ਮਾਲਵਾ

ਸਪੀਕਰ ਸੰਧਵਾਂ ਨੇ ਕੋਟਕਪੂਰਾ ਦੇ ਸੰਗਮ ਪੈਲੇਸ ਵਿਖੇ ਪਾਰਟੀ ਵਰਕਰਾਂ ਨਾਲ ਕੀਤੀ ਮੀਟਿੰਗ
ਫ਼ਰੀਦਕੋਟ, 19 ਅਗਸਤ : ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਅੱਜ ਕੋਟਕਪੂਰਾ ਵਿਖੇ ਇੱਕ ਮੀਟਿੰਗ ’ਚ ਪਾਰਟੀ ਦੇ ਢਾਂਚੇ ਨੂੰ ਲੈ ਕੇ ਵਿਚਾਰ ਵਟਾਂਦਰਾ ਕੀਤਾ ਅਤੇ ਪਿੰਡਾਂ ’ਚ ਵਿਕਾਸ ਦੇ ਕੰਮਾਂ ਨੂੰ ਲੈ ਕੇ ਵੀ ਚਰਚਾ ਕੀਤੀ। ਉਹਨਾਂ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਸਮੇਤ ਸਮੁੱਚੀ ਆਮ ਆਦਮੀ ਪਾਰਟੀ ਦੀ ਕੈਬਨਿਟ ਨੇ ਪਹਿਲੇ ਦਿਨ ਹੀ ਇਹ ਫੈਸਲਾ ਕੀਤਾ ਸੀ ਕਿ ਪਾਰਟੀ ਵਲੋਂ ਮਨੁੱਖਤਾ ਦੀ ਭਲਾਈ ਵਾਲੇ ਸੇਵਾ ਕਾਰਜਾਂ ਵਿੱਚ ਕਿਸੇ ਨਾਲ ਵਿਤਕਰੇਬਾਜੀ ਨਹੀਂ ਕੀਤੀ ਜਾਵੇਗੀ....
ਪ੍ਰਾਇਮਰੀ ਸਕੂਲਾਂ ਦੇ ਅਧਿਆਪਕਾਂ ਨੂੰ ਸਿਖਲਾਈ ਦੇਣ ਲਈ ਰਿਸੋਰਸਪਰਸਨਾਂ ਦੀ ਸਿਖਲਾਈ ਦਾ ਆਗਾਜ਼
ਐਸ.ਏ.ਐਸ ਨਗਰ, 18 ਅਗਸਤ : ਪੰਜਾਬ ਸਰਕਾਰ ਦੇ ਸਕੂਲ ਸਿੱਖਿਆ ਵਿਭਾਗ ਅਤੇ ਐੱਸ ਸੀ ਈ ਆਰ ਟੀ ਪੰਜਾਬ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਅੱਜ ਭਾਗੋਮਾਜਰਾ ਵਿਖੇ ‘ਪ੍ਰੋਜੈਕਟ ਸਮਰਥ’ ਤਹਿਤ ਰਿਸੋਰਸਪਰਸਨ ਅਧਿਆਪਕਾਂ ਦੇ ਤਿੰਨ ਰੋਜ਼ਾ ਸਿਖਲਾਈ ਵਰਕਸ਼ਾਪ ਦੀ ਸ਼ੁਰੂਆਤ ਕੀਤੀ ਗਈ। ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ ਅਸ਼ਵਨੀ ਕੁਮਾਰ ਦੱਤਾ ਅਤੇ ਡਿਪਟੀ ਡੀਈਓ ਐਲੀਮੈਂਟਰੀ ਪਰਮਿੰਦਰ ਕੌਰ ਦੀ ਅਗਵਾਈ ਹੇਠ ਤਿੰਨ ਰੋਜ਼ਾ ਸਿਖਲਾਈ ਵਰਕਸ਼ਾਪ ਦਾ ਆਗਾਜ਼ ਕੀਤਾ ਗਿਆ,ਜਿਸਦਾ ਮਕਸਦ ਪ੍ਰਾਇਮਰੀ ਸਕੂਲਾਂ ਵਿੱਚ ਤੀਜੀ ਤੋਂ....
ਸਰਕਾਰੀ ਕਾਲਜ ਬੁਰਜ ਹਰੀ ਸਿੰਘ ਵਿਖੇ ਤੀਜ ਮੇਲਾ ਕਰਵਾਇਆ ਗਿਆ। 
ਰਾਏਕੋਟ, 18 ਅਗਸਤ (ਚਮਕੌਰ ਸਿੰਘ ਦਿਓਲ) : ਸਾਹਿਬਜ਼ਾਦਾ ਜੋਰਾਵਰ ਸਿੰਘ ਸਰਕਾਰੀ ਕਾਲਜ ਪਿੰਡ ਬੁਰਜ ਹਰੀ ਸਿੰਘ ਵਿਖੇ ਪ੍ਰਿੰਸੀਪਲ ਡਾ. ਪ੍ਰਦੀਪ ਸਿੰਘ ਵਾਲੀਆ ਜੀ ਦੀ ਅਗਵਾਈ ਹੇਠ ਕਾਲਜ 'ਚ ਪਹਿਲਾ ਸਭਿਆਚਾਰਕ ਪ੍ਰੋਗਰਾਮ 'ਤੀਜ ਮੇਲਾ' ਕਰਵਾਇਆ ਗਿਆ। ਜਿਸ ਵਿੱਚ ਕਾਲਜ ਵਿਦਿਆਰਥਣਾਂ ਵੱਲੋਂ ਉਤਸ਼ਾਹ ਨਾਲ ਭਾਗ ਲਿਆ ਗਿਆ। ਇਸ ਮੌਕੇ ਸੱਭਿਆਚਾਰਕ ਗੀਤਾਂ ਤੇ ਕੋਰੀਓਗ੍ਰਾਫੀਆਂ ਅਤੇ ਗਿੱਧੇ ਦੀ ਪੇਸ਼ਕਾਰੀ ਕੀਤੀ ਗਈ। ਇਸ ਮੌਕੇ ਮਿਸ ਤੀਜ ਦਾ ਖਿਤਾਬ ਗੁਰਪ੍ਰੀਤ ਕੌਰ ਬੀਏ ਭਾਗ ਤੀਜਾ ਨੇ ਜਿੱਤਿਆ, ਮਹਿੰਦੀ ਦੇ....
ਟੀ ਬੀ ਦੇ ਖਾਤਮੇ ਲਈ ਸਰਕਾਰੀ ਅਤੇ ਨਿੱਜੀ ਖੇਤਰ ਦੇ ਸਿਹਤ ਸੰਸਥਾਵਾਂ ਦੇ ਠੋਸ ਯਤਨਾਂ ਦੀ ਲੋੜ : ਆਸ਼ਿਕਾ ਜੈਨ
ਜ਼ਿਲ੍ਹਾ ਹਸਪਤਾਲ ਮੋਹਾਲੀ ਵਿਖੇ ਫੋਰਟਿਸ ਹਸਪਤਾਲ ਵੱਲੋਂ ਟੀ ਬੀ ਦੇ ਮਰੀਜ਼ਾਂ ਨੂੰ ਪੋਸ਼ਣ ਕਿੱਟਾਂ ਵੰਡੀਆਂ ਗਈਆਂ ਟੀ ਬੀ ਮੁਕਤ ਭਾਰਤ ਅਭਿਆਨ ਪਹਿਲਕਦਮੀ ਵਿੱਚ ਯੋਗਦਾਨ ਪਾਉਣ ਲਈ ਫੋਰਟਿਸ ਹਸਪਤਾਲ ਮੋਹਾਲੀ ਦੀ ਸ਼ਲਾਘਾ ਐਸ.ਏ.ਐਸ.ਨਗਰ, 18 ਅਗਸਤ : ਫੋਰਟਿਸ ਹਸਪਤਾਲ ਮੋਹਾਲੀ ਵੱਲੋਂ ਮੋਹਾਲੀ, ਨਵਾਂਸ਼ਹਿਰ, ਰੂਪਨਗਰ ਅਤੇ ਹੁਸ਼ਿਆਰਪੁਰ ਨੂੰ ਨਿਕਸ਼ਯ ਮਿੱਤਰਾ ਵਜੋਂ ਅਪਣਾ ਕੇ ਟੀਬੀ ਦੇ ਖਾਤਮੇ ਵੱਲ ਚੁੱਕੇ ਗਏ ਕਦਮ ਦੀ ਸ਼ਲਾਘਾ ਕਰਦਿਆਂ ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਕਿਹਾ, “ਟੀਬੀ ਦੇ ਖਾਤਮੇ ਅਤੇ ਇਸ....
ਗੁਜ਼ਾਰਿਸ਼ਾਂ, ਸਿਫਾਰਿਸ਼ਾਂ ਵਾਲਿਆਂ ਨੂੰ ਸਪੀਕਰ ਸੰਧਵਾਂ ਨੇ ਸੂਬੇ ਨੂੰ ਗੁਲਿਸਤਾਂ ਬਣਾਉਣ ਦੀ ਕੀਤੀ ਅਪੀਲ
ਕੋਟਕਪੂਰਾ ਹਲਕੇ ਦੇ ਪਿੰਡਾਂ ਵਿੱਚ ਸਰਬਸੰਮਤੀ ਨਾਲ ਬਨਣ ਵਾਲੀਆਂ ਪੰਚਾਇਤਾਂ ਨੂੰ ਅਖਤਿਆਰੀ ਫੰਡ ਚੋਂ 5 ਲੱਖ ਰੁਪਏ ਦੇਣ ਦਾ ਕੀਤਾ ਐਲਾਨ ਕੋਟਸੁੱਖੀਆ, 18 ਅਗਸਤ : ਕੋਟਕਪੂਰਾ ਦੇ ਪਿੰਡ ਕੋਟਸੁੱਖੀਆ ਵਿੱਚ ਸੰਤ ਬਾਬਾ ਹਰਕਾ ਦਾਸ ਜੀ ਯਾਦਗਾਰੀ ਸੱਭਿਆਚਾਰਕ ਮੇਲਾ (ਮੋਛਾ) ਵਿੱਚ ਵੀਰਵਾਰ ਸ਼ਾਮ ਬਤੌਰ ਮੁੱਖ ਮਹਿਮਾਨ ਵੱਜੋਂ ਸ਼ਿਰਕਤ ਕਰਦਿਆਂ, ਗੁਜ਼ਾਰਿਸ਼ਾਂ ਤੇ ਸਿਫਾਰਿਸ਼ਾਂ ਕਰਨ ਵਾਲਿਆਂ ਨੂੰ, ਪੰਜਾਬ ਵਿਧਾਨ ਸਭਾ ਦੇ ਸਪੀਕਰ ਸ ਕੁਲਤਾਰ ਸੰਧਵਾਂ ਨੇ ਸੂਬੇ ਨੂੰ ਹਰਿਆ ਭਰਿਆ ਗੁਲਿਸਤਾਂ ਬਨਾਉਣ ਦੀ ਅਪੀਲ ਕੀਤੀ ।....
ਬਾਬਾ ਸ਼ੇਖ ਫ਼ਰੀਦ ਆਗਮਨ ਪੁਰਬ, 2023
ਡਿਪਟੀ ਕਮਿਸ਼ਨਰ ਵੱਲੋਂ ਸਮਾਗਮ ਦੀਆਂ ਤਿਆਰੀਆਂ ਸਬੰਧੀ ਕਮੇਟੀਆਂ ਦੇ ਇੰਚਾਰਜਾਂ/ਮੈਂਬਰਾਂ ਨਾਲ ਮੀਟਿੰਗ 19 ਸਤੰਬਰ ਤੋਂ 23 ਸਤੰਬਰ ਤੱਕ ਆਗਮਨ ਪੁਰਬ ਅਤੇ 20 ਤੋਂ 28 ਸਤੰਬਰ ਤੱਕ ਚਲੇਗਾ ਕਰਾਫਟ ਮੇਲਾ ਫ਼ਰੀਦਕੋਟ 18 ਅਗਸਤ : ਬਾਬਾ ਸ਼ੇਖ ਫ਼ਰੀਦ ਆਗਮਨ ਪੁਰਬ 2023 ਦੀਆਂ ਤਿਆਰੀਆਂ ਦਾ ਜਾਇਜ਼ਾ ਲੈਣ ਲਈ ਡਿਪਟੀ ਕਮਿਸ਼ਨਰ ਕਮ ਚੇਅਰਮੈਨ ਜ਼ਿਲ੍ਹਾ ਸੱਭਿਆਚਾਰਕ ਸੁਸਾਇਟੀ ਸ੍ਰੀ ਵਿਨੀਤ ਕੁਮਾਰ ਵੱਲੋਂ ਆਗਮਨ ਪੁਰਬ ਦੇ ਸਬੰਧ ਵਿੱਚ ਗਠਿਤ ਵੱਖ ਵੱਖ ਕਮੇਟੀਆਂ ਦੇ ਇੰਚਾਰਜਾਂ ਅਤੇ ਮੈਂਬਰਾਂ ਨਾਲ ਵਿਸ਼ੇਸ਼ ਮੀਟਿੰਗ ਕੀਤੀ....
ਸਪੀਕਰ ਸੰਧਵਾਂ ਵਲੋਂ ਮਰੀਜਾਂ ਨੂੰ ਮੁਫਤ ਮਿਲਣ ਵਾਲੀਆਂ ਦਵਾਈਆਂ ਦੀ ਸੂਚੀ ਜਨਤਕ ਕਰਨ ਦੀ ਹਦਾਇਤ
ਕਿਹਾ! ਜ਼ਿਲੇ ਦੇ ਸਰਕਾਰੀ ਹਸਪਤਾਲਾਂ ਨੂੰ ਤਿੰਨ ਕਰੋੜ ਰੁਪਏ ਦੇਣ ਦੇ ਕੀਤੇ ਪ੍ਰਬੰਧ ਕੋਟਕਪੂਰਾ, 18 ਅਗਸਤ : ਸਥਾਨਕ ਬਾਬਾ ਦਿਆਲ ਸਿੰਘ ਸਿਵਲ ਹਸਪਤਾਲ ਵਿਖੇ ਪੁੱਜੇ ਕੁਲਤਾਰ ਸਿੰਘ ਸੰਧਵਾਂ ਸਪੀਕਰ ਪੰਜਾਬ ਵਿਧਾਨ ਸਭਾ ਨੇ ਜਿੱਥੇ ਮਰੀਜਾਂ ਨਾਲ ਗੱਲਬਾਤ ਕਰਕੇ ਉਨ੍ਹਾਂ ਦੀਆਂ ਮੁਸ਼ਕਿਲਾਂ ਸੁਣੀਆਂ ਅਤੇ ਹਸਪਤਾਲ ਤੋਂ ਮਿਲਦੀਆਂ ਸਿਹਤ ਸੇਵਾਵਾਂ ਬਾਰੇ ਵਿਸਥਾਰ ਵਿੱਚ ਗੱਲਬਾਤ ਕੀਤੀ, ਉੱਥੇ ਡਾ. ਅਨਿਲ ਗੋਇਲ ਸਿਵਲ ਸਰਜਨ ਫਰੀਦਕੋਟ ਅਤੇ ਡਾ. ਹਰਿੰਦਰ ਸਿੰਘ ਗਾਂਧੀ ਐੱਸ.ਐੱਮ.ਓ. ਸਮੇਤ ਸਮੁੱਚੇ ਸਟਾਫ ਨੂੰ ਹਦਾਇਤ....
‘ਸਰਕਾਰ ਤੁਹਾਡੇ ਦੁਆਰ’ ਪ੍ਰੋਗਰਾਮ ਰਾਹੀਂ ਲੋਕ ਖੁੱਲ ਕੇ ਦੱਸਣ ਸ਼ਿਕਾਇਤਾਂ ਅਤੇ ਕਰਵਾਉਣ ਕੰਮ : ਸੰਧਵਾਂ
ਸਪੀਕਰ ਸੰਧਵਾਂ ਨੇ ਲਗਾਤਾਰ 6 ਘੰਟੇ ਸ਼ਿਕਾਇਤਾਂ ਸੁਣ ਕੇ ਉਨ੍ਹਾਂ ਦਾ ਕੀਤਾ ਹੱਲ! ਕੋਟਕਪੂਰਾ, 18 ਅਗਸਤ : ‘ਸਰਕਾਰ ਤੁਹਾਡੇ ਦੁਆਰ’ ਪ੍ਰੋਗਰਾਮ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਇਹ ਸੋਚ ਕੇ ਚਲਾਇਆ ਸੀ ਕਿ ਆਮ ਲੋਕਾਂ ਨੂੰ ਸਰਕਾਰੀ ਦਫਤਰਾਂ ਵਿੱਚ ਜਲੀਲ ਨਾ ਹੋਣਾ ਪਵੇ ਅਤੇ ਲੋਕਾਂ ਦੇ ਦਰਾਂ ’ਤੇ ਪੁੱਜੇ ਸਰਕਾਰੀ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਲੋਕ ਆਪਣੀਆਂ ਤਕਲੀਫਾਂ ਦੱਸ ਸਕਣ ਅਤੇ ਉਨ੍ਹਾਂ ਦੀਆਂ ਸ਼ਿਕਾਇਤਾਂ ਦੂਰ ਹੋਣ ਪਰ ਲੋਕ ਅਜੇ ਐਨੇ ਜਾਗਰੂਕ ਨਹੀਂ ਹੋਏ, ਜਿਸ ਕਰਕੇ ਉਹ ਤਸੱਲੀਬਖਸ਼....
ਜ਼ਿਲ੍ਹਾ ਰੁਜਗਾਰ ਤੇ ਕਾਰੋਬਾਰ ਬਿਊਰੋ ਫਾਜਿਲਕਾ ਵੱਲੋਂ ਰੁਜਗਾਰ ਮੇਲਾ ਦਾ ਆਯੋਜਨ 21 ਅਗਸਤ ਕੀਤਾ ਜਾ ਰਿਹਾ ਹੈ।
ਫਾਜ਼ਿਲਕਾ 18 ਅਗਸਤ : ਡਿਪਟੀ ਕਮਿਸ਼ਨਰ-ਕਮ-ਚੇਅਰਮੈਨ ਜ਼ਿਲ੍ਹਾ ਰੁਜ਼ਗਾਰ ਤੇ ਕਾਰੋਬਾਰ ਬਿਉਰੋ ਡਾ. ਸੇਨੁ ਦੁੱਗਲ ਦੇ ਦਿਸ਼ਾ-ਨਿਰਦੇਸ਼ਾਂ `ਤੇ 21 ਅਗਸਤ 2023 ਨੂੰ ਜਿਲ੍ਹਾ ਪੱਧਰੀ ਪਲੇਸਮੈਂਟ ਕੈਂਪ ਦਾ ਆਯੋਜਨ ਕੀਤਾ ਜਾ ਰਿਹਾ ਹੈ। ਜ਼ਿਲ੍ਹਾ ਰੁਜ਼ਗਾਰ ਅਫਸਰ ਸ੍ਰੀ ਹਰਪ੍ਰੀਤ ਸਿੰਘ ਮਾਨਸ਼ਾਹੀਆ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਕਮਰਾ ਨੰ.502 ਚੋਥੀ ਮੰਜਿਲ ਜ਼ਿਲ੍ਹਾ ਰੁਜ਼ਗਾਰ ਤੇ ਕਾਰੋਬਾਰ ਬਿਊਰੋ, ਡੀਸੀ ਦਫ਼ਤਰ, ਫਾਜ਼ਿਲਕਾ ਵਿਖੇ ਲਗਾਏ ਜਾ ਰਹੇ ਇਸ ਪਲੇਸਮੈਂਟ ਕੈਂਪ ਵਿਚ ਇਵਾਨ ਸਿਕਿਉਅਰਟੀ ਫੰਕਸ਼ਨਸ ਪ੍ਰਾਈਵੇਟ....
ਹੁਸੈਨੀਵਾਲਾ ਤੋਂ 258910 ਕਿਉਸਿਕ ਪਾਣੀ ਛੱਡਿਆ, ਵਿਧਾਇਕ, ਡੀਸੀ ਤੇ ਐਸਐਸਪੀ ਨੇ ਮੁੜ ਸੰਭਾਲਿਆ ਸਰਹੱਦੀ ਪਿੰਡਾਂ ਵਿਚ ਮੋਰਚਾ
ਡਿਪਟੀ ਕਮਿਸ਼ਨਰ ਵੱਲੋਂ ਲੋਕਾਂ ਨੂੰ ਪਾਣੀ ਤੋਂ ਦੂਰ ਰਹਿਣ ਦੀ ਅਪੀਲ ਗਰਭਵਤੀ ਔਰਤਾਂ ਨੂੰ ਖਾਸ ਕਰਕੇ ਰਾਹਤ ਕੈਂਪਾਂ ਵਿਚ ਜਾਂ ਸੁਰੱਖਿਅਤ ਥਾਂਵਾਂ ਤੇ ਆਉਣ ਦੀ ਅਪੀਲ ਪ੍ਰਸ਼ਾਸਨ ਦੀਆਂ ਟੀਮਾਂ ਪਿੰਡਾਂ ਵਿਚ ਤਾਇਨਾ : ਸਵਨਾ ਫਾਜਿ਼ਲਕਾ, 18 ਅਗਸਤ : ਪਿੱਛਲੇ ਦਿਨੀਂ ਪਹਾੜਾਂ ਤੇ ਹੋਈਆਂ ਮੋਹਲੇਧਾਰ ਬਾਰਿਸ਼ਾਂ ਕਾਰਨ ਨਦੀਆਂ ਵਿਚ ਆਏ ਪਾਣੀ ਦੀ ਆਵਕ ਹੁਣ ਫਾਜਿ਼ਲਕਾ ਜਿ਼ਲ੍ਹੇ ਦੀਆਂ ਹੱਦਾਂ ਨੂੰ ਛੂਹਣ ਲੱਗੀ ਹੈ। ਫਾਜਿ਼ਲਕਾ ਦੇ ਵਿਧਾਇਕ ਸ੍ਰੀ ਨਰਿੰਦਰ ਪਾਲ ਸਿੰਘ ਸਵਨਾ, ਡਿਪਟੀ ਕਮਿਸ਼ਨਰ ਡਾ: ਸੇਨੂ ਦੁੱਗਲ....
ਪ੍ਰਧਾਨ ਮੰਤਰੀ ਰਾਸ਼ਟਰੀ ਬਾਲ ਪੁਰਸਕਾਰ  ਲਈ ਬਿਨੈ ਕਰਨ ਦੀ ਆਖਰੀ ਮਿਤੀ 31 ਅਗਸਤ
ਸਪੈਸ਼ਲ ਬੱਚੇ ਜਿਨ੍ਹਾਂ ਨੇ ਅਸਾਧਾਰਨ ਯੋਗਤਾਵਾਂ ਨਾਲ ਵਿਸ਼ੇਸ਼ ਅਸਾਧਾਰਨ ਉਪਲਬਧੀਆਂ ਪ੍ਰਾਪਤ ਕੀਤੀਆਂ ਹਨ ਉਹ ਪ੍ਰਧਾਨ ਮੰਤਰੀ ਰਾਸ਼ਟਰੀ ਬਾਲ ਪੁਰਸਕਾਰ ਲਈ http://award.gov.in ’ਤੇ ਆਪਣੀ ਰਜਿਸਟ੍ਰੇਸ਼ਨ ਕਰਨ ਵਧੇਰੀ ਜਾਣਕਾਰੀ ਦੇ ਲਈ ਦਫਤਰ ਜ਼ਿਲ੍ਹਾ ਬਾਲ ਸੁਰੱਖਿਆ ਅਫ਼ਸਰ ਮਾਲੇਰਕੋਟਲਾ ਦੇ ਫੋਨ ਨੰਬਰ 01672-232100 ਨਾਲ ਸੰਪਰਕ ਕਰਨ ਬਿਨੇਕਾਰ ਮਾਲੇਰਕੋਟਲਾ 17 ਅਗਸਤ : ਮਹਿਲਾ ਅਤੇ ਬਾਲ ਵਿਕਾਸ ਮੰਤਰਾਲੇ ਨੇ ਪ੍ਰਧਾਨ ਮੰਤਰੀ ਰਾਸ਼ਟਰੀ ਬਾਲ ਪੁਰਸਕਾਰ ਲਈ ਬਿਨੈ ਮੰਗੇ ਹਨ, ਜਿਨ੍ਹਾਂ ਦੀ ਆਖਰੀ ਮਿਤੀ 31....
ਪਟਿਆਲਾ ਜ਼ਿਲ੍ਹੇ 'ਚ ਯੂਰੀਆ ਦੀ ਕੋਈ ਕਮੀ ਨਹੀਂ-ਡਿਪਟੀ ਕਮਿਸ਼ਨਰ
ਖੇਤੀਬਾੜੀ ਵਿਭਾਗ ਨੂੰ ਝੋਨੇ ਦੀ ਫ਼ਸਲ ਲਈ ਲੋੜੀਂਦਾ ਯੂਰੀਆ ਮੁਹੱਈਆ ਕਰਵਾਉਣ ਦੇ ਨਿਰਦੇਸ਼ ਪਟਿਆਲਾ, 17 ਅਗਸਤ : ਡਿਪਟੀ ਕਮਿਸ਼ਨਰ ਪਟਿਆਲਾ ਸਾਕਸ਼ੀ ਸਾਹਨੀ ਨੇ ਦੱਸਿਆ ਹੈ ਕਿ ਜ਼ਿਲ੍ਹੇ ਅੰਦਰ ਯੂਰੀਆ ਲੋੜੀਂਦੀ ਮਾਤਰਾ ਵਿੱਚ ਉਪਲਬੱਧ ਹੈ ਅਤੇ ਮੁੱਖ ਮੰਤਰੀ ਭਗਵੰਤ ਮਾਨ ਦੀਆਂ ਹਦਾਇਤਾਂ ਮੁਤਾਬਕ ਕਿਸਾਨਾਂ ਨੂੰ ਝੋਨੇ ਦੀ ਫ਼ਸਲ ਲਈ ਲੋੜੀਂਦਾ ਯੂਰੀਆ ਮੁਹੱਈਆ ਕਰਵਾਇਆ ਜਾਵੇਗਾ। ਡਿਪਟੀ ਕਮਿਸ਼ਨਰ ਨੇ ਏ.ਡੀ.ਸੀ. (ਦਿਹਾਤੀ ਵਿਕਾਸ) ਅਨੁਪ੍ਰਿਤਾ ਜੌਹਲ ਤੇ ਖੇਤੀਬਾੜੀ ਅਫ਼ਸਰ ਅਵਨਿੰਦਰ ਮਾਨ ਸਮੇਤ ਹੋਰ ਅਧਿਕਾਰੀਆਂ ਨਾਲ....
ਕ੍ਰਿਸ਼ੀ ਵਿਗਿਆਨ ਕੇਂਦਰ ਵਿਖੇ ਦੁਧਾਰੂ ਪਸ਼ੂਆਂ ਦੇ ਪ੍ਰਬੰਧਨ ਬਾਰੇ ਜਾਗਰੂਕਤਾ ਕੈਂਪ ਲਗਾਇਆ
ਪਟਿਆਲਾ, 17 ਅਗਸਤ : ਕ੍ਰਿਸ਼ੀ ਵਿਗਿਆਨ ਕੇਂਦਰ ਵਿਖੇ ਅੱਜ ਦੁਧਾਰੂ ਪਸ਼ੂਆਂ ਦੇ ਪ੍ਰਬੰਧਨ ਵਿਸ਼ੇ ’ਤੇ ਇੱਕ ਰੋਜ਼ਾ ਕਿਸਾਨ ਜਾਗਰੂਕਤਾ ਕੈਂਪ ਲਗਾਇਆ ਗਿਆ। ਇਹ ਕੈਂਪ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਜਲਵਾਯੂ ਪਰਿਵਰਤਨ ਅਤੇ ਖੇਤੀ ਮੌਸਮ ਵਿਭਾਗ ਦੇ ਸਹਿਯੋਗ ਨਾਲ ਆਯੋਜਿਤ ਕੀਤਾ ਗਿਆ। ਇਸ ਮੌਕੇ ਆਏ ਹੋਏ ਮਹਿਮਾਨਾਂ ਦਾ ਸਵਾਗਤ ਕਰਦਿਆਂ ਡਾ. ਗੁਰਉਪਦੇਸ਼ ਕੌਰ, ਇੰਚਾਰਜ, ਕੇ.ਵੀ.ਕੇ. ਪਟਿਆਲਾ ਨੇ ਰੋਜ਼ਾਨਾ ਜੀਵਨ ਵਿੱਚ ਜਲਵਾਯੂ ਪਰਿਵਰਤਨ ਦੇ ਹਾਨੀਕਾਰਕ ਪ੍ਰਭਾਵਾਂ ਤੋਂ ਬਚਣ ਦੇ ਨੁਕਤੇ ਹਾਜ਼ਰੀਨ ਨਾਲ ਸਾਂਝੇ ਕੀਤੇ....
ਜ਼ਿਲ੍ਹਾ ਮੈਜਿਸਟ੍ਰੇਟ ਵੱਲੋਂ ਪਟਿਆਲਾ ਜ਼ਿਲ੍ਹੇ 'ਚ ਆਇਲਸ, ਕੰਸਲਟੈਂਸੀ, ਟ੍ਰੈਵਲ ਏਜੰਟ ਦਾ ਕੰਮ ਕਰਨ ਵਾਲੇ 35 ਲਾਇਸੈਂਸ ਧਾਰਕਾਂ ਨੂੰ ਲਾਇਸੈਂਸ ਨਵਿਆਉਣ ਲਈ 10 ਦਿਨਾਂ ਦੀ ਮੋਹਲਤ
10 ਦਿਨਾਂ ਦਰਮਿਆਨ ਲਾਇਸੈਂਸ ਰਿਨਿਊ ਨਾ ਕਰਵਾਉਣ ਵਾਲਿਆਂ ਦੇ ਲਾਇਸੈਂਸ ਪੱਕੇ ਰੱਦ ਕੀਤੇ ਜਾਣਗੇ-ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਜਗਜੀਤ ਸਿੰਘ ਪਟਿਆਲਾ, 17 ਅਗਸਤ : ਜ਼ਿਲ੍ਹਾ ਮੈਜਿਸਟ੍ਰੇਟ-ਕਮ-ਡਿਪਟੀ ਕਮਿਸ਼ਨਰ ਪਟਿਆਲਾ ਦਫ਼ਤਰ ਵੱਲੋਂ ਇੱਕ ਹੁਕਮ ਜਾਰੀ ਕਰਦਿਆਂ ਜ਼ਿਲ੍ਹੇ ਅੰਦਰ ਆਇਲਸ, ਕੰਸਲਟੈਂਸੀ, ਟ੍ਰੈਵਲ ਏਜੰਟ ਆਦਿ ਦਾ ਕੰਮ ਕਰਨ ਵਾਲੇ 35 ਲਾਇਸੈਂਸ ਧਾਰਕਾਂ ਨੂੰ ਆਪਣੇ ਲਾਇਸੈਂਸ ਨਵਿਆਉਣ ਲਈ 10 ਦਿਨਾਂ ਦੀ ਹੋਰ ਮੋਹਲਤ ਦਿੱਤੀ ਹੈ। ਵਧੀਕ ਜ਼ਿਲ੍ਹਾ ਮੈਜਿਸਟ੍ਰੇਟ-ਕਮ-ਵਧੀਕ ਡਿਪਟੀ ਕਮਿਸ਼ਨਰ (ਜ) ਜਗਜੀਤ ਸਿੰਘ....
ਵਧੀਕ ਡਿਪਟੀ ਕਮਿਸ਼ਨਰ ਵੱਲੋਂ ਆਰਮੀ ਭਰਤੀ ਰੈਲੀ ਦੀਆਂ ਤਿਆਰੀਆਂ ਦਾ ਜਾਇਜ਼ਾ
ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਸਾਰੇ ਲੋੜੀਂਦੇ ਪ੍ਰਬੰਧ ਮੁਕੰਮਲ : ਜਗਜੀਤ ਸਿੰਘ ਛੇ ਜ਼ਿਲ੍ਹਿਆਂ ਦੇ 5 ਹਜ਼ਾਰ ਉਮੀਦਵਾਰ ਭਰਤੀ ਰੈਲੀ 'ਚ ਹੋਣਗੇ ਸ਼ਾਮਲ: ਭਰਤੀ ਡਾਇਰੈਕਟਰ ਛੇ ਜ਼ਿਲ੍ਹਿਆਂ ਦੇ ਨੌਜਵਾਨਾਂ ਲਈ ਫ਼ੌਜ 'ਚ ਭਰਤੀ ਰੈਲੀ 21 ਅਗਸਤ ਤੋਂ ਹੋਵੇਗੀ ਸ਼ੁਰੂ ਪਟਿਆਲਾ, 17 ਅਗਸਤ : ਪਟਿਆਲਾ ਵਿਖੇ ਭਾਰਤੀ ਫ਼ੌਜ ਵੱਲੋਂ ਪੰਜਾਬ ਦੇ 6 ਜ਼ਿਲ੍ਹਿਆਂ, ਸੰਗਰੂਰ, ਮਾਨਸਾ, ਬਰਨਾਲਾ, ਪਟਿਆਲਾ, ਮਾਲੇਰਕੋਟਲਾ ਅਤੇ ਫ਼ਤਿਹਗੜ੍ਹ ਸਾਹਿਬ ਦੇ ਨੌਜਵਾਨਾਂ ਲਈ 21 ਅਗਸਤ ਤੋਂ ਸ਼ੁਰੂ ਕੀਤੀ ਜਾ ਰਹੀ ਭਰਤੀ ਲਈ ਜ਼ਿਲ੍ਹਾ ਪ੍ਰਸ਼ਾਸਨ ਨੇ ਫ਼ੌਜ....