ਮਾਲਵਾ

ਬੀ.ਕੇ.ਯੂ (ਡਕੌਂਦਾ) ਬੁਰਜਗਿੱਲ ਦੇ ਦਫਤਰ ਦਾ ਹੋਇਆ ਉਦਘਾਟਨ
ਮੁੱਲਾਂਪੁਰ ਦਾਖਾ 10 ਜੂਨ (ਸਤਵਿੰਦਰ ਸਿੰਘ ਗਿੱਲ) : ਭਾਰਤੀ ਕਿਸਾਨ ਯੂਨੀਅਨ ਏਕਤਾ (ਡਕੌਂਦਾ\ਬੁਰਜਗਿੱਲ) ਵਲੋਂ ਜਿਲ੍ਹਾ\ਬਲਾਕ ਇਕਾਈਆਂ ਦੀ ਮਜਬੂਤੀ ਲਈ ਜਿਲ੍ਹਾ ਦਫਤਰਾਂ ਦੀ ਪ੍ਰਕਿਰਿਆ ਹੇਠ ਲੁਧਿਆਣਾ ਜਿਲ੍ਹਾ ਲਈ ਭਨੋਹੜ-ਹਸਨਪੁਰ ਨੇੜੇ ਦਫਤਰ ਦਾ ਉਦਘਾਟਨ ਕੀਤਾ ਗਿਆ। ਕਿਸਾਨ-ਮਜਦੂਰਾਂ ਦੀ ਵੱਡੀ ਇਕੱਤਰਤਾ ਨੂੰ ਸੰਬੋਧਨ ਹੁੰਦਿਆਂ ਬੂਟਾ ਸਿੰਘ ਬੁਰਜਗਿੱਲ ਕਿਹਾ ਕਿ ਰਾਜ ਅਤੇ ਕੇਂਦਰ ਸਰਕਾਰਾਂ ਕਿਸਾਨੀ ਮਸਲਿਆਂ ਦੇ ਹੱਲ ਲਈ ਸੰਜੀਦਾ ਨਹੀਂ। ਉਨ੍ਹਾਂ ਕਿਹਾ ਕਿ ਕੇਂਦਰ ਨੇ ਫ਼ਸਲਾਂ ’ਤੇ ਐੱਮ.ਐੱਸ.ਪੀ ਪੂਰੀ....
12 ਜੂਨ ਪੰਜਾਬ ਬੰਦ ਦੇ ਸੱਦੇ ਨੂੰ ਮੁੱਲਾਂਪੁਰ ’ਚ ਸ਼ਾਤਮਈ ਤਰੀਕੇ ਨਾਲ ਕਾਮਯਾਬ ਕਰਾਂਗੇ : ਦਲਿਤ ਆਗੂ
ਬੰਦ ਨੂੰ ਸਫਲ ਬਣਾਉਣ ਲਈ ਇਲਾਕੇ ਦੇ ਦਲਿਤ ਆਗੂਆਂ ਨੇ ਕੀਤੀ ਮੀਟਿੰਗ ਮੁੱਲਾਂਪੁਰ ਦਾਖਾ 10 ਜੂਨ (ਸਤਵਿੰਦਰ ਸਿੰਘ ਗਿੱਲ) : ਰਿਜਰਵੇਸ਼ਨ ਚੋਰ ਫੜੋ੍ਹ ਪੱਕਾ ਮੋਰਚਾ ਕਮੇਟੀ ਮੋਹਾਲੀ ਵੱਲੋਂ 12 ਜੂਨ ਦਿਨ ਸੋਮਵਾਰ ਦਿੱਤੇ ਪੰਜਾਬ ਬੰਦ ਦੇ ਸੱਦੇ ਨੂੰ ਮੁੱਲਾਂਪੁਰ ਸ਼ਹਿਰ ਅੰਦਰ ਕਾਮਯਾਬ ਕਰਨ ਲਈ ਡਾ ਬੀ ਆਰ ਅੰਬੇਡਕਰ ਮਿਸ਼ਨ ਵੈਲਫੇਅਰ ਸੁਸਾਇਟੀ ਮੁੱਲਾਂਪੁਰ ਅਤੇ ਸ੍ਰੀ ਗੁਰੂ ਰਵਿਦਾਸ ਫੈਡਰੇਸ਼ਨ ਦੇ ਸੱਦੇ ਦੇ ਇਲਾਕੇ ਦੇ ਦਲਿਤ ਆਗੂਆਂ ਨੇ ਅੱਜ ਇੱਕ ਮੀਟਿੰਗ ਸਥਾਨਕ ਡਾ ਬੀ.ਆਰ ਅੰਬੇਡਕਰ ਭਵਨ ਵਿਖੇ ਕੀਤੀ। ਜਿਸ....
ਸੀਐੱਮਐੱਸ ਸਕਿਓਰਿਟੀ ਕੰਪਨੀ ਦੇ ਕਰਮਚਾਰੀਆਂ ਨੂੰ ਬੰਧਕ ਬਣਾ ਕੇ ਹਥਿਆਰਬੰਦ ਲੁਟੇਰਿਆਂ ਨੇ ਲੁੱਟੇ 7 ਕਰੋੜ 
ਪਿੰਡ ਪੰਡੋਰੀ ਲਾਗੇ ਝਾੜੀਆਂ ’ਚ ਖੜ੍ਹੀ ਕੈਸ਼ਵੈਨ ’ਚੋ ਮਿਲੇ ਹਥਿਆਰ ਮੁੱਲਾਂਪੁਰ ਦਾਖਾ, 10 ਜੂਨ (ਸਤਵਿੰਦਰ ਸਿੰਘ ਗਿੱਲ) : ਮਹਾਂਨਗਰ ਲੁਧਿਆਣਾ ਦੇ ਫਿਰੋਜਪੁਰ ਰੋਡ ’ਤੇ ਸਥਿਤ ਅਮਨ ਪਾਰਕ ਲਾਗੇ ਸੀਐੱਮਐੱਸ ਸਕਿਓਰਿਟੀ ਕੰਪਨੀ ਦੇ ਦਫਤਰ ’ਚੋਂ ਸ਼ੁੱਕਰਵਾਰ – ਸ਼ਨੀਵਾਰ ਦੀ ਦਰਮਿਆਨੀ ਰਾਤ ਹਥਿਆਰਬੰਦ ਲੁਟੇਰਿਆਂ ਨੇ ਕਰੋੜਾਂ ਰੁਪਏ ਲੁੱਟ ਲਏ। ਲੁਟੇਰਿਆਂ ਨੇ ਕੰਪਨੀ ਦੇ ਦਫ਼ਤਰ ’ਚ ਮੌਜੂਦ ਕਰਮਚਾਰੀਆਂ ਨੂੰ ਬੰਧਕ ਬਣਾਇਆ ਤੇ ਕੰਪਨੀ ਦੀ ਕੈਸ਼ਵੈਨ ’ਚ ਹੀ ਫਰਾਰ ਹੋ ਗਏ। ਫ਼ਿਲਹਾਲ ਪੁਲਿਸ ਨੂੰ ਮੁੱਲਾਂਪੁਰ ਦਾਖਾ ਲਾਗੇ....
ਪਿੰਡ ਜੁੜਾਹਾਂ ਵਿਖੇ ਦਸਮੇਸ਼ ਕਿਸਾਨ ਮਜ਼ਦੂਰ ਯੂਨੀਅਨ ਪੰਜਾਬ ਦੀ ਨਵੀਂ ਇਕਾਈ ਚੁਣੀ ਗਈ
ਸਰਬਸੰਮਤੀ ਨਾਲ ਜੁਗਰਾਜ ਸਿੰਘ ਜੁੜਾਹਾਂ ਨੂੰ ਪ੍ਰਧਾਨ ਚੁਣਿਆ ਮੁੱਲਾਂਪੁਰ ਦਾਖਾ 10 ਜੂਨ (ਸਤਵਿੰਦਰ ਸਿੰਘ ਗਿੱਲ) : ਦਸਮੇਸ਼ ਕਿਸਾਨ ਮਜ਼ਦੂਰ ਯੂਨੀਅਨ ਪੰਜਾਬ ਅੱਡਾ ਚੌਕੀਮਾਨ ਦੇ ਪ੍ਰਧਾਨ ਸਤਨਾਮ ਸਿੰਘ ਮੋਰਕਰੀਮਾਂ ਦੀ ਰਹਿਨੁਮਾਈ ਹੇਠ ਪਿੰਡ ਜੁੜਾਹਾਂ ਜ਼ਿਲ੍ਹਾ ਲੁਧਿਆਣਾ ਵਿਖੇ ਸਰਬਸੰਮਤੀ ਨਾਲ ਯੂਨੀਅਨ ਦੀ ਨਵੀਂ ਇਕਾਈ ਚੁਣੀ ਗਈ। ਇਸ ਮੌਕੇ ਪ੍ਰਧਾਨ ਜੁਗਰਾਜ ਸਿੰਘਜੁੜਾਹਾਂ, ਸੀਨੀ: ਮੀਤ ਪ੍ਰਧਾਨ ਜਸਪਾਲ ਸਿੰਘ, ਮੀਤ ਪ੍ਰਧਾਨ ਗੁਰਮੇਲ ਸਿੰਘ ,ਜਰਨਲ ਸਕੱਤਰ ਅਵਤਾਰ ਸਿੰਘ,ਸਹਾਇਕ ਸਵਰਨਜੀਤ ਸਿੰਘ, ਖਜਾਨਚੀ....
ਮੈਂਬਰ ਐਸ ਸੀ ਕਮਿਸ਼ਨ ਪੂਨਮ ਕਾਂਗੜਾ ਹਲਕੇ ਦਾਖੇ ਦੇ ਪਿੰਡ ਵਿਰਕ ਪੁੱਜੀ
ਪਿੰਡ ਵਾਸੀਆਂ ਨੇ ਕੀਤਾ ਸਨਮਾਨ ਮੁੱਲਾਂਪੁਰ ਦਾਖਾ 10 ਜੂਨ (ਸਤਵਿੰਦਰ ਸਿੰਘ ਗਿੱਲ) : ਮੈਡਮ ਪੂਨਮ ਕਾਂਗੜਾ ਮੈਂਬਰ ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਚੰਡੀਗੜ੍ਹ ਅੱਜ ਜ਼ਿਲ੍ਹਾ ਲੁਧਿਆਣਾ ਦੇ ਵਿਧਾਨ ਸਭਾ ਹਲਕਾ ਦਾਖਾ ਨਾਲ ਸਬੰਧਤ ਪਿੰਡਾਂ ਅੰਦਰ ਵੱਖ - ਵੱਖ ਪ੍ਰੋਗਰਾਮਾਂ ਵਿੱਚ ਹਿੱਸਾ ਲੈਣ ਲਈ ਪਹੁੰਚੇ । ਉਪਰੰਤ ਉਹ ਲੁਧਿਆਣਾ ਜ਼ਿਲ੍ਹੇ ਦੇ ਪਿੰਡ ਵਿਰਕ ਚ ਪੱਤਰਕਾਰ ਨਸੀਬ ਸਿੰਘ ਵਿਰਕ ਦੇ ਨਿਵਾਸ ਸਥਾਨ ਤੇ ਪੁੱਜੇ ਜਿੱਥੇ ਪੱਤਰਕਾਰ ਨਸੀਬ ਸਿੰਘ ਵਿਰਕ ਨੇ ਉਹਨਾਂ ਦਾ ਸਨਮਾਨ ਕੀਤਾ। ਇਸ ਮੌਕੇ ਮੈਡਮ....
ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਫਰੀਦਕੋਟ ਵਿਖੇ  ਇਕ ਹੋਰ ਨਵੇ ਬਲਾਕ ਦੀ ਉਸਾਰੀ ਲਈ 9.72 ਕਰੋੜ ਦੀ ਰਾਸ਼ੀ ਜਾਰੀ : ਸੇਖੋਂ
2 ਮਹੀਨੇ ਤੱਕ ਬਿਲਡਿੰਗ ਦੀ ਉਸਾਰੀ ਸ਼ੁਰੂ ਹੋਵੇਗੀ ਫਰੀਦਕੋਟ 10 ਜੂਨ : ਜ਼ਿਲ੍ਹਾ ਵਾਸੀਆਂ ਦੀ ਸਹੂਲਤ ਤੇ ਵੱਖ ਵੱਖ ਵਿਭਾਗਾਂ ਦੀ ਮੰਗ ਤੇ ਲੋਕਾਂ ਨੂੰ ਸਾਰੇ ਵਿਭਾਗਾਂ ਦੀਆਂ ਸੇਵਾਵਾਂ ਇਕ ਇਮਾਰਤ ਵਿਚ ਦੇਣ ਦੇ ਮਨੋਰਥ ਨਾਲ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਫਰੀਦਕੋਟ ਵਿਖੇ 9.72 ਕਰੋੜ ਦੀ ਰਾਸ਼ੀ ਨਾਲ ਇਕ ਹੋਰ ਨਵੇਂ ਬਲਾਕ ਦੀ ਉਸਾਰੀ ਕੀਤੀ ਜਾਵੇਗੀ ਤਾਂ ਜੋ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਤੋਂ ਬਾਹਰ ਰਹਿ ਗਏ ਜ਼ਿਲੇ ਦੇ ਵੱਖ ਵੱਖ ਥਾਵਾਂ ਤੇ ਸਥਾਪਿਤ ਵਿਭਾਗਾਂ ਦੇ ਦਫਤਰ ਇਸ ਬਿਲਡਿੰਗ ਵਿਚ ਲਿਆਂਦੇ ਜਾ....
ਸਪੀਕਰ ਸੰਧਵਾਂ ਨੇ ਰੈਡ ਕਰਾਸ ਸਪੈਸ਼ਲ ਸਕੂਲ ਦੇ ਸਮਰ ਕੈਂਪ ਦੇ ਸਮਾਪਤੀ ਸਮਾਰੋਹ ਵਿੱਚ ਸ਼ਿਰਕਤ ਕੀਤੀ
ਵਿਦਿਆਰਥੀਆਂ ਨੂੰ ਹੋਰ ਮਿਹਨਤ ਕਰਨ ਲਈ ਪ੍ਰੇਰਿਤ ਕੀਤਾ ਫਰੀਦਕੋਟ 10 ਜੂਨ : ਪੰਜਾਬ ਵਿਧਾਨ ਸਭਾ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਵੱਲੋਂ ਰੈਡ ਕਰਾਸ ਸਪੈਸ਼ਲ ਸਕੂਲ ਦੇ ਸਮਰ ਕੈਂਪ ਦੇ ਸਮਾਪਤੀ ਸਮਾਰੋਹ ਵਿੱਚ ਸ਼ਿਰਕਤ ਕੀਤੀ ਗਈ । ਇਸ ਦੌਰਾਨ ਉਨ੍ਹਾਂ ਵਿਸ਼ੇਸ਼ ਲੋੜਾਂ ਵਾਲੇ ਵਿਦਿਆਰਥੀਆਂ ਲਈ ਮਿਹਨਤ ਕਰਨ ਵਾਲੇ ਅਧਿਆਪਕਾਂ ਨੂੰ ਸਨਮਾਨਿਤ ਕਰਕੇ ਉਤਸ਼ਾਹਿਤ ਕੀਤਾ । ਉਨ੍ਹਾਂ ਕਿਹਾ ਕਿ ਇਹ ਰੈੱਡ ਕਰਾਸ ਸੰਸਥਾ ਲਈ ਪੈਸੇ ਤੇ ਹੋਰ ਕਿਸੇ ਤਰ੍ਹਾਂ ਦੀ ਕੋਈ ਕਮੀ ਨਹੀ ਆਉਣ ਦਿੱਤੀ ਜਾਵੇਗੀ। ਇਸ ਮੌਕੇ ਸਕੱਤਰ....
“ਬਾਬਾ ਬੰਦਾ ਸਿੰਘ ਬਹਾਦਰ ਜੀ ਦਾ 307 ਵਾਂ ਸ਼ਹੀਦੀ ਦਿਹਾੜਾ
ਭਵਨ ਰਕਬਾ ਵਿਖੇ ਪੂਰਨ ਸ਼ਰਧਾ ਅਤੇ ਸਤਿਕਾਰ ਨਾਲ ਮਨਾਇਆ” ਮੁੱਲਾਂਪੁਰ ਦਾਖਾ, 9 ਜੂਨ : ਭਵਨ ਰਕਬਾ ਵਿਖੇ ਅੱਜ ਬਾਬਾ ਬੰਦਾ ਸਿੰਘ ਬਹਾਦਰ ਜੀ ਦਾ 307 ਵਾਂ ਸ਼ਹੀਦੀ ਦਿਹਾੜਾ ਬਾਬਾ ਬੰਦਾ ਸਿੰਘ ਬਹਾਦਰ ਅੰਤਰ-ਰਾਸ਼ਟਰੀ ਫਾਊਂਡੇਸ਼ਨ ਅਤੇ ਵੈਰਾਗੀ ਮਹਾਂ-ਮੰਡਲ ਪੰਜਾਬ ਵੱਲੋਂ ਸ਼ਰਧਾ ਅਤੇ ਸਤਿਕਾਰ ਨਾਲ ਮਨਾਇਆ ਗਿਆ। ਇਸ ਮੌਕੇ ਸਵੇਰੇ ਸੁਖਮਨੀ ਸਾਹਿਬ ਜੀ ਦੇ ਪਾਠ ਦੇ ਭੋਗ ਪਾਏ ਗਏ। ਅਰਦਾਸ ਉਪਰੰਤ ਠੰਡੇ ਮਿੱਠੇ ਜਲ ਦੀ ਛਬੀਲ ਲਗਾਈ ਗਈ। ਬਲਦੇਵ ਬਾਵਾ ਕਨਵੀਨਰ ਬਾਬਾ ਬੰਦਾ ਸਿੰਘ ਬਹਾਦਰ ਅੰਤਰ-ਰਾਸ਼ਟਰੀ....
ਪੀ.ਏ.ਯੂ. ਵਿਚ ਜੁੜੇ ਰਾਸ਼ਟਰੀ ਪੱਧਰ ਦੇ ਮਾਹਿਰਾਂ ਨੇ ਪਰਾਲੀ ਦੀ ਸੰਭਾਲ ਬਾਰੇ ਕੀਤੀਆਂ ਵਿਚਾਰਾਂ
ਮਾਹਿਰਾਂ ਨੇ ਪਰਾਲੀ ਨੂੰ ਸਮੱਸਿਆ ਨਹੀਂ ਬਲਕਿ ਸਰੋਤ ਸਮਝਣ ਦਾ ਹੋਕਾ ਦਿੱਤਾ ਲੁਧਿਆਣਾ 9 ਜੂਨ : ਅੱਜ ਪੀ ਏ ਯੂ ਦੇ ਪਾਲ ਆਡੀਟੋਰੀਅਮ ਵਿਚ ਪਰਾਲੀ ਦੀ ਸੰਭਾਲ ਦੇ ਮੁੱਦਿਆਂ ਅਤੇ ਭਵਿੱਖ ਦੀ ਦਿਸਾ ਨਿਰਧਾਰਤ ਕਰਨ ਲਈ ਇਕ ਗੋਸਟੀ ਕਰਵਾਈ ਗਈ| ਇਸ ਵਿਚ ਦੇਸ ਭਰ ਦੇ ਖੇਤੀ ਮਾਹਿਰਾਂ, ਉੱਚ ਖੇਤੀ ਅਧਿਕਾਰੀਆਂ , ਕਿਸਾਨਾਂ ਅਤੇ ਯੂਨੀਵਰਸਿਟੀ ਦੇ ਵਿਗਿਆਨੀਆਂ ਨੇ ਭਾਗ ਲਿਆ| ਆਰੰਭਕ ਸੈਸਨ ਵਿੱਚ ਸ੍ਰੀ ਕੇ ਏ ਪੀ ਸਿਨਹਾ, ਵਧੀਕ ਮੁੱਖ ਸਕੱਤਰ, ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਪੰਜਾਬ ਸਰਕਾਰ, ਸ੍ਰੀਮਤੀ ਐੱਸ....
ਜ਼ਿਲ੍ਹਾ ਟਾਸਕ ਫੋਰਸ ਟੀਮਾਂ ਵਲੋਂ ਬਾਲ ਮਜ਼ਦੂਰੀ ਦੀ ਰੋਕਥਾਮ ਲਈ ਲਗਾਤਾਰ ਕੀਤੇ ਜਾ ਰਹੇ ਉਪਰਾਲੇ
ਲੁਧਿਆਣਾ, 09 ਜੂਨ : ਨੈਸ਼ਨਲ ਕਮਿਸ਼ਨ ਫਾਰ ਪ੍ਰੋਟੈਕਸ਼ਨ ਆਫ ਚਾਇਲਡ ਰਾਈਟਸ (ਐਨ.ਸੀ.ਪੀ.ਸੀ.ਆਰ.) ਵਲੋਂ ਪ੍ਰਾਪਤ ਪੱਤਰ 'ਤੇ ਕਾਰਵਾਈ ਕਰਦੇ ਹੋਏ ਵਧੀਕ ਡਿਪਟੀ ਕਮਿਸ਼ਨਰ (ਖੰਨਾ) ਵੱਲੋ ਜਾਰੀ ਦਿਸ਼ਾ ਨਿਰਦੇਸ਼ਾ ਤੇ ਕਾਰਵਾਈ ਕਰਦੇ ਹੋਏ ਜਿਲ੍ਹੇ ਵਿੱਚ 1 ਜੂਨ, 2023 ਤੋਂ 30 ਜੂਨ, 2023 ਤੱਕ ਬਾਲ ਮਜ਼ਦੂਰੀ ਦੀ ਰੋਕਥਾਮ ਲਈ ਜ਼ਿਲ੍ਹਾ ਲੁਧਿਆਣਾ ਵਿੱਚ ਵੱਖ-ਵੱਖ ਇਲਾਕਿਆਂ ਵਿੱਚ ਅਚਨਚੇਤ ਚੈਕਿੰਗ ਅਤੇ ਲੋਕਾਂ ਨੂੰ ਜਾਗਰੂਕ ਕੀਤਾ ਜਾ ਰਿਹਾ ਹੈ। ਜਿਲ੍ਹਾ ਲੁਧਿਆਣਾ ਵਿੱਚ 5 ਜ਼ਿਲ੍ਹਾ ਟਾਸਕ ਫੋਰਸ ਟੀਮਾਂ ਵੱਲੋ ਅੱਜ ਵੱਖ....
ਐਮ.ਐਲ.ਏ. ਛੀਨਾ ਵਲੋਂ ਹਲਕੇ 'ਚ 11 ਕੇ.ਵੀ. ਫੀਡਰ ਦਾ ਉਦਘਾਟਨ
ਨਵੇਂ ਉਸਾਰੇ ਗਏ ਫੀਡਰ ਨਾਲ 4280 ਘਰਾਂ, 660 ਦੁਕਾਨਾਂ ਅਤੇ ਹੋਰ ਉਦਯੋਗਿਕ ਕੁਨੈਕਸ਼ਨਾਂ ਨੂੰ ਬਿਜਲੀ ਸਮੱਸਿਆ ਤੋਂ ਮਿਲੇਗੀ ਰਾਹਤ : ਰਾਜਿੰਦਰਪਾਲ ਕੌਰ ਛੀਨਾ ਲੁਧਿਆਣਾ, 09 ਜੂਨ : ਵਿਧਾਨ ਸਭਾ ਹਲਕਾ ਲੁਧਿਆਣਾ ਦੱਖਣੀ ਤੋਂ ਵਿਧਾਇਕਾ ਰਾਜਿੰਦਰਪਾਲ ਕੌਰ ਛੀਨਾ ਵਲੋਂ ਜਨਤਾ ਨਗਰ ਮੰਡਲ ਲੁਧਿਆਣਾ ਵਿਖੇ 11 ਕੇ.ਵੀ. ਸਟਾਰ ਰੋਡ ਫੀਡਰ ਦਾ ਉਦਘਾਟਨ ਕੀਤਾ ਗਿਆ। ਇਸ ਮੌਕੇ ਉਨ੍ਹਾਂ ਦੇ ਨਾਲ ਮੁੱਖ ਇੰਜੀਨੀਅਰ ਕੇਂਦਰੀ ਜੋਨ ਇੰਜੀ: ਇੰਦਰਪਾਲ ਸਿੰਘ, ਉਪ-ਮੁੱਖ ਇੰਜੀਨੀਅਰ ਸਿਟੀ ਵੈਸਟ ਸਰਕਲ ਲੁਧਿਆਣਾ ਇੰਜੀ: ਅਨਿਲ....
ਹਰ ਸ਼ੁੱਕਰਵਾਰ ਜਮ੍ਹਾ ਕੀਤੇ ਹੋਏ ਪਾਣੀ ਦੇ ਸਰੋਤਾਂ ਨੂੰ ਖਾਲੀ ਕਰਕੇ ਮਨਾਇਆ ਜਾਵੇ ਡਰਾਈ ਡੇ : ਸਿਵਲ ਸਰਜਨ
ਮੱਛਰਾਂ ਦੀ ਪੈਦਾਇਸ਼ ਨੂੰ ਰੋਕਣ ਲਈ ਪਾਣੀ ਜਮ੍ਹਾ ਨਾ ਹੋਣ ਦਿੱਤਾ ਜਾਵੇ .- ਜਿਲਾ ਸਿਹਤ ਅਫਸਰ ਸ੍ਰੀ ਮੁਕਤਸਰ ਸਾਹਿਬ 9 ਜੂਨ : ਨੈਸ਼ਨਲ ਵੈਕਟਰ ਬੋਰਨ ਡਜ਼ੀਜ਼ ਕੰਟਰੋਲ ਪ੍ਰੋਗਾਰਮ ਅਧੀਨ ਡੇਂਗੂ ਮਲੇਰੀਆ ਦੀ ਬੀਮਾਰੀ ਦੇ ਫੈਲਣ ਤੋਂ ਬਚਾਅ ਲਈ ਸਿਹਤ ਵਿਭਾਗ ਵਲੋਂ ਲਗਾਤਾਰ ਗਤੀਵਿਧੀਆਂ ਕੀਤੀਆਂ ਜਾ ਰਹੀਆਂ ਹਨ। ਇਸ ਸਬੰਧ ਵਿੱਚ ਡਾ. ਰੰਜੂ ਸਿੰਗਲਾ ਸਿਵਿਲ ਸਰਜਨ ਨੇ ਦੱਸਿਆ ਕਿ ਬੀਤੇ ਦਿਨੀ ਹੋਈ ਬਰਸਾਤ ਕਾਰਨ ਡੇਂਗੂ ਅਤੇ ਮਲੇਰੀਆ ਦਾ ਖਤਰਾ ਵਧ ਗਿਆ, ਇਸ ਲਈ ਸਾਨੂੰ ਕਿਸੇ ਜਗ੍ਹਾ ਵਿੱਚ ਬਰਸਾਤੀ ਪਾਣੀ ਜਮ੍ਹਾ....
ਧਰਤੀ ਹੇਠਲੇ ਡਿੱਗ ਰਹੇ ਪਾਣੀ ਦੇ ਪੱਧਰ ਨੂੰ ਬਚਾਉਣ ਲਈ ਖੇਤੀਬਾੜੀ ਵਿਭਾਗ ਵਲੋਂ ਲਗਾਇਆ ਗਿਆ ਕਿਸਾਨ ਜਾਗਰੂਕਤਾ ਕੈਂਪ
ਸ੍ਰੀ ਮੁਕਤਸਰ ਸਾਹਿਬ 9 ਜੂਨ : ਪੰਜਾਬ ਸਰਕਾਰ ਵੱਲੋਂ ਫ਼ਸਲੀ ਵਿਭਿੰਨਤਾ ਅਤੇ ਧਰਤੀ ਹੇਠਲੇ ਡਿੱਗ ਰਹੇ ਪਾਣੀ ਦੇ ਪੱਧਰ ਨੂੰ ਬਚਾਉਣ ਵਾਸਤੇ ਚਲਾਏ ਜਾ ਰਹੇ ਮਿਸ਼ਨ ਉੱਨਤ ਕਿਸਾਨ ਅਧੀਨ ਮੁੱਖ ਖੇਤੀਬਾੜੀ ਅਫਸਰ ਡਾ. ਗੁਰਪ੍ਰੀਤ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਹੇਠ ਕਿਸਾਨ ਟ੍ਰੇਨਿੰਗ ਕੈਂਪ ਪਿੰਡ ਰੁਪਾਣਾ ਬਲਾਕ ਸ੍ਰੀ ਮੁਕਤਸਰ ਸਾਹਿਬ ਵਿਖੇ ਆਯੋਿਜਤ ਕੀਤਾ ਗਿਆ। ਕੈਂਪ ਦੌਰਾਨ ਡਾ. ਹਰਮਨਦੀਪ ਸਿੰਘ, ਖੇਤੀਬਾੜੀ ਵਿਕਾਸ ਅਫ਼ਸਰ ਨੇ ਮਿੱਟੀ ਅਤੇ ਪਾਣੀ ਦੀ ਪਰਖ ਦੀ ਮਹੱਤਤਾ ਅਤੇ ਸਾਉਣੀ ਦੀਆ ਫਸਲਾਂ ਵਿੱਚ ਸੁਚੱਜੇ....
ਬਸੀ ਪਠਾਣਾ ਸ਼ਹਿਰ ਵਿੱਚ ਲਗਾਤਾਰ ਕਰਵਾਈ ਜਾ ਰਹੀ ਹੈ ਸਾਫ ਸਫਾਈ : ਕਾਰਜ ਸਾਧਕ ਅਫਸਰ
ਡੋਰ-ਟੂ-ਡੋਰ ਕੂੜਾ ਚੁੱਕਣ ਲਈ ਕੌਂਸਲ ਦੀਆਂ ਟੀਮਾਂ ਲਗਾਤਾਰ ਕਰ ਰਹੀਆਂ ਹਨ ਡਿਊਟੀ ਸ਼ਹਿਰ ਵਿਚਲੇ 04 ਪਾਰਕਾਂ ਦੀ ਨਿਰੰਤਰ ਹੋ ਰਹੀ ਸਫਾਈ, ਸੈਂਕੜੇ ਲੋਕ ਰੋਜ਼ਾਨਾਂ ਕਰ ਰਹੇ ਸੈਰ ਬਸੀ ਪਠਾਣਾ, 09 ਜੂਨ : ਨਗਰ ਕੌਂਸਲ ਬਸੀ ਪਠਾਣਾ ਦੇ ਕਾਰਜ ਸਾਧਕ ਅਫਸਰ ਸ. ਮਨਜੀਤ ਸਿੰਘ ਢੀਂਡਸਾ ਨੇ ਗੱਲਬਾਤ ਕਰਦਿਆਂ ਦੱਸਿਆ ਕਿ ਸ਼ਹਿਰ ਵਿੱਚ ਸਵੱਛ ਭਾਰਤ ਅਭਿਆਨ ਤਹਿਤ ਲਗਾਤਾਰ ਸਾਫ ਸਫਾਈ ਕਰਵਾਈ ਜਾ ਰਹੀ ਹੈ ਅਤੇ ਜੇਕਰ ਕਿਸੇ ਧਾਰਮਿਕ ਜਾਂ ਨਿੱਜੀ ਸਮਾਗਮ ਕਾਰਨ ਕੋਈ ਗੰਦਗੀ ਫੈਲਦੀ ਹੈ ਤਾਂ ਉਸ ਨੂੰ ਸਮਾਗਮ ਖ਼ਤਮ ਹੋਣ....
ਝੋਨੇ ਦੀ ਸਿੱਧੀ ਬਿਜਾਈ ਸਬੰਧੀ ਖੇਤੀਬਾੜੀ ਵਿਭਾਗ ਨੇ ਪਿੰਡ ਮੱਠੀ ਵਿਖੇ ਖੋਲਿਆ ਫਾਰਮ ਸਕੂਲ
ਫਾਰਮ ਸਕੂਲ ਵਿੱਚ ਕਿਸਾਨਾਂ ਨੂੰ ਧਰਤੀ ਹੇਠਲੇ ਪਾਣੀ ਨੂੰ ਬਚਾਉਣ ਸਬੰਧੀ ਕੀਤਾ ਜਾਵੇਗਾ ਜਾਗਰੂਕ ਪਿੰਡ ਮੱਠੀ ਦੇ ਅਗਾਂਹਵਧੂ ਕਿਸਾਨ ਧਰਮਿੰਦਰ ਸਿੰਘ ਦੇ ਖੇਤ ਵਿੱਚ ਖੋਲਿਆ ਫਾਰਮ ਸਕੂਲ ਫ਼ਤਹਿਗੜ੍ਹ ਸਾਹਿਬ, 09 ਜੂਨ : ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਵੱਲੋਂ ਝੋਨੇ ਦੀ ਸਿੱਧੀ ਬਿਜਾਈ ਲਈ ਕਿਸਾਨਾਂ ਨੂੰ ਜਾਗਰੂਕ ਕਰਨ ਵਾਸਤੇ ਖੇੜਾ ਬਲਾਕ ਦੇ ਪਿੰਡ ਮੱਠੀ ਦੇ ਅਗਾਂਹਵਧੂ ਕਿਸਾਨ ਧਰਮਿੰਦਰ ਸਿੰਘ ਦੇ ਖੇਤ ਵਿੱਚ ਫਾਰਮ ਸਕੂਲ ਖੋਲਿਆ ਗਿਆ। ਜਿਥੇ ਕਿ ਕਿਸਾਨਾਂ ਨੂੰ ਧਰਤੀ ਹੇਠਲੇ ਅਨਮੋਲ ਕੁਦਰਤੀ ਸਰੌਤ ਦੀ....