ਪਟਿਆਲਾ, 15 ਮਈ : ਪੰਜਾਬ ਸਰਕਾਰ ਵੱਲੋਂ ਸੂਬੇ ਦੇ ਲੋਕਾਂ ਨੂੰ ਬਿਹਤਰ ਸਿਹਤ ਸਹੂਲਤਾਂ ਪ੍ਰਦਾਨ ਕਰਨ ਲਈ ਲਗਾਤਾਰ ਯਤਨ ਕੀਤੇ ਜਾ ਰਹੇ ਹਨ ਜਿਸ ਤਹਿਤ ਕੈਂਸਰ ਵਰਗੀ ਨਾ ਮੁਰਾਦ ਬਿਮਾਰੀ ਦੇ ਇਲਾਜ ਲਈ ਮੁੱਖ ਮੰਤਰੀ ਕੈਂਸਰ ਰਾਹਤ ਯੋਜਨਾਂ ਤਹਿਤ ਪਟਿਆਲਾ ਜ਼ਿਲ੍ਹੇ ਦੇ ਪਿਛਲੇ ਇਕ ਸਾਲ ਦੌਰਾਨ 102 ਕੈਂਸਰ ਦੇ ਮਰੀਜ਼ਾਂ ਦੇ ਇਲਾਜ ਲਈ 67 ਲੱਖ 43 ਹਜ਼ਾਰ 791 ਰੁਪਏ ਦੀ ਵਿੱਤੀ ਸਹਾਇਤਾ ਪ੍ਰਦਾਨ ਕੀਤੀ ਗਈ ਹੈ। ਇਸ ਬਾਰੇ ਜਾਣਕਾਰੀ ਦਿੰਦਿਆ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਦੱਸਿਆ ਕਿ ਇਸ ਸਕੀਮ ਤਹਿਤ ਮਰੀਜ਼ ਨੂੰ....
ਮਾਲਵਾ
ਲੁਧਿਆਣਾ, 14 ਮਈ : ਪੰਜਾਬੀ ਲੋਕ ਵਿਰਾਸਤ ਅਕਾਦਮੀ ਦੇ ਚੇਅਰਮੈਨ ਪ੍ਰੋਃ ਗੁਰਭਜਨ ਸਿੰਘ ਗਿੱਲ ਨੇ ਪੰਜਾਬ ਦੇ ਮੁੱਖ ਮੰਤਰੀ ਸਃ ਭਗਵੰਤ ਸਿੰਘ ਮਾਨ ਦੇ ਨਾਂ ਇੱਕ ਚਿੱਠੀ ਚ ਕਿਹਾ ਹੈ ਕਿ ਉਹ 16 ਨਵੰਬਰ 1915 ਨੂੰ ਫਾਂਸੀ ਚੜ੍ਹੇ ਸੂਰਮੇ ਗਦਰ ਪਾਰਟੀ ਦੇ ਇਨਕਲਾਬੀ ਸ਼ਹੀਦ ਕਰਤਾਰ ਸਿੰਘ ਸਰਾਭਾ ਦੀ ਬਰਸੀ ਮੌਕੇ ਛੁੱਟੀ ਕਰਨ ਦੇ ਫ਼ੈਸਲੇ ਦਾ ਸਵਾਗਤ ਕਰਦਿਆਂ ਕਿਹਾ ਹੈ ਕਿ ਸ਼ਹੀਦ ਕਰਤਾਰ ਸਿੰਘ ਸਰਾਭਾ ਜੀ ਦੇ ਨਾਲ ਏਸੇ ਪਹਿਲੇ ਲਾਹੌਰ ਸਾਜ਼ਿਸ਼ ਕੇਸ ਅਧੀਨ ਉਨ੍ਹਾਂ ਦੇ ਹੋਰ ਛੇ ਸਾਥੀਆਂ ਨੂੰ ਵੀ ਉਸੇ ਦਿਨ ਲਾਹੌਰ....
ਬਾਬਾ ਬੰਦਾ ਸਿੰਘ ਬਹਾਦਰ ਜੀ ਨੇ 700 ਸਾਲ ਦੇ ਮੁਗ਼ਲ ਸਾਮਰਾਜ ਦਾ ਖ਼ਾਤਮਾ ਕੀਤਾ ਅਤੇ ਪਹਿਲੇ ਸਿੱਖ ਲੋਕ ਰਾਜ ਦੀ ਨੀਂਹ ਰੱਖੀ : ਬਾਵਾ ਕਿਸਾਨੀ ਦੇ ਮੁਕਤੀਦਾਤਾ ਦੀ ਯਾਦ 'ਚ ਹਰ ਕਿਸਾਨ ਆਪਣੇ ਘਰ 'ਤੇ ਦੇਸੀ ਘਿਓ ਦਾ ਦੀਵਾ ਬਾਲੇ ਸਰਹਿੰਦ ਦੀ ਇੱਟ ਨਾਲ ਇੱਟ ਖੜਕਾ ਕੇ ਛੋਟੇ ਸਾਹਿਬਜ਼ਾਦਿਆਂ ਦੀ ਵਡਮੁੱਲੀ ਸ਼ਹਾਦਤ ਦਾ ਬਦਲਾ ਲਿਆ ਮੁੱਲਾਂਪੁਰ ਦਾਖਾ, 14 ਮਈ : ਅੱਜ ਬਾਬਾ ਬੰਦਾ ਸਿੰਘ ਬਹਾਦਰ ਭਵਨ ਰਕਬਾ ਤੋਂ ਸਰਹਿੰਦ ਫ਼ਤਿਹ ਦਿਵਸ ਦੇ ਇਤਿਹਾਸਿਕ ਦਿਹਾੜੇ 'ਤੇ "ਵਿਸ਼ਾਲ ਫ਼ਤਿਹ ਮਾਰਚ" ਹਾਥੀ, ਘੋੜੇ, ਬੈਂਡ....
ਰਾਏਕੋਟ, 14 ਮਈ (ਰਘਵੀਰ ਸਿੰਘ ਜੱਗਾ) : ਸੀ.ਬੀ.ਐਸ.ਈ ਬੋਰਡ ਵਲੋਂ ਬੀਤੇ ਦਿਨ ਐਲਾਨੇ ਗਏ ਮੈਟ੍ਰਿਕ ਦੇ ਨਤੀਜ਼ਿਆਂ ਵਿੱਚ ਕਰੀਬੀ ਪਿੰਡ ਆਂਡਲੂ ਦੇ ਐਸ.ਜੀ.ਐਨ.ਡੀ ਕਾਨਵੈਂਟ ਸਕੂਲ ਦੇ ਵਿਦਿਆਰਥੀਆਂ ਦੇ ਸ਼ਾਨਦਾਰ ਪ੍ਰਦਰਸ਼ਨ ਕਾਰਨ ਸਕੂਲ ਦਾ ਨਤੀਜਾ ਸੌ ਫੀਸਦੀ ਰਿਹਾ ਹੈ। ਸਕੂਲ ਕਮੇਟੀ ਦੇ ਚੇਅਰਮੈਨ ਹਰਵਿੰਦਰ ਸਿੰਘ ਰਾਜਾ ਬਰਾੜ ਅਤੇ ਪਿ੍ਰੰਸੀਪਲ ਮੈਡਮ ਸ੍ਰੀਮਤੀ ਰਾਜਵਿੰਦਰ ਕੌਰ ਨੇ ਦੱਸਿਆ ਕਿ ਸਕੂਲ ਦਾ ਨਤੀਜਾ ਹਰ ਸਾਲ ਦੀ ਤਰਾਂ ਸੌ ਫੀਸਦੀ ਰਿਹਾ ਹੈ ਅਤੇ ਵਿਦਿਆਰਥੀਆਂ ਨੇ ਚੰਗੇ ਅੰਕ ਲੈ ਕੇ ਸਕੂਲ ਅਤੇ....
ਰਾਏਕੋਟ, 14 ਮਈ (ਰਘਵੀਰ ਸਿੰਘ ਜੱਗਾ) : ਸੀ.ਬੀ.ਐਸ.ਈ ਬੋਰਡ ਵਲੋਂ ਬੀਤੇ ਦਿਨ ਐਲਾਨੇ ਗਏ +2 ਦੇ ਨਤੀਜੇ ਵਿੱਚ ਸ੍ਰੀ ਗੁਰੂ ਨਾਨਕ ਦੇਵ ਕਾਨਵੈਂਟ ਸਕੂਲ ਆਂਡਲੂ ਦੇ ਵਿਦਿਆਰਥੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਕਰਕੇ ਮੱਲਾਂ ਮਾਰੀਆਂ ਹਨ। ਸਕੂਲ ਕਮੇਟੀ ਦੇ ਚੇਅਰਮੈਨ ਹਰਵਿੰਦਰ ਸਿੰਘ ਰਾਜਾ ਬਰਾੜ ਅਤੇ ਪਿ੍ਰੰਸੀਪਲ ਮੈਡਮ ਸ੍ਰੀਮਤੀ ਰਾਜਵਿੰਦਰ ਕੌਰ ਨੇ ਦੱਸਿਆ ਕਿ ਸਕੂਲ ਦਾ ਨਤੀਜਾ ਹਰ ਸਾਲ ਦੀ ਤਰਾਂ ਸੌ ਫੀਸਦੀ ਰਿਹਾ ਹੈ ਅਤੇ ਵਿਦਿਆਰਥੀਆਂ ਨੇ ਚੰਗੇ ਅੰਕ ਲੈ ਕੇ ਸਕੂਲ ਅਤੇ ਮਾਪਿਆਂ ਦਾ ਨਾਮ ਉੱਚਾ ਕੀਤਾ ਹੈ।....
ਜਿੱਥੇ ਵੀ ਬੇਇਨਸਾਫ਼ੀ ਹੋਵੇਗੀ, ਉੱਥੇ ਧਰਨੇ ਲੱਗਣ ਤੋਂ ਕੋਈ ਨਹੀਂ ਰੋਕ ਸਕਦਾ : ਹਰਨੇਕ ਮਹਿਮਾ ਰਾਏਕੋਟ, 14 ਮਈ (ਰਘਵੀਰ ਸਿੰਘ ਜੱਗਾ) : ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਦੇ ਸੂਬਾ ਕਾਰਜਕਾਰੀ ਪ੍ਰਧਾਨ ਮਨਜੀਤ ਸਿੰਘ ਧਨੇਰ ਅਤੇ ਸੂਬਾ ਜਨਰਲ ਸਕੱਤਰ ਹਰਨੇਕ ਸਿੰਘ ਮਹਿਮਾ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਕਿਸਾਨ ਜਥੇਬੰਦੀਆਂ ਵਿਰੋਧੀ ਬਿਆਨ ਦਾ ਸਖ਼ਤ ਨੋਟਿਸ ਲੈਂਦਿਆਂ ਕਿਹਾ ਹੈ ਕਿ ਜਿਵੇਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ 'ਮਨ ਕੀ ਬਾਤ' ਕਰ ਕੇ ਆਪਣੇ ਮਹਾਨ ਹੋਣ ਦੀ ਫੀਲਿੰਗ ਲੈਂਦੇ ਹਨ....
ਮੁੱਖ ਮੰਤਰੀ ਨੇ ਇਨਸਾਫ ਦਿਵਾਉਣ ਦਾ ਭਰੋਸਾ ਦਿੱਤਾ ਸੀ, ਹੁਣ ਜਾਂਚ ਬੰਦ ਹੈ : ਬਲਕੌਰ ਸਿੰਘ ਸਿੱਧੂ ਮਾਨਸਾ, 14 ਮਈ : ਪੰਜਾਬ ਸਰਕਾਰ ਦੇ ਆਈਟੀ ਵਿੰਗ ਤੇ ਨਿਸ਼ਾਨਾ ਸਾਧਦੇ ਹੋਏ ਮਰਹੂਮ ਗਾਇਕ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਸਿੱਧੂ ਨੇ ਇੱਕ ਭਰਵੇਂ ਇੱਕਠ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਸਰਕਾਰ ਦਾ ਆਈਟੀ ਸੈੱਲ ਇਸ ਹੱਦ ਤੱਕ ਗਿਰ ਚੁੱਕਾ ਹੈ ਕਿ ਉਹ ਸੋਸ਼ਲ ਮੀਡੀਆ ਤੋਂ ਚੁੱਕ ਕੇ ਉਸਦੀ ਫੋਟੋ ਗੁਰਸਿਮਰਨ ਸਿੰਘ ਮੰਡ ਨਾਲ ਜੋੜ ਕੇ ਵਾਇਰਲ ਕਰ ਦਿੱਤੀ ਹੈ ਤੇ ਉਸ ਫੋਟੋ ਤੇ ਲਿਖਿਆ ਹੈ ਸਿੱਖਾਂ ਦਾ....
ਮੋਗਾ ਵਿਖੇ ਮਹਾਰਾਜਾ ਜੱਸਾ ਸਿੰਘ ਰਾਮਗੜ੍ਹੀਆ ਦੇ ਜਨਮ ਸ਼ਤਾਬਦੀ ਸਮਾਰੋਹ ਵਿੱਚ ਕੁਲਤਾਰ ਸਿੰਘ ਸੰਧਵਾਂ ਨੇ ਕੀਤੀ ਸ਼ਮੂਲੀਅਤ ਕਿਹਾ, ਜਲੰਧਰ ਜਿਮਨੀ ਚੋਣ ਦੇ ਨਤੀਜੇ ਪੰਜਾਬ ਸਰਕਾਰ ਉੱਪਰ ਆਮ ਲੋਕਾਂ ਦੇ ਹੋਰ ਵਧੇ ਭਰੋਸੇ ਦਾ ਸਬੂਤ ਮੋਗਾ, 14 ਮਈ : ਰਬਾਬ ਤੋਂ ਸ਼ੁਰੂ ਹੋ ਕੇ ਰਣਜੀਤ ਨਗਾੜੇ ਤੱਕ ਦੇ ਇਤਿਹਾਸ ਵਿੱਚ ਮਹਾਰਾਜਾ ਜੱਸਾ ਸਿੰਘ ਰਾਮਗੜ੍ਹੀਆ ਦੀ ਘਾਲਣਾ ਬਹੁਤ ਵੱਡਾ ਮੀਲ ਪੱਥਰ ਹੈ। ਇਸ ਨਾਲ ਸਭ ਨੂੰ ਜੁੜੇ ਰਹਿਣ ਦੀ ਲੋੜ੍ਹ ਹੈ। ਜੱਸਾ ਸਿੰਘ ਜੀ ਨੂੰ ਸਿੱਖੀ ਸਿਦਕ, ਦੇਸ਼ ਭਗਤੀ, ਨਿਰਭੈਅਤਾ....
ਫਾਜ਼ਿਲਕਾ, 14 ਮਈ : ਪੰਜਾਬ ਸਰਕਾਰ ਦੇ ਨਿਰਦੇਸ਼ਾਂ ਦੀ ਪਾਲਣਾ ਕਰਦਿਆਂ ਕਿਸਾਨਾਂ ਦੀ ਸੁਵਿਧਾ ਲਈ ਜ਼ਿਲੇ ਦੀਆਂ ਸਾਰੀਆਂ ਮੰਡੀਆਂ ਵਿੱਚ ਕਣਕ ਦੀ ਲਿਫ਼ਟਿੰਗ ਦਾ ਕੰਮ ਪੂਰੀ ਤੇਜ਼ ਗਤੀ ਨਾਲ ਚਲਾਇਆ ਜਾ ਰਿਹਾ ਹੈ। ਬੀਤੀ ਸ਼ਾਮ ਤੱਕ ਜ਼ਿਲ੍ਹੇ ਦੀਆਂ ਮੰਡੀਆਂ ਵਿੱਚ 7 ਲੱਖ 33 ਹਜ਼ਾਰ 664 ਮੀਟ੍ਰਿਕ ਟਨ ਕਣਕ ਪੁੱਜੀ ਸੀ, ਜਿਸ ਵਿੱਚੋਂ ਸਾਰੀ ਦੀ ਸਾਰੀ ਕਣਕ ਦੀ ਖ੍ਰੀਦ ਕੀਤੀ ਜਾ ਚੁੱਕੀ ਹੈ। 48 ਘੰਟੇ ਪਹਿਲਾਂ ਤੱਕ ਖਰੀਦ ਕੀਤੀ ਗਈ ਕਣਕ ਦੀ ਅਦਾਇਗੀ ਦੀ ਰਕਮ 1500.05 ਕਰੋੜ ਰੁਪਏ ਦੀ ਬਣਦੀ ਹੈ ਇਸ ਵਿਚੋਂ 1480.497....
ਜ਼ਿਲ੍ਹੇ ਦੀਆਂ ਮੰਡੀਆਂ 'ਚ 893611 ਮੀਟ੍ਰਿਕ ਟਨ ਕਣਕ ਦੀ ਰਿਕਾਰਡ ਆਮਦ ਪਟਿਆਲਾ, 14 ਮਈ : ਪਟਿਆਲਾ ਜ਼ਿਲ੍ਹੇ ਦੀਆਂ 100 ਮੰਡੀਆਂ ਵਿੱਚੋਂ ਕਣਕ ਦੀ 100 ਫੀਸਦੀ ਲਿਫਟਿੰਗ ਮੁਕੰਮਲ ਹੋ ਚੁੱਕੀ ਹੈ। ਇਹ ਪ੍ਰਗਟਾਵਾ ਕਰਦਿਆਂ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਦੱਸਿਆ ਕਿ ਇਸ ਵਾਰ ਪਟਿਆਲਾ ਜ਼ਿਲ੍ਹੇ ਦੀਆਂ ਮੰਡੀਆਂ 'ਚ 893611 ਮੀਟ੍ਰਿਕ ਟਨ ਕਣਕ ਦੀ ਰਿਕਾਰਡ ਆਮਦ ਹੋਈ ਹੈ। ਡਿਪਟੀ ਕਮਿਸ਼ਨਰ ਨੇ ਕਿਸਾਨਾਂ ਨੂੰ ਕਣਕ ਦੇ ਖਾਲੀ ਹੋਏ ਖੇਤਾਂ ਵਿੱਚ ਨਾੜ ਨੂੰ ਅੱਗ ਨਾ ਲਗਾਉਣ ਦੀ ਅਪੀਲ ਕਰਦਿਆਂ ਦੱਸਿਆ ਕਿ ਮੁੱਖ....
ਐਸ.ਏ.ਐਸ.ਨਗਰ, 14 ਮਈ : ਇਨਮਾਈ ਸਿਟੀ ਵਲੋਂ ਪਿਲਰਜ਼ ਆਫ਼ ਇਨਫ੍ਰਾਸਟ੍ਰਕਚਰ ਪ੍ਰੋਗਰਾਮ ਦੇ ਰੂਪ ਵਿਚ ਸੀਪੀ 67 ਮਾਲ, ਯੂਨਿਟੀ ਗਰੁੱਪ, ਹੋਮਲੈਂਡ ਵਿਖੇ ਸਨਮਾਨ ਸਮਾਰੋਹ ਕੀਤਾ ਗਿਆ ਤੇ ਚੇਤਨ ਸਿੰਘ ਜੌੜਾਮਾਜਰਾ, ਕੈਬਨਿਟ ਮੰਤਰੀ, ਪੰਜਾਬ, ਇਸ ਸਮਾਗਮ ਦੇ ਮੁੱਖ ਮਹਿਮਾਨ ਸਨ। ਸਮਾਗਮ ਦਾ ਸੰਚਾਲਨ ਇਨਮਾਈ ਸਿਟੀ (ਸੰਸਥਾਪਕ ਅਤੇ ਨਿਰਦੇਸ਼ਕ ਸ੍ਰੀ ਗੋਪਾਲ ਅਤੇ ਕ੍ਰਿਸ਼ਨ ਅਰੋੜਾ) ਦੁਆਰਾ ਕੀਤਾ ਗਿਆ। ਇਸ ਦੌਰਾਨ ਪੰਜਾਬ ਦੇ ਚੋਟੀ ਦੇ 30 ਆਰਕੀਟੈਕਟਾਂ ਨੂੰ ਪਿਲਰਜ਼ ਸ਼੍ਰੇਣੀ ਵਿੱਚ ਸਨਮਾਨਿਤ ਕੀਤਾ ਗਿਆ....
ਮੌਕੇ ਦਾ ਲਿਆ ਜਾਇਜ਼ਾ, ਦੋਵੇਂ ਧਿਰਾਂ ਨੂੰ ਭਾਈਚਾਰਕ ਸਾਂਝ ਮਜ਼ਬੂਤ ਕਰਨ ਦੀ ਕੀਤੀ ਅਪੀਲ ਮੇਰਾ ਕੰਮ ਲੋਕਾਂ ਨੂੰ ਜੋੜਨਾ ਹੈ: ਕੈਬਨਿਟ ਮੰਤਰੀ ਅਮਨ ਅਰੋੜਾ ਸਮੱਸਿਆ ਦੇ ਸਥਾਈ ਹੱਲ ਲਈ ਪੁਲਿਸ ਅਤੇ ਪ੍ਰਸ਼ਾਸਨ ਨੂੰ ਸਖਤ ਹਦਾਇਤਾਂ ਜਾਰੀ: ਅਮਨ ਅਰੋੜਾ ਸੁਨਾਮ, 14 ਮਈ : ਸੁਨਾਮ ਸ਼ਹਿਰ ਦੀ ਮਾਸਟਰ ਕਲੋਨੀ ਵਿੱਚ ਦੋ ਧਿਰਾਂ ਵਿਚਕਾਰ ਪਿਛਲੇ ਕੁਝ ਦਿਨਾਂ ਤੋਂ ਚੱਲ ਰਹੀ ਖਿੱਚੋਤਾਣ ਨੂੰ ਅੱਜ ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ ਵੱਲੋਂ ਸੁਲਝਾ ਦਿੱਤਾ ਗਿਆ ਹੈ। ਇਸ ਬਾਰੇ ਜਾਣਕਾਰੀ ਦਿੰਦਿਆਂ ਸ੍ਰੀ ਅਮਨ ਅਰੋੜਾ....
ਪਿੰਡ ਅਬਲੋਵਾਲ ਵਿਖੇ ਡੇਅਰੀ ਪ੍ਰੋਜੈਕਟ ਦਾ ਕੀਤਾ ਦੌਰਾ, ਨਾਭਾ ਰੋਡ ਤੋਂ ਡੇਅਰੀ ਪ੍ਰੋਜੈਕਟ ਨੂੰ ਆਉਂਦੀ ਸੜਕ ਨੂੰ ਚੌੜਾ ਕਰਨ ਲਈ ਕਿਹਾ ਫੁਲਕੀਆਂ ਇਨਕਲੈਵ ਦੇ ਬਾਹਰ ਬਰਸਾਤਾਂ ਦੇ ਮੌਸਮ 'ਚ ਖੜਦੇ ਪਾਣੀ ਦੇ ਸਥਾਈ ਹੱਲ ਲਈ ਰੀਚਾਰਜਿੰਗ ਖੂਹ ਬਣਾਏ ਜਾਣਗੇ : ਡਾ. ਬਲਬੀਰ ਸਿੰਘ ਸਰਕਾਰੀ ਪ੍ਰੈਸ ਦੇ ਸਾਹਮਣੇ ਬਣੇਗਾ ਪਾਰਕ, ਓਪਨ ਜਿੰਮ, ਸੈਰ ਲਈ ਟਰੈਕ ਤੇ ਯੋਗ ਕਰਨ ਲਈ ਵੱਖਰਾ ਸਥਾਨ : ਕੈਬਨਿਟ ਮੰਤਰੀ ਫੈਕਟਰੀ ਏਰੀਏ 'ਚ ਬਰਸਾਤੀ ਪਾਣੀ ਦੀ ਸਹੀ ਨਿਕਾਸੀ ਲਈ ਰੀਚਾਰਜਿੰਗ ਵੇਲ ਬਣਾਉਣ ਦੀ ਹਦਾਇਤ ਫੈਕਟਰੀ ਏਰੀਏ....
ਜਗਰਾਉਂ, 14 ਮਈ : ਪੀੜ੍ਹਤ ਮਾਂ ਨੇ ਅੱਜ ਕੌਮਾਂਤਰੀ "ਮਦਰਜ਼ ਡੇ" 'ਤੇ ਪੁਲਿਸ ਅੱਤਿਆਚਾਰਾਂ ਦੀ ਸ਼ਿਕਾਰ ਹੋ ਕੇ ਮੌਤ ਦੇ ਮੂੰਹ 'ਚ ਚਲੀ ਗਈ ਮਰਹੂਮ ਨੌਜਵਾਨ "ਧੀ" ਅਤੇ ਫੌਜੀ ਪੁੱਤ ਦੀ ਫੋਟੋ ਫੜ ਕੇ ਇੱਕ ਵਾਰ ਫਿਰ ਨਿਆਂ ਦੇਣ ਦੀ ਗੁਹਾਰ ਲਗਾਈ ਹੈ। ਪ੍ਰੈਸ ਨੂੰ ਜਾਰੀ ਬਿਆਨ 'ਚ ਖੁਦ ਪੀੜ੍ਹਤਾ ਅਤੇ ਮਰਹੂਮ ਨੌਜਵਾਨ ਧੀ-ਪੁੱਤ ਦੀ ਗੈਰਕਦਰਤੀ ਮੌਤ ਲਈ ਪੰਜਾਬ ਪੁਲਿਸ ਅਤੇ ਪੰਜਾਬ ਸਰਕਾਰ ਨੂੰ ਜ਼ਿੰਮੇਵਾਰ ਦੱਸਦਿਆਂ ਰਾਜ ਦੇ ਰਾਜਪਾਲ ਅਤੇ ਭਾਰਤ ਦੇ ਰਾਸ਼ਟਰਪਤੀ ਤੋਂ ਨਿਆਂ ਮੰਗਿਆ ਹੈ। ਪੀੜ੍ਹਤਾ ਨੇ ਅੱਗੇ....
ਬਠਿੰਡਾ, 14 ਮਈ : ਸੀਆਈਏ ਸਟਾਫ਼ ਵਨ ਨੇ ਹਰਪਾਲ ਨਗਰ ਦੀ ਗਲੀ ਨੰਬਰ 7 ਵਿੱਚ ਸਥਿਤ ਇੱਕ ਖਾਲੀ ਪਲਾਟ ਦੇ ਬਾਹਰੋਂ 24 ਸਾਲਾ ਨੌਜਵਾਨ ਰਾਹੁਲ ਕੁਮਾਰ ਦੀ ਲਾਸ਼ ਮਿਲਣ ਦੇ ਮਾਮਲੇ ਵਿੱਚ ਪਰਸਰਾਮ ਨਗਰ ਦੇ ਰਹਿਣ ਵਾਲੇ ਪਿਓ-ਪੁੱਤ ਨੂੰ ਗ੍ਰਿਫ਼ਤਾਰ ਕੀਤਾ ਹੈ। ਮੁਲਜ਼ਮਾਂ ਦੀ ਪਛਾਣ ਲਛਮਣ ਉਰਫ਼ ਲੱਛਾ ਅਤੇ ਉਸ ਦੇ ਲੜਕੇ ਲਾਲੂ ਕੁਮਾਰ ਉਰਫ਼ ਰਾਹੁਲ ਵਾਸੀ ਗਲੀ ਨੰਬਰ 1, ਪਰਸਰਾਮ ਨਗਰ ਦੇ ਤੌਰ ਤੇ ਕੀਤੀ ਗਈ ਹੈ।ਇਸ ਮਾਮਲੇ ਦੀ ਪੜਤਾਲ ਦੌਰਾਨ ਸਨਸਨੀਖੇਜ਼ ਖੁਲਾਸਾ ਹੋਇਆ ਕਿ ਪਿਓ-ਪੁੱਤ ਨੇ ਸਤੰਬਰ 2022 'ਚ ਆਪਣੀ....