ਬਰਨਾਲਾ, 21 ਜੁਲਾਈ : ਸਿਹਤ ਵਿਭਾਗ ਬਰਨਾਲਾ ਵੱਲੋਂ ਗ਼ੈਰ ਕਾਨੂੰਨੀ ਢੰਗ ਨਾਲ ਲੜਕਾ ਲੜਕੀ ਦੱਸਣ ਸਬੰਧੀ ਟੈਸਟ ਅਤੇ ਗਰਭਪਾਤ ਕਰਨ ਵਾਲੇ ਵੱਡੇ ਗਿਰੋਹ ਦਾ ਪਰਦਫਾਸ਼ ਕੀਤਾ ਗਿਆ । ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਡਾ ਜਸਬੀਰ ਸਿੰਘ ਔਲ਼ਖ ਸਿਵਲ ਸਰਜਨ ਬਰਨਾਲਾ ਨੇ ਦੱਸਿਆ ਕਿ ਸਿਹਤ ਵਿਭਾਗ ਬਰਨਾਲਾ ਨੂੰ ਖੁਫੀਆ ਪੱਕੀ ਜਾਣਕਾਰੀ ਮਿਲੀ ਸੀ ਕਿ ਇੱਕ ਵਿਅਕਤੀ ਜਿਸ ਕੋਲ ਕੋਈ ਮੈਡੀਕਲ ਡਿਗਰੀ ਨਹੀਂ ਹੈ ਉਹ ਬਹੁਤ ਲੰਮੇ ਸਮੇਂ ਤੋਂ ਮਹਿਜ ਤੁੱਕੇ ਨਾਲ ਲੜਕਾ ਲੜਕਾ ਦੱਸਣ ਸਬੰਧੀ ਟੈਸਟ ਕਰਦਾ ਹੈ । ਉਨ੍ਹਾਂ....
ਮਾਲਵਾ

ਹਾਊਸ ਟੂ ਹਾਊਸ’ ਸਰਵੇ ਲਈ ਬੀਐਲਓਜ਼ ਨੂੰ ਸਹਿਯੋਗ ਦਿੱਤੇ ਜਾਣ ਦੀ ਲੋਕਾਂ ਨੂੰ ਅਪੀਲ ਬਰਨਾਲਾ, 21 ਜੁਲਾਈ : ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਬਰਨਾਲਾ ਪੂਨਮਦੀਪ ਕੌਰ ਆਈਏਐੱਸ ਨੇ ਦੱਸਿਆ ਕਿ ਭਾਰਤ ਚੋਣ ਕਮਿਸ਼ਨ ਅਤੇ ਮੁੱਖ ਚੋਣ ਅਫ਼ਸਰ ਪੰਜਾਬ ਦੇ ਦਿਸ਼ਾ-ਨਿਰਦੇਸ਼ਾਂ ’ਤੇ ਯੋਗਤਾ ਮਿਤੀ 1 ਜਨਵਰੀ 2024 ਦੇ ਆਧਾਰ ’ਤੇ ਫੋਟੋ ਵੋਟਰ ਸੂਚੀਆਂ ਦੀ ਵਿਸ਼ੇਸ਼ ਸੁਧਾਈ ਦਾ ਸ਼ਡਿਊਲ ਜਾਰੀ ਕੀਤਾ ਗਿਆ ਹੈ। ਇਸ ਅਨੁਸਾਰ ਪ੍ਰੀ-ਰਿਵੀਜ਼ਨ ਗਤੀਵਿਧੀਆਂ ਤਹਿਤ 21 ਜੁਲਾਈ ਤੋਂ 21 ਅਗਸਤ ਤੱਕ ਬੂਥ ਲੈਵਲ ਅਫ਼ਸਰ ਵਲੋਂ ਮੌਜੂਦਾ....

ਚੇਅਰਮੈਨ ਨਗਰ ਸੁਧਾਰ ਟਰੱਸਟ ਤੇ ਕੌਂਸਲਰ ਨੇ ਧਰਮਸ਼ਾਲਾ ਦੇ ਲੈਂਟਰ ਦਾ ਕੰਮ ਸ਼ੁਰੂ ਕਰਵਾਇਆ ਬਰਨਾਲਾ, 21 ਜੁਲਾਈ : ਕੈਬਨਿਟ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਵਲੋਂ ਬਰਨਾਲਾ ਸ਼ਹਿਰ ਦੇ ਵਾਰਡ ਨੰਬਰ 4 ਵਿੱਚ ਬਾਬਾ ਜੀਵਨ ਸਿੰਘ ਨਗਰ ਦੀ ਧਰਮਸ਼ਾਲਾ ਲਈ ਇਕ ਲੱਖ ਰੁਪਏ ਦੀ ਗ੍ਰਾਂਟ ਦਿੱਤੀ ਗਈ ਹੈ। ਇਹ ਜਾਣਕਾਰੀ ਦਿੰਦੇ ਹੋਏ ਅੱਜ ਨਗਰ ਸੁਧਾਰ ਟਰੱਸਟ ਦੇ ਚੇਅਰਮੈਨ ਸ੍ਰੀ ਰਾਮ ਤੀਰਥ ਮੰਨਾ ਅਤੇ ਕੌਂਸਲਰ ਧਰਮਿੰਦਰ ਸਿੰਘ ਨੇ ਦੱਸਿਆ ਕਿ ਇਸ ਗ੍ਰਾਂਟ ਨਾਲ ਧਰਮਸ਼ਾਲਾ ਦੇ ਲੈਂਟਰ ਦਾ ਕੰਮ ਸ਼ੁਰੂ ਕਰਵਾਇਆ ਗਿਆ ਹੈ....

ਤਪਾ, 21 ਜੁਲਾਈ : ਸਿਹਤ ਅਤੇ ਪਰਿਵਾਰ ਭਲਾਈ ਵਿਭਾਗ ਦੇ ਡਿਪਟੀ ਡਾਇਰੈਕਟਰ ਡਾ. ਵੀਨਾ ਜਰੇਵਾਲ ਵੱਲੋਂ ਸਬ ਡਵੀਜ਼ਨਲ ਹਸਪਤਾਲ ਤਪਾ ਦਾ ਦੌਰਾ ਕੀਤਾ ਗਿਆ ਅਤੇ ਸੀਨੀਅਰ ਮੈਡੀਕਲ ਅਫ਼ਸਰ ਡਾ. ਨਵਜੋਤਪਾਲ ਸਿੰਘ ਭੁੱਲਰ ਸਮੇਤ ਮੌਜੂਦ ਡਾਕਟਰਾਂ ਨਾਲ ਸਿਹਤ ਵਿਭਾਗ ਦੇ ਚੱਲ ਰਹੇ ਵੱਖ ਵੱਖ ਪ੍ਰੋਗਰਾਮਾਂ ਸਬੰਧੀ ਸਮੀਖਿਆ ਮੀਟਿੰਗ ਕੀਤੀ। ਇਸ ਮੌਕੇ ਉਨ੍ਹਾਂ ਐਮਰਜੈਂਸੀ, ਐਮ.ਸੀ.ਐਚ. ਦੇ ਨਾਲ ਨਾਲ ਹੜ੍ਹ ਅਤੇ ਬਰਸਾਤ ਦੇ ਮੌਸਮ ਕਾਰਨ ਪੈਦਾ ਹੋ ਰਹੀਆਂ ਦਸਤ, ਹੈਜ਼ਾ ਆਦਿ ਬਿਮਾਰੀਆਂ ਤੋਂ ਬਚਾਅ ਲਈ ਆਮ ਲੋਕਾਂ ਨੂੰ ਮਿਲ....

ਸਬਸਿਡੀ ਲੈਣ ਦੇ ਚਾਹਵਾਨ ਕਿਸਾਨ ਆਨਲਾਈਨ ਪੋਰਟਲ agrimachinerypb.com ਤੇ ਕਰ ਸਕਦੇ ਅਪਲਾਈ ਫਾਜ਼ਿਲਕਾ, 21 ਜੁਲਾਈ : ਡਿਪਟੀ ਕਮਿਸ਼ਨਰ ਡਾ. ਸੇਨੂ ਦੁੱਗਲ ਨੇ ਦੱਸਿਆ ਕਿ ਸਰਕਾਰ ਵੱਲੋਂ ਪਰਾਲੀ ਨੂੰ ਅੱਗ ਲਗਾਉਣ ਤੋਂ ਰੋਕਣ ਲਈ ਅਨੇਕਾਂ ਉਪਰਾਲੇ ਕੀਤੇ ਜਾ ਰਹੇ ਹਨ। ਉਨ੍ਹਾਂ ਦੱਸਿਆ ਕਿ ਪਰਾਲੀ ਨੂੰ ਅੱਗ ਲਗਾਉਣ ਦੀ ਬਜਾਏ ਇਸ ਦੀ ਸਾਂਭ ਸੰਭਾਲ ਸਬੰਧੀ ਸਮੇਂ+ਸਮੇਂ ਤੇ ਗਤੀਵਿਧੀਆਂ ਉਲੀਕੀਆਂ ਜਾ ਰਹੀਆਂ ਹਨ ਤੇ ਕਿਸਾਨਾਂ ਨੂੰ ਅਪੀਲ ਵੀ ਕੀਤੀ ਜਾਂਦੀ ਹੈ ਕਿ ਇਸ ਦਾ ਜਮੀਨ ਵਿਚ ਨਿਬੇੜਾ ਕੀਤਾ ਜਾਵੇ। ਡਿਪਟੀ....

ਫਾਜ਼ਿਲਕਾ 21 ਜੁਲਾਈ : ਹੜ ਪ੍ਰਭਾਵਿਤ ਪਿੰਡਾਂ ਵਿਚ ਫੌਗਿੰਗ ਸਪਰੇ ਦੇ ਨਾਲ ਪੀਣ ਦੇ ਪਾਣੀ ਲਈ ਕਲੋਰੀਨ ਗੋਲੀਆਂ ਘਰ-ਘਰ ਵੰਡਣ ਲਈ ਸਿਹਤ ਵਿਭਾਗ ਦੀ ਟੀਮ ਅਤੇ ਮੀਰਾ ਨਰਸਿੰਗ ਕਾਲਜ ਦੇ ਵਿਦਿਆਰਥੀਆਂ ਦੀ ਟੀਮ ਨੂੰ ਸਹਾਇਕ ਸਿਵਲ ਸਰਜਨ ਡਾਕਟਰ ਬਬੀਤਾ ਦੀ ਅਗਵਾਈ ਵਿਚ ਦਫ਼ਤਰ ਸਿਵਿਲ ਸਰਜਨ ਤੋਂ ਜ਼ਿਲ੍ਹੇਦੇ ਪਿੰਡਾਂ ਵਿਚ ਰਵਾਨਾ ਕੀਤਾ ਗਿਆ। ਇਨ੍ਹਾਂ ਟੀਮਾਂ ਦੇ ਨਾਲ ਸਿਹਤ ਵਿਭਾਗ ਦੇ ਕਰਮਚਾਰੀ ਲੋਕਾਂ ਨੂੰ ਮੌਸਮੀ ਬਿਮਾਰੀਆਂ ਬਾਰੇ ਘਰ-ਘਰ ਜਾ ਕੇ ਜਾਗਰੂਕ ਵੀ ਕਰਨਗੇ। ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ....

ਵੱਧ ਤੋਂ ਵੱਧ ਵਿਕਾਸ ਪ੍ਰੋਜੈਕਟਾਂ ਦੀ ਸਿਰਜਣਾ ਕਰਕੇ ਤੈਅ ਸਮੇਂ ਅੰਦਰ ਕੀਤੇ ਜਾਣ ਪੂਰੇ : ਡਿਪਟੀ ਕਮਿਸ਼ਨਰ ਫਾਜ਼ਿਲਕਾ, 21 ਜੁਲਾਈ : ਡਿਪਟੀ ਕਮਿਸ਼ਨਰ ਡਾ. ਸੇਨੂ ਦੁੱਗਲ ਨੇ ਪਿੰਡਾਂ ਵਿਚ ਪ੍ਰਗਤੀ ਅਧੀਨ ਤੇ ਨਵੇਂ ਸ਼ੁਰੂ ਕੀਤੇ ਜਾਣ ਵਾਲੇ ਵਿਕਾਸ ਪ੍ਰੋਜੈਕਟਾਂ ਨੂੰ ਲੈ ਕੇ ਸਮੂਹ ਬੀ.ਡੀ.ਓ.ਜ ਤੇ ਮਗਨਰੇਗਾ ਸਟਾਫ ਨਾਲ ਮੀਟਿੰਗ ਕੀਤੀ। ਉਨ੍ਹਾਂ ਕਿਹਾ ਕਿ ਪਿੰਡਾਂ ਦੇ ਸਰਵਪੱਖੀ ਵਿਕਾਸ ਲਈ ਵੱਧ ਤੋਂ ਵੱਧ ਪ੍ਰੋਜੈਕਟਾਂ ਦੀ ਸਿਰਜਣਾ ਕੀਤੀ ਜਾਵੇ ਅਤੇ ਤੈਅ ਸਮੇਂ ਅੰਦਰ ਪ੍ਰੋਜ਼ੈਕਟਾਂ ਨੂੰ ਮੁਕੰਮਲ ਕਰਨ ਦਾ ਅਹਿਦ....

ਫਾਜ਼ਿਲਕਾ 21 ਜੁਲਾਈ : ਆਜ਼ਾਦੀ ਦੇ ਅੰਮ੍ਰਿਤ ਮਹਾਂਉਤਸਵ ਤਹਿਤ ਸਿਵਲ ਸਰਜਨ ਫਾਜ਼ਿਲਕਾ ਡਾ: ਸਤੀਸ਼ ਗੋਇਲ, ਜ਼ਿਲ੍ਹਾ ਐਪੀਡੀਮੋਲੋਜਿਸਟ ਡਾ: ਰੋਹਿਤ ਗੋਇਲ ਅਤੇ ਸੀ.ਐਚ.ਸੀ (ਕਮਿਊਨਿਟੀ ਹੈਲਥ ਸੈਂਟਰ) ਸੀਤੋ ਗੁੰਨੋ ਦੇ ਡਾ: ਨਵੀਨ ਮਿੱਤਲ ਦੀ ਅਗਵਾਈ 'ਚ ਸਿਹਤ ਵਿਭਾਗ ਦੇ ਸਟਾਫ਼ ਨੇ ਡੇਂਗੂ ਪ੍ਰਤੀ ਲੋਕਾਂ ਨੂੰ ਜਾਗਰੂਕ ਕੀਤਾ| ਇਸ ਤੋਂ ਇਲਾਵਾ ਸੀਐਚਸੀ ਸੀਤੋ ਗੁੰਨੋ ਵਿਖੇ ਡੇਂਗੂ ਜਾਗਰੂਕਤਾ ਰੈਲੀ ਵੀ ਕੱਢੀ ਗਈ। ਇਸ ਮੌਕੇ ਬੱਚਿਆਂ ਦੇ ਮਾਹਿਰ ਡਾ. ਨਵੀਨ ਮਿੱਤਲ, ਬੀ.ਈ.ਈ ਸੁਨੀਲ ਟੰਡਨ, ਸਿਹਤ ਨਿਗਰਾਨ ਰਾਜ....

ਫਾਜ਼ਿਲਕਾ, 21 ਜੁਲਾਈ : ਸਿਵਲ ਸਰਜਨ ਫਾਜਿਲਕਾ ਡਾ ਸਤੀਸ਼ ਗੋਇਲ ਨੇ ਦੱਸਿਆ ਕਿ ਵਿਭਾਗ ਵੱਲੋ ਅਬੋਹਰ, ਫਾਜਿਲਕਾ ਅਤੇ ਜਲਾਲਾਬਾਦ ਵਿਖੇ ਡੇਂਗੂ ਦੀ ਰੋਕਥਾਮ ਲਈ ਵਿਸ਼ੇਸ਼ ਟੀਮਾਂ ਗਠਿਤ ਕੀਤੀਆਂ ਗਈਆਂ ਹਨ ਜੋ ਕਿ ਘਰ-ਘਰ ਜਾ ਕੇ ਲੋਕਾਂ ਨੂੰ ਡੇਂਗੂ ਤੋ ਬਚਾਅ ਅਤੇ ਸਾਵਧਾਨੀਆਂ ਬਾਰੇ ਜਾਗਰੂਕ ਅਤੇ ਐਂਟੀਲਾਰਵਾ ਗਤੀਵਿਧੀਆਂ ਕਰ ਰਹੀਆਂ ਹਨ। ਇਨਾਂ ਟੀਮਾਂ ਵੱਲੋ ਵਿਸ਼ੇਸ਼ ਫੀਵਰ ਸਰਵੇ ਕਰਕੇ ਬੁਖਾਰ ਦੇ ਮਰੀਜਾਂ ਨੂੰ ਸਰਕਾਰੀ ਹਸਪਤਾਲਾਂ ਅਧੀਨ ਮੁਫਤ ਟੈਸਟ ਕਰਨ ਲਈ ਪ੍ਰੇਰਿਤ ਕੀਤਾ ਜਾ ਰਿਹਾ ਹੈ। ਜ਼ਿਲ੍ਹਾ ਮਹਾਮਾਰੀ....

ਸਾਧੂਵਾਲਾ, ਫੂਸ ਮੰਡੀ ਅਤੇ ਸਰਦੂਲਗੜ੍ਹ ਵਿਖੇ ਹੜ੍ਹ ਦੇ ਪਾਣੀ ਵਿਚ ਫਸੇ 455 ਵਿਅਕਤੀਆਂ ਨੂੰ ਸੁਰੱਖਿਅਤ ਥਾਵਾਂ ’ਤੇ ਪਹੁੰਚਾਇਆ-ਰਿਸ਼ੀਪਾਲ ਸਿੰਘ ਡਿਪਟੀ ਕਮਿਸ਼ਨਰ ਅਤੇ ਐਸ.ਡੀ.ਐਮ. ਨੇ ਪਿੰਡ ਭੱਲਣਵਾੜਾ ਵਿਖੇ ਘੱਗਰ ਵਿਚ ਪਏ ਪਾੜ ਦਾ ਜਾਇਜ਼ਾ ਲਿਆ ਸਰਦੂਲਗੜ੍ਹ ਵਿਖੇ ਰਾਹਤ ਕੈਂਪ ਵਿਚ ਰਹਿ ਰਹੇ ਬੱਚਿਆਂ ਨੂੰ ਬਿਸਕੁਟ ਤੇ ਰਸ ਵੰਡੇ ਮਾਨਸਾ, 21 ਜੁਲਾਈ : ਹੜ੍ਹ ਪ੍ਰਭਾਵਿਤ ਲੋਕਾਂ ਤੱਕ ਹਰ ਲੋੜੀਂਦਾ ਸਾਮਾਨ ਪਹੁੰਚਾਉਣਾ ਜ਼ਿਲ੍ਹਾ ਪ੍ਰਸ਼ਾਸਨ ਦੀ ਤਰਜੀਹ ਹੈ। ਲੋਕਾਂ ਦੇ ਲਈ ਵੱਡੀ ਮਾਤਰਾ ਵਿਚ ਖਾਣ ਪੀਣ ਦਾ....

ਡਿਪਟੀ ਕਮਿਸ਼ਨਰ ਨੇ ਕੁਦਰਤੀ ਆਫਤ ਵਿਚ ਮਾਨਵਤਾ ਦੀ ਸੇਵਾ ਲਈ ਕੀਤੇ ਇਸ ਕਾਰਜ ਦੀ ਕੀਤੀ ਸ਼ਲਾਘਾ ਹੜ੍ਹ ਪੀੜਤ ਲੋਕਾਂ ਦੀ ਹਰ ਸੰਭਵ ਮਦਦ ਕੀਤੀ ਜਾਵੇਗੀ : ਰਿਸ਼ੀਪਾਲ ਮਾਨਸਾ, 21 ਜੁਲਾਈ : ਪੰਥ ਰਤਨ ਜਥੇਦਾਰ ਬਾਬਾ ਹਰਬੰਸ ਸਿੰਘ, ਬਾਬਾ ਕਰਨੈਲ ਸਿੰਘ, ਮੌਜੂਦਾ ਜਥੇਦਾਰ ਬਾਬਾ ਬਚਨ ਸਿੰਘ ਅਤੇ ਬਾਬਾ ਮਹਿੰਦਰ ਸਿੰਘ ਜੀ ਕਾਰ ਸੇਵਾ ਗੁਰੂਦੁਆਰਾ ਬੰਗਲਾ ਸਾਹਿਬ ਦਿੱਲੀ ਵਾਲਿਆਂ ਵੱਲੋਂ ਯੂ.ਪੀ., ਦਿੱਲੀ, ਉੱਤਰਾਖੰਡ, ਪੰਜਾਬ ਅਤੇ ਹਰਿਆਣਾ ਦੀਆਂ ਸੰਗਤਾਂ ਦੇ ਸਹਿਯੋਗ ਨਾਲ 15 ਟਰੱਕ ਸੁੱਕਾ ਰਾਸ਼ਨ ਅਤੇ ਪਸ਼ੂਆਂ ਲਈ....

ਹੜ੍ਹਾਂ ਦੇ ਮੱਦੇਨਜ਼ਰ ਪਸ਼ੂਆਂ ਲਈ ਲੋੜੀਂਦੀਆਂ ਦਵਾਈਆਂ ਅਤੇ ਮੈਡੀਕਲ ਸੇਵਾਵਾਂ ਦੇ ਪੁਖ਼ਤਾ ਪ੍ਰਬੰਧ-ਡਾ. ਹਰਜਿੰਦਰ ਪਾਲ ਗੋਜਰਾ
ਹੜ੍ਹ ਪ੍ਰਭਾਵਿਤ ਇਲਾਕਿਆਂ ਵਿਚ ਵੈਟਨਰੀ ਟੀਮਾਂ ਪਸ਼ੂਆਂ ਦੀ ਸਿਹਤ ਸੇਵਾਵਾਂ ਲਈ ਲਗਾਤਾਰ ਕਾਰਜਸ਼ੀਲ ਮਾਨਸਾ, 21 ਜੁਲਾਈ : ਡਿਪਟੀ ਕਮਿਸ਼ਨਰ ਸ੍ਰੀ ਰਿਸ਼ੀਪਾਲ ਸਿੰਘ ਦੀ ਅਗਵਾਈ ਹੇਠ ਹੜ੍ਹ ਪ੍ਰਭਾਵਿਤ ਇਲਾਕਿਆਂ ਵਿਚ ਲੋਕਾਂ ਨੂੰ ਰਾਹਤ ਦੇਣ ਲਈ ਜਿੱਥੇ ਸਮੁੱਚਾ ਜ਼ਿਲ੍ਹਾ ਪ੍ਰਸ਼ਾਸਨ ਕਾਰਜਸ਼ੀਲ ਹੈ ਉੱਥੇ ਹੀ ਪਸ਼ੂਧੰਨ ਦੀ ਦੇਖਭਾਲ ਅਤੇ ਸਿਹਤ ਸੁਰੱਖਿਆ ਦੇ ਮੱਦੇਨਜ਼ਰ ਪਸ਼ੂ ਪਾਲਣ ਵਿਭਾਗ ਵੱਲੋਂ ਵੀ 24 ਘੰਟੇ ਸੇਵਾਵਾਂ ਨਿਭਾਈਆਂ ਜਾ ਰਹੀਆਂ ਹਨ। ਇਹ ਜਾਣਕਾਰੀ ਡਿਪਟੀ ਡਾਇਰੈਕਟਰ ਪਸ਼ੂ ਪਾਲਣ ਵਿਭਾਗ ਸ੍ਰੀ ਹਰਜਿੰਦਰ ਪਾਲ....

ਬੁਢਲਾਡਾ, 20 ਜੁਲਾਈ : ਪਿੰਡ ਬੀਰੋਕੇ ਖੁਰਦ ਵਿੱਚ ਪਿਉਂ-ਪੁੱਤ ਦੇ ਝਗੜੇ ਨੂੰ ਹਟਾਉਣ ਗਈ ਗੁਆਂਢਣ ਦਾ ਬਾਲਟੀ ਮਾਰ ਕੇ ਕਤਲ ਕਰ ਦਿੱਤਾ ਗਿਆ ਹੈ। ਪੁਲਿਸ ਵਲੋਂ ਮੁਲਜ਼ਮ ਖ਼ਿਲਾਫ਼ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿਤੀ ਹੈ। ਮ੍ਰਿਤਕ ਦੀ ਪਹਿਚਾਣ ਮਨਜੀਤ ਕੌਰ (40 ਸਾਲਾ) ਵਜੋਂ ਹੋਈ ਹੈ। ਡੀਐੱਸਪੀ ਬੁਢਲਾਡਾ ਪ੍ਰਿਤਪਾਲ ਸਿੰਘ ਨੇ ਦੱਸਿਆ ਕਿ ਬੀਰੋਕੇ ਖੁਰਦ ਦੇ ਗੁਰਤੇਜ ਸਿੰਘ ਦੇ ਘਰ ਪਰਿਵਾਰ ’ਚ ਪਿਓ-ਪੁੱਤ ਦੀ ਝਗੜਾ ਅਤੇ ਬਹਿਸ ਚੱਲ ਰਹੀ ਸੀ, ਜਿਸ ਨੂੰ ਸ਼ਾਂਤ ਕਰਨ ਲਈ ਗੁਆਢ ’ਚੋਂ ਮਿੱਠੂ ਸਿੰਘ ਅਤੇ ਉਸ....

ਖਾਲੀ ਪਲਾਟਾਂ ਤੇ ਪਾਣੀ ਖੜ੍ਹਨ ਵਾਲੀਆਂ ਥਾਵਾਂ ਦੇ ਮਾਲਕਾਂ ਨੂੰ ਸਫ਼ਾਈ ਤੁਰੰਤ ਖੁਦ ਕਰਵਾਉਣ ਦੇ ਨਿਰਦੇਸ਼ ਪਟਿਆਲਾ 20 ਜੁਲਾਈ : ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਜ਼ਿਲ੍ਹੇ ਵਿੱਚ ਪਏ ਖਾਲੀ ਪਲਾਟਾਂ ਦੇ ਮਾਲਕਾਂ ਨੂੰ ਨਿਰਦੇਸ਼ ਦਿੱਤੇ ਹਨ ਕਿ ਉਹ ਆਪਣੇ ਪਲਾਟਾਂ ਤੇ ਡੂੰਘੀਆਂ ਥਾਵਾਂ ਦੀ ਸਾਫ਼ ਸਫ਼ਾਈ ਖੁਦ ਕਰਵਾਉਣ। ਇਨ੍ਹਾਂ ਨਿਰਦੇਸ਼ਾਂ ਦੀ ਪਾਲਣਾ ਹਿੱਤ ਕਮਿਸ਼ਨਰ ਨਗਰ ਨਿਗਮ ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ) ਅਤੇ ਮੁੱਖ ਪ੍ਰਸ਼ਾਸਕ ਪੀ ਡੀ ਏ ਨੂੰ ਪੱਤਰ ਜਾਰੀ ਕਰਦਿਆਂ ਡਿਪਟੀ ਕਮਿਸ਼ਨਰ ਨੇ ਕਿਹਾ ਹੈ ਉਹ....

ਪੰਜਾਬ ਰਾਈਟ ਟੂ ਬਿਜਨਸ ਐਕਟ-2022 ਸਕੀਮ ਤਹਿਤ ਹੁਣ ਤੱਕ 24 ਸਰਟੀਫਿਕੇਟ ਆਫ਼ ਇਨ ਪ੍ਰਿੰਸੀਪਲ ਅਪਰੂਵਲ ਜਾਰੀ ਕਰਕੇ ਕਰੀਬ 46 ਕਰੋੜ 56 ਲੱਖ 01 ਹਜਾਰ ਰੁਪਏ ਤੋਂ ਵੱਧ ਦਾ ਨਿਵੇਸ਼ -ਸੰਯਮ ਅਗਰਵਾਲ ਪੰਜਾਬ ਰਾਈਟ ਟੂ ਬਿਜਨਸ ਐਕਟ-2022 ਅਧੀਨ 15 ਸਰਟੀਫ਼ਿਕੇਟ ਆਨ ਇਨ ਪ੍ਰਿੰਸੀਪਲ ਅਪਰੂਵਲ ਜਾਰੀ ਉਦਯੋਗਿਕ ਇਮਾਰਤ ਦੇ ਨਿਰਮਾਣ ਕਰਨ ਤੋਂ ਪਹਿਲਾ ਉਦਯੋਗਪਤੀ ਪੰਜਾਬ ਬਿਲਡਿੰਗ ਐਂਡ ਅਦਰ ਕੰਸਟਰਕਸ਼ਨ ਵਰਕਰਜ਼ ਵੈਲਫੇਅਰ ਬੋਰਡ ਤੋਂ ਉਸਾਰੀ ਕਿਰਤੀਆਂ ਨੂੰ ਲਾਭਪਾਤਰੀ ਵਜੋਂ ਰਜਿਸਟਰਡ (ਪੰਜੀਕ੍ਰਿਤ) ਕਰਵਾਉਣ ਨੂੰ....