ਬਠਿੰਡਾ, 19 ਜੂਨ : ਪੰਜਾਬ ਪੁਲੀਸ ਨੇ ਬਠਿੰਡਾ ਪੱਟੀ ਦੇ ਦੇ ‘ਨਾਜ਼ਕ ਜ਼ੋਨ’ ‘ਚ ਖਤਰਨਾਕ ਬਦਮਾਸ਼ਾਂ ਅਤੇ ਅਪਰਾਧੀਆਂ ਨਾਲ ਸਿੱਝਣ ਲਈ ਲੰਗੋਟ ਕਸਣੇ ਸ਼ੁਰੂ ਕਰ ਦਿੱਤੇ ਹਨ।ਬਠਿੰਡਾ ਪੁਲੀਸ ਗੈਂਗਸਟਰਵਾਦ ਵਰਗੇ ਗੰਭੀਰ ਖ਼ਤਰਿਆਂ ਦੇ ਮੱਦੇਨਜ਼ਰ ਪੁਲਸ ਦੇ ਅਜਿਹੇ ਦਸਤੇ ਤਿਆਰ ਕਰ ਰਹੀ ਹੈ ਜੋ ਹੰਗਾਮੀ ਹਾਲਤ ਨਾਲ ਨਜਿੱਠਣ ਲਈ ਹਰ ਵਕਤ ਤਿਆਰ ਰਹਿਣਗੇ। ਪਿਛਲੇ ਕੁਝ ਸਮੇਂ ਦੌਰਾਨ ਪੰਜਾਬ ‘ਚ ਸਿੱਧੂ ਮੂਸੇਵਾਲਾ ਦੇ ਕਤਲ ਸਮੇਤ ਵਾਪਰੀਆਂ ਵੱਖ ਵੱਖ ਘਟਨਾਵਾਂ ਤੋਂ ਬਾਅਦ ਅਮਨ ਕਾਨੂੰਨ ਕਾਇਮ ਰੱਖਣ ਖਾਤਰ ਪੁਲੀਸ ਵੱਲੋਂ....
ਮਾਲਵਾ
ਰਜਿੰਦਰ ਸਿੰਘ ਸੋਹਲ ਨੇ ਬੱਚਿਆ ਨੂੰ ਵਾਤਾਵਰਨ ਦੀ ਸੰਭਾਲ ਲਈ ਕੀਤਾ ਪ੍ਰੇਰਿਤ ਖਰੜ 19 ਜੂਨ : ਦੇਸ਼ ਵਿਦੇਸ਼ ਅੰਦਰ ਆਪਣੀ ਕਲਾ ਦਾ ਲੋਹਾ ਮੰਨਵਾ ਚੁੱਕੀ ਜੁਗਨੀ ਭੰਗੜਾ ਅਕੈਡਮੀ ਵੱਲੋ ਬੱਚਿਆ ਅਤੇ ਨੌਜਵਾਨਾਂ ਨੂੰ ਭੰਗੜੇ ਨਾਲ ਜੋੜਨ ਲਈ ਲਗਾਤਾਰ ਉਪਰਾਲੇ ਜਾਰੀ ਹਨ ਜਿਸਦੇ ਚਲਦੇ ਜੁਗਨੀ ਭੰਗੜਾ ਅਕੈਡਮੀ ਵੱਲੋਂ ਖਰੜ ਦੇ ਵੀ ਆਰ ਮਾਲ ਵਿੱਖੇ ਮੁਫਤ ਭੰਗੜਾ ਵਰਕਸ਼ਾਪ ਦਾ ਆਯੋਜਨ ਕੀਤਾ ਗਿਆ ਜਿਸ ਵਿੱਚ ਲੱਗਭਗ 150 ਤੋਂ 200 ਬੱਚਿਆਂ ਨੇ ਭਾਗ ਲਿਆ।ਇਸ ਪ੍ਰੋਗਰਾਮ ਵਿੱਚ ਸਟੇਜ ਸਕੱਤਰ ਦੀ ਭੂਮਿਕਾ ਮਸ਼ਹੂਰ....
ਬਠਿੰਡਾ, 18 ਜੂਨ : ਬਠਿੰਡਾ ਪੁਲਸ ਨੇ ਸ਼ੁੱਕਰਵਾਰ ਰਾਤ ਨੂੰ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਅੰਦਰ ਬਣੇ ਮੁੱਖ ਸੇਵਾ ਕੇਂਦਰ ਵਿੱਚੋਂ ਲੱਖਾਂ ਰੁਪਏ ਦੀ ਚੋਰੀ ਕਰਨ ਵਾਲੇ ਨੂੰ 24 ਘੰਟਿਆਂ ਦੇ ਅੰਦਰ-ਅੰਦਰ ਗ੍ਰਿਫਤਾਰ ਕਰਨ ਵਿਚ ਸਫਲਤਾ ਹਾਸਲ ਕੀਤੀ ਹੈ। ਚੋਰੀ ਕਰਨ ਵਾਲਾ ਸੇਵਾ ਕੇਂਦਰ ਦਾ ਤਕਨੀਕੀ ਮੁਲਾਜ਼ਮ ਹੀ ਨਿਕਲਿਆ ਹੈ ਜੋ ਕੇ ਅੰਦਰ ਦੀਆਂ ਗਤੀਵਿਧੀਆਂ ਦੀ ਰਗ-ਰਗ ਤੋਂ ਵਾਕਿਫ ਸੀ। ਪੁਲਸ ਵੱਲੋਂ ਗ੍ਰਿਫਤਾਰ ਮੁਲਜ਼ਮ ਦੀ ਪਛਾਣ ਗੁਰਵੰਤ ਸਿੰਘ ਪੁੱਤਰ ਗੁਰਮੀਤ ਸਿੰਘ ਵਾਸੀ ਭਾਈ ਮਤੀ ਦਾਸ ਨਗਰ ਬਠਿੰਡਾ....
ਅਬੋਹਰ, 18 ਜੂਨ : ਅਬੋਹਰ ‘ਚ ਪਿੰਡ ਜੰਡਵਾਲਾ ਮੀਰਾਂਸੰਗਲਾ ਨੇੜੇ ਐਤਵਾਰ ਦੁਪਹਿਰ ਇਕ ਕਾਰ ਬੇਕਾਬੂ ਹੋ ਕੇ ਖੇਤ ‘ਚ ਪਲਟ ਗਈ। ਕਾਰ ਵਿੱਚ ਸਵਾਰ ਦੋ ਔਰਤਾਂ, ਇੱਕ ਪੁਰਸ਼ ਅਤੇ ਬੱਚਿਆਂ ਸਮੇਤ ਪੰਜ ਵਿਅਕਤੀਆਂ ਦੇ ਜ਼ਖ਼ਮੀ ਹੋਣ ਦੀ ਖਬਰ ਹੈ। ਜਦਕਿ ਦੋ ਬੱਚਿਆਂ ਨੂੰ ਮਾਮੂਲੀ ਸੱਟਾਂ ਲੱਗੀਆਂ ਹਨ। ਸਾਰੇ ਜ਼ਖ਼ਮੀਆਂ ਨੂੰ ਐਂਬੂਲੈਂਸ ਰਾਹੀਂ ਅਬੋਹਰ ਦੇ ਸਰਕਾਰੀ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਹੈ। ਇਸ ਦੇ ਨਾਲ ਹੀ ਪੁਲਿਸ ਨੂੰ ਘਟਨਾ ਦੀ ਸੂਚਨਾ ਦੇ ਦਿੱਤੀ ਗਈ ਹੈ। ਘਟਨਾ ਦੀ ਜਾਣਕਾਰੀ ਦਿੰਦਿਆਂ ਮਨਦੀਪ....
ਸ੍ਰੀ ਅਨੰਦਪੁਰ ਸਾਹਿਬ, 18 ਜੂਨ : ਆਮ ਲੋਕਾਂ ਦੇ ਮਸਲੇ ਹੱਲ ਕਰਨ ਲਈ ਪਿੰਡਾਂ ਦੀਆਂ ਸੱਥਾਂ ਵਿਚ ਬੈਠ ਕੇ ਕੀਤੇ ਯਤਨ ਬਹੁਤ ਹੀ ਕਾਰਗਰ ਸਿੱਧ ਹੋ ਰਹੇ ਹਨ। ਆਮ ਲੋਕਾਂ ਨੂੰ ਉਨ੍ਹਾਂ ਦੇ ਘਰ ਦੇ ਨੇੜੇ ਮੁਸ਼ਕਿਲਾਂ/ਸਮੱਸਿਆਵਾਂ ਹੱਲ ਕਰਨ ਤੇ ਸਾਝੇ ਮਸਲੇ ਨਿਪਟਾਉਣ ਦਾ ਵਾਅਦਾ ਪੂਰਾ ਕਰ ਰਹੇ ਹਾਂ, ਤਾਂ ਕਿ ਲੋਕਾਂ ਨੂੰ ਦੂਰ ਦੁਰਾਡੇ ਸ਼ਹਿਰਾ ਵਿਚ ਦਫਤਰਾਂ ਦੇ ਬੇਲੋੜੇ ਚੱਕਰ ਨਾ ਲਗਾਉਣੇ ਪੈਣ ਤੇ ਇਸ ਨਾਲ ਹੋਣ ਵਾਲੀ ਖੱਜਲ ਖੁਆਰੀ ਤੋ ਵੀ ਨਿਜਾਤ ਮਿਲ ਜਾਵੇ। ਇਹ ਪ੍ਰਗਟਾਵਾ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ....
ਗੁ.ਬਰੋਟਾ ਸਾਹਿਬ ਪਿੰਡ ਭਗਵਾਲਾ ਦੇ ਸਲਾਨਾ ਜੋੜ ਮੇਲੇ ਵਿਚ ਸਿੱਖਿਆ ਮੰਤਰੀ ਹਰਜੋਤ ਬੈਂਸ ਨੇ ਭਰੀ ਹਾਜਰੀ ਸਰਕਾਰੀ ਸਕੂਲਾਂ ਦੇ ਵਿਕਾਸ ਲਈ 50 ਕਰੋੜ ਰੁਪਏ ਦੀ ਗ੍ਰਾਂਟ ਦੀ ਪ੍ਰਵਾਨਗੀ - ਬੈਂਸ ਸ੍ਰੀ ਕੀਰਤਪੁਰ ਸਾਹਿਬ ਦੇ ਵੱਖ ਵੱਖ ਸਰਕਾਰੀ ਸਕੂਲਾਂ ਲਈ 8 ਕਰੋੜ ਦੀ ਗ੍ਰਾਂਟ ਕੀਤੀ ਜਾਰੀ ਕੀਰਤਪੁਰ ਸਾਹਿਬ 18 ਜੂਨ : 140 ਕਰੋੜ ਰੁਪਏ ਦੀ ਲਿਫਟ ਇਰੀਗੇਸ਼ਨ ਸਕੀਮ ਰਾਹੀਂ ਪਿੰਡਾਂ ਦੇ ਲੋਕਾਂ ਨੂੰ ਸਿੰਚਾਈ ਅਤੇ ਪੀਣ ਵਾਲਾ ਸਾਫ ਸੁਥਰਾ ਪਾਣੀ ਮੁਹੱਈਆ ਕਰਵਾਇਆ ਜਾਵੇਗਾ, ਜਿਸ ਨਾਲ ਪਿੰਡਾਂ ਵਿਚ ਸਿੰਚਾਈ ਅਤੇ....
ਬਿਮਾਰੀ ਦੇ ਪ੍ਰਭਾਵ ਦਾ ਪਤਾ ਲਗਾਉਣ ਲਈ ਘਰ – ਘਰ ਸਰਵੇਖਣ ਦੇ ਤਿੰਨ ਦੌਰ ਸਾਹਮਣੇ ਆਏ ਕੁੱਲ 65 ਮਾਮਲਿਆਂ ਚ ਪ੍ਰਭਾਵਿਤ ਲੋਕਾਂ ਦੀ ਸਥਿਤੀ ਸਥਿਰ ਅਤੇ ਠੀਕ ਹੋਣ ਦੇ ਪੜਾਅ ਵਿੱਚ ਜਲ ਸਪਲਾਈ ਟਿਊਬਵੈੱਲ ਦੀ ‘ਕੈਮੀਕਲ ਕੰਪੋਜੀਸ਼ਨ’ ਰਿਪੋਰਟ ਠੀਕ ਪਾਈ ਗਈ ਜਦੋਂ ਕਿ ਖਪਤਕਾਰਾਂ ਦੀ ਰਿਪੋਰਟ ਦੀ ਉਡੀਕ ਟੈਂਕਰਾਂ ਰਾਹੀਂ ਪੀਣ ਵਾਲੇ ਪਾਣੀ ਦੀ ਸਪਲਾਈ ਸ਼ੁਰੂ ਕੀਤੀ ਗਈ ਡੇਰਾਬੱਸੀ, 18 ਜੂਨ : ਡੀ ਸੀ ਆਸ਼ਿਕਾ ਜੈਨ ਨੇ ਐਤਵਾਰ ਨੂੰ ਮੋਹਾਲੀ ਵਿਖੇ ਲਾਲੜੂ ਦੇ ਪਿੰਡ ਧੀਰੇਮਾਜਰਾ ਵਿੱਚ ਗੰਭੀਰ ਡਾਇਰੀਆ ਦੀ ਬਿਮਾਰੀ....
ਲੁਧਿਆਣਾ 16 ਜੂਨ : ਬੀਤੇ ਦਿਨੀਂ ਪੀਏਯੂ ਵਿਖੇ ਭਾਰਤ ਵਿੱਚ ਆਰਥਿਕ ਵਿਕਾਸ ਦੀ ਰਾਜਨੀਤਕ ਆਰਥਿਕਤਾ ਵਿਸ਼ੇ 'ਤੇ ਵਿਸ਼ੇਸ਼ ਭਾਸ਼ਣ ਕਰਾਇਆ ਗਿਆ। ਵਿਭਾਗ ਨੇ ਇਹ ਸਮਾਗਮ ਆਜ਼ਾਦੀ ਕਾ ਅੰਮ੍ਰਿਤਮਹੋਤਵ ਪ੍ਰੋਗਰਾਮ ਦੇ ਹਿੱਸੇ ਵਜੋਂ ਆਯੋਜਤ ਕੀਤਾ। ਇਸ ਭਾਸ਼ਣ ਵਿਚ ਇੰਸਟੀਚਿਊਟ ਆਫ ਹਿਊਮਨ ਡਿਵੈਲਪਮੈਂਟ ਦੇ ਵਿਜ਼ਿਟਿੰਗ ਪ੍ਰੋਫੈਸਰ ਡਾ.ਲਖਵਿੰਦਰ ਸਿੰਘ ਮਹਿਮਾਨ ਬੁਲਾਰੇ ਸਨ। ਵਿਭਾਗ ਦੇ ਮੁਖੀ ਡਾ. ਜੇ.ਐਮ. ਸਿੰਘ ਨੇ ਬੁਲਾਰਿਆਂ ਦੀ ਜਾਣ ਪਛਾਣ ਕਰਾਈ ਅਤੇ ਵਿਭਾਗ ਵਿੱਚ ਆਏ ਮਹਿਮਾਨਾਂ ਦਾ ਸਵਾਗਤ ਕੀਤਾ। ਲੈਕਚਰ ਦਾ....
ਕਿਹਾ : ਪਾਸਪੋਰਟ ਦਫ਼ਤਰ 'ਚ ਤੱਤਕਾਲ ਸ਼ਬਦ ਦਾ ਅਰਥ ਦੋ ਮਹੀਨੇ ਲੁਧਿਆਣਾ, 16 ਜੂਨ : ਪੰਜਾਬ ਵਿੱਚ ਉੱਚ ਸਿੱਖਿਆ ਹਾਸਿਲ ਕਰਨ ਦੇ ਉਦੇਸ਼ ਨਾਲ ਹਰ ਸਾਲ ਵੱਡੀ ਗਿਣਤੀ ਵਿੱਚ ਪੰਜਾਬੀ ਵਿਦਿਆਰਥੀ ਵਿਦੇਸ਼ ਜਾਂਦੇ ਹਨ। ਪਰ ਵਿਦੇਸ਼ ਜਾਣ ਲਈ ਅਗਰ ਕਿਸੇ ਦਸਤਾਵੇਜ਼ ਦੀ ਜਰੂਰਤ ਹੁੰਦੀ ਹੈ ਤਾਂ ਉਹ ਹੈ ਪਾਸਪੋਰਟ। ਪਰ ਸਮੇਂ ਦੀਆਂ ਸਰਕਾਰਾਂ ਨੇ ਇਸ ਅਹਿਮ ਦਸਤਾਵੇਜ਼ ਨੂੰ ਬਣਾਉਣ ਦੀ ਪ੍ਰਕਿਰਿਆ ਨੂੰ ਐਨਾ ਲੰਬਾ ਕਰ ਦਿੱਤਾ ਹੈ, ਕਿ ਵਿਦਿਆਰਥੀਆਂ ਤੇ ਆਮ ਲੋਕਾਂ ਨੂੰ ਭਾਰੀ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ....
ਲੁਧਿਆਣਾ, 16 ਜੂਨ : ਡਿਪਟੀ ਕਮਿਸ਼ਨਰ ਲੁਧਿਆਣਾ ਸ੍ਰੀਮਤੀ ਸੁਰਭੀ ਮਲਿਕ ਦੀ ਪ੍ਰਧਾਨਗੀ ਹੇਠ ਮੀਟਿੰਗ ਦਾ ਆਯੋਜਨ ਹੋਇਆ ਜਿਸ ਵਿੱਚ ਨੇਤਰਹੀਣਾਂ ਦੀ ਸਰਕਾਰੀ ਸੰਸਥਾ ਜਮਾਲਪੁਰ ਵਿਖੇ ਜ਼ਿਲ੍ਹਾ ਸਿੱਖਿਆ ਵਿਭਾਗ ਵੱਲੋਂ ਅਧਿਆਪਕਾਂ ਦੀ ਡਿਊਟੀ ਲਗਾਉਣ ਸੰਬੰਧੀ ਵਿਚਾਰ ਵਟਾਂਦਰੇ ਕੀਤੇ ਗਏ। ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫਸਰ ਲੁਧਿਆਣਾ ਵੱਲੋਂ ਡਿਪਟੀ ਕਮਿਸ਼ਨਰ ਲੁਧਿਆਣਾ ਨੂੰ ਅਪੀਲ ਕੀਤੀ ਗਈ ਸੀ ਕਿ ਨੇਤਰਹੀਣਾਂ ਦੀ ਸਰਕਾਰੀ ਸੰਸਥਾ ਜਮਾਲਪੁਰ ਵਿਖੇ 56 ਨੇਤਰਹੀਣ ਵਿਦਿਆਰਥੀ ਸਿੱਖਿਆ ਪ੍ਰਾਪਤ ਕਰ ਰਹੇ ਹਨ ਜਿਨ੍ਹਾਂ....
ਪੀੜ੍ਹਤ 19 ਸਾਲਾਂ ਤੋਂ ਮੰਗ ਰਹੇ ਨੇ ਨਿਆਂ ਅਤੇ 15 ਮਹੀਨਿਆਂ ਤੋਂ ਬੈਠੇ ਨੇ ਧਰਨੇ 'ਤੇ ! ਜਗਰਾਉਂ, 16 ਜੂਨ (ਰਛਪਾਲ ਸਿੰਘ ਸ਼ੇਰਪੁਰੀ) : ਪਿਛਲੇ 15 ਮਹੀਨਿਆਂ ਤੋਂ ਥਾਣੇ ਮੂਹਰੇ ਧਰਨਾ ਲਗਾਈ ਬੈਠੇ ਪੀੜ੍ਹਤਾਂ ਨੂੰ ਇਨਸਾਫ਼ ਦਿਵਾਉਣ ਲਈ ਚੱਲ ਰਿਹਾ ਪੱਕਾ ਮੋਰਚਾ ਅੱਜ 415ਵੇਂ ਦਿਨ ਵੀ ਜਾਰੀ ਰਿਹਾ। ਪ੍ਰੈਸ ਨੂੰ ਜਾਰੀ ਬਿਆਨ 'ਚ ਪੇਂਡੂ ਮਜ਼ਦੂਰ ਯੂਨੀਅਨ ਦੇ ਜਿਲ੍ਹਾ ਪ੍ਰਧਾਨ ਅਵਤਾਰ ਸਿੰਘ ਰਸੂਲਪੁਰ ਤੇ ਸੁਖਦੇਵ ਮਾਣੂੰਕੇ, ਪੇਂਡੂ ਮਜ਼ਦੂਰ ਯੂਨੀਅਨ(ਮਸ਼ਾਲ) ਦੇ ਆਗੂ ਬਲਦੇਵ ਸਿੰਘ ਫੌਜੀ ਨੇ ਦੱਸਿਆ ਕਿ....
ਨਵਾਂ ਸ਼ਹਿਰ, 16 ਜੂਨ : ਭੂਮੀ ਅਤੇ ਜਲ ਸੰਭਾਲ ਵਿਭਾਗ ਦੇ ਅਧਿਕਾਰੀਆਂ ਨੇ ਇੱਕ ਰੋਜ਼ਾ ਸਿਖਲਾਈ ਪ੍ਰੋਗਰਾਮ ਲਈ ਖੇਤਰੀ ਖੋਜ ਕੇਂਦਰ ਬੱਲੋਵਾਲ ਸੌਂਖੜੀ ਦਾ ਦੌਰਾ ਕੀਤਾ। ਸਿਖਲਾਈ ਪ੍ਰੋਗਰਾਮ ਵਿੱਚ ਭੂਮੀ ਅਤੇ ਜਲ ਸੰਭਾਲ ਵਿਭਾਗ, ਪੰਜਾਬ ਦੇ 29 ਖੇਤੀਬਾੜੀ ਉਪ ਨਿਰੀਖਕਾਂ ਅਤੇ ਸਰਵੇਅਰਾਂ ਸਮੇਤ ਵਿਭਾਗ ਦੇ 04 ਅਧਿਕਾਰੀਆਂ ਨੇ ਭਾਗ ਲਿਆ। ਟ੍ਰੇਨਿੰਗ ਕੋਆਰਡੀਨੇਟਰ ਡਾ. ਗੁਰਵਿੰਦਰ ਸਿੰਘ, ਪਸਾਰ ਵਿਗਿਆਨੀ ਨੇ ਸਾਰੇ ਅਧਿਕਾਰੀਆਂ ਅਤੇ ਖੇਤਰੀ ਖੋਜ ਕੇਂਦਰ ਬੱਲੋਵਾਲ ਸੌਂਖੜੀ ਦੇ ਡਾਇਰੈਕਟਰ ਡਾ: ਕੰਵਰ ਬਰਜਿੰਦਰ....
228 ਥਾਂਵਾਂ ਤੇ ਮੱਛਰਾਂ ਦਾ ਲਾਰਵਾ ਪਾਏ ਜਾਣ ਤੇ ਕਰਵਾਇਆ ਨਸ਼ਟ ਡੇਂਗੂ ਤੋਂ ਬਚਾਅ ਲਈ ਸਾਵਧਾਨੀਆਂ ਵਰਤਣੀਆਂ ਜ਼ਰੂਰੀ : ਸਿਵਲ ਸਰਜਨ ਡਾ. ਰਮਿੰਦਰ ਕੌਰ ਪਟਿਆਲਾ 16 ਜੂਨ : ਡੇਂਗੂ ਬਿਮਾਰੀ ਦੀ ਰੋਕਥਾਮ ਲਈ ਚਲਾਏ ਜਾ ਰਹੇ ਹਰੇਕ ਹਫ਼ਤੇ ਫਰਾਈਡੇ-ਡਰਾਈਡੇ ਅਭਿਆਨ ਤਹਿਤ ਸਿਵਲ ਸਰਜਨ ਡਾ. ਰਮਿੰਦਰ ਕੌਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਜ਼ਿਲ੍ਹਾ ਸਿਹਤ ਵਿਭਾਗ ਦੀਆਂ ਟੀਮਾਂ ਵੱਲੋਂ ਸ਼ਹਿਰ ਦੀ ਪੈਪਸੂ ਭਾਖੜਾ ਕਲੋਨੀ, ਰਾਮਦਾਸ ਕਲੋਨੀ, ਬਡੂੰਗਰ, ਰਾਘੋਮਾਜਰਾ, ਗ੍ਰੀਨ ਪਾਰਕ ਕਲੋਨੀ, ਗੁਰਬਖਸ਼ ਕਲੋਨੀ ਆਦਿ ਵਿੱਚ....
ਈ.ਵੀ.ਐਮ, ਵੀ.ਵੀ.ਪੈਟ, ਪੋਸਟਲ ਬੈਲਟ ਸਮੇਤ ਵੋਟਾਂ ਦੀ ਗਿਣਤੀ ਅਤੇ ਨਤੀਜਿਆਂ ਸਬੰਧੀ ਦਿੱਤੀ ਜਾਣਕਾਰੀ ਪਟਿਆਲਾ, 16 ਜੂਨ : ਪਟਿਆਲਾ ਡਵੀਜ਼ਨ ਦੇ ਅਧਿਕਾਰੀਆਂ ਦੀ ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਮੁਤਾਬਕ ਅਗਲੇ ਸਾਲ ਹੋਣ ਵਾਲੀਆਂ ਲੋਕ ਸਭਾ ਚੋਣਾਂ ਦੇ ਸਬੰਧ ਵਿੱਚ ਰਾਜ ਪੱਧਰੀ ਮਾਸਟਰ ਟ੍ਰੇਨਰਾਂ ਨੂੰ ਸਿਖਲਾਈ ਦੇਣ ਲਈ ਟਰੇਨਿੰਗ ਕਰਵਾਈ ਗਈ। ਅੱਜ ਪਟਿਆਲਾ ਡਵੀਜ਼ਨ ਦੇ ਨਵੇਂ ਐਸ.ਐਲ.ਐਮ.ਟੀਜ਼ ਨੂੰ ਸਹਾਇਕ ਕਮਿਸ਼ਨਰ ਰਾਜ ਕਰ ਲੁਧਿਆਣਾ-1 ਜਗਦੀਪ ਸਿੰਘ ਸਹਿਗਲ ਵੱਲੋਂ ਟ੍ਰੇਨਿੰਗ ਦਿੱਤੀ ਗਈ। ਜ਼ਿਲ੍ਹਾ....
ਪਟਿਆਲਾ, 16 ਜੂਨ : ਪੰਜਾਬ ਸਰਕਾਰ ਵੱਲੋਂ ਭਾਸ਼ਾ ਵਿਭਾਗ ਪੰਜਾਬ ਰਾਹੀਂ ਪੰਜਾਬ ਤੋਂ ਬਾਹਰ ਵੱਸਦੇ ਪੰਜਾਬੀਆਂ ਨੂੰ ਉਨ੍ਹਾਂ ਦੀ ਮਾਂ ਬੋਲੀ ਸਾਹਿਤਕ ਅਤੇ ਸਭਿਆਚਾਰਕ ਵਿਰਸੇ ਨਾਲ ਜੋੜਨ ਲਈ 31ਵਾਂ ਸਾਹਿਤਕ ਅਤੇ ਸਭਿਆਚਾਰਕ ਸਮਾਗਮ ਸਰਕਾਰੀ ਕਾਲਜ ਧਰਮਸ਼ਾਲਾ ਵਿਖੇ ਅਯੋਜਿਤ ਕੀਤਾ ਗਿਆ। ਇਸ ਦੋ ਰੋਜ਼ਾ ਸਮਾਗਮ ਵਿਚ ਪਹਿਲੇ ਦਿਨ ਸਰਕਾਰੀ ਕਾਲਜ ਧਰਮਸ਼ਾਲਾ, ਹਿਮਾਚਲ ਪ੍ਰਦੇਸ਼ ਦੇ ਸੈਮੀਨਾਰ ਹਾਲ ਵਿਚ ਸਾਹਿਤਕ ਗੋਸ਼ਟੀ ਅਤੇ ਦੂਜੇ ਸੈਸ਼ਨ ਵਿਚ ਕਵੀ ਦਰਬਾਰ ਦਾ ਆਯੋਜਨ ਕੀਤਾ ਗਿਆ। ਦੂਜੇ ਦਿਨ ਸੱਭਿਆਚਾਰਕ ਸ਼ਾਮ ਦਾ ਆਯੋਜਨ....