ਮਾਲਵਾ

ਸਰਕਾਰ ਦੀ ਪੁਸ਼ਤਪਨਾਹੀ ਹੋਣ ਕਰਕੇ ਡਰੱਗ ਮਾਫੀਆ 'ਚ ਡਰ ਭੈਅ ਹੋਇਆ ਖਤਮ : ਹਰਸਿਮਰਤ ਬਾਦਲ
ਸਰਦੂਲਗੜ੍ਹ, 9 ਸਤੰਬਰ : ਸਾਬਕਾ ਕੇਂਦਰੀ ਮੰਤਰੀ ਤੇ ਐਮਪੀ ਹਰਸਿਮਰਤ ਕੌਰ ਬਾਦਲ ਨੇ ਅੱਜ ਕਿਹਾ ਕਿ ਆਮ ਆਦਮੀ ਪਾਰਟੀ ਸਰਕਾਰ ਡਰੱਗ ਮਾਫੀਆ ਦੀ ਪੁਸ਼ਤਪਨਾਹੀ ਕਰਕੇ ਨੌਜਵਾਨਾਂ ਦੀ ਪੂਰੀ ਪੀੜੀ ਖਤਮ ਕਰਨ ’ਤੇ ਲੱਗੀ ਹੈ ਤੇ ਸਰਕਾਰ ’ਤੇ ਪੰਜਾਬ ਵਿਚ ਬਿਜਲੀ ਸੈਕਟਰ ਦਾ ਨਿੱਜੀਕਰਨ ਦੇ ਹਾਲਾਤ ਪੈਦਾ ਕਰਨ ਦੇ ਦੋਸ਼ ਲਾਏ। ਯੂਥ ਅਕਾਲੀ ਦਲ ਦੇ ਪ੍ਰਧਾਨ ਸਰਬਜੀਤ ਸਿੰਘ ਝਿੰਜਰ ਵੱਲੋਂ ਆਰੰਭੀ ਯੂਥ ਮਿਲਣੀ ਪ੍ਰੋਗਰਾਮ ਮੁਹਿੰਮ ਤਹਿਤ ਇਥੇ ਹੋਏ ਵਿਸ਼ਾਲ ਇਕੱਠ ਨੂੰ ਸੰਬੋਧਨ ਕਰਦਿਆਂ ਹਰਸਿਮਰਤ ਕੌਰ ਬਾਦਲ ਨੇ ਕਿਹਾ ਕਿ....
ਟੂਰਿਜ਼ਮ ਸਮਿਟ ਤੇ ਟਰੈਵਲ ਮਾਰਟ ਦੀਆਂ ਤਿਆਰੀਆਂ ਦਾ ਪ੍ਰਮੁੱਖ ਸਕੱਤਰ ਸੈਰ ਸਪਾਟਾ ਨੇ ਲਿਆ ਜਾਇਜ਼ਾ 
ਟੂਰਿਜ਼ਮ ਸਮਿਟ ਸੂਬੇ ਦੇ ਵਿਕਾਸ ਵਿੱਚ ਮੀਲ ਪੱਥਰ ਸਾਬਤ ਹੋਵੇਗਾ: ਰਾਖ਼ੀ ਗੁਪਤਾ ਭੰਡਾਰੀ ਸਾਹਿਬਜ਼ਾਦਾ ਅਜੀਤ ਸਿੰਘ ਨਗਰ, 09 ਸਤੰਬਰ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਕਰਵਾਏ ਜਾ ਰਹੇ ਪਹਿਲੇ ਟੂਰਿਜ਼ਮ ਸਮਿਟ ਤੇ ਟਰੈਵਲ ਮਾਰਟ ਦੀਆਂ ਤਿਆਰੀਆਂ ਦਾ ਜਾਇਜ਼ਾ ਅੱਜ ਸੈਰ ਸਪਾਟਾ ਤੇ ਸਭਿਆਚਾਰਕ ਮਾਮਲੇ ਵਿਭਾਗ ਦੀ ਪ੍ਰਮੁੱਖ ਸਕੱਤਰ ਸ੍ਰੀਮਤੀ ਰਾਖ਼ੀ ਗੁਪਤਾ ਭੰਡਾਰੀ ਵਲੋਂ ਲਿਆ ਗਿਆ। ਐਮਿਟੀ ਯੂਨੀਵਰਸਿਟੀ ਵਿਖੇ ਤਿਆਰੀਆਂ ਦਾ ਜਾਇਜ਼ਾ ਲੈਣ ਉਪਰੰਤ ਸਿਵਲ ਅਤੇ ਪੁਲਿਸ....
82.65 ਕਰੋੜ ਦੀ ਲਾਗਤ ਨਾਲ ਖੰਨਾ ਰਜਬਾਹੇ ਨੂੰ ਕੀਤਾ ਜਾਵੇਗਾ ਪੱਕਾ: ਮੀਤ ਹੇਅਰ 
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਉਤੇ ਹਰ ਖੇਤ ਨੂੰ ਨਹਿਰੀ ਪਾਣੀ ਪੁੱਜਦਾ ਕਰਨ ਦੀ ਕਵਾਇਦ ਬੱਸੀ ਪਠਾਣਾਂ, ਖੰਨਾ ਤੇ ਸਮਰਾਲਾ ਹਲਕਿਆਂ ਦੀ 72202 ਏਕੜ ਜ਼ਮੀਨ ਨੂੰ ਮਿਲੇਗਾ ਸਿੰਜਾਈ ਲਈ ਢੁੱਕਵਾਂ ਪਾਣੀ ਚੰਡੀਗੜ੍ਹ, 9 ਸਤੰਬਰ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸੂਬੇ ਦੇ ਹਰ ਖੇਤ ਨੂੰ ਸਿੰਜਾਈ ਲਈ ਨਹਿਰੀ ਪਾਣੀ ਪੁੱਜਦਾ ਕਰਨ ਦੇ ਨਿਰਦੇਸ਼ਾਂ ਉਤੇ ਜਲ ਸਰੋਤ ਵਿਭਾਗ ਵੱਲੋਂ ਨਹਿਰੀ ਢਾਂਚੇ ਨੂੰ ਮਜ਼ਬੂਤ ਕੀਤਾ ਜਾ ਰਿਹਾ ਹੈ ਅਤੇ ਵੱਧ ਤੋਂ ਵੱਧ ਰਕਬੇ ਨੂੰ ਨਹਿਰੀ ਪਾਣੀ ਪੁੱਜਦਾ ਕਰਨ....
ਦੁਰਘਟਨਾ ਪੀੜਤ ਦੇ ਇਲਾਜ 'ਚ ਲਾਪਰਵਾਹੀ ਵਰਤਣ ਦੇ ਮਾਮਲੇ 'ਚ ਸਿਹਤ ਵਿਭਾਗ ਵਲੋਂ ਸਿਵਲ ਹਸਪਤਾਲ ਦੇ ਤਿੰਨ ਅਧਿਕਾਰੀ ਮੁਅੱਤਲ : ਡਾ. ਬਲਬੀਰ ਸਿੰਘ 
ਕਿਹਾ! ਪੰਜਾਬ ਸਰਕਾਰ ਸਰਕਾਰੀ ਹਸਪਤਾਲਾਂ 'ਚ ਉੱਚ ਪੱਧਰੀ ਸਿਹਤ ਸੇਵਾਵਾਂ ਪ੍ਰਦਾਨ ਕਰਨ ਲਈ ਵਚਨਬੱਧ ਹੈ ਹਸਪਤਾਲਾਂ 'ਚ ਸਟਾਫ ਦੀ ਘਾਟ ਦੀ ਪੂਰਤੀ ਲਈ ਜਲਦ 1800 ਤੋਂ ਵੱਧ ਖਾਲੀ ਅਸਾਮੀਆਂ ਭਰੀਆਂ ਜਾਣਗੀਆਂ ਮਰੀਜ਼ਾਂ ਦੇ ਵਿਸ਼ਵ ਪੱਧਰੀ ਇਲਾਜ ਨੂੰ ਯਕੀਨੀ ਬਣਾਉਣ ਲਈ ਸਰਕਾਰੀ ਹਸਪਤਾਲਾਂ ਵਿੱਚ ਐਸ.ਓ.ਪੀ. ਲਾਗੂ ਕੀਤਾ ਜਾਵੇਗਾ ਲੁਧਿਆਣਾ, 9 ਸਤੰਬਰ : ਸਿਹਤ ਮੰਤਰੀ ਪੰਜਾਬ ਡਾ. ਬਲਬੀਰ ਸਿੰਘ ਵਲੋਂ ਜਾਣਕਾਰੀ ਦਿੰਦਿਆਂ ਦੱਸਿਆ ਗਿਆ ਕਿ ਵਿਭਾਗ ਵਲੋਂ ਸਥਾਨਕ ਸਿਵਲ ਹਸਪਤਾਲ ਵਿੱਚ ਤਾਇਨਾਤ ਤਿੰਨ ਅਧਿਕਾਰੀਆਂ ਨੂੰ....
ਆਰ.ਟੀ.ਏ. ਵਲੋਂ ਲੁਧਿਆਣਾ ਦੀ ਹਦੂਦ ਅੰਦਰ ਅਚਨਚੇਤ ਚੈਕਿੰਗ ਦੌਰਾਨ ਵੱਖ-ਵੱਖ  15 ਵਾਹਨਾਂ ਦੇ ਚਾਲਾਨ
ਲੁਧਿਆਣਾ, 09 ਸਤੰਬਰ : ਸਕੱਤਰ ਆਰ.ਟੀ.ਏ, ਲੁਧਿਆਣਾ ਵੱਲੋਂ ਮਿਤੀ 09-09-2023 ਨੂੰ ਲੁਧਿਆਣਾ ਦੀ ਹਦੂਦ ਅੰਦਰ ਆਉਂਦੇ ਵਿਸ਼ਕਰਮਾ ਚੌਂਕ ਤੋਂ ਟਿੱਬਾ ਚੌਂਕ ਅਤੇ ਢੇਹਲੋਂ ਦੀਆਂ ਸੜਕਾਂ 'ਤੇ ਅਚਨਚੇਤ ਚੈਕਿੰਗ ਦੌਰਾਨ 10 ਗੱਡੀਆਂ ਨੂੰ ਧਾਰਾ 207 ਅੰਦਰ ਬੰਦ ਕੀਤਾ ਜਿਨਾਂ ਵਿੱਚੋਂ 04 ਟਰੱਕ, 02 ਟਿੱਪਰ, 03 ਕੈਂਟਰ, 01 ਛੋਟਾ ਹਾਥੀ -ਓਵਰਲੋਡ, ਬਾਡੀ ਆਲਟਰੇਸ਼ਨ, ਬਿਨਾਂ ਦਸਤਾਵੇਜ਼ਾਂ, ਓਵਰਹਾਈਟ ਅਤੇ ਹੋਰ ਕਾਨੂੰਨੀ ਨੀਯਮਾਂ ਦੀ ਉਲੰੰਘਣਾ ਕਰਨ ਕਾਰਨ ਧਾਰਾ 207 ਅੰਦਰ ਬੰਦ ਕੀਤੇ ਅਤੇ 05 ਗੱਡੀਆਂ ਦੇ ਚਲਾਨ....
ਨੈਸ਼ਨਲ ਲੋਕ ਅਦਾਲਤ ਦਾ ਸਫ਼ਲ ਆਯੋਜਨ, ਲੋੜਵੰਦ ਲੋਕਾਂ ਨੇ ਲਿਆ ਭਰਪੂਰ ਲਾਹਾ 
ਵੱਖ-ਵੱਖ ਨਿਆਂਇਕ ਅਦਾਲਤਾਂ 'ਚ 36113 ਕੇਸਾਂ ਦਾ ਨਿਪਟਾਰਾ ਕਰਕੇ 77,61,86,221 ਰੁਪਏ ਦੇ ਅਵਾਰਡ ਕੀਤੇ ਪਾਸ : ਜ਼ਿਲ੍ਹਾ ਤੇ ਸੈਸ਼ਨ ਜੱਜ ਲੁਧਿਆਣਾ, 09 ਸਤੰਬਰ : ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਲੁਧਿਆਣਾ ਵਲੋਂ ਜ਼ਿਲ੍ਹਾ ਕਚਹਿਰੀਆਂ, ਲੁਧਿਆਣਾ ਅਤੇ ਸਿਵਲ ਕੋਰਟਸ-ਜਗਰਾਓਂ, ਖੰਨਾ, ਸਮਰਾਲਾ ਅਤੇ ਪਾਇਲ ਵਿਖੇ ਵੱਖ-ਵੱਖ ਨਿਆਂਇਕ ਅਦਾਲਤਾਂ ਵਿੱਚ ਲੰਬਿਤ ਮਾਮਲਿਆਂ ਦਾ ਨਿਪਟਾਰਾ ਧਿਰਾਂ ਦੀ ਆਪਸੀ ਸਹਿਮਤੀ ਨਾਲ ਕਰਵਾਉਣ ਦੇ ਮੰਤਵ ਨੂੰ ਮੁੱਖ ਰੱਖਦੇ ਹੋਏ ਨੈਸ਼ਨਲ ਲੋਕ ਅਦਾਲਤ ਦਾ ਸਫ਼ਲ ਆਯੋਜਨ ਹੋਇਆ ਜਿੱਥੇ....
ਫਸ਼ਲਾਂ ਦੀ ਰਹਿੰਦ ਖੂੰਹਦ/ਨਾੜ ਨੂੰ ਅੱਗ ਲਗਾਉਣ ਦੀਆਂ ਘਟਨਾਵਾਂ ਨਾਲ ਨਜਿੱਠਣ ਲਈ ਅਗਾਊਂ ਪ੍ਰਬੰਧ
ਜ਼ਿਲ੍ਹਾ ਮਲੇਰਕੋਟਲਾ 'ਚ ਪਰਾਲੀ ਸਾੜਨ ਦੀਆਂ ਘਟਨਾਵਾਂ ਰੋਕਣ ਲਈ 25 ਕਲੱਸਟਰ ਹੈੱਡ ਅਤੇ 173 ਨੋਡਲ ਅਫ਼ਸਰ ਤਾਇਨਾਤ ਐਸ.ਡੀ.ਐਮ ਅਹਿਮਦਗੜ੍ਹ ਨੇ ਸਬ ਡਵੀਜਨ ਅਹਿਮਦਗੜ੍ਹ ਦੇ ਨੰਬਰਦਾਰਾਂ ਨਾਲ ਮੀਟਿੰਗ ਕਰਕੇ ਸਰਕਾਰ ਦੀਆਂ ਹਦਾਇਤਾਂ ਤੋਂ ਜਾਣੂ ਕਰਵਾਈਆ ਅਮਰਗੜ੍ਹ 09 ਸਤੰਬਰ : ਪੰਜਾਬ ਸਰਕਾਰ ਦੇ ਦਿਸ਼ਾ-ਨਿਰਦੇਸ਼ਾਂ ਦੀ ਪਾਲਣਾ ਕਰਦੇ ਹੋਏ ਫ਼ਸਲਾਂ ਦੀ ਨਾੜ/ਰਹਿੰਦ ਖੂੰਹਦ ਨੂੰ ਅੱਗ ਲਗਾਉਣ ਦੀਆਂ ਘਟਨਾਵਾਂ ਨੂੰ ਰੋਕਣ ਅਤੇ ਇਨ੍ਹਾਂ ਨਾਲ ਨਜਿੱਠਣ ਲਈ ਡਿਪਟੀ ਕਮਿਸ਼ਨਰ ਡਾ ਪੱਲਵੀ ਦੀ ਅਗਵਾਈ ਵਿੱਚ ਜਿ਼ਲ੍ਹਾ....
ਜ਼ਿਲ੍ਹਾ ਮੈਜਿਸਟਰੇਟ ਵੱਲੋਂ ਧਾਰਾ 144 ਅਧੀਨ ਪੰਜ ਜਾਂ ਪੰਜ ਤੋਂ ਵੱਧ ਵਿਅਕਤੀਆਂ ਦੀ ਇਕੱਤਰਤਾ ਪਾਬੰਦੀ ਦੇ ਹੁਕਮ ਜਾਰੀ
ਗੰਡਾਸੇ, ਤੇਜ਼ਧਾਰ ਟਕੂਏ, ਕੁਲਹਾੜੀਆਂ, ਵਿਸਫੋਟਕ ਸਮਗਰੀ ਅਤੇ ਹੋਰ ਘਾਤਕ ਤਾਂ ਹਥਿਆਰ ਚੁੱਕਣ ਤੇ ਪੂਰਨ ਪਾਬੰਦੀ ਦੇ ਹੁਕਮ ਜਾਰੀ ਮਾਲੇਰਕੋਟਲਾ 09 ਸਤੰਬਰ : ਜ਼ਿਲ੍ਹਾ ਮੈਜਿਸਟਰੇਟ ਕਮ ਡਿਪਟੀ ਕਮਿਸ਼ਨਰ ਡਾ ਪੱਲਵੀ ਨੇ ਜ਼ਿਲ੍ਹਾ ਮਾਲੇਰਕੋਟਲਾ ਵਿੱਚ ਅਮਨ ਕਾਨੂੰਨ ਦੀ ਸਥਿਤੀ ਕਾਇਮ ਰੱਖਣ, ਲੋਕ ਹਿਤ ਸ਼ਾਂਤੀ ਬਰਕਰਾਰ ਰੱਖਣ ਲਈ ਅਤੇ ਕਿਸੇ ਅਣਸੁਖਾਵੀਂ ਘਟਨਾ ਨੂੰ ਵਾਪਰਨ ਤੋਂ ਰੋਕਣ ਲਈ ਫ਼ੌਜਦਾਰੀ ਜ਼ਾਬਤਾ ਦੀ ਸੰਘਤਾ 1973(1974 ਦਾ ਐਕਟ ਨੰਬਰ 2) ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ....
ਡਿਪਟੀ ਕਮਿਸ਼ਨਰ ਵੱਲੋਂ ਪਰਾਲੀ ਦੀਆਂ ਪੈਲੇਟਸ ਨੂੰ ਭੱਠਿਆਂ 'ਚ ਬਾਲਣ ਵਜੋਂ ਵਰਤਣ ਲਈ ਭੱਠਾ ਮਾਲਕਾਂ ਨਾਲ ਮੀਟਿੰਗ
ਭੱਠਿਆਂ ਵਿਚ ਲਾਜਮੀ ਤੌਰ ਤੇ ਬਾਲਣ ਵਿਚ 20 ਫੀਸਦੀ ਹਿੱਸਾ ਪਰਾਲੀ ਦੀ ਪੈਲਟਸ ਦਾ ਹੋਵੇ ਜ਼ਿਲ੍ਹਾ ਪ੍ਰਸ਼ਾਸਨ ਭੱਠਾ ਮਾਲਕਾਂ ਦੀ ਹਰ ਸੰਭਵ ਸਹਾਇਤਾ ਲਈ ਤਿਆਰ- ਡਾ ਪੱਲਵੀ ਭੱਠਾ ਮਾਲਕਾਂ ਨੇ ਪੂਰਨ ਸਹਿਯੋਗ ਕਰਨ ਦਾ ਦਿੱਤਾ ਭਰੋਸਾ ਮਾਲੇਰਕੋਟਲਾ 09 ਸਤੰਬਰ : ਪਰਾਲੀ ਨੂੰ ਅੱਗ ਲਗਾਉਣ ਨਾਲ ਹੁੰਦੇ ਪ੍ਰਦੂਸ਼ਣ ਨੂੰ ਠੱਲ੍ਹ ਪਾਉਣ ਲਈ ਪਰਾਲੀ ਦੀਆਂ ਪੈਲੇਟਸ (ਗੋਲੀਆਂ) ਦੀ ਵਰਤੋਂ ਇੱਟਾਂ ਦੇ ਭੱਠਿਆਂ ਵਿੱਚ ਬਾਲਣ ਦੇ ਰੂਪ ਵਿੱਚ ਕਰਨ ਲਈ ਅੱਜ ਡਿਪਟੀ ਕਮਿਸ਼ਨਰ ਡਾ ਪੱਲਵੀ ਨੇ ਜ਼ਿਲ੍ਹੇ ਦੇ ਭੱਠਾ ਮਾਲਕਾਂ ਨਾਲ ਮੀਟਿੰਗ....
ਪਰਾਲੀ ਪ੍ਰਬੰਧਨ ਕਰਨ ਲਈ ਡਿਪਟੀ ਕਮਿਸ਼ਨਰ ਵੱਲੋਂ ਅਧਿਕਾਰੀਆਂ ਨਾਲ ਬੈਠਕ
ਪਰਾਲੀ ਦੀ ਵਰਤੋਂ ਕਰਨ ਵਾਲੀ ਇੰਡਸਟਰੀ ਨਾਲ ਬਿਹਤਰ ਤਾਲਮੇਲ ਕਰਨ ਲਈ ਨੋਡਲ ਅਫ਼ਸਰ ਲਗਾਏ ਜਾਣ : ਸਾਕਸ਼ੀ ਸਾਹਨੀ ਬੇਲਰ, ਸੁਪਰ ਸੀਡਰ ਅਤੇ ਸਰਫੇਸ ਸੀਡਰ ਦੀ ਵਰਤੋਂ ਕਰਨ ਸਬੰਧੀ ਕਿਸਾਨਾਂ ਨੂੰ ਕੀਤਾ ਜਾਵੇ ਜਾਗਰੂਕ ਪਟਿਆਲਾ, 8 ਸਤੰਬਰ : ਪਟਿਆਲਾ ਜ਼ਿਲ੍ਹੇ ਵਿੱਚ ਮੌਜੂਦਾ ਸੀਜ਼ਨ ਦੌਰਾਨ ਕਰੀਬ 14 ਲੱਖ ਮੀਟਰਿਕ ਟਨ ਪੈਦਾ ਹੋਣ ਵਾਲੀ ਪਰਾਲੀ ਦੇ ਸਹੀ ਨਿਪਟਾਰੇ ਲਈ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ, ਪੰਜਾਬ ਪ੍ਰਦੂਸ਼ਣ ਰੋਕਥਾਮ ਬੋਰਡ ਸਮੇਤ ਵੱਖ ਵੱਖ ਵਿਭਾਗਾਂ ਦੇ ਅਧਿਕਾਰੀਆਂ....
ਨਾਭਾ ਕਿਲਾ ਮੁਬਾਰਕ ਦੀ ਮੁਰੰਮਤ ਤੇ ਪੁਨਰਸੁਰਜੀਤੀ ਕਰਕੇ ਸੈਰ ਸਪਾਟੇ ਦਾ ਕੇਂਦਰ ਬਣਾਉਣ ਲਈ ਵਿਚਾਰਾਂ
ਡਿਪਟੀ ਕਮਿਸ਼ਨਰ ਵੱਲੋਂ ਐਸ.ਡੀ.ਐਮ. ਤੇ ਹੋਰ ਅਧਿਕਾਰੀਆਂ ਨਾਲ ਬੈਠਕ, ਅਗਲੇ 15 ਦਿਨਾਂ 'ਚ ਮੁਢਲੀ ਰਿਪੋਰਟ ਤਿਆਰ ਕਰਨ ਦੇ ਆਦੇਸ਼ ਪਟਿਆਲਾ, 8 ਸਤੰਬਰ : ਰਿਆਸਤੀ ਸ਼ਹਿਰ ਨਾਭਾ ਦੇ ਪੁਰਾਤਨ, ਇਤਿਹਾਸਕ ਤੇ ਵਿਰਾਸਤੀ ਕਿਲਾ ਮੁਬਾਰਕ ਦੀ ਮੁਰੰਮਤ ਕਰਕੇ ਇਸਨੂੰ ਸੈਲਾਨੀਆਂ ਲਈ ਹੱਬ ਬਣਾਉਣ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਕੀਤੇ ਗਏ ਫੈਸਲੇ ਦੇ ਮੱਦੇਨਜ਼ਰ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਐਸ.ਡੀ.ਐਮ. ਤਰਸੇਮ ਚੰਦ ਤੇ ਹੋਰ ਅਧਿਕਾਰੀਆਂ ਨਾਲ ਇੱਕ ਬੈਠਕ ਕੀਤੀ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਮਹਾਰਾਜਾ....
ਸਰਫੇਸ ਸੀਡਰ ਦੀ ਸਬਸਿਡੀ ਲਈ ਅਪਲਾਈ ਕਰਨ ਲਈ ਕੇਵਲ 1 ਦਿਨ ਬਾਕੀ : ਡਿਪਟੀ ਕਮਿਸ਼ਨਰ
ਕਿਸਾਨਾਂ ਨੂੰ ਤੁਰੰਤ ਅਪਲਾਈ ਕਰਨ ਦੀ ਅਪੀਲ, ਹੁਣ ਤੱਕ ਆਈਆਂ 142 ਅਰਜੀਆਂ ਫਾਜਿ਼ਲਕਾ, 9 ਸਤੰਬਰ : ਫਾਜਿਲ਼ਕਾ ਦੇ ਡਿਪਟੀ ਕਮਿਸ਼ਨਰ ਡਾ: ਸੇਨੂ ਦੁੱਗਲ ਆਈ.ਏ.ਐਸ ਨੇ ਜਿ਼ਲ੍ਹੇ ਦੇ ਕਿਸਾਨਾਂ ਨੂੰ ਅਪੀਲ ਕੀਤੀ ਹੈ ਕਿ ਉਹ ਸਰਕਾਰ ਵੱਲੋਂ ਪਰਾਲੀ ਪ੍ਰਬੰਧਨ ਵਾਲੀ ਨਵੀਂ ਮਸ਼ੀਨ ਸਰਫੇਸ ਸੀਡਰ ਤੇ ਸਬਸਿਡੀ ਪ੍ਰਾਪਤ ਕਰਨ ਲਈ ਤੁਰੰਤ ਅਪਲਾਈ ਕਰਨ। ਉਨ੍ਹਾਂ ਨੇ ਦੱਸਿਆ ਕਿ ਇਸ ਲਈ ਆਨਲਾਈਨ ਅਪਲਾਈ ਕਰਨ ਦੀ ਆਖਰੀ ਮਿਤੀ 10 ਸਤੰਬਰ 2023 ਹੈ। ਉਨ੍ਹਾਂ ਨੇ ਕਿਹਾ ਕਿ ਜਿ਼ਲ੍ਹੇ ਵਿਚ 200 ਮਸ਼ੀਨਾਂ ਲਈ ਸਬਸਿਡੀ ਦਿੱਤੀ....
ਸੀ.ਐੱਚ.ਸੀ ਖੂਈਖੇੜਾ ਅਧੀਨ ਪੈਂਦੇ ਆਮ ਆਦਮੀ ਕਲੀਨਕਾਂ ਵਿੱਚ ਕੀਤਾ ਗਿਆ ਗਰਭਵਤੀ ਔਰਤਾਂ ਦਾ ਚੈਕਅੱਪ
ਫਾਜ਼ਿਲਕਾ, 9 ਸਤੰਬਰ : ਸਿਵਲ ਸਰਜਨ ਫਾਜ਼ਿਲਕਾ ਡਾ.ਸਤੀਸ਼ ਗੋਇਲ ਦੀਆਂ ਹਦਾਇਤਾਂ ਅਨੁਸਾਰ ਅਤੇ ਸੀਨੀਅਰ ਮੈਡੀਕਲ ਅਫਸਰ ਸੀ.ਐਚ.ਸੀ ਖੂਈਖੇੜਾ ਡਾ.ਵਿਕਾਸ ਗਾਂਧੀ ਦੀ ਦੇਖ-ਰੇਖ ਹੇਠ ਅੱਜ ਸੀ.ਐਚ.ਸੀ ਖੂਈਖੇੜਾ ਅਧੀਨ ਪੈਂਦੇ ਸਾਰੇ ਆਮ ਆਦਮੀ ਕਲੀਨਿਕਾਂ ਵਿੱਚ ਗਰਭਵਤੀ ਔਰਤਾਂ ਦਾ ਚੈਕਅੱਪ ਕੀਤਾ ਗਿਆ। ਇਸ ਸਬੰਧੀ ਜਾਣਕਾਰੀ ਦਿੰਦਿਆਂ ਐਸ.ਐਮ.ਓ ਡਾ.ਵਿਕਾਸ ਗਾਂਧੀ ਨੇ ਦੱਸਿਆ ਕਿ ਸਿਹਤ ਵਿਭਾਗ ਵੱਲੋਂ ਪ੍ਰਧਾਨ ਮੰਤਰੀ ਸੁਰੱਖਿਅਤ ਮਾਤਰਤਾ ਅਭਿਆਨ ਤਹਿਤ ਇਲਾਕੇ ਦੀਆਂ ਸਾਰੀਆਂ ਗਰਭਵਤੀ ਔਰਤਾਂ ਦਾ ਸਰਕਾਰੀ ਹਸਪਤਾਲ....
ਫਾਜਿਲਕਾ, ਅਰਨੀਵਾਲਾ, ਜਲਾਲਾਬਾਦ, ਖੁਈਆਂ ਸਰਵਰ ਅਤੇ ਅਬੋਹਰ ਵਿਖੇ ਬਲਾਕ ਪੱਧਰੀ ਖੇਡਾਂ ਦੇ ਤੀਜੇ ਦਿਨ ਦੀ ਹੋਈ ਸਮਾਪਤੀ
ਖਿਡਾਰੀ ਵੱਖ-ਵੱਖ ਬਲਾਕ ਪੱਧਰੀ ਖੇਡਾਂ ਵਿੱਚ ਕਰ ਰਹੇ ਹਨ ਵੱਖ-ਵੱਖ ਮੁਕਾਮ ਹਾਸਲ ਫਾਜ਼ਿਲਕਾ 9 ਸਤੰਬਰ : ਜਿਲ੍ਹਾ ਖੇਡ ਅਫ਼ਸਰ ਫਾਜਿਲਕਾ ਗੁਰਪ੍ਰੀਤ ਸਿੰਘ ਬਾਜਵਾ ਨੇ ਦੱਸਿਆ ਕਿ 8 ਸਤੰਬਰ ਦਿਨ ਸ਼ੁੱਕਰਵਾਰ ਨੂੰ ਜ਼ਿਲ੍ਹੇ ਦੀ ਬਲਾਕ ਫਾਜਿਲਕਾ, ਅਰਨੀਵਾਲਾ, ਜਲਾਲਾਬਾਦ, ਖੁਈਆਂ ਸਰਵਰ ਅਤੇ ਅਬੋਹਰ ਵਿਖੇ ਬਲਾਕ ਪੱਧਰੀ ਖੇਡਾਂ ਦੇ ਤੀਜੇ ਦਿਨ ਦੀ ਸ਼ੁਰੂਆਤ ਬਾਖੂਬੀ ਢੰਗ ਨਾਲ ਹੋਈ। ਜਿਨ੍ਹਾਂ ਵਿੱਚ ਲਗਭਗ 1150 ਖਿਡਾਰੀਆਂ ਨੇ ਭਾਗ ਲਿਆ ਜਿਸ ਵਿੱਚੋਂ ਇਕੱਲੇ ਬਲਾਕ ਫਾਜਿਲਕਾ ਦੇ ਬਲਾਕ ਪੱਧਰੀ ਟੂਰਨਾਮੈਂਟ ਵਿੱਚ....
ਸਪੀਕਰ ਸ. ਸੰਧਵਾਂ ਨੇ ਕੀਤਾ ਸ਼੍ਰੀ ਖਾਟੂ ਸ਼ਾਮ ਸੇਵਾ ਸੰਮਤੀ ਨੂੰ 1 ਲੱਖ 11 ਹਜ਼ਾਰ ਦਾ ਚੈਕ ਭੇਟ     
ਫ਼ਰੀਦਕੋਟ 9 ਸਤੰਬਰ : ਕ੍ਰਿਸ਼ਨ ਜਨਮ ਅਸ਼ਟਮੀ ਦਾ ਪੁਰਬ ਸ਼੍ਰੀ ਸ਼ਾਮ ਪ੍ਰੇਮ ਧਾਮ ਫਰੀਦਕੋਟ ਵਿਖੇ ਬੜੀ ਸ਼ਰਦਾ ਨਾਲ ਮਨਾਇਆ ਗਿਆ। ਇਸ ਮੌਕੇ ਤੇ ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਦੇ ਭਰਾ ਐਡਵੋਕੇਟ ਬੀਰਇੰਦਰ ਸਿੰਘ ਸੰਧਵਾਂ ਅਤੇ ਮਨਪ੍ਰੀਤ ਸਿੰਘ ਧਾਲੀਵਾਲ ਪੀ ਆਰ ਓ ਸਪੀਕਰ ਪੰਜਾਬ ਵਿਧਾਨ ਸਭਾ ਨੇ ਸ਼੍ਰੀ ਸ਼ਾਮ ਪ੍ਰੇਮਧਾਮ ਵਿਖੇ ਕ੍ਰਿਸ਼ਨ ਭਗਵਾਨ ਦੇ ਚਰਣਾਂ ਵਿੱਚ ਮੱਥਾ ਟੇਕਿਆ।ਸ਼੍ਰੀ ਖਾਟੂ ਸ਼ਾਮ ਸੇਵਾ ਸਮਿੱਤੀ ਵੱਲੋ ਉਨ੍ਹਾਂ ਨੂੰ ਸਰੋਪਾ ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਮੌਕੇ....