ਮਾਲਵਾ

ਸਿਹਤ ਵਿਭਾਗ ਨੇ ਡੇਂਗੂ ਤੇ ਮਲੇਰੀਆ ਦੇ ਮੱਛਰਾਂ ਦੇ ਲਾਰਵੇ ਨੂੰ ਖਤਮ ਕਰਨ ਲਈ ਛੱਪੜਾਂ "ਚ ਛੱਡੀਆਂ ਗੰਬੂਜੀਆ ਮੱਛੀਆਂ
ਫ਼ਤਹਿਗੜ ਸਾਹਿਬ, 11 ਮਈ : ਸਿਹਤ ਵਿਭਾਗ ਵੱਲੋਂ ਸਿਵਲ ਸਰਜਨ ਡਾ: ਦਵਿੰਦਰਜੀਤ ਕੌਰ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਡੇਂਗੂ ਅਤੇ ਮਲੇਰੀਆ ਫੈਲ਼ਾਉਣ ਵਾਲੇ ਮੱਛਰਾਂ ਦੇ ਲਾਰਵਾ ਨੂੰ ਖਤਮ ਕਰਨ ਲਈ ਛੱਪੜਾਂ ਵਿਚ ਗੰਬੂਜੀਆ ਮੱਛੀਆਂ ਛੱਡਣ ਲਈ ਮੁਹਿੰਮ ਸ਼ੁਰੂ ਕੀਤੀ ਗਈ । ਜਿਸ ਤਹਿਤ ਜ਼ਿਲ੍ਹੇ ਦੇ ਪਿੰਡਾਂ ਦੇ ਛੱਪੜਾ ਵਿੱਚ ਗੰਬੂਜੀਆ ਮੱਛੀਆਂ ਛੱਡੀਆ ਜਾ ਰਹੀਆਂ ਹਨ। ਇਹ ਜਾਣਕਾਰੀ ਦਿੰਦਿਆਂ ਪੀ ਐਚ ਸੀ ਨੰਦਪੁਰ ਕਲੌੜ ਦੇ ਸੀਨੀਅਰ ਮੈਡੀਕਲ ਅਫ਼ਸਰ ਡਾ. ਭੁਪਿੰਦਰ ਸਿੰਘ ਨੇ ਦੱਸਿਆ ਕਿ ਆਉਣ ਵਾਲੇ ਸਮੇਂ ਵਿਚ ਮਲੇਰੀਏ ਅਤੇ....
ਲੁਧਿਆਣਾ ਪ੍ਰਸ਼ਾਸਨ ਨੇ ਕਣਕ ਦੀ ਸੁਚਾਰੂ ਤੇ ਨਿਰਵਿਘਨ ਖਰੀਦ ਸੀਜ਼ਨ ਨੂੰ ਯਕੀਨੀ ਬਣਾਇਆ : ਡਿਪਟੀ ਕਮਿਸ਼ਨਰ
ਕਿਸਾਨਾਂ ਦੀ 100 ਫੀਸਦ ਉਪਜ ਖਰੀਦੀ, 99 ਫੀਸਦ ਫਸਲ ਦਾ ਭੁਗਤਾਨ ਵੀ ਕੀਤਾ - ਸੁਰਭੀ ਮਲਿਕ ਦੁਹਰਾਇਆ! ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਪ੍ਰਸ਼ਾਸਨ ਕਿਸਾਨਾਂ ਨੂੰ ਸੁਚਾਰੂ ਤੇ ਨਿਰਵਿਘਨ ਖਰੀਦ ਸੀਜ਼ਨ ਨੂੰ ਨੇਪਰੇ ਚਾੜ੍ਹਨ ਲਈ ਵਚਨਬੱਧ ਹੈ ਲੁਧਿਆਣਾ, 11 ਮਈ : ਕਣਕ ਦੀ 100 ਫੀਸਦੀ ਖਰੀਦ ਅਤੇ ਖਰੀਦੀ ਫਸਲ ਲਈ ਕਿਸਾਨਾਂ ਨੂੰ 99 ਫੀਸਦੀ ਅਦਾਇਗੀਆਂ ਪਹਿਲਾਂ ਹੀ ਕਰ ਦਿੱਤੀਆਂ ਗਈਆਂ ਹਨ, ਜਿਸ ਕਾਰਨ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਖਰੀਦ ਸੀਜ਼ਨ ਨੂੰ ਸੁਚਾਰੂ ਤੇ ਨਿਰਵਿਘਨ ਨੇਪਰੇ ਚਾੜ੍ਹਨ ਨੂੰ....
ਵਿਧਾਇਕ ਸਿੱਧੂ ਵੱਲੋਂ ਵਾਰਡ ਨੰਬਰ 42 'ਚ ਸੜ੍ਹਕ ਨਿਰਮਾਣ ਕਾਰਜ਼ਾਂ ਦਾ ਉਦਘਾਟਨ
ਵਸਨੀਕਾਂ ਨੂੰ ਬੁਨਿਆਦੀ ਸਹੂਲਤਾਂ ਮੁਹੱਈਆ ਕਰਾਉਣਾ ਮੁੱਖ ਟੀਚਾ : ਵਿਧਾਇਕ ਸਿੱਧੂ ਲੁਧਿਆਣਾ, 11 ਮਈ : ਵਿਧਾਨ ਸਭਾ ਹਲਕਾ ਆਤਮ ਨਗਰ ਤੋਂ ਵਿਧਾਇਕ ਕੁਲਵੰਤ ਸਿੰਘ ਸਿੱਧੂ ਵੱਲੋਂ ਹਲਕੇ ਦੇ ਸਰਵਪੱਖੀ ਵਿਕਾਸ ਨੂੰ ਯਕੀਨੀ ਬਣਾਉਣ ਲਈ ਵਾਰਡ ਨੰਬਰ 42 ਅਧੀਨ ਦਸ਼ਮੇਸ਼ ਨਗਰ 'ਚ ਗਲੀ ਨੰਬਰ 13 ਤੋਂ 17 ਤੱਕ ਬਣਨ ਵਾਲੀਆਂ ਸੜ੍ਹਕਾਂ ਦੇ ਨਿਰਮਾਣ ਕਾਰਜ਼ਾਂ ਦਾ ਉਦਘਾਟਨ ਕੀਤਾ। ਇਸ ਮੌਕੇ ਉਨ੍ਹਾਂ ਸਾਰੇ ਲੋਕਾਂ ਅਤੇ ਵਲੰਟੀਅਰਾਂ ਦਾ ਧੰਨਵਾਦ ਕੀਤਾ ਜੋ ਹਲਕੇ ਦੇ ਵਿਕਾਸ ਲਈ ਉਨ੍ਹਾਂ ਦੇ ਨਾਲ ਖੜ੍ਹੇ ਹੋਏ। ਉਨ੍ਹਾ....
ਡੀ.ਬੀ.ਈ.ਈ. ਲੁਧਿਆਣਾ ਵਿਖੇ ਰੋਜ਼ਗਾਰ ਮੇਲਾ/ਪਲੇਸਮੈਂਟ ਕੈਂਪ ਦਾ ਆਯੋਜਨ ਭਲਕੇ
ਲੁਧਿਆਣਾ, 11 ਮਈ : ਪੰਜਾਬ ਸਰਕਾਰ ਦੇ ਮਿਸ਼ਨ ਘਰ-ਘਰ ਰੋੋਜ਼ਗਾਰ ਤਹਿਤ, ਡੀ.ਬੀ.ਈ.ਈ. ਲੁਧਿਆਣਾ ਵਿਖੇ ਭਲਕੇ 12 ਮਈ ਦਿਨ ਸ਼ੁੱਕਰਵਾਰ ਨੂੰ ਰੋਜ਼ਗਾਰ ਮੇਲੇ ਦਾ ਆਯੋਜਨ ਕੀਤਾ ਜਾ ਰਿਹਾ ਹੈ ਜਿਸਦਾ ਸਮਾਂ ਸਵੇਰੇ 9 ਵਜੇ ਤੋਂ ਦੁਪਹਿਰ 1 ਵਜੇ ਤੱਕ ਹੋਵੇਗਾ। ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ)-ਕਮ-ਸੀ.ਈ.ਓ. ਜਿਲ੍ਹਾ ਰੋੋਜ਼ਗਾਰ ਅਤੇ ਕਾਰੋੋਬਾਰ ਬਿਊਰੋ (ਡੀ.ਬੀ.ਈ.ਈ.) ਲੁਧਿਆਣਾ ਸ਼੍ਰੀ ਅਮਿਤ ਕੁਮਾਰ ਪੰਚਾਲ (ਆਈ.ਏ.ਐਸ.) ਵੱਲੋ ਜਾਣਕਾਰੀ ਦਿੰਦਿਆਂ ਦੱਸਿਆ ਗਿਆ ਕਿ ਪੰਜਾਬ ਸਰਕਾਰ ਵੱਲੋ ਪ੍ਰਾਰਥੀਆਂ ਨੂੰ ਰੋਜ਼ਗਾਰ....
ਵਿਧਾਇਕ ਛੀਨਾ ਵਲੋਂ ਪੀਣ ਵਾਲੇ ਪਾਣੀ ਦੇ ਟਿਊਬਵੈਲ ਲੋਕ ਅਰਪਿਤ
ਕਿਹਾ! "ਹਰ ਘਰ ਨਲ ਤੇ ਹਰ ਘਰ ਜਲ" ਪੰਜਾਬ ਸਰਕਾਰ ਦਾ ਮੁੱਖ ਟੀਚਾ ਲੁਧਿਆਣਾ, 11 ਮਈ : ਵਿਧਾਨ ਸਭਾ ਹਲਕਾ ਲੁਧਿਆਣਾ ਦੱਖਣੀ ਤੋਂ ਵਿਧਾਇਕ ਬੀਬੀ ਰਾਜਿੰਦਰਪਾਲ ਕੌਰ ਛੀਨਾ ਵੱਲੋਂ ਸਥਾਨਕ ਗਗਨ ਨਗਰ, ਵਾਰਡ ਨੰਬਰ-31 ਦੇ ਗਲੀ ਨੰਬਰ 2 ਵਿਖੇ ਪੀਣ ਵਾਲੇ ਪਾਣੀ ਦੇ 25 ਹੋਰਸ ਪਾਵਰ ਵਾਲੇ ਟਿਊਬਵੈਲ ਦਾ ਉਦਘਾਟਨ ਕੀਤਾ, ਜਿਸਦੀ ਕੁੱਲ ਲਾਗਤ 11 ਲੱਖ 67 ਹਜ਼ਾਰ ਰੁਪਏ ਹੈ। ਇਸ ਉਪਰੰਤ ਵਿਧਾਇਕ ਛੀਨਾ ਵਲੋਂ ਪਿੰਡ ਲੋਹਾਰਾ ਵਿਖੇ 12.50 ਹੋਰਸ ਪਾਵਰ ਵਾਲੇ ਟਿਊਬਵੈਲ ਦਾ ਉਦਘਾਟਨ ਕੀਤਾ,ਜਿਸਦੀ ਕੁੱਲ ਲਾਗਤ 4 ਲੱਖ 25....
ਡੀਨ ਵਿਦਿਆਰਥੀ ਭਲਾਈ ਵਜੋਂ ਪ੍ਰੋ. ਹਰਵਿੰਦਰ ਕੌਰ ਨੇ ਅਹੁਦਾ ਸੰਭਾਲਿਆ  
ਪਟਿਆਲਾ, 11 ਮਈ : ਪ੍ਰੋ. ਹਰਵਿੰਦਰ ਕੌਰ ਵੱਲੋਂ ਅੱਜ ਡੀਨ ਵਿਦਿਆਰਥੀ ਭਲਾਈ ਵਜੋਂ ਆਪਣਾ ਅਹੁਦਾ ਸੰਭਾਲ਼ ਲਿਆ ਗਿਆ ਹੈ। ਉਨ੍ਹਾਂ ਨੂੰ ਪ੍ਰੋ. ਅਨੁਪਮਾ ਦੇ ਡੀਨ ਵਜੋਂ ਅਹੁਦੇ ਦੀ ਮਿਆਦ ਪੂਰੀ ਹੋਣ ਉਪਰੰਤ ਇਸ ਅਹੁਦੇ ਉੱਤੇ ਤਾਇਨਾਤ ਕੀਤਾ ਗਿਆ ਹੈ। ਉਨ੍ਹਾਂ ਵੱਲੋਂ ਰਸਮੀ ਰੂਪ ਵਿੱਚ ਇਸ ਅਹੁਦੇ ਨੂੰ ਸੰਭਾਲਣ ਸਮੇਂ ਵਾਈਸ ਚਾਂਸਲਰ ਪ੍ਰੋ. ਅਰਵਿੰਦ ਵਿਸ਼ੇਸ਼ ਤੌਰ ਉੱਤੇ ਪਹੁੰਚੇ। ਇਸ ਮੌਕੇ ਡੀਨ ਅਕਾਦਮਿਕ ਮਾਮਲੇ ਡਾ. ਅਸ਼ੋਕ ਕੁਮਾਰ ਤਿਵਾੜੀ, ਪ੍ਰੋਫ਼ੈਸਰ ਇੰਚਾਰਜ ਵਿੱਤ ਡਾ. ਪ੍ਰਮੋਦ ਅੱਗਰਵਾਲ, ਪ੍ਰੋਵੋਸਟ....
ਕੁਸ਼ਤੀ ਫੈਡਰੇਸ਼ਨ ਦੇ ਪ੍ਰਧਾਨ ਤੋਂ ਅਸ਼ਤੀਫਾ ਲੈ ਕੇ ਗ੍ਰਿਫਤਾਰ ਕਰਨ ਦੀ ਮੰਗ, ਪਹਿਲਵਾਨਾਂ ਦੇ ਹੱਕ ਵਿੱਚ ਅਰਥੀ ਫੂਕ ਰੋਸ ਮੁਜ਼ਾਹਰੇ ਪਿੱਛੋਂ ਮੰਗ ਪੱਤਰ ਦਿੱਤਾ
ਮਾਨਸਾ, 11 ਮਈ : ਸਰੀਰਕ ਸੋਸ਼ਣ ਦਾ ਸ਼ਿਕਾਰ ਹੋਈਆਂ ਦੇਸ਼ ਦੀਆਂ ਪਹਿਲਵਾਨ ਕੁੜੀਆਂ ਵੱਲੋਂ ਦਿੱਲੀ ਵਿਖੇ ਯੰਤਰ ਮੰਤਰ ਤੇ ਕੁਸ਼ਤੀ ਫੈਡਰੇਸ਼ਨ ਦੇ ਪ੍ਰਧਾਨ ਬ੍ਰਿਜ ਭੂਸ਼ਨ ਸ਼ਰਨ ਸਿੰਘ ਤੋਂ ਅਸ਼ਤੀਫਾ ਲੈ ਕੇ ਉਸ ਨੂੰ ਤੁਰੰਤ ਗ੍ਰਿਫਤਾਰ ਕਰਨ ਦੀ ਮੰਗ ਨੂੰ ਲੈ ਕੇ ਪਿਛਲੇ ਕਈ ਦਿਨਾਂ ਤੋਂ ਅੰਦੋਲਨ ਲੜ ਰਹੀਆਂ ਬਹਾਦਰ ਕੁੜੀਆਂ ਦੇ ਹੱਕ ਵਿੱਚ ਅੱਜ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੀ ਅਗਵਾਈ ਵਿੱਚ ਡਿਪਟੀ ਕਮਿਸ਼ਨਰ ਮਾਨਸਾ ਨੂੰ ਕੇਂਦਰ ਸਰਕਾਰ ਦੇ ਨਾਮ ਮੰਗ ਪੱਤਰ ਦੇਣ ਤੋਂ ਬਾਅਦ ਕੇਂਦਰ ਸਰਕਾਰ ਅਤੇ ਬ੍ਰਿਜਭੂਸ਼ਨ....
ਨਗਰ ਕੌਂਸਲ ਜਗਰਾਉਂ ਦੀ ਮਿਉਂਸਪਲ ਵਰਕਰਜ ਯੂਨੀਅਨ ਦੇ ਨਵੇਂ ਅਹੁੱਦੇਦਾਰਾਂ ਦੀ ਚੋਣ ਸਬੰਧੀ ਮੀਟਿੰਗ ਕੀਤੀ 
ਜਗਰਾਉਂ, 11 ਮਈ (ਰਛਪਾਲ ਸਿੰਘ ਸ਼ੇਰਪੁਰੀ) : ਨਗਰ ਕੌਂਸਲ ਜਗਰਾਉਂ ਦੀ ਮਿਉਂਸਪਲ ਵਰਕਰਜ ਯੂਨੀਅਨ ਦੇ ਨਵੇਂ ਅਹੁੱਦੇਦਾਰਾਂ ਦੀ ਚੋਣ ਸਬੰਧੀ ਮੀਟਿੰਗ ਕੀਤੀ ਗਈ। ਇਸ ਤੋਂ ਪਹਿਲਾਂ 10 ਮਈ ਨੂੰ ਕੀਤੀ ਗਈ ਯੂਨੀਅਨ ਦੀ ਮੀਟਿੰਗ ਵਿੱਚ ਸਰਵਸੰਮਤੀ ਨਾਲ ਪੁਰਾਣੀ ਯੂਨੀਅਨ ਨੂੰ ਭੰਗ ਕਰਕੇ ਨਵੀਂ ਚੋਣ ਕਰਨ ਦੀ ਯੂਨੀਅਨ ਦੇ ਪ੍ਰਧਾਨ ਵਿਜੈ ਕੁਮਾਰ ਵਲੋਂ ਪ੍ਰਵਾਨਗੀ ਦਿੰਦੇ ਹੋਏ ਪੁਰਾਣੀ ਯੂਨੀਅਨ ਨੂੰ ਭੰਗ ਕੀਤਾ ਗਿਆ। ਅੱਜ ਯੂਨੀਅਨ ਦੇ ਨਵੇਂ ਅਹੁੱਦੇਦਾਰਾਂ ਦੀ ਚੋਣ ਸਰਵਸੰਮਤੀ ਨਾਲ ਕੀਤੀ ਗਈ ਜਿਸ ਵਿੱਚ ਸ੍ਰੀ....
ਪੰਜਾਬ ਦੀਆਂ ਚੁਣੌਤੀਆਂ ਦੇ ਹੱਲ ਲਈ ਖੇਤੀ ਨੂੰ ਲਾਹੇਵੰਦ ਕਿੱਤਾ ਬਣਾਉਣਾ ਲਾਜ਼ਮੀ : ਖੇਤੀਬਾੜੀ ਮੰਤਰੀ
ਪੀ.ਏ.ਯੂ. ਵਿੱਚ ਦੂਜੀ ਸਰਕਾਰ ਕਿਸਾਨ ਮਿਲਣੀ ਵਿੱਚ ਪੰਜਾਬ ਭਰ ਤੋਂ ਕਿਸਾਨ ਸ਼ਾਮਿਲ ਹੋਏ ਲੁਧਿਆਣਾ 11 ਮਈ : ਅੱਜ ਪੀ.ਏ.ਯੂ. ਵਿਚ ਦੂਜੀ ਸਰਕਾਰ ਕਿਸਾਨ ਮਿਲਣੀ ਕਰਵਾਈ ਗਈ । ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਸਰਪ੍ਰਸਤੀ ਹੇਠ ਹੋਈ ਇਸ ਮਿਲਣੀ ਦੀ ਪ੍ਰਧਾਨਗੀ ਖੇਤੀਬਾੜੀ, ਕਿਸਾਨ ਭਲਾਈ ਅਤੇ ਪ੍ਰਵਾਸੀ ਮਾਮਲਿਆਂ ਦੇ ਮੰਤਰੀ ਸ. ਕੁਲਦੀਪ ਸਿੰਘ ਧਾਲੀਵਾਲ ਨੇ ਕੀਤੀ । ਪੰਜਾਬ ਦੇ ਪਸ਼ੂ ਪਾਲਣ ਮੰਤਰੀ ਸ ਲਾਲਜੀਤ ਸਿੰਘ ਭੁੱਲਰ ਇਸ ਸਮਾਰੋਹ ਵਿਚ ਵਿਸ਼ੇਸ਼ ਮਹਿਮਾਨ ਵਜੋਂ ਸ਼ਾਮਿਲ ਸਨ। ਪੀ ਏ ਯੂ ਦੇ ਵਾਈਸ....
ਲੋਕ ਪੱਖੀ ਪਹਿਲਕਦਮੀ ‘ਸਰਕਾਰ ਤੁਹਾਡੇ ਦੁਆਰ’ ਦੀ ਧੂਰੀ ਤੋਂ ਮੁੱਖ ਮੰਤਰੀ ਮਾਨ ਨੇ ਕੀਤੀ ਸ਼ੁਰੂਆਤ
ਸ਼ਾਸਨ ਨੂੰ ਲੋਕਾਂ ਦੇ ਦਰ ‘ਤੇ ਲਿਆਉਣ ਦੇ ਵਾਅਦੇ ਨੂੰ ਪੂਰਾ ਕੀਤਾ ਸੂਬਾ ਭਰ ਵਿੱਚ ਅਤਿ-ਆਧੁਨਿਕ ਸਹੂਲਤਾਂ ਨਾਲ ਸਿਹਤ ਸੰਭਾਲ ਸੰਸਥਾਵਾਂ ਅਪਗ੍ਰੇਡ ਕਰਨ ਦਾ ਐਲਾਨ ਲੋਕਾਂ ਨੂੰ ਹੜ੍ਹਾਂ ਤੋਂ ਬਚਾਉਣ ਲਈ ਕੁਦਰਤੀ ਜਲ ਸਰੋਤਾਂ ਦੇ ਬੰਨ੍ਹ ਮਜ਼ਬੂਤ ਕੀਤੇ ਜਾਣਗੇ ਕਿਸਾਨ ਜਥੇਬੰਦੀਆਂ ਨੂੰ ਬੇਵਜ੍ਹਾ ਅੰਦੋਲਨ ਦਾ ਰਾਹ ਨਾ ਅਪਣਾਉਣ ਦੀ ਅਪੀਲ ਪੰਜਾਬ ਦੇ ਹਰੇਕ ਜਨਤਕ ਥਰਮਲ ਪਲਾਂਟ ਲਈ 40 ਦਿਨ ਦਾ ਕੋਲਾ ਰਾਖਵਾਂ ਝੋਨੇ ਦੇ ਅਗਾਮੀ ਸੀਜ਼ਨ ਲਈ 24 ਘੰਟੇ ਬਿਜਲੀ ਸਪਲਾਈ ਕਰਨ ਲਈ ਢੁਕਵੇਂ ਪ੍ਰਬੰਧ ਕੀਤੇ ਧੂਰੀ, 11 ਮਈ....
ਪੰਜਾਬ ਸਰਕਾਰ ਦੀ ਲੋਕ ਭਲਾਈ ਸਕੀਮਾਂ ਅਤੇ ਪ੍ਰੋਜੈਕਟਾਂ ਨੂੰ ਜ਼ਮੀਨੀ ਪੱਧਰ ’ਤੇ ਲਾਗੂ ਕਰਨ ਦੇ ਆਦੇਸ਼
ਪੀ.ਜੀ.ਆਰ.ਐਸ. ਪੋਰਟਲ ’ਤੇ ਪ੍ਰਾਪਤ ਹੋਣ ਵਾਲੀਆਂ ਸ਼ਿਕਾਇਤਾਂ ਦਾ ਸਮਾਂਬੱਧ ਢੰਗ ਨਾਲ ਨਿਪਟਾਰਾ ਕਰਨਾ ਯਕੀਨੀ ਬਣਾਇਆ ਜਾਵੇ-ਡਿਪਟੀ ਕਮਿਸ਼ਨਰ ਡਿਪਟੀ ਕਮਿਸ਼ਨਰ ਨੇ ਮਹੀਨਾਵਾਰ ਮੀਟਿੰਗ ਦੌਰਾਨ ਵੱਖ-ਵੱਖ ਵਿਭਾਗੀ ਅਧਿਕਾਰੀਆਂ ਤੋਂ ਵਿਕਾਸ ਕਾਰਜ਼ਾਂ ਅਤੇ ਪ੍ਰਗਤੀ ਦਾ ਲਿਆ ਜਾਇਜ਼ਾ ਮਾਨਸਾ, 11 ਮਈ : ਜ਼ਿਲ੍ਹੇ ਅੰਦਰ ਚਲ ਰਹੇ ਵਿਕਾਸ ਕਾਰਜ਼ਾਂ ਅਤੇ ਵੱਖ-ਵੱਖ ਵਿਭਾਗਾਂ ਦੀ ਕਾਰਗੁਜ਼ਾਰੀ ਦਾ ਜਾਇਜ਼ਾ ਲੈਣ ਲਈ ਡਿਪਟੀ ਕਮਿਸ਼ਨਰ ਸ੍ਰੀਮਤੀ ਬਲਦੀਪ ਕੌਰ ਦੀ ਪ੍ਰਧਾਨਗੀ ਹੇਠ ਸਥਾਨਕ ਬੱਚਤ ਭਵਨ ਵਿਖੇ ਮਹੀਨਾਵਾਰ ਮੀਟਿੰਗ ਹੋਈ।....
ਖਿਡਾਰੀਆਂ ਨੂੰ ਮਿਆਰੀ ਖੇਡ ਸਹੂਲਤਾਂ ਦੇਣ ਲਈ ਮੋਹਾਲੀ ਦੇ ਖੇਡ ਸਟੇਡੀਅਮ ਦਾ ਤਕਰੀਬਨ 5 ਕਰੋੜ ਰੁਪਏ ਦੀ ਲਾਗਤ ਨਾਲ ਨਵੀਨੀਕਰਨ: ਡਿਪਟੀ ਕਮਿਸ਼ਨਰ
ਆਸ਼ਿਕਾ ਜੈਨ ਵਲੋਂ 5 ਫੇਜ਼ ਦਾ ਖੇਡ ਸਟੇਡੀਅਮ ਦੋ ਹਫਤਿਆਂ 'ਚ ਖਿਡਾਰੀਆਂ ਲਈ ਖੋਲ੍ਹਣ ਦੇ ਨਿਰਦੇਸ਼ ਐਸ.ਏ.ਐਸ.ਨਗਰ, 11 ਮਈ : ਐਸ.ਏ.ਐਸ.ਨਗਰ ਦੇ ਡਿਪਟੀ ਕਮਿਸ਼ਨਰ ਸ੍ਰੀਮਤੀ ਆਸ਼ਿਕਾ ਜੈਨ ਨੇ ਦੱਸਿਆ ਕਿ ਖਿਡਾਰੀਆਂ ਨੂੰ ਵਧੀਆ ਖੇਡ ਸਹੂਲਤਾਂ ਦੇਣ ਵਾਸਤੇ ਮੋਹਾਲੀ ਸ਼ਹਿਰ ਦੇ ਪੰਜ ਸਟੇਡੀਅਮ ਦਾ ਤਕਰੀਬਨ 5 ਕਰੋੜ ਰੁਪਏ ਦੀ ਲਾਗਤ ਨਾਲ ਨਵੀਨੀਕਰਨ ਕੀਤਾ ਗਿਆ ਹੈ। ਅੱਜ ਸਥਾਨਿਕ 5 ਫੇਜ਼ ਦੇ ਖੇਡ ਸਟੇਡੀਅਮ ਦੇ ਨਵੀਨੀਕਰਨ ਦਾ ਜਾਇਜ਼ਾ ਲੈਣ ਪਹੁੰਚੇ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਮੋਹਾਲੀ ਸ਼ਹਿਰ ਦੇ ਫੇਜ਼ 5....
ਜਿਲ੍ਹਾ ਚੈਂਪੀਆਨ ਹਾਕੀ ਖਿਡਾਰਨਾਂ ਨੂੰ ਐਨ.ਆਰ.ਆਈਜ਼ ਦੇ ਸਹਿਯੋਗ ਨਾਲ ਹਾਕੀ ਕਿੱਟਾਂ, ਟਰੈਕ ਸੂਟ ਬੂਟ ਦਿੱਤੇ ਗਏ।
ਸਾਡੇ ਪਿੰਡਾਂ ਵਿੱਚ ਬਹੁਤ ਖਿਡਾਰੀ ਤੇ ਕਲਾਕਾਰ ਪਏ ਨੇ ਜਿਨਾਂ ਨੂੰ ਤਰਾਸ਼ਣ ਦੀ ਲੋੜ ਹੈ : ਪ੍ਰੋ. ਗੁਰਭਜਨ ਸਿੰਘ ਗਿੱਲ ਨਸ਼ਿਆਂ ਤੋਂ ਬਚਣ, ਵੱਡੇ ਖਿਡਾਰੀਆਂ ਦੇ ਜੀਵਨ ਤੋਂ ਸੇਧ ਲੈਣ ਲਈ ਕਿਤਾਬਾਂ ਪੜਣੀਆਂ ਬਹੁਤ ਜ਼ਰੂਰੀ ਹਨ : ਗੁਰਪ੍ਰੀਤ ਸਿੰਘ ਤੂਰ ਕੈਬਨਿਟ ਮੰਤਰੀ ਧਲੀਵਾਲ ਵੱਲੋਂ ਜਲਾਲਦੀਵਾਲ ਵਿੱਚ ਗਦਰੀ ਬਾਬਾ ਦੁੱਲਾ ਸਿੰਘ ਜੀ ਦੀ ਯਾਦ ਵਿੱਚ ਖੇਡ ਸਟੈਡੀਅਮ ਬਣਾਉਣ ਦਾ ਦਿੱਤਾ ਭਰੋਸਾ ਰਾਏਕੋਟ, 11 ਮਈ (ਰਘਵੀਰ ਸਿੰਘ ਜੱਗਾ) : ਗਦਰੀ ਬਾਬਾ ਦੁੱਲਾ ਸਿੰਘ ਗਿਆਨੀ ਨਿਹਾਲ ਸਿੰਘ ਫਾਊਂਡੇਸ਼ਨ ਵਲੋਂ....
ਕੌਂਸਲਰ ਪਟਵਾਰੀ ਨੇ ਸੈਕਟਰ 70 ਦੇ ਕਰੋੜ ਦੀਆਂ ਸੜਕਾਂ ਦੇ ਕੰਮਾਂ ਦੀ ਕੀਤੀ ਸ਼ੁਰੂਆਤ
ਮੋਹਾਲੀ, 6 ਮਈ : ਨਗਰ ਨਿਗਮ ਮੋਹਾਲੀ ਵੱਲੋਂ ਵਾਰਡ ਨੰਬਰ 34 ਸੈਕਟਰ 70 ਦੇ ਐਲ ਆਈ ਜੀ ਬਲਾਕ ਦੀਆਂ ਸੜਕਾਂ ਦਾ ਕੰਮ ਸ਼ੁਰੂ ਕੀਤਾ ਗਿਆ। ਵਾਰਡ ਦੇ ਕੌਂਸਲਰ ਸੁਖਦੇਵ ਸਿੰਘ ਪਟਵਾਰੀ ਨੇ ਦੱਸਿਆ ਕਿ ਇਸ ਵਾਰਡ ਦੀਆਂ ਸਾਰੀਆਂ ਅੰਦਰੂਨੀ ਸੜਕਾਂ ‘ਤੇ ਪ੍ਰੀਮਿਕਸ ਪਾਉਣ ਦਾ ਕੰਮ ਸ਼ੁਰੂ ਹੋ ਗਿਆ ਹੈ। ਲਗਭਗ 50 ਲੱਖ ਰੁਪਏ ਨਾਲ ਅੰਦਰੂਨੀ ਸੜਕਾਂ ਅਤੇ 50 ਲੱਖ ਨਾਲ ਬੀ ਟਾਈਪ ਸੜਕਾਂ ‘ਤੇ ਪ੍ਰੀਮਿਕਸ ਪਾਇਆ ਜਾਵੇਗੀ। ਉਹਨਾਂ ਕਿਹਾ ਕਿ ਮੁੰਡੀ ਕੰਪਲੈਕਸ ਦੇ ਵਾਲ ਬਣੀ ਮਾਰਕੀਟ ਵਿੱਚ ਵੀ ਪ੍ਰੀਮਿਕਸ ਪਾਇਆ ਜਾਵੇਗਾ। ਇਸ....
ਪੀ.ਏ.ਯੂ. ਦੇ ਐੱਨ ਐੱਸ ਐੱਸ ਯੂਨਿਟ ਨੇ ਤਣਾਅ ਪ੍ਰਬੰਧਨ ਕੈਂਪ ਲਗਾਇਆ
ਲੁਧਿਆਣਾ 10 ਮਈ : ਪੰਜਾਬ ਐਗਰੀਕਲਚਰਲ ਯੂਨੀਵਰਸਿਟੀ ਦੇ ਐਨ.ਐਸ.ਐਸ. ਯੂਨਿਟ ਨੇ ਤਣਾਅ ਪ੍ਰਬੰਧਨ ਅਤੇ ਤੰਦਰੁਸਤੀ ਬਾਰੇ ਜਾਗਰੂਕਤਾ ਪੈਦਾ ਕਰਨ ਲਈ ਯੂਨੀਵਰਸਿਟੀ ਦੇ ਡਾਇਮੰਡ ਜੁਬਲੀ ਸਮਾਰੋਹ ਦੀ ਲੜੀ ਵਿੱਚ ਇੱਕ ਪ੍ਰੋਗਰਾਮ ਵਜੋਂ ਇੱਕ ਕੈਂਪ ਦਾ ਆਯੋਜਨ ਕੀਤਾ| ਇਸ ਸਮਾਗਮ ਦੇ ਮੁੱਖ ਮਹਿਮਾਨ ਡਾ. ਨਿਰਮਲ ਜੌੜਾ, ਨਿਰਦੇਸ਼ਕ ਵਿਦਿਆਰਥੀ ਭਲਾਈ ਸਨ| ਇਸ ਸਮਾਗਮ ਦੇ ਮੁੱਖ ਬੁਲਾਰੇ ਸਹਿਜ ਯੋਗ ਮਾਹਿਰ ਸ੍ਰੀਮਤੀ ਨੀਤਿਕਾ ਸੁਧਾ ਅਤੇ ਬੱਚਿਆਂ ਅਤੇ ਬਾਲਗਾਂ ਦੇ ਸਲਾਹਕਾਰ ਡਾ. ਸਿਮਰਨ ਕੰਗ ਸਿੱਧੂ ਸਨ | ਸ੍ਰੀਮਤੀ....