ਮਾਲਵਾ

ਓਵਰਲੋਡ ਵਾਹਨਾਂ ਖਿਲਾਫ ਹੋਵੇਗੀ ਸਖ਼ਤ ਕਾਰਵਾਈ : ਐਸ ਐਸ ਪੀ
ਕਿਹਾ, ਓਵਰਲੋਡ ਵਾਹਨਾਂ ਕਾਰਨ ਵਾਪਰਦੇ ਹਨ ਹਾਦਸੇ ਫਾਜਿ਼ਲਕਾ, 14 ਅਪ੍ਰੈਲ : ਫਾਜ਼ਿਲਕਾ ਦੇ ਐਸਐਸਪੀ ਅਵਨੀਤ ਕੌਰ ਸਿੱਧੂ ਨੇ ਕਿਹਾ ਹੈ ਕਿ ਓਵਰਲੋਡ ਵਾਹਨਾਂ ਕਾਰਨ ਅਕਸਰ ਹਾਦਸੇ ਵਾਪਰਦੇ ਹਨ ਜਿਸ ਕਾਰਨ ਅਨੇਕਾਂ ਕੀਮਤੀ ਮਨੁੱਖੀ ਜਾਨਾਂ ਦਾ ਨੁਕਸਾਨ ਹੁੰਦਾ ਹੈ।ਇਸ ਲਈ ਜਿ਼ਲ੍ਹੇ ਵਿਚ ਓਵਰਲੋਡ ਵਾਹਨਾਂ ਖਿਲਾਫ ਟ੍ਰੈਫਿਕ ਪੁਲਿਸ ਇਕ ਵਿਸੇਸ਼ ਅਭਿਆਨ ਚਲਾਏਗੀ। ਉਨ੍ਹਾਂ ਨੇ ਕਿਹਾ ਕਿ ਕਿਸੇ ਵੀ ਪ੍ਰਕਾਰ ਦੇ ਵਾਹਨ, ਜਿੰਨ੍ਹਾਂ ਵਿਚ ਸਮਰੱਥਾਂ ਤੋਂ ਜਿਆਦ ਸਮਾਨ, ਤੁੜੀ, ਪਰਾਲੀ ਆਦਿ ਲੱਦੀ ਹੋਵੇਗੀ ਉਸ ਖਿਲਾਫ....
ਪਟਿਆਲਾ ਜ਼ਿਲ੍ਹੇ ਦੇ 127 ਕਿਸਾਨਾਂ ਦੇ ਖਾਤਿਆਂ 'ਚ ਮੁਆਵਜ਼ੇ ਦੀ ਪਹਿਲੀ ਕਿਸ਼ਤ ਦੇ 38.35 ਲੱਖ ਰੁਪਏ ਪਾਏ : ਜੌੜਾਮਾਜਰਾ
ਮੁੱਖ ਮੰਤਰੀ ਭਗਵੰਤ ਮਾਨ ਨੇ ਕੁਦਰਤੀ ਕਰੋਪੀ ਦੇ ਸ਼ਿਕਾਰ ਕਿਸਾਨਾਂ ਨੂੰ ਖਰਾਬੇ ਦਾ ਮੁਆਵਜ਼ਾ ਸਮੇਂ ਸਿਰ ਦੇ ਕੇ ਕਿਸਾਨਾਂ ਦੀ ਬਾਂਹ ਫੜੀ-ਜੌੜਾਮਾਜਰਾ ਸਮਾਣਾ 'ਚ ਪ੍ਰਭਾਵਤ ਕਿਸਾਨਾਂ ਨੂੰ ਮੁਆਵਜਾ ਰਾਸ਼ੀ ਦੇ ਦਸਤਾਵੇਜ ਸੌਂਪੇ ਸਮਾਣਾ, 14 ਅਪ੍ਰੈਲ : ਪੰਜਾਬ ਦੇ ਸੂਚਨਾ ਤੇ ਲੋਕ ਸੰਪਰਕ ਮੰਤਰੀ ਸ. ਚੇਤਨ ਸਿੰਘ ਜੌੜਾਮਾਜਰਾ ਨੇ ਕਿਹਾ ਹੈ ਕਿ ਮੁੱਖ ਮੰਤਰੀ ਭਗਵੰਤ ਮਾਨ ਨੇ ਕੁਦਰਤੀ ਕਰੋਪੀ ਕਰਕੇ ਨੁਕਸਾਨ ਝੱਲਣ ਵਾਲੇ ਕਿਸਾਨਾਂ ਦੀ ਸੰਕਟ ਦੀ ਘੜੀ 'ਚ ਬਾਂਹ ਫੜੀ ਹੈ। ਸ. ਜੌੜਾਮਾਜਰਾ ਅੱਜ ਸਮਾਣਾ ਹਲਕੇ ਦੇ....
ਵਿਧਾਨ ਸਭਾ ਸਪੀਕਰ ਸੰਧਵਾਂ ਨੇ ਸ਼੍ਰੀ ਖੇਤਰਪਾਲ ਮੰਦਰ ਨੂੰ 1 ਲੱਖ ਦਾ ਚੈਕ ਭੇਟ ਕੀਤਾ
ਫ਼ਰੀਦਕੋਟ, 14 ਅਪ੍ਰੈਲ : ਅੱਜ ਵਿਸਾਖੀ ਦੇ ਸੁੱਭ ਦਿਹਾੜੇ ਤੇ ਕੁਲਤਾਰ ਸਿੰਘ ਸੰਧਵਾਂ ਸਪੀਕਰ ਵਿਧਾਨ ਸਭਾ ਪੰਜਾਬ, ਸ੍ਰੀ ਬਾਬਾ ਖੇਤਰ ਪਾਲ ਮੰਦਰ ਨਜ਼ਦੀਕ ਮੋਰੀ ਗੇਟ ਫ਼ਰੀਦਕੋਟ ਵਿਖੇ ਪਹੁੰਚੇ ਤੇ ਉਨ੍ਹਾਂ ਪ੍ਰਬੰਧਕਾਂ ਨੂੰ ਮੰਦਰ ਲਈ ਇੱਕ ਲੱਖ ਰੁਪਏ ਦਾ ਚੈਕ ਭੇਟ ਕੀਤਾ| ਇਸ ਮੌਕੇ ਮੰਦਰ ਦੇ ਮੁੱਖ ਸੇਵਾਦਾਰ ਜਨਿੰਦਰ ਜੈਨ ਅਤੇ ਸਹਾਇਕ ਸੇਵਾਦਾਰ ਬਲਦੇਵ ਤੇਰੀਆਂ ਨੇ ਦੱਸਿਆ ਕਿ ਕੁਝ ਮਹੀਨੇ ਪਹਿਲਾਂ ਡਾ.ਸੰਜੀਵ ਗੋਇਲ ਦੀ ਬਦੌਲਤਰ ਮੰਦਰ ਅੰਦਰ ਚੱਲ ਰਹੀ ਮੁਫ਼ਤ ਡਿਸਪੈਂਸਰੀ ਦਾ ਉਦਘਾਟਨ ਕਰਨ ਵਾਸਤੇ ਕੁਲਤਾਰ....
ਕੈਬਨਿਟ ਮੰਤਰੀ ਮਾਨ ਵਲੋਂ ਪ੍ਰੈੱਸ ਕਲੱਬ ਲਈ 3 ਲੱਖ ਦਾ ਚੈੱਕ ਭੇਂਟ 
ਮੋਹਾਲੀ, 14 ਅਪ੍ਰੈਲ : ਪੰਜਾਬ ਦੀ ਭਗਵੰਤ ਮਾਨ ਸਰਕਾਰ ਵਿਚ ਬਤੌਰ ਕੈਬਨਿਟ ਮੰਤਰੀ ਅਨਮੋਨ ਗਗਨ ਮਾਨ ਦੇ ਪਿਤਾ ਜੋਧਾ ਸਿੰਘ ਮਾਨ ਵਲੋਂ ਅੱਜ ਇਕ ਵਿਸ਼ੇਸ਼ ਮਿਲਣੀ ਦੌਰਾਨ ਮੋਹਾਲੀ ਪ੍ਰੈੱਸ ਕਲੱਬ ਵਿਖੇ ਹਾਕਮ ਸਿੰਘ ਵਾਲੀਆ ਅਤੇ ਜਸਪਾਲ ਸਿੰਘ ਮਾਨਖੇੜਾ ਸਹਿਤ ਸ਼ਿਰਕਤ ਕੀਤੀ ਗਈ। ਇਸ ਦੌਰਾਨ ਜੋਧਾ ਸਿੰਘ ਮਾਨ ਵਲੋਂ ਕਲੱਬ ਲਈ 3 ਲੱਖ ਰੁਪਏ ਦਾ ਚੈੱਕ ਭੇਂਟ ਕੀਤਾ ਗਿਆ। ਇਸ ਮੌਕੇ ਸਮੂਹ ਗਵਰਨਿੰਗ ਬਾਡੀ ਵਲੋਂ ਸ. ਜੋਧਾ ਸਿੰਘ ਮਾਨ ਅਤੇ ਸਾਥੀਆਂ ਦਾ ਕਲੱਬ ਵਿਖੇ ਪਹੁੰਚਣ ਉਤੇ ਨਿੱਘਾ ਸਵਾਗਤ ਕੀਤਾ ਗਿਆ। ਇਸ ਦੌਰਾਨ....
ਖਾਲਸਾ ਸਾਜਨਾ ਦਿਵਸ ਅਤੇ ਵਿਸਾਖੀ ਦਾ ਸਾਲਾਨਾ ਜੋੜ ਗੁਰਦੁਆਰਾ ਪਾਤਸ਼ਾਹੀ ਨੌਵੀਂ ਬਹਾਦਰਗੜ੍ਹ ਸਾਹਿਬ ਵਿਖੇ ਸ਼ਰਧਾ ਭਾਵਨਾ ਅਤੇ ਉਤਸ਼ਾਹ ਨਾਲ ਮਨਾਇਆ।
ਬਹਾਦਰਗੜ੍ਹ, 14 ਅਪ੍ਰੈਲ : ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਚਰਨਛੋਹ ਅਸਥਾਨ ਗੁਰਦੁਆਰਾ ਪਾਤਸ਼ਾਹੀ ਨੌਵੀਂ ਬਹਾਦਰਗੜ੍ਹ ਸਾਹਿਬ ਵਿਖੇ ਖਾਲਸਾ ਸਾਜਨਾ ਦਿਵਸ ਅਤੇ ਵਿਸਾਖੀ ਦਾ ਸਾਲਾਨਾ ਜੋੜ ਵੱਡੀ ਗਿਣਤੀ ’ਚ ਸੰਗਤਾਂ ਨੇ ਗੁਰੂ ਘਰ ਮੱਥਾ ਟੇਕਕੇ ਸ਼ਰਧਾ ਭਾਵਨਾ ਅਤੇ ਉਤਸ਼ਾਹ ਨਾਲ ਮਨਾਇਆ। ਗੁਰੂ ਘਰ ’ਚ ਰੱਖੇ ਗਏ ਸ੍ਰੀ ਆਖੰਡ ਪਾਠ ਸਾਹਿਬ ਦੇ ਭੋਗ ਪਾਏ ਅਤੇ ਹੈਡ ਗ੍ਰੰਥੀ ਭਾਈ ਅਵਤਾਰ ਸਿੰਘ ਨੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ ਅਤੇ ਸੰਗਤਾਂ ਨੂੰ ਖਾਲਸਾ ਸਾਜਨਾ ਦਿਵਸ ਦੀ ਵਧਾਈ ਦਿੰਦਿਆਂ....
ਕੈਬਨਿਟ ਮੰਤਰੀ ਡਾ. ਬਲਬੀਰ ਸਿੰਘ ਤੇ ਚੇਤਨ ਸਿੰਘ ਜੌੜਾਮਾਜਰਾ ਨੇ ਰਾਜ ਸਭਾ ਮੈਂਬਰ ਵੱਲੋਂ ਦਿੱਤੀ ਐਂਬੂਲੈਂਸ ਕੇਂਦਰੀ ਜੇਲ੍ਹ ਨੂੰ ਸੌਂਪੀ
ਪਟਿਆਲਾ, 14 ਅਪ੍ਰੈਲ : ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਅਤੇ ਸੂਚਨਾ ਤੇ ਲੋਕ ਸੰਪਰਕ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਨੇ ਰਾਜ ਸਭਾ ਮੈਂਬਰ ਸੰਜੀਵ ਅਰੋੜਾ ਵੱਲੋਂ ਐਮ.ਪੀ. ਲੈਡ ਫੰਡਾਂ 'ਚੋਂ ਕੇਂਦਰੀ ਜੇਲ੍ਹ ਪਟਿਆਲਾ ਨੂੰ ਦਿੱਤੀ ਗਈ ਇੱਕ ਐਂਬੂਲੈਂਸ ਅੱਜ ਜੇਲ ਸੁਪਰਡੈਂਟ ਮਨਜੀਤ ਸਿੰਘ ਟਿਵਾਣਾ ਦੇ ਸਪੁਰਦ ਕੀਤੀ। ਇੱਥੇ ਸਰਕਟ ਹਾਊਸ ਵਿਖੇ ਕੇਂਦਰੀ ਜੇਲ੍ਹ ਦੇ ਬੰਦੀਆਂ ਲਈ ਇਹ ਐਂਬੂਲੈਂਸ ਸੌਂਪਦਿਆਂ ਡਾ. ਬਲਬੀਰ ਸਿੰਘ ਅਤੇ ਚੇਤਨ ਸਿੰਘ ਜੌੜਾਮਾਜਰਾ ਨੇ ਕਿਹਾ ਕਿ ਜੇਲ੍ਹਾਂ 'ਚ....
ਕੈਬਨਿਟ ਮੰਤਰੀ ਡਾ. ਬਲਬੀਰ ਸਿੰਘ ਤੇ ਜੌੜਾਮਾਜਰਾ ਨੇ ਪਟਿਆਲਾ ਦੇ ਕਿਸਾਨਾਂ ਨੂੰ ਮੁਆਵਜ਼ਾ ਰਾਸ਼ੀ ਦੇ ਦਸਤਾਵੇਜ਼ ਸੌਂਪੇ
ਮਾਨ ਸਰਕਾਰ ਸੰਕਟ ਦੀ ਘੜੀ 'ਚ ਕਿਸਾਨਾਂ ਦੇ ਨਾਲ ਖੜੀ : ਡਾ. ਬਲਬੀਰ ਸਿੰਘ ਖਰਾਬੇ ਦੇ 20 ਦਿਨਾਂ ਦੇ ਅੰਦਰ ਕਿਸਾਨਾਂ ਨੂੰ ਮੁਆਵਜ਼ੇ ਦੀ ਰਾਸ਼ੀ ਪ੍ਰਦਾਨ ਕੀਤੀ : ਚੇਤਨ ਸਿੰਘ ਜੌੜਾਮਾਜਰਾ 18 ਕਿਸਾਨਾਂ ਨੂੰ 7 ਲੱਖ 80 ਹਜ਼ਾਰ ਰੁਪਏ ਦੇ ਦਾ ਵੰਡਿਆ ਮੁਆਵਜ਼ਾ ਪਟਿਆਲਾ, 14 ਅਪ੍ਰੈਲ : ਕੈਬਨਿਟ ਮੰਤਰੀ ਡਾ. ਬਲਬੀਰ ਸਿੰਘ ਅਤੇ ਚੇਤਨ ਸਿੰਘ ਜੌੜਾਮਾਜਰਾ ਨੇ ਅੱਜ ਪਟਿਆਲਾ ਦਿਹਾਤੀ ਹਲਕੇ ਦੇ 18 ਕਿਸਾਨਾਂ ਨੂੰ 7 ਲੱਖ 80 ਹਜ਼ਾਰ ਰੁਪਏ ਦੀ ਮੁਆਵਜ਼ਾ ਰਾਸ਼ੀ ਦੇ ਦਸਤਾਵੇਜ਼ ਸੌਂਪੇ। ਇਸ ਮੌਕੇ ਡਾ. ਬਲਬੀਰ ਸਿੰਘ ਨੇ ਕਿਹਾ....
ਸੀਜੀਸੀ ਲਾਂਡਰਾਂ ਦੇ ਵਿਦਿਆਰਥੀਆਂ ਅਤੇ ਫੈਕਲਟੀ ਮੈਂਬਰਾਂ ਨੇ ਵਿਸਾਖੀ ਦਾ ਤਿਉਹਾਰ ਧੂਮਧਾਮ ਨਾਲ ਮਨਾਇਆ
ਮੋਹਾਲੀ, 14 ਅਪ੍ਰੈਲ : ਸੀਜੀਸੀ ਲਾਂਡਰਾਂ ਦੇ ਵਿਦਿਆਰਥੀਆਂ ਅਤੇ ਫੈਕਲਟੀ ਮੈਂਬਰਾਂ ਨੇ ਵਿਸਾਖੀ ਦਾ ਤਿਉਹਾਰ ਧੂਮਧਾਮ ਨਾਲ ਮਨਾਇਆ, ਤਿਉਹਾਰ ਨੂੰ ਮਨਾਉਣ ਲਈ ਕਈ ਗਤੀਵਿਧੀਆਂ ਦਾ ਆਯੋਜਨ ਕੀਤਾ ਗਿਆ ਸੀ I ਇਨ੍ਹਾਂ ਵਿੱਚ ਭੰਗੜਾ, ਗਿੱਧਾ, ਪਹਾੜੀ ਨਾਟੀ ਦੇ ਨਾਲ-ਨਾਲ ਹਰਿਆਣਾ ਅਤੇ ਰਾਜਸਥਾਨ ਦੇ ਲੋਕ ਨਾਚਾਂ ਦੇ ਰੂਪ ਵਿੱਚ ਜੀਵੰਤ ਸੱਭਿਆਚਾਰਕ ਪੇਸ਼ਕਾਰੀਆਂ ਸ਼ਾਮਲ ਸਨ। ਪ੍ਰਤਿਭਾਸ਼ਾਲੀ ਸੀਜੀਸੀ ਦੇ ਇੱਕ ਵਿਦਿਆਰਥੀ ਸਮੂਹ ਦੁਆਰਾ ਸ਼ਬਦ ਕੀਰਤਨ ਦੀ ਪੇਸ਼ਕਾਰੀ ਨਾਲ ਤਿਉਹਾਰ ਹੋਰ ਵੀ ਅਨੰਦਮਈ ਮਾਹੌਲ ਵਿੱਚ ਲੀਨ....
ਸੂਬਾ ਸਰਕਾਰ ਸੰਕਟ ਦੀ ਇਸ ਘੜੀ ਵਿੱਚ ਕਿਸਾਨਾਂ ਅਤੇ ਖੇਤ ਮਜ਼ਦੂਰਾਂ ਦੇ ਨਾਲ ਪੂਰੀ ਤਰ੍ਹਾਂ ਖੜ੍ਹੀ ਹੈ : ਭਗਵੰਤ ਮਾਨ 
ਵਿਸਾਖੀ ਦੇ ਪਵਿੱਤਰ ਦਿਹਾੜੇ 'ਤੇ ਗੁਰਦੁਆਰਾ ਦੂਖ ਨਿਵਾਰਨ ਸਾਹਿਬ ਪਟਿਆਲਾ ਵਿਖੇ ਨਤਮਸਤਕ ਹੋਏ ਮੁੱਖ ਮੰਤਰੀ ਸੂਬੇ ਦੀ ਸ਼ਾਂਤੀ, ਤਰੱਕੀ ਅਤੇ ਖ਼ੁਸ਼ਹਾਲੀ ਲਈ ਕੀਤੀ ਅਰਦਾਸ ਮੁਸ਼ਕਲ ਦੀ ਇਸ ਘੜੀ ਵਿੱਚ ਸੂਬਾ ਸਰਕਾਰ ਪੂਰੀ ਤਰ੍ਹਾਂ ਕਿਸਾਨਾਂ ਦੇ ਨਾਲ ਦੇਸ਼ ਦੇ ਸਭ ਤੋਂ ਸ਼ਾਂਤ ਸੂਬਿਆਂ ਵਿੱਚੋਂ ਇਕ ਹੈ ਪੰਜਾਬ ਪਟਿਆਲਾ, 14 ਅਪ੍ਰੈਲ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸ਼ੁੱਕਰਵਾਰ ਨੂੰ ਵਿਸਾਖੀ ਦੇ ਪਵਿੱਤਰ ਤਿਉਹਾਰ ਮੌਕੇ ਗੁਰਦੁਆਰਾ ਦੂਖ ਨਿਵਾਰਨ ਸਾਹਿਬ ਵਿਖੇ ਮੱਥਾ ਟੇਕਿਆ ਅਤੇ ਸੂਬੇ ਦੀ....
ਪਟਿਆਲਾ ਰੇਲਵੇ ਵਿੱਚ 56 ਉਮੀਦਵਾਰਾਂ ਨੂੰ ਕੇਂਦਰੀ ਮੰਤਰੀ ਪੁਰੀ ਨੇ ਸੌਂਪੇ ਨਿਯੁਕਤੀ ਪੱਤਰ
ਪਟਿਆਲਾ, 13 ਅਪ੍ਰੈਲ : 10 ਲੱਖ ਨੌਜਵਾਨਾਂ ਲਈ ਭਰਤੀ ਮੁਹਿੰਮ "ਰੋਜ਼ਗਾਰ ਮੇਲੇ" ਦੇ ਚੋਥੇਪੜਾਅ ਦੀ ਅੱਜ ਦੇਸ਼ ਭਰ ਵਿੱਚ ਸਥਿਤ 45 ਕੇਂਦਰਾਂ ਵਿੱਚ ਵੀਡੀਓ ਕਾਨਫਰੰਸਿੰਗ ਰਾਹੀਂ ਮਾਨਯੋਗ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਵੱਲੋਂ ਸ਼ੁਰੂਆਤ ਕੀਤੀ ਗਈ। ਸਮਾਗਮ ਦੌਰਾਨ 71,000 ਨਵੇਂ ਭਰਤੀ ਹੋਏ ਵਿਅਕਤੀਆਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ। ਇਸ ਮੌਕੇ 'ਤੇ ਮਾਨਯੋਗ ਪ੍ਰਧਾਨ ਮੰਤਰੀ ਨੇ ਇਨ੍ਹਾਂ ਨਵ-ਨਿਯੁਕਤ ਵਿਅਕਤੀਆਂ ਨੂੰ ਵਰਚੁਅਲ ਮੋਡ ਰਾਹੀਂ ਸੰਬੋਧਨ ਵੀ ਕੀਤਾ। ਨੌਜਵਾਨਾਂ ਨੂੰ ਰੁਜ਼ਗਾਰ ਦੇ ਮੌਕੇ....
ਸ਼ਹਿਰ ਵਿੱਚ ਪਾਣੀ ਦੀ ਸਮੱਸਿਆ ਦੇ ਹੱਲ ਸੰਬੰਧੀ ਪ੍ਰਸ਼ਾਸ਼ਨ ਦੇ ਉੱਚ-ਅਧਿਕਾਰੀਆਂ ਨਾਲ ਵਿਧਾਇਕ ਦਿਨੇਸ਼ ਚੱਢਾ ਵੱਲੋਂ ਮੀਟਿੰਗ
ਰੂਪਨਗਰ, 13 ਅਪ੍ਰੈਲ : ਰੂਪਨਗਰ ਦੇ ਹਲਕਾ ਵਿਧਾਇਕ ਐਡਵੋਕੇਟ ਦਿਨੇਸ਼ ਚੱਢਾ ਵਲੋਂ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਕਮੇਟੀ ਰੂਮ ਵਿਖੇ ਸ਼ਹਿਰ ਵਿੱਚ ਪੀਣ ਵਾਲੇ ਪਾਣੀ ਦੀ ਸਮੱਸਿਆ ਦੇ ਹੱਲ ਸੰਬੰਧੀ ਜ਼ਿਲ੍ਹਾ ਪ੍ਰਸ਼ਾਸ਼ਨ ਦੇ ਉੱਚ-ਅਧਿਕਾਰੀਆਂ ਨਾਲ ਇੱਕ ਵਿਸ਼ੇਸ਼ ਮੀਟਿੰਗ ਕੀਤੀ ਗਈ। ਵਿਧਾਇਕ ਚੱਢਾ ਨੇ ਮੀਟਿੰਗ ਦੀ ਅਗਵਾਈ ਕਰਦਿਆਂ ਰੂਪਨਗਰ ਸ਼ਹਿਰ ਦੇ ਗਊਸ਼ਾਲਾ ਰੋਡ, ਵੱਡੀ ਹਵੇਲੀ, ਹਰਗੋਬਿੰਦ ਨਗਰ ਅਤੇ ਮਾਡਲ ਟਾਊਨ ਵਿੱਚ ਆ ਰਹੀ ਪੀਣ ਵਾਲੇ ਪਾਣੀ ਦੀ ਸਮੱਸਿਆ ਨੂੰ ਜਲਦ ਹੱਲ ਕਰਨ ਅਤੇ ਸਾਰੇ ਸ਼ਹਿਰ ਵਿੱਚ....
ਵਿਸਾਖੀ ਦਾ ਪਵਿੱਤਰ ਇਤਿਹਾਸਿਕ ਦਿਹਾੜਾ ਰਕਬਾ ਭਵਨ ਵਿਖੇ ਮਨਾਇਆ ਗਿਆ
ਡਾ. ਚਾਵਲਾ, ਡਾ. ਸੰਧੂ, ਬੇਦੀ, ਰਮਨ ਕੁਮਾਰ, ਭਰਪੂਰ, ਗਰੇਵਾਲ, ਸੀੜਾ, ਆਹਲੂਵਾਲੀਆ, ਤਰਨਜੀਤ, ਲੋਟੇ, ਬਾਜੜਾ, ਦਿਉਲ ਦਾ ਹੋਇਆ ਵਿਸ਼ੇਸ਼ ਸਨਮਾਨ ਮੁੱਲਾਂਪੁਰ ਦਾਖਾ, 13 ਅਪ੍ਰੈਲ : ਅੱਜ ਬਾਬਾ ਬੰਦਾ ਸਿੰਘ ਬਹਾਦਰ ਭਵਨ ਰਕਬਾ ਵਿਖੇ ਵਿਸਾਖੀ ਦਾ ਪਵਿੱਤਰ ਇਤਿਹਾਸਿਕ ਦਿਹਾੜਾ ਪੂਰਨ ਸ਼ਰਧਾ ਸਤਿਕਾਰ ਨਾਲ ਫਾਊਂਡੇਸ਼ਨ ਦੇ ਅੰਤਰਰਾਸ਼ਟਰੀ ਪ੍ਰਧਾਨ ਕ੍ਰਿਸ਼ਨ ਕੁਮਾਰ ਬਾਵਾ, ਮੁੱਖ ਸਰਪ੍ਰਸਤ ਮਲਕੀਤ ਸਿੰਘ ਦਾਖਾ, ਸੂਬਾ ਪ੍ਰਧਾਨ ਕਰਨੈਲ ਸਿੰਘ ਗਿੱਲ, ਹਰਿਆਣਾ ਫਾਊਂਡੇਸ਼ਨ ਦੇ ਪ੍ਰਧਾਨ ਉਮਰਾਓ ਸਿੰਘ ਛੀਨਾ ਅਤੇ ਵਾਈਸ....
ਵੱਖ-ਵੱਖ ਸਕੂਲਾਂ ਦੇ 140 ਵਿਦਿਆਰਥੀਆਂ ਨੇ ਕੀਤਾ ਪੀ.ਏ.ਯੂ ਦਾ ਦੌਰਾ
ਲੁਧਿਆਣਾ, 13 ਅਪ੍ਰੈਲ : ਵੱਖ-ਵੱਖ ਸਕੂਲਾਂ ਦੇ 140 ਦੇ ਕਰੀਬ ਵਿਦਿਆਰਥੀਆਂ ਨੇ ਵਿਸਾਖੀ ਦੇ ਮੋਕੇ ਪੰਜਾਬ ਖੇਤੀਬਾੜੀ ਯੂਨੀਵਰਸਿਟੀ, ਲੁਧਿਆਣਾ ਦਾ ਦੌਰਾ ਕੀਤਾ। ਜਿਹਨਾਂ ਵਿਚੋਂ 60 ਵਿਦਿਆਰਥੀ ਸ਼੍ਰੀ ਰਾਮ ਗਲੋਬਲ ਸਕੂਲ ਸਾਊਥ ਸਿਟੀ ਤੋਂ, 50 ਵਿਦਿਆਰਥੀ ਤਕਸ਼ਸ਼ੀਲਾ ਵਿਦਿਆ ਮੰਦਰ ਸਕੂਲ, ਗ੍ਰੀਨ ਇਨਕਲੇਵ ਚੂਹੜ ਪੁਰ ਰੋਡ ਅਤੇ ਮੈਪਲ ਬਿਅਰ ਕੈਨੇਡੀਅਨ ਪਲੇਵੇਅ ਅਤੇ ਨਰਸਰੀ ਸਕੂਲ ਦੇ 30 ਦੇ ਲਗਭਗ ਛੋਟੇ ਬੱਚੇ ਸ਼ਾਮਿਲ ਸਨ। ਪਸਾਰ ਸਿੱਖਿਆ ਵਿਗਿਆਨੀ ਡਾ. ਲਵਲੀਸ਼ ਗਰਗ ਨੇ ਸਾਰੀਆ ਵਿਦਿਆਰਥੀਆਂ ਦਾ ਸਵਾਗਤ ਕੀਤਾ....
ਖਰੜ ਵਾਸੀਆਂ ਨੂੰ ਪੀਣ ਵਾਲਾ ਪਾਣੀ ਮੁਹੱਈਆ ਕਰਵਾਉਣ ਲਈ 7.29 ਕਰੋੜ ਰੁਪਏ ਦਾ ਪ੍ਰੋਜੈਕਟ ਤਿਆਰ : ਜੈਨ
ਖਰੜ, 13 ਅਪ੍ਰੈਲ : ਖਰੜ ਵਾਸੀਆਂ ਨੂੰ ਪੀਣ ਵਾਲਾ ਸਾਫ਼ ਪਾਣੀ ਮੁਹੱਈਆ ਕਰਵਾਉਣ ਲਈ 7.29 ਕਰੋੜ ਰੁਪਏ ਦਾ ਪ੍ਰੋਜੈਕਟ ਕੀਤਾ ਗਿਆ ਹੈ ਇਹ ਜਾਣਕਾਰੀ ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਸ੍ਰੀਮਤੀ ਆਸ਼ਿਕਾ ਜੈਨ ਨੇ ਦਿੱਤੀ। ਉਨ੍ਹਾਂ ਦੱਸਿਆ ਕਿ ਖਰੜ ਕਸਬੇ ਵਿੱਚ ਧਰਤੀ ਹੇਠਲੇ ਪਾਣੀ ਦੇ ਲਗਾਤਾਰ ਡਿੱਗਣ ਕਾਰਨ ਪੀਣ ਵਾਲੇ ਪਾਣੀ ਦੀ ਕਮੀ ਦਰਪੇਸ਼ ਹੈ ਅਤੇ ਇਸ ਨੂੰ ਦੂਰ ਕਰਨ ਲਈ ਕਜੌਲੀ ਵਾਟਰ ਵਰਕਸ ਤੋਂ ਸਰਫੇਸ ਵਾਟਰ ਪ੍ਰੋਜੈਕਟ ਤਿਆਰ ਕੀਤਾ ਗਿਆ ਹੈ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇਸ ਪ੍ਰੋਜੈਕਟ ਦੇ ਫੇਜ਼-1 ਵਿੱਚ ਪਿੰਡ....
ਮੰਡੀਆਂ ’ਚ ਆਈ 79,673 ਮੀਟ੍ਰਿਕ ਟਨ ਕਣਕ ਦੀ ਫ਼ਸਲ ’ਚੋਂ 64,066 ਮੀਟ੍ਰਿਕ ਟਨ ਦੀ ਹੋਈ ਖਰੀਦ: ਜਤਿੰਦਰ ਜੋਰਵਾਲ
ਸੰਗਰੂਰ, 13 ਅਪ੍ਰੈਲ : ਹਾੜ੍ਹੀ ਦੀ ਫ਼ਸਲ ਲਈ ਸੁਚੱਜੇ ਖਰੀਦ ਪ੍ਰਬੰਧਾਂ ਸਬੰਧੀ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਵਚਨਬੱਧਤਾ ਤਹਿਤ ਸੰਗਰੂਰ ਜ਼ਿਲ੍ਹੇ ’ਚ ਵੀ ਕਣਕ ਦੀ ਸਰਕਾਰੀ ਖਰੀਦ ਲਈ ਪੁਖ਼ਤਾ ਪ੍ਰਬੰਧ ਕੀਤੇ ਗਏ ਹਨ। ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਨੇ ਦੱਸਿਆ ਕਿ ਕਿਸਾਨਾਂ ਦੀ ਸਹੂਲਤ ਲਈ ਸੰਗਰੂਰ ਜ਼ਿਲ੍ਹੇ ’ਚ 166 ਮੰਡੀਆਂ ਬਣਾਈਆਂ ਗਈਆਂ ਹਨ ਜਿਨ੍ਹਾਂ ’ਚ ਕਣਕ ਦੀ ਫ਼ਸਲ ਦੀ ਖਰੀਦ ਅਤੇ ਕਿਸਾਨਾਂ ਦੀ ਸਹੂਲਤ ਲਈ ਲੋੜੀਂਦੀਆਂ....