ਮਾਲਵਾ

ਖੇਤੀਬਾੜੀ ਵਿਭਾਗ ਨੇ ਨਵੀਂ ਖੇਤੀ ਮਸ਼ੀਨਰੀ ਸਬੰਧੀ ਕਿਸਾਨਾਂ ਨੂੰ ਕੀਤਾ ਜਾਗਰੂਕਤਾ
ਅਗਾਂਹਵਧੂ ਕਿਸਾਨਾਂ ਨੇ ਆਪਣੇ ਖੇਤੀ ਤਜਰਬੇ ਕੀਤਾ ਸਾਂਝੇ ਪਟਿਆਲਾ, 24 ਜੂਨ : ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵੱਲੋਂ ਸ਼ੁਰੂ ਕੀਤੀ ਗਈ ਜਾਗਰੂਕਤਾ ਮੁਹਿੰਮ ਤਹਿਤ ਮੁੱਖ ਖੇਤੀਬਾੜੀ ਅਫ਼ਸਰ ਡਾ. ਗੁਰਨਾਮ ਸਿੰਘ ਦੇ ਦਿਸ਼ਾ-ਨਿਰਦੇਸ਼ 'ਤੇ ਖੇਤੀਬਾੜੀ ਵਿਭਾਗ ਵੱਲੋਂ ਪਿੰਡ ਆਲਮਪੁਰ ਵਿਖੇ ਕਿਸਾਨ ਜਾਗਰੂਕਤਾ ਕੈਂਪ ਆਯੋਜਿਤ ਕੀਤਾ ਗਿਆ। ਇਸ ਮੌਕੇ 'ਤੇ ਖੇਤੀਬਾੜੀ ਮਾਹਰਾਂ ਨੇ ਮੌਜੂਦ ਕਿਸਾਨਾਂ ਨਾਲ ਜਿਥੇ ਵਿਚਾਰ ਸਾਂਝੇ ਕੀਤੇ ਉਥੇ ਹੀ ਅਗਾਂਹਵਧੂ ਕਿਸਾਨਾਂ ਨੇ ਆਪਣੇ ਖੇਤੀ ਤਜਰਬੇ ਵੀ ਦੱਸੇ। ਇਸ ਮੌਕੇ....
ਖੇਤਾਂ ਨੂੰ ਮਿਲੇ ਨਹਿਰੀ ਪਾਣੀ ਨੇ ਕਿਸਾਨਾਂ ਦੇ ਚਿਹਰਿਆਂ 'ਤੇ ਲਿਆਂਦੀ ਰੌਣਕ
ਪਟਿਆਲਾ, 24 ਜੂਨ : ਮੁੱਖ ਮੰਤਰੀ ਸ. ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਕਿਸਾਨਾਂ ਨਾਲ ਨਹਿਰੀ ਪਾਣੀ ਨੂੰ ਖੇਤਾਂ ਤੱਕ ਪਹੁੰਚਾਉਣ ਦੇ ਕੀਤੇ ਵਾਅਦੇ ਤਹਿਤ ਪਟਿਆਲਾ ਜ਼ਿਲ੍ਹੇ ਦੇ ਕਿਸਾਨਾਂ ਨੂੰ ਨਹਿਰੀ ਪਾਣੀ ਪੁੱਜਣ 'ਤੇ ਕਿਸਾਨਾਂ ਦੇ ਚਿਹਰਿਆਂ 'ਤੇ ਰੌਣਕ ਆ ਗਈ ਹੈ। ਪਟਿਆਲਾ ਦੇ ਪਿੰਡ ਡਕਾਲਾ ਦੇ ਕਿਸਾਨ ਸਰਬਜੀਤ ਸਿੰਘ ਨੇ ਕਿਹਾ ਕਿ ਜੋ ਭਗਵੰਤ ਮਾਨ ਸਰਕਾਰ ਨੇ ਕਿਹਾ ਉਹ ਉਨ੍ਹਾਂ ਵੱਲੋਂ ਪੂਰਾ ਕੀਤਾ ਗਿਆ ਹੈ ਸਾਡੇ ਖੇਤਾਂ ਨੂੰ ਕਈ ਸਾਲ ਬਾਅਦ ਨਹਿਰੀ ਪਾਣੀ ਲੱਗਿਆ ਹੈ। ਉਨ੍ਹਾਂ ਕਿਹਾ ਕਿ....
ਵਿਧਾਇਕ ਰੰਧਾਵਾ ਨੇ ਝੋਨੇ ਦੀ ਸਿੱਧੀ ਬਿਜਾਈ ਨੂੰ ਹੁਲਾਰਾ ਦੇਣ ਲਈ ਕਿਸਾਨਾਂ ਨੂੰ ਕੀਤਾ ਪ੍ਰੇਰਿਤ
ਕਿਸਾਨ ਸਰਕਾਰ ਵੱਲੋਂ ਧਰਤੀ ਹੇਠਲਾ ਪਾਣੀ ਬਚਾਉਣ ਲਈ ਆਰੰਭੀ ਮੁਹਿੰਮ ਦਾ ਸਹਿਯੋਗ ਕਰਨ - ਵਿਧਾਇਕ ਰੰਧਾਵਾ ਡੇਰਾਬੱਸੀ, 24 ਜੂਨ : ਪੰਜਾਬ ਸਰਕਾਰ ਵੱਲੋਂ ਪਾਣੀ ਦੀ ਬੱਚਤ ਲਈ ਝੋਨੇ ਦੀ ਸਿੱਧੀ ਬਿਜਾਈ ਨੂੰ ਹੁਲਾਰਾ ਦੇਣ ਲਈ ਚਲਾਈ ਮੁਹਿੰਮ ਤਹਿਤ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਵੱਲੋਂ ਹਲਕਾ ਵਿਧਾਇਕ ਸ. ਕੁਲਜੀਤ ਸਿੰਘ ਰੰਧਾਵਾ ਦੀ ਅਗਵਾਈ ਹੇਠ ਡੇਰਾਬੱਸੀ ਬਲਾਕ ਦੇ ਪਿੰਡ ਧਨੌਨੀ ਵਿਖੇ ਕਿਸਾਨ ਨਰਿੰਦਰ ਸਿੰਘ ਢੀਂਡਸਾ ਦੇ ਖੇਤ ਵਿੱਚ ਝੋਨੇ ਦੀ ਸਿੱਧੀ ਬਿਜਾਈ ਕਰਨ ਲਈ....
ਦੂਜੇ ਰਾਜਾਂ ’ਚ ਐਸ ਸੀ/ਕਬੀਲੇ ਵਜੋਂ ਨੋਟੀਫ਼ਾਈ ਵਿਅਕਤੀਆਂ ਨੂੰ ਸਰਕਾਰ ਵੱਲੋਂ ਨਿਰਧਾਰਿਤ ਪ੍ਰੋਫ਼ਾਰਮੇ ’ਚ ਹੀ ਜਾਰੀ ਕੀਤਾ ਜਾਵੇ ਜਾਤੀ ਸਰਟੀਫ਼ਿਕੇਟ
ਜ਼ਿਲ੍ਹਾ ਸਮਾਜਿਕ ਨਿਆਂ ਅਤੇ ਅਧਿਕਾਰਿਤਾ ਅਫ਼ਸਰ ਵੱਲੋੋਂ ਮਾਲ ਅਧਿਕਾਰੀਆਂ ਨੂੰ ਪੱਤਰ ਐਸਏਐਸ ਨਗਰ, 24 ਜੂਨ : ਜ਼ਿਲ੍ਹਾ ਸਮਾਜਿਕ ਨਿਆਂ ਅਤੇ ਅਧਿਕਾਰਤਾ ਅਫ਼ਸਰ, ਸਾਹਿਬਜਾਦਾ ਅਜੀਤ ਸਿੰਘ ਨਗਰ, ਆਸ਼ੀਸ਼ ਕਥੂਰੀਆ ਨੇ ਜ਼ਿਲ੍ਹੇ ਦੇ ਤਹਿਸੀਲਦਾਰਾਂ ਅਤੇ ਨਾਇਬ ਤਹਿਸੀਦਾਰਾਂ ਨੂੰ ਇੱਕ ਪੱਤਰ ਲਿਖ ਕੇ ਦੂਸਰੇ ਰਾਜਾਂ ’ਚ ਨੋਟੀਫ਼ਾਈ ਅਨੁਸੂਚਿਤ ਜਾਤੀਆਂ/ਕਬੀਲਿਆਂ ਨਾਲ ਸਬੰਧਤ ਪੰਜਾਬ ’ਚ ਮਾਈਗ੍ਰੇਟ ਹੋ ਕੇ ਆਏ ਵਿਅਕਤੀਆਂ ਨੂੰ ਜਾਂ ਉਨ੍ਹਾਂ ਦੇ ਬੱਚਿਆਂ ਨੂੰ ਜਾਤੀ ਸਰਟੀਫ਼ਿਕੇਟ ਸਰਕਾਰ ਵੱਲੋਂ ਨਿਰਧਾਰਿਤ ਪ੍ਰੋਫ਼ਾਰਮੇ ’ਚ....
ਵਿਸ਼ਵ ਖੂਨਦਾਨ ਦਿਵਸ ਦੇ ਸਬੰਧ ਵਿੱਚ  ਸਿਹਤ ਵਿਭਾਗ ਵਲੋਂ ਦਫਤਰ ਸਿਵਲ ਸਰਜਨ ਸ਼੍ਰੀ ਮੁਕਤਸਰ ਸਾਹਿਬ ਵਿਖੇ ਵਿਸ਼ੇਸ਼ ਖੂਨਦਾਨ ਕੈਂਪ ਲਗਾਇਆ ਗਿਆ
ਜਿਲ੍ਹਾ ਮਾਸ ਮੀਡੀਆ ਅਫਸਰ ਸੁਖਮੰਦਰ ਸਿੰਘ ਨੇ ਸਭ ਤੋਂ ਪਹਿਲਾਂ ਖੂਨਦਾਨ ਕਰਕੇ ਖੂਨਦਾਨ ਕੈਂਪ ਦੀ ਕੀਤੀ ਸ਼ੁਰੂਆਤ ਸ੍ਰੀ ਮੁਕਤਸਰ ਸਾਹਿਬ 24 ਜੂਨ : ਸਿਹਤ ਵਿਭਾਗ ਸ਼੍ਰੀ ਮੁਕਤਸਰ ਸਾਹਿਬ ਵਲੋਂ ਅੱਜ ਡਾ. ਰੰਜੂ ਸਿੰਗਲਾ ਸਿਵਲ ਸਰਜਨ ਦੀ ਯੋਗ ਅਗਵਾਈ ਵਿਚ ਸਿਵਲ ਸਰਜਨ ਦਫਤਰ ਸ਼੍ਰੀ ਮੁਕਤਸਰ ਸਾਹਿਬ ਵਿਖੇ ਵਿਸ਼ਵ ਖੂਨਦਾਨ ਦਿਵਸ ਮੌਕੇ ਵਿਸ਼ੇਸ਼ ਖੂਨਦਾਨ ਕੈਂਪ ਲਗਾਇਆ ਗਿਆ। ਇਸ ਕੈਂਪ ਵਿਚ ਦਫਤਰ ਸਿਵਲ ਸਰਜਨ ਅਤੇ ਜਿਲ੍ਹੇ ਦੇ ਸਿਹਤ ਵਿਭਾਗ ਦੇ ਸਟਾਫ ਵਲੋਂ ਸਵੈ ਇੱਛਕ ਖੂਨਦਾਨ ਕੀਤਾ ਗਿਆ।ਇਸ ਕੈਂਪ ਦਾ ਉਦਘਾਟਨ ਡਾ....
ਪੰਜਾਬ ਸਟੇਟ ਫੂਡ ਕਮਿਸ਼ਨ ਦੇ ਮੈਂਬਰ ਚੇਤਨ ਪ੍ਰਕਾਸ਼ ਧਾਲੀਵਾਲ ਵੱਲੋਂ ਰਾਸ਼ਨ ਡਿਪੂਆਂ ਦੀ ਅਚਨਚੇਤ ਚੈਕਿੰਗ
ਜ਼ਿਲੇ ਵਿੱਚ ਕਣਕ ਦੀ ਮੱਠੀ ਵੰਡ ਪ੍ਰਕਿਰਿਆ ਨੂੰ ਤੁਰੰਤ ਪ੍ਰਭਾਵ ਨਾਲ ਤੇਜ਼ ਕਰਨ ਦੇ ਦਿਸ਼ਾ ਨਿਰਦੇਸ਼ ਜਾਰੀ ਕੀਤੇ ਰਾਸ਼ਨ ਡਿਪੂਆਂ, ਆਂਗਣਵਾੜੀ ਕੇਂਦਰਾਂ ਜਾਂ ਮਿਡ-ਡੇ-ਮੀਲ ਸਬੰਧੀ ਕਮਿਸ਼ਨ ਦੀ ਵੈਬਸਾਈਟ ਉੱਪਰ ਕੀਤੀ ਜਾ ਸਕਦੀ ਸ਼ਿਕਾਇਤ ਨੈਸ਼ਨਲ ਫੂਡ ਸਕਿਉਰਿਟੀ ਐਕਟ ਅਤੇ ਦੀ ਪੰਜਾਬ ਫੂਡ ਸਕਿਉਰਿਟੀ ਰੂਲਜ਼ ਦੀ ਉਲੰਘਣਾ ਕਮਿਸ਼ਨ ਨਹੀਂ ਕਰੇਗਾ ਬਰਦਾਸ਼ਤ-ਚੇਤਨ ਪ੍ਰਕਾਸ਼ ਧਾਲੀਵਾਲ ਮੋਗਾ, 24 ਜੂਨ : ਨੈਸ਼ਨਲ ਫੂਡ ਸਕਿਉਰਿਟੀ ਐਕਟ-2013 ਅਤੇ ਦੀ ਪੰਜਾਬ ਫੂਡ ਸਕਿਉਰਿਟੀ ਰੂਲਜ਼ 2016 ਨੂੰ ਇੰਨ-ਬਿੰਨ ਲਾਗੂ ਕਰਨ ਅਤੇ ਇਸ....
 ਪਰਾਲ਼ੀ ਤੋਂ ਗਿੱਟੀਆਂ ਬਣਾਉਣ ਦੀ ਉਦਯੋਗਿਕ ਇਕਾਈ ਸਥਾਪਤ ਕਰਨ ‘ਤੇ ਮਿਲੇਗੀ ਵਿੱਤੀ ਸਹਾਇਤਾ : ਡਿਪਟੀ ਕਮਿਸ਼ਨਰ
ਫ਼ਾਜ਼ਿਲਕਾ, 24 ਜੂਨ : ਪੰਜਾਬ ਵਿੱਚ ਨਿਵੇਸ਼ਕਾਂ ਲਈ ਪਰਾਲੀ ਤੋਂ ਗਿੱਟੀਆਂ ਬਣਾਉਣ ਦੀਆਂ ਉਦਯੋਗਿਕ ਇਕਾਈਆਂ ਸਥਾਪਿਤ ਕਰਨ ਲਈ ਕੇਂਦਰੀ ਪ੍ਰਦੂਸ਼ਣ ਰੋਕਥਾਮ ਬੋਰਡ ਵੱਲੋਂ 50 ਕਰੋੜ ਰੁਪਏ ਦੀ ਵਿੱਤੀ ਸਹਾਇਤਾ ਦਿੱਤੀ ਜਾ ਰਹੀ ਹੈ। ਡਿਪਟੀ ਕਮਿਸ਼ਨਰ ਡਾ ਸੇਨੂ ਦੁੱਗਲ ਆਈ ਏ ਐਸ ਨੇ ਇਹ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਹ ਉਦਯੋਗਿਕ ਇਕਾਈਆਂ ਸਥਾਪਿਤ ਕਰਨ ਲਈ 1 ਟੀ.ਪੀ.ਐਚ. ਪਲਾਂਟ ਲਈ 28 ਲੱਖ ਰੁਪਏ ਅਤੇ 5 ਟੀ.ਪੀ.ਐਚ. ਪਲਾਂਟ ਲਈ 1 ਕਰੋੜ 40 ਲੱਖ ਰੁਪਏ ਤੱਕ ਦੀ ਵਿੱਤੀ ਸਹਾਇਤਾ ਦਿੱਤੀ ਜਾ ਰਹੀ ਹੈ।....
26 ਜੂਨ 2023 ਨੂੰ ਰੋਜਗਾਰ ਵਿਭਾਗ ਵੱਲੋਂ ਸਿਕਿਉਰਟੀ ਗਾਰਡ ਦੀ ਨੌਕਰੀ ਲਈ ਪਲੇਸਮੈਂਟ ਕੈਂਪ ਦਾ ਆਯੋਜਨ
ਪਲੇਸਮੈਂਟ ਕੈਂਪ ਵਿਚ ਵੱਧ ਤੋਂ ਵੱਧ ਨੋਜਵਾਨਾਂ ਨੂੰ ਸ਼ਮੂਲੀਅਤ ਕਰਨ ਦੀ ਅਪੀਲ ਫਾਜ਼ਿਲਕਾ 24 ਜੂਨ : ਡਿਪਟੀ ਕਮਿਸ਼ਨਰ-ਕਮ-ਚੇਅਰਮੈਨ ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਉਰੋ ਡਾ. ਸੇਨੂੰ ਦੁੱਗਲ ਦੇ ਦਿਸ਼ਾ-ਨਿਰਦੇਸ਼ਾਂ `ਤੇ 26 ਜੂਨ 2023 ਦਿਨ ਸੋਮਵਾਰ ਨੂੰ ਜਿਲ੍ਹਾ ਪੱਧਰੀ ਪਲੇਸਮੈਂਟ ਕੈਂਪ ਦਾ ਆਯੋਜਨ ਕੀਤਾ ਜਾ ਰਿਹਾ ਹੈ। ਜ਼ਿਲ੍ਹਾ ਰੋਜ਼ਗਾਰ ਅਫਸਰ ਸ੍ਰੀ ਹਰਪ੍ਰੀਤ ਸਿੰਘ ਮਾਨਸ਼ਾਹੀਆ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਕਮਰਾ ਨੰ.502 ਚੋਥੀ ਮਿੰਜਲ ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ, ਡੀਸੀ ਦਫ਼ਤਰ....
ਸੀ ਐੱਚ ਸੀ ਖੁਈਖੇੜਾ ਵਿਖੇ ਮਨਾਇਆ ਜਾਵੇਗਾ ਜਿ਼ਲ੍ਹਾ ਪੱਧਰੀ ਅੰਤਰ ਰਾਸ਼ਟਰੀ ਨਸ਼ਾਖੋਰੀ ਅਤੇ ਗੈਰ ਕਾਨੂੰਨੀ ਤਸਕਰੀ ਵਿਰੋਧੀ ਦਿਵਸ 
ਜਿਲ੍ਹੇ ਦੇ 6 ਓਟ ਕਲੀਨਿਕ ਵਿਖੇ ਲੱਗਣਗੇ ਵਿਸ਼ੇਸ਼ ਕੈਂਪ, ਕੀਤੀ ਜਾਵੇਗੀ ਸਕਰੀਨਿੰਗ ਫਾਜ਼ਿਲਕਾ ,24 ਜੂਨ : ਜਿਲਾ ਪ੍ਰਸ਼ਾਸ਼ਨ ਅਤੇ ਸਿਹਤ ਵਿਭਾਗ ਵਲੋਂ ਕੱਲ 26 ਜੂਨ ਨੂੰ ਸੀ ਐੱਚ ਸੀ ਖੁਈਖੇੜਾ ਵਿਖੇ ਜਿ਼ਲ੍ਹਾ ਪੱਧਰੀ ਅੰਤਰ—ਰਾਸ਼ਟਰੀ ਨਸ਼ਾਖੋਰੀ ਅਤੇ ਗੈਰ ਕਾਨੂੰਨੀ ਤਸਕਰੀ ਵਿਰੋਧੀ ਦਿਵਸ ਮਨਾਇਆ ਜਾਵੇਗਾ। ਜਿਸ ਵਿਚ ਮੁੱਖ ਮਹਿਮਾਨ ਵਜੋਂ ਡਿਪਟੀ ਕਮਿਸ਼ਨਰ ਫਾਜ਼ਿਲਕਾ ਡਾ: ਸੇਨੁ ਦੁੱਗਲ ਸਿ਼ਰਕਤ ਕਰਣਗੇ ਅਤੇ ਪ੍ਰੋਗਰਾਮ ਦੀ ਪ੍ਰਧਾਨਗੀ ਸਿਵਿਲ ਸਰਜਨ ਫਾਜ਼ਿਲਕਾ ਡਾਕਟਰ ਸਤੀਸ਼ ਗੋਇਲ ਕਰਨਗੇ। ਇਸ ਦੇ ਨਾਲ ਹੀ ਸਿਹਤ....
ਬੱਲੂਆਣਾ ਦੇ ਵਿਧਾਇਕ ਵੱਲੋਂ ਬਹਾਦਰਖੇੜਾ ਵਿਚ ਨਰਮੇ ਦੇ ਖੇਤਾਂ ਦਾ ਦੌਰਾ
ਖੇਤੀਬਾੜੀ ਵਿਭਾਗ ਨੂੰ ਗੁਲਾਬੀ ਸੂੰਡੀ ਨੂੰ ਫੈਲਣ ਤੋਂ ਰੋਕਣ ਲਈ ਕਿਸਾਨਾਂ ਨੂੰ ਵੱਧ ਤੋਂ ਵੱਧ ਤਕਨੀਕੀ ਜਾਣਕਾਰੀ ਦੇਣ ਦੀ ਹਦਾਇਤ ਬੱਲੂਆਣਾ (ਫਾਜਿ਼ਲਕਾ), 24 ਜੂਨ : ਬੱਲੂਆਣਾ ਦੇ ਵਿਧਾਇਕ ਸ੍ਰੀ ਅਮਨਦੀਪ ਸਿੰਘ ਗੋਲਡੀ ਮੁਸਾਫਿਰ ਨੇ ਅੱਜ ਪਿੰਡ ਬਹਾਦਰ ਖੇੜਾ ਦਾ ਦੌਰਾ ਕਰਕੇ ਇੱਥੇ ਖੇਤਾਂ ਵਿਚ ਜਾ ਕੇ ਨਰਮੇ ਦੀ ਕਾਸਤ ਕਰਨ ਵਾਲੇ ਕਿਸਾਨਾਂ ਨਾਲ ਮੁਲਾਕਾਤ ਕੀਤੀ। ਇਸ ਮੌਕੇ ਉਨ੍ਹਾਂ ਦੇ ਨਾਲ ਖੇਤੀਬਾੜੀ ਵਿਭਾਗ ਦੇ ਅਧਿਕਾਰੀ ਵੀ ਹਾਜਰ ਸਨ। ਵਿਧਾਇਕ ਸ੍ਰੀ ਅਮਨਦੀਪ ਸਿੰਘ ਗੋਲਡੀ ਮੁਸਾਫਿਰ ਨੇ ਕਿਹਾ ਕਿ....
ਚੇਅਰਮੈਨ ਜੱਸੀ ਸੋਹੀਆਂ ਵਾਲਾ ਵੱਲੋਂ ਖੁਰਾਕ ਤੇ ਸਿਵਲ ਸਪਲਾਈ ਵਿਭਾਗ ਦੇ ਅਧਿਕਾਰੀਆਂ ਨਾਲ ਬੈਠਕ
ਕਿਹਾ, ''ਕੋਈ ਯੋਗ ਲੋੜਵੰਦ ਲਾਭਪਾਤਰੀ ਰਾਸ਼ਨ ਕਾਰਡ ਤੋਂ ਵਾਂਝਾ ਨਾ ਰਹੇ'' ਪਟਿਆਲਾ, 23 ਜੂਨ : ਜ਼ਿਲ੍ਹਾ ਯੋਜਨਾ ਕਮੇਟੀ ਦੇ ਚੇਅਰਮੈਨ ਜਸਵੀਰ ਸਿੰਘ ਜੱਸੀ ਸੋਹੀਆਂ ਵਾਲਾ ਨੇ ਖੁਰਾਕ ਅਤੇ ਸਿਵਲ ਸਪਲਾਈਜ਼ ਵਿਭਾਗ ਦੇ ਅਧਿਕਾਰੀਆਂ ਨਾਲ ਬੈਠਕ ਕਰਕੇ ਜ਼ਿਲ੍ਹੇ ਅੰਦਰ ਲੋੜਵੰਦ ਲਾਭਪਾਤਰੀਆਂ ਦੇ ਰਾਸ਼ਨ ਕਾਰਡ ਕੱਟੇ ਜਾਣ ਦਾ ਜਾਇਜ਼ਾ ਲਿਆ। ਇਸ ਮੌਕੇ ਜ਼ਿਲ੍ਹਾ ਖੁਰਾਕ ਤੇ ਸਪਲਾਈਜ਼ ਵਿਭਾਗ ਦੇ ਏ.ਸੀ.ਐਫ.ਏ. ਰਾਕੇਸ਼ ਗਰਗ, ਤਹਿਸੀਲਵਾਈਜ਼ ਇੰਸਪੈਕਟਰ ਤੇ ਨਿਰੀਖਕਾਂ ਤੋਂ ਇਲਾਵਾ ਉਪ ਅਰਥ ਅਤੇ ਅੰਕੜਾ ਸਲਾਹਕਾਰ ਦਫ਼ਤਰ ਦੇ....
ਛੇ ਜ਼ਿਲ੍ਹਿਆਂ ਦੇ ਅਧਿਕਾਰੀਆਂ ਨੂੰ ਦਿੱਤੀ ਆਫ਼ਤ ਪ੍ਰਬੰਧਨ ਦੀ ਵਿਸ਼ੇਸ਼ ਸਿਖਲਾਈ
ਪਟਿਆਲਾ ਸਮੇਤ ਲੁਧਿਆਣਾ, ਬਰਨਾਲਾ, ਸੰਗਰੂਰ, ਫ਼ਤਿਹਗੜ੍ਹ ਸਾਹਿਬ ਅਤੇ ਮਲਰੇਕੋਟਲਾ ਦੇ ਅਧਿਕਾਰੀਆਂ ਨੇ ਭਾਗ ਲਿਆ ਕੁਦਰਤੀ ਆਫ਼ਤ ਤੋਂ ਪਹਿਲਾਂ ਕੀਤੇ ਪ੍ਰਬੰਧਾਂ ਨਾਲ ਘਟਾਇਆ ਜਾ ਸਕਦੇ ਜਾਨੀ-ਮਾਲੀ ਨੁਕਸਾਨ ਪਟਿਆਲਾ, 23 ਜੂਨ : ਕੁਦਰਤੀ ਆਫ਼ਤ ਮੌਕੇ ਗੰਭੀਰ ਪ੍ਰਸਥਿਤੀਆਂ ਨਾਲ ਨਜਿੱਠਣ ਲਈ ਅੱਜ ਪਟਿਆਲਾ ਡਵੀਜ਼ਨ ਦੇ ਅਧਿਕਾਰੀਆਂ ਦੀ ਮਿੰਨੀ ਸਕੱਤਰੇਤ ਦੇ ਕਮੇਟੀ ਰੂਮ ਵਿਖੇ ਜ਼ਿਲ੍ਹਾ ਇੰਸੀਡੈਂਟ ਰਿਸਪੋਂਸ ਟੀਮ ਦੀ ਭੂਮਿਕਾ ਅਤੇ ਪ੍ਰਬੰਧਾਂ ਨੂੰ ਯਕੀਨੀ ਕਰਨ ਲਈ ਵਿਸ਼ੇਸ਼ ਸਿਖਲਾਈ ਕਰਵਾਈ ਗਈ। ਇਸ ਮੌਕੇ ਪਟਿਆਲਾ....
ਡਿਪਟੀ ਕਮਿਸ਼ਨਰ ਵੱਲੋਂ ਵੱਡੀ ਤੇ ਛੋਟੀ ਨਦੀ ਦੇ ਨਵੀਨੀਕਰਨ ਤੇ ਸੁੰਦਰੀਕਰਨ ਪ੍ਰਾਜੈਕਟ ਦਾ ਮੁਲੰਕਣ
ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਪ੍ਰਾਜੈਕਟ 'ਚ ਤੇਜੀ ਲਿਆਂਦੀ ਜਾਵੇ-ਸਾਕਸ਼ੀ ਸਾਹਨੀ ਪਟਿਆਲਾ, 23 ਜੂਨ : ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਪਟਿਆਲਾ ਦੀ ਛੋਟੀ ਨਦੀ ਅਤੇ ਵੱਡੀ ਨਦੀ ਦੀ ਪੁਨਰ ਸੁਰਜੀਤੀ ਲਈ ਸੁੰਦਰੀਕਰਨ ਅਤੇ ਨਵੀਨੀਕਰਨ ਪ੍ਰਾਜੈਕਟ ਦਾ ਮੁਲੰਕਣ ਕਰਨ ਲਈ ਸਬੰਧਤ ਅਧਿਕਾਰੀਆਂ ਨਾਲ ਬੈਠਕ ਕੀਤੀ। ਉਨ੍ਹਾਂ ਨੇ ਅਧਿਕਾਰੀਆਂ ਨੂੰ ਮੁੱਖ ਮੰਤਰੀ ਭਗਵੰਤ ਮਾਨ ਦੀਆਂ ਹਦਾਇਤਾਂ ਤੋਂ ਜਾਣੂ ਕਰਵਾਉਂਦਿਆਂ ਹਦਾਇਤ ਕੀਤੀ ਕਿ ਆਪਸੀ ਤਾਲਮੇਲ ਨਾਲ ਪ੍ਰਾਜੈਕਟ ਦੇ ਕੰਮ ਵਿੱਚ ਤੇਜੀ ਲਿਆਂਦੀ....
ਡਿਪਟੀ ਕਮਿਸ਼ਨਰ ਵੱਲੋਂ ਪਟਿਆਲਾ ਜ਼ਿਲ੍ਹੇ ਦੇ ਵਿਕਾਸ ਪ੍ਰਾਜੈਕਟਾਂ ਦਾ ਜਾਇਜ਼ਾ
ਆਨ-ਲਾਈਨ ਮੋਨੀਟਰਿੰਗ ਲਈ ਪ੍ਰਾਜੈਕਟ ਡੀ.ਸੀ. ਡੈਸ਼ਬੋਰਡ 'ਤੇ ਵੀ ਅਪਲੋਡ ਕਰਨ ਦੀ ਹਦਾਇਤ ਪਟਿਆਲਾ, 23 ਜੂਨ : ਪਟਿਆਲਾ ਦੇ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਵੱਖ-ਵੱਖ ਵਿਭਾਗਾਂ ਵੱਲੋਂ ਜ਼ਿਲ੍ਹੇ ਅੰਦਰ ਚਲਾਏ ਜਾ ਰਹੇ ਵੱਖ-ਵੱਖ ਵਿਕਾਸ ਪ੍ਰਾਜੈਕਟਾਂ ਦਾ ਮੁਲੰਕਣ ਕੀਤਾ। ਇਸ ਮੌਕੇ ਉਨ੍ਹਾਂ ਨੇ ਹਦਾਇਤ ਕੀਤੀ ਕਿ ਸਾਰੇ ਵਿਭਾਗ ਆਪਣੇ ਪ੍ਰਾਜੈਕਟ ਡੀ.ਸੀ. ਡੈਸ਼ਬੋਰਡ ਉਪਰ ਅਪਲੋਡ ਕਰਨਾ ਯਕੀਨੀ ਬਣਾਉਣ ਤਾਂ ਕਿ ਉਨ੍ਹਾਂ ਦੀ ਮੋਨੀਟਰਿੰਗ ਆਨ-ਲਾਈਨ ਵੀ ਕੀਤੀ ਜਾ ਸਕੇ। ਸਾਕਸ਼ੀ ਸਾਹਨੀ ਨੇ ਕਿਹਾ ਕਿ ਮੁੱਖ ਮੰਤਰੀ....
ਝੋਨੇ ਦੀ ਸਿੱਧੀ ਬਿਜਾਈ ਲਈ ਦਿੱਤੀ ਜਾਣ ਵਾਲੀ ਸਬਸਿਡੀ ਲੈਣ ਲਈ ਰਜਿਸਟਰੇਸ਼ਨ ਜਰੂਰੀ : ਮੁੱਖ ਖੇਤੀਬਾੜੀ ਅਫਸਰ
ਵਿਭਾਗ ਦੀਆਂ ਟੀਮਾਂ ਪਿੰਡ-ਪਿੰਡ ਜਾ ਕੇ ਕਰ ਰਹੀਆਂ ਰਜਿਸਟਰੇਸ਼ਨ ਤੇ ਸਿੱਧੀ ਬਿਜਾਈ ਬਾਰੇ ਜਾਗਰੂਕ ਫ਼ਤਹਿਗੜ੍ਹ ਸਾਹਿਬ, 23 ਜੂਨ : ਧਰਤੀ ਹੇਠਲੇ ਪਾਣੀ ਨੂੰ ਬਚਾਉਣ ਵਾਸਤੇ ਪੰਜਾਬ ਸਰਕਾਰ ਵੱਲੋਂ ਝੋਨੇ ਦੀ ਸਿੱਧੀ ਬਿਜਾਈ ਕਰਨ ਵਾਲੇ ਕਿਸਾਨਾਂ ਨੂੰ ਦਿੱਤੀ ਜਾਣ ਵਾਲੀ 1500/- ਰੁਪਏ ਪ੍ਰਤੀ ਏਕੜ ਦੀ ਪ੍ਰੋਤਸਾਹਨ ਰਾਸ਼ੀ ਲਈ ਕਿਸਾਨਾਂ ਦੀ ਰਜਿਸਟਰੇਸ਼ਨ ਜਰੂਰੀ ਹੈ, ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਦੀਆਂ ਟੀਮਾਂ ਪਿੰਡ-ਪਿੰਡ ਜਾ ਕੇ ਜਿਥੇ ਕਿਸਾਨਾਂ ਦੀ ਰਜਿਸਟਰੇਸ਼ਨ ਕਰਵਾ ਰਹੀਆਂ ਹਨ ਉਥੇ ਹੀ ਝੋਨੇ ਦੀ ਸਿੱਧੀ....