ਮਾਲਵਾ

ਪੀ.ਏ.ਯੂ. ਵਿੱਚ ਪੋਸਣ ਬਾਰੇ ਵਰਕਸਾਪ ਕਰਵਾਈ ਗਈ
ਲੁਧਿਆਣਾ 26 ਅਪ੍ਰੈਲ : ਪੀ.ਏ.ਯੂ. ਦੇ ਕਮਿਊਨਟੀ ਸਾਇੰਸ ਕਾਲਜ ਦੇ ਭੋਜਨ ਅਤੇ ਪੋਸ਼ਣ ਵਿਭਾਗ ਨੇ ਬੀਤੇ ਦਿਨੀਂ ਇੱਕ ਵਰਕਸ਼ਾਪ ਦਾ ਆਯੋਜਨ ਕੀਤਾ | ਇਸ ਵਰਕਸ਼ਾਪ ਦਾ ਉਦੇਸ਼ ਪੋਸ਼ਣ ਸੰਬੰਧੀ ਉੱਦਮ ਨੂੰ ਉਤਸ਼ਾਹ ਦੇਣਾ ਸੀ | ਇਹ ਵਰਕਸ਼ਾਪ ਆਈਏਪੀਈਐਨ, ਇੰਡੀਆ ਦੇ ਲੁਧਿਆਣਾ ਚੈਪਟਰ ਦੇ ਸਹਿਯੋਗ ਨਾਲ ਕਰਵਾਈ ਗਈ ਵਰਕਸਾਪ ਦਾ ਉਦਘਾਟਨ ਕਮਿਊਨਿਟੀ ਸਾਇੰਸ ਕਾਲਜ ਦੇ ਡੀਨ ਡਾ. ਕਿਰਨਜੋਤ ਸਿੱਧੂ ਨੇ ਕੀਤਾ | ਉਹਨਾਂ ਨੇ ਵਿਦਿਆਰਥੀਆਂ ਨੂੰ ਉੱਦਮੀ ਬਣ ਕੇ ਆਪਣਾ ਕਾਰੋਬਾਰ ਸਥਾਪਿਤ ਕਰਨ ਅਤੇ ਚਲਾਉਣ ਲਈ ਪ੍ਰੇਰਿਤ ਕੀਤਾ| ਉਹਨਾਂ....
ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਐਸ.ਡੀ.ਐਮਜ਼ ਤੋਂ ਜਾਣੀ ਜ਼ਿਲ੍ਹੇ ਦੀਆਂ ਮੰਡੀਆਂ ਦੀ ਤਾਜਾ ਸਥਿਤੀ
ਪਟਿਆਲਾ, 26 ਅਪ੍ਰੈਲ : ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਜ਼ਿਲ੍ਹੇ ਦੀਆਂ ਸਾਰੀਆਂ ਸਬ ਡਵੀਜਨਾਂ ਦੇ ਐਸ.ਡੀ.ਐਮਜ਼ ਤੋਂ ਪਟਿਆਲਾ ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਕਣਕ ਦੀ ਤਾਜਾ ਸਥਿਤੀ ਜਾਣੀ। ਉਨ੍ਹਾਂ ਨੇ ਪੀਈਜੀ ਗੁਦਾਮਾਂ 'ਚ ਕਣਕ ਦੀ ਸਟੋਰੇਜ ਦਾ ਜਾਇਜ਼ਾ ਲੈਂਦਿਆਂ ਫੂਡ ਕਾਰਪੋਰੇਸ਼ਨ ਆਫ਼ ਇੰਡੀਆ ਦੇ ਜ਼ਿਲ੍ਹਾ ਮੈਨੇਜਰ ਨੂੰ ਕਣਕ ਦੀ ਚੁਕਾਈ 'ਚ ਤੇਜੀ ਲਿਆਉਣ ਲਈ ਹੋਰ ਫੁਰਤੀ ਦਿਖਾਉਣ ਦੀ ਹਦਾਇਤ ਕੀਤੀ। ਡਿਪਟੀ ਕਮਿਸ਼ਨਰ ਨੇ ਐਸ.ਡੀ.ਐਮਜ਼, ਡੀ.ਐਫ਼.ਐਸ.ਸੀ., ਡੀ.ਐਮ.ਓ. ਤੇ ਖਰੀਦ ਏਜੰਸੀਆਂ ਦੇ ਜ਼ਿਲ੍ਹਾ ਅਧਿਕਾਰੀਆਂ....
ਡਿਪਟੀ ਕਮਿਸ਼ਨਰ ਸੁਰਭੀ ਮਲਿਕ ਵਲੋਂ ਸੁਕੈਸ਼ ਸੀਜਨ ਦਾ ਆਗਾਜ਼
ਲੁਧਿਆਣਾ, 26 ਅਪ੍ਰੈਲ : ਡਿਪਟੀ ਕਮਿਸ਼ਨਰ ਲੁਧਿਆਣਾ ਸ੍ਰੀਮਤੀ ਸੁਰਭੀ ਮਲਿਕ (ਆਈ.ਏ.ਐਸ.) ਵਲੋਂ ਬਾਗਬਾਨੀ ਵਿਭਾਗ ਦੁਆਰਾ ਸਰਕਾਰੀ ਫਲ੍ਹ ਸੁਰੱਖਿਆ ਲੈਬ ਵਿੱਚ ਤਿਆਰ ਕੀਤੀ ਗਈ ਲੀਚੀ, ਨਿੰਬੂ, ਸੰਤਰਾ, ਪਾਇਨ-ਐਪਲ ਅਤੇ ਬਿਲ ਆਦਿ ਦੀ ਸੁਕੈਸ਼ ਦੀ ਸਪਲਾਈ ਲਈ ਸੁਕੈਸ਼ ਸੀਜਨ ਦਾ ਆਗਾਜ਼ ਕੀਤਾ ਗਿਆ। ਇਸ ਮੌਕੇ ਉਨ੍ਹਾਂ ਦੇ ਨਾਲ ਡਾ: ਗੁਰਜੀਤ ਸਿੰਘ ਬੱਲ, ਸਹਾਇਕ ਡਾਇਰੈਕਟਰ ਬਾਗਬਾਨੀ, ਲੁਧਿਆਣਾ, ਡਾ: ਜਸਪ੍ਰੀਤ ਕੌਰ ਗਿੱਲ ਸਿੱਧੂ, ਬਾਗਬਾਨੀ ਵਿਕਾਸ ਅਫਸਰ, ਲੁਧਿਆਣਾ, ਡਾ: ਗੁਰਪ੍ਰੀਤ ਕੌਰ, ਬਾਗਬਾਨੀ ਵਿਕਾਸ ਅਫਸਰ....
ਡਿਪਟੀ ਕਮਿਸ਼ਨਰ ਨੇ ਜਲਾਲਾਬਾਦ ਦੀ ਅਨਾਜ ਮੰਡੀ ਦਾ ਕੀਤਾ ਦੌਰਾ, ਖਰੀਦ ਪ੍ਰਬੰਧਾਂ ਦਾ ਲਿਆ ਜਾਇਜਾ
ਫਾਜ਼ਿਲਕਾ, 26 ਅਪ੍ਰੈਲ : ਡਿਪਟੀ ਕਮਿਸ਼ਨਰ ਡਾ. ਸੇਨੂੰ ਦੁੱਗਲ ਨੇ ਜਲਾਲਾਬਾਦ ਦੀ ਮੁੱਖ ਅਨਾਜ ਮੰਡੀ ਦਾ ਦੌਰਾ ਕੀਤਾ। ਇਸ ਮੌਕੇ ਉਨ੍ਹਾਂ ਮੰਡੀ ਵਿਖੇ ਪਹੁੰਚ ਕੇ ਖਰੀਦ ਪ੍ਰਬੰਧਾਂ ਦਾ ਜਾਇਜਾ ਲਿਆ ਅਤੇ ਅਧਿਕਾਰੀਆਂ ਨੂੰ ਆਦੇਸ਼ ਦਿੱਤੇ ਕਿ ਕਿਸਾਨਾਂ ਨੂੰ ਫਸਲ ਦੀ ਖਰੀਦ ਦੌਰਾਨ ਕੋਈ ਪ੍ਰੇਸ਼ਾਣੀ ਨਾ ਆਉਣ ਦਿੱਤੀ ਜਾਵੇ। ਅਨਾਜ ਮੰਡੀ ਵਿਖੇ ਖਰੀਦ ਪ੍ਰਬੰਧਾਂ ਦਾ ਜਾਇਜਾ ਲੈਣ ਮੌਕੇ ਡਿਪਟੀ ਕਮਿਸ਼ਨਰ ਨੇ ਆਦੇਸ਼ ਦਿੱਤੇ ਕਿ ਕਿਸਾਨ ਜਿਵੇਂ ਹੀ ਆਪਣੀ ਫਸਲ ਲੈ ਕੇ ਮੰਡੀਆਂ ਵਿਚ ਪਹੁੰਚ ਕਰਦਾ ਹੈ ਉਸ ਦੀ ਨਾਲੋ—ਨਾਲ ਖਰੀਦ....
ਗਿਆਨੀ ਜ਼ੈਲ ਸਿੰਘ ਨਗਰ ‘ਚ ਬਣਾਈ ਜਾਵੇਗੀ ਕਲੀਨ ਸਟ੍ਰੀਟ ਫੂਡ ਹੱਬ: ਵਧੀਕ ਡਿਪਟੀ ਕਮਿਸ਼ਨਰ
ਰੂਪਨਗਰ, 26 ਅਪ੍ਰੈਲ : ਫੂਡ ਸੇਫਟੀ ਦੀ ਜ਼ਿਲ੍ਹਾ ਪੱਧਰੀ ਅਡਵਾਜ਼ਰੀ ਕਮੇਟੀ ਦੀ ਮੀਟਿੰਗ ਦੀ ਅਗਵਾਈ ਕਰਦਿਆਂ ਵਧੀਕ ਡਿਪਟੀ ਕਮਿਸ਼ਨਰ ਹਰਜੋਤ ਕੌਰ ਨੇ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਸ਼ਹਿਰ ਵਾਸੀਆਂ ਨੂੰ ਖਾਣ-ਪੀਣ ਦੇ ਲਈ ਤੰਦਰੁਸਤ ਅਤੇ ਵਧੀਆ ਵਾਤਾਵਰਨ ਮੁਹੱਈਆ ਕਰਵਾਉਣ ਦੇ ਮੰਤਵ ਨਾਲ਼ ਗਿਆਨੀ ਜ਼ੈਲ ਸਿੰਘ ਨਗਰ ਵਿਚ ਕਲੀਨ ਸਟ੍ਰੀਟ ਫੂਡ ਹੱਬ ਸਥਾਪਿਤ ਕੀਤੀ ਜਾਵੇਗੀ। ਮੀਟਿੰਗ ਵਿਚ ਹਾਜ਼ਰ ਰੈਸਟੋਰੈਂਟ ਤੇ ਹੋਟਲਾਂ ਦੇ ਨੁਮਾਇੰਦਿਆਂ ਅਤੇ ਮਾਲਕਾਂ ਨੂੰ ਸੰਬੋਧਿਤ ਕਰਦਿਆਂ ਕਿਹਾ ਕਿ ਆਮ ਲੋਕਾਂ ਨੂੰ ਪੋਸ਼ਟਿਕ....
ਉਦਯੋਗਪੱਖੀ ਮਾਹੌਲ ਸਿਰਜਣ ਅਤੇ ਉਦਯੋਗਿਕ ਵਿਕਾਸ ਨੂੰ ਹੁਲਾਰਾ ਦੇਣ ’ਚ ਸਹਾਈ ਹੋ ਰਹੀ ਹੈ ਰਾਈਟ ਟੂ ਬਿਜਨਸ ਐਕਟ ਸਕੀਮ : ਡਿਪਟੀ ਕਮਿਸ਼ਨਰ 
ਮਾਨਸਾ, 26 ਅਪ੍ਰੈਲ : ਮੁੱਖ ਮੰਤਰੀ, ਪੰਜਾਬ ਸ੍ਰ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਹੇਠ ਸੂਬੇ ਭਰ ਵਿੱਚ ਉਦਯੋਗਿਕ ਵਿਕਾਸ ਨੂੰ ਹੁਲਾਰਾ ਦੇਣ ਲਈ ਅਤੇ ਉਦਯੋਗਪੱਖੀ ਮਾਹੌਲ ਸਿਰਜਣ ਲਈ ਵਿਸ਼ੇਸ਼ ਉਪਰਾਲੇ ਕੀਤੇ ਜਾ ਰਹੇ ਹਨ, ਜਿਸ ਤਹਿਤ ਨਵੇਂ ਉਦਯੋਗਾਂ ਨੂੰ ਸਥਾਪਿਤ ਕਰਨ ਲਈ ਰਾਈਟ ਟੂ ਬਿਜਨਸ ਐਕਟ-2020 ਅਧੀਨ ਇੰਨਪਿ੍ਰੰਸੀਪਲ ਅਪਰੂਵਲ ਜਾਰੀ ਕੀਤੀ ਜਾਂਦੀ ਹੈ। ਇਨ੍ਹਾਂ ਗੱਲਾਂ ਦਾ ਪ੍ਰਗਟਾਵਾ ਡਿਪਟੀ ਕਮਿਸ਼ਨਰ ਸ੍ਰੀਮਤੀ ਬਲਦੀਪ ਕੌਰ ਨੇ ਜ਼ਿਲ੍ਹਾ ਮਾਨਸਾ ਵਿੱਚ ਪੈਂਦੇ ਪਿੰਡ ਗਾਗੋਵਾਲ....
ਪਟਿਆਲਵੀਆਂ ਨੂੰ ਜਲਦ ਮਿਲੇਗਾ ਸਾਇਕਲਿੰਗ ਟਰੈਕ ਦਾ ਤੋਹਫ਼ਾ
ਪਟਿਆਲਾ, 26 ਅਪ੍ਰੈਲ : ਪਟਿਆਲਵੀਆਂ ਦੀ ਸਿਹਤ ਨੂੰ ਹੋਰ ਤੰਦਰੁਸਤ ਬਣਾਉਣ ਲਈ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਜਿੱਥੇ ਇੱਕ ਪਾਸੇ ਪਟਿਆਲਾ ਵਿਖੇ ਸੀ.ਐਮ. ਦੀ ਯੋਗਸ਼ਾਲਾ ਦੀ ਸ਼ੁਰੂਆਤ ਕੀਤੀ ਗਈ ਹੈ, ਉਥੇ ਹੀ ਪਟਿਆਲਾ ਵਿਖੇ ਪਾਇਲਟ ਪ੍ਰਾਜੈਕਟ ਵਜੋਂ ਠੀਕਰੀਵਾਲਾ ਚੌਂਕ ਤੋਂ ਵਾਈ.ਪੀ.ਐਸ. ਚੌਂਕ ਤੱਕ ਕਰੀਬ 1.2 ਕਿਲੋਮੀਟਰ ਸੜਕ ਪਟਿਆਲਾ ਦੀ ਪਹਿਲੀ ਸਾਇਕਲਿੰਗ ਲੇਨ ਬਣਾਈ ਜਾਵੇਗੀ। ਇਹ ਪ੍ਰਗਟਾਵਾ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਕੀਤਾ। ਉਹ ਅੱਜ ਇੱਥੇ ਬੁੰਗੇ ਇੰਟਰਪ੍ਰਾਈਜਜ਼ ਰਾਜਪੁਰਾ ਵੱਲੋਂ ਸੀ.ਐਸ.ਆਰ....
ਫਤਹਿਗੜ੍ਹ ਸਾਹਿਬ ਪੁਲਿਸ ਵਲੋਂ ਚੋਰ ਗਿਰੋਹ ਕਾਬੂ
ਫਤਹਿਗੜ੍ਹ ਸਾਹਿਬ, 26 ਅਪ੍ਰੈਲ : ਅਨੂਪ ਮੈਂਗੀ ਪੁੱਤਰ ਸ੍ਰੀ ਸੁਨੀਲ ਕੁਮਾਰ ਮੈਂਗੀ ਵਾਸੀ ਮਕਾਨ ਨੰ: 3051, ਵਾਰਡ ਨੰ: 9, ਸਰਹਿੰਦ ਮੰਡੀ, ਥਾਣਾ ਦਾ ਜਿਲ੍ਹਾ ਫਤਹਿਗੜ੍ਹ ਸਾਹਿਬ ਨੇ ਮੁਲਾਕੀ ਹੋ ਕੇ ਆਪਣਾ ਬਿਆਨ ਤਹਿਰੀਰ ਕਰਵਾਇਆ ਕਿ ਉਸ ਦੀ ਕ੍ਰਿਸ਼ਨਾ ਅਲਾਇਜ਼ ਫਰਮ ਸੁਭਾਸ ਨਗਰ ਮੰਡੀ ਗੋਬਿੰਦਗੜ੍ਹ ਵਿਖੇ ਹੈ, ਜਿੱਥੇ ਉਨ੍ਹਾਂ ਦਾ ਲੋਹੇ ਦਾ ਕੰਮ ਹੈ। ਅੱਜ ਵਕਤ ਕਰੀਬ 03:00 ਪੀ.ਐਮ. ਦਾ ਹੋਵੇਗਾ ਕਿ ਮੁਦੱਈ ਅਨੂਪ ਸੈਂਗੀ ਉਕਤ ਦੇ ਵਰਕਰਾਂ ਵੱਲੋਂ ਵੱਖ-ਵੱਖ ਫਰਮਾਂ ਤੋਂ ਕੈਸ ਇੱਕਠਾ ਕਰਕੇ ਲਿਆਂਦਾ ਗਿਆ....
ਪਟਿਆਲਾ ਜ਼ਿਲ੍ਹੇ ਵਿੱਚ 28 ਨਵੇਂ ਕੋਵਿਡ ਕੇਸ ਹੋਏ ਰਿਪੋਰਟ: ਫਲੂ ਅਤੇ ਕੋਵਿਡ ਤੋਂ ਬਚਾਅ ਲਈ ਲੋਕ ਸਾਵਧਾਨੀਆਂ ਵਰਤਣ : ਸਿਵਲ ਸਰਜਨ
ਪਟਿਆਲਾ, 26 ਅਪਰੈਲ : ਸਿਵਲ ਸਰਜਨ ਡਾ. ਰਮਿੰਦਰ ਕੌਰ ਨੇ ਜ਼ਿਲ੍ਹੇ ਵਿੱਚ ਕੋਵਿਡ ਸਬੰਧੀ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਅੱਜ ਜ਼ਿਲ੍ਹੇ ਵਿੱਚ 28 ਨਵੇਂ ਕੋਵਿਡ ਕੇਸ ਰਿਪੋਰਟ ਹੋਣ ਨਾਲ ਕੁੱਲ ਕੋਵਿਡ ਐਕਟਿਵ ਕੇਸਾਂ ਦੀ ਗਿਣਤੀ 128 ਹੋ ਗਈ ਹੈ। ਅੱਜ ਦੇ 28 ਕੋਵਿਡ ਕੇਸਾਂ ਵਿੱਚੋਂ 17 ਪਟਿਆਲਾ ਸ਼ਹਿਰ, 04 ਸਮਾਣਾ, 02 ਬਲਾਕ ਕਾਲੋਮਾਜਰਾ, 02 ਬਾਲਕ ਸ਼ੁਤਰਾਣਾ, 02 ਬਾਲਕ ਦੁੱਧਣਸਾਧਾਂ ਅਤੇ 01 ਨਾਭਾ ਨਾਲ ਸਬੰਧਤ ਹਨ।ਜਿਸ ਨਾਲ ਜ਼ਿਲ੍ਹੇ ਵਿੱਚ ਕੋਵਿਡ ਪੋਜਟਿਵ ਐਕਟਿਵ ਕੇਸਾਂ ਦੀ ਗਿਣਤੀ 128 ਹੋ ਗਈ ਹੈ।....
ਪੀ.ਏ.ਯੂ. ਵਿੱਚ ਪੋਸ਼ਕ ਭੋਜਨ ਅਤੇ ਸਿਹਤ ਬਾਰੇ ਵਿਸ਼ੇਸ਼ ਭਾਸ਼ਣ ਕਰਾਇਆ ਗਿਆ
ਲੁਧਿਆਣਾ 26 ਅਪ੍ਰੈਲ : ਪੀ.ਏ.ਯੂ. ਦੇ ਡਾਇਰੈਕਟੋਰੇਟ ਵਿਦਿਆਰਥੀ ਭਲਾਈ ਵੱਲੋਂ ਬੀਤੇ ਦਿਨੀਂ ਯੂਨੀਵਰਸਿਟੀ ਦੇ ਹੋਸਟਲਾਂ ਵਿੱਚ ਰਹਿਣ ਵਾਲੇ ਵਿਦਿਆਰਥੀਆਂ ਲਈ ਪੌਸਟਿਕ ਆਹਾਰ ਅਤੇ ਸਿਹਤ ਦੀ ਮਹੱਤਤਾ ਵਿਸੇ ’ਤੇ ਵਿਸ਼ੇਸ਼ ਭਾਸ਼ਣ ਦਾ ਆਯੋਜਨ ਕੀਤਾ ਗਿਆ | ਇਸ ਭਾਸ਼ਣ ਦਾ ਉਦੇਸ਼ ਵਿਦਿਆਰਥੀਆਂ ਨੂੰ ਆਪਣੇ ਲਈ ਚੰਗੀ ਖੁਰਾਕ ਦੀ ਚੋਣ ਕਰਨ ਸਮੇਂ ਪੌਸਟਿਕ ਖੁਰਾਕ ਬਣਾਉਣ ਬਾਰੇ ਜਾਗਰੂਕ ਕਰਨ ’ਤੇ ਕੇਂਦਰਿਤ ਸੀ| ਗੁਰੂ ਅੰਗਦ ਦੇਵ ਵੈਟਨਰੀ ਯੂਨੀਵਰਸਿਟੀ ਦੇ ਸਹਿਯੋਗੀ ਪ੍ਰੋਫੈਸਰ ਡਾ. ਇੰਦਰਪ੍ਰੀਤ ਕੌਰ ਅਤੇ ਡਾ. ਨਿਤਿਕਾ....
ਮਹਾਰਾਜਾ ਰਣਜੀਤ ਸਿੰਘ ਯੂਨੀਵਰਸਿਟੀ ਦੇ ਸਟਾਫ ਨੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੇ ਅਕਾਲ ਚਲਾਣੇ ‘ਤੇ ਪ੍ਰਗਟਾਇਆ ਸੋਗ 
ਬਠਿੰਡਾ, 26 ਅਪ੍ਰੈਲ : ਮਹਾਰਾਜਾ ਰਣਜੀਤ ਸਿੰਘ ਪੰਜਾਬ ਟੈਕਨੀਕਲ ਯੂਨੀਵਰਸਿਟੀ ਬਠਿੰਡਾ ਦੇ ਵਾਈਸ ਚਾਂਸਲਰ ਪ੍ਰੋ: ਬੂਟਾ ਸਿੰਘ ਸਿੱਧੂ, ਰਜਿਸਟਰਾਰ ਡਾ: ਗੁਰਿੰਦਰਪਾਲ ਸਿੰਘ ਬਰਾੜ, ਯੂਨੀਵਰਸਿਟੀ ਦੇ ਫੈਕਲਟੀ ਅਤੇ ਸਟਾਫ਼ ਨੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਸਰਦਾਰ ਪ੍ਰਕਾਸ਼ ਸਿੰਘ ਬਾਦਲ ਦੇ ਅਕਾਲ ਚਲਾਣੇ 'ਤੇ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਆਪਣੇ ਸ਼ੋਕ ਸੁਨੇਹੇ ਵਿੱਚ ਪ੍ਰੋ: ਬੂਟਾ ਸਿੰਘ ਸਿੱਧੂ ਨੇ ਸਰਦਾਰ ਪ੍ਰਕਾਸ਼ ਸਿੰਘ ਬਾਦਲ ਨੂੰ ਇੱਕ ਪਵਿੱਤਰ ਆਤਮਾ, ਦੂਰਅੰਦੇਸ਼ੀ ਅਤੇ ਇੱਕ ਮਹਾਨ....
ਪੀ.ਏ.ਯੂ. ਦੇ ਸੱਤ ਉੱਚ ਪੱਧਰੀ ਖੋਜੀਆਂ ਦੀ ਟੀਮ ਨੇ ਵਿਸ਼ਵ ਵਿਦਿਆਲਾ ਅਨੁਸੰਧਾਨ ਉਤਸਵ 2023 ਵਿੱਚ ਯੂਨੀਵਰਸਿਟੀ ਦੀਆਂ ਖੋਜ ਪ੍ਰਾਪਤੀਆਂ ਸਾਂਝੀਆਂ ਕੀਤੀਆਂ
ਲੁਧਿਆਣਾ 25 ਅਪ੍ਰੈਲ : ਬੀਤੇ ਦਿਨੀਂ ਡਾ. ਅੰਬੇਦਕਰ ਇੰਟਰਨੈਸ਼ਨਲ ਸੈਂਟਰ ਨਵੀਂ ਦਿੱਲੀ ਵਿੱਚ ਕਰਵਾਏ ਗਏ ਵਿਸ਼ਵ ਵਿਦਿਆਲਾ ਅਨੁਸੰਧਾਨ ਉਤਸਵ 2023 ਵਿੱਚ ਪੀ.ਏ.ਯੂ. ਦੇ ਵੱਖ-ਵੱਖ ਵਿਭਾਗਾਂ ਤੋਂ ਸੱਤ ਖੋਜੀਆਂ ਦੀ ਇੱਕ ਟੀਮ ਸ਼ਾਮਿਲ ਹੋਈ | ਇਸ ਟੀਮ ਵਿੱਚ ਵਧੀਕ ਨਿਰਦੇਸ਼ਕ ਖੋਜ ਡਾ. ਗੁਰਜੀਤ ਸਿੰਘ ਮਾਂਗਟ, ਭੂਮੀ ਵਿਗਿਆਨ ਵਿਭਾਗ ਦੇ ਮੁਖੀ ਡਾ. ਧਰਮਿੰਦਰ ਸਿੰਘ, ਭੋਜਨ ਵਿਗਿਆਨੀ ਅਤੇ ਤਕਨੀਕੀ ਮਾਹਿਰ ਡਾ. ਪੂਨਮ ਸਚਦੇਵ, ਮੁੱਖ ਕਣਕ ਬਰੀਡਰ ਡਾ. ਅਚਲਾ ਸ਼ਰਮਾ, ਮੁੱਖ ਪੌਦਾ ਜੀਵਾਣੂੰ ਮਾਹਿਰ ਡਾ. ਮਨਦੀਪ ਹੂੰਝਣ....
ਪੀ.ਏ.ਯੂ. ਵਿੱਚ ਵੱਖ-ਵੱਖ ਵਿਭਾਗਾਂ ਨੇ ਧਰਤੀ ਦਿਵਸ ਮਨਾਇਆ
ਲੁਧਿਆਣਾ 25 ਅਪ੍ਰੈਲ : ਬੀਤੇ ਦਿਨੀਂ ਵਿਸ਼ਵ ਧਰਤੀ ਦਿਵਸ ਮੌਕੇ ਪੀ.ਏ.ਯੂ. ਦੇ ਪਲਾਂਟ ਬਰੀਡਿੰਗ ਅਤੇ ਜੈਨੇਟਿਕਸ ਵਿਭਾਗ ਅਤੇ ਮਾਨਵ ਵਿਕਾਸ ਅਤੇ ਪਰਿਵਾਰਕ ਅਧਿਐਨ ਵਿਭਾਗ ਨੇ ਵਿਸ਼ਵ ਧਰਤੀ ਦਿਵਸ ਮਨਾਇਆ | ਪਲਾਂਟ ਬਰੀਡਿੰਗ ਵਿਭਾਗ ਦੇ ਸਮਾਰੋਹ ਵਿੱਚ ਵਿਭਾਗ ਦੇ ਮੁਖੀ ਡਾ. ਵਰਿੰਦਰ ਸਿੰਘ ਸੋਹੂ ਬਤੌਰ ਮੁੱਖ ਮਹਿਮਾਨ ਸ਼ਾਮਿਲ ਹੋਏ ਜਦਕਿ ਅਧਿਆਪਨ ਇੰਚਾਰਜ਼ ਡਾ. ਐੱਸ ਕੇ ਢਿੱਲੋਂ, ਚਾਰਾ ਸੈਕਸ਼ਨ ਦੇ ਇੰਚਾਰਜ ਡਾ. ਆਰ ਐੱਸ ਸੋਹੂ ਅਤੇ ਹੋਰ ਅਧਿਆਪਕ ਵੀ ਮੌਜੂਦ ਰਹੇ | ਇਸ ਮੌਕੇ ਜਸਮੀਤ ਕੌਰ, ਹਰਮਨਪ੍ਰੀਤ ਕੌਰ....
ਆਰ.ਟੀ.ਏ. ਡਾ. ਪੂਨਮਪ੍ਰੀਤ ਕੌਰ ਵਲੋਂ ਡਰਾਈਵਿੰਗ ਟੈਸਟ ਟਰੈਕ ਦੀ ਅਚਨਚੇਤ ਚੈਕਿੰਗ
ਆਮ ਜਨਤਾ ਦੀ ਸਹੂਲਤ ਲਈ ਕੀਤੇ ਜ਼ਰੂਰੀ ਬਦਲਾਅ ਬਾਅਦ ਦੁਪਹਿਰ, ਸਟਾਫ ਨਾਲ ਕੀਤੀ ਮੀਟਿੰਗ, ਪੈਂਡਿੰਗ ਫਾਈਲਾਂ ਦੇ ਜਲਦ ਨਿਪਟਾਰੇ ਲਈ ਦਿਸ਼ਾ ਨਿਰਦੇਸ਼ ਵੀ ਕੀਤੇ ਜਾਰੇ ਲੁਧਿਆਣਾ, 25 ਅਪ੍ਰੈਲ : ਸਕੱਤਰ ਰਿਜ਼ਨਲ ਟਰਾਂਸਪੋਰਟ ਅਥਾਰਟੀ ਲੁਧਿਆਣਾ ਡਾ. ਪੂਨਮਪ੍ਰੀਤ ਕੌਰ ਪੀ.ਸੀ.ਐਸ ਵੱਲੋਂ ਆਰ.ਟੀ.ਏ ਦਫ਼ਤਰ ਲੁਧਿਆਣਾ ਅਧੀਨ ਡਰਾਈਵਿੰਗ ਟੈਸਟ ਟਰੈਕ 'ਤੇ ਸਵੇਰੇ ਅਤੇ ਬਾਅਦ ਦੁਪਹਿਰ ਅਚਨਚੇਤ ਚੈਕਿੰਗ ਕੀਤੀ ਗਈ। ਇਸ ਸਬੰਧੀ ਆਰ.ਟੀ.ਏ. ਡਾ. ਪੂਨਮਪ੍ਰੀਤ ਕੌਰ ਨੇ ਦੱਸਿਆ ਕਿ ਟਰੈਕ 'ਤੇ ਪਬਲਿਕ ਨੂੰ ਆ ਰਹੀਆਂ ਮੁਸ਼ਕਲਾਂ....
ਸਿਹਤ ਵਿਭਾਗ ਵਲੋਂ ਵਿਸ਼ਵ ਮਲੇਰੀਆ ਦਿਵਸ ਮੌਕੇ ਜਾਗਰੂਕਤਾ ਰੈਲੀ ਕੱਢੀ ਗਈ
ਲੁਧਿਆਣਾ, 25 ਅਪ੍ਰੈਲ : ਸਿਹਤ ਵਿਭਾਗ ਵਲੋ ਵਿਸ਼ਵ ਮਲੇਰੀਆ ਦਿਵਸ ਮਨਾਇਆ ਗਿਆ ਹੈ ਜਿਸਦੇ ਤਹਿਤ ਸਿਵਲ ਸਰਜਨ ਲੁਧਿਆਣਾ ਡਾ. ਹਿਤਿੰਦਰ ਕੌਰ ਕਲੇਰ ਦੀ ਅਗਵਾਈ ਹੇਠ ਮਲੇਰੀਆ ਤੋਂ ਬਚਾਅ ਸਬੰਧੀ ਰੈਲੀ ਕੱਢੀ ਗਈ। ਡਾ. ਹਿਤਿੰਦਰ ਕੌਰ ਨੇ ਦੱਸਿਆ ਕਿ ਰੈਲੀ ਦੌਰਾਨ ਬੈਨਰਾਂ, ਪੈਂਪਲਿਟ, ਪੋਸਟਰਾਂ ਆਦਿ ਰਾਹੀਂ ਆਮ ਲੋਕਾਂ ਨੂੰ ਮਲੇਰੀਆ ਤੋਂ ਬਚਾਅ ਸਬੰਧੀ ਜਾਣਕਾਰੀ ਦਿੱਤੀ ਗਈ ਅਤੇ ਸਕੂਲੀ ਬੱਚਿਆਂ ਨੂੰ ਜਾਗਰੂਕ ਕੀਤਾ ਗਿਆ। ਉਨ੍ਹਾਂ ਦੱਸਿਆ ਕਿ ਇਸ ਮੌਕੇ ਬੱਚਿਆਂ ਦੇ ਡਰਾਇੰਗ ਮੁਕਾਬਲੇ ਵੀ ਕਰਵਾਏ ਗਏ ਜਿਸ ਵਿੱਚ....