ਸੰਗਰੂਰ, 13 ਜੂਨ : ਰਾਹੁਲ ਗਾਂਧੀ ਤੋਂ ਬਾਅਦ ਹੁਣ ਕਾਂਗਰਸ ਦੇ ਕੌਮੀ ਪ੍ਰਧਾਨ ਮਲਿਕਅਰਜੁਨ ਖੜਗੇ ਖਿਲਾਫ ਸੰਗਰੂਰ ਦੀ ਅਦਾਲਤ ਵਿਚ ਕੇਸ ਦਰਜ ਕਰਵਾਇਆ ਗਿਆ ਹੈ। ਇਹ ਕੇਸ ਹਿਤੇਸ਼ ਭਾਰਦਵਾਜ ਸੰਸਥਾਵ ਹਿੰਦੂ ਸੁਰੱਖਿਆ ਪਰਿਸ਼ਦ ਬਜਰੰਗ ਦਲ ਹਿੰਦ ਨੇ ਦਾਇਰ ਕਰਵਾਇਆ ਹੈ ਜਿਹਨਾਂ ਸੀ ਜੇ ਐਮ ਕੋਰਟ ਸੰਗਰੂਰ ਵਿਚ ਧਾਰਾ 499 ਅਤੇ 500 ਆਈ ਪੀ ਸੀ ਤਹਿਤ ਕੇਸ ਦਰਜ ਕਰਵਾਇਆ ਹੈ।
ਮਾਲਵਾ
ਨਵੀਂ ਖੇਡ ਨੀਤੀ ਜ਼ਰੀਏ ਪੰਜਾਬ ਵਿੱਚ ਮੁੜ ਖੇਡ ਸੱਭਿਆਚਾਰ ਪੈਦਾ ਕੀਤਾ ਜਾਵੇਗਾ ਖੇਡ ਮੰਤਰੀ ਨੇ ਕੀਤਾ 8ਵੀਂ ਪੰਜਾਬ ਸਟੇਟ ਗੱਤਕਾ ਚੈਂਪੀਅਨਸ਼ਿਪ ਦਾ ਉਦਘਾਟਨ ਮੁੱਲਾਂਪੁਰ ਗਰੀਬਦਾਸ, 13 ਜੂਨ : ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਸੂਬੇ ਵਿੱਚ ਖੇਡ ਪੱਖੀ ਮਾਹੌਲ ਸਿਰਜਣ ਅਤੇ ਪੰਜਾਬ ਨੂੰ ਖੇਡਾਂ ਵਿੱਚ ਦੇਸ਼ ਦਾ ਨੰਬਰ ਇਕ ਸੂਬਾ ਬਣਾਉਣ ਲਈ ਜਿੱਥੇ ਨਵੀਂ ਵਿਆਪਕ ਤੇ ਕਾਰਗਾਰ ਖੇਡ ਨੀਤੀ ਬਣਾ ਰਹੀ ਹੈ ਉੱਥੇ ਆਧੁਨਿਕ ਦੇ ਨਾਲ ਵਿਰਾਸਤੀ ਤੇ ਰਵਾਇਤੀ ਖੇਡਾਂ ਨੂੰ ਵੀ ਪ੍ਰਫੁੱਲਿਤ ਕਰ ਰਹੀ ਹੈ।....
ਦੀਵਾਨ ਟੋਡਰ ਮੱਲ ਹਵੇਲੀ ਦੀ ਰੈਨੋਵੇਸ਼ਨ ਦਾ ਡਿਪਟੀ ਕਮਿਸ਼ਨਰ ਨੇ ਲਿਆ ਜਾਇਜ਼ਾ ਫ਼ਤਹਿਗੜ੍ਹ ਸਾਹਿਬ, 13 ਜੂਨ : ਡਿਪਟੀ ਕਮਿਸ਼ਨਰ ਸ਼੍ਰੀਮਤੀ ਪਰਨੀਤ ਸ਼ੇਰਗਿੱਲ ਨੇ ਅੱਜ ਫ਼ਤਹਿਗੜ੍ਹ ਸਾਹਿਬ ਦੀ ਦੀਵਾਨ ਟੋਡਰ ਮੱਲ ਹਵੇਲੀ ਦੇ ਚੱਲ ਰਹੇ ਕੰਮ ਕਾਜ ਦਾ ਐਸ.ਡੀ.ਐਮ. ਫ਼ਤਹਿਗੜ੍ਹ ਸਾਹਿਬ ਸ. ਹਰਪ੍ਰੀਤ ਸਿੰਘ ਅਟਵਾਲ ਅਤੇ ਤਹਿਸੀਲਦਾਰ ਬਾਦਲਦੀਨ ਸਮੇਤ ਜਾਇਜ਼ਾ ਲਿਆ। ਇਸ ਮੌਕੇ ਗੱਲਬਾਤ ਕਰਦਿਆ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਫ਼ਤਹਿਗੜ੍ਹ ਸਾਹਿਬ ਦੀ ਧਰਤੀ ਦਾ ਸਿੱਖ ਇਤਿਹਾਸ ਵਿੱਚ ਅਹਿਮ ਸਥਾਨ ਹੈ ਅਤੇ ਇਹ ਧਰਤੀ ਦਸਮਪਿਤਾ....
ਪਿੰਡ ਵਾਸੀ ਪਲਾਸਟਿਕ ਦੇ ਲਿਫਾਫੇ ਨਾਲੀਆਂ ਵਿੱਚ ਸੁੱਟਣ ਤੋਂ ਗੁਰੇਜ ਕਰਨ ਪਿੰਡ ਚੁੰਨੀ ਕਲਾਂ ਦੇ ਗੰਦੇ ਪਾਣੀ ਦੀ ਕਰਵਾਈ ਜਾ ਰਹੀ ਨਿਕਾਸੀ ਫ਼ਤਹਿਗੜ੍ਹ ਸਾਹਿਬ, 13 ਜੂਨ : ਮਗਨਰੇਗਾ ਸਕੀਮ ਅਧੀਨ ਪਿੰਡਾਂ ਦੇ ਵੱਖ-ਵੱਖ ਵਿਕਾਸ ਕਾਰਜ ਜੰਗੀ ਪੱਧਰ ਤੇ ਕਰਵਾਏ ਜਾ ਰਹੇ ਹਨ ਅਤੇ 15ਵੇਂ ਵਿੱਤ ਕਮਿਸ਼ਨ ਦੀਆਂ ਗ੍ਰਾਂਟਾਂ ਨਾਲ ਖੇੜਾ ਬਲਾਕ ਦੇ ਪਿੰਡਾਂ ਵਿੱਚ ਗੰਦੇ ਪਾਣੀ ਦੀ ਨਿਕਾਸੀ ਦਾ ਕੰਮ ਜੰਗੀ ਪੱਧਰ ਤੇ ਕਰਵਾਇਆ ਜਾ ਰਿਹਾ ਹੈ ਤਾਂ ਜੋ ਪਿੰਡਾਂ ਦੇ ਲੋਕਾਂ ਨੂੰ ਕਿਸੇ ਕਿਸਮ ਦੀ ਮੁਸ਼ਕਲ ਦਾ ਸਾਹਮਣਾ ਨਾ ਕਰਨਾ....
ਕੇਂਦਰੀ ਸਪਾਂਸ਼ਰ ਸਕੀਮਾਂ ਹੇਠਲੇ ਪੱਧਰ ਤੱਕ ਪਹੁੰਚਾਉਣ ਦੇ ਦਿੱਤੇ ਆਦੇਸ਼ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸੁਰਿੰਦਰ ਸਿੰਘ ਧਾਲੀਵਾਲ ਨੇ ਬੱਚਤ ਭਵਨ ਵਿਖੇ ਬੈਂਕਾਂ ਦੀ ਤਾਲਮੇਲ ਕਮੇਟੀ ਦੀ ਕੀਤੀ ਮੀਟਿੰਗ ਫ਼ਤਹਿਗੜ੍ਹ ਸਾਹਿਬ, 13 ਜੂਨ : ਸਰਕਾਰ ਵੱਲੋਂ ਕਿਸਾਨਾਂ ਦੀ ਆਮਦਨ ਦੁੱਗਣੀ ਕਰਨ ਦੇ ਮੰਤਵ ਨਾਲ ਚਲਾਈਆਂ ਜਾ ਰਹੀਆਂ ਸਕੀਮਾਂ ਨੁੰ ਇੰਨ ਬਿੰਨ ਰੂਪ ਵਿੱਚ ਲਾਗੂ ਕਰਨ ਲਈ ਸਮੂਹ ਬੈਂਕ ਇਮਾਨਦਾਰੀ ਨਾਲ ਆਪਣੇ ਫਰਜ਼ਾਂ ਦੀ ਪੂਰਤੀ ਕਰਨ ਤਾਂ ਜੋ ਸੂਬੇ ਦੇ ਕਿਸਾਨ ਆਰਥਿਕ ਤੌਰ ਤੇ ਮਜਬੂਤ ਹੋ ਸਕਣ। ਇਹ ਪ੍ਰਗਟਾਵਾ....
ਫ਼ਤਹਿਗੜ੍ਹ ਸਾਹਿਬ, 13 ਜੂਨ : ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਸੂਬੇ ਦੇ ਸੱਭਿਆਚਾਰਕ ਮਾਮਲੇ, ਪੁਰਾਤੱਤਵ ਅਤੇ ਅਜਾਇਬਘਰ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਹੈ ਕਿ ਉਹ ਫ਼ਤਹਿਗੜ੍ਹ ਸਾਹਿਬ ਵਿਖੇ ਦੀਵਾਨ ਟੋਡਰਮੱਲ ਜੀ ਦੀ ਯਾਦਗਾਰੀ ਹਵੇਲੀ ਸਬੰਧੀ ਪੰਜਾਬ ਅਤੇ ਹਰਿਆਣਾ ਹਾਈਕੋਰਟ ਵਿੱਚ ਚਲ ਰਹੇ ਕੇਸ ਦੇ ਨਿਪਟਾਰੇ ਲਈ ਚਾਰਾਜੋਈ ਤੇਜ਼ ਕਰਨ। ਵਿਧਾਨ ਸਭਾ ਵਿਖੇ ਦੀਵਾਨ ਟੋਡਰਮੱਲ ਜੀ ਦੀ ਹਵੇਲੀ ਦੀ ਸਾਂਭ-ਸੰਭਾਲ ਅਤੇ ਰੱਖ-ਰਖਾਅ ਸਬੰਧੀ ਦਰਪੇਸ਼ ਸਮੱਸਿਆਵਾਂ ਦੇ ਹੱਲ ਲਈ....
ਫ਼ਾਜ਼ਿਲਕਾ, 13 ਜੂਨ : ਵਧੀਕ ਡਿਪਟੀ ਕਮਿਸ਼ਨਰ (ਜਨਰਲ) ਮੈਡਮ ਅਵਨੀਤ ਕੌਰ ਨੇ 21 ਜੂਨ 2023 ਨੂੰ ਅੰਤਰਰਾਸ਼ਟਰੀ ਯੋਗ ਦਿਵਸ ਮੌਕੇ ਮਨਾਏ ਜਾਣ ਵਾਲੇ ਜ਼ਿਲ੍ਹਾ ਪੱਧਰੀ ਯੋਗਾ ਦਿਵਸ ਸਬੰਧੀ ਮੀਟਿੰਗ ਕੀਤੀ। ਇਸ ਮੀਟਿੰਗ ਦੌਰਾਨ ਉਨ੍ਹਾਂ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨੂੰ ਯੋਗਾ ਦਿਵਸ ਦੇ ਪ੍ਰਬੰਧਾ ਸਬੰਧੀ ਦਿਸਾ-ਨਿਰਦੇਸ਼ ਦਿੱਤੇ। ਉਨ੍ਹਾ ਦੱਸਿਆ ਕਿ ਯੋਗਾ ਦਿਵਸ ਸਮਾਗਮ ਫਾਜ਼ਿਲਕਾ ਦੇ ਸਥਾਨਕ ਸ਼ਹੀਦ ਭਗਤ ਸਿੰਘ ਖੇਡ ਸਟੇਡੀਅਮ ਵਿਖੇ ਸਵੇਰੇ 5:30 ਤੋਂ ਸਵੇਰੇ 7:00 ਵਜੇ ਤੱਕ ਬੜੀ ਧੂਮਧਾਮ ਨਾਲ ਮਨਾਇਆ ਜਾਵੇਗਾ....
ਫਾਜ਼ਿਲਕਾ 13 ਜੂਨ : ਪੰਜਾਬ ਸਰਕਾਰ ਦੇ ਰੋਜਗਾਰ ਉਤਪੱਤੀ ਤੇ ਟ੍ਰੇਨਿੰਗ ਵਿਭਾਗ ਦੇ ਅਦਾਰੇ ਸੀ-ਪਾਈਟ ਕੈਂਪ ਪਿੰਡ ਕਾਲਝਰਾਣੀ ਜਿਲ੍ਹਾ ਬਠਿੰਡਾ (ਬਠਿੰਡਾ -ਬਾਦਲ ਲੰਬੀ ਰੋਡ) ਵੱਲੋਂ ਜਿਲ੍ਹਾ ਫਾਜਿਲਕਾ, ਬਠਿੰਡਾ ਅਤੇ ਸ੍ਰੀ ਮੁਕਤਸਰ ਸਾਹਿਬ ਦੇ ਸੀਆਰਪੀਐਫ ਵਿੱਚ ਭਰਤੀ ਹੋਣ ਦੇ ਚਾਹਵਾਨ ਲੜਕਿਆਂ ਨੂੰ ਫਿਜੀਕਲ ਅਤੇ ਲਿਖਤੀ ਪੇਪਰ ਦੀ ਮੁਫਤ ਸਿਖਲਾਈ ਦਿੱਤੀ ਜਾਵੇਗੀ। ਇਹ ਜਾਣਕਾਰੀ ਕੈਂਪ ਇੰਚਾਰਜ਼ ਸ. ਹਰਮੇਲ ਸਿੰਘ ਦੁਆਰਾ ਦਿੱਤੀ ਗਈ। ਉਨ੍ਹਾ ਕਿਹਾ ਕਿ ਸਿਖਲਾਈ ਲੈਣ ਦੇ ਚਾਹਵਾਨ ਲੜਕੇ ਮਿਤੀ 19 ਜੂਨ 2023 ਤੋਂ....
ਫਾਜ਼ਿਲਕਾ, 13 ਜੂਨ : ਵਧੀਕ ਡਿਪਟੀ ਕਮਿਸ਼ਨਰ (ਜ) ਮੈਡਮ ਅਵਨੀਤ ਕੌਰ ਨੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਮੀਟਿੰਗ ਹਾਲ ਵਿਖੇ ਸਿਹਤ ਤੇ ਪਰਿਵਾਰ ਭਲਾਈ ਵਿਭਾਗ ਪੰਜਾਬ ਵੱਲੋਂ ਮਲੇਰੀਆ ਦੀ ਰੋਕਥਾਮ ਸਬੰਧੀ ਤਿਆਰ ਕੀਤਾ ਜਾਗਰੂਕਤਾ ਪੋਸਟਰ ਰਿਲੀਜ ਕੀਤਾ। ਇਸ ਮੌਕੇ ਉਨ੍ਹਾਂ ਨਾਲ ਸਹਾਇਕ ਕਮਿਸ਼ਨਰ ਸਾਰੰਗਪ੍ਰੀਤ ਸਿੰਘ, ਸਿਹਤ ਵਿਭਾਗ ਤੋਂ ਜ਼ਿਲ੍ਹਾ ਮਾਸ ਮੀਡੀਆ ਅਫਸਰ ਅਨਿਲ ਧਾਮੂ, ਜ਼ਿਲ੍ਹਾ ਵਿਕਾਸ ਤੇ ਪੰਚਾਇਤ ਅਫਸਰ ਸੰਜੀਵ ਕੁਮਾਰ, ਜ਼ਿਲ੍ਹਾ ਸਿਖਿਆ ਅਫਸਰ ਸ੍ਰੀ ਦੌਲਤ ਰਾਮ ਮੌਜੂਦ ਸਨ। ਵਧੀਕ ਡਿਪਟੀ ਕਮਿਸ਼ਨਰ ਨੇ....
ਵਧੀਕ ਡਿਪਟੀ ਕਮਿਸ਼ਨਰ ਨੇ ਪੌਦਾ ਲਗਾ ਕੇ ਵਾਤਾਵਰਨ ਨੂੰ ਹਰਿਆ—ਭਰਿਆ ਰੱਖਣ ਦਾ ਦਿੱਤਾ ਸੁਨੇਹਾ ਫਾਜ਼ਿਲਕਾ, 13 ਜੂਨ : ਵਧੀਕ ਡਿਪਟੀ ਕਮਿਸ਼ਨਰ ਫਾਜਿਲਕਾ (ਜ) ਸ਼੍ਰੀਮਤੀ ਅਵਨੀਤ ਕੋਰ ਵੱਲੋਂ ਮੇਰਾ ਸ਼ਹਿਰ ਮੇਰਾ ਮਾਨ ਮੁਹਿੰਮ ਤਹਿਤ ਸਵੱਛਤਾ ਪੰਦਰਵਾੜੇ ਦੀ ਸ਼ੁਰੂਆਤ ਕੀਤੀ ਗਈ। ਇਸ ਮੌਕੇ ਪ੍ਰਤਾਗ ਬਾਗ ਵਿਖੇ ਉਨ੍ਹਾਂ ਪੋਦਾ ਲਗਾਉਂਦੇ ਹੋਏ ਵਾਤਾਵਰਨ ਨੂੰ ਹਰਿਆ—ਭਰਿਆ ਰੱਖਣ ਦਾ ਸੁਨੇਹਾ ਵੀ ਦਿੱਤਾ। ਇਸ ਮੋਕੇ ਉਨ੍ਹਾਂ ਦੱਸਿਆ ਕਿ ਇਸ ਮੁਹਿੰਮ ਤਹਿਤ ਸ਼ਹਿਰ ਵਿੱਚ ਆਮ ਲੋਕਾਂ ਨੂੰ ਸਫਾਈ ਪ੍ਰਤੀ ਜਾਗਰੂਕ ਕੀਤਾ ਜਾਵੇਗਾ....
ਕੋਟਕਪੂਰਾ 13 ਜੂਨ : ਸਪੀਕਰ ਵਿਧਾਨ ਸਭਾ ਪੰਜਾਬ ਸ. ਕੁਲਤਾਰ ਸਿੰਘ ਸੰਧਵਾਂ ਆਪਣੇ ਪਿੰਡ ਦੇ ਲੋਕਾਂ ਦੀਆਂ ਸਮੱਸਿਆਵਾਂ ਪਹਿਲ ਦੇ ਅਧਾਰ ਤੇ ਉਨ੍ਹਾਂ ਦੇ ਘਰ ਜਾ ਕੇ ਸੁਣਦੇ ਹੀ ਨਹੀਂ ਸਗੋਂ ਸਮਾਂਬੱਧ ਤਰੀਕੇ ਨਾਲ ਮਸਲੇ ਦਾ ਹੱਲ ਵੀ ਕਰਦੇ ਹਨ। ਇਹ ਕ੍ਰਮ ਉਦੋਂ ਤੋਂ ਜਾਰੀ ਹੈ ਜਦੋਂ ਉਹ ਪਹਿਲੀ ਵਾਰੀ ਕੋਟਕਪੂਰਾ ਤੋਂ ਐਮ.ਐਲ.ਏ ਚੁਣੇ ਗਏ ਸਨ। ਮੇਰੇ ਪਿੰਡ ਦੇ ਲੋਕਾਂ ਦੇ ਪਿਆਰ ਤੇ ਅਰਦਾਸ ਸਦਕਾ ਹੀ ਮੈਨੂੰ ਇਹ ਮੁਕਾਮ ਹਾਸਲ ਹੋਇਆ ਹੈ ਇਹ ਕਹਿਣਾ ਹੈ ਕੋਟਕਪੂਰਾ ਤੋਂ ਵਿਧਾਇਕ ਅਤੇ ਸਪੀਕਰ ਵਿਧਾਨ ਸਭਾ ਪੰਜਾਬ ਸ....
ਕੋਟਕਪੂਰਾ, 13 ਜੂਨ : ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਦਾ ਮਨੁੱਖਤਾ ਦੀ ਭਲਾਈ ਵਾਲੇ ਸੇਵਾ ਕਾਰਜਾਂ ਵਾਲਾ ਉਪਰਾਲਾ ਪ੍ਰਸੰਸਾਯੋਗ ਹੈ। ਜਥੇਬੰਦੀ ਦੇ ਸਥਾਨਕ ਸਿੱਖਾਂਵਾਲਾ ਸੜਕ ’ਤੇ ਸਥਿੱਤ ਜੋਨਲ ਦਫਤਰ ਵਿਖੇ ਉਚੇਚੇ ਤੌਰ ’ਤੇ ਪੁੱਜੇ ਕੁਲਤਾਰ ਸਿੰਘ ਸੰਧਵਾਂ ਸਪੀਕਰ ਪੰਜਾਬ ਵਿਧਾਨ ਸਭਾ ਨੇ ਉਕਤ ਸ਼ਬਦਾਂ ਦਾ ਪ੍ਰਗਟਾਵਾ ਕਰਦਿਆਂ ਆਖਿਆ ਕਿ ਅੱਜ ਵਿਦਿਅਕ ਅਤੇ ਧਾਰਮਿਕ ਅਦਾਰਿਆਂ ਰਾਹੀਂ ਬੱਚਿਆਂ ਤੇ ਨੌਜਵਾਨਾ ਨੂੰ ਸਮਾਜਿਕ ਕੁਰੀਤੀਆਂ ਤੋਂ ਵਰਜ ਕੇ ਨੈਤਿਕਤਾ ਦਾ ਪਾਠ ਪੜਾਉਣ ਦੇ ਅਨੇਕਾਂ ਕਾਰਜ ਕੀਤੇ ਜਾ ਰਹੇ....
ਬਰਨਾਲਾ, 13 ਜੂਨ : ਡਿਪਟੀ ਕਮਿਸ਼ਨਰ ਬਰਨਾਲਾ ਸ੍ਰੀਮਤੀ ਪੂਨਮਦੀਪ ਕੌਰ ਦੀ ਅਗਵਾਈ ਹੇਠ ਜ਼ਿਲ੍ਹਾ ਬਰਨਾਲਾ ਵਿੱਚ ਲੋਕਾਂ ਨੂੰ ਚੰਗਾ ਪ੍ਰਸ਼ਾਸਨ ਦੇਣ ਲਈ ਲਗਾਤਾਰ ਯਤਨ ਕੀਤੇ ਜਾ ਰਹੇ ਹਨ। ਇਸੇ ਤਹਿਤ ਡਿਪਟੀ ਕਮਿਸ਼ਨਰ ਵੱਲੋਂ ਈ-ਸੇਵਾ ਤਹਿਤ ਅਰਜ਼ੀਆਂ ਦਾ ਸਮਾਂਬੱਧ ਨਿਬੇੜਾ ਕਰਨ ਵਾਲੇ ਅਧਿਕਾਰੀਆਂ ਅਤੇ ਕਰਮਚਾਰੀਆਂ ਦੀ ਹੌਸਲਾ ਅਫਜ਼ਾਈ ਕੀਤੀ ਜਾ ਰਹੀ ਹੈ ਤਾਂ ਜੋ ਸੇਵਾ ਕੇਂਦਰਾਂ ਵਿੱਚ ਲੋਕਾਂ ਨੂੰ ਸਮੇਂ ਸਿਰ ਸੇਵਾਵਾਂ ਦਾ ਲਾਭ ਮਿਲੇ ਸਕੇ। ਪ੍ਰਸ਼ਾਸਨਕ ਸੁਧਾਰ ਸ਼ਾਖ਼ਾ ਦੀ ਇਸ ਮੁਹਿੰਮ ਤਹਿਤ ਡਿਪਟੀ ਕਮਿਸ਼ਨਰ....
ਗੁਟਕਾ, ਪਾਨ ਮਸਾਲਾ ਤੇ ਨਸ਼ੀਲੇ ਪਦਾਰਥਾਂ ਨੂੰ ਵੱਖ-ਵੱਖ ਫਲੇਵਰਾਂ ਰਾਹੀਂ ਬਾਰ, ਹੋਟਲਾਂ/ਰੈਸਟੋਰੈਂਟਾਂ ’ਚ ਵੇਚਣ/ਸਰਵ ਕਰਨ ’ਤੇ ਪਾਬੰਦੀ ਬਰਨਾਲਾ, 13 ਜੂਨ : ਜ਼ਿਲ੍ਹਾ ਮੈਜਿਸਟਰੇਟ ਬਰਨਾਲਾ ਸ੍ਰੀਮਤੀ ਪੂਨਮਦੀਪ ਕੌਰ ਆਈ.ਏ.ਐਸ. ਨੇ ਫੌਜਦਾਰੀ ਜਾਬਤਾ 1973 (1974 ਦਾ ਐਕਟ ਨੰਬਰ 2) ਦੀ ਧਾਰਾ 144 ਅਧੀਨ ਮਿਲੇ ਅਧਿਕਾਰਾਂ ਦੀ ਵਰਤੋਂ ਕਰਦਿਆਂ ਕਿਹਾ ਕਿ ਜ਼ਿਲ੍ਹਾ ਬਰਨਾਲਾ ਦੀ ਹੱਦ ਅੰਦਰ ਗੁਟਕਾ, ਪਾਨ ਮਸਾਲਾ ਤੇ ਖਾਣ-ਪੀਣ ਵਾਲੀਆਂ ਹੋਰ ਚੀਜ਼ਾਂ, ਜਿਨ੍ਹਾਂ ਵਿੱਚ ਤੰਬਾਕੂ ਤੇ ਨਿਕੋਟੀਨ ਹੋਵੇ ਜਾਂ ਨਸ਼ੀਲੇ....
ਖੰਨਾ , 12 ਜੂਨ : ਖੰਨਾ 'ਚ ਨੈਸ਼ਨਲ ਹਾਈਵੇਅ 'ਤੇ ਐਤਵਾਰ ਦੇਰ ਰਾਤ ਇਕ ਟਰੱਕ ਨੂੰ ਅਚਾਨਕ ਅੱਗ ਲੱਗ ਗਈ, ਜਿਸ ਕਾਰਨ ਟਰੱਕ 'ਚ ਲੱਦਿਆ ਸੱਤ ਹਜ਼ਾਰ ਚੂਚੇ ਸੜ ਕੇ ਸੁਆਹ ਹੋ ਗਏ। ਟਰੱਕ ਦੇ ਪਿਛਲੇ ਹਿੱਸੇ ਵਿੱਚ ਭਿਆਨਕ ਅੱਗ ਲੱਗ ਗਈ, ਪਰ ਡਰਾਈਵਰ ਨੂੰ ਪਤਾ ਵੀ ਨਹੀਂ ਲੱਗਾ। ਹਾਈਵੇਅ 'ਤੇ ਮੌਜੂਦ ਲੋਕਾਂ ਦੇ ਰੌਲੇ-ਰੱਪੇ 'ਤੇ ਟਰੱਕ ਡਰਾਈਵਰ ਨੇ ਟਰੱਕ ਨੂੰ ਉਦੋਂ ਤੱਕ ਰੋਕ ਲਿਆ, ਜਦੋਂ ਤੱਕ ਪੂਰਾ ਟਰੱਕ ਅਤੇ ਉਸ ਵਿੱਚ ਮੌਜੂਦ ਸੱਤ ਹਜ਼ਾਰ ਮੁਰਗੇ ਸੜ ਗਏ। ਮੌਜੂਦ ਲੋਕਾਂ ਨੇ ਦੱਸਿਆ ਕਿ ਉਨ੍ਹਾਂ ਨੇ ਸੜਦੀ....