ਲੁਧਿਆਣਾ 17 ਅਪ੍ਰੈਲ : ਪੰਜਾਬ ਐਗਰੀਕਲਚਰਲ ਯੂਨੀਵਰਸਿਟੀ, ਲੁਧਿਆਣਾ ਦੇ ਸੰਚਾਰ ਕੇਂਦਰ ਵਲੋਂ ਵਿਗਿਆਨ ਸੰਚਾਰ ਨੂੰ ਲੋਕਪ੍ਰਿਯ ਬਨਾਉਣ ਅਤੇ ਇਸਦਾ ਪੰਜਾਬੀ ਭਾਸ਼ਾ ਵਿੱਚ ਪਸਾਰ ਕਰਨ ਹਿਤ ਵਿਗਿਆਨ ਅਤੇ ਖੇਤੀ ਸੰਚਾਰ ਉੱਤੇ ਦੋ ਰੋਜ਼ਾ ਵਰਕਸ਼ਾਪ ਦਾ ਆਯੋਜਨ ਕੀਤਾ ਗਿਆ | ਵਿਗਿਆਨ ਪ੍ਰਸਾਰ, ਸਾਇੰਸ ਅਤੇ ਤਕਨਾਲੋਜੀ ਵਿਭਾਗ ਭਾਰਤ ਸਰਕਾਰ ਅਤੇ ਸਾਇੰਸ ਅਤੇ ਤਕਨਾਲੋਜੀ ਲਈ ਪੰਜਾਬ ਰਾਜ ਪ੍ਰੀਸ਼ਦ, ਪੰਜਾਬ ਸਰਕਾਰ ਦੇ ਸਹਿਯੋਗ ਨਾਲ ਲਗਾਈ ਜਾ ਰਹੀ ਇਸ ਵਰਕਸ਼ਾਪ ਵਿੱਚ ਮੁੱਖ ਮਹਿਮਾਨ ਵਜੋਂ ਸ਼ਾਮਲ ਹੁੰਦਿਆਂ ਡਾ. ਸਤਿਬੀਰ....
ਮਾਲਵਾ
ਲੁਧਿਆਣਾ 17 ਅਪ੍ਰੈਲ : ਆਸਟਰੇਲੀਆ ਦੇ ਵਿਕਟੋਰੀਆ ਪ੍ਰਾਂਤ ਵਿੱਚ ਖੇਤੀ ਕਾਰੋਬਾਰ ਅਤੇ ਕਾਸ਼ਤਕਾਰੀ ਨਾਲ ਜੁੜੇ ਸ. ਆਗਿਆਕਾਰ ਸਿੰਘ ਗਰੇਵਾਲ ਨੇ ਅੱਜ ਪੀ.ਏ.ਯੂ. ਦੇ ਵਾਈਸ ਚਾਂਸਲਰ ਡਾ. ਸਤਿਬੀਰ ਸਿੰਘ ਗੋਸਲ ਨਾਲ ਮੁਲਾਕਾਤ ਕੀਤੀ| ਇਸ ਮੌਕੇ ਉਹਨਾਂ ਨਾਲ ਸ. ਗੁਰਨਾਮ ਸਿੰਘ ਧਾਲੀਵਾਲ ਅਤੇ ਪੀ.ਏ.ਯੂ. ਦੇ ਨਿਰਦੇਸ਼ਕ ਵਿਦਿਆਰਥੀ ਭਲਾਈ ਡਾ. ਨਿਰਮਲ ਜੌੜਾ ਵੀ ਮੌਜੂਦ ਸਨ |ਵਾਈਸ ਚਾਂਸਲਰ ਡਾ. ਸਤਿਬੀਰ ਸਿੰਘ ਗੋਸਲ ਨੇ ਸ. ਆਗਿਆਕਾਰ ਸਿੰਘ ਗਰੇਵਾਲ ਦਾ ਸਵਾਗਤ ਕਰਦਿਆਂ ਕਿਹਾ ਕਿ ਪੀ.ਏ.ਯੂ. ਤੋਂ ਖੇਤੀ ਚਾਨਣ ਲੈ ਕੇ....
ਕਰਮਸਰ, 17 ਅਪ੍ਰੈਲ (ਬੇਅੰਤ ਰੋੜੀਆਂ) : ਸਥਾਨਕ ਸਰਕਾਰੀ ਕਾਲਜ ਵਿਖੇ ਕਾਲਜ ਦੇ ਪ੍ਰਿੰਸੀਪਲ ਸ਼੍ਰੀ ਹਰਮੇਸ਼ ਲਾਲ ਜੀ ਦੀ ਯੋਗ ਅਗਵਾਈ ਵਿੱਚ ਪ੍ਰੋ. ਗੁਰਦਿੱਤ ਸਿੰਘ ਅਤੇ ਪ੍ਰੋ. ਇੰਦਰਪਾਲ ਸਿੰਘ ਦੇ ਸਾਂਝੇ ਯਤਨਾਂ ਨਾਲ ਡਾ, ਸਾਹਿਬ ਬਾਬਾ ਭੀਮ ਰਾਓ ਅੰਬੇਦਕਰ ਜੀ ਦੇ 132ਵੇਂ ਜਨਮਦਿਨ ਨੂੰ ਸਮਰਪਿਤ ਜਯੰਤੀ ਸਮਾਗਮ ਦਾ ਆਯੋਜਨ ਕੀਤਾ ਗਿਆ। ਇਸ ਸਮਾਗਮ ਦੀ ਪ੍ਰਧਾਨਗੀ ਕਾਲਜ ਦੇ ਸਾਬਕਾ ਪ੍ਰਿੰਸੀਪਲ ਸ.ਜਸਵੰਤ ਸਿੰਘ ਜੀ ਨੇ ਕੀਤੀ ਅਤੇ ਪ੍ਰੋ. ਨਿਰਮਲ ਸਿੰਘ ਖੜਗ ਅਤੇ ਪ੍ਰੋ. ਪ੍ਰਕਾਸ਼ ਸਿੰਘ ਵਿਸ਼ੇਸ਼ ਮਹਿਮਾਨ ਵਜੋਂ....
ਪਿਛਲੇ 15 ਦਿਨਾਂ ਵਿੱਚ ਸੈਂਪਲਿੰਗ ਵਿਚ ਢਾਈ ਗੁਣਾ ਵਾਧਾ ਜ਼ਿਲ੍ਹਾ ਪ੍ਰਸ਼ਾਸਨ ਕਿਸੇ ਵੀ ਸਥਿਤੀ ਲਈ ਪੂਰੀ ਤਰ੍ਹਾਂ ਤਿਆਰ ਐਸ ਏ ਐਸ ਨਗਰ, 17 ਅਪਰੈਲ : ਜ਼ਿਲ੍ਹੇ ਵਿੱਚ ਕੋਵਿਡ-19 ਦੇ ਵੱਧ ਰਹੇ ਮਾਮਲਿਆਂ ਦੇ ਮੱਦੇਨਜ਼ਰ ਡਿਪਟੀ ਕਮਿਸ਼ਨਰ ਸ੍ਰੀਮਤੀ ਆਸ਼ਿਕਾ ਜੈਨ ਨੇ ਲੋਕਾਂ ਨੂੰ ਜਨਤਕ ਥਾਵਾਂ 'ਤੇ ਮਾਸਕ ਪਹਿਨਣ ਲਈ ਕਿਹਾ ਹੈ। ਉਨ੍ਹਾਂ ਦੱਸਿਆ ਕਿ ਜਦੋਂ ਤੋਂ ਕੇਸਾਂ ਵਿੱਚ ਵਾਧਾ ਦੇਖਿਆ ਗਿਆ ਹੈ, ਸਿਹਤ ਟੀਮਾਂ ਨੂੰ ਸੈਂਪਲਿੰਗ ਵਧਾਉਣ ਦੇ ਨਿਰਦੇਸ਼ ਦਿੱਤੇ ਗਏ ਹਨ ਅਤੇ ਪਿਛਲੇ 15 ਦਿਨਾਂ ਵਿੱਚ ਸੈਂਪਲਿੰਗ....
ਬਠਿੰਡਾ, 17 ਅਪ੍ਰੈਲ : ਬੀਤੇ ਦਿਨੀਂ ਬਠਿੰਡਾ ਮਿਲਟਰੀ ਸਟੇਸ਼ਨ ਵਿਚ 4 ਫ਼ੌਜੀਆਂ ਦਾ ਗੋਲੀਆਂ ਮਾਰ ਕੇ ਕਤਲ ਕਰਨ ਵਾਲੇ ਇੱਕ ਫ਼ੌਜੀ ਨੂੰ ਬਠਿੰਡਾ ਪੁਲਿਸ ਨੇ ਗ੍ਰਿਫਤਾਰ ਕੀਤਾ ਹੈ। ਦੋਸ਼ੀ ਦੀ ਪਛਾਣ ਦੇਸਾਈ ਮੋਹਨ ਵਜੋਂ ਹੋਈ ਹੈ। ਇਸ ਬਾਰੇ ਅੱਜ ਪੰਜਾਬ ਪੁਲਿਸ ਅਤੇ ਫ਼ੌਜ ਦੇ ਸੀਨੀਅਰ ਅਫ਼ਸਰਾਂ ਨੇ ਸਾਂਝੀ ਪ੍ਰੈਸ ਕਾਨਫਰੰਸ ਕੀਤੀ ਅਤੇ ਅਹਿਮ ਖੁਲਾਸੇ ਕੀਤੇ। ਅਧਿਕਾਰੀਆਂ ਨੇ ਦੱਸਿਆ ਕਿ, ਮਾਰੇ ਗਏ ਫ਼ੌਜੀਆਂ ਅਤੇ ਕਾਤਲ ਵਿਚਾਲੇ ਕਿਸੇ ਗੱਲ ਨੂੰ ਲੈ ਕੇ ਝਗੜਾ ਹੋਇਆ ਸੀ। ਪੁਲਿਸ ਮੁਤਾਬਿਕ ਦੋਸ਼ੀ ਉਹੋ ਫ਼ੌਜੀ ਹੈ, ਜਿਸ....
ਰੂਪਨਗਰ, 17 ਅਪਰੈਲ : ਲੋਕ ਸਭਾ ਹਲਕੇ ਵਿੱਚ ਵਿਕਾਸ ਦੀ ਗਤੀ ਨੂੰ ਅੱਗੇ ਵਧਾਉਂਦੇ ਹੋਏ, ਸ਼੍ਰੀ ਆਨੰਦਪੁਰ ਸਾਹਿਬ ਤੋਂ ਲੋਕ ਸਭਾ ਮੈਂਬਰ ਅਤੇ ਸਾਬਕਾ ਕੇਂਦਰੀ ਮੰਤਰੀ ਮਨੀਸ਼ ਤਿਵਾੜੀ ਨੇ ਅੱਜ ਰੂਪਨਗਰ, ਸ਼੍ਰੀ ਆਨੰਦਪੁਰ ਸਾਹਿਬ ਅਤੇ ਸ਼੍ਰੀ ਚਮਕੌਰ ਸਾਹਿਬ ਵਿਧਾਨ ਸਭਾ ਹਲਕਿਆਂ ਦੇ ਵੱਖ-ਵੱਖ ਪਿੰਡਾਂ ਹਰੀਪੁਰ, ਬਾਗਵਾਲੀ, ਰਾਮਪੁਰ, ਸੁਖਸਾਲ, ਬਸੋਵਾਲ ਕਲੋਨੀ, ਬਾਸ, ਦਾਤਾਰਪੁਰ, ਮਾਂਗੇਵਾਲ ਅਤੇ ਲੰਗੜੋਆ ਵਿਖੇ 23 ਲੱਖ ਰੁਪਏ ਦੇ ਵਿਕਾਸ ਕਾਰਜਾਂ ਦੇ ਚੈਕ ਵੰਡੇ ਗਏ। ਇਸ ਮੌਕੇ ਇਕੱਠ ਨੂੰ ਸੰਬੋਧਨ ਕਰਦਿਆਂ ਸੰਸਦ....
ਖੰਨਾ, 17 ਅਪ੍ਰੈਲ : ਖੰਨਾ ਪੁਲਿਸ ਦੇ ਐਂਟੀ ਨਾਰਕੋਟਿਕ ਸੈੱਲ ਦੇ ਇੰਚਾਰਜ ਜਗਜੀਵਨ ਰਾਮ ਨੇ ਸਿਰਫ਼ ਇੱਕ ਸਾਲ ਵਿੱਚ 145 ਐਫ.ਆਈ.ਆਰਜ਼, ਜਿਹਨਾਂ ਵਿੱਚ ਜਿਆਦਾਤਰ ਅਸਲਾ ਐਕਟ ਅਤੇ ਐਨ.ਡੀ.ਪੀ.ਐਸ. ਐਕਟ ਤਹਿਤ ਮਾਮਲੇ ਸ਼ਾਮਲ ਹਨ, ਦਰਜ ਕੀਤੀਆਂ ਹਨ, ਦੀ ਮੁਹਾਰਤ, ਤਜ਼ਰਬੇ ਅਤੇ ਚੌਕਸੀ ਸਦਕਾ ਉਨ੍ਹਾਂ ਦੀ ਅਗਵਾਈ ਹੇਠ ਲਗਾਏ ਗਏ ਨਾਕਿਆਂ ਤੋਂ ਨਸ਼ਾ ਤਸਕਰਾਂ ਸਮੇਤ ਕੋਈ ਵੀ ਸਮਾਜ ਵਿਰੋਧੀ ਅਨਸਰ ਭੱਜ ਨਹੀਂ ਸਕਿਆ। ਇਨ੍ਹਾਂ ਐਫ.ਆਈ.ਆਰਜ਼. ਨਾਲ 6.8 ਕਿਲੋਗ੍ਰਾਮ ਹੈਰੋਇਨ, 77.5 ਕਿਲੋ ਅਫੀਮ, 8 ਕੁਇੰਟਲ ਭੁੱਕੀ, 1....
ਜ਼ਿਲ੍ਹੇ ਦੀਆਂ ਸਮੂਹ ਮੰਡੀਆਂ ਵਿੱਚ ਹੁਣ ਤੱਕ 52,101 ਐਮ.ਟੀ. ਕਣਕ ਦੀ ਆਮਦ ਖਰੜ, 17 ਅਪ੍ਰੈਲ : ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਕਿਸਾਨਾਂ ਵੱਲੋਂ ਲਿਆਂਦੀ ਜਾ ਰਹੀ ਕਣਕ ਨੂੰ ਖਰੀਦਣ ਅਤੇ ਕਣਕ ਦੀ ਸਾਂਭ-ਸੰਭਾਲ ਲਈ ਪੰਜਾਬ ਸਰਕਾਰ ਵੱਲੋਂ ਪੁਖਤਾ ਪ੍ਰਬੰਧ ਕੀਤੇ ਗਏ ਹਨ ਤੇ ਜ਼ਿਲ੍ਹੇ ਦੀਆਂ ਮੰਡੀਆਂ ਵਿਚ ਕਣਕ ਦੀ ਖਰੀਦ ਨਿਰਵਿਘਨ ਜਾਰੀ ਹੈ। ਇਸ ਦੇ ਨਾਲ ਹੀ ਖਰੜ ਮੰਡੀ ਵਿੱਚ ਲਿੰਫਟਿੰਗ ਸਮੇਤ ਦਰਪੇਸ਼ ਵੱਖੋ ਵੱਖ ਸਮੱਸਿਆਵਾਂ ਨੂੰ ਵੀ ਹੱਲ ਕਰ ਦਿੱਤਾ ਗਿਆ ਹੈ। ਇਹ ਜਾਣਕਾਰੀ ਦਿੰਦਿਆਂ ਵਧੀਕ ਡਿਪਟੀ....
ਸਥਾਨਕ ਸਰਕਾਰਾਂ ਵਿਭਾਗ ਦੇ ਅਧਿਕਾਰੀਆਂ ਨੂੰ ਨਿਰਦੇਸ਼ ਜਾਰੀ ਐੱਸ. ਏ. ਐੱਸ ਨਗਰ, 17 ਅਪ੍ਰੈਲ : ਗਰਮੀਆਂ ਦੀ ਸ਼ੁਰੂਆਤ ਹੁੰਦਿਆਂ ਹੀ ਜ਼ਿਲ੍ਹੇ ਦੇ ਸ਼ਹਿਰੀ ਖੇਤਰਾਂ ਵਿਚ ਪਾਣੀ ਦੀ ਮੰਗ ਵਧ ਗਈ ਹੈ। ਇਸੇ ਤਹਿਤ ਪਾਣੀ ਦੀ ਦੁਰਵਰਤੋਂ ਨੂੰ ਰੋਕਣ ਦੇ ਸਬੰਧ ਵਿੱਚ ਅੱਜ ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ ) ਸ੍ਰੀ ਦਮਨਜੀਤ ਸਿੰਘ ਮਾਨ ਵੱਲੋਂ ਸਥਾਨਕ ਸਰਕਾਰਾਂ ਵਿਭਾਗ ਦੇ ਅਧਿਕਾਰੀਆਂ ਅਤੇ ਹੋਰ ਪ੍ਰਸ਼ਾਸਿਨਕ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਗਈ । ਇਸ ਦੌਰਾਨ ਉਨ੍ਹਾਂ ਅਧਿਕਾਰੀਆਂ ਨੂੰ ਪਾਣੀ ਦੀ ਦੁਰਵਰਤੋਂ....
ਫਰੀਦਕੋਟ, 17 ਅਪ੍ਰੈਲ : ਜਿਲ੍ਹਾ ਉਦਯੋਗ ਕੇਂਦਰ ਫਰੀਦਕੋਟ ਵੱਲੋਂ ਜਿਲ੍ਹੇ ਦੇ ਉਦਯੋਗਪਤੀਆਂ ਅਤੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨੂੰ ਪੰਜਾਬ ਸਰਕਾਰ ਦੀ ਨਵੀਂ ਉਦਯੋਗਿਕ ਨੀਤੀ ਬਾਰੇ ਜਾਣੂ ਕਰਵਾਉਣ ਲਈ ਡਿਪਟੀ ਕਮਿਸ਼ਨਰ ਫਰੀਦਕੋਟ ਡਾ. ਰੂਹੀ ਦੁੱਗ ਦੀ ਪ੍ਰਧਾਨਗੀ ਹੇਠ ਵਰਕਸ਼ਾਪ ਦਾ ਆਯੋਜਨ ਕੀਤਾ ਗਿਆ। ਇਸ ਮੌਕੇ ਤੇ ਪੀ ਸੀ.ਐਸ. ਮੈਡਮ ਤੁਸ਼ਿਤਾ ਗੁਲਾਟੀ ਵੀ ਵਿਸ਼ੇਸ਼ ਤੌਰ ਤੇ ਹਾਜ਼ਰ ਸਨ। ਵਰਕਸ਼ਾਪ ਮੌਕੇ ਉਦਯੋਗ ਅਤੇ ਕਮਰਸ ਵਿਭਾਗ, ਚੰਡੀਗੜ੍ਹ ਦੀ ਟੀਮ ਵੱਲੋਂ ਉਦਯੋਗਪਤੀਆਂ ਨੂੰ ਜਾਣਕਾਰੀ ਦਿੱਤੀ ਗਈ।....
ਸੰਗਰੂਰ, 17 ਅਪ੍ਰੈਲ : ਹਲਕਾ ਸੰਗਰੂਰ ਤੋਂ ਵਿਧਾਇਕ ਨਰਿੰਦਰ ਕੌਰ ਭਰਾਜ ਨੇ ਦੱਸਿਆ ਕਿ ਕਰੀਬ ਦੋ ਹਫ਼ਤੇ ਪਹਿਲਾਂ ਉਨ੍ਹਾਂ ਨੇ ਪਟਿਆਲਾ-ਸੰਗਰੂਰ ਕੌਮੀ ਮਾਰਗ ’ਤੇ ਨਿਯਮਾਂ ਦੀ ਅਣਦੇਖੀ ਦਾ ਸਖ਼ਤ ਨੋਟਿਸ ਲੈਂਦਿਆਂ ਕਾਲਾਝਾੜ ਵਿਖੇ ਸਥਿਤ ਟੋਲ ਪਲਾਜ਼ਾ ਦੇ ਪ੍ਰਬੰਧਕਾਂ ਨੂੰ 10 ਦਿਨਾਂ ਅੰਦਰ ਪ੍ਰਬੰਧ ਦਰੁਸਤ ਕਰਨ ਦੀ ਹਦਾਇਤ ਕੀਤੀ ਸੀ, ਪਰ ਉਸ ਹਦਾਇਤ ਦੀ ਪਾਲਣਾ ਨਾ ਹੋਣ ਕਾਰਨ ਅੱਜ ਉਨ੍ਹਾਂ ਵੱਲੋਂ ਮੁੜ ਟੋਲ ਪਲਾਜ਼ਾ ਵਿਖੇ ਨੈਸ਼ਨਲ ਹਾਈਵੇਜ਼ ਅਥਾਰਿਟੀ ਆਫ਼ ਇੰਡੀਆ ਦੇ ਅਧਿਕਾਰੀਆਂ, ਟੋਲ ਇਕੱਤਰ ਕਰਨ ਵਾਲੇ....
ਸੰਗਰੂਰ, 17 ਅਪ੍ਰੈਲ : ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਦੇ ਦਿਸ਼ਾ ਨਿਰਦੇਸ਼ਾਂ ਹੇਠ ਅੱਜ ਉਪ ਮੰਡਲ ਮੈਜਿਸਟਰੇਟ ਨਵਰੀਤ ਕੌਰ ਸੇਖੋਂ ਵੱਲੋਂ ਸੰਗਰੂਰ ਸ਼ਹਿਰ ਦੀਆਂ ਵੱਖ-ਵੱਖ ਧਾਰਮਿਕ ਸੰਸਥਾਵਾਂ ਦੇ ਨੁਮਾਇੰਦਿਆਂ ਅਤੇ ਮੈਰਿਜ ਪੈਲੇਸਾਂ ਦੇ ਮਾਲਕਾਂ ਨਾਲ ਮੀਟਿੰਗ ਕਰਦਿਆਂ ਉਨ੍ਹਾਂ ਨੂੰ ਸ਼ੋਰ ਪ੍ਰਦੂਸ਼ਣ ਸਬੰਧੀ ਸਰਕਾਰ ਦੀਆਂ ਹਦਾਇਤਾਂ ਬਾਰੇ ਮੁੜ ਜਾਣੂ ਕਰਵਾਇਆ ਗਿਆ। ਐਸ.ਡੀ.ਐਮ ਨਵਰੀਤ ਕੌਰ ਸੇਖੋਂ ਨੇ ਕਿਹਾ ਕਿ ਸ਼ੋਰ ਪ੍ਰਦੂਸ਼ਣ ਦੀ ਰੋਕਥਾਮ ਲਈ ਮਾਣਯੋਗ ਅਦਾਲਤਾਂ ਵੱਲੋਂ ਵੀ ਸਮੇਂ ਸਮੇਂ ’ਤੇ ਦਿਸ਼ਾ ਨਿਰਦੇਸ਼....
ਲੁਧਿਆਣਾ, 17 ਅਪ੍ਰੈਲ : ਡਾ. ਬਲਜੀਤ ਕੌਰ, ਇਸਤਰੀ ਤੇ ਬਾਲ ਵਿਕਾਸ ਵਿਭਾਗ ਮੰਤਰੀ, ਪੰਜਾਬ ਵੱਲੋ ਸਥਾਨਕ ਬੱਚਤ ਭਵਨ ਲੁਧਿਆਣਾ ਵਿਖੇ ਪੰਜਾਬ ਦੀਆਂ ਸਮੂਹ ਸਮਾਜ ਸੇਵੀ ਸੰਸਥਾਵਾਂ (ਐਨ.ਜੀ.ਓ) ਨੂੰ ਪੀ.ਐਮ 6 ਸਕੀਮ ਅਧੀਨ ਜੋ ਸਮਾਜ ਲਈ ਬਿਹਤਰ ਕੰਮ ਕਰ ਰਹੀਆਂ ਹਨ, ਨੂੰ ਉਤਸ਼ਾਹਿਤ ਕਰਨ ਦੇ ਤੌਰ ਤੇ ਗ੍ਰਾਂਟ ਦਿੱਤੀ ਗਈ ਅਤੇ ਉਨ੍ਹਾਂ ਨਾਲ ਮੀਟਿੰਗ ਕਰਕੇ ਸਮਾਜ ਦੀ ਬਿਹਤਰੀ ਲਈ ਹੋਰ ਅੱਗੇ ਤੋ ਵੱਧ ਚੜ੍ਹ ਕੇ ਕੰਮ ਕਰਨ ਨੂੰ ਉਤਸ਼ਾਹਿਤ ਵੀ ਕੀਤਾ ਗਿਆ। ਇਸ ਮੀਟਿੰਗ ਵਿੱਚ ਉਨ੍ਹਾਂ ਦੇ ਨਾਲ ਵਿਧਾਇਕ ਰਜਿੰਦਰਪਾਲ....
ਪਟਿਆਲਾ, 16 ਅਪ੍ਰੈਲ : ਕਾਂਗਰਸੀ ਲੀਡਰ ਨਵਜੋਤ ਸਿੱਧੂ ਦੀ ਛੱਤ 'ਤੇ ਇੱਕ ਸ਼ੱਕੀ ਵਿਅਕਤੀ ਦੇਖਿਆ ਗਿਆ ਹੈ। ਇਸ ਸੰਬੰਧੀ ਨਵਜੋਤ ਸਿੱਧੂ ਨੇ ਟਵੀਟ ਕਰਕੇ ਜਾਣਕਾਰੀ ਦਿੱਤੀ ਹੈ। ਨਵਜੋਤ ਸਿੱਧੂ ਨੇ ਟਵੀਟ ਕਰਦਿਆਂ ਕਿਹਾ ਕਿ, "ਅੱਜ ਸ਼ਾਮ 7:00 ਵਜੇ ਮੇਰੇ ਘਰ ਦੀ ਛੱਤ 'ਤੇ ਕੰਬਲ ਲਪੇਟੀ ਫਿਰਦਾ ਇੱਕ ਅਣਪਛਾਤਾ ਸ਼ੱਕੀ ਵਿਅਕਤੀ ਦੇਖਿਆ ਗਿਆ, ਜਿਸ ਸਮੇਂ ਮੇਰੇ ਨੌਕਰ ਨੇ ਉਸ ਨੂੰ ਦੇਖਿਆ ਤਾਂ ਉਸ ਨੇ ਅਲਾਰਮ ਵਜਾ ਕੇ ਮਦਦ ਲਈ ਬੁਲਾਇਆ, ਤਾਂ ਉਹ ਤੁਰੰਤ ਭੱਜ ਕੇ ਫਰਾਰ ਹੋ ਗਿਆ। ਜਿਸ ਤੋਂ ਬਾਅਦ ਉਹਨਾਂ ਵੱਲੋਂ DGP....
ਹਜ਼ਾਰਾਂ ਸ਼ਰਧਾਲੂਆਂ ਨੇ 7 ਦਿਨ ਸਵੇਰੇ 4 ਵਜੇ ਤੋਂ 6 ਵਜੇ ਤੱਕ ਸਿੱਖੀ ਸਰੀਰਕ ਤੇ ਮਾਨਸਿਕ ਤੰਦਰੁਸਤੀ ਦੀ ਜਾਚ ਪਟਿਆਲਾ, 16 ਅਪ੍ਰੈਲ : ਸ੍ਰੀ ਗੁਰੂ ਨਾਨਕ ਮਿਸ਼ਨ ਵੱਲੋਂ ਬੀਬੀ ਬਲਜੀਤ ਕੌਰ ਖ਼ਾਲਸਾ ਕੈਨੇਡਾ ਵੱਲੋਂ ਇੱਥ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ, ਮਾਲ ਰੋਡ ਵਿਖੇ ਅਨੰਦਮਈ ਜੀਵਨ ਜਿਉਣ ਦੀ ਕਲਾ ਸਿਖਾਉਣ ਦਾ 7 ਰੋਜ਼ਾ ਕੈਂਪ ਅੱਜ ਸਵੇਰੇ ਜੈਕਾਰਿਆਂ ਦੀ ਗੂੰਜ 'ਚ ਸਮਾਪਤ ਹੋ ਗਿਆ। ਕੈਂਪ 'ਚ ਬੀਬੀ ਬਲਜੀਤ ਕੌਰ ਖ਼ਾਲਸਾ ਨੇ ਹਜ਼ਾਰਾਂ ਦੀ ਗਿਣਤੀ 'ਚ ਰੋਜ ਸਵੇਰੇ 4 ਵਜੇ ਤੋਂ ਵੀ ਪਹਿਲਾਂ ਹਾਜਰ ਹੋਣ ਵਾਲੀ....