ਸਮਰਾਲਾ, 10 ਅਗਸਤ : ਪੰਜਾਬੀ ਫ਼ਿਲਮਾਂ ਤੇ ਟੀ.ਵੀ ਸੀਰੀਅਲ ਦੇ ਲੇਖਕ ਮਾਸਟਰ ਤਰਲੋਚਨ ਸਿੰਘ ਸਮਰਾਲਾ ਦੀ ਅੱਜ ਇਥੇ ਇਕ ਸੜਕ ਹਾਦਸੇ ਵਿਚ ਮੌਤ ਹੋ ਗਈ ਹੈ । ਪ੍ਰਾਪਤ ਜਾਣਕਾਰੀ ਅਨੁਸਾਰ ਅੱਜ ਸ਼ਾਮੀ ਕਰੀਬ ਸਾਢੇ 4 ਵਜੇ ਸਥਾਨਕ ਭਗਵਾਨਪੁਰਾ ਰੋਡ ’ਤੇ ਸਥਿਤ ਆਪਣੀ ਰਿਹਾਇਸ਼ ਵੱਲ ਸਕੂਟਰੀ ’ਤੇ ਸਵਾਰ ਹੋ ਕੇ ਜਾ ਰਹੇ ਸਨ, ਕਿ ਤੇਜ ਰਫ਼ਤਾਰ ਲਾਲਾ ਰੰਗ ਦੀ ਥਾਰ ਗੱਡੀ ਨੇ ਉਨ੍ਹਾਂ ਨੂੰ ਆਪਣੀ ਚਪੇਟ ਵਿਚ ਲੈ ਲਿਆ ਅਤੇ ਇਹ ਥਾਰ ਗੱਡੀ ਦੂਰ ਤੱਕ ਉਨ੍ਹਾਂ ਨੂੰ ਘੜੀਸਦੀ ਹੋਈ ਲੈ ਗਈ, ਜਿਸ ਚੱਲਦੇ ਉਨ੍ਹਾਂ ਦੀ ਮੌਤ ਹੋ....
ਮਾਲਵਾ

ਅਬੋਹਰ, 10 ਅਗਸਤ : ਸ਼ਹਿਰ ਦੇ ਹਨੂੰਮਾਨਗੜ੍ਹ ਰੋਡ 'ਤੇ ਸਥਿਤ ਇੱਕ ਨਿੱਜੀ ਸਕੂਲ ਵੈਨ ਪਿੰਡ ਭਾਗੂ ਨੇੜੇ ਪਲਟ ਗਈ। ਹਾਦਸੇ ਵਿਚ ਇੱਕ ਬੱਚੇ ਦੀ ਮੌਤ ਹੋ ਗਈ ਹੈ। ਇਕ ਬੱਚੀ ਦੀ ਹਾਲਤ ਗੰਭੀਰ ਹੋਣ 'ਤੇ ਉਸ ਨੂੰ ਨਿੱਜੀ ਹਸਪਤਾਲ ਵਿਚ ਰੈਫਰ ਕਰ ਦਿੱਤਾ ਗਿਆ। 2 ਬੱਚਿਆਂ ਨੂੰ ਮਾਮੂਲੀ ਸੱਟਾਂ ਲੱਗੀਆਂ ਹਨ। ਹਾਦਸੇ ਦੀ ਸੂਚਨਾ ਮਿਲਦੇ ਹੀ ਬੱਚਿਆਂ ਦੇ ਮਾਪੇ ਅਤੇ ਸਕੂਲ ਅਧਿਆਪਕ ਹਸਪਤਾਲ ਪਹੁੰਚ ਗਏ। ਪ੍ਰਾਪਤ ਜਾਣਕਾਰੀ ਅਨੁਸਾਰ ਸਕੂਲ ਵੈਨ ਦੇ ਡਰਾਈਵਰ ਦੇਵਗਨ ਵਾਸੀ ਖੈਰਪੁਰ ਨੇ ਦੱਸਿਆ ਕਿ ਇਸ ਸਕੂਲ ਵੈਨ ਨੂੰ ਉਸ....

94 ਲੋਕਾਂ ਦੇ ਬੈਂਕ ਖਾਤਿਆਂ 'ਚ ਪਈ 32 ਲੱਖ ਰੁਪਏ ਦੀ ਮੁਆਵਜ਼ਾ ਰਾਸ਼ੀ ਹੜ੍ਹਾਂ ਕਰਕੇ ਲੋਕਾਂ ਦੇ ਹਰ ਤਰ੍ਹਾਂ ਦੇ ਹੋਏ ਨੁਕਸਾਨ ਦੀ ਭਰਪਾਈ ਲਈ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਵਚਨਬੱਧ: ਜੌੜਾਮਾਜਰਾ ਕਿਹਾ, ਫ਼ਸਲਾਂ ਦੇ ਖਰਾਬੇ ਦੀ ਵਿਸ਼ੇਸ਼ ਗਿਰਦਾਵਰੀ ਜਾਰੀ, ਮੁਆਵਜ਼ਾ ਵੀ ਜਲਦ ਮਿਲੇਗਾ ਸਮਾਣਾ, 10 ਅਗਸਤ : ਪੰਜਾਬ ਦੇ ਸੂਚਨਾ ਅਤੇ ਲੋਕ ਸੰਪਰਕ ਮੰਤਰੀ ਸ. ਚੇਤਨ ਸਿੰਘ ਜੌੜਾਮਾਜਰਾ ਨੇ ਅੱਜ ਐਸ.ਡੀ.ਐਮ. ਦਫ਼ਤਰ ਵਿਖੇ ਹੜ੍ਹ ਪ੍ਰਭਾਵਿਤ 94 ਲੋਕਾਂ ਨੂੰ ਉਨ੍ਹਾਂ ਦੇ ਨੁਕਸਾਨੇ ਮਕਾਨਾਂ....

ਖੇਤੀਬਾੜੀ ਲਈ ਸੀਵਰੇਜ ਦੇ ਸੋਧੇ ਹੋਏ ਪਾਣੀ ਦੀ ਵਰਤੋਂ ਨਾਲ ਧਰਤੀ ਹੇਠਲੇ ਪਾਣੀ ਨੂੰ ਬਚਾਉਣ ਵਿੱਚ ਵੱਡੀ ਮਦਦ ਮਿਲੇਗੀ: ਮੀਤ ਹੇਅਰ ਵਿਧਾਇਕ ਨਰਿੰਦਰ ਕੌਰ ਭਰਾਜ ਦੀ ਅਗਵਾਈ ਹੇਠ ਮਹਿਜ਼ ਚਾਰ ਮਹੀਨਿਆਂ ਅੰਦਰ ਮੁਕੰਮਲ ਹੋਇਆ ਪ੍ਰੋਜੈਕਟ ਭਵਾਨੀਗੜ੍ਹ, 10 ਅਗਸਤ : ਪੰਜਾਬ ਦੇ ਭੂਮੀ ਅਤੇ ਜਲ ਸੰਭਾਲ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਅੱਜ ਜ਼ਿਲ੍ਹਾ ਸੰਗਰੂਰ ਦੇ ਸ਼ਹਿਰ ਭਵਾਨੀਗੜ੍ਹ ਚਹਿਲਾਂ ਪੱਤੀ ਵਿੱਚ ਸੀਵਰੇਜ ਟਰੀਟਮੈਂਟ ਪਲਾਂਟ ਤੋਂ ਸੋਧੇ ਪਾਣੀ ਨਾਲ ਖੇਤਾਂ ਦੀ ਸਿੰਚਾਈ ਲਈ ਵਰਤੋਂ ਦੇ ਪ੍ਰੋਜੈਕਟ ਦਾ....

ਆਮ ਲੋਕਾਂ ਦੀਆਂ ਸਮਸਿਆਵਾਂ ਦਾ ਮੌਕੇ ਤੇ ਕੀਤਾ ਨਿਪਟਾਰਾ ਸ੍ਰੀ ਮੁਕਤਸਰ ਸਾਹਿਬ, 11 ਜੁਲਾਈ : ਪੰਜਾਬ ਸਰਕਾਰ ਦੇ ਹੁਕਮਾਂ ਅਨੁਸਾਰ ਜਿਲ੍ਹਾ ਪ੍ਰਸ਼ਾਸਨ ਵਲੋਂ ਸਰਕਾਰ ਤੁਹਾਡੇ ਦੁਆਰ ਤਹਿਤ ਜਿਲ੍ਹੇ ਦੇ ਪੇਂਡੂ ਏਰੀਏ ਵਿੱਚ ਰਹਿਣ ਵਾਲੇ ਲੋਕਾਂ ਦੀਆਂ ਮੁਸ਼ਕਲਾਂ ਦਾ ਜਲਦੀ ਨਿਪਟਾਰਾ ਕਰਨ ਲਈ ਡਾ. ਰੁਹੀ ਦੂੱਗ ਡਿਪਟੀ ਕਮਿਸ਼ਨਰ ਸ੍ਰੀ ਮੁਕਤਸਰ ਸਾਹਿਬ ਨੇ ਗਿੱਦੜਬਾਹਾ ਬਲਾਕ ਦੇ ਪਿੰਡ ਫਕਰਸਰ ਵਿਖੇ ਸੁਵਿਧਾ ਕੈਂਪ ਲਗਾਇਆ ਗਿਆ।ਇਸ ਕੈਂਪ ਵਿੱਚ ਪਿੰਡ ਥੇਹੜੀ ਅਤੇ ਘੱਗਾ ਦੇ ਵਸਨੀਕਾਂ ਦੀਆਂ ਵੀ ਮੁਸ਼ਕਲਾਂ ਸੁਣੀਆਂ....

ਮਾਲੇਰਕੋਟਲਾ 10 ਅਗਸਤ : ਜ਼ਿਲ੍ਹਾ ਮੈਜਿਸਟਰੇਟ ਕਮ ਡਿਪਟੀ ਕਮਿਸ਼ਨਰ ਸ੍ਰੀ ਸੰਯਮ ਅਗਰਵਾਲ ਨੇ ਮਾਲੇਰਕੋਟਲਾ ਜ਼ਿਲ੍ਹੇ ਅੰਦਰ ਕਿਸੇ ਵੀ ਤਰ੍ਹਾਂ ਦਾ ਡਰੋਨ ਉਡਾਉਣ 'ਤੇ ਪਾਬੰਦੀ ਲਗਾਉਣ ਦੇ ਹੁਕਮ ਜਾਰੀ ਕੀਤੇ ਹਨ। ਜ਼ਿਲ੍ਹਾ ਮੈਜਿਸਟਰੇਟ ਕਮ ਡਿਪਟੀ ਕਮਿਸ਼ਨਰ ਸ੍ਰੀ ਸੰਯਮ ਅਗਰਵਾਲ ਨੇ ਫ਼ੌਜਦਾਰੀ ਜ਼ਾਬਤਾ ਸੰਘਤਾ 1973 ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹਾ ਮਾਲੇਰਕੋਟਲਾ ਅੰਦਰ ਕਿਸੇ ਵੀ ਤਰ੍ਹਾਂ ਦਾ ਆਦਮੀ ਰਹਿਤ ਹਵਾਈ ਵਾਹਨ ਜਾਂ ਡਰੋਨ, ਰਿਮੋਟ ਕੰਟਰੋਲ ਚੱਲਤ ਏਅਰ ਕਰਾਫ਼ਟ....

ਮਾਲੇਰਕੋਟਲਾ,10 ਅਗਸਤ : ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਮਿਤੀ 06 ਸਤੰਬਰ 2023 ਤੱਕ ਸਵੇਰ ਦੇ ਸੈਸ਼ਨ ਵਿੱਚ ਤਹਿਸੀਲ ਪੱਧਰ ਤੇ ਸਥਾਪਿਤ ਕੀਤੇ ਪ੍ਰੀਖਿਆ ਕੇਂਦਰਾਂ ਵਿਖੇ ਬੋਰਡ ਦੀਆਂ ਪ੍ਰੀਖਿਆ ਕਰਵਾਈਆਂ ਜਾ ਰਹੀਆਂ ਹਨ। ਇਨ੍ਹਾਂ ਪ੍ਰੀਖਿਆ ਨੂੰ ਧਿਆਨ ਵਿੱਚ ਰੱਖਦੇ ਹੋਏ ਜ਼ਿਲ੍ਹਾ ਮੈਜਿਸਟਰੇਟ, ਮਾਲੇਰਕੋਟਲਾ ਸ੍ਰੀ ਸੰਯਮ ਅਗਰਵਾਲ ਵੱਲੋਂ ਫ਼ੌਜਦਾਰੀ ਜ਼ਾਬਤਾ ਸੰਘਤਾ 1973 ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ, ਜ਼ਿਲ੍ਹਾ ਮਾਲੇਰਕੋਟਲਾ ਵਿਖੇ ਪ੍ਰੀਖਿਆਵਾਂ ਲਈ ਸਥਾਪਤ....

ਆਈ ਫਲੂ ਦੀ ਜਾਗਰੂਕਤਾ ਲਈ ਮਾਤਾ ਕੁਸ਼ੱਲਿਆ ਹਸਪਤਾਲ ਦੀ ਓ.ਪੀ.ਡੀ ਵਿੱਚ ਲਗਾਏ ਪੋਸਟਰ ਪਟਿਆਲਾ, 10 ਅਗਸਤ : ਇਸ ਮੌਸਮ ਵਿੱਚ ਆਮ ਤੌਰ ਤੇ ਅੱਖਾਂ ਵਿੱਚ ਇਨਫੈਕਸ਼ਨ ਦੇ ਕੇਸ ਜ਼ਿਆਦਾ ਪਾਏ ਜਾਂਦੇ ਹਨ। ਜਿਸ ਸਬੰਧੀ ਸਾਵਧਾਨੀਆਂ ਵਰਤਣ ਦੀ ਜ਼ਰੂਰਤ ਹੈ। ਅੱਖਾਂ ਦੀ ਲਾਗ ਤੋਂ ਬਚਣ ਅਤੇ ਇਸ ਦੇ ਫੈਲਾਅ ਨੂੰ ਰੋਕਣ ਦੀ ਜਾਗਰੂਕਤਾ ਲਈ ਮੈਡੀਕਲ ਸੁਪਰਡੈਂਟ ਮਾਤਾ ਕੁਸ਼ੱਲਿਆ ਹਸਪਤਾਲ ਡਾ. ਜਗਪਾਲਇੰਦਰ ਸਿੰਘ ਵੱਲੋਂ ਮਾਤਾ ਕੁਸ਼ੱਲਿਆ ਹਸਪਤਾਲ ਦੀ ਓ.ਪੀ.ਡੀ ਅਤੇ ਅੱਖਾਂ ਦੀ ਓ.ਪੀ.ਡੀ. ਵਿੱਚ ਪੋਸਟਰ ਲਗਵਾਏ ਗਏ।....

'ਸੁਭਾਸ਼ ਚੰਦਰਾ ਬੋਸ ਆਪਦਾ ਪ੍ਰਬੰਧਨ ਪੁਰਸਕਾਰ'' ਲਈ 31 ਅਗਸਤ ਤੱਕ ਅਰਜੀਆਂ ਦੀ ਮੰਗ ਮੋਗਾ, 10 ਅਗਸਤ : ਭਾਰਤ ਸਰਕਾਰ ਵੱਲੋਂ ਸਲਾਨਾ ''ਸੁਭਾਸ਼ ਚੰਦਰਾ ਬੋਸ ਆਪਦਾ ਪ੍ਰਬੰਧਨ ਪੁਰਸਕਾਰ'' ਦੀ ਸ਼ੁਰੂਆਤ ਕੀਤੀ ਗਈ ਹੈ ਤਾਂ ਕਿ ਆਪਦਾ ਪ੍ਰਬੰਧਨ ਦੇ ਖੇਤਰ ਵਿੱਚ ਸ਼ਾਨਦਾਰ ਸੇਵਾਵਾਂ ਦੇਣ ਵਾਲੇ ਵਿਅਕਤੀਆਂ ਅਤੇ ਸੰਸਥਾਵਾਂ ਨੂੰ ਇਸ ਪੁਰਸਕਾਰ ਨਾਲ ਨਿਵਾਜਿਆ ਜਾ ਸਕੇ ਅਤੇ ਉਨ੍ਹਾਂ ਦੀ ਹੌਂਸਲਾ ਅਫ਼ਜਾਈ ਕੀਤੀ ਜਾ ਸਕੇ। ਭਾਰਤ ਸਰਕਾਰ ਦੀ ਨੈਸ਼ਨਲ ਡਿਜਾਸਟਰ ਮੈਨੇਜਮੈਂਟ ਅਥਾਰਟੀ ਵੱਲੋਂ ਇਸ ਪੁਰਸਕਾਰ ਲਈ 31 ਅਗਸਤ....

ਹੁਣ ਛੇਵੀਂ ਜਮਾਤ ਵਿੱਚ ਦਾਖਲਾ ਲੈਣ ਦੇ ਚਾਹਵਾਨ ਵਿਦਿਆਰਥੀ 17 ਅਗਸਤ ਤੱਕ ਕਰ ਸਕਣਗੇ ਆਨਲਾਈਨ ਅਪਲਾਈ-ਡਿਪਟੀ ਕਮਿਸ਼ਨਰ ਮੋਗਾ, 10 ਅਗਸਤ : ਜਵਾਹਰ ਨਵੋਦਿਆ ਵਿਦਿਆਲਿਆ ਲੋਹਾਰਾ ਵਿੱਚ ਵਿੱਦਿਅਕ ਵਰ੍ਹੇ 2024-24 ਲਈ ਛੇਵੀਂ ਜਮਾਤ ਵਿੱਚ ਦਾਖਲਾ ਪ੍ਰੀਖਿਆ ਲਈ ਆਨਲਾਈਨ ਫਾਰਮ ਭਰਨ ਦੀ ਆਖਰੀ ਮਿਤੀ ਵਿੱਚ ਵਾਧਾ ਕਰ ਦਿੱਤਾ ਗਿਆ ਹੈ। ਪਹਿਲਾਂ ਇਸ ਪ੍ਰਵੇਸ਼ ਪ੍ਰੀਖਿਆ ਲਈ 10 ਅਗਸਤ ਤੱਕ ਫਾਰਮ ਭਰੇ ਜਾ ਸਕਦੇ ਸਨ ਪ੍ਰੰਤੂ ਹੁਣ 17 ਅਗਸਤ, 2023 ਤੱਕ www.navodaya.gov.in ਵੈਬਸਾਈਟ ਉੱਪਰ ਆਨਲਾਈਨ ਫਾਰਮ ਭਰੇ ਜਾ....

ਕੈਂਪ ਵਿੱਚ ਆਈ.ਸੀ.ਆਈ.ਸੀ.ਆਈ. ਬੈਂਕ, ਐਲ.ਆਈ.ਸੀ. ਤੇ ਫਲਿੱਪਕਾਰਟ ਵੱਲੋਂ ਲਿਆ ਜਾਵੇਗਾ ਭਾਗ ਫ਼ਤਹਿਗੜ੍ਹ ਸਾਹਿਬ, 09 ਅਗਸਤ : ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਵੱਲੋਂ ਜ਼ਿਲ੍ਹੇ ਦੇ ਬੇਰੋਜ਼ਗਾਰ ਨੌਜਵਾਨਾਂ ਨੂੰ ਰੋਜ਼ਗਾਰ ਮੁਹੱਈਆ ਕਰਵਾਉਣ ਲਈ 11 ਅਗਸਤ ਨੂੰ ਪਲੇਸਮੈਂਟ ਕੈਂਪ ਲਗਾਇਆ ਜਾ ਰਿਹਾ ਹੈ ਜਿਸ ਵਿੱਚ ਆਈ.ਸੀ.ਆਈ.ਸੀ.ਆਈ. ਬੈਂਕ, ਐਲ.ਆਈ.ਸੀ. ਅਤੇ ਫਲਿੱਪਕਾਰਟ ਦੇ ਨੁਮਾਇੰਦੇ ਭਾਗ ਲੈਣਗੇ। ਇਹ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਰੋਜ਼ਗਾਰ ਅਫਸਰ ਕੰਵਲਪੁਨੀਤ ਕੌਰ ਨੇ ਦੱਸਿਆ ਕਿ ਫਲਿੱਪਕਾਰਟ ਵਿੱਚ ਸਿਰਫ....

ਸਕੀਮ ਅਧੀਨ ਦਿਵਿਆਂਗਜਨਾਂ ਨੂੰ ਇੱਕ ਲੱਖ ਰੁਪਏ ਦੇ ਸਿਹਤ ਬੀਮਾ ਦਾ ਦਿੱਤਾ ਜਾਂਦੈ ਲਾਭ ਫ਼ਤਹਿਗੜ੍ਹ ਸਾਹਿਬ, 10 ਅਗਸਤ: ਭਾਰਤ ਸਰਕਾਰ ਵੱਲੋਂ ਨੈਸ਼ਨਲ ਐਕਟ-1999 ਅਧੀਨ ਦਿਵਿਆਂਗਜ਼ਨਾਂ ਲਈ ਨਿਰਮਾਇਆ ਸਿਹਤ ਬੀਮਾ ਸਕੀਮ ਚਲਾਈ ਜਾ ਰਹੀ ਹੈ ਇਸ ਸਕੀਮ ਅਧੀਨ ਔਟਿਜ਼ਮ, ਸੈਰੀਬਰਲ ਪਾਲਿਸੀ, ਮੈਂਟਰ ਰਿਟਾਰਡੇਸ਼ਨ ਅਤੇ ਮਲਟੀਪਰ ਡਿਸਬਿਲਟੀਸ ਦਿਵਿਆਂਗਤਾ ਦੀਆਂ ਚਾਰ ਸ਼੍ਰੇਣੀਆਂ ਨੂੰ ਕਵਰ ਕੀਤਾ ਜਾਂਦਾ ਹੈ। ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਸ਼੍ਰੀਮਤੀ ਪਰਨੀਤ ਸ਼ੇਰਗਿੱਲ ਨੇ ਦੱਸਿਆ ਕਿ ਇਸ ਸਕੀਮ ਤਹਿਤ ਦਿਵਿਆਂਗਤਾ....

ਫ਼ਤਹਿਗੜ੍ਹ ਸਾਹਿਬ 10 ਅਗਸਤ : ਡਿਪਟੀ ਕਮਿਸ਼ਨਰ ਸ਼੍ਰੀਮਤੀ ਪਰਨੀਤ ਸ਼ੇਰਗਿੱਲ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸਖੀ ਵਨ ਸਟਾਪ ਸੈਂਟਰ ਵੱਲੋਂ ਅਮਲੋਹ ਤਹਿਸੀਲ ਦੇ ਪਿੰਡ ਫ਼ਤਹਿਗੜ੍ਹ ਨਿਊਂਆਂ ਵਿਖੇ ਜਾਗਰੂਕਤਾ ਕੈਂਪ ਲਗਾਇਆ ਗਿਆ। ਇਸ ਜਾਗਰੂਕਤਾ ਕੈਂਪ ਦੌਰਾਨ ਸਖੀ ਵਨ ਸਟਾਪ ਸੈਂਟਰ ਦੀ ਇੰਚਾਰਜ ਰਜਨੀ ਬਾਲਾ ਨੇ ਦੱਸਿਆ ਕਿ ਭਾਰਤ ਸਰਕਾਰ ਦੇ ਇਸਤਰੀ ਅਤੇ ਬਾਲ ਵਿਕਾਸ ਮੰਤਰਾਲੇ ਵੱਲੋਂ ਕਿਸੇ ਵੀ ਤਰ੍ਹਾਂ ਦੀ ਹਿੰਸਾ, ਜਿਵੇਂ ਕਿ ਘਰੇਲੂ ਹਿੰਸਾ, ਤੇਜਾਬੀ ਹਮਲਾ, ਬਲਾਤਕਾਰ, ਗੈਰ-ਮਨੁੱਖੀ ਤਸਕਰੀ, ਦਹੇਜ ਪੀੜਤ ਅਤੇ....

ਭਦੌੜ, 9 ਅਗਸਤ ਪਿਛਲੇ ਸਮੇਂ ਰਾਸ਼ਨ ਕਾਰਡਾਂ ਦੀ ਹੋਈ ਵੈਰੀਫਿਕੇਸ਼ਨ ਮਗਰੋਂ ਕੱਟੇ ਗਏ ਕੁਝ ਯੋਗ ਕਾਰਡਾਂ ਦਾ ਮੁੱਦਾ ਵਿਧਾਇਕ ਭਦੌੜ ਸ. ਲਾਭ ਸਿੰਘ ਉਗੋਕੇ ਵੱਲੋਂ ਮੁੱਖ ਮੰਤਰੀ ਸ. ਭਗਵੰਤ ਮਾਨ ਕੋਲ ਉਠਾਇਆ ਗਿਆ ਹੈ, ਜਿਸ ਮਗਰੋਂ ਉਨ੍ਹਾਂ ਦੱਸਿਆ ਕਿ ਇਹ ਪ੍ਰਕਿਰਿਆ ਮੁੜ ਸ਼ੁਰੂ ਹੋਵੇਗੀ। ਇਸ ਸਬੰਧੀ ਸ. ਉਗੋਕੇ ਵੱਲੋਂ ਮੁੱਖ ਮੰਤਰੀ ਸ. ਭਗਵੰਤ ਮਾਨ ਨੂੰ ਪੱਤਰ ਲਿਖਿਆ ਗਿਆ, ਜਿਸ ਵਿੱਚ ਉਨ੍ਹਾਂ ਲਿਖਿਆ, ‘‘ ਪੰਜਾਬ ਸਰਕਾਰ ਵਲੋਂ ਇਸੇ ਸਾਲ ਪੰਜਾਬ ਵਿਚ ਚੱਲ ਰਹੇ ਤਕਰੀਬਨ 40 ਲੱਖ ਸਮਾਰਟ ਰਾਸ਼ਨ ਕਾਰਡਾਂ ਦੀ....

ਸ਼ਹੀਦ ਭਗਤ ਸਿੰਘ ਸਟੇਡੀਅਮ ਵਿਖੇ ਵੱਖ—ਵੱਖ ਵਿਭਾਗੀ ਅਧਿਕਾਰੀਆਂ ਨਾਲ ਕੀਤੀ ਮੀਟਿੰਗ ਫਾਜ਼ਿਲਕਾ, 10 ਅਗਸਤ : 15 ਅਗਸਤ ਨੂੰ ਸ਼ਹੀਦ ਭਗਤ ਸਿੰਘ ਸਟੇਡੀਅਮ ਵਿਖੇ ਮਨਾਏ ਜਾਣ ਵਾਲੇ ਜ਼ਿਲ੍ਹਾ ਪੱਧਰੀ ਸੁਤੰਤਰਤਾ ਦਿਵਸ ਦੌਰਾਨ ਪੇਸ਼ ਕੀਤੇ ਜਾਣ ਵਾਲੇ ਸਭਿਆਚਾਰ ਪ੍ਰੋਗਰਾਮ ਦੀ ਰਿਹਰਸਲ ਦਾ ਵਧੀਕ ਡਿਪਟੀ ਕਮਿਸ਼ਨਰ (ਜ) ਮੈਡਮ ਅਵਨੀਤ ਕੌਰ ਵੱਲੋਂ ਨਿਰੀਖਣ ਕੀਤਾ ਗਿਆ। ਵਧੀਕ ਡਿਪਟੀ ਕਮਿਸ਼ਨਰ ਨੇ ਸਮੂਹ ਇੰਚਾਰਜਾਂ ਨੂੰ ਕਿਹਾ ਕਿ ਸਭਿਆਚਾਰਕ ਪ੍ਰੋਗਰਾਮ ਦੀਆਂ ਆਈਟਮਾਂ ਪੂਰੇ ਜ਼ੋਸ਼ ਨਾਲ ਭਰਪੂਰ ਹੋਣੀਆਂ ਚਾਹੀਦੀਆਂ ਹਨ ਅਤੇ....