ਰੂਪਨਗਰ, 3 ਮਈ : ਡਿਪਟੀ ਕਮਿਸ਼ਨਰ ਰੂਪਨਗਰ ਡਾ. ਪ੍ਰੀਤੀ ਯਾਦਵ ਨੇ ਜ਼ਿਲ੍ਹੇ ਦੇ ਅੱਠਵੀਂ ਜਮਾਤ ਦੇ ਨਤੀਜਿਆਂ ਦੀ ਮੈਰਿਟ ਵਿੱਚ ਆਉਣ ਵਾਲੇ ਰੂਪਨਗਰ ਜ਼ਿਲ੍ਹੇ ਦੇ 10 ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ ਅਤੇ ਉਨ੍ਹਾਂ ਦੇ ਉਜੱਵਲ ਭਵਿੱਖ ਲਈ ਸ਼ੁੱਭਕਾਮਨਾਵਾਂ ਦਿੱਤੀਆਂ। ਇਸ ਮੌਕੇ ਡਾ. ਪ੍ਰੀਤੀ ਯਾਦਵ ਨੇ ਵਿਦਿਆਰਥੀਆਂ ਨੂੰ ਪ੍ਰੇਰਿਤ ਕਰਦਿਆਂ ਕਿਹਾ ਕਿ ਮਜਬੂਤ ਇਰਾਦਿਆਂ ਨਾਲ ਜ਼ਿੰਦਗੀ ਦਾ ਕੋਈ ਵੀ ਟੀਚਾ ਹਾਸਿਲ ਕੀਤਾ ਜਾ ਸਕਦਾ ਹੈ। ਉਨ੍ਹਾਂ ਵਿਦਿਆਰਥੀਆਂ ਨੂੰ ਜ਼ਿੰਦਗੀ ਵਿੱਚ ਵੱਧ ਤੋਂ ਵੱਧ ਮਿਹਨਤ ਕਰਨ ਲਈ....
ਮਾਲਵਾ
ਸ਼ਹਿਰ ਨੂੰ ਸਾਫ ਸੁੱਥਰਾ ਅਤੇ ਸੁੰਦਰ ਬਣਾਉਣ ਵਿੱਚ ਲੋਕ ਕਰਨ ਸਹਿਯੋਗ-ਭੁੱਲਰ ਫਿਰੋਜ਼ਪੁਰ, 3 ਮਈ : ਵਿਧਾਇਕ ਫਿਰੋਜ਼ਪੁਰ ਸ਼ਹਿਰੀ ਸ੍ਰ. ਰਣਬੀਰ ਸਿੰਘ ਭੁੱਲਰ ਵੱਲੋਂ ਨਗਰ ਕੌਂਸਲ ਫਿਰੋਜ਼ਪੁਰ ਵਿਖੇ 15 ਨਵੇਂ ਗਾਰਬੇਜ ਕੁਲੈਕਸ਼ਨ ਟਿੱਪਰਾਂ (ਗੱਡੀਆਂ) ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ ਗਿਆ, ਜੋ ਕਿ ਸਵੱਛ ਭਾਰਤ ਮਿਸ਼ਨ ਅਤੇ ਸੋਲਿਡ ਵੇਸਟ ਮੈਨੇਜਮੈਂਟ ਤਹਿਤ ਫਿਰੋਜ਼ਪੁਰ ਸ਼ਹਿਰ ਦੇ ਕਮਰਸ਼ੀਅਲ ਅਤੇ ਰਿਹਾਇਸ਼ੀ ਇਲਾਕਿਆਂ ਤੋਂ ਡੋਰ ਟੂ ਡੋਰ ਕੂੜੇ ਕਰਕਟ ਦੀ ਕੁਲੈਕਸ਼ਨ ਕਰਨਗੇ। ਇਸ ਮੌਕੇ ਵਿਧਾਇਕ ਸ. ਰਣਬੀਰ ਸਿੰਘ....
ਮਾਨਸਾ, 3 ਮਈ : ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਖਰੀਦ ਕੀਤੀ ਕਣਕ ਦੀ ਲਿਫਟਿੰਗ ਦਾ 75 ਫੀਸਦੀ ਕੰਮ ਮੁਕੰਮਲ ਹੋ ਚੁੱਕਿਆ ਹੈ ਅਤੇ ਰਹਿੰਦੀ 25 ਫੀਸਦੀ ਲਿਫਟਿੰਗ ਦੇ ਕਾਰਜ਼ਾਂ ਨੂੰ ਜਲਦ ਮੁਕੰਮਲ ਕਰਨ ਅਤੇ ਮੰਡੀਆਂ ਅੰਦਰ ਪਹੁੰਚ ਰਹੀ ਜਿਣਸ ਦੀ ਨਾਲੋ ਨਾਲ ਲਿਫਟਿੰਗ ਯਕੀਨੀ ਬਣਾਈ ਜਾਵੇ। ਇਹਨਾਂ ਵਿਚਾਰਾਂ ਦਾ ਪ੍ਰਗਟਾਵਾ ਡਿਪਟੀ ਕਮਿਸ਼ਨਰ ਸ਼੍ਰੀਮਤੀ ਬਲਦੀਪ ਕੌਰ ਨੇ ਅੱਜ ਅਨਾਜ ਮੰਡੀ ਤਾਮਕੋਟ, ਰੱਲਾ ਅਤੇ ਜੋਗਾ ਦਾ ਦੌਰਾ ਕਰਨ ਵੇਲੇ ਖਰੀਦ ਏਜੰਸੀਆਂ ਦੇ ਅਧਿਕਾਰੀਆਂ ਨੂੰ ਹਦਾਇਤਾਂ ਜਾਰੀ ਕਰਦਿਆਂ ਕੀਤਾ। ਡਿਪਟੀ....
ਮੋਹਾਲੀ, 3 ਮਈ : ਚਰਚਿਜ਼ ਐਸੋਸੀਏਸ਼ਨ, ਮੋਹਾਲੀ ਵੱਲੋਂ ਬਲੱਡ ਬੈਂਕ ਜੀ.ਐਮ.ਸੀ.ਐਚ.-32 ਚੰਡੀਗੜ੍ਹ ਦੇ ਸਹਿਯੋਗ ਨਾਲ ਬੀਲੀਵਰਸ ਈਸਟਰਨ ਚਰਚ ਵਿਖੇ ਇੱਕ ਖੂਨਦਾਨ ਕੈਂਪ ਲਗਾਇਆ ਗਿਆ। ਏਸ ਖ਼ੂਨਦਾਨ ਕੈਂਪ ਵਿੱਚ 30 ਤੋਂ ਵੱਧ ਖੂਨਦਾਨੀਆਂ ਨੇ ਖੂਨਦਾਨ ਕੀਤਾ। ਇਸ ਮੌਕੇ ਮੁੱਖ ਮਹਿਮਾਨ ਮੋਹਾਲੀ ਨਗਰ ਨਿਗਮ ਦੇ ਡਿਪਟੀ ਮੇਅਰ ਕੁਲਜੀਤ ਸਿੰਘ ਬੇਦੀ ਸਨ। ਡਿਪਟੀ ਮੇਅਰ ਬੇਦੀ ਨੇ ਇਸ ਮੌਕੇ ਬੋਲਦਿਆਂ ਕਿਹਾ ਕਿ ਖੂਨਦਾਨ ਮਨੁੱਖਤਾ ਲਈ ਸਭ ਤੋਂ ਮਹੱਤਵਪੂਰਨ ਸਮਾਜ ਸੇਵਾ ਹੈ। ਇਹ ਗੰਭੀਰ ਮਰੀਜਾਂ ਅਤੇ ਹਾਦਸੇ ਵਿੱਚ....
ਕੌਂਸਲਰ ਢਿੱਲੋਂ ਤੇ ਐਸੋਸੀਏਸ਼ਨ ਦੇ ਨੁਮਾਇੰਦਿਆਂ ਵੱਲੋਂ ਦੱਸੀਆਂ ਸਮੱਸਿਆਵਾਂ ਫੌਰੀ ਤੌਰ ਤੇ ਹੱਲ ਕਰਨ ਦੀਆਂ ਹਦਾਇਤਾਂ ਮੋਹਾਲੀ, 3 ਮਈ : ਮੋਹਾਲੀ ਨਗਰ ਨਿਗਮ ਦੇ ਮੇਅਰ ਅਮਰਜੀਤ ਸਿੰਘ ਸਿੱਧੂ ਨੇ ਅੱਜ ਫੇਜ਼ 9 ਦਾ ਦੌਰਾ ਕੀਤਾ ਅਤੇ ਇੱਥੋਂ ਦੇ ਵਸਨੀਕਾਂ ਦੀਆਂ ਸਮੱਸਿਆਵਾਂ ਸੁਣੀਆਂ। ਇਸ ਮੌਕੇ ਸੀਨੀਅਰ ਡਿਪਟੀ ਮੇਅਰ ਅਮਰੀਕ ਸਿੰਘ ਸੋਮਲ, ਡਿਪਟੀ ਮੇਅਰ ਕੁਲਜੀਤ ਸਿੰਘ ਬੇਦੀ, ਵਾਰਡ ਦੇ ਕੌਂਸਲਰ ਨਿਰਮਲ ਕੌਰ ਢਿੱਲੋਂ, ਕੌਂਸਲਰ ਕਮਲਪ੍ਰੀਤ ਸਿੰਘ ਬਨੀ ਵਿਸ਼ੇਸ਼ ਤੌਰ ਤੇ ਹਾਜਰ ਸਨ। ਮੇਅਰ ਅਮਰਜੀਤ ਸਿੰਘ....
ਪਟਿਆਲਾ, 3 ਮਈ : ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਭਗਵੰਤ ਮਾਨ ਦੇ ਆਦੇਸ਼ਾਂ ‘ਤੇ ਰਾਜ ਦੇ ਸਰਕਾਰੀ ਦਫ਼ਤਰਾਂ ਦਾ ਕੰਮ-ਕਾਜ਼ੀ ਸਮਾਂ ਸਵੇਰੇ 7:30 ਵਜੇ ਤੋਂ ਦੁਪਹਿਰ 2:00 ਵਜੇ ਤੱਕ ਹੋਣ ਦੇ ਦੂਜੇ ਦਿਨ ਅੱਜ ਸਹਾਇਕ ਕਮਿਸ਼ਨਰ (ਜ) ਕਿਰਪਾਲਵੀਰ ਸਿੰਘ ਨੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਬਲਾਕ-ਏ ਸਥਿਤ ਸਰਕਾਰੀ ਦਫ਼ਤਰਾਂ ਦਾ ਅਚਨਚੇਤ ਨਿਰੀਖਣ ਕੀਤਾ। ਇਸ ਦੌਰਾਨ ਬਹੁਤੇ ਦਫ਼ਤਰਾਂ ‘ਚ ਸਰਕਾਰੀ ਅਮਲਾ ਹਾਜ਼ਰ ਪਾਇਆ ਗਿਆ ਜਦਕਿ ਸਹਿਕਾਰੀ ਸਭਾਵਾਂ ਦੇ ਦਫ਼ਤਰ ‘ਚ ਕੁਝ ਕਰਮਚਾਰੀ ਦੇਰੀ ਨਾਲ ਆਏ ਪਾਏ ਗਏ, ਜਿਨ੍ਹਾਂ....
ਪਟਿਆਲਾ, 3 ਮਈ : ਜ਼ਿਲ੍ਹਾ ਪ੍ਰਸ਼ਾਸਨ ਪਟਿਆਲਾ ਵੱਲੋਂ ਅਰੰਭੇ ਵਿਸ਼ੇਸ਼ ਪ੍ਰਾਜੈਕਟ ‘ਮੇਰਾ ਬਚਪਨ’ ਤਹਿਤ ਗੁਬਾਰੇ ਵੇਚਦੇ ਜਾਂ ਭੀਖ ਮੰਗਦੇ ਬੱਚਿਆਂ ਨੂੰ ‘ਭਿੱਖਿਆ ਦੇ ਰਾਹ ਤੋਂ ਸਿੱਖਿਆ’ ਦੇ ਰਾਹ ‘ਤੇ ਲਿਜਾਣ ਲਈ ਜਿੱਥੇ ਸਕੂਲ ਆਨ ਵ੍ਹੀਲ ਚਲਾਇਆ ਜਾ ਰਿਹਾ ਹੈ, ਉਥੇ ਹੀ ਸਕੂਲੀ ਸਿੱਖਿਆ ਲਈ ਰਾਜੀ ਹੋਣ ਵਾਲੇ ਇਨ੍ਹਾਂ ਬੱਚਿਆਂ ਨੂੰ ਸਕੂਲ ਵਿੱਚ ਵੀ ਦਾਖਲ ਕਰਵਾਇਆ ਜਾ ਰਿਹਾ ਹੈ। ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜਨ ਹਿਤ ਸੰਮਤੀ, ਦੇ ਵਿਨੋਦ ਸ਼ਰਮਾ, ਜਿਨ੍ਹਾਂ ਦੇ ਸਹਿਯੋਗ ਨਾਲ ਸਕੂਲ ਆਨ....
ਲੁਧਿਆਣਾ : 03 ਮਈ : ਪੰਜਾਬੀ ਸਾਹਿਤ ਅਕਾਡਮੀ, ਲੁਧਿਆਣਾ ਵਲੋਂ ਪੰਜਾਬੀ ਭਵਨ, ਲੁਧਿਆਣਾ ਵਿਖੇ ਪ੍ਰੋ. ਮੋਹਨ ਸਿੰਘ ਯਾਦਗਾਰੀ ਸਮਾਰੋਹ ਦਾ ਆਯੋਜਨ ਕਰਕੇ ਉਨ੍ਹਾਂ ਨੂੰ ਨਿੱਘੀ ਸ਼ਰਧਾਂਜਲੀ ਦਿੱਤੀ ਗਈ। ਸਮਾਗਮ ਦੇ ਆਰੰਭ ਵਿਚ ਪ੍ਰੋ. ਮੋਹਨ ਸਿੰਘ ਜੀ ਦੀ ਤਸਵੀਰ ਅੱਗੇ ਫੁੱਲ ਅਰਪਿਤ ਕਰਕੇ ਸ਼ਰਧਾ ਦੇ ਫੁੱਲ ਭੇਟ ਕੀਤੇ ਗਏ । ਇਸ ਤੋਂ ਪਹਿਲਾਂ ਪੰਜਾਬੀ ਨਾਵਲਕਾਰ ਬੂਟਾ ਸਿੰਘ ਸ਼ਾਦ ਅਤੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਸ. ਪ੍ਰਕਾਸ਼ ਸਿੰਘ ਬਾਦਲ ਨੂੰ ਦੋ ਮਿੰਟ ਦਾ ਮੋਨ ਧਾਰ ਕੇ ਸ਼ਰਧਾਂਜਲੀ ਅਰਪਿਤ ਕੀਤੀ ਗਈ। ਇਸ....
ਫਾਜਿ਼ਲਕਾ, 3 ਮਈ : ਫਾਜਿ਼ਲਕਾ ਦੇ ਡਿਪਟੀ ਕਮਿਸ਼ਨਰ ਡਾ: ਸੇਨੂ ਦੁੱਗਲ ਆਈਏਐਸ ਦੀ ਪਹਿਲ ਕਦਮੀ ਨਾਲ ਸ਼ੁਰੂ ਕੀਤੇ ਗਏ ਸਿੱਖੋ ਅਤੇ ਵਧੋ (ਲਰਨ ਐਂਡ ਗ੍ਰੋਅ) ਪ੍ਰੋਗਰਾਮ ਤਹਿਤ ਅੱਜ ਉਨ੍ਹਾਂ ਨੇ ਸਰਕਾਰੀ ਸਮਾਰਟ ਸੀਨਿਅਰ ਸੈਕੰਡਰੀ ਸਕੂਲ ਖੂਈਖੇੜਾ ਦੇ ਵਿਦਿਆਰਥੀਆਂ ਨਾਲ ਸਮਾਂ ਬਿਤਾਇਆ ਅਤੇ ਉਨ੍ਹਾਂ ਨਾਲ ਜਿੰਦਗੀ ਵਿਚ ਸਫਲਤਾ ਦੇ ਸੂਤਰ ਸਾਂਝੇ ਕੀਤੇ। ਵਿਦਿਆਰਥੀਆਂ ਨੂੰ ਉਨ੍ਹਾਂ ਦੇ ਭਵਿੱਖ ਪ੍ਰਤੀ ਜਾਗਰੂਕ ਕਰਨ ਅਤੇ ਉਨ੍ਹਾਂ ਨੂੰ ਚੰਗੇ ਨਾਗਰਿਕ ਬਣਾ ਕੇ ਸਫਲ ਇਨਸਾਨ ਬਣਾਉਣ ਦੇ ਉਦੇਸ਼ ਨਾਲ ਜਿ਼ਲ੍ਹੇ ਵਿਚ....
ਫਾਜਿ਼ਲਕਾ 3 ਮਈ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਸਰਹੱਦੀ ਇਲਾਕੇ ਦੇ ਪਿੰਡਾਂ ਨੂੰ ਬਿਹਤਰ ਪ੍ਰਸ਼ਾਸਨਿਕ ਸਹੂਲਤਾਂ ਦੇਣ ਦੀ ਵਚਨਬੱਧਤਾ ਤਹਿਤ ਡਿਪਟੀ ਕਮਿਸ਼ਨਰ ਡਾ. ਸੇਨੂੰ ਦੁੱਗਲ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਜ਼ਿਲ੍ਹਾ ਪ੍ਰਸ਼ਾਸਨ ਫਾਜ਼ਿਲਕਾ ਵੱਲੋਂ 4 ਮਈ 2023 ਨੂੰ ਆਬਾਦ ਸੁਵਿਧਾ ਕੈਂਪ ਲਗਾਇਆ ਜਾ ਰਿਹਾ ਹੈ। ਇਹ ਜਾਣਕਾਰੀ ਵਧੀਕ ਡਿਪਟੀ ਕਮਿਸ਼ਨਰ ਮੈਡਮ ਮਨਦੀਪ ਕੌਰ ਨੇ ਦਿੱਤੀ। ਉਨ੍ਹਾਂ ਦੱਸਿਆ ਕਿ 4 ਮਈ 2023 ਨੂੰ ਫਾਜ਼ਿਲਕਾ ਦੇ ਪਿੰਡ ਖਾਨਵਾਲਾ ਦੇ ਸਰਕਾਰੀ ਪ੍ਰਾਇਮਰੀ....
ਲੁਧਿਆਣਾ 2 ਮਈ : ਪੀ ਏ ਯੂ ਵਿਚ ਮਜ਼ਦੂਰ ਦਿਵਸ ਮੌਕੇ ਇਕ ਸਾਦਾ ਪਰ ਪ੍ਰਭਾਵਸ਼ਾਲੀ ਸਮਾਗਮ ਕੀਤਾ ਗਿਆ। ਇਸ ਵਿਚ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਡਾ ਸਤਿਬੀਰ ਸਿੰਘ ਗੋਸਲ ਨੇ ਕਿਰਤ ਦੇ ਮਹੱਤਵ ਨੂੰ ਉਜਾਗਰ ਕਰਦਾ ਝੰਡਾ ਲਹਿਰਾਇਆ। ਡਾ ਗੋਸਲ ਨੇ ਇਸ ਮੌਕੇ ਕਿਹਾ ਕਿ ਇਹ ਦਿਨ ਸਾਨੂੰ ਮਿਹਨਤੀ ਲੋਕਾਂ ਵਲੋਂ ਕੀਤੀ ਸਿਰਜਣਾ ਤੇ ਦੁਨੀਆਂ ਨੂੰ ਬਿਹਤਰੀਨ ਬਣਾਉਣ ਲਈ ਪਾਏ ਯੋਗਦਾਨ ਵਜੋਂ ਜਾਣਿਆ ਜਾਂਦਾ ਹੈ। ਉਨ੍ਹਾਂ ਕਿਹਾ ਕਿ ਕਿਸੇ ਸੰਸਥਾ ਦੀ ਸਫਲਤਾ ਵਿਚ ਉਸਦੇ ਕਿਰਤੀ ਅਤੇ ਮਜ਼ਦੂਰਾਂ ਦਾ ਬੜਾ ਅਭਿੰਨ ਯੋਗਦਾਨ....
ਲੁਧਿਆਣਾ 2 ਮਈ : ਪੀ.ਏ.ਯੂ. ਦੇ ਸਕੂਲ ਆਫ ਬਿਜਨਸ ਸਟੱਡੀਜ ਵੱਲੋਂ ਕੁਦਰਤ ਦੀ ਮਹੱਤਤਾ ਨੂੰ ਧਿਆਨ ਵਿੱਚ ਰੱਖਦਿਆਂ ਪੌਟ ਸਜਾਵਟ ਮੁਕਾਬਲਾ ਕਰਵਾਇਆ ਗਿਆ | ਇਸ ਸਮਾਗਮ ਵਿੱਚ ਡਾ. ਬਲਜਿੰਦਰ ਸਿੰਘ ਸੈਣੀ, ਕਾਰਜਕਾਰੀ ਨਿਰਦੇਸਕ, ਸਰ ਰਤਨ ਟਾਟਾ ਟਰੱਸਟ, ਡਾ. ਸੰਦੀਪ ਕਪੂਰ ਅਤੇ ਸ੍ਰੀ ਸੂਰਜ ਸਰਮਾ ਨੇ ਵੀ ਆਪਣੀ ਹਾਜਰੀ ਭਰੀ | ਬਿਜ਼ਨਸ ਸਟੱਡੀਜ਼ ਸਕੂਲ ਦੇ ਨਿਰਦੇਸ਼ਕ ਡਾ. ਰਮਨਦੀਪ ਨੇ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਮੈਨੇਜਮੈਂਟ ਸਾਇੰਸ ਐਸੋਸੀਏਸਨ ਨਾਲ ਜਾਣੂ ਕਰਵਾਇਆ ਅਤੇ ਉਨ੍ਹਾਂ ਨੂੰ ਆਉਣ ਵਾਲੀਆਂ....
ਇਕਬਾਲ ਸਿੰਘ ਗਿੱਲ ਨੂੰ ਅਮਰੀਕਾ ਫਾਊਂਡੇਸ਼ਨ ਦਾ ਜਨਰਲ ਸਕੱਤਰ ਨਿਯੁਕਤ ਕੀਤਾ ਲੁਧਿਆਣਾ 2 ਮਈ : ਸਰਹਿੰਦ ਦੀ ਇੱਟ ਨਾਲ ਇੱਟ ਖੜਕਾ ਕੇ ਪਹਿਲੇ ਸਿੱਖ ਲੋਕ ਰਾਜ ਦੀ ਸਥਾਪਨਾ ਕਰਨ ਵਾਲੇ ਕਿਸਾਨੀ ਦੇ ਮੁਕਤੀਦਾਤਾ ਸ਼੍ਰੋਮਣੀ ਸ਼ਹੀਦ ਬਾਬਾ ਬੰਦਾ ਸਿੰਘ ਬਹਾਦਰ ਜੀ ਵੱਲੋਂ ਸਰਹਿੰਦ ਫ਼ਤਿਹ ਕਰਕੇ ਰਚੇ ਇਤਿਹਾਸ ਨੂੰ ਯਾਦ ਕਰਨ ਲਈ 14 ਮਈ ਨੂੰ ਫ਼ਤਿਹ ਮਾਰਚ 'ਚ ਸ਼ਾਮਲ ਹੋਈਏ। ਇਹ ਅਪੀਲ ਬਾਬਾ ਬੰਦਾ ਸਿੰਘ ਬਹਾਦਰ ਅੰਤਰਰਾਸ਼ਟਰੀ ਫਾਊਂਡੇਸ਼ਨ ਦੇ ਪ੍ਰਧਾਨ ਕ੍ਰਿਸ਼ਨ ਕੁਮਾਰ ਬਾਵਾ ਅਤੇ ਵਾਈਸ ਪ੍ਰਧਾਨ ਫਾਊਂਡੇਸ਼ਨ ਅਮਰੀਕਾ ਰਾਜ....
ਬਰਨਾਲਾ, 02 ਮਈ (ਗੁਰਭਿੰਦਰ ਗੁਰੀ) : ਨੇੜਲੇ ਪਿੰਡ ਠੀਕਰੀਵਾਲਾ ਵਿਖੇ ਬੀਤੀ ਰਾਤ ਦੋ ਮੋਟਰਸਾਈਕਲਾਂ ਦੀ ਟੱਕਰ ਹੋਣ ਜਾਣ ਦੇ ਕਾਰਨ ਦੋ ਨੌਜਵਾਨਾਂ ਦੀ ਮੌਤ ਹੋ ਜਾਣ ਦੀ ਖ਼ਬਰ ਹੈ। ਜਾਣਕਾਰੀ ਅਨੁਸਾਰ ਬਲਵਿੰਦਰ ਸਿੰਘ (24) ਵਾਸੀ ਰਣਜੀਤ ਨਗਰ ਬਰਨਾਲਾ ਜੋ ਆਪਣੀ ਪਤਨੀ ਤੁਲਸਾ ਰਾਣੀ, ਬੇਟੀ ਹੁਸਨਪ੍ਰੀਤ ਕੌਰ (7) ਅਤੇ ਗੁਰਕੀਰਤ ਕੌਰ (2) ਨਾਲ ਮੋਟਰਸਾਈਕਲ ਤੇ ਸਵਾਰ ਹੋ ਕੇ ਬਰਨਾਲਾ ਤੋਂ ਪਿੰਡ ਸਹਿਜੜਾ ਨੂੰ ਜਾ ਰਿਹਾ ਸੀ, ਜਦੋਂ ਉਹ ਤਕਰੀਬਨ ਰਾਤ 8 ਵਜੇ ਪਿੰਡ ਠੀਕਰੀਵਾਲਾ ਦੇ ਸਕੂਲ ਨੇੜੇ ਪੁੱਜੇ ਤਾਂ ਪਿੰਡ....
ਸੰਗਰੂਰ, 2 ਮਈ : ਜਿਲ੍ਹਾ ਸੰਗਰੂਰ ਵਿੱਚ ਸ਼ੋਰ ਸ਼ਰਾਬਾ ਅਤੇ ਪ੍ਰਦੂਸ਼ਣ ਦੇ ਫਲਸਰੂਪ ਆਮ ਲੋਕਾਂ ਦੀ ਮਾਨਸਿਕਤਾ ਅਤੇ ਬੱਚਿਆਂ ਦੀ ਸਿਹਤ ’ਤੇ ਪੈਂਦੇ ਭੈੜੇ ਅਸਰ ਤੋਂ ਇਲਾਵਾ ਅਣਅਧਿਕਾਰਤ ਤੌਰ ’ਤੇ ਚਲਾਏ ਜਾ ਰਹੇ ਲਾਊਡ ਸਪੀਕਰਾਂ ਕਾਰਨ ਉਤਪੰਨ ਹੋਣ ਵਾਲੀ ਸੰਭਾਵੀ ਕਾਨੂੰਨੀ ਵਿਵਸਥਾ ਨੂੰ ਧਿਆਨ ਵਿੱਚ ਰਖਦਿਆਂ ਐਡੀਸ਼ਨਲ ਜਿਲ੍ਹਾ ਮੈਜਿਸਟਰੇਟ ਸੰਗਰੂਰ ਅਨਮੋਲ ਸਿੰਘ ਧਾਲੀਵਾਲ ਨੇ ਫੌਜਦਾਰੀ ਜਾਬਤਾ ਸੰਘਤਾ 1973 (1974) ਦੇ ਐਕਟ ਦੀ ਧਾਰਾ 144 ਅਧੀਨ ਮਿਲੇ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹਾ ਸੰਗਰੂਰ ਵਿੱਚ....