ਇਸ ਪ੍ਰੋਜੈਕਟ 'ਤੇ ਕਰੀਬ 45 ਲੱਖ ਰੁਪਏ ਦੀ ਆਵੇਗੀ ਲਾਗਤ ਲੁਧਿਆਣਾ, 01 ਸਤੰਬਰ : ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੀ ਤਰੱਕੀ ਅਤੇ ਵਿਕਾਸ ਲਈ ਬੇਹੱਦ ਸੰਵੇਦਨਸ਼ੀਲ ਰਹੀ ਹੈ ਜਿਸ ਤਹਿਤ ਹੁਣ ਪੰਜਾਬ ਵਾਸੀਆਂ ਦੀਆਂ ਮੁੱਢਲੀਆਂ ਸਹੂਲਤਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਹਰ ਇੱਕ ਹਲਕੇ ਵਿੱਚ ਰਹਿੰਦੇ ਵਿਕਾਸ ਕਾਰਜਾਂ ਨੂੰ ਪੂਰਾ ਕਰਨ ਲਈ ਗ੍ਰਾਂਟਾਂ ਦੇ ਗੱਫ਼ੇ ਜਾਰੀ ਕੀਤੇ ਜਾ ਰਹੇ ਹਨ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਵਿਧਾਨ ਸਭਾ ਹਲਕਾ ਲੁਧਿਆਣਾ ਉੱਤਰੀ ਤੋਂ ਵਿਧਾਇਕ ਚੌਧਰੀ....
ਮਾਲਵਾ

ਡਿਪਟੀ ਕਮਿਸ਼ਨਰ ਨੇ ਨਜਾਇਜ਼ ਸ਼ਰਾਬ ਕੱਢਣ ਤੇ ਵੇਚਣ ਵਾਲਿਆ ਦੀਆਂ ਜਾਇਦਾਦਾਂ ਨੂੰ ਅਟੈਚ ਕਰਨ ਦੇ ਕੰਮ ‘ਚ ਤੇਜ਼ੀ ਲਿਆਉਣ ਦੇ ਦਿੱਤੇ ਨਿਰਦੇਸ਼ ਨਜਾਇਜ਼ ਸ਼ਰਾਬ ਨੂੰ ਰੋਕਣ ਲਈ ਜ਼ਿਲ੍ਹਾ ਪੁਲਿਸ ਵੱਲੋਂ ਸੰਵੇਦਨਸ਼ੀਲ ਇਲਾਕਿਆਂ ਅੰਦਰ ਲਗਾਤਾਰ ਤਲਾਸ਼ੀ ਮੁਹਿੰਮ ਜਾਰੀ ਆਬਕਾਰੀ ਵਿਭਾਗ ਪੰਜਾਬ ਦੇ ਹੈਲਪ ਲਾਈਨ ਨੰਬਰ 98759-61126 ਉੱਪਰ ਦਿੱਤੀ ਜਾ ਸਕਦੀ ਹੈ ਨਜਾਇਜ਼ ਸ਼ਰਾਬ ਸਬੰਧੀ ਸੂਚਨਾ- ਪ੍ਰੀਤ ਭੁਪਿੰਦਰ ਸਿੰਘ ਮਾਲੇਰਕੋਟਲਾ, 01 ਅਗਸਤ : ਆਬਕਾਰੀ ਵਿਭਾਗ ਦੀ ਕਾਰਗੁਜ਼ਾਰੀ ਦੀ ਸਮੀਖਿਆ ਕਰਨ ਲਈ ਸੱਦੀ ਜ਼ਿਲ੍ਹਾ ਪੱਧਰੀ....

ਐਪ ਲਾਂਚ ਕਰਨ ਦਾ ਮਕਸਦ ਆਮ ਵਿਅਕਤੀ ਨੂੰ ਖ਼ਰੀਦ ਕਰਨ ਮੌਕੇ ਦੁਕਾਨਦਾਰਾਂ ਪਾਸੋਂ ਬਿੱਲ ਹਾਸਲ ਕਰਨ ਲਈ ਉਤਸ਼ਾਹਿਤ ਕਰਨ ਦੇ ਨਾਲ ਨਾਲ ਸਰਕਾਰੀ ਮਾਲੀਏ ਦੀ ਉਗਰਾਹੀ ਨੂੰ ਵਧਾਉਣਾ : ਡਾ ਪੱਲਵੀ ਖਪਤਕਾਰ ਕੋਈ ਵੀ ਸਮਾਨ ਖ਼ਰੀਦਣ ਮੌਕੇ ਦੁਕਾਨਦਾਰਾਂ ਪਾਸੋਂ ਬਿੱਲ ਜ਼ਰੂਰ ਹਾਸਲ ਕਰਨ ਮਾਲੇਰਕੋਟਲਾ, 01 ਅਗਸਤ : ਪੰਜਾਬ ਸਰਕਾਰ ਵੱਲੋਂ ਵਪਾਰੀਆਂ ਅਤੇ ਖਪਤਕਾਰਾਂ ਨੂੰ ‘ਮੇਰਾ ਬਿੱਲ’ ਐਪ ਬਾਰੇ ਜਾਗਰੂਕ ਅਤੇ ਹੋਰ ਉਤਸ਼ਾਹਿਤ ਕਰਨ ਦੇ ਮਕਸਦ ਨਾਲ ਜ਼ਿਲ੍ਹੇ ਵਿਚ ਐਪ ਦੀ ਸ਼ੁਰੂਆਤ ਡਿਪਟੀ ਕਮਿਸ਼ਨਰ ਡਾ ਪੱਲਵੀ ਨੇ ਆਪਣੇ....

ਸੰਗਰੂਰ, 1 ਸਤੰਬਰ : ਪਰਾਲੀ ਸਾੜਨ ਨਾਲ ਵਾਤਾਵਰਨ ਨੂੰ ਹੁੰਦੇ ਨੁਕਸਾਨ ਨੂੰ ਸੰਗਰੂਰ ਜ਼ਿਲ੍ਹੇ ਵਿੱਚ ਘੱਟ ਤੋਂ ਘੱਟ ਕਰਨ ਲਈ ਡਿਪਟੀ ਕਮਿਸ਼ਨਰ ਸੰਗਰੂਰ ਜਤਿੰਦਰ ਜੋਰਵਾਲ ਦੀ ਅਗਵਾਈ ਵਿੱਚ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਲਗਾਤਾਰ ਕਾਰਵਾਈਆਂ ਕੀਤੀਆਂ ਜਾ ਰਹੀਆਂ ਹਨ। ਇਸ ਸਬੰਧੀ ਅੱਜ ਵੀ ਸਥਾਨਕ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਵਧੀਕ ਡਿਪਟੀ ਕਮਿਸ਼ਨਰ (ਜ) ਅਨਮੋਲ ਸਿੰਘ ਧਾਲੀਵਾਲ ਵੱਲੋਂ ਸਬੰਧਤ ਵਿਭਾਗਾਂ ਅਤੇ ਵੱਖ-ਵੱਖ ਵਰਗਾਂ ਦੇ ਨੁਮਾਇੰਦਿਆਂ ਨਾਲ ਇਸ ਸਬੰਧੀ ਮੀਟਿੰਗ ਕੀਤੀ ਗਈ। ਇਸ ਮੌਕੇ ਵਧੀਕ ਡਿਪਟੀ....

ਨਸ਼ਾ ਛੁਡਾਊ ਕੇਂਦਰਾਂ ਦੇ ਨਾਲ-ਨਾਲ ਓਟ ਕੇਂਦਰਾਂ ਚ ਨਸ਼ਿਆਂ ਦੇ ਆਦੀ ਵਿਅਕਤੀਆਂ ਨੂੰ ਸਮਾਜ ਦੀ ਮੁੱਖ ਧਾਰਾ 'ਚ ਲਿਆਉਣ ਲਈ ਕੀਤੇ ਜਾ ਰਹੇ ਹਨ ਸਾਰਥਕ ਉਪਰਾਲੇ: ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਸੰਗਰੂਰ, 1 ਸਤੰਬਰ : ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਵੱਲੋਂ ਅੱਜ ਜ਼ਿਲ੍ਹਾ ਨਸ਼ਾ ਛੁਡਾਊ ਅਤੇ ਮੁੜ ਵਸੇਬਾ ਸੁਸਾਇਟੀ ਦੀ ਮੀਟਿੰਗ ਦੌਰਾਨ ਨਸ਼ਿਆਂ ਦੇ ਆਦੀ ਵਿਅਕਤੀਆਂ ਦੇ ਸਹੀ ਇਲਾਜ ਨੂੰ ਯਕੀਨੀ ਬਣਾਉਣ ਲਈ ਹਦਾਇਤਾਂ ਜਾਰੀ ਕੀਤੀਆਂ ਗਈਆਂ। ਇਸ ਮੌਕੇ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਅੱਜ ਨਸ਼ਿਆਂ ਦਾ ਅੱਤਵਾਦ ਵੱਡੀ....

ਹਸਪਤਾਲ ਦੇ ਨਵੀਨੀਕਰਨ ਸਮੇਂ ਇਮਾਰਤੀ ਢਾਂਚੇ ਨੂੰ ਵਾਤਾਵਰਨ ਪੱਖੀ ਅਤੇ ਮਰੀਜ਼ਾਂ ਦੀ ਸਹੂਲਤ ਅਨੁਸਾਰ ਕਰਵਾਇਆ ਜਾਵੇਗਾ ਤਿਆਰ: ਜਤਿੰਦਰ ਜੋਰਵਾਲ ਸੰਗਰੂਰ, 1 ਸਤੰਬਰ : ਡਿਪਟੀ ਕਮਿਸ਼ਨਰ ਸੰਗਰੂਰ ਜਤਿੰਦਰ ਜੋਰਵਾਲ ਵੱਲੋਂ ਧੂਰੀ ਸਥਿਤ ਸਰਕਾਰੀ ਸਬਡਵੀਜ਼ਨਲ ਹਸਪਤਾਲ ਦੇ ਨਵੀਨੀਕਰਨ ਸਬੰਧੀ ਚੱਲ ਰਹੀ ਪ੍ਰਕਿਰਿਆ ਦਾ ਜਾਇਜ਼ਾ ਲੈਣ ਲਈ ਅੱਜ ਪ੍ਰਸ਼ਾਸਨਿਕ ਅਧਿਕਾਰੀਆਂ ਨਾਲ ਮੀਟਿੰਗ ਕੀਤੀ। ਇਸ ਮੌਕੇ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਮਾਨ ਦੇ ਆਪਣੇ ਹਲਕੇ ਧੂਰੀ ਦੇ ਸਰਕਾਰੀ ਸਬਡਵੀਜਨਲ ਹਸਪਤਾਲ ਨੂੰ....

ਪਹਿਲੇ ਦਿਨ ਬਲਾਕ ਪੱਧਰੀ ਖੇਡਾਂ 'ਚ 1500 ਦੇ ਕਰੀਬ ਖਿਡਾਰੀਆਂ ਨੇ ਲਿਆ ਹਿੱਸਾ ਪਟਿਆਲਾ ਸ਼ਹਿਰੀ, ਪਾਤੜਾਂ, ਰਾਜਪੁਰਾ, ਸਨੌਰ ਅਤੇ ਨਾਭਾ ਬਲਾਕ ਦੇ ਹੋਏ ਦਿਲਚਸਪ ਮੁਕਾਬਲੇ ਪਟਿਆਲਾ, 1 ਸਤੰਬਰ : ਖੇਡਾਂ ਵਤਨ ਪੰਜਾਬ ਦੀਆਂ ਸੀਜ਼ਨ-2 ਦੇ ਅੱਜ ਪਟਿਆਲਾ ਜ਼ਿਲ੍ਹੇ ਦੇ ਵੱਖ-ਵੱਖ ਬਲਾਕਾਂ ਵਿੱਚ ਮੁਕਾਬਲੇ ਸ਼ੁਰੂ ਹੋਏ। ਪਹਿਲੇ ਦਿਨ ਦੀਆਂ ਖੇਡਾਂ ਵਿੱਚ ਵੱਖ-ਵੱਖ ਉਮਰ ਵਰਗ ਵਿੱਚ (ਅੰਡਰ-14, ਅੰਡਰ-17, ਅੰਡਰ-21, ਉਮਰ ਵਰਗ 21-30, ਉਮਰ ਵਰਗ 31-40, ਉਮਰ ਵਰਗ 41-55, ਉਮਰ ਵਰਗ 56-65 ਅਤੇ 65 ਸਾਲ ਤੋਂ ਉਪਰ)....

ਵੱਡੀ ਗਿਣਤੀ ਵਿੱਚ ਔਰਤਾਂ/ਲੜਕੀਆਂ ਸੱਭਿਆਚਾਰਕ ਪਹਿਰਾਵੇ ਵਿੱਚ ਸ਼ਾਮਿਲ ਹੋ ਕੇ ਬਣੀਆਂ ਪ੍ਰੋਗਰਾਮ ਦਾ ਸ਼ਿੰਗਾਰ ਵਿਧਾਇਕ ਨੇ ਕਿਹਾ ਕਿ ਪੰਜਾਬ ਮੁੜ ਤੋਂ ਰੰਗਲਾ ਪੰਜਾਬ ਬਣਨ ਦੀਆਂ ਰਾਹਾਂ ਉੱਤੇ ਤੇਜ਼ੀ ਨਾਲ ਦੌੜ ਰਿਹੈ ਭਵਿੱਖ ਵਿੱਚ ਅਜਿਹੇ ਪ੍ਰੋਗਰਾਮ ਆਯੋਜਿਤ ਕਰਵਾਉਣ ਦੇ ਯਤਨ ਜਾਰੀ ਰਹਿਣਗੇ-ਡਿਪਟੀ ਕਮਿਸ਼ਨਰ ਕੁਲਵੰਤ ਸਿੰਘ ਮੋਗਾ, 1 ਸਤੰਬਰ : ਅੱਜ ਜ਼ਿਲਾ ਪ੍ਰਸ਼ਾਸ਼ਨ ਮੋਗਾ ਵੱਲੋਂ ਵਿਲੱਖਣ ਰੰਗਾਰੰਗ ਸੱਭਿਆਚਾਰਕ ਸਮਾਗਮ ਦਾ ਆਯੋਜਨ ਸਰਕਾਰੀ ਆਈ.ਟੀ.ਆਈ. ਮੋਗਾ ਵਿਖੇ ਕੀਤਾ ਗਿਆ ਜਿਸ ਵਿੱਚ ਭਾਰੀ ਗਿਣਤੀ....

ਨੌਜਵਾਨ ਆਪਣੀਆਂ ਵੋਟਾਂ ਜਰੂਰ ਬਣਵਾ ਕੇ ਲੋਕਤੰਤਰ ਦਾ ਬਣਨ ਹਿੱਸਾ ਜ਼ਿਲ੍ਹਾ ਚੋਣ ਅਫਸਰ ਪਰਨੀਤ ਸ਼ੇਰਗਿੱਲ ਨੇ ਬਾਬਾ ਬੰਦਾ ਸਿੰਘ ਬਹਾਦਰ ਇੰਜਨੀਅਰਿੰਗ ਕਾਲਜ਼ ਵਿਖੇ ਨੌਜਵਾਨਾਂ ਨੂੰ ਵੋਟ ਦਾ ਇਸਤੇਮਾਲ ਕਰਨ ਲਈ ਕੀਤਾ ਜਾਗਰੂਕ ਫ਼ਤਹਿਗੜ੍ਹ ਸਾਹਿਬ, 01 ਸਤੰਬਰ : ਸਾਡਾ ਦੇਸ਼ ਦੁਨੀਆਂ ਦਾ ਸਭ ਤੋਂ ਵੱਡਾ ਲੋਕਤਾਂਤਰਿਕ ਦੇਸ਼ ਹੈ ਅਤੇ ਲੋਕਤੰਤਰ ਦੀ ਮਜਬੂਤੀ ਵਾਸਤੇ ਹਰੇਕ ਵੋਟਰ ਨੂੰ ਆਪਣੇ ਵੋਟ ਦਾ ਸਹੀ ਇਸਤੇਮਾਲ ਕਰਨਾ ਜਰੂਰੀ ਹੈ ਕਿਉਂਕਿ ਵੋਟ ਦਾ ਸਹੀ ਇਸਤੇਮਾਲ ਕਰਕੇ ਹੀ ਅਸੀਂ ਆਪਣੇ ਦੇਸ਼ ਅਤੇ ਸੂਬੇ ਦੀ ਮਜਬੂਤੀ....

ਕਾਬੂ ਕੀਤੇ ਗਏ 03 ਕਥਿਤ ਦੋਸ਼ੀਆਂ ਪਾਸੋਂ ਖੋਹ ਕੀਤੇ ਗਏ 31 ਮੋਬਾਇਲ ਕੀਤੇ ਬਰਾਮਦ ਫ਼ਤਹਿਗੜ੍ਹ ਸਾਹਿਬ, 01 ਸਤੰਬਰ : ਜ਼ਿਲ੍ਹਾ ਪੁਲਿਸ ਵੱਲੋਂ ਸਮਾਜ ਵਿਰੋਧੀ ਅਨਸਰਾਂ ਅਤੇ ਲੁੱਟਾਂ ਖੋਹਾਂ ਕਰਨ ਵਾਲੇ ਵਿਅਕਤੀਆਂ ਖਿਲਾਫ ਵਿੱਢੀ ਗਈ ਮੁਹਿੰਮ ਨੂੰ ਉਸ ਸਮੇਂ ਵੱਡੀ ਸਫਲਤਾ ਹਾਸਲ ਹੋਈ ਜਦੋਂ ਪੁਲਿਸ ਨੇ ਮੋਬਾਇਲ ਅਤੇ ਚੈਨਾਂ ਖੋਹ ਕਰਨ ਵਾਲੇ ਗਿਰੋਹ ਨੂੰ ਕਾਬੂ ਕੀਤਾ। ਪੁਲਿਸ ਵੱਲੋਂ ਕਾਬੂ ਕੀਤੇ ਗਏ 03 ਕਥਿਤ ਦੋਸ਼ੀਆਂ ਪਾਸੋਂ ਅਮਲੋਹ, ਗੋਬਿੰਦਗੜ੍ਹ, ਖੰਨਾ, ਦੋਰਾਹਾ ਅਤੇ ਸਮਰਾਲਾ ਤੋਂ ਖੋਹੇ ਗਏ 31 ਮੋਬਾਇਲ ਅਤੇ....

ਕੌਮੀ ਪੱਧਰ ਦੀਆਂ ਖੇਡਾਂ ਦੀ ਤਿਆਰੀ ਕਰਨ ਵਾਲੇ ਖਿਡਾਰੀਆਂ ਨੂੰ ਸਰਕਾਰ ਵੱਲੋਂ ਦਿੱਤੀ ਜਾ ਰਹੀ ਵੱਡੀ ਮਾਲੀ ਸਹਾਇਤਾ ਡਿਪਟੀ ਕਮਿਸ਼ਨਰ ਪਰਨੀਤ ਸ਼ੇਰਗਿੱਲ ਨੇ ਬਾਬਾ ਬੰਦਾ ਸਿੰਘ ਬਹਾਦਰ ਇੰਜਨੀਅਰਿੰਗ ਕਾਲਜ਼ ਵਿਖੇ ਖੇਡਾਂ ਵਤਨ ਪੰਜਾਬ ਦੀਆਂ, ਸੀਜ਼ਨ-2 ਤਹਿਤ ਬਲਾਕ ਪੱਧਰੀ ਖੇਡਾਂ ਦਾ ਕੀਤਾ ਉਦਘਾਟਨ ਡੀ.ਸੀ. ਵੱਲੋਂ ਜ਼ਿਲ੍ਹੇ ਦੇ ਖਿਡਾਰੀਆਂ ਨੂੰ ਖੇਡਾਂ ਵਤਨ ਪੰਜਾਬ ਦੀਆਂ ਵਿੱਚ ਵੱਧ ਚੜ੍ਹ ਕੇ ਹਿੱਸਾ ਲੈਣ ਦੀ ਅਪੀਲ ਬਲਾਕ ਪੱਧਰੀ ਖੇਡਾਂ ਵਿੱਚ 5000 ਤੋਂ ਵੱਧ ਖਿਡਾਰੀ ਲੈ ਰਹੇ ਹਨ ਭਾਗ ਫ਼ਤਹਿਗੜ੍ਹ ਸਾਹਿਬ, 01....

ਫ਼ਤਹਿਗੜ੍ਹ ਸਾਹਿਬ, 01 ਸਤੰਬਰ : ਪੰਜਾਬ ਸਰਕਾਰ ਵੱਲੋਂ ਖੇਡਾਂ ਨੂੰ ਪ੍ਰਫੁੱਲਤ ਕਰਨ ਅਤੇ ਖੇਡ ਸੱਭਿਆਚਾਰ ਮੁੜ ਸੁਰਜੀਤ ਕਰਨ ਦੇ ਮੰਤਵ ਨਾਲ ਕਰਵਾਈਆਂ ਜਾ ਰਹੀਆਂ ਖੇਡਾਂ ਵਤਨ ਪੰਜਾਬ ਦੀਆਂ ਦੇ ਸੀਜ਼ਨ-2 ਅਧੀਨ ਬਲਾਕ ਪੱਧਰੀ ਮੁਕਾਬਲੇ ਅੱਜ ਬਾਬਾ ਬੰਦਾ ਸਿੰਘ ਬਹਾਦਰ ਇੰਜਨੀਅਰਿੰਗ ਕਾਲਜ਼ ਤੇ ਸ਼੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ ਵਿਖੇ ਸ਼ੁਰੂ ਹੋਈਆਂ। ਇਨ੍ਹਾਂ ਖੇਡਾਂ ਦੇ ਪਹਿਲੇ ਦਿਨ ਦਾ ਉਦਘਾਟਨ ਡਿਪਟੀ ਕਮਿਸ਼ਨਰ ਸ਼੍ਰੀਮਤੀ ਪਰਨੀਤ ਸ਼ੇਰਗਿੱਲ ਨੇ ਕੀਤਾ। ਜ਼ਿਲ੍ਹੇ ਵਿੱਚ ਅੱਜ ਤੋਂ ਸ਼ੁਰੂ ਹੋਈਆਂ ਬਲਾਕ....

ਵਿਧਾਇਕ ਉੱਗੋਕੇ ਨੇ ਕੀਤੀ ਖਿਡਾਰੀਆਂ ਦੀ ਹੌਸਲਾ ਅਫਜ਼ਾਈ ਪਬਲਿਕ ਸਟੇਡੀਅਮ ਭਦੌੜ ਅਤੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੇ) ਭਦੌੜ ਵਿਚ ਚੱਲ ਰਹੇ ਹਨ ਮੁਕਾਬਲੇ ਖੋ ਖੋ ਵਿੱਚ ਅੰਡਰ 14 ਲੜਕੀਆਂ ਵਿੱਚ ਚੀਮਾ ਜੋਧਪੁਰ ਸਕੂਲ ਦੀ ਟੀਮ ਮੋਹਰੀ ਭਦੌੜ, 01 ਸਤੰਬਰ : ਮੁੱਖ ਮੰਤਰੀ ਸ. ਭਗਵੰਤ ਮਾਨ ਦੇ ਦਿਸ਼ਾ ਨਿਰਦੇਸ਼ਾਂ ਅਤੇ ਖੇਡ ਮੰਤਰੀ ਸ. ਗੁਰਮੀਤ ਸਿੰਘ Meet Hayer ਦੀ ਅਗਵਾਈ ਹੇਠ ਕਰਵਾਈਆਂ ਜਾ ਰਹੀਆਂ ' ਖੇਡਾਂ ਵਤਨ ਪੰਜਾਬ ਦੀਆਂ 2023 ' ਦੇ ਬਲਾਕ ਪੱਧਰੀ ਮੁਕਾਬਲੇ ਅੱਜ ਸ਼ੁਰੂ ਹੋ ਗਏ ਹਨ। ਅੱਜ....

ਅਬੋਹਰ, 1 ਸਤੰਬਰ : ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਮੇਰਾ ਬਿੱਲ ਐਪ ਨੂੰ ਅੱਜ ਅਬੋਹਰ ਵਿਖੇ ਵੀ ਲਾਂਚ ਕੀਤਾ ਗਿਆ। ਇਸ ਮੌਕੇ ਈਟੀਓ ਮਨੀਸ਼ ਕੁਮਾਰ, ਇੰਸਪੈਕਟਰ ਮਹਿੰਦਰ ਸਿੰਘ ਗਿੱਲ, ਰਾਮ ਕਿਸ੍ਰ਼ਨ ਅਤੇ ਵਿਵੇਕ ਸ਼ਰਮਾ ਈਸੀਆਈ ਵੀ ਹਾਜਰ ਸਨ। ਇਸ ਮੌਕੇ ਇੰਨ੍ਹਾਂ ਨੇ ਦੱਸਿਆ ਕਿ ਇਸ ਐਪ ਤੇ ਜਦ ਕੋਈ ਵੀ ਨਾਗਰਿਕ ਆਪਣਾ ਬਿੱਲ ਅਪਲੋਡ ਕਰੇਗਾ ਤਾਂ ਪੰਜਾਬ ਸਰਕਾਰ ਵੱਲੋਂ ਲੱਕੀ ਡ੍ਰਾਅ ਰਾਹੀਂ ਹਰ ਮਹੀਨੇ ਇਨਾਮ ਦਿੱਤੇ ਜਾਇਆ ਕਰਣਗੇ। ਉਨ੍ਹਾਂ ਨੇ ਕਿਹਾ ਕਿ ਗ੍ਰਾਹਕ 200 ਤੋਂ ਵੱਧ ਰੁਪਏ ਦਾ ਬਿੱਲ ਅਪਲੋਡ ਕਰ....

ਅਬੋਹਰ, 1 ਸਤੰਬਰ : ਨਗਰ ਨਿਗਮ ਅਰੋਹਰ ਵੱਲੋਂ ਸ਼ਹਿਰ ਵਿਚ ਵੱਖ ਵੱਖ ਥਾਂਵਾਂ ਤੇ ਬਣਾਏ ਸੈਨੇਟਰੀ ਬਲਾਕ (ਪਬਲਿਕ ਟੁਆਲਿਟ) ਆਮ ਲੋਕਾਂ ਲਈ ਬਹੁਤ ਹੀ ਲਾਹੇਵੰਦ ਸਿੱਧ ਹੋ ਰਹੇ ਹਨ। ਜਦ ਇਹ ਸੈਨੇਟਰੀ ਬਲਾਕ ਨਹੀਂ ਸਨ ਬਣੇ ਤਾਂ ਲੋਕਾਂ ਨੂੰ ਬਹੁਮ ਮੁਸਕਿਲ ਦਾ ਸਾਹਮਣਾ ਕਰਨਾ ਪੈਂਦਾ ਸੀ ਖਾਸ ਕਰਕੇ ਔਰਤਾਂ ਨੂੰ। ਪਰ ਹੁਣ ਸ਼ਹਿਰ ਦੇ ਹਰ ਕੋਨੇ ਵਿਚ ਇਸ ਤਰਾਂ ਤੇ ਜਨਤਕ ਸੈਨੇਟਰੀ ਬਲਾਕ ਹਨ ਜਿਸ ਨਾਲ ਸ਼ਹਿਰ ਦੇ ਬਜਾਰਾਂ ਦੇ ਦੁਕਾਨਦਾਰਾਂ ਦੇ ਨਾਲ ਨਾਲ ਬਾਜਾਰਾਂ ਵਿਚ ਖਰੀਦਦਾਰੀ ਕਰਨ ਲਈ ਆਉਣ ਵਾਲੇ ਲੋਕਾਂ ਨੂੰ....