ਪ੍ਰੋ. ਗੁਰਭਜਨ ਸਿੰਘ ਗਿੱਲ ਤੇ ਹੋਰ ਲੇਖਕਾਂ ਵੱਲੋਂ ਅਫ਼ਸੋਸ ਦਾ ਪ੍ਰਗਟਾਅ ਲੁਧਿਆਣਾ, 18 ਮਈ : ਪੰਜਾਬੀ ਸਾਹਿੱਤ ਅਕਾਡਮੀ ਲੁਧਿਆਣਾ ਦੇ ਸਰਪ੍ਰਸਤ ਕਰਮਜੀਤ ਸਿੰਘ ਬੁੱਟਰ ਦੇ ਮਾਤਾ ਜੀ ਸਰਦਾਰਨੀ ਬਲਜੀਤ ਕੌਰ ਬੁੱਟਰ ਸੁਪਤਨੀ ਸਵਰਗੀ ਸ੍ਰ ਗੁਰਚਰਨ ਸਿੰਘ ਬੁੱਟਰ ਅਕਾਲ ਚਲਾਣਾ ਕਰ ਗਏ ਹਨ। ਉਹ ਪੰਜਾਬੀ ਨਾਵਲਕਾਰ ਸਵਰਗੀ ਸਃ ਇੰਦਰ ਸਿੰਘ ਖ਼ਾਮੋਸ਼ ਸਮੇਤ ਉਹ ਛੇ ਭਰਾਵਾਂ ਦੀ ਸਭ ਤੋਂ ਨਿੱਕੀ ਭੈਣ ਸੀ। ਮਾਤਾ ਬਲਜੀਤ ਕੌਰ ਬੁੱਟਰ ਨਮਿਤ ਪਾਠ ਦਾ ਭੋਗ ਤੇ ਅੰਤਿਮ ਅਰਦਾਸ 25 ਮਈ 2023 ਨੂੰ ਪਿੰਡ ਨੱਥੋਵਾਲ ਦੇ....
ਮਾਲਵਾ
ਲੁਧਿਆਣਾ, 18 ਮਈ : ਲੁਧਿਆਣਾ ਤੋਂ 'ਆਪ' ਦੇ ਸੰਸਦ ਮੈਂਬਰ (ਰਾਜ ਸਭਾ) ਸੰਜੀਵ ਅਰੋੜਾ ਨੇ ਰੇਲਵੇ ਵੱਲੋਂ ਦੱਸਿਆ ਗਿਆ ਹੈ ਕਿ ਲੁਧਿਆਣਾ ਰੇਲਵੇ ਸਟੇਸ਼ਨ ਦੇ ਵੱਡੇ ਪੱਧਰ 'ਤੇ ਅਪਗ੍ਰੇਡੇਸ਼ਨ ਦਾ ਕੰਮ ਤੇਜ਼ੀ ਨਾਲ ਚੱਲ ਰਿਹਾ ਹੈ, ਤਾਂ ਜੋ ਸਮਾਂ ਸੀਮਾ ਦੇ ਅੰਦਰ ਸਾਰਾ ਕੁਝ ਕੀਤਾ ਜਾਣਾ ਚਾਹੀਦਾ ਹੈ। ਇਹ ਪ੍ਰੋਜੈਕਟ 2 ਅਗਸਤ, 2025 ਤੱਕ ਪੂਰਾ ਕੀਤਾ ਜਾਣਾ ਹੈ। ਪ੍ਰੋਜੈਕਟ ਦੀ ਲਾਗਤ 528.95 ਕਰੋੜ ਰੁਪਏ ਹੈ ਅਤੇ ਕੰਮ 2 ਫਰਵਰੀ, 2023 ਨੂੰ ਸ਼ੁਰੂ ਕੀਤਾ ਗਿਆ ਸੀ। ਅਰੋੜਾ ਨੇ ਅੱਜ ਇੱਥੇ ਇੱਕ ਬਿਆਨ ਵਿੱਚ....
ਬਿਜਲੀ ਮੰਤਰੀ ਹਰਭਜਨ ਸਿੰਘ ਈ.ਟੀ.ਓ. 22 ਮਈ ਨੂੰ ਰੱਖਣਗੇ ਨੀਂਹ ਪੱਥਰ ਜਗਰਾਉਂ, 18 ਮਈ : ਹਲਕਾ ਜਗਰਾਉਂ ਦੇ ਵਿਧਾਇਕ ਬੀਬੀ ਸਰਵਜੀਤ ਕੌਰ ਮਾਣੂੰਕੇ ਲਗਾਤਾਰ ਸਖਤ ਮਿਹਨਤ ਅਤੇ ਉਪਰਾਲੇ ਕਰਕੇ ਬੇਟ ਇਲਾਕੇ ਦੇ ਲੋਕਾਂ ਨੂੰ ਬਿਜਲੀ ਸਪਲਾਈ ਦੀ ਘੱਟ ਵੋਲਟੇਜ਼ ਦੀ ਸਮੱਸਿਆ ਤੋਂ ਨਿਯਾਤ ਦਿਵਾਉਣ ਲਈ ਬਿਜਲੀ ਦੇ ਨਵੇਂ 66 ਕੇਵੀ ਗਰਿੱਡ ਦੀ ਸੌਗ਼ਾਤ ਦੇਣ ਜਾ ਰਹੇ ਹਨ ਅਤੇ ਇਸ ਦਾ ਨੀਂਹ ਪੱਥਰ ਬੇਟ ਇਲਾਕੇ ਦੇ ਪਿੰਡ ਗਿੱਦੜਵਿੰਡੀ ਵਿਖੇ 22 ਮਈ ਦਿਨ ਸੋਮਵਾਰ ਨੂੰ ਪੰਜਾਬ ਦੇ ਬਿਜਲੀ ਮੰਤਰੀ ਹਰਭਜਨ ਸਿੰਘ ਈ.ਟੀ.ਓ....
ਐੱਸ ਏ ਐੱਸ ਨਗਰ, 18 ਮਈ : ਪੰਜਾਬ ਸਕੂਲ ਸਿੱਖਿਆ ਬੋਰਡ ਕਰਮਚਾਰੀ ਐਸੋਸੀਏਸ਼ਨ ਦੇ ਮੀਤ ਪ੍ਰਧਾਨ ਬਲਜਿੰਦਰ ਸਿੰਘ ਬਰਾੜ ਅਤੇ ਸਕੱਤਰ ਸੁਖਚੈਨ ਸਿੰਘ ਸੈਣੀ ਨੇ ਜਾਣਕਾਰੀ ਦਿੰਦਿਆ ਦੱਸਿਆ ਕਿ ਅੱਜ ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੂੰ ਮਿਲ ਕੇ ਬੋਰਡ ਦੇ ਵਿੱਤੀ ਹਾਲਾਤਾ ਸਬੰਧੀ ਜਾਣੂ ਕਰਵਾਇਆ ਗਿਆ ਕਿ ਬੋਰਡ ਦੇ ਬੋਰਡ ਵਿੱਤੀ ਹਾਲਾਤ ਇਨ੍ਹੇ ਨਾਜੂਕ ਹਨ ਕਿ ਬੋਰਡ ਦੇ ਇਤਿਹਾਸ ਵਿੱਚ ਪਹਿਲੀ ਵਾਰ ਹੋਇਆ ਹੈ ਕਿ ਪੈਨਸ਼ਨਰਾਂ ਨੂੰ ਹਲੇ ਤੱਕ ਪੈਨਸ਼ਨ ਵੀ ਨਹੀਂ ਦਿੱਤੀ ਗਈ, ਬੋਰਡ ਕੋਲ ਰੋਜ਼ਾਨਾ ਦੇ ਖਰਚੇ....
ਡੀ.ਸੀ. ਨੇ ਅਗਾਊਂ ਪ੍ਰਬੰਧਾਂ ਸਬੰਧੀ ਪੁਲੀਸ, ਬੀ.ਐਸ.ਐਫ. ਤੇ ਫੌਜ ਦੇ ਅਧਿਕਾਰੀਆਂ ਨਾਲ ਕੀਤੀ ਮੀਟਿੰਗ ਫਿਰੋਜ਼ਪੁਰ, 18 ਮਈ : ਪੰਜਾਬ ਦੇ ਰਾਜਪਾਲ ਸ੍ਰੀ ਬਨਵਾਰੀ ਲਾਲ ਪੁਰੋਹਿਤ ਦੀ ਫਿਰੋਜ਼ਪੁਰ ਆਮਦ ਦੀ ਤਿਆਰੀਆਂ ਦਾ ਜਾਇਜ਼ਾ ਲੈਣ ਲਈ ਡਿਪਟੀ ਕਮਿਸ਼ਨਰ ਸ੍ਰੀ ਰਾਜੇਸ਼ ਧੀਮਾਨ ਵੱਲੋਂ ਪੁਲੀਸ, ਬੀ.ਐਸ.ਐਫ਼. ਅਤੇ ਫ਼ੌਜ ਦੇ ਅਧਿਕਾਰੀਆਂ ਨਾਲ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਵਿਸ਼ੇਸ਼ ਮੀਟਿੰਗ ਕੀਤੀ ਗਈ। ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਨੇ ਜ਼ਿਲ੍ਹਾ ਪੁਲੀਸ ਮੁਖੀ, ਫ਼ੌਜ, ਬੀ.ਐਸ.ਐਫ਼ ਅਤੇ ਹੋਰਨਾਂ ਸਬੰਧਤ ਵਿਭਾਗਾਂ....
ਪਟਿਆਲਾ, 18 ਮਈ : ਪੰਜਾਬ ਭਾਜਪਾ ਮੀਤ ਪ੍ਰਧਾਨ ਅਤੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਸਪੁੱਤਰੀ, ਜੈ ਇੰਦਰ ਕੌਰ ਨੇ ਗੁਰਦਾਸਪੁਰ ਵਿਖੇ ਪ੍ਰਦਰਸ਼ਨ ਕਰ ਰਹੀ ਔਰਤਾਂ ਅਤੇ ਕਿਸਾਨਾਂ ਨਾਲ ਮਾਰਕੁੱਟ ਕਰਨ ਲਈ ਪੰਜਾਬ ਪੁਲਿਸ ਅਤੇ ਪੰਜਾਬ ਸਰਕਾਰ ਦੀ ਸਖ਼ਤ ਸ਼ਬਦਾਂ ਵਿੱਚ ਨਿੰਦਾ ਕੀਤੀ। ਇੱਥੇ ਜਾਰੀ ਇੱਕ ਬਿਆਨ ਵਿੱਚ ਜੈ ਇੰਦਰ ਕੌਰ ਨੇ ਕਿਹਾ, “ਕੱਲ ਗੁਰਦਾਸਪੁਰ ਜ਼ਿਲ੍ਹੇ ਦੇ ਭਾਂਬਰੀ ਪਿੰਡ ਵਿਖੇ ਆਪਣੀ ਜ਼ਮੀਨ ਦੇ ਸਰਕਾਰ ਵਲੋਂ ਵਾਜਬ ਮੁੱਲ ਨਾ ਮਿਲਣ ਨੂੰ ਲੈਕੇ ਸ਼ਾਂਤਮਈ ਢੰਗ ਨਾਲ ਪ੍ਰਦਰਸ਼ਨ....
ਰੂਪਨਗਰ, 18 ਮਈ : ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਜ਼ਿਲ੍ਹਾ ਰੂਪਨਗਰ ਅਧੀਨ ਪੈਂਦੀ ਬੇਲਾ-ਬਹਿਰਾਮਪੁਰ ਸੜਕ ਨੂੰ 4.80 ਕਰੋੜ ਰੁਪਏ ਦੀ ਲਾਗਤ ਨਾਲ ਚੌੜਾ ਅਤੇ ਮਜ਼ਬੂਤ ਕਰੇਗੀ। ਇਹ ਜਾਣਕਾਰੀ ਦਿੰਦਿਆਂ ਪੰਜਾਬ ਦੇ ਲੋਕ ਨਿਰਮਾਣ ਮੰਤਰੀ ਸ. ਹਰਭਜਨ ਸਿੰਘ ਈ.ਟੀ.ਓ. ਨੇ ਦੱਸਿਆ ਕਿ ਸੂਬਾ ਸਰਕਾਰ ਵੱਲੋਂ ਨਬਾਰਡ-28 ਸਕੀਮ ਅਧੀਨ ਬੇਲਾ-ਬਹਿਰਾਮਪੁਰ ਸੜਕ (ਓ.ਡੀ.ਆਰ-07) ਨੂੰ ਚੌੜਾ ਅਤੇ ਮਜ਼ਬੂਤ ਕਰਨ ਦਾ ਕੰਮ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਇਸ ਸੜਕ ਦੀ ਲੰਬਾਈ 8.05 ਕਿਲੋਮੀਟਰ ਹੈ....
ਕਿਸ਼ਨਪੁਰਾ ਕਲਾਂ, 18 ਮਈ (ਗੁਰਮੇਲ ਸਿੰਘ ਕਲਸੀ) : ਜਲੰਧਰ ਜ਼ਿਮਨੀ ਚੋਣ ਸੁਸ਼ੀਲ ਰਿੰਕੂ ਦੀ ਹੋਈ ਸ਼ਾਨਦਾਰ ਜਿੱਤ ਤੇ ਪਿੰਡ ਕਿਸ਼ਨਪੁਰਾ ਕਲਾਂ ਦੇ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਅਤੇ ਸਵ ਜਥੇਦਾਰ ਕੁਲਦੀਪ ਸਿੰਘ ਢੋਸ ਦੇ ਨਜ਼ਦੀਕੀ ਸਾਥੀ ਤੇ ਹਲਕਾ ਵਿਧਾਇਕ ਦਵਿੰਦਰਜੀਤ ਸਿੰਘ ਲਾਡੀ ਢੋਸ ਦੇ ਸੱਜੀ ਬਾਂਹ ਤੇ ਵਫ਼ਾਦਾਰ ਸਿਪਾਹੀ ਭਗਵਾਨ ਸਿੰਘ ਮਾਹਨਾ ਦੇ ਗ੍ਰਹਿ ਵਿਖੇ ਲੱਡੂ ਵੰਡੇ ਗਏ। ਜਿਸ ਚ ਸੀਨੀਅਰ ਆਗੂ ਸਤਵੰਤ ਸਿੰਘ ਸੱਤੂ ਬਰਾੜ ਡੇਅਰੀ ਵਾਲੇ, ਸੀਨੀਅਰ ਆਗੂ ਬਾਈ ਛਿੰਦਰ, ਨਿਰਮਲ ਸਿੰਘ ਔਲਖ ਆਦਿ....
ਚਲਾਨ ਪੇਸ਼ ਕਰਨ ਵਿੱਚ ਦੇਰੀ ਲਈ ਸਬੰਧਿਤ ਐਸ.ਐਚ.ਓ ਜ਼ਿੰਮੇਵਾਰ ਹੋਵੇਗਾ: ਆਸ਼ਿਕਾ ਜੈਨ ਹੁਣ ਤੱਕ 23 ਐਫ.ਆਈ.ਆਰ ਦਰਜ਼,20 ਗੱਡੀਆਂ ਜ਼ਬਤ ਤੇ ਜੁਰਮਾਨੇ ਵਜੋ 27.50 ਲੱਖ ਦੀ ਵਸੂਲੀ ਕੀਤੀ ਐਸ.ਏ.ਐਸ ਨਗਰ 18 ਮਈ : ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਗੈਰ ਕਾਨੂੰਨੀ ਮਾਇਨਿੰਗ ਵਿਰੁੱਧ ਸ਼ੁਰੂ ਕੀਤੀ ਮੁਹਿੰਮ ਨੂੰ ਹੋਰ ਸਖ਼ਤੀ ਨਾਲ ਲਾਗੂ ਕਰਨ ਲਈ ਮਾਇਨਿੰਗ ਅਤੇ ਪੁਲਿਸ ਵਿਭਾਗ ਦੇ ਅਧਿਕਾਰੀਆਂ ਨੂੰ ਨਿਰਦੇਸ਼ ਜ਼ਾਰੀ ਕੀਤੇ ਹਨ । ਅੱਜ ਸਥਾਨਿਕ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿੱਚ ਇੱਕ ਮੀਟਿੰਗ ਦੌਰਾਨ ਉਨ੍ਹਾਂ ਨੇ....
ਮੁੱਲਾਂਪੁਰ ਦਾਖਾ, 17 ਮਈ (ਸਤਵਿੰਦਰ ਸਿੰਘ ਗਿੱਲ) : ਪਿਛਲੇ ਕਰੀਬ ਦੋ ਮਹੀਨਿਆਂ ਤੋ ਹਲਕੇ ਦਾਖੇ ਦੇ ਵੱਡੀ ਗਿਣਤੀ ਮੋਹਤਵਰ ਲੋਕ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਰਹੇ ਹਨ ਜਿਸ ਨਾਲ ਜਿੱਥੇ ਹਲਕੇ ਦਾਖੇ ਵਿੱਚ ਆਮ ਆਦਮੀ ਪਾਰਟੀ ਮਜ਼ਬੂਤ ਹੋ ਰਹੀ ਹੈ ਉਥੇ ਹਲਕਾ ਇੰਚਾਰਜ ਡਾਕਟਰ ਕੇ ਐਨ ਐਸ ਕੰਗ ਦਾ ਵੀ ਸਿਆਸੀ ਕੱਦ ਹੋਰ ਉੱਚਾ ਹੋ ਰਿਹਾ ਹੈ ਇਹਨਾ ਸ਼ਬਦਾਂ ਦਾ ਪ੍ਰਗਟਾਵਾ ਪਿੰਡ ਮਾਜਰੀ ਤੋ ਆਪ ਆਗੂ ਮੋਹਣ ਸਿੰਘ ਨੇ ਗੱਲਬਾਤ ਕਰਦਿਆਂ ਕੀਤਾ। ਸੀਨੀਅਰ ਆਪ ਆਗੂ ਮੋਹਣ ਸਿੰਘ ਨੇ ਦੱਸਿਆ ਕਿ ਪਿਛਲੇ ਦਿਨੀਂ ਉਸ....
ਕੈਪਟਨ ਅਜੈ ਸਿੰਘ ਯਾਦਵ ਨੂੰ ਬਾਬਾ ਬੰਦਾ ਸਿੰਘ ਬਹਾਦਰ ਯਾਦਗਾਰੀ ਐਵਾਰਡ ਨਾਲ ਬਾਵਾ ਨੇ ਕੀਤਾ ਸਨਮਾਨਿਤ ਮੋਦੀ ਦੇ ਰਾਜ 'ਚ ਪਛੜੀਆਂ ਸ਼੍ਰੇਣੀਆਂ ਨਾਲ ਵਿਤਕਰਾ ਹੋ ਰਿਹਾ ਹੈ : ਕੈਪਟਨ ਲੁਧਿਆਣਾ, 17 ਮਈ : ਓ.ਬੀ.ਸੀ. ਵਿਭਾਗ ਦੇ ਏ.ਆਈ.ਸੀ.ਸੀ. ਦੇ ਨੈਸ਼ਨਲ ਚੇਅਰਮੈਨ ਕੈਪਟਨ ਅਜੈ ਸਿੰਘ ਯਾਦਵ ਦਾ ਚੰਡੀਗੜ੍ਹ ਆਉਣ 'ਤੇ ਕਾਂਗਰਸੀ ਵਰਕਰਾਂ ਨੇ ਭਰਵਾਂ ਸਵਾਗਤ ਕੀਤਾ। ਇਸ ਸਮੇਂ ਏ.ਆਈ.ਸੀ.ਸੀ. ਦੇ ਕੋਆਰਡੀਨੇਟਰ ਇੰਚਾਰਜ ਪੰਜਾਬ (ਓ.ਬੀ.ਸੀ.) ਕ੍ਰਿਸ਼ਨ ਕੁਮਾਰ ਬਾਵਾ ਸੀਨੀਅਰ ਕਾਂਗਰਸੀ ਨੇਤਾ ਨੇ ਕੈਪਟਨ ਅਜੈ ਸਿੰਘ....
ਢੋਆ-ਢੁਆਈ ਸਮੇਂ ਰੇਤੇ ਨੂੰ ਤਿਰਪਾਲ ਨਾਲ ਢੱਕ ਕੇ ਚੱਲਣਾ ਲਾਜ਼ਮੀ ਪੈਟਰੋਲ ਪੰਪ, ਐਲ.ਪੀ.ਜੀ. ਗੈਸ ਏਜੰਸੀਆ, ਮੈਰਿਜ ਪੈਲੇਸ, ਮਾਲਜ ਅਤੇ ਮਨੀ ਐਕਸਚੇਜ ਦਫਤਰਾਂ 'ਚ ਸੀ.ਸੀ.ਟੀ.ਵੀ. ਕੈਮਰੇ ਲਗਾਏ ਜਾਣ ਸਮੂਹ ਸ਼ਰਾਬ ਦੇ ਠੇਕਿਆਂ, ਰੇਹੜੀਆਂ, ਫੜੀਆਂ, ਢਾਬਿਆਂ ਅਤੇ ਆਮ ਦੁਕਾਨਾਂ ਦੇ ਬਾਹਰ ਖੁਲੇਆਮ ਜਨਤਕ ਥਾਵਾਂ 'ਤੇ ਸ਼ਰਾਬ ਪੀਣ ਦੀ ਵੀ ਮਨਾਹੀ ਲੁਧਿਆਣਾ, 17 ਮਈ : ਸੰਯੁਕਤ ਕਮਿਸ਼ਨਰ ਪੁਲਿਸ, ਸਿਟੀ-ਕਮ-ਸਥਾਨਕ ਲੁਧਿਆਣਾ ਸੌਮਿਆ ਮਿਸ਼ਰਾ ਨੇ ਜ਼ਾਬਤਾ ਫੌਜਦਾਰੀ ਸੰਘਤਾ 1973 (1974 ਦਾ ਐਕਟ ਨੰ 2) ਦੀ ਧਾਰਾ 144....
ਲੁਧਿਆਣਾ, 17 ਮਈ : ਪੀ.ਏ.ਯੂ. ਦੇ ਕੀਟ ਵਿਗਿਆਨ ਵਿਭਾਗ ਨੇ ਲਾਖ ਦੇ ਕੀੜੇ ਸੰਬੰਧੀ ਦੂਜਾ ਰਾਸ਼ਟਰੀ ਦਿਹਾੜਾ ਮਨਾਇਆ | ਇਸ ਸਮਾਗਮ ਦਾ ਉਦੇਸ਼ ਲਾਖ ਦੇ ਕੀੜੇ ਸੰਬੰਧੀ ਜਾਣਕਾਰੀ ਦੇ ਕੇ ਇਸ ਦੀ ਸਮਾਜ-ਆਰਥਕ ਮਹੱਤਤਾ ਤੋਂ ਵਿਦਿਆਰਥੀਆਂ ਨੂੰ ਜਾਣੂ ਕਰਾਉਣਾ ਸੀ | ਇਹ ਸਮਾਗਮ ਆਈ ਸੀ ਏ ਆਰ ਦੇ ਨੈਸ਼ਨਲ ਇੰਸਟੀਚਿਊਟ ਆਫ਼ ਸੈਕੰਡਰੀ ਐਗਰੀਕਲਚਰ (ਰਾਂਚੀ) ਦੀ ਸਹਾਇਤਾ ਨਾਲ ਲਾਖ ਦੇ ਕੀੜੇ ਦੇ ਜੀਨ ਸਰੋਤਾਂ ਦੀ ਸੰਭਾਲ ਦੇ ਪ੍ਰੋਜੈਕਟ ਵਜੋਂ ਕਰਵਾਇਆ ਗਿਆ | ਇਸ ਸਮਾਗਮ ਵਿੱਚ ਅੰਡਰ ਗ੍ਰੈਜੂਏਟ ਤੇ ਪੋਸਟ ਗ੍ਰੈਜੂਏਟ....
ਕਿਸਾਨ ਵੀਰਾਂ ਨੂੰ ਅਪੀਲ ਕਰਦਿਆਂ ਕਿਹਾ! ਪਨੀਰੀ ਦੀ ਬਿਜਾਈ ਨਿਰਧਾਰਿਤ ਸਮੇਂ ਨੂੰ ਧਿਆਨ 'ਚ ਰੱਖਦਿਆਂ ਹੀ ਕੀਤੀ ਜਾਵੇ ਕਿਸਾਨ ਕਣਕ ਦੀ ਨਾੜ ਨੂੰ ਅੱਗ ਨਾ ਲਗਾਉਣ, ਵਾਤਾਵਰਣ ਪਲੀਤ ਹੋਣ ਦੇ ਨਾਲ ਮਿੱਟੀ ਦੀ ਸਿਹਤ 'ਤੇ ਵੀ ਪੈਂਦਾ ਹੈ ਮਾੜਾ ਪ੍ਰਭਾਵ : ਨਰਿੰਦਰ ਸਿੰਘ ਬੈਨੀਪਾਲ ਲੁਧਿਆਣਾ, 17 ਮਈ : ਜ਼ਿਲ੍ਹੇ ਦੇ ਮੁੱਖ ਖੇਤੀਬਾੜੀ ਅਫਸਰ, ਡਾ. ਨਰਿੰਦਰ ਸਿੰਘ ਬੈਨੀਪਾਲ ਵਲੋਂ ਜਾਣਕਾਰੀ ਦਿੰਦਿਆਂ ਦੱਸਿਆ ਗਿਆ ਕਿ ਪੰਜਾਬ ਸਰਕਾਰ ਵੱਲੋਂ ਝੋਨੇ ਦੀ ਬਿਜਾਈ ਲਈ ਪੰਜਾਬ ਨੂੰ ਚਾਰ ਭਾਗਾਂ ਵਿੱਚ ਵੰਡਿਆਂ ਗਿਆ ਹੈ।....
ਲੁਧਿਆਣਾ, 17 ਮਈ : ਨਗਰ ਨਿਗਮ ਕਮਿਸ਼ਨਰ ਡਾ. ਸ਼ੇਨਾ ਅਗਰਵਾਲ, ਜ਼ੋਨਲ ਕਮਿਸ਼ਨਰ ਕੁਲਪ੍ਰੀਤ ਸਿੰਘ ਅਤੇ ਸਿਹਤ ਅਫਸਰ ਵਿਪਲ ਮਲਹੌਤਰਾ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਉਲੀਕੇ ਗਏ ਸਫ਼ਾਈ ਅਭਿਆਨ ਦੀ ਸ਼ੁਰੂਆਤ ਵਾਰਡ ਨੰਬਰ 29 ਵਿੱਚ ਵਿਧਾਇਕ ਰਾਜਿੰਦਰਪਾਲ ਕੌਰ ਛੀਨਾ ਵੱਲੋਂ ਕੀਤੀ ਗਈ। ਇਸ ਮੁਹਿੰਮ ਦੌਰਾਨ ਇੰਦਰਾ ਕਲੋਨੀ ਪਾਰਕ, ਮੇਨ ਢਾਬਾ ਰੋਡ, 33 ਫੁੱਟਾ ਰੋਡ ਆਦਿ ਦੀ ਸਫਾਈ ਕਰਵਾਈ ਗਈ। ਵਿਧਾਇਕ ਛੀਨਾ ਵਲੋਂ ਇਲਾਕੇ ਦੇ ਵਸਨੀਕਾਂ ਨੂੰ ਅਪੀਲ ਕਰਦਿਆਂ ਕਿਹਾ ਆਪਣਾ ਆਲ਼ੇ ਦੁਆਲੇ ਨੂੰ ਸਾਫ ਰੱਖਿਆ ਜਾਵੇ ਅਤੇ....