ਵੱਖ-ਵੱਖ 06 ਗੱਡੀਆਂ ਨੂੰ ਕੀਤਾ ਬੰਦ, 04 ਹੋਰ ਵਾਹਨਾਂ ਦੇ ਵੀ ਕੀਤੇ ਚਾਲਾਨ ਲੁਧਿਆਣਾ, 23 ਅਗਸਤ : ਸਕੱਤਰ ਆਰ.ਟੀ.ਏ, ਲੁਧਿਆਣਾ ਡਾ. ਪੂਨਮਪ੍ਰੀਤ ਕੌਰ ਵਲੋਂ ਲੁਧਿਆਣਾ ਦੀਆਂ ਵੱਖ-ਵੱਖ ਸੜਕਾਂ 'ਤੇ ਅਚਨਚੇਤ ਚੈਕਿੰਗ ਕੀਤੀ ਗਈ। ਚੈਕਿੰਗ ਦੌਰਾਨ 04 ਕੈਂਟਰ ਜੋ ਕਿ ਓਵਰਲੋਡ ਅਤੇ ਦਸਤਾਵੇਜ਼ ਨਾ ਹੋਣ ਕਰਕੇ ਧਾਰਾ 207 ਅੰਦਰ ਬੰਦ ਕੀਤੇ ਅਤੇ ਹੋਰ 02 ਕੈਂਟਰਾਂ ਦੇ ਕਾਗਜ ਨਾ ਪੂਰੇ ਹੋਣ ਕਰਕੇ ਚਲਾਨ ਕੀਤੇ ਗਏ। 01 ਪਿਕ ਅਪ ਦਾ ਚਲਾਨ ਓਵਰਹਾਈਟ ਕਰਕੇ ਕੀਤੇ ਗਿਆ। 02 ਟਰੱਕ ਓਵਰਲੋਡ ਹੋਣ ਕਰਕੇ ਧਾਰਾ 207 ਅੰਦਰ....
ਮਾਲਵਾ

ਡਿਪਟੀ ਕਮਿਸ਼ਨਰ ਸਮੇਤ ਵੱਡੀ ਗਿਣਤੀ ਵਿੱਚ ਖੇਡ ਪ੍ਰੇਮੀਆਂ ਨੇ ਕੀਤਾ ਸਵਾਗਤ ਜ਼ਿਲ੍ਹਾ ਮੋਗਾ ਦੇ ਖਿਡਾਰੀ ਵਧ ਚੜ੍ਹ ਕੇ ਹਿੱਸਾ ਲੈਣਗੇ - ਡਿਪਟੀ ਕਮਿਸ਼ਨਰ ਅਜੀਤਵਾਲ/ਮੋਗਾ, 22 ਅਗਸਤ : ਪੰਜਾਬ ਨੂੰ ਖੇਡਾਂ ਵਿੱਚ ਦੇਸ਼ ਦਾ ਮੋਹਰੀ ਸੂਬਾ ਬਣਾਉਣ ਅਤੇ ਖੇਡ ਸੱਭਿਆਚਾਰ ਪੈਦਾ ਕਰਨ ਲਈ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਉਤੇ ਸ਼ੁਰੂ ਕੀਤੀਆਂ ਗਈਆਂ ‘ਖੇਡਾਂ ਵਤਨ ਪੰਜਾਬ ਦੀਆਂ’ ਦੇ ਪਹਿਲੇ ਸਾਲ ਦੀ ਸਫਲਤਾ ਤੋਂ ਬਾਅਦ ਇਸ ਸਾਲ ਸੀਜ਼ਨ-2 ਖੇਡਾਂ ਬਾਰੇ ਜਾਗਰੂਕਤਾ ਪੈਦਾ ਕਰਨ ਲਈ ਪਹਿਲੀ ਵਾਰ ਮਸ਼ਾਲ....

ਜ਼ਿਲ੍ਹੇ ਦੇ 09 ਆਮ ਆਦਮੀ ਕਲੀਨਿਕਾਂ ਦਾ 01 ਲੱਖ 46 ਹਜ਼ਾਰ 903 ਨਾਗਰਿਕਾਂ ਨੇ ਲਿਆ ਲਾਹਾ ਸਮੂਹ ਬੀ.ਡੀ.ਪੀ.ਓਜ਼ ਨੂੰ ਸਮੇਂ-ਸਮੇਂ ਤੇ ਆਮ ਆਦਮੀ ਕਲੀਨਿਕਾਂ ਦੇ ਕੰਮ-ਕਾਜ਼ ਦਾ ਜਾਇਜ਼ਾ ਲੈਣ ਦੇ ਆਦੇਸ਼ ਮਿਸ਼ਨ ਇੰਦਰਧਨੁਸ਼ ਅਧੀਨ 2 ਸਾਲ ਤੱਕ ਦੇ ਬੱਚਿਆਂ ਨੂੰ 8 ਮਾਰੂ ਬਿਮਾਰੀਆਂ ਤੋਂ ਬਚਾਉਣ ਲਈ ਟੀਕਾਕਰਨ ਕਰਨ ਵਾਸਤੇ 11 ਸਤੰਬਰ ਤੋਂ ਸ਼ੁਰੂ ਕੀਤੀ ਜਾਵੇਗੀ ਮੁਹਿੰਮ ਡਿਪਟੀ ਕਮਿਸ਼ਨਰ ਪਰਨੀਤ ਸ਼ੇਰਗਿੱਲ ਨੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਜ਼ਿਲ੍ਹਾ ਸਿਹਤ ਸੋਸਾਇਟੀ ਦੀ ਕੀਤੀ ਮੀਟਿੰਗ ਫ਼ਤਹਿਗੜ੍ਹ ਸਾਹਿਬ, 23 ਅਗਸਤ....

ਦੇਸ਼ ਵਿਦੇਸ਼ ਤੋਂ ਆਉਣ ਵਾਲੇ ਸ਼ਰਧਾਲੂਆਂ ਦੀ ਸਹੂਲਤ ਲਈ ਪੁਖਤਾ ਪ੍ਰਬੰਧ ਕਰਨ ਦੇ ਦਿੱਤੇ ਆਦੇਸ਼ ਡੀ.ਸੀ. ਨੇ ਸਲਾਨਾਂ ਉਰਸ ਦੌਰਾਨ ਸਾਫ ਸਫਾਈ, ਪੀਣ ਵਾਲੇ ਪਾਣੀ, ਨਿਰਵਿਘਨ ਬਿਜਲੀ ਸਪਲਾਈ ਸਮੇਤ ਹੋਰ ਕਈ ਅਹਿਮ ਕੰਮਾਂ ਦੇ ਦਿੱਤੇ ਆਦੇ਼ਸ ਡਿਪਟੀ ਕਮਿਸ਼ਨਰ ਪਰਨੀਤ ਸ਼ੇਰਗਿੱਲ ਨੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਰੋਜ਼ਾ ਸ਼ਰੀਫ ਦੇ ਸਲਾਨਾਂ ਉਰਸ ਸਬੰਧੀ ਕੀਤੀ ਅਹਿਮ ਮੀਟਿੰਗ ਫ਼ਤਹਿਗੜ੍ਹ ਸਾਹਿਬ, 23 ਅਗਸਤ : ਹਜ਼ਰਤ ਸ਼ੇਖ ਅਹਿਮਦ ਮੁਜੱਦਦ ਅਲਫਸਾਨੀ ਦੀ ਯਾਦ ਵਿੱਚ ਹਰੇਕ ਸਾਲ ਰੋਜ਼ਾ ਸ਼ਰੀਫ ਵਿਖੇ ਆਯੋਜਿਤ ਕੀਤਾ ਜਾਣ....

ਫ਼ਤਹਿਗੜ੍ਹ ਸਾਹਿਬ, 23 ਅਗਸਤ : ਖੇਤੀਬਾੜੀ ਵਿਭਾਗ ਵੱਲੋਂ ਕਿਸਾਨਾਂ ਨੂੰ ਫਸਲਾਂ ਸਬੰਧੀ ਤਕਨੀਕੀ ਜਾਣਕਾਰੀ ਦੇਣ ਲਈ ਪਿੰਡ ਭਗੜਾਣਾ ਵਿਖੇ ਕਿਸਾਨ ਸਿਖਲਾਈ ਕੈਂਪ ਲਗਾਇਆ ਗਿਆ। ਜਿਸ ਵਿੱਚ ਮੁੱਖ ਖੇਤੀਬਾੜੀ ਅਫਸਰ ਡਾ: ਰਜਿੰਦਰ ਸਿੰਘ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਝੋਨੇ ਦੀ ਪਰਾਲੀ ਨੂੰ ਖੇਤ ਵਿੱਚ ਹੀ ਮਿਲਾਇਆ ਜਾਵੇ ਕਿਉਂਕਿ ਅਜਿਹਾ ਕਰਨਾ ਲਾਹੇਵੰਦ ਹੁੰਦਾ ਹੈ। ਉਨ੍ਹਾਂ ਕਿਹਾ ਕਿ ਪਰਾਲੀ ਨੂੰ ਖੇਤ ਵਿੱਚ ਹੀ ਮਿਲਾਉਣ ਨਾਲ ਕਈ ਤਰ੍ਹਾਂ ਦੇ ਸੂਖਮ ਤੱਤਾਂ ਦੀ ਪੂਰਤੀ ਹੁੰਦੀ ਹੈ। ਉਨ੍ਹਾਂ ਦੱਸਿਆ ਕਿ....

ਚੱਲ ਰਹੇ ਵਿਕਾਸ ਕਾਰਜਾਂ ਵਿੱਚ ਤੇਜੀ ਲਿਆਉਣ ਲਈ ਅਧਿਕਾਰੀਆਂ ਨੂੰ ਦਿੱਤੇ ਆਦੇਸ਼ ਜ਼ਿਲ੍ਹਾ ਯੋਜਨਾ ਕਮੇਟੀ ਦੇ ਚੇਅਰਮੈਨ ਅਜੈ ਸਿੰਘ ਲਿਬੜਾ ਨੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਕੀਤੀ ਮੀਟਿੰਗ ਫ਼ਤਹਿਗੜ੍ਹ ਸਾਹਿਬ, 23 ਅਗਸਤ : ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠਲੀ ਸੂਬਾ ਸਰਕਾਰ ਪੰਜਾਬ ਦੇ ਪਿੰਡਾਂ ਤੇ ਸ਼ਹਿਰਾਂ ਦਾ ਸਰਵਪੱਖੀ ਵਿਕਾਸ ਕਰਵਾਉਣ ਲਈ ਵਚਨਬੱਧ ਹੈ ਅਤੇ ਇਸ ਵਿੱਚ ਕਿਸੇ ਕਿਸਮ ਦੀ ਕਮੀ ਨਹੀਂ ਆਉਣ ਦਿੱਤੀ ਜਾਵੇਗੀ। ਇਹ ਪ੍ਰਗਟਾਵਾ ਜ਼ਿਲ੍ਹਾ ਯੋਜਨਾ ਕਮੇਟੀ ਦੇ ਚੇਅਰਮੈਨ ਸ....

ਵਰਗ ਓ ਦੇ ਮੁਕਾਬਲੇ ਵਿੱਚ ਸਰਕਾਰੀ ਮਿਡਲ ਸਕੂਲ ਆਦਮਪੁਰ ਦੀਆਂ ਵਿਦਿਆਰਥਣਾਂ ਗੁਰਨਾਜ਼ ਤੇ ਸਾਨਿਆਂ ਨੇ ਮਾਰੀਆਂ ਮੱਲ੍ਹਾ ਫ਼ਤਹਿਗੜ੍ਹ ਸਾਹਿਬ, 23 ਅਗਸਤ : ਭਾਸਾ ਵਿਭਾਗ ਵੱਲੋਂ ਜ਼ਿਲ੍ਹਾ ਸਿੱਖਿਆ ਤੇ ਸਿਖਲਾਈ ਸੰਸਥਾ (ਡਾਇਟ) ਵਿਖੇ ਜ਼ਿਲ੍ਹਾ ਪੱਧਰੀ ਕੁਇਜ਼ ਮੁਕਾਬਲਾ ਕਰਵਾਇਆ ਗਿਆ ਜਿਸ ਵਿੱਚ ਜੀਸਸ ਸੇਵੀਅਰਜ਼ ਸਕੂਲ, ਗੋਬਿੰਦਗੜ੍ਹ ਪਬਲਿਕ ਸਕੂਲ, ਸਰਕਾਰੀ ਸੀ. ਸੈ ਸਕੂਲ ਕੋਟਲਾ ਬਜਵਾੜਾ, ਸਰਕਾਰੀ ਕੰਨਿਆ ਸੀ. ਸੈ ਸਕੂਲ ਬੱਸੀ ਪਠਾਣਾਂ, ਸਰਕਾਰੀ ਕੰਨਿਆ ਸੀ. ਸੈ ਸਕੂਲ ਮੰਡੀ ਗੋਬਿੰਦਗੜ੍ਹ, ਸਰਕਾਰੀ ਮਿਡਲ ਸਕੂਲ....

ਫ਼ਤਹਿਗੜ੍ਹ ਸਾਹਿਬ, 23 ਅਗਸਤ : ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫਸਰ ਸ਼੍ਰੀਮਤੀ ਪਰਨੀਤ ਸ਼ੇਰਗਿੱਲ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਭਾਰਤ ਦੇ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਹੁਣ ਨਿਊਰੋਲੋਜਿਕਲ ਤੇ ਇੰਟਲੈਕਚੁਅਲ ਤੌਰ ਤੇ ਡਿਸਏਬਲ ਨਾਗਰਿਕਾਂ ਨੂੰ ਵੀ ਵੋਟਰ ਸੂਚੀਆਂ ਵਿੱਚ ਰਜਿਸਟਰ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਅਜਿਹੇ ਵਿਅਕਤੀਆਂ ਨੂੰ ਵੋਟਰ ਵਜੋਂ ਰਜਿਸਟਰ ਕਰਨ ਲਈ ਸਪੈਸ਼ਲ ਸਹਾਇਤਾ ਪ੍ਰਦਾਨ ਕੀਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਇਸ ਸਬੰਧੀ ਚੋਣਕਾਰ ਰਜਿਸਟਰੇਸ਼ਨ ਅਫਸਰਾਂ, ਜ਼ਿਲ੍ਹਾ ਸਿੱਖਿਆ....

ਫ਼ਤਹਿਗੜ੍ਹ ਸਾਹਿਬ, 23 ਅਗਸਤ : ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਅਤੇ ਜਿਲ੍ਹਾ ਅਤੇ ਸ਼ੈਸ਼ਨਜ਼ ਜੱਜ-ਕਮ-ਚੇਅਰਮੈਂਨ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਸ਼੍ਰੀ ਅਰੁਣ ਗੁਪਤਾ ਦੀ ਅਗਵਾਈ ਹੇਠ ਸ੍ਰੀਮਤੀ ਮਨਪ੍ਰੀਤ ਕੌਰ, ਸਕੱਤਰ, ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵਲੋਂ ਵਿਸ਼ਵ ਸੀਨੀਅਰ ਸਿਟੀਜਨ ਦਿਵਸ ਦੇ ਮੌਕੇ ਓਲਡ ਏਜ ਹੌਮ ਬਸੀ ਪਠਾਣਾਂ ਦਾ ਦੌਰਾ ਕੀਤਾ ਗਿਆ ਅਤੇ ਉਥੇ ਮੌਜੂਦ ਬਜੁਰਗਾਂ ਨਾਲ ਸੀਨੀਅਰ ਸਿਟੀਜਨ ਦਿਵਸ ਮਨਾਇਆ ਗਿਆ। ਉਨ੍ਹਾਂ ਓਲਡ ਏਜ ਹੋਮ ਵਿਖੇ ਰਹਿੰਦੇ ਬਜ਼ੁਰਗਾਂ ਨਾਲ ਗੱਲਬਾਤ ਕੀਤੀ....

ਫ਼ਤਹਿਗੜ੍ਹ ਸਾਹਿਬ, 23 ਅਗਸਤ : ਕ੍ਰਿਸ਼ੀ ਵਿਗਿਆਨ ਕੇਂਦਰ ਵੱਲੋਂ ਦਿਹਾਤੀ ਖੇਤਰ ਦੀਆਂ ਲੜਕੀਆਂ ਨੂੰ ਆਤਮ ਨਿਰਭਰ ਬਣਾਉਣ ਦੇ ਮਕਸਦ ਨਾਲ ਪਿੰਡ ਚੁੰਨੀ ਮਾਜਰਾ ਦੀਆਂ ਲੜਕੀਆਂ ਨੂੰ ਸਿਲਾਈ ਅਤੇ ਕਪੜਿਆਂ ਦੇ ਮੁੱਲ ਵਧਾਉਣ ਦੀ ਸਿਖਲਾਈ ਦੇਣ ਵਾਸਤੇ ਕਿੱਤਾ ਮੁਖੀ ਕੋਰਸ ਕਰਵਾਇਆ ਗਿਆ ਜਿਸ ਵਿੱਚ ਪਿੰਡ ਦੀਆਂ ਵੱਡੀ ਗਿਣਤੀ ਲੜਕੀਆਂ ਨੇ ਭਾਗ ਲਿਆ। ਇਸ ਸਬੰਧੀ ਕ੍ਰਿਸ਼ੀ ਵਿਗਿਆਨ ਕੇਂਦਰ ਦੇ ਐਸੋਸੀਏਟ ਡਾਇਰੈਕਟਰ ਡਾ: ਵਿਪਨ ਕੁਮਾਰ ਰਾਮਪਾਲ ਨੇ ਦੱਸਿਆ ਕਿ ਅਜਿਹੇ ਕਿੱਤਾ ਮੁਖੀ ਕੋਰਸ ਪਿੰਡ ਦੀਆਂ ਲੜਕੀਆਂ ਦੇ ਹੁਨਰ....

ਬਰਨਾਲਾ, 23 ਅਗਸਤ : ਜ਼ਿਲ੍ਹਾ ਮੈਜਿਸਟ੍ਰੇਟ ਬਰਨਾਲਾ ਸ਼੍ਰੀਮਤੀ ਪੂਨਮਦੀਪ ਕੌਰ ਵੱਲੋਂ ਫੌਜਦਾਰੀ ਸੰਘਤਾ 1973 (1974 ਦਾ ਐਕਟ ਨੰਬਰ 2) ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਇਹ ਹੁਕਮ ਜਾਰੀ ਕੀਤੇ ਕਿ ਜ਼ਿਲ੍ਹਾ ਬਰਨਾਲਾ ਵਿੱਚ Pregabalin 300mg (Signature) ਦੇ ਕੈਪਸੂਲ ਦੀ ਵਿਕਰੀ 'ਤੇ ਮੁਕੰਮਲ ਤੌਰ ਪਾਬੰਦੀ ਲਗਾਈ ਹੈ। ਉਨ੍ਹਾਂ ਨਿਰਦੇਸ਼ ਦਿੱਤੇ ਕਿ ਕੈਮਿਸਟ ਵੱਲੋਂ ਦਵਾਈ ਦੇਣ ਸਮੇਂ ਪ੍ਰਿਸਕ੍ਰਿਪਸ਼ਨ ਸਲਿੱਪ 'ਤੇ ਆਪਣੀ ਮੋਹਰ ਲਗਾਈ ਜਾਵੇਗੀ ਅਤੇ ਦਵਾਈ ਦੇਣ ਦੀ ਮਿਤੀ....

ਬੇਰੋਜ਼ਗਾਰ ਨੌਜਵਾਨਾਂ ਨੂੰ ਮੁਹਈਆ ਕਰਵਾਇਆ ਜਾ ਰਿਹੈ ਰੋਜ਼ਗਾਰ: ਮਿਸ਼ਨ ਮੈਨੇਜਰ ਬਰਨਾਲਾ, 23 ਅਗਸਤ : ਜ਼ਿਲ੍ਹਾ ਰੋਜ਼ਗਾਰ ਦਫ਼ਤਰ ਬਰਨਾਲਾ ਅਧੀਨ ਪੰਜਾਬ ਹੁਨਰ ਵਿਕਾਸ ਮਿਸ਼ਨ ਤਹਿਤ ਜ਼ਿਲ੍ਹਾ ਬਰਨਾਲਾ ਦੇ ਪੜ੍ਹਾਈ ਛੱਡ ਚੁੱਕੇ ਬੇਰੋਜ਼ਗਾਰ ਨੌਜਵਾਨਾਂ ਨੂੰ ਰੋਜ਼ਗਾਰ ਵਾਸਤੇ ਹੁਨਰ ਸਿਖਲਾਈ ਦਿੱਤੀ ਜਾਂਦੀ ਹੈ। ਇਸ ਤਹਿਤ ਪਿੰਡ ਭੈਣੀ ਮਹਿਰਾਜ ਵਿੱਚ ਬੇਰੋਜ਼ਗਾਰ ਨੌਜਵਾਨਾਂ ਨੂੰ ਦੱਸਿਆ ਗਿਆ ਕਿ ਹੁਨਰ ਵਿਕਾਸ ਮਿਸ਼ਨ ਅਧੀਨ 3 ਮਹੀਨੇ ਤੋਂ 6 ਮਹੀਨੇ ਤਕ ਦੇ ਕੋਰਸ ਕਰਵਾਏ ਜਾਂਦੇ ਹਨ। ਇਨ੍ਹਾਂ ਕੋਰਸਾਂ ਲਈ....

ਬਰਨਾਲਾ, 23 ਅਗਸਤ : ਸਖੀ ਵਨ ਸਟਾਪ ਸੈਂਟਰ ਬਰਨਾਲਾ ਵੱਲੋਂ ਪਿੰਡ ਮਨਾਲ ਜ਼ਿਲ੍ਹਾ ਬਰਨਾਲਾ ਵਿਖੇ ਜਾਗਰੂਕਤਾ ਕੈਂਪ ਲਗਾਇਆ ਗਿਆ ਜਿਸ ਵਿੱਚ ਔਰਤਾਂ ਨੂੰ ਦਿੱਤੀਆਂ ਜਾਣ ਵਾਲੀਆ ਸਹੂਲਤਾਂ ਸੰਬੰਧੀ ਜਾਣਕਾਰੀ ਦਿੱਤੀ ਗਈ। ਇਸ ਸਮੇਂ ਸੈਂਟਰ ਪ੍ਰਬੰਧਕ ਜਯੋਤੀ ਵੰਸ਼ ਦੀ ਅਗਵਾਈ ਹੇਠ ਕੇਸ ਵਰਕਰ ਜਸਬੀਰ ਕੌਰ ਅਤੇ ਆਈ.ਟੀ ਸਟਾਫ਼ ਜਸਪਾਲ ਕੌਰ ਨੇ ਦੱਸਿਆ ਕਿ ਸਖੀ ਵਨ ਸਟਾਪ ਸੈਂਟਰ ਬਰਨਾਲਾ ਵਿੱਚ ਇੱਕ ਹੀ ਛੱਤ ਹੇਠ ਪੀੜਤ ਔਰਤਾਂ ਜੋ ਕਿ ਸਰੀਰਿਕ, ਮਾਨਸਿਕ ,ਭਾਵਨਾਤਮਕ ਅਤੇ ਹਿੰਸਾ ਸ਼ੋਸਣ ਦੀਆ ਸ਼ਿਕਾਰ ਹਨ, ਆਦਿ ਨੂੰ....

ਫਰੀਦਕੋਟ 23 ਅਗਸਤ : ਡਾ. ਗੁਰਵਿੰਦਰ ਸਿੰਘ, ਡਾਇਰੈਕਟਰ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ, ਪੰਜਾਬ ਦੇ ਦਿਸ਼ਾ-ਨਿਰਦੇਸ਼ਾਂ ਅਤੇ ਮੁੱਖ ਖੇਤੀਬਾੜੀ ਅਫਸਰ ਫਰੀਦਕੋਟ ਡਾ. ਕਰਨਜੀਤ ਸਿੰਘ ਗਿੱਲ ਦੀ ਅਗਵਾਈ ਵਿੱਚ ਨਰਮੇਂ ਅਤੇ ਝੋਨੇ ਦੀ ਸਿੱਧੀ ਬਿਜਾਈ ਵਾਲੇ ਖੇਤਾਂ ਦਾ ਦੌਰਾ ਪਿੰਡ ਬਰਗਾੜੀ ਅਤੇ ਝੱਖੜਵਾਲਾ ਵਿਖੇ ਕੀਤਾ ਗਿਆ। ਇਸ ਸਮੇਂ ਟੀਮ ਵਿੱਚ ਡਾ. ਗੁਰਪ੍ਰੀਤ ਸਿੰਘ, ਸਹਾਇਕ ਕਪਾਹ ਵਿਸਥਾਰ ਅਫਸਰ ਕੋਟਕਪੂਰਾ, ਡਾ. ਗੁਰਮਿੰਦਰ ਸਿੰਘ, ਖੇਤੀਬਾੜੀ ਵਿਕਾਸ ਅਫਸਰ ਬਾਜਾਖਾਨਾ, ਡਾ. ਜਤਿੰਦਰਪਾਲ ਸਿੰਘ....

ਫਰੀਦਕੋਟ 23 ਅਗਸਤ : ਝੋਨੇ ਅਤੇ ਬਾਸਮਤੀ ਦੀ ਸੁਚੱਜੀ ਸਾਂਭ ਸੰਭਾਲ ਸਬੰਧੀ ਦਿਸ਼ਾ ਨਿਰਦੇਸ਼ ਦਿੰਦਿਆਂ ਡਿਪਟੀ ਕਮਿਸ਼ਨਰ ਸ੍ਰੀ ਵਿਨੀਤ ਕੁਮਾਰ ਨੇ ਦੱਸਿਆ ਕਿ ਪਿਛਲੇ 5 ਸਾਲਾਂ ਦੌਰਾਨ ਸਹਿਕਾਰੀ ਸਭਾਵਾਂ, ਪੰਚਾਇਤਾਂ ਅਤੇ ਨਿੱਜੀ ਕਿਸਾਨ ਗਰੁੱਪਾਂ ਨੂੰ ਮਸ਼ੀਨਰੀ 80 ਪ੍ਰਤੀਸ਼ਤ ਸਬਸਿਡੀ ਤੇ ਮੁਹੱਈਆ ਕੀਤੀ ਗਈ ਹੈ, ਜਿਸ ਦੀ ਵਰਤੋਂ ਕਰਕੇ ਕਿਸਾਨ ਪਰਾਲੀ ਨੂੰ ਖੇਤ ਚੋਂ ਬਾਹਰ ਕੱਢ ਸਕਦੇ ਹਨ ਜਾਂ ਪਰਾਲੀ ਨੂੰ ਖੇਤ ਵਿੱਚ ਵਾਹ ਕੇ ਕਣਕ ਦੀ ਬਿਜਾਈ ਕਰ ਸਕਦੇ ਹਨ। ਉਨ੍ਹਾਂ ਕਿਹਾ ਕਿ ਇਸ ਸਾਲ ਪਰਾਲੀ ਨੂੰ ਅੱਗ....