31 ਜੁਲਾਈ ਤੱਕ ਭੇਜੀਆਂ ਜਾ ਸਕਦੀਆਂ ਨੇ ਅਰਜ਼ੀਆਂ : ਡੀ.ਐਸ.ਐਸ.ਓ ਪਟਿਆਲਾ, 15 ਜੁਲਾਈ : ਡਾਇਰੈਕਟਰ ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ ਪੰਜਾਬ ਵੱਲੋਂ ਪ੍ਰਾਪਤ ਨਿਰਦੇਸ਼ਾਂ ਅਨੁਸਾਰ ਦਿਵਿਆਂਗਜਨਾਂ ਨੂੰ ਵਿੱਦਿਅਕ ਅਤੇ ਵੱਖ-ਵੱਖ ਵਿਭਾਗਾਂ ਵੱਲੋਂ ਸਮੇਂ-ਸਮੇਂ ਤੇ ਪ੍ਰਕਾਸ਼ਿਤ ਹੁੰਦੀਆਂ ਨੌਕਰੀਆਂ/ਅਸਾਮੀਆਂ ਸਬੰਧੀ ਪ੍ਰੀਖਿਆ ਦੇਣ ਵਿੱਚ ਕਾਫ਼ੀ ਦਿੱਕਤ ਪੇਸ਼ ਆਉਂਦੀ ਹੈ ਕਿਉਂਕਿ ਇਹ ਪ੍ਰੀਖਿਆਵਾਂ ਆਮ ਵਿਦਿਆਰਥੀਆਂ ਅਨੁਸਾਰ ਹੀ ਲਈਆਂ ਜਾਂਦੀਆਂ ਹਨ। ਇਨ੍ਹਾਂ ਦਿਵਿਆਂਗਜਨਾਂ ਨੂੰ ਵਿਭਾਗੀ....
ਮਾਲਵਾ

ਹੈਲਪ ਲਾਈਨ ਨੰਬਰ 9814067647 ’ਤੇ ਕੀਤਾ ਜਾ ਸਕਦੇ ਸੰਪਰਕ ਪਟਿਆਲਾ 15 ਜੁਲਾਈ : ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਦੱਸਿਆ ਕਿ ਹੜ੍ਹਾਂ ਨਾਲ ਪ੍ਰਭਾਵਿਤ ਖੇਤਰਾਂ ਦੇ ਲੋੜਵੰਦ ਲੋਕਾਂ ਲਈ ਰੇਡ ਕਰਾਸ ਪਟਿਆਲਾ ਵਲੋਂ ਬਰਤਨਾਂ, ਕੱਪੜਿਆਂ ਸਮੇਤ ਘਰ ਦਾ ਹੋਰ ਜ਼ਰੂਰੀ ਸਾਮਾਨ ਮੁਹੱਈਆ ਕਰਵਾਇਆ ਜਾ ਰਿਹਾ ਹੈ। ਉਹਨਾਂ ਦੱਸਿਆ ਕਿ ਲੋੜਵੰਦ ਵਿਅਕਤੀ ਜ਼ਿਲ੍ਹਾ ਅੰਗਹੀਣ ਤੇ ਮੁੜ ਵਸੇਬਾ ਕੇਂਦਰ ਜੇਲ ਰੋਡ ਪਟਿਆਲਾ ਦੇ ਦਫ਼ਤਰ ਵਿਖੇ ਜਾਂ ਫੇਰ ਫੋਨ ਨੰਬਰ 9814067647 ਉੱਤੇ ਸੰਪਰਕ ਕਰ ਸਕਦੇ ਹਨ। ਇਸ ਸਬੰਧੀ ਹੋਰ....

ਪਟਿਆਲਾ, 15 ਜੁਲਾਈ : ਨਾਲਸਾ ਅਤੇ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਅਤੇ ਜ਼ਿਲ੍ਹਾ ਅਤੇ ਸੈਸ਼ਨ ਜੱਜ-ਕਮ-ਚੇਅਰਮੈਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਰੁਪਿੰਦਰਜੀਤ ਚਾਹਲ ਦੀ ਦੇਖ-ਰੇਖ ਹੇਠ 15 ਜੁਲਾਈ ਨੂੰ ਸੈਸ਼ਨ ਡਵੀਜ਼ਨ ਪਟਿਆਲਾ ਵਿਖੇ ਮੋਟਰ ਐਕਸੀਡੈਂਟ ਦੇ ਦਾਅਵਿਆਂ, ਜ਼ਮੀਨ ਪ੍ਰਾਪਤੀ ਦੇ ਕੇਸਾਂ ਅਤੇ ਪਰਿਵਾਰਕ ਝਗੜਿਆਂ ਨਾਲ ਸਬੰਧਤ ਲੋਕ ਅਦਾਲਤ ਦਾ ਆਯੋਜਨ ਕੀਤਾ ਗਿਆ। ਇਸ ਲੋਕ ਅਦਾਲਤ ਵਿੱਚ ਜ਼ਿਲ੍ਹਾ ਕਚਹਿਰੀਆਂ ਕੰਪਲੈਕਸ ਪਟਿਆਲਾ ਵਿੱਚ 03 ਨਿਆਇਕ ਬੈਂਚਾਂ ਦਾ....

ਹੜ੍ਹ ਪ੍ਰਭਾਵਿਤ ਖੇਤਰਾਂ ਵਿਚ ਲਾਰਵੀਸਾਈਡ ਦਵਾਈ ਦੀ ਕਰਵਾਈ ਸਪਰੇਅ ਦਾ ਨਿਰੀਖਣ ਕੀਤਾ ਪਟਿਆਲਾ, 15 ਜੁਲਾਈ : ਸਿਹਤ ਵਿਭਾਗ ਵੱਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦੇ ਲੋਕਾਂ ਨੂੰ ਨਜ਼ਦੀਕ ਹੀ ਲੋੜੀਂਦੀਆਂ ਸਿਹਤ ਸੇਵਾਵਾਂ ਮੁਹੱਈਆ ਕਰਵਾਉਣ ਲਈ ਰਿਲੀਫ ਮੈਡੀਕਲ ਕੈਂਪ ਲਗਾਏ ਜਾ ਰਹੇ ਹਨ ਅਤੇ ਮੋਬਾਈਲ ਟੀਮਾਂ ਵੀ ਕੰਮ ਕਰ ਰਹੀਆਂ ਹਨ। ਸਿਵਲ ਸਰਜਨ ਡਾ. ਰਮਿੰਦਰ ਕੌਰ ਵੱਲੋਂ ਹੜ੍ਹ ਪ੍ਰਭਾਵਿਤ ਖੇਤਰਾਂ ਦਾ ਦੌਰਾ ਕੀਤਾ ਗਿਆ ਅਤੇ ਦਵਾਈਆਂ ਵੀ ਵੰਡੀਆਂ ਗਈਆਂ। ਉਹਨਾਂ ਦੱਸਿਆ ਕਿ ਪ੍ਰਭਾਵਿਤ ਇਲਾਕਿਆਂ ਦੇ ਲੋਕਾਂ....

ਹੜ੍ਹ ਪ੍ਰਭਾਵਿਤ ਖੇਤਰਾਂ 'ਚ ਸਾਫ਼ ਸਫ਼ਾਈ ਦਾ ਕੰਮ ਜੰਗੀ ਪੱਧਰ 'ਤੇ ਜਾਰੀ ਪਟਿਆਲਾ, 15 ਜੁਲਾਈ : ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਅੱਜ ਕੋਹੇਨੂਰ ਇਨਕਲੈਵ ਵਿੱਚ ਹੜ੍ਹਾਂ ਤੋਂ ਬਾਅਦ ਵੱਖ ਵੱਖ ਵਿਭਾਗਾਂ ਵੱਲੋਂ ਚਲਾਈ ਜਾ ਰਹੀ ਸਫ਼ਾਈ ਮੁਹਿੰਮ ਦਾ ਜਾਇਜ਼ਾ ਲਿਆ। ਇਸ ਮੌਕੇ ਉਨ੍ਹਾਂ ਦੇ ਨਾਲ ਨਗਰ ਨਿਗਮ ਦੇ ਕਮਿਸ਼ਨਰ ਅਦਿੱਤਿਆ ਉੱਪਲ, ਵਧੀਕ ਡਿਪਟੀ ਕਮਿਸ਼ਨਰ (ਯੂ.ਡੀ) ਗੁਰਪ੍ਰੀਤ ਸਿੰਘ ਥਿੰਦ ਤੇ ਜੁਆਇੰਟ ਕਮਿਸ਼ਨਰ ਨਮਨ ਮਾਰਕੰਨ ਵੀ ਮੌਜੂਦ ਸਨ। ਸਾਕਸ਼ੀ ਸਾਹਨੀ ਨੇ ਸੀਵਰੇਜ ਦੇ ਸਫ਼ਾਈ ਦੇ ਕੰਮ ਦਾ ਜਾਇਜ਼ਾ ਲੈਂਦਿਆਂ....

ਪੀਣ ਵਾਲੇ ਪਾਣੀ ਦੀ ਵੱਡੇ ਪੱਧਰ ਤੇ ਸੈਂਪਲਿੰਗ ਦੇ ਆਦੇਸ਼ ਲੋਕਾਂ ਨੂੰ ਪੀਣ ਵਾਲਾ ਪਾਣੀ ਉਬਾਲ ਕੇ ਜਾਂ ਕਲੋਰੀਨ ਨਾਲ ਸੋਧ ਕੇ ਪੀਣ ਦੀ ਅਪੀਲ ਐਸ.ਏ.ਐਸ.ਨਗਰ, 15 ਜੁਲਾਈ : ਪਾਣੀ ਤੋਂ ਪੈਦਾ ਹੋਣ ਵਾਲੀਆਂ ਬਿਮਾਰੀਆਂ, ਜੋ ਕਿ ਹੜ੍ਹਾਂ ਤੋਂ ਬਾਅਦ ਵੱਧ ਰਹੀਆਂ ਹਨ, ਤੋਂ ਜ਼ਿਲ੍ਹੇ ਦੇ ਲੋਕਾਂ ਨੂੰ ਬਚਾਉਣ ਲਈ, ਡਿਪਟੀ ਕਮਿਸ਼ਨਰ, ਆਸ਼ਿਕਾ ਜੈਨ ਨੇ ਆਪਣੇ-ਆਪਣੇ ਖੇਤਰਾਂ ਵਿੱਚ ਸਿਹਤ ਗਤੀਵਿਧੀਆਂ ਦੀ ਨਿਗਰਾਨੀ ਕਰਨ ਲਈ ਆਪਣੀ ਪ੍ਰਸ਼ਾਸਕੀ ਟੀਮ ਦੇ ਤਿੰਨ ਪ੍ਰਮੁੱਖ ਅਧਿਕਾਰੀਆਂ ਨੂੰ ਤਾਇਨਾਤ ਕੀਤਾ ਹੈ। ਇਨ੍ਹਾਂ....

ਜ਼ਿਲ੍ਹੇ ਵਿੱਚ ਡਾਇਰੀਆ ਦੇ ਇਲਾਜ ਅਧੀਨ 36 ਕੇਸ- ਡੀ ਸੀ ਆਸ਼ਿਕਾ ਜੈਨ ਡੀਸੀ ਮੋਹਾਲੀ ਨੇ ਜ਼ਿਲ੍ਹੇ ਦੇ ਲੋਕਾਂ ਨੂੰ ਪਾਣੀ ਦੀ ਸ਼ੁੱਧਤਾ ਲਈ ਕਲੋਰੀਨ ਗੋਲੀਆਂ ਦੀ ਵਰਤੋਂ ਜਾਂ ਕੇਵਲ ਉਬਲੇ ਹੋਏ ਪਾਣੀ ਦਾ ਸੇਵਨ ਕਰਨ ਲਈ ਕਿਹਾ ਐਸ.ਏ.ਐਸ.ਨਗਰ, 15 ਜੁਲਾਈ : ਬਲੌਂਗੀ ਅਤੇ ਬੱਡਮਾਜਰਾ ਵਿਖੇ ਦਸਤ ਦੇ ਕੁਝ ਮਾਮਲਿਆਂ ਦੇ ਸਾਹਮਣੇ ਆਉਣ ਦੇ ਮੱਦੇਨਜ਼ਰ, ਲੋਕਾਂ ਨੂੰ ਪਾਣੀ ਤੋਂ ਪੈਦਾ ਹੋਣ ਵਾਲੀਆਂ ਅਤੇ ਵੈਕਟਰ ਬੋਰਨ ਬਿਮਾਰੀਆਂ ਤੋਂ ਬਚਾਉਣ ਲਈ, ਜ਼ਿਲ੍ਹਾ ਪ੍ਰਸ਼ਾਸਨ ਨੇ ਅੱਜ ਲੋਕਾਂ ਲਈ ਇੱਕ ਵਿਸਥਾਰਤ....

ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ ਅਧਿਕਾਰੀਆਂ ਨੂੰ ਟੁੱਟੀਆਂ ਸੜਕਾਂ ਤੇ ਗੱਟੀ ਰਾਜੋ ਕੇ ਪੁੱਲ ਦੇ ਨਾਲ ਬੰਨ ਨੂੰ ਮਜ਼ਬੂਤ ਕਰਨ ਦੀ ਹਦਾਇਤ ਐਨਜੀਓ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਵਿੱਚ ਲੋਕਾਂ ਦੀ ਸੇਵਾ ਲਈ ਨਿਭਾਈ ਜਾ ਰਹੇ ਯੋਗਦਾਨ ਦੀ ਭਰਪੂਰ ਸਰਹਾਣਾ ਕੀਤੀ ਫ਼ਿਰੋਜ਼ਪੁਰ, 15 ਜੁਲਾਈ : ਡਿਪਟੀ ਕਮਿਸ਼ਨਰ ਸ੍ਰੀ ਰਾਜੇਸ਼ ਧੀਮਾਨ ਅਤੇ ਐਸਐਸਪੀ ਭੁਪਿੰਦਰ ਸਿੰਘ ਵਲੋਂ ਸਤਲੁਜ ਦੇ ਪਾਣੀ ਤੋਂ ਪ੍ਰਭਾਵਿਤ ਸਰਹੱਦੀ ਪਿੰਡਾਂ ਗੱਟੀ ਰਾਜੋ ਕੇ, ਟੇਂਡੀ ਵਾਲਾ, ਭਖੜਾ, ਜੱਲੋ ਕੇ ਸਮੇਤ ਵੱਡੀ ਗਿਣਤੀ ਵਿੱਚ ਪਿੰਡ....

ਵਿਕਾਸ ਕਾਰਜਾਂ ਤੇ ਆਵੇਗਾ ਲਗਭਗ 2 ਕਰੋੜ ਦਾ ਖਰਚ :. ਖੁੱਡੀਆਂ ਸ੍ਰੀ ਮੁਕਤਸਰ ਸਾਹਿਬ 15 ਜੁਲਾਈ : ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਲੋਕ ਸਮੱਸਿਆਵਾਂ ਨੂੰ ਪਹਿਲ ਦੇ ਆਧਾਰ ਤੇ ਹੱਲ ਕਰਨ ਦਾ ਮਨੋਬਲ ਲੈ ਕੇ ਸੱਤਾ ਵਿਚ ਆਈ ਹੈ। ਜਿਸ ਕਾਰਨ ਪੰਜਾਬ ਸਰਕਾਰ ਵਲੋਂ ਲੋਕ ਸਮੱਸਿਆਵਾਂ ਨੂੰ ਪਹਿਲੇ ਸਾਲ ਵਿਚ ਹੀ ਹੱਲ ਕੀਤਾ ਜਾ ਰਿਹਾ ਹੈ ਤਾਂ ਕਿ ਲੋਕਾਂ ਨੂੰ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਈਆਂ ਜਾ ਸਕਣ। ਇਹ ਗੱਲ ਅੱਜ ਪੰਜਾਬ ਦੇ ਪਸ਼ੂ ਪਾਲਣ, ਮੱਛੀ ਪਾਲਣ ਅਤੇ....

ਢੁਕਵੀਆਂ ਮੈਡੀਕਲ ਟੀਮਾਂ ਦੀ ਹੋ ਚੁੱਕੀ ਤਾਇਨਾਤੀ, ਕਰ ਰਹੀਆਂ 24 ਘੰਟੇ ਡਿਊਟੀ-ਡਿਪਟੀ ਕਮਿਸ਼ਨਰ ਮੋਗਾ, 15 ਜੁਲਾਈ : ਜ਼ਿਲ੍ਹਾ ਪ੍ਰਸ਼ਾਸ਼ਨ ਮੋਗਾ ਜ਼ਿਲ੍ਹਾ ਮੋਗਾ ਵਿੱਚ ਹੜ੍ਹ ਤੋਂ ਪ੍ਰਭਾਵਿਤ ਇਲਾਕਿਆਂ ਦੇ ਲੋਕਾਂ ਦੀ ਸੁਰੱਖਿਆ ਅਤੇ ਉਨ੍ਹਾਂ ਤੱਕ ਰਸਦ ਵਸਤਾਂ ਪਹੁੰਚਾਉਣ ਲਈ ਵਚਨਬੱਧ ਹੈ। ਜ਼ਿਲ੍ਹਾ ਮੋਗਾ ਵਿੱਚ ਧਰਮਕੋਟ ਦੇ ਦਰਿਆ ਦੇ ਲਾਗਲੇ ਪਿੰਡਾਂ ਦੇ ਲੋਕ ਹੜ੍ਹਾਂ ਤੋਂ ਪ੍ਰਭਾਵਿਤ ਹੋਏ ਹਨ ਜਿਨ੍ਹਾਂ ਨਾਲ ਜ਼ਿਲ੍ਹਾ ਪ੍ਰਸ਼ਾਸ਼ਨ ਲਗਾਤਾਰ ਪਹੁੰਚ ਬਣਾ ਕੇ ਹਰ ਸੰਭਵ ਸਹਾਇਤਾ ਕਰ ਰਿਹਾ ਹੈ। ਉਨ੍ਹਾਂ ਦੀ 24 ਘੰਟੇ....

5 ਰੇਪਿਡ ਰਿਸਪਾਂਸ ਟੀਮਾਂ ਪਸੂਆਂ ਦੀਆਂ ਬਿਮਾਰੀਆਂ ਦੇ ਇਲਾਜ ਲਈ ਕਰ ਰਹੀਆਂ ਕੰਮ : ਡਿਪਟੀ ਡਾਇਰੈਕਟਰ ਡਿਪਟੀ ਡਾਇਰੈਕਟਰ ਨੇ ਲੋਕਾਂ ਨੂੰ ਪਸੂਆਂ ਲਈ ਵੱਧ ਤੋਂ ਵੱਧ ਦਾਨ ਕਰਨ ਦੀ ਕੀਤੀ ਅਪੀਲ ਮੋਗਾ 15 ਜੁਲਾਈ : ਪੰਜਾਬ ਸਰਕਾਰ ਅਤੇ ਜ਼ਿਲਾ ਪ੍ਰਸ਼ਾਸ਼ਨ ਮੋਗਾ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਪਸੂ ਪਾਲਣ ਵਿਭਾਗ ਮੋਗਾ ਹੜਾਂ ਨਾਲ ਪ੍ਰਭਾਵਿਤ ਪਿੰਡਾਂ ਦੇ ਪਸੂਧਨ ਦੀ ਰਖਵਾਲੀ ਅਤੇ ਉਹਨਾਂ ਨੂੰ ਵਧੀਆ ਸਿਹਤ ਸਹੂਲਤਾਂ ਪ੍ਰਦਾਨ ਕਰਵਾਉਣ ਲਈ ਲਗਾਤਾਰ ਯਤਨਸ਼ੀਲ ਰਹਿ ਰਿਹਾ ਹੈ।ਜ਼ਿਲਾ ਮੋਗਾ ਵਿੱਚ ਹੜਾਂ ਕਾਰਨ ਦਰਿਆ ਦੇ....

80 ਘੜ੍ਹਾ ਅਤੇ ਭਾਂਡੇ ਨਿਰਮਾਤਾ ਕਾਰੀਗਰਾਂ ਲਈ 10 ਦਿਨਾਂ ਸਿਖ਼ਲਾਈ ਪ੍ਰੋਗਰਾਮ ਸ਼ੁਰੂ ਦੀਵਾਲੀ ਮੌਕੇ ਆਧੁਨਿਕ ਤਕਨੀਕ ਨਾਲ ਵਸਤਾਂ ਤਿਆਰ ਕਰਕੇ ਵੇਚਣ ਦਾ ਟੀਚਾ ਮਿੱਥਿਆ ਵੱਖਰੀ ਪਛਾਣ ਬਣਾਉਣ ਅਤੇ ਆਰਥਿਕਤਾ ਉੱਪਰ ਚੁੱਕਣ ਲਈ ਸੰਗਠਿਤ ਹੋਣਾ ਸਮੇਂ ਦੀ ਲੋੜ : ਡਿਪਟੀ ਕਮਿਸ਼ਨਰ ਮੋਗਾ, 15 ਜੁਲਾਈ : ਜ਼ਿਲ੍ਹਾ ਮੋਗਾ ਵਿੱਚ ਹੱਥ ਨਾਲ ਘੜੇ ਅਤੇ ਹੋਰ ਭਾਂਡੇ ਬਣਾਉਣ ਵਾਲੇ ਕਾਰੀਗਰਾਂ ਨੂੰ ਵਿਸ਼ਵ ਪੱਧਰ ਦੇ ਭਾਂਡੇ ਤਿਆਰ ਕਰਨ ਲਈ ਸੰਜੋਇਆ ਗਿਆ ਸੁਪਨਾ ਹੁਣ ਹਕੀਕਤ ਬਣਨ ਲੱਗਾ ਹੈ। ਇਹਨਾਂ ਕਾਰੀਗਰਾਂ ਨੂੰ ਆਧੁਨਿਕ....

ਫਰੀਦਕੋਟ 15 ਜੁਲਾਈ : ਵਿਧਾਇਕ ਫ਼ਰੀਦਕੋਟ ਸ. ਗੁਰਦਿੱਤ ਸਿੰਘ ਸੇਖੋਂ ਨੇ ਮੀਂਹ ਕਾਰਨ ਪਿੰਡ ਘੋਨੀਵਾਲਾ, ਸਾਧਾਂਵਾਲਾ, ਗੋਲੇਵਾਲਾ ਤੇ ਹੱਸਨ ਭੱਟੀ ਦੇ ਕਿਸਾਨ ਵੀਰਾਂ ਦੀ ਕਈ ਏਕੜ ਤਬਾਹ ਹੋਈ ਫ਼ਸਲ ਦਾ ਮੌਕੇ ‘ਤੇ ਪਹੁੰਚ ਕੇ ਜਾਇਜ਼ਾ ਲਿਆ ਤੇ ਅਧਿਕਾਰੀਆਂ ਨੂੰ ਹੋਏ ਨੁਕਸਾਨ ਦੀ ਭਰਭਾਈ ਕਰਨ ਦੇ ਹੁਕਮ ਦਿੱਤੇ। ਇਸ ਮੌਕੇ ਵਿਧਾਇਕ ਸ. ਸੇਖੋਂ ਨੇ ਕਿਹਾ ਕਿ ਉਨ੍ਹਾਂ ਵੱਲੋਂ ਜ਼ਿਲੇ ਦੇ ਵੱਖ ਵੱਖ ਪਿੰਡਾਂ ਵਿੱਚ ਮੀਂਹ ਦੇ ਪਾਣੀ ਨਾਲ ਖਰਾਬ ਹੋਈ ਫਸਲ ਦਾ ਜਾਇਜ਼ਾ ਲਿਆ ਗਿਆ ਹੈ ਤੇ ਹੋਏ ਨੁਕਸਾਨ ਸੰਬੰਧੀ ਰਿਪੋਰਟ....

ਜਲਦ ਹੀ ਨਵਾਂ ਬੱਸ ਸਟੈਂਡ ਬਣਾ ਕੇ ਲੋਕਾਂ ਦੇ ਸਪੁਰਦ ਕੀਤਾ ਜਾਵੇਗਾ : ਸਪੀਕਰ ਸੰਧਵਾਂ ਫ਼ਰੀਦਕੋਟ 15 ਜੁਲਾਈ : ਸਪੀਕਰ ਪੰਜਾਬ ਵਿਧਾਨ ਸਭਾ ਸ. ਕੁਲਤਾਰ ਸਿੰਘ ਸੰਧਵਾਂ ਨੇ ਅੱਜ ਕੋਟਕਪੂਰਾ ਬੱਸ ਸਟੈਂਡ ਦਾ ਦੌਰਾ ਕਰਕੇ ਸਥਾਨਿਕ ਦੁਕਾਨਦਾਰਾਂ, ਬੱਸ ਅਪਰੇਟਰਾਂ, ਡਰਾਇਵਰਾਂ, ਕੰਡਕਟਰਾਂ ਨੂੰ ਮਿਲਕੇ ਉਨ੍ਹਾਂ ਨੂੰ ਦਰਪੇਸ਼ ਸਮੱਸਿਆਵਾਂ ਸੁਣੀਆਂ ਅਤੇ ਮੌਕੇ ਤੇ ਹੀ ਉਨ੍ਹਾਂ ਦੇ ਹੱਲ ਦੇ ਨਿਰਦੇਸ਼ ਜਾਰੀ ਕੀਤੇ। ਇਸ ਮੌਕੇ ਉਨ੍ਹਾਂ ਕਿਹਾ ਕਿ ਕੋਟਕਪੂਰਾ ਦੇ ਬੱਸ ਸਟੈਂਡ ਦੀ ਬਿਲਡਿੰਗ ਖਸਤਾ ਹੈ । ਉਨ੍ਹਾ ਕਿਹਾ ਕਿ....

ਡੇਰਾਬੱਸੀ ਇਲਾਕੇ ਚ ਐਮ ਐਲ ਏ ਕੁਲਜੀਤ ਸਿੰਘ ਡੇਰਾਬੱਸੀ ਨਾਲ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ ਹਰ ਇੱਕ ਪੀੜਤ ਦੇ ਨੁਕਸਾਨ ਦੀ ਇਮਾਨਦਾਰੀ ਨਾਲ ਕੀਤੀ ਜਾਵੇ ਨਿਸ਼ਾਨਦੇਹੀ ਡੇਰਾਬੱਸੀ, 14 ਜੁਲਾਈ : ਮਾਲ, ਮੁੜ ਵਸੇਬਾ ਤੇ ਆਫ਼ਤ ਪ੍ਰਬੰਧਨ ਮੰਤਰੀ ਬ੍ਰਮ ਸ਼ੰਕਰ ਜਿੰਪਾ ਨੇ ਕਿਹਾ ਕਿ ਭਗਵੰਤ ਮਾਨ ਸਰਕਾਰ ਹੜ੍ਹ ਪੀੜਤਾਂ ਦੇ ਮੁੜ ਵਸੇਬੇ ਲਈ ਹਰ ਸੰਭਵ ਯਤਨ ਕਰਨ ਲਈ ਵਚਨਬੱਧ ਹੈ। ਅੱਜ ਡੇਰਾਬੱਸੀ ਹਲਕੇ ਵਿੱਚ ਨਦੀਆਂ ਅਤੇ ਚੋਆਂ ਵਿੱਚ ਅਚਾਨਕ ਆਏ ਪਾਣੀ ਨਾਲ ਨਗਲਾਂ, ਅੰਨਟਾਲਾ, ਸਾਰੰਗਪੁਰ, ਚਚਰੌਲੀ....