ਮਾਲਵਾ

ਵਿਧਾਇਕ ਬਲੂਆਣਾ ਅਤੇ ਡਿਪਟੀ ਕਮਿਸ਼ਨਰ ਨੇ ਅਬੋਹਰ ਦੀ ਦਾਣਾ ਮੰਡੀ ਵਿਖੇ ਕਣਕ ਦੀ ਖ਼ਰੀਦ ਸ਼ੁਰੂ ਕਰਵਾਈ
ਪੰਜਾਬ ਸਰਕਾਰ ਕਿਸਾਨਾਂ ਦੀ ਫਸਲ ਦਾ ਇਕ-ਇਕ ਦਾਣਾ ਚੁੱਕਣ ਲਈ ਵਚਨਬਧ : ਮੁਸਾਫਿਰ ਕਿਸਾਨਾਂ ਨੂੰ ਮੰਡੀਆਂ 'ਚ ਕੋਈ ਮੁਸ਼ਕਲ ਪੇਸ਼ ਨਹੀਂ ਆਉਣ ਦਿੱਤੀ ਜਾਵੇਗੀ : ਡਿਪਟੀ ਕਮਿਸ਼ਨਰ ਫਾਜ਼ਿਲਕਾ 11 ਅਪ੍ਰੈਲ : ਬਲੂਆਣਾ ਦੇ ਵਿਧਾਇਕ ਅਮਨਦੀਪ ਸਿੰਘ ਗੋਲਡੀ ਮੁਸਾਫਿਰ ਅਤੇ ਡਿਪਟੀ ਕਮਿਸ਼ਨਰ ਡਾ. ਸੇਨੂੰ ਦੁੱਗਲ ਨੇ ਅਬੋਹਰ ਦੀ ਦਾਣਾ ਮੰਡੀ 'ਚ ਕਣਕ ਦੀ ਖਰੀਦ ਸ਼ੁਰੂ ਕਰਵਾਈ। ਉਨ੍ਹਾਂ ਕਣਕ ਦੀ ਖਰੀਦ ਦੀ ਸ਼ੁਰੂਆਤ ਕਿਸਾਨਾਂ ਦਾ ਮੂੰਹ ਮਿੱਠਾ ਕਰਵਾ ਕੇ ਕੀਤੀ ਅਤੇ ਕਿਸਾਨਾਂ ਨੂੰ ਖਰੀਦ ਸੀਜਨ ਦੀ ਵਧਾਈ ਵੀ ਦਿੱਤੀ । ਉਨ੍ਹਾਂ....
ਪਾਵਰਕਾਮ ਅਧਿਕਾਰੀਆਂ ਦੀ ਮਨਮਰਜ਼ੀ ਕਾਰਨ ਲੋਕ ਹੋ ਰਹੇ ਖੱਜਲ-ਖੁਆਰ : ਸਾਬਕਾ ਪ੍ਰਧਾਨ ਗਿੱਲ
ਰਾਏਕੋਟ 11 ਅਪ੍ਰੈਲ (ਚਮਕੌਰ ਸਿੰਘ ਦਿਓਲ) : ਆਮ ਆਦਮੀ ਪਾਰਟੀ ਦੀ ਸਰਕਾਰ ਦੌਰਾਨ ਪਾਵਰਕਾਮ ਅਧਿਕਾਰੀਆਂ ਵਲੋਂ ਆਪੋ-ਆਪਣੇ ਫਰਜ਼ਾਂ ਦੀ ਪਾਲਣਾ ਨਾ ਕਰਨ ਤੇ ਖਪਤਕਾਰ ਹੋ ਰਹੇ ਨੇ ਹੈਰਾਨ ਤੇ ਪ੍ਰੇਸ਼ਾਨ। ਇੰਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਨਗਰ ਕੌਂਸਲ ਰਾਏਕੋਟ ਦੇ ਸਾਬਕਾ ਪ੍ਰਧਾਨ ਅਮਨਦੀਪ ਸਿੰਘ ਗਿੱਲ ਅਤੇ ਸੁਖਚੈਨ ਸਿੰਘ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆ ਕੀਤਾ।ਉਨ੍ਹਾਂ ਦੱਸਿਆ ਕਿ ਜਦੋਂ ਕੋਈ ਵੀ ਵਿਅਕਤੀ ਪਾਵਰਕਾਮ ਦਫਤਰ ਰਾਏਕੋਟ ਵਿਖੇ ਦਫਤਰ ਦੇ ਕੰਮ ਨਾਲ ਸੰਬੰਧਿਤ ਕੋਈ ਵੀ ਕੰਮਕਾਜ ਕਰਵਾਉਣ ਜਾਂਦਾ ਹੈ....
ਸੂਬੇ ਵਿੱਚ ਲੱਖਾਂ ਲੋਕ ਆਮ ਆਦਮੀ ਕਲੀਨਿਕ ਤੋ ਲੈ ਰਹੇ ਹਨ ਮਿਆਰੀ ਸਿਹਤ ਸਹੂਲਤਾਂ : ਕੈਬਨਿਟ ਮੰਤਰੀ ਬੈਂਸ
ਸਰਕਾਰ ਵੱਲੋਂ ਆਮ ਲੋਕਾਂ ਨੂੰ ਮੁਫਤ ਬਿਹਤਰ ਸਿਹਤ ਸਹੂਲਤਾਂ ਦੇਣ ਦੇ ਵਾਅਦੇ ਹੋਏ ਪੂਰੇ : ਕੈਬਨਿਟ ਮੰਤਰੀ ਸ੍ਰੀ ਅਨੰਦਪੁਰ ਸਾਹਿਬ, 11 ਅਪ੍ਰੈਲ : ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਲੋਕਾਂ ਨਾਲ ਕੀਤੇ ਵਾਅਦੇ ਤੇ ਗ੍ਰੰਟੀਆ ਨਿਰੰਤਰ ਪੂਰੀਆ ਕੀਤੀਆ ਜਾ ਰਹੀਆਂ ਹਨ। ਢੇਰ ਵਿੱਚ ਆਮ ਆਦਮੀ ਕਲੀਨਿਕ ਤੋਂ ਇਲਾਕੇ ਦੇ ਲੋਕਾਂ ਨੂੰ ਮਿਆਰੀ ਮੁੱਢਲੀਆਂ ਸਿਹਤ ਸਹੂਲਤਾਂ ਅੱਜ ਤੋਂ ਮਿਲਣਗੀਆਂ। ਜਿੱਥੇ ਮੁਫਤ ਟੈਸਟ, ਦਵਾਈ ਦੀ ਸਹੂਲਤ ਵੀ ਹੋਵੇਗੀ। ਇਹ ਪ੍ਰਗਟਾਵਾ ਸ.ਹਰਜੋਤ....
ਵਿਸਾਖੀ ਤੋਂ ਪਹਿਲਾਂ ਸੁਰੱਖਿਆ ਪ੍ਰਬੰਧਾਂ ਦਾ ਡੀ.ਜੀ.ਪੀ. ਗੌਰਵ ਯਾਦਵ ਨੇ ਜਾਇਜ਼ਾ ਲਿਆ
ਸ੍ਰੀ ਅਨੰਦਪੁਰ ਸਾਹਿਬ, 11 ਅਪ੍ਰੈਲ : ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀ.ਜੀ.ਪੀ) ਪੰਜਾਬ ਸ਼੍ਰੀ ਗੌਰਵ ਯਾਦਵ ਨੇ ਮੰਗਲਵਾਰ ਨੂੰ ਸ੍ਰੀ ਆਨੰਦਪੁਰ ਸਾਹਿਬ ਦਾ ਦੌਰਾ ਕੀਤਾ ਅਤੇ ਵਿਸਾਖੀ-2023 ਦੇ ਤਿਉਹਾਰ ਤੋਂ ਪਹਿਲਾਂ ਸੁਰੱਖਿਆ ਪ੍ਰਬੰਧਾਂ ਦਾ ਜਾਇਜ਼ਾ ਲੈਣ ਲਈ ਪੁਲਿਸ ਵਿਭਾਗ ਦੇ ਸੀਨੀਅਰ ਅਧਿਕਾਰੀਆਂ ਨਾਲ ਮੀਟਿੰਗ ਕੀਤੀ। ਵਿਰਾਸਤ-ਏ-ਖਾਲਸਾ ਵਿਖੇ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ, ਡੀ.ਜੀ.ਪੀ. ਨੇ ਸੁਰੱਖਿਆ ਪ੍ਰਬੰਧਾਂ ਅਤੇ ਟ੍ਰੈਫਿਕ ਰੂਟ ਪਲਾਨ ਦੇ ਨਾਲ-ਨਾਲ ਜ਼ਿਲ੍ਹਾ ਅਧਿਕਾਰੀਆਂ ਵਲੋਂ ਬਣਾਏ ਗਏ ਸੈਕਟਰਾਂ....
ਗੁਰੂ ਤੇਗ ਬਹਾਦਰ ਜੀ ਦੇ ਪ੍ਰਕਾਸ਼ ਪੁਰਬ ਮੌਕੇ ਮਾਨ ਨੇ ਮਿਊਜ਼ੀਅਮ ਕੀਤਾ ਲੋਕਾਂ ਨੂੰ ਸਮਰਪਿਤ
ਅਤਿ-ਆਧੁਨਿਕ ਤਕਨੀਕ ਅਤੇ ਆਡੀਓ-ਵੀਡੀਓ ਪੇਸ਼ਕਾਰੀ ਨਾਲ ਲੈਸ ਅਜਾਇਬ ਘਰ ਗੁਰੂ ਸਾਹਿਬ ਦੀ ਸੋਚ ਲੋਕਾਂ ਤੱਕ ਪਹੁੰਚਾਉਣ 'ਚ ਸਹਾਈ ਹੋਵੇਗਾ ਸੂਬੇ ਦਾ ਇਕ ਹੋਰ ਟੋਲ ਪਲਾਜ਼ਾ ਬੰਦ ਕਰਵਾਉਣ ਦਾ ਕੀਤਾ ਐਲਾਨ ਸੂਬਾ ਸਰਕਾਰ ਵੱਲੋਂ ਕੀਤੀਆਂ ਲੋਕ-ਪੱਖੀ ਪਹਿਲਕਦਮੀਆਂ ਗਿਣਾਈਆਂ ਸ਼ਾਨਦਾਰ ਪੰਜ ਪਿਆਰਾ ਪਾਰਕ 'ਚ ਹੋਏ ਵਿਕਾਸ ਕਾਰਜਾਂ ਦੀ ਵੀ ਕੀਤੀ ਸਮੀਖਿਆ ਨੌਵੇਂ ਪਾਤਸ਼ਾਹ ਦੇ ਪ੍ਰਕਾਸ਼ ਪੁਰਬ ਮੌਕੇ ਉਹਨਾਂ ਦੀ ਚਰਨ ਛੋਹ ਪ੍ਰਾਪਤ ਗੁਰਦੁਆਰਾ ਭੋਰਾ ਸਾਹਿਬ ਵਿਖੇ ਹੋਏ ਨਤਮਸਤਕ ਸ੍ਰੀ ਆਨੰਦਪੁਰ ਸਾਹਿਬ, 11 ਅਪ੍ਰੈਲ : ਪੰਜਾਬ....
ਓਵਰਸੀਜ਼ ਕਾਂਗਰਸ ਦੇ ਪ੍ਰਧਾਨ ਸੈਮ ਪਟਰੌਦਾ ਅਤੇ ਅਮਰੀਕਾ ਕਾਂਗਰਸ ਦੇ ਪ੍ਰਧਾਨ ਮਹਿੰਦਰ ਸਿੰਘ ਗਿਲਚੀਆ ਨੇ ਗੁਰਮੀਤ ਸਿੰਘ ਗਿੱਲ ਨੂੰ ਅਨੁਸ਼ਾਸਨੀ ਕਮੇਟੀ ਦਾ ਅਮਰੀਕਾ ਕਾਂਗਰਸ ਦਾ ਚੇਅਰਮੈਨ ਨਿਯੁਕਤ ਕੀਤਾ
ਹਲਕਾ ਆਤਮ ਨਗਰ 'ਚ ਬਾਵਾ ਦੀ ਅਗਵਾਈ 'ਚ ਮਿਠਾਈਆਂ ਵੰਡ ਕੇ ਖ਼ੁਸ਼ੀਆਂ ਸਾਂਝੀਆਂ ਕੀਤੀਆਂ ਲੁਧਿਆਣਾ, 10 ਅਪ੍ਰੈਲ : ਅੱਜ ਵਿਧਾਨ ਸਭਾ ਹਲਕਾ ਆਤਮ ਨਗਰ 'ਚ ਗੁਰਮੀਤ ਸਿੰਘ ਗਿੱਲ ਪ੍ਰਧਾਨ ਪੰਜਾਬ ਚੈਪਟਰ ਕਾਂਗਰਸ ਅਮਰੀਕਾ ਨੂੰ ਅਮਰੀਕਾ ਦੀ ਕਾਂਗਰਸ ਪਾਰਟੀ ਦਾ ਅਨੁਸ਼ਾਸਨੀ ਕਮੇਟੀ ਦਾ ਚੇਅਰਮੈਨ ਬਣਨ 'ਤੇ ਸੀਨੀਅਰ ਕਾਂਗਰਸੀ ਨੇਤਾ ਕ੍ਰਿਸ਼ਨ ਕੁਮਾਰ ਬਾਵਾ, ਸਾਬਕਾ ਮੰਤਰੀ ਮਲਕੀਤ ਸਿੰਘ ਦਾਖਾ, ਓ.ਬੀ.ਸੀ. ਪੰਜਾਬ ਦੇ ਵਾਈਸ ਚੇਅਰਮੈਨ ਰੇਸ਼ਮ ਸਿੰਘ ਸੱਗੂ ਅਤੇ ਕਾਂਗਰਸੀ ਨੇਤਾ ਸੁਸ਼ੀਲ ਕੁਮਾਰ ਸ਼ੀਲਾ ਦੀ ਅਗਵਾਈ 'ਚ....
ਵਿਧਾਇਕ ਚੌਧਰੀ ਮਦਨ ਲਾਲ ਬੱਗਾ ਵਲੋਂ 200 ਤੋਂ ਵੱਧ ਲਾਭਪਾਤਰੀਆਂ ਨੂੰ ਵਿਧਵਾ/ਬੁਢਾਪਾ ਪੈਨਸ਼ਨ ਜਾਰੀ
ਕਿਹਾ! ਵੱਖ-ਵੱਖ ਸਮਾਜਿਕ ਸੁਰੱਖਿਆ ਸਕੀਮਾਂ ਦਾ ਲਾਭ ਘਰ-ਘਰ ਪਹੁੰਚਾਉਣ ਨੂੰ ਯਕੀਨੀ ਬਣਾਇਆ ਜਾਵੇਗਾ ਲੁਧਿਆਣਾ, 09 ਅਪ੍ਰੈਲ : ਪੰਜਾਬ ਸਰਕਾਰ ਦੀਆਂ ਸਮਾਜਿਕ ਸੁਰੱਖਿਆ ਸਕੀਮਾਂ ਦਾ ਲਾਭ ਹਰੇਕ ਯੋਗ ਲਾਭਪਾਤਰੀ ਨੂੰ ਮਿਲਣਾ ਯਕੀਨੀ ਬਣਾਉਣ ਦੇ ਮੰਤਵ ਨਾਲ ਵਿਧਾਨ ਸਭਾ ਹਲਕਾ ਲੁਧਿਆਣਾ ਉੱਤਰੀ ਤੋਂ ਵਿਧਾਇਕ ਚੌਧਰੀ ਮਦਨ ਲਾਲ ਬੱਗਾ ਵਲੋਂ ਆਪਣੇ ਸਥਾਨਕ ਮੁੱਖ ਦਫ਼ਤਰ ਗੁਰੂ ਸਾਗਰ ਵਿਹਾਰ ਕਲੋਨੀ, ਸਲੇਮ ਟਾਬਰੀ ਵਿਖੇ 200 ਤੋਂ ਵੱਧ ਲਾਭਪਾਤਰੀਆਂ ਨੂੰ ਵਿਧਵਾ/ਬੁਢਾਪਾ ਪੈਨਸ਼ਨ ਪ੍ਰਦਾਨ ਕੀਤੀ ਗਈ। ਇਸ ਸਬੰਧੀ ਹੋਰ....
ਡੇਅਰੀ ਵਿਕਾਸ ਵਿਭਾਗ ਵਲੋ ਐਨ.ਡੀ.ਆਰ.ਆਈ. ਕਰਨਾਲ ਵਿਖੇ ਲਗਾਏ ਮੇਲੇ ਦੌਰਾਨ ਵਿਭਾਗੀ ਸਕੀਮਾ ਨੂੰ ਦਰਸਾਉਦੀ ਰਾਜ ਪੱਧਰੀ ਸਟਾਲ ਲਗਾਈ ਗਈ
ਭਾਰਤ ਸਰਕਾਰ ਵਲੋਂ 08 ਤੋਂ 10 ਅਪ੍ਰੈਲ ਤੱਕ ਲਗਾਏ ਜਾ ਰਹੇ ਮੇਲੇ ਦੌਰਾਨ ਵੱਖ-ਵੱਖ ਰਾਜਾਂ ਤੋਂ ਕਿਸਾਨਾਂ ਵਲੋਂ ਬੜ੍ਹੇ ਹੀ ਉਤਸਾਹ ਨਾਲ ਕੀਤੀ ਜਾ ਰਹੀ ਸ਼ਮੂਲੀਅਤ ਲੁਧਿਆਣਾ, 09 ਅਪ੍ਰੈਲ : ਡੇਅਰੀ ਵਿਕਾਸ ਵਿਭਾਗ ਪੰਜਾਬ ਵਲੋ ਡਾਇਰੈਕਟਰ ਡੇਅਰੀ ਸ੍ਰੀ ਕੁਲਦੀਪ ਸਿੰਘ ਜਸੋਵਾਲ ਦੀ ਯੋਗ ਅਗਵਾਈ ਹੇਠ ਦਲਬੀਰ ਕੁਮਾਰ ਡਿਪਟੀ ਡਾਇਰੈਕਟਰ ਡੇਅਰੀ ਵਲੋ, ਭਾਰਤ ਸਰਕਾਰ ਦੁਆਰਾ ਨੈਸ਼ਨਲ ਡੇਅਰੀ ਰਿਸਰਚ ਇੰਸਟੀਚਿਊਟ (ਐਨ.ਡੀ.ਆਰ.ਆਈ.) ਕਰਨਾਲ ਵਿਖੇ ਲਗਾਏ ਮੇਲੇ ਦੌਰਾਨ ਵਿਭਾਗੀ ਸਕੀਮਾ ਨੂੰ ਦਰਸਾਉਦੀ ਰਾਜ ਪੱਧਰੀ ਸਟਾਲ....
ਪੀ.ਏ.ਯੂ. ਵਿੱਚ ਔਖੇ ਵੇਲੇ ਸਿਹਤ-ਸੇਵਾਵਾਂ ਦੇਣ ਲਈ ਆਈ ਸੀ ਆਈ ਸੀ ਆਈ ਫਾਊਂਡੇਸ਼ਨ ਨੇ ਐਂਬੂਲੈਂਸ ਦਾਨ ਦਿੱਤੀ
ਲੁਧਿਆਣਾ 10 ਅਪ੍ਰੈਲ : ਪੰਜਾਬ ਐਗਰੀਕਲਚਰਲ ਯੂਨੀਵਰਸਿਟੀ ਦੇ ਸਿਹਤ ਸੰਭਾਲ ਬਾਰੇ ਬੁਨਿਆਦੀ ਢਾਂਚੇ ਵਿੱਚ ਅਹਿਮ ਯੋਗਦਾਨ ਦਿੰਦਿਆਂ ਬੀਤੇ ਦਿਨੀਂ ਆਈ ਸੀ ਆਈ ਸੀ ਆਈ ਫਾਊਂਡੇਸਨ ਨੇ ਯੂਨੀਵਰਸਿਟੀ ਨੂੰ ਇੱਕ ਐਂਬੂਲੈਂਸ ਦਾਨ ਕੀਤੀ| ਇਸ ਐਂਬੂਲੈਂਸ ਨੂੰ ਪੀਏਯੂ ਦੇ ਵਾਈਸ-ਚਾਂਸਲਰ ਡਾ ਸਤਿਬੀਰ ਸਿੰਘ ਗੋਸਲ ਨੇ ਯੂਨੀਵਰਸਿਟੀ ਦੇ ਸਿਹਤ ਕੇਂਦਰ ਤੋਂ ਰਵਾਨਾ ਕੀਤਾ| ਇਸ ਮੌਕੇ ਹੋਰਨਾਂ ਤੋਂ ਬਿਨਾਂ ਆਈ ਸੀ ਆਈ ਸੀ ਆਈ ਫਾਊਂਡੇਸਨ ਦੇ ਸੀਨੀਅਰ ਪ੍ਰਾਜੈਕਟ ਪ੍ਰਬੰਧਕ ਸੁਰਿੰਦਰ ਕੁਮਾਰ ਪੁਰੋਹਿਤ ਅਤੇ ਆਈ ਸੀ ਆਈ ਸੀ ਆਈ....
384ਵੇਂ ਦਿਨ ਦਸਮੇਸ਼ ਕਿਸਾਨ ਮਜ਼ਦੂਰ ਯੂਨੀਅਨ ਨੇ ਦਿੱਤਾ ਥਾਣੇ ਮੂਹਰੇ ਧਰਨਾ 
ਜਗਰਾਉਂ 10 ਅਪ੍ਰੈਲ (ਰਛਪਾਲ ਸਿੰਘ ਸ਼ੇਰਪੁਰੀ) ਸਥਾਨਕ ਥਾਣਾ ਸਿਟੀ ਦੇ ਆਪੂ ਬਣੇ ਰਹੇ ਥਾਣਾਮੁਖੀ ਗੁਰਿੰਦਰ ਬੱਲ ਤੇ ਸਹਾਇਕ ਥਾਣੇਦਾਰ ਰਾਜਵੀਰ ਸਿੰਘ ਵਲੋਂ ਪਿੰਡ ਰਸੂਲਪੁਰ ਦੀਆਂ ਮਾਂ-ਧੀ ਅਤੇ ਭਰਾ-ਭਰਜਾਈ ਨੂੰ ਨਜਾਇਜ਼ ਹਿਰਾਸਤ ਵਿੱਚ ਥਾਣੇ ਰੱਖ ਕੇ ਘੋਰ ਤਸ਼ੱਦਦ ਕਰਨ ਦੇ ਮਾਮਲੇ ਵਿੱਚ ਦੋਸ਼ੀਆਂ ਦੀ ਗ੍ਰਿਫਤਾਰੀ ਅਤੇ ਪੀੜ੍ਹਤ ਪਰਿਵਾਰ ਨੂੰ ਮੁਆਵਜ਼ਾ ਦੇਣ ਸਬੰਧੀ ਇੱਕ ਸਾਲ ਤੋਂ ਥਾਣੇ ਮੂਹਰੇ ਲੱਗੇ ਪੱਕੇ ਮੋਰਚੇ ਵਿੱਚ ਸ਼ਾਮਿਲ ਹੋ ਕੇ ਪੁਲਿਸ ਪ੍ਰਸਾਸ਼ਨ ਅਤੇ ਪੰਜਾਬ ਸਰਕਾਰ ਖਿਲਾਫ਼ ਨਾਹਰੇਬਾਜ਼ੀ ਕੀਤੀ ਅਤੇ....
ਜ਼ਿਲ੍ਹਾ ਪ੍ਰਸ਼ਾਸ਼ਨ ਵਲੋਂ 15 ਅਪ੍ਰੈਲ ਨੂੰ ਕਲਾ ਮੁਕਾਬਲੇ ਲਈ ਸਕੂਲੀ ਵਿਦਿਆਰਥੀਆਂ ਨੂੰ ਸੱਦਾ
ਸਰਵੋਤਮ ਵਿਦਿਆਰਥੀਆਂ ਨੂੰ ਇਨਾਮ ਵੰਡੇ ਜਾਣਗੇ, ਉੱਤਮ ਕਲਾਕ੍ਰਿਤੀਆਂ ਨੂੰ ਵੀ ਪ੍ਰਬੰਧਕੀ ਕੰਪਲੈਕਸ 'ਚ ਕੀਤਾ ਜਾਵੇਗਾ ਸਥਾਪਤ ਲੁਧਿਆਣਾ, 10 ਅਪ੍ਰੈਲ : ਜ਼ਿਲ੍ਹਾ ਪ੍ਰਸ਼ਾਸਨ ਵਲੋਂ ਲੁਧਿਆਣਾ ਦੇ ਸਰਕਾਰੀ ਅਤੇ ਪ੍ਰਾਈਵੇਟ ਸਕੂਲਾਂ ਦੇ ਵਿਦਿਆਰਥੀਆਂ ਨੂੰ 15 ਅਪ੍ਰੈਲ ਨੂੰ ਹੋਣ ਵਾਲੇ ਕਲਾ ਮੁਕਾਬਲੇ ਵਿੱਚ ਭਾਗ ਲੈਣ ਲਈ ਸੱਦਾ ਦਿੰਦਿਆਂ ਆਪਣੀਆਂ ਐਂਟਰੀਆਂ ਭੇਜਣ ਲਈ ਕਿਹਾ ਹੈ, ਜਿਸ ਵਿੱਚੋਂ ਸਰਵੋਤਮ ਵਿਦਿਆਰਥੀਆਂ ਨੂੰ ਇਨਾਮ ਦੇ ਕੇ ਉਨ੍ਹਾਂ ਵਲੋਂ ਤਿਆਰ ਕੀਤੀਆਂ ਤਸਵੀਰਾਂ ਵੀ ਪ੍ਰਬੰਧਕੀ ਕੰਪਲੈਕਸ ਵਿੱਚ....
ਦੂਸਰੀ ਵਿਸ਼ਵ ਜੰਗ ਵਿੱਚ ਇਟਲੀ ਮੁਹਾਜ ਦੇ ਸਿੱਖ ਸੂਰਮੇ ਪੁਸਤਕ ਦੇ ਲੇਖਕ ਬਲਵਿੰਦਰ ਸਿੰਘ ਚਾਹਲ ਦਾ ਸਨਮਾਨ
ਲੁਧਿਆਣਾ, 10 ਅਪ੍ਰੈਲ : ਦੂਸਰੀ ਵਿਸ਼ਵ ਜੰਗ ਵਿੱਚ ਇਟਲੀ ਮੁਹਾਜ ਦੇ ਸਿੱਖ ਸੂਰਮਿਆਂ ਬਾਰੇ ਲਿਖੀ ਮਹੱਤਵ ਪੂਰਨ ਖੋਜ ਪੁਸਤਕ ਦੇ ਲੇਖਕ ਯੂ ਕੇ ਵਾਸੀ ਬਲਵਿੰਦਰ ਸਿੰਘ ਚਾਹਲ ਅਤੇ ਉਨ੍ਹਾਂ ਦੀ ਜੀਵਨ ਸਾਥਣ ਗੁਰਪ੍ਰੀਤ ਕੌਰ ਚਾਹਲ ਨੂੰ ਪੰਜਾਬੀ ਲੋਕ ਵਿਰਾਸਤ ਅਕਾਡਮੀ ਵੱਲੋਂ ਸਨਮਾਨਿਤ ਕੀਤਾ ਗਿਆ। ਬਲਵਿੰਦਰ ਸਿੰਘ ਚਾਹਲ ਨੇ ਦੱਸਿਆ ਕਿ ਇਸ ਪੁਸਤਕ ਦੇ ਹੁਣ ਤੀਕ ਪੰਜਾਬੀ ਵਿੱਚ ਤਿੰਨ ਐਡੀਸ਼ਨ ਪ੍ਰਕਾਸ਼ਿਤ ਹੋ ਚੁਕੇ ਹਨ। ਯੋਰਪੀਅਨ ਪੰਜਾਬੀ ਸੱਥ ਦੇ ਮੋਢੀ ਸਃ ਮੋਤਾ ਸਿੰਘ ਸਰਾਏ ਵੱਲੋਂ ਇਸ ਵੱਡ ਆਕਾਰੀ ਪੁਸਤਕ ਦਾ....
ਆਰ.ਟੀ.ਏ. ਲੁਧਿਆਣਾ ਵਲੋਂ ਚੈਕਿੰਗ ਦੌਰਾਨ ਨਿਯਮਾਂ ਵਿਰੁੱਧ ਚਲਣ ਵਾਲੀਆਂ 7 ਗੱਡੀਆਂ ਬੰਦ, 20 ਹੋਰ ਗੱਡੀਆਂ ਦੇ ਵੀ ਕੀਤੇ ਚਾਲਾਨ
ਬੀਤੀ ਦੇਰ ਰਾਤ ਅਤੇ ਅੱਜ ਸਵੇਰ ਸਮੇਂ ਲੁਧਿਆਣਾ 'ਚ ਵੱਖ-ਵੱਖ ਥਾਵਾਂ 'ਤੇ ਕੀਤੀ ਗਈ ਚੈਕਿੰਗ ਲੁਧਿਆਣਾ, 10 ਅਪ੍ਰੈਲ : ਸਕੱਤਰ ਰਿਜ਼ਨਲ ਟ੍ਰਾਂਸਪੋਰਟ ਅਥਾਰਟੀ (ਆਰ.ਟੀ.ਏ.) ਲੁਧਿਆਣਾ ਵੱਲੋਂ ਐਤਵਾਰ ਦੇਰ ਰਾਤ ਅਤੇ ਅੱਜ ਤੜਕੇ ਸਵੇਰੇ ਲੁਧਿਆਣਾ ਸ਼ਹਿਰ, ਲੁਧਿਆਣਾ ਤੋਂ ਚੰਡੀਗੜ੍ਹ ਰੋਡ ਅਤੇ ਸਾਹਨੇਵਾਲ ਰੋਡ ਤੋਂ ਇਲਾਵਾ ਵੱਖ-ਵੱਖ ਥਾਵਾਂ 'ਤੇ ਵਾਹਨਾਂ ਦੀ ਚੈਕਿੰਗ ਕੀਤੀ ਗਈ ਜਿਨ੍ਹਾਂ ਵਿੱਚ ਨਿਯਮਾਂ ਵਿਰੁੱਧ ਚੱਲਣ ਵਾਲੀਆਂ 7 ਗੱਡੀਆਂ ਨੂੰ ਬੰਦ ਕੀਤਾ ਗਿਆ ਜਦਕਿ 20 ਹੋਰ ਵਾਹਨਾਂ ਦੇ ਵੀ ਚਾਲਾਨ ਕੀਤੇ ਗਏ।....
ਸਪੀਕਰ ਸੰਧਵਾਂ ਦੀ ਮੌਜੂਦਗੀ ਵਿੱਚ ਨਵ ਨਿਯੁਕਤ ਚੇਅਰਮੈਨ ਇੰਪਰੂਵਮੈਂਟ ਟਰੱਸਟ ਗੁਰਤੇਜ ਸਿੰਘ ਖੋਸਾ ਨੇ ਸੰਭਾਲਿਆ ਅਹੁਦਾ
ਫਰੀਦਕੋਟ, 10 ਅਪ੍ਰੈਲ : ਇੰਪਰੂਵਮੈਂਟ ਟਰੱਸਟ ਫਰੀਦਕੋਟ ਦੇ ਚੇਅਰਮੈਨ ਗੁਰਤੇਜ ਸਿੰਘ ਖੋਸਾ ਨੇ ਸਪੀਕਰ ਪੰਜਾਬ ਵਿਧਾਨ ਸਭਾ ਸ. ਕੁਲਤਾਰ ਸਿੰਘ ਸੰਧਵਾਂ ਅਤੇ ਵਿਧਾਇਕ ਫਰੀਦਕੋਟ ਸ. ਗੁਰਦਿੱਤ ਸਿੰਘ ਸੇਖੋਂ ਦੀ ਮੌਜੂਦਗੀ ਵਿੱਚ ਇੰਪਰੂਵਮੈਂਟ ਟਰੱਸਟ ਫਰੀਦਕੋਟ ਦੇ ਦਫਤਰ ਵਿਖੇ ਇੰਪਰੂਵਮੈਂਟ ਟਰੱਸਟ ਦੇ ਚੇਅਰਮੈਨ ਵਜੋਂ ਆਪਣਾ ਅਹੁਦਾ ਸੰਭਾਲਿਆ। ਇਸ ਮੌਕੇ ਉਨ੍ਹਾਂ ਦੇ ਨਾਲ ਚੇਅਰਮੈਨ ਜਿਲ੍ਹਾ ਯੋਜਨਾ ਬੋਰਡ ਦੇ ਚੇਅਰਮੈਨ ਸ. ਸੁਖਜੀਤ ਸਿੰਘ ਢਿੱਲਵਾਂ, ਸਾਬਕਾ ਐਮ.ਪੀ. ਪ੍ਰੋ. ਸਾਧੂ ਸਿੰਘ ਵੀ ਵਿਸ਼ੇਸ਼ ਤੌਰ ਤੇ....
ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਕਾਇਆਕਲਪ ਪ੍ਰੋਗਰਾਮ ਦੇ ਜੇਤੂਆਂ ਨੂੰ ਰਾਜ ਪੱਧਰੀ ਸਮਾਗਮ ਦੌਰਾਨ ਕੀਤਾ ਸਨਮਾਨਤ
ਪਟਿਆਲਾ, 10 ਅਪ੍ਰੈਲ : ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ, ਮੈਡੀਕਲ ਸਿੱਖਿਆ ਤੇ ਖੋਜ ਅਤੇ ਚੋਣਾਂ ਬਾਰੇ ਵਿਭਾਗ ਦੇ ਮੰਤਰੀ ਡਾ. ਬਲਬੀਰ ਸਿੰਘ ਨੇ ਕਿਹਾ ਕਿ ਸੂਬੇ ਦੇ ਸਾਰੇ ਹਸਪਤਾਲਾਂ 'ਚ ਮਰੀਜ਼ਾਂ ਦਾ ਰਿਕਾਰਡ ਰੱਖਣ ਲਈ ਸੂਚਨਾ ਤਕਨਾਲੋਜੀ ਦੀ ਵਰਤੋਂ ਕੀਤੀ ਜਾਵੇ ਤਾਂ ਜੋ ਮਰੀਜ਼ ਨੂੰ ਇਲਾਜ ਸਮੇਂ ਹਸਪਤਾਲ ਬਦਲਣ ਸਮੇਂ ਵੀ ਮੁਸ਼ਕਲ ਦਾ ਸਾਹਮਣਾ ਨਾ ਕਰਨਾ ਪਵੇ। ਉਨ੍ਹਾਂ ਕਿਹਾ ਕਿ ਆਮ ਆਦਮੀ ਕਲੀਨਿਕਾਂ 'ਚ ਮਰੀਜਾਂ ਦਾ ਆਨ ਲਾਈਨ ਰਿਕਾਰਡ ਰੱਖਣ ਦਾ ਤਜ਼ਰਬਾ ਸਫਲ ਰਹਿਣ ਤੋਂ ਬਾਅਦ ਹੁਣ ਸੂਬੇ ਦੇ ਸਾਰੇ....