰਨਾਲਾ ਵਿਖੇ ਸਿਹਤ ਸੇਵਾਵਾਂ ਦਾ ਜਾਇਜ਼ਾ ਕਿਹਾ, ਮਰੀਜ਼ਾਂ ਦੀ ਮਦਦ ਲਈ ਬਣਨਗੇ ਫ਼ੈਸਿਲੀਟੇਸ਼ਨ ਸੈਂਟਰ ਬਰਨਾਲਾ, 27 ਜੂਨ : ਸਰਕਾਰ ਵਲੋਂ ਛੇਤੀ ਹੀ ਸੂਬੇ ਦੇ ਜ਼ਿਲ੍ਹਾ, ਸਬ - ਡਿਵੀਜ਼ਨਲ ਤੇ ਕਮਿਊਨਿਟੀ ਹਸਪਤਾਲਾਂ (ਸੈਕੰਡਰੀ ਸਿਹਤ ਸੰਸਥਾਵਾਂ) ਦਾ ਨਵੀਨੀਕਰਨ ਕੀਤਾ ਜਾਵੇਗਾ ਤਾਂ ਜੋ ਸਿਹਤ ਸੇਵਾਵਾਂ ਵਿੱਚ ਹੋਰ ਸੁਧਾਰ ਲਿਆਂਦਾ ਜਾ ਸਕੇ। ਇਹ ਪ੍ਰਗਟਾਵਾ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ....
ਫਾਜਿਲਕਾ 27 ਜੂਨ : ਪੰਜਾਬ ਸਰਕਾਰ ਦੇ ਰੋਜਗਾਰ ਉਤਪੱਤੀ ਤੇ ਟ੍ਰੇਨਿੰਗ ਵਿਭਾਗ ਦੇ ਅਦਾਰੇ ਸੀ-ਪਾਈਟ ਕੈਂਪ ਪਿੰਡ ਕਾਲਝਰਾਣੀ ਜਿਲ੍ਹਾ ਬਠਿੰਡਾ (ਬਠਿੰਡਾ -ਬਾਦਲ ਲੰਬੀ ਰੋਡ) ਵੱਲੋਂ ਜਿਲ੍ਹਾ ਫਾਜਿਲਕਾ, ਬਠਿੰਡਾ, ਸ੍ਰੀ ਮੁਕਤਸਰ ਸਾਹਿਬ ਦੇ ਸੀਆਰਪੀਐਫ, ਬੀਐਸਐਫ,ਨੇਵੀ,ਏਅਰ ਫੋਰਸ,ਸੀ.ਏ.ਪੀ.ਐਫ ਅਤੇ ਪੰਜਾਬ ਪੁਲਿਸ ਵਿੱਚ ਭਰਤੀ ਹੋਣ ਦੇ ਚਾਹਵਾਨ ਲੜਕਿਆਂ ਨੂੰ ਫਿਜੀਕਲ ਅਤੇ ਲਿਖਤੀ ਪੇਪਰ ਦੀ ਮੁਫਤ ਸਿਖਲਾਈ ਦਿੱਤੀ ਜਾਵੇਗੀ । ਇਹ ਜਾਣਕਾਰੀ ਕੈਂਪ ਇੰਚਾਰਜ਼ ਸ. ਹਰਮੇਲ ਸਿੰਘ ਦੁਆਰਾ ਦਿੱਤੀ ਗਈ। ਉਨ੍ਹਾਂ ਦੱਸਿਆ....
ਫਾਜ਼ਿਲਕਾ, 27 ਜੂਨ : ਡਿਪਟੀ ਕਮਿਸ਼ਨਰ ਡਾ. ਸੇਨੂ ਦੁੱਗਲ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਧਰਤੀ ਹੇਠਲੇ ਪਾਣੀ ਦੇ ਡਿੱਗ ਰਹੇ ਪੱਧਰ ਨੂੰ ਰੋਕਣ ਲਈ ਝੋਨੇ ਦੀ ਸਿੱਧੀ ਬਿਜਾਈ ਦੀ ਤਕਨੀਕ ਨੂੰ ਪੰਜਾਬ ਰਾਜ ਵਿੱਚ ਵੱਡੇ ਪੱਧਰ ਤੇ ਲਾਗੂ ਕਰਨ ਲਈ ਅਹਿਮ ਉਪਰਾਲੇ ਕੀਤੇ ਜਾ ਰਹੇ ਹਨ। ਇਸ ਸਬੰਧੀ ਪੰਜਾਬ ਸਰਕਾਰ ਵੱਲੋਂ ਕਿਸਾਨਾਂ ਨੂੰ 1500/-ਰੁ: ਪ੍ਰਤੀ ਏਕੜ ਪ੍ਰੋਤਸਾਹਨ ਰਾਸ਼ੀ ਵੀ ਦਿੱਤੀ ਜਾਣੀ ਹੈ। ਜਿਸ ਤੇ ਕਿਸਾਨਾਂ ਵੱਲੋਂ ਕਾਫੀ ਉਤਸ਼ਾਹ ਦਿਖਾਇਆ ਜਾ ਰਿਹਾ ਹੈ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਪੰਜਾਬ....
ਵਿਕਾਸ ਦੇ ਕੰਮਾਂ ਵਿਚ ਤੇਜ਼ੀ ਲਿਆਉਂਦਿਆਂ ਤੈਅ ਸਮੇਂ ਅੰਦਰ ਪੂਰਾ ਕਰਨ ਦੇ ਦਿੱਤੇ ਨਿਰਦੇਸ਼ ਫਾਜ਼ਿਲਕਾ 27 ਜੂਨ : ਡਿਪਟੀ ਕਮਿਸ਼ਨਰ ਫਾਜਿ਼ਲਕਾ- ਕਮ ਕਮਿਸ਼ਨਰ ਨਗਰ ਨਿਗਮ ਅਬੋਹਰ ਡਾ: ਸੇਨੂ ਦੁੱਗਲ ਆਈ.ਏ.ਐਸ ਨੇ ਮਗਨਰੇਗਾ ਤਹਿਤ ਚੱਲ ਰਹੇ ਅਬੋਹਰ ਦੇ ਵੱਖ ਵੱਖ ਵਿਕਾਸ ਪ੍ਰੋਜ਼ੈਕਟਾਂ ਸਬੰਧੀ ਵਿਭਾਗੀ ਅਧਿਕਾਰੀਆਂ ਨਾਲ ਮੀਟਿੰਗ ਕੀਤੀ। ਇਸ ਮੌਕੇ ਉਨ੍ਹਾਂ ਵਿਕਾਸ ਪ੍ਰੋਜੈਕਟਾਂ ਦੀ ਸਮੀਖਿਆ ਕਰਦਿਆਂ ਅਧਿਕਾਰੀਆਂ ਨੂੰ ਤੈਅ ਸਮੇਂ ਅੰਦਰ ਵਿਕਾਸ ਕਾਰਜਾਂ ਨੂੰ ਪੂਰਾ ਕਰਨ ਦੇ ਆਦੇਸ਼ ਦਿੱਤੇ। ਮੀਟਿੰਗ ਦੌਰਾਨ ਡਿਪਟੀ....
ਫਰੀਦਕੋਟ 27 ਜੂਨ : ਡਾ. ਗੁਰਵਿੰਦਰ ਸਿੰਘ ਡਾਇਰੈਕਟਰ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਪੰਜਾਬ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਡਾ. ਕਰਨਜੀਤ ਸਿੰਘ ਗਿੱਲ ਮੁੱਖ ਖੇਤੀਬਾੜੀ ਅਫਸਰ ਫਰੀਦਕੋਟ ਦੀ ਅਗਵਾਈ ਵਿੱਚ ਨਰਮੇ ਦੀ ਫਸਲ ਨੂੰ ਕੀੜੇ-ਮਕੌੜਿਆਂ ਤੋ ਬਚਾਉਣ ਲਈ ਜਿਲ੍ਹੇ ਵਿੱਚ ਜਿਲ੍ਹਾ-ਪੱਧਰ, ਬਲਾਕ-ਪੱਧਰ, ਸਰਕਲ-ਪੱਧਰ ਦੀਆਂ 15 ਸਰਵੇਖਣ ਟੀਮਾਂ ਬਣਾਈਆ ਗਈਆ ਹਨ ਜੋ ਕਿ ਨਰਮੇ ਦੀ ਫਸਲ ਦਾ ਹਫਤਾਵਾਰੀ ਸਰਵੇਖਣ (ਹਰ ਮੰਗਲਵਾਰ ਅਤੇ ਵੀਰਵਾਰ) ਕਰ ਰਹੀਆਂ ਹਨ। ਸਰਵੇਖਣ ਟੀਮਾਂ ਵੱਲੋ ਹਫਤਾਵਰੀ 46 ਸਪਾਟ ਉਪਰ....
ਰਾਏਕੋਟ, 27 ਜੂਨ (ਚਰਨਜੀਤ ਸਿੰਘ ਬੱਬੂ) : ਜਗਰਾਓਂ ’ਚ ਐਨ.ਆਰ.ਆਈ ਪਰਿਵਾਰ ਦੀ ਕੋਠੀ ਵਾਲੇ ਮਾਮਲੇ ਦੀ ਗੱਲ ਹਾਲੇ ਠੰਡੀ ਨਹੀਂ ਹੋਈ ਕਿ ਇੱਕ ਹੋਰ ਪ੍ਰਵਾਸੀ ਪੰਜਾਬੀ ਵਿਧਵਾ ਔਰਤ ਵਲੋਂ ਹਲਕਾ ਰਾਏਕੋਟ ਤੋਂ ਆਪ ਦੇ ਵਿਧਾਇਕ ’ਤੇ ਦੋਸ਼ ਲਗਾਂਉਦੇ ਹੋਏ ਕਿਹਾ ਕਿ ਕੁਝ ਵਿਅਕਤੀ ਵਿਧਾਇਕ ਦੀ ਸ਼ਹਿ ’ਤੇ ਉਸ ਦੀ ਪੁਸ਼ਤੈਨੀ ਜਮੀਨ ’ਤੇ ਨਜਾਇਜ਼ ਕਬਜ਼ਾ ਕਰਨ ਦੀ ਕੋਸ਼ਿਸ਼ ਕਰ ਰਹੇ ਹਨ। ਪ੍ਰਵਾਸੀ ਪੰਜਾਬੀ ਵਿਧਵਾ ਔਰਤ ਸ੍ਰੀਮਤੀ ਰਾਜਵਿੰਦਰ ਕੌਰ ਪਤਨੀ ਸਵ. ਹਰਪਾਲ ਸਿੰਘ ਨੇ ਅੱਜ ਇੱਥੇ ਇੱਕ ਪ੍ਰੈਸ ਕਾਨਫਰੰਸ ਦੌਰਾਨ....