ਮਾਲਵਾ

ਡੀਐਸਆਰ ਵਿਧੀ ਰਾਹੀਂ ਝੋਨਾ ਬੀਜਣ ਵਾਲੇ ਕਿਸਾਨਾਂ ਨੂੰ ਮਿਲੇਗੀ 1500 ਰੁਪਏ ਪ੍ਰਤੀ ਏਕੜ ਰਾਸ਼ੀ : ਮੁੱਖ ਖੇਤੀਬਾੜੀ ਅਫਸਰ
ਝੋਨੇ ਦੀ ਸਿੱਧੀ ਬਿਜਾਈ ਨੂੰ ਸਫਲ ਬਣਾਉਣ ਲਈ ਬਿਜਲੀ ਦੀ 8 ਘੰਟੇ ਸਪਲਾਈ ਦੀ ਸਹੂਲਤ ਬਰਨਾਲਾ, 25 ਮਈ : ਮੁੱਖ ਖੇਤੀਬਾੜੀ ਅਫਸਰ ਬਰਨਾਲਾ ਡਾ. ਜਗਦੀਸ਼ ਸਿੰਘ ਨੇ ਜਾਣਕਾਰੀ ਦਿੰਦੇ ਹੋਏ ਕਿਹਾ ਕਿ ਕਿਸਾਨਾਂ ਨੂੰ ਝੋਨੇ ਦੀ ਸਿੱਧੀ ਬਿਜਾਈ ਲਈ ਉਤਸ਼ਾਹਿਤ ਕਰਨ ਲਈ ਪੰਜਾਬ ਸਰਕਾਰ ਵੱਲੋਂ 20 ਮਈ ਤੋਂ ਬਿਜਲੀ ਦੀ ਸਪਲਾਈ ਨਿਰਵਿਘਨ 8 ਘੰਟੇ ਸ਼ੁਰੂ ਕਰ ਦਿੱਤੀ ਗਈ ਹੈ। ਇਸ ਸਾਲ ਪੰਜਾਬ ਸਰਕਾਰ ਵੱਲੋਂ ਡੀਐਸਆਰ ਤਕਨੀਕ ਨਾਲ ਝੋਨੇ ਦੀ ਬਿਜਾਈ ਕਰਨ ਵਾਲੇ ਕਿਸਾਨਾਂ ਨੂੰ 1500 ਰੁਪਏ ਪ੍ਰਤੀ ਏਕੜ ਉਤਸ਼ਾਹ ਰਾਸ਼ੀ ਦੇਣ ਦਾ....
ਅਪ੍ਰੈਲ ਮਹੀਨੇ ਵਿੱਚ ਪੈਨਸ਼ਨ ਵਜੋਂ 86,283 ਲਾਭਪਾਤਰੀਆਂ ਨੂੰ 12.94 ਕਰੋੜ ਰੁਪਏ ਜਾਰੀ: ਡਿਪਟੀ ਕਮਿਸ਼ਨਰ
ਬੁਢਾਪਾ, ਵਿਧਵਾ, ਦਿਵਿਆਂਗਜਨ ਤੇ ਆਸ਼ਰਿਤ ਬੱਚਿਆਂ ਨੂੰ ਦਿੱਤੀ ਜਾਂਦੀ ਹੈ ਪ੍ਰਤੀ ਮਹੀਨਾ 1500 ਰੁਪਏ ਪੈਨਸ਼ਨ ਪੈਨਸ਼ਨ ਰਾਸ਼ੀ ਸਿੱਧੀ ਬੈਂਕ ਖਾਤਿਆਂ ਵਿੱਚ ਪਾਉਣ ਦਾ ਪ੍ਰਬੰਧ ਬਰਨਾਲਾ, 25 ਮਈ : ਸਰਕਾਰ ਵੱਲੋਂ ਜ਼ਿਲ੍ਹਾ ਸਮਾਜਿਕ ਸੁਰੱਖਿਆ ਵਿਭਾਗ ਰਾਹੀਂ ਬਜ਼ੁਰਗਾਂ, ਵਿਧਵਾਵਾਂ ਤੇ ਹੋਰ ਯੋਗ ਲੋਕਾਂ ਨੂੰ ਵੱਖ ਵੱਖ ਪੈਨਸ਼ਨਾਂ ਦਾ ਲਾਭ ਦਿੱਤਾ ਜਾ ਰਿਹਾ ਹੈ ਤਾਂ ਜੋ ਲੋੜਵੰਦਾਂ ਨੂੰ ਵਿੱਤੀ ਸਹਾਇਤਾ ਮਿਲ ਸਕੇ। ਇਹ ਜਾਣਕਾਰੀ ਦਿੰਦੇ ਹੋਏ ਡਿਪਟੀ ਕਮਿਸ਼ਨਰ ਬਰਨਾਲਾ ਪੂਨਮਦੀਪ ਕੌਰ ਨੇ ਦੱਸਿਆ ਕਿ ਜ਼ਿਲ੍ਹਾ ਬਰਨਾਲਾ....
ਰਾਜਸਥਾਨ ਨੂੰ ਇਕ ਵੀ ਬੂੰਦ ਵਾਧੂ ਪਾਣੀ ਨਹੀਂ ਦੇਣ ਦਿਆਂਗੇ ਭਾਵੇਂ ਇਸ ਨੂੰ ਰੋਕਣ ਵਾਸਤੇ ਸਾਨੂੰ ਜਾਨਾਂ ਹੀ ਕਿਉਂ ਨਾ ਵਾਰਨੀਆਂ ਪੈਣ : ਬਾਦਲ
ਅਬੋਹਰ, 24 ਮਈ : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅੱਜ ਕਿਹਾ ਕਿ ਅਕਾਲੀ ਦਲ ਕਦੇ ਵੀ ਆਮ ਆਦਮੀ ਪਾਰਟੀ ਸਰਕਾਰ ਨੂੰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਕੀਤੇ ਵਾਅਦੇ ਅਨੁਸਾਰ ਰਾਜਸਥਾਨ ਨੂੰ ਦਰਿਆਈ ਪਾਣੀਆਂ ਵਿਚੋਂ ਵਧਾਉਣ ਦੀ ਇਜਾਜ਼ਤ ਨਹੀਂ ਦਿਆਂਗੇ ਅਤੇ ਉਹਨਾਂ ਜ਼ੋਰ ਦੇ ਕੇ ਕਿਹਾ ਕਿ ਅਸੀਂ ਰਾਜਸਥਾਨ ਨੂੰ ਇਕ ਵੀ ਬੂੰਦ ਵਾਧੂ ਪਾਣੀ ਨਹੀਂ ਦੇਣ ਦਿਆਂਗੇ ਭਾਵੇਂ ਇਸ ਅਨਿਆਂ ਨੂੰ ਰੋਕਣ ਵਾਸਤੇ ਸਾਨੂੰ ਆਪਣੀਆਂ ਜਾਨਾਂ ਹੀ ਕਿਉਂ ਨਾ ਵਾਰਨੀਆਂ ਪੈ ਜਾਣ। ਰਾਜਸਥਾਨ ਦੀ....
ਵਿਧਾਇਕ ਨੇ 42 ਪਰਿਵਾਰਾਂ ਨੂੰ ਕਰੀਬ 63 ਲੱਖ ਦੀ ਗ੍ਰਾਂਟ ਦੇ ਮਨਜ਼ੂਰੀ ਪੱਤਰ ਵੰਡੇ
ਮੋਹਾਲੀ, 24 ਮਈ : ਸੂਬਾ ਸਰਕਾਰ ਲੋਕਾਂ ਨਾਲ ਕੀਤੇ ਸਾਰੇ ਵਾਅਦੇ ਲੜੀਵਾਰ ਪੂਰਾ ਕਰ ਰਹੀ ਹੈ । ਇਸੇ ਕੜੀ ਤਹਿਤ ਹਲਕਾ ਵਿਧਾਇਕ ਕੁਲਵੰਤ ਸਿੰਘ ਵੱਲੋਂ ਕੱਚੇ ਮਕਾਨਾਂ ਨੂੰ ਪੱਕੇ ਕਰਨ ਲਈ ਲੋੜਵੰਦ 42 ਪਰਿਵਾਰਾਂ ਨੂੰ ਕਰੀਬ 63 ਲੱਖ ਦੀ ਗ੍ਰਾਂਟ ਦੇ ਮਨਜ਼ੂਰੀ (ਸੈਂਕਸ਼ਨ) ਪੱਤਰ ਵੰਡੇ ਗਏ । ਇਸ ਦੌਰਾਨ ਉਨ੍ਹਾਂ ਕਿਹਾ ਕਿ ਭਵਿੱਖ ਦੌਰਾਨ ਜ਼ਿਲ੍ਹੇ ’ਚ 1500 ਦੇ ਕਰੀਬ ਹੋਰ ਕੱਚੇ ਘਰ ਪੱਕੇ ਕੀਤੇ ਜਾਣਗੇ ਅਤੇ ਲੋੜ ਅਨੁਸਾਰ ਮੁਰੰਮਤ ਵੀ ਕਰਵਾਈ ਜਾਵੇਗੀ । ਕੁਲਵੰਤ ਸਿੰਘ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ....
ਮਾਨਸਾ 'ਚ ਅਲਟੋ ਕਾਰ ਨੂੰ ਅੱਗ ਲੱਗਣ ਕਾਰਨ ਇੱਕ ਵਿਆਹੁਤਾ ਦੀ ਮੌਤ, ਤਿੰਨ ਅੱਗ 'ਚ ਝੁਲਸੇ
ਮਾਨਸਾ, 24 ਮਈ : ਮਾਨਸਾ ਤੋਂ ਝੁਨੀਰ ਵੱਲ ਆ ਰਹੀ ਇੱਕ ਆਲਟੋ ਕਾਰ ਵਿੱਚ ਅਚਾਨਕ ਅੱਗ ਲੱਗ ਗਈ। ਇਸ ਵਿੱਚ ਕਾਰ ‘ਚ ਸਵਾਰ ਵਿਆਹੁਤਾ ਔਰਤ ਦੀ ਮੌਤ ਹੋ ਗਈ ਜਦਕਿ ਉਸਦਾ ਪਤੀ, ਇੱਕ ਸਾਲ ਦਾ ਬੱਚਾ ਅਤੇ ਸੱਸ ਝੁਲਸ ਗਏ। ਪੁਲਿਸ ਨੇ ਸਾਰਿਆਂ ਨੂੰ ਹਸਪਤਾਲ ‘ਚ ਭਰਤੀ ਕਰਵਾਇਆ ਹੈ। ਅੱਗ ਲੱਗਣ ਦੇ ਕਾਰਨਾਂ ਦਾ ਪਤਾ ਨਹੀਂ ਲੱਗ ਸਕਿਆ ਹੈ। ਬੀਤੀ ਰਾਤ ਕਰੀਬ 11 ਵਜੇ ਮਾਨਸਾ ਤੋਂ ਝੁਨੀਰ ਵੱਲ ਜਾ ਰਹੀ ਇੱਕ ਕਾਰ ਵਿੱਚ ਅਚਾਨਕ ਅੱਗ ਲੱਗ ਗਈ। ਅੱਗ ਦੀ ਲਪੇਟ ‘ਚ ਸੀਮਾ ਰਾਣੀ ਪਤਨੀ ਤਰੁਣ ਤਾਇਲ ਜ਼ਿੰਦਾ ਝੁਲਸ ਗਈ, ਜਦਕਿ....
ਪ੍ਰਸ਼ਾਸ਼ਨ ਵਲੋਂ ਵਰਧਮਾਨ ਸਪੈਸ਼ਲ ਸਟੀਲਜ ਦਾ ਵਿਸ਼ੇਸ਼ ਧੰਨਵਾਦ, ਲੋੜਵੰਦ ਸਕੂਲੀ ਬੱਚਿਆਂ ਨੂੰ 200 ਸਕੂਲ ਬੈਗ ਕਿੱਟਾਂ ਵੰਡੀਆਂ
ਲੁਧਿਆਣਾ, 24 ਮਈ : ਝੁੱਗੀ-ਝੌਂਪੜੀ ਵਾਲੇ ਖੇਤਰਾਂ ਦੇ ਗਰੀਬ ਲੋੜਵੰਦ ਬੱਚਿਆਂ ਵਿੱਚ ਸਿੱਖਿਆ ਨੂੰ ਉਤਸ਼ਾਹਿਤ ਕਰਨ ਦੇ ਆਪਣੇ ਯਤਨਾਂ ਦੇ ਤਹਿਤ, ਵਰਧਮਾਨ ਸਪੈਸ਼ਲ ਸਟੀਲਜ਼ ਲਿਮਟਿਡ ਨੇ ਜ਼ਿਲ੍ਹਾ ਪ੍ਰਸ਼ਾਸਨ, ਲੁਧਿਆਣਾ ਦੇ ਸਹਿਯੋਗ ਨਾਲ ਅੱਜ ਜੀਤ ਫਾਊਂਡੇਸ਼ਨ, ਧਾਂਦਰਾ ਲੁਧਿਆਣਾ ਅਤੇ ਭਾਰਤ ਵਿਕਾਸ ਸ਼ਾਖਾ, ਟੈਗੋਰ ਨਗਰ ਦੇ ਵੱਖ-ਵੱਖ ਝੁੱਗੀ-ਝੌਂਪੜੀ ਵਾਲੇ ਸਕੂਲਾਂ ਵਿੱਚ ਪੜ੍ਹਦੇ ਲੋੜਵੰਦ ਪਰਿਵਾਰਾਂ ਦੇ ਬੱਚਿਆਂ ਨੂੰ 200 ਸਕੂਲੀ ਬੈਗ ਕਿੱਟਾਂ ਵੰਡੀਆਂ। ਸਕੂਲੀ ਬੱਚਿਆਂ ਨੂੰ ਬੈਗ ਕਿੱਟਾਂ ਸਪੁਰਦ ਕਰਨ ਮੌਕੇ ਵਧੀਕ....
ਵਿਧਾਇਕ ਰਾਜਿੰਦਰਪਾਲ ਕੌਰ ਛੀਨਾ ਵਲੋਂ ਪੀ.ਪੀ.ਸੀ.ਬੀ. ਵਲੋਂ ਆਯੋਜਿਤ ''ਮਿਸ਼ਨ ਲਾਈਫ'' ਪ੍ਰੋਗਰਾਮ 'ਚ ਸ਼ਿਰਕਤ
ਲੁਧਿਆਣਾ, 24 ਮਈ : ਵਿਧਾਨ ਸਭਾ ਹਲਕਾ ਲੁਧਿਆਣਾ ਦੱਖਣੀ ਤੋਂ ਵਿਧਾਇਕ ਬੀਬੀ ਰਾਜਿੰਦਰਪਾਲ ਕੌਰ ਛੀਨਾ ਵਲੋਂ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਵਲੋਂ ਆਯੋਜਿਤ "ਮਿਸ਼ਨ ਲਾਈਫ਼" ਪ੍ਰੋਗਰਾਮ ਵਿੱਚ ਵਿਸ਼ੇਸ਼ ਤੌਰ ਤੇ ਸ਼ਿਰਕਤ ਕੀਤੀ ਗਈ ਜਿਸ ਵਿੱਚ ਹਲਕਾ ਦੱਖਣੀ ਦੇ ਉਦਯੋਗਪਤੀ ਵੀ ਮੌਜੂਦ ਸਨ| ਇਸ ਦੌਰਾਨ ਉਨ੍ਹਾਂ ਵਲੋਂ ਉਦਯੋਗਪਤੀਆਂ ਨੂੰ ਆ ਰਹੀਆਂ ਮੁਸ਼ਕਿਲਾਂ ਵੀ ਸੁਣੀਆਂ ਗਈਆਂ ਅਤੇ ਉਨ੍ਹਾਂ ਨੂੰ ਸਰਕਾਰ ਦੀਆਂ ਨਵੀਆਂ ਹਦਾਇਤਾਂ ਅਤੇ ਪਾਲਿਸੀ ਬਾਰੇ ਵੀ ਜਾਣੂੰ ਕਰਵਾਇਆ ਗਿਆ| ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਦੀ....
ਵਿਦਿਆਰਥਣਾਂ ਦੀ ਸਿਹਤ ਨੂੰ ਬਰਕਰਾਰ ਅਤੇ ਇਨਫੈਕਸ਼ਨ ਰਹਿਤ ਰੱਖਣ ਲਈ ਜਾਗਰੂਕਤਾ ਕੈਂਪ ਲਗਾਇਆ
ਲੁਧਿਆਣਾ, 24 ਮਈ : ਸਮਾਜ ਸੇਵੀ ਸੰਸਥਾ ਜੇ.ਸੀ.ਆਈ ਲੁਧਿਆਣਾ ਕੇਂਦਰੀ ਅਤੇ ਡਾ: ਕੋਟਨਿਸ ਐਕੂਪੰਕਚਰ ਹਸਪਤਾਲ ਸਲੇਮ ਟਾਬਰੀ ਦੇ ਸਾਂਝੇ ਸਹਿਯੋਗ ਨਾਲ ਸਰਕਾਰੀ ਮਾਡਲ ਸੀਨੀਅਰ ਸੈਕੰਡਰੀ ਸਕੂਲ ਮਿਲਰਗੰਜ ਢੋਲੇਵਾਲ ਵਿਚ ਵਿਦਿਆਰਥਣਾਂ ਦੀ ਸਿਹਤ ਨੂੰ ਬਰਕਰਾਰ ਅਤੇ ਇਨਫੈਕਸ਼ਨ ਰਹਿਤ ਰੱਖਣ ਲਈ ਜਾਗਰੂਕਤਾ ਕੈਂਪ ਲਗਾਇਆ ਗਿਆ। ਇਸ ਮੌਕੇ ਸਮਾਜ ਸੇਵੀ ਸੰਸਥਾ ਵਲੋਂ ਵਿਦਿਆਰਥਣਾਂ ਨੂੰ ਮੁਫ਼ਤ ਸੈਨੇਟਰੀ ਪੈਡ ਅਤੇ ਖਾਣ-ਪੀਣ ਦਾ ਸਮਾਨ ਵੰਡਿਆ ਗਿਆ। ਸ੍ਰੀਮਤੀ ਅਮਨਪ੍ਰੀਤ ਪਾਸੀ ਆਈ.ਆਰ.ਐਸ., ਵਧੀਕ ਡਾਇਰੈਕਟਰ, ਇਨਕਮ....
ਪੰਚਾਇਤ ਵਿਭਾਗ ਵੱਲੋਂ ਪਿੰਡ ਗੜ੍ਹੀ ਤਰਖਾਣਾ 'ਚ ਕਰੀਬ 3 ਏਕੜ ਜ਼ਮੀਨ ਕਰਵਾਈ ਕਬਜ਼ਾ ਮੁਕਤ
ਮਾਛੀਵਾੜਾ, 24 ਮਈ : ਪੇਂਡੂ ਵਿਕਾਸ ਅਤੇ ਪੰਚਾਇਤ ਵਿਭਾਗ ਵੱਲੋਂ ਬਲਾਕ ਮਾਛੀਵਾੜਾ ਅਧੀਨ ਗ੍ਰਾਮ ਪੰਚਾਇਤ ਗੜ੍ਹੀ ਤਰਖਾਣਾ ਦੀ 3 ਏਕੜ 1 ਕਨਾਲ ਜ਼ਮੀਨ ਨੂੰ ਕਬਜ਼ਾ ਮੁਕਤ ਕਰਵਾਇਆ ਗਿਆ। ਇਸ ਸਬੰਧੀ ਬਲਾਕ ਵਿਕਾਸ ਪੰਚਾਇਤ ਅਫਸਰ (ਬੀ.ਡੀ.ਪੀ.ਓ) ਮਾਛੀਵਾੜਾ ਗੁਰਪ੍ਰੀਤ ਸਿੰਘ ਮਾਂਗਟ ਨੇ ਵਿਸਥਾਰ ਨਾਲ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੰਜਾਬ ਸਰਕਾਰ ਦੇ ਪੇਂਡੂ ਵਿਕਾਸ ਅਤੇ ਪੰਚਾਇਤ ਮੰਤਰੀ ਕੁਲਦੀਪ ਸਿੰਘ ਧਾਲੀਵਾਲ, ਹਲਕਾ ਸਮਰਾਲਾ ਵਿਧਾਇਕ ਜਗਤਾਰ ਸਿੰਘ ਦਿਆਲਪੁਰਾ, ਡਿਪਟੀ ਕਮਿਸ਼ਨਰ ਲੁਧਿਆਣਾ ਸੁਰਭੀ ਮਲਿਕ ਤੇ....
ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਸੰਗਰੂਰ ਵਿਖੇ ਰੋਜ਼ਗਾਰ ਕੈਂਪ 26 ਨੂੰ
ਸੰਗਰੂਰ, 24 ਮਈ : ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਸੰਗਰੂਰ ਵੱਲੋਂ ਬਜਾਜ ਅਲਾਇਨਜ਼ ਲਾਈਫ ਕੰਪਨੀ ਨਾਲ ਤਾਲਮੇਲ ਕਰਕੇ 26 ਮਈ ਨੂੰ ਸਵੇਰੇ 9:00 ਵਜੇ ਏ.ਐਸ.ਓ., ਆਈ.ਸੀ.ਐੱਸ, ਐੱਸ.ਐੱਮ ਅਤੇ ਬੀ.ਡੀ.ਐੱਮ. ਦੀਆਂ ਆਸਾਮੀਆਂ ਲਈ ਡੀ.ਸੀ. ਕੰਪਲੈਕਸ ‘ਚ ਸੇਵਾ ਕੇਂਦਰ ਨੇੜੇ ਸਥਿਤ ਬਿਊਰੋ ਵਿਖੇ ਰੋਜ਼ਗਾਰ ਕੈਂਪ ਲਾਇਆ ਜਾ ਰਿਹਾ ਹੈ। ਜ਼ਿਲ੍ਹਾ ਰੋਜ਼ਗਾਰ ਉਤਪਤੀ ਹੁਨਰ ਵਿਕਾਸ ਤੇ ਸਿਖਲਾਈ ਅਫਸਰ ਰਵਿੰਦਰਪਾਲ ਸਿੰਘ ਨੇ ਦੱਸਿਆ ਕਿ ਉਕਤ ਆਸਾਮੀਆਂ ਲਈ ਲੜਕਿਆਂ ਦੀ ਲੋੜ ਹੈ ਜਿਨ੍ਹਾਂ ਦੀ ਵਿੱਦਿਅਕ ਯੋਗਤਾ....
ਜ਼ਿਲ੍ਹਾ ਪੁਲਿਸ ਵੱਲੋਂ ਦਫ਼ਤਰਾਂ ਵਿੱਚ ਆਉਣ ਸਮੇਂ ਸਾਇਕਲਾਂ ਦੀ ਵਰਤੋਂ ਨੂੰ ਤਰਜੀਹ ਦੇਣ ਦੀ ਨਿਵੇਕਲੀ ਪਹਿਲ ਸ਼ੁਰੂ: ਐਸ.ਐਸ.ਪੀ  
ਸੰਗਰੂਰ, 24 ਮਈ : ਜ਼ਿਲ੍ਹਾ ਪੁਲਿਸ ਸੰਗਰੂਰ ਦੇ ਕਰਮਚਾਰੀਆਂ ਦੀ ਚੰਗੀ ਸਿਹਤ ਨੂੰ ਯਕੀਨੀ ਬਣਾਉਣ, ਵਾਹਨਾਂ ਦੀ ਪਾਰਕਿੰਗ ਦੀ ਸਮੱਸਿਆ ਦੂਰ ਕਰਨ ਅਤੇ ਵਾਹਨਾਂ ਦੀ ਬਹੁਤਾਤ ਕਾਰਨ ਪੈਦਾ ਹੋ ਰਹੇ ਪ੍ਰਦੂਸ਼ਣ ਨੂੰ ਰੋਕਣ ਦੇ ਮੱਦੇਨਜ਼ਰ ਜ਼ਿਲ੍ਹਾ ਪੁਲਿਸ ਵੱਲੋ ਅੱਜ ਇੱਕ ਨਿਵੇਕਲੀ ਸ਼ੁਰੂਆਤ ਕੀਤੀ ਗਈ ਹੈ। ਇਸ ਬਾਰੇ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਪੁਲਿਸ ਮੁਖੀ ਸੁਰੇਂਦਰ ਲਾਂਬਾ ਨੇ ਦੱਸਿਆ ਕਿ ਜ਼ਿਲ੍ਹਾ ਪੁਲਿਸ ਹੈੱਡਕੁਆਰਟਰ ਵਿਖੇ ਵੱਖ ਵੱਖ ਦਫ਼ਤਰਾਂ ਵਿਚ ਕੰਮ ਕਰ ਰਹੇ ਕਰਮਚਾਰੀਆਂ ਨੂੰ ਰੇਂਜਰ ਸਾਇਕਲ ਤਕਸੀਮ....
ਜਗਰਾਉਂ 'ਚ ਅਪਾਹਜਾਂ ਦੀ ਮਦਦ ਲਈ ਲਗਾਇਆ ਕੈਂਪ, 150 ਤੋਂ ਵੱਧ ਲੋੜਵੰਦ ਲੋਕਾਂ ਨੇ ਕੀਤਾ ਅਪਲਾਈ 
ਜਗਰਾਉਂ, 24 ਮਈ : ਕੇਂਦਰੀ ਸਮਾਜ ਭਲਾਈ ਸਮੇਤ ਵੱਖ-ਵੱਖ ਵਿਭਾਗਾਂ ਨੂੰ ਨਾਲ ਲੈ ਕੇ ਸੰਸਦ ਮੈਂਬਰ ਰਵਨੀਤ ਸਿੰਘ ਬਿੱਟੂ ਨੇ ਜਗਰਾਉਂ ਦੇ ਵੱਖ-ਵੱਖ ਅੰਗਹੀਣਾਂ ਦੀ ਮਦਦ ਲਈ ਵਿਸ਼ੇਸ਼ ਕੈਂਪ ਲਗਾਇਆ, ਜਿਸ 'ਚ ਵੱਡੀ ਗਿਣਤੀ 'ਚ ਅੰਗਹੀਣ ਨਾਗਰਿਕਾਂ ਨੇ ਬਨਾਵਟੀ ਅੰਗ, ਕੁਰਸੀ, ਟਰਾਈਸਾਈਕਲ, ਕੰਨ ਮਸ਼ੀਨ, ਬੈਸਾਖੀਆਂ ਆਦਿ ਲੈਣ ਲਈ ਅਪਲਾਈ ਕੀਤਾ ਹੈ। ਕੈਂਪ ਦੌਰਾਨ ਸਰੀਰਕ ਤੌਰ ’ਤੇ ਅਪੰਗ ਬਜ਼ੁਰਗਾਂ, ਨੌਜਵਾਨਾਂ ਅਤੇ ਬੱਚਿਆਂ ਨੂੰ ਸਰਕਾਰੀ ਸਕੀਮਾਂ ਦਾ ਲਾਭ ਲੈਣ ਲਈ ਅਪੰਗਤਾ ਸਰਟੀਫਿਕੇਟ ਵੀ ਦਿੱਤੇ ਗਏ। ਇਸ....
PSEB ਦੀ 12ਵੀਂ ਕਲਾਸ ਵਿਚੋਂ ਸਰਦੂਲਗੜ੍ਹ ਦੀ ਸੁਜਾਨ ਕੌਰ 100 ਫ਼ੀਸਦੀ ਅੰਕ ਲੈਕੇ ਰਹੀ ਸੂਬੇ 'ਚੋਂ ਅੱਵਲ 
ਜੂਡੋ ਕਰਾਟੇ, ਮਾਰਸ਼ਲ ਆਰਟ, ਤਾਈਕਵਾਂਡੋ ਆਦਿ 'ਚ ਵੀ ਹੈ ਸੁਜਾਨ ਕੌਰ ਦੀ ਝੰਡੀ ਮਾਨਸਾ, 24 ਮਈ : ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਐਲਾਨ ਕੀਤੇ 12ਵੀਂ ਕਲਾਸ ਦੇ ਨਤੀਜੇ ਵਿਚੋਂ ਜ਼ਿਲਾ ਮਾਨਸਾ ਦੇ ਸਰਦੂਲਗੜ੍ਹ ਦੀ ਗਰੀਬ ਪਰਿਵਾਰ ਨਾਲ ਸਬੰਧਤ ਅਨੁਸੂਚਿਤ ਜਾਤੀ ਦੀ ਲੜਕੀ ਨੇ 500 ਵਿਚੋਂ 500 ਅੰਕ ਲੈ ਕੇ ਸੂਬੇ ਵਿਚ ਪਹਿਲੀ ਪੁਜੀਸ਼ਨ ਹਾਸਿਲ ਕੀਤੀ ਹੈ। ਸੁਜਾਨ ਕੌਰ ਪੁੱਤਰੀ ਨਿਰਮਲ ਸਿੰਘ ਦੀ ਇਸ ਪ੍ਰਾਪਤੀ ਨੂੰ ਲੈ ਕੇ ਉਸ ਦਾ ਪਰਿਵਾਰ, ਸਕੂਲ ਅਤੇ ਇਲਾਕੇ ਵਿਚ ਖੁਸ਼ੀ ਪਾਈ ਜਾ ਰਹੀ ਹੈ। ਸੁਜਾਨ ਕੌਰ ਪੜ੍ਹਾਈ....
ਪੰਜਾਬੀ ਸਾਹਿੱਤ ਸਿਰਜਕ ਤੇ ਵਿਦਵਾਨ ਅਧਿਆਪਕ ਪ੍ਰੋਃ ਪਿਆਰਾ ਸਿੰਘ ਭੋਗਲ ਦਾ ਵਿਛੋੜਾ ਦੁਖਦਾਈ : ਪ੍ਰੋ. ਗਿੱਲ
ਲੁਧਿਆਣਾ, 24 ਮਈ : ਨਿਰੰਤਰ ਜਗਦੀ ਤੇ ਮਘਦੀ ਜੋਤ ਦਾ ਨਾਮ ਸੀ ਪ੍ਰੋ. ਪਿਆਰਾ ਸਿੰਘ ਭੋਗਲ, ਜਿੰਨ੍ਹਾਂ ਨੇ ਸਾਹਿੱਤ ਸਿਰਜਣਾ, ਪੱਤਰਕਾਰੀ, ਸਾਹਿੱਤ ਅਧਿਆਪਕ ਤੇ ਸਿੱਖਿਆ ਅਦਾਰੇ ਸਥਾਪਤ ਕਰਨ ਵਿੱਚ ਵਡਮੁੱਲਾ ਯੋਗਦਾਨ ਪਾਇਆ। ਪੰਜਾਬੀ ਲੋਕ ਵਿਰਾਸਤ ਅਕਾਡਮੀ ਦੇ ਚੇਅਰਮੈਨ ਪ੍ਰੋਃ ਗੁਰਭਜਨ ਸਿੰਘ ਗਿੱਲ ਨੇ ਜਲੰਧਰ ਵਿੱਚ ਪ੍ਰੋਃ ਰਿਆਰਾ ਸਿੰਘ ਭੋਗਲ ਦੇ ਦੇਹਾਂਤ ਤੇ ਅਫ਼ਸੋਸ ਦਾ ਪ੍ਰਗਟਾਵਾ ਕਰਦਿਆਂ ਕਿਹਾ ਹੈ ਕਿ ਉਹ ਸਾਡੇ ਸਭ ਲਈ ਵੱਡੀ ਪ੍ਰੇਰਨਾ ਦਾ ਸੋਮਾ ਸਨ। ਜਲੰਧਰ ਵਿੱਚ ਉਨ੍ਹਾਂ ਦੇ ਯੂਨੀਵਰਸਲ ਕਾਲਿਜ....
ਬਠਿੰਡਾ ਦੇ ਸਰਕਾਰੀ ਸਕੂਲ ਦੀ ਵਿਦਿਆਰਥਣ ਸਿਮਰਨਜੀਤ ਕੌਰ ਨੇ ਕਾਮਰਸ 'ਚ ਕੀਤਾ ਟਾਪ
ਬਠਿੰਡਾ, 24 ਮਈ : ਸਥਾਨਕ ਸਿਪਾਹੀ ਸੰਦੀਪ ਸਿੰਘ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਦੀ ਵਿਦਿਆਰਥਣ ਸਿਮਰਨਜੀਤ ਕੌਰ ਨੇ ਪੰਜਾਬ ਸਕੂਲ ਸਿੱਖਿਆ ਬੋਰਡ ਮੋਹਾਲੀ ਅਧੀਨ 12 ਵੀਂ ਜਮਾਤ ਦੇ ਕਾਮਰਸ ਸਟਰੀਮ ਵਿੱਚ ਅੱਜ ਐਲਾਨੇ ਗਏ ਨਤੀਜਿਆਂ ਚ 500 ਵਿੱਚੋਂ 494 ਅੰਕ ਪ੍ਰਾਪਤ ਕਰਕੇ ਸੂਬੇ ਭਰ ਵਿੱਚ ਟਾਪ ਕੀਤਾ ਹੈ। ਇਹ ਪ੍ਰਗਟਾਵਾ ਕਰਦਿਆਂ ਅੱਜ ਇੱਥੇ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈ:) ਸ੍ਰੀ ਸ਼ਿਵ ਪਾਲ ਗੋਇਲ ਨੇ ਦੱਸਿਆ ਕਿ ਇਸ ਵਿਦਿਆਰਥਣ ਨੇ ਜ਼ਿਲ੍ਹੇ ਅਤੇ ਸਕੂਲ ਦਾ ਨਾਂ ਰੌਸ਼ਨ ਕੀਤਾ ਹੈ। ਉਨ੍ਹਾਂ ਅੱਗੇ ਕਿਹਾ ਕਿ....