ਪਟਿਆਲਾ, 12 ਜੁਲਾਈ : ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਅੱਜ ਘੱਗਰ ਦਰਿਆ ਦੀ ਤਾਜ਼ਾ ਸਥਿਤੀ ਦਾ ਜਾਇਜ਼ਾ ਲੈਣ ਲਈ ਪਟਿਆਲਾ ਜ਼ਿਲ੍ਹੇ ਦੇ ਹਲਕਾ ਸ਼ੁਤਰਾਣਾ ਵਿਖੇ ਪੁੱਜੇ, ਜਿਥੇ ਉਨ੍ਹਾਂ ਨੇ ਸੜਕ ਸੰਪਰਕ ਟੁੱਟਣ ਕਾਰਨ ਪ੍ਰਭਾਵਿਤ ਪੰਜ ਪਿੰਡਾਂ ਦਵਾਰਕਾਪੁਰ, ਬਾਦਸ਼ਾਹਪੁਰ, ਰਸੌਲ਼ੀ, ਅਰਨੇਟੂ ਤੇ ਰਾਮਪੁਰਪੜਤਾ ਦੇ ਵਸਨੀਕਾਂ ਨੂੰ ਅਪੀਲ ਕੀਤੀ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਆਰਜ਼ੀ ਰਾਹਤ ਕੈਂਪ ਬਣਾਏ ਗਏ ਹਨ, ਇਸ ਲਈ ਜਦੋਂ ਫ਼ੌਜ ਅਤੇ ਐਨ.ਡੀ.ਆਰ.ਐਫ਼ ਦੀਆਂ ਟੀਮਾਂ ਮੋਟਰ ਬੋਟਸ ਲੈ ਕੇ ਆਉਣ ਤਾਂ ਉਨ੍ਹਾਂ ਦੇ ਨਾਲ....
ਮਾਲਵਾ

ਹਰਿਆਣਾ ਸਰਕਾਰ ਨੇ ਨਹੀਂ ਕਰਵਾਈ ਹਾਂਸੀ ਬੁਟਾਣਾ ਨਹਿਰ ਹੇਠਾਂ ਘੱਗਰ ਦੇ ਸਾਇਫਨਾਂ ਦੀ ਸਫ਼ਾਈ : ਜੌੜਾਮਾਜਰਾ ਪਟਿਆਲਾ, 12 ਜੁਲਾਈ : ਪੰਜਾਬ ਦੇ ਸੂਚਨਾ ਤੇ ਲੋਕ ਸੰਪਰਕ ਮੰਤਰੀ ਸ. ਚੇਤਨ ਸਿੰਘ ਜੌੜਾਮਾਜਰਾ ਅੱਜ ਸਮਾਣਾ ਹਲਕੇ ਦੇ ਪ੍ਰਭਾਵਿਤ ਪਿੰਡਾਂ ਧਰਮਹੇੜੀ, ਘਿਊਰਾ, ਕਮਾਸਪੁਰ, ਧਨੌਰੀ, ਨਵਾਂ ਗਾਊ, ਬੀਬੀਪੁਰ, ਗਾਜੀਸਲਾਰ, ਰਾਜਲਾ, ਡਰੌਲਾ, ਡਰੌਲੀ, ਭਾਨਰਾ, ਭਾਨਰੀ, ਮੈਣ, ਸੱਸਾ ਗੁੱਜਰਾਂ, ਸੱਸਾ ਥੇਹ, ਮਾਂਗਟਾਂ, ਸਮਸਪੁਰ ਆਦਿ ਪਿੰਡਾਂ ਦੇ ਲੋਕਾਂ ਦੀ ਮਦਦ ਲਈ ਪੁੱਜੇ। ਇਸ ਮੌਕੇ ਜੋੜਾਮਾਜਰਾ ਨੇ....

ਚੇਅਰਮੈਨ ਨਰਿੰਦਰ ਸਿੰਘ ਸ਼ੇਰਗਿੱਲ ਨੇ ਭੋਜਨ ਰਾਹਤ ਸਮੱਗਰੀ ਦੇ ਵਾਹਨ ਰਵਾਨਾ ਕੀਤੇ ਪਟਿਆਲਾ 12 ਜੁਲਾਈ : ਪਟਿਆਲਾ ਅਤੇ ਸੰਗਰੂਰ ਜਿੱਲ੍ਹਿਆ ਦੇ ਪਾਣੀ ਨਾਲ ਪ੍ਰਭਾਵਿਤ ਇਲਾਕਿਆਂ ਲਈ ਭੋਜਨ ਪੈਕਟਾਂ ਦੇ ਰੂਪ ਵਿੱਚ ਰਾਹਤ ਸਮੱਗਰੀ ਅੱਜ ਮਿਲਕਫੈੱਡ ਪੰਜਾਬ ਦੇ ਚੇਅਰਮੈਨ ਸ. ਨਰਿੰਦਰ ਸਿੰਘ ਸ਼ੇਰਗਿੱਲ ਨੇ ਰਵਾਨਾ ਕੀਤੀ। ਵੇਰਕਾ ਮਿਲਕ ਪਲਾਂਟ, ਪਟਿਆਲਾ ਵਿਖੇ ਰਾਹਤ ਸਮੱਗਰੀ ਵਾਲੀਆਂ ਗੱਡੀਆਂ ਨੂੰ ਝੰਡੀ ਦੇਣ ਉਪਰੰਤ ਚੇਅਰਮੈਨ ਸ. ਨਰਿੰਦਰ ਸਿੰਘ ਸ਼ੇਰਗਿੱਲ ਨੇ ਕਿਹਾ ਕਿ ਮੌਜੂਦਾ ਹਾਲਾਤ ਦੌਰਾਨ ਲੋਕਾਂ ਦੀ ਜਾਨ....

ਪਾਣੀ ਤੋਂ ਪ੍ਰਭਾਵਤ 6 ਕਲੋਨੀਆਂ 'ਚੋਂ ਪਾਣੀ ਦੀ ਨਿਕਾਸੀ ਤੇ 4 ਕਲੋਨੀਆਂ 'ਚੋਂ ਸੀਵਰੇਜ ਲਾਇਨਾਂ ਕੀਤੀਆਂ ਸਾਫ਼ ਖੜ੍ਹੇ ਪਾਣੀ 'ਤੇ ਮੱਛਰ ਮਾਰ ਦਵਾਈ ਦਾ ਛਿੜਕਾਅ ਤੇ ਰਾਹਤ ਕੈਂਪਾਂ 'ਚ ਕੀਤੀ ਫਾਗਿੰਗ ਪ੍ਰਭਾਵਤ ਇਲਾਕਿਆਂ 'ਚ ਕਲੋਰੀਨ ਯੁਕਤ ਪੀਣ ਵਾਲੇ ਪਾਣੀ ਦੇ ਟੈਂਕਰ ਵੀ ਭੇਜੇ, ਪਾਣੀ ਦੇ ਨਮੂਨੇ ਲੈਣ ਦੀ ਪ੍ਰਕ੍ਰਿਆ ਜਾਰੀ ਪਟਿਆਲਾ, 12 ਜੁਲਾਈ : ਪਟਿਆਲਾ ਸ਼ਹਿਰ ਦੀਆਂ ਕਈ ਕਲੋਨੀਆਂ ਵਿੱਚ ਪਾਣੀ ਆਉਣ ਕਰਕੇ ਪੈਦਾ ਹੋਈ ਸਥਿਤੀ ਨਾਲ ਨਜਿੱਠਣ ਲਈ ਨਗਰ ਨਿਗਮ ਪਟਿਆਲਾ ਦੀਆਂ ਟੀਮਾਂ ਕਮਿਸ਼ਨਰ ਅਦਿੱਤਿਆ ਉਪਲ ਦੀ....

ਮਾਪੇ ਆਪਣੇ ਪ੍ਰਤਿਭਾਸ਼ਾਲੀ ਬੱਚਿਆਂ ਨੂੰ ਜ਼ਰੂਰ ਦਿਵਾਉਣ ਨਵੋਦਿਆ ਵਿਦਿਆਲਿਆ ਦੀ ਪ੍ਰਵੇਸ਼ ਪ੍ਰੀਖਿਆ, ਛੇਵੀਂ ਜਮਾਤ ਦੇ ਦਾਖਲੇ ਲਈ ਰਜਿਸਟ੍ਰੇਸ਼ਨ ਸ਼ੁਰੂ 10 ਅਗਸਤ ਤੱਕ ਭਰੇ ਜਾ ਸਕਣਗੇ ਆਨਾਈਨ ਫਾਰਮ ਮੋਗਾ, 12 ਜੁਲਾਈ : ਜਿਲ੍ਹਾ ਮੋਗਾ ਨਾਲ ਸਬੰਧਤ ਹੋਣਹਾਰ ਅਤੇ ਹੁਸ਼ਿਆਰ ਵਿਦਿਆਰਥੀਆਂ ਲਈ ਲੋਹਾਰਾ ਦਾ ਜਵਾਹਰ ਨਵੋਦਿਆ ਵਿਦਿਆਲਿਆ ਵਰਦਾਨ ਸਾਬਿਤ ਹੋ ਰਿਹਾ ਹੈ, ਕਿਉਂਕਿ ਇੱਥੇ ਬੱਚਿਆਂ ਨੂੰ ਉੱਚ ਮਿਆਰ ਦੀ ਪੜਾਈ ਬਿਲਕੁਲ ਮੁਫ਼ਤ ਅਤੇ ਰਹਿਣ ਸਹਿਣ ਦੀਆਂ ਸਹੂਲਤਾਂ ਨਾਲ ਮੁਹੱਈਆ ਕਰਵਾਈ ਜਾਂਦੀ ਹੈ। ਪਿਛਲੇ ਅੰਕੜੇ....

ਮੋਗਾ, 12 ਜੁਲਾਈ : ਪੰਜਾਬ ਸੂਬੇ ਦਾ ਕਾਫੀ ਹਿੱਸਾ ਇਸ ਸਮੇਂ ਹੜਾਂ ਦੀ ਮਾਰ ਹੇਠ ਹੈ ਸੋ ਪੰਜਾਬ ਸਰਕਾਰ ਅਤੇ ਸਿਹਤ ਵਿਭਾਗ ਪੰਜਾਬ ਵੱਲੋਂ ਆਮ ਲੋਕਾਂ ਦੀ ਸੁਰੱਖਿਆ ਦੇ ਮੱਦੇਨਜ਼ਰ ਜਾਰੀ ਕੀਤੀ ਗਈ ਹੈ। ਇਸ ਬਾਰੇ ਜਾਣਕਾਰੀ ਦਿੰਦਿਆਂ ਸਿਵਲ ਸਰਜਨ ਮੋਗਾ ਡਾ. ਰਾਜੇਸ਼ ਅੱਤਰੀ ਨੇ ਦੱਸਿਆਂ ਕਿ ਹੜਾਂ ਦੌਰਾਨ ਇਨਫੈਕਸ਼ਨ ਨਾਲ ਹੋਣ ਵਾਲੀਆਂ ਬਿਮਾਰੀਆਂ ਤੋਂ ਬਚਾਅ ਅਤੇ ਕੰਟਰੋਲ ਲਈ ਘਰਾਂ ਅਤੇ ਮਹੁੱਲਿਆਂ ਵਿੱਚ ਪਾਣੀ ਭਰ ਜਾਣ ਦੀ ਸੂਰਤ ਵਿੱਚ ਸਿਰਫ ਸਾਫ ਪਾਣੀ ਦੀ ਵਰਤੋਂ ਕਰੋ । ਪੀਣ ਵਾਲੇ ਪਾਣੀ ਨੂੰ ਉਬਾਲ ਕੇ....

ਸਿਹਤਮੰਦ ਪੰਜਾਬ ਸਿਹਤ ਵਿਭਾਗ ਦਾ ਮੁੱਖ ਟੀਚਾ : ਡਾ.ਰਾਜੇਸ਼ ਅੱਤਰੀ ਮੋਗਾ, 12 ਜੁਲਾਈ : ਸਿਵਲ ਸਰਜਨ ਮੋਗਾ ਡਾ. ਰਾਜੇਸ਼ ਅੱਤਰੀ ਦੇ ਦਿਸ਼ਾਂ-ਨਿਰਦੇਸ਼ਾਂ ਤਹਿਤ ਸਿਵਲ ਹਸਪਤਾਲ ਮੋਗਾ ਦੀ ਆਰ.ਬੀ.ਐਸ.ਕੇ. ਟੀਮ ਵੱਲੋਂ ਰਾਸ਼ਟਰੀਯ ਬਾਲ ਸਵਾਸਥ ਕਾਰਿਆਕ੍ਰਮ ਤਹਿਤ ਸਰਕਾਰੀ ਪ੍ਰਾਇਮਰੀ ਸਕੂਲ ਅਕਾਲਸਰ ਰੋਡ ਮੋਗਾ ਦੀ ਸੱਤ ਸਾਲਾ ਬੱਚੀ ਜਸਮੀਤ ਕੌਰ ਦੇ ਦਿਲ ਦਾ ਮੁਫਤ ਅਪਰੇਸ਼ਨ ਸੀ.ਐਮ.ਸੀ. ਲੁਧਿਆਣਾ ਤੋ ਸਫਲਤਾਪੂਰਵਕ ਕਰਵਾਇਆ ਹੈ। ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਸਿਵਲ ਸਰਜਨ ਮੋਗਾ ਡਾ. ਰਾਜੇਸ਼ ਅੱਤਰੀ ਨੇ ਦੱਸਿਆ....

ਫ਼ਤਹਿਗੜ੍ਹ ਸਾਹਿਬ, 12 ਜੁਲਾਈ : ਸਮਾਜਿਕ ਸੁਰੱਖਿਆ ਇਸਤਰੀ ਤੇ ਬਾਲ ਵਿਕਾਸ ਵਿਭਾਗ ਵੱਲੋਂ ਸਰਕਾਰ ਦੀਆਂ ਹਦਾਇਤਾਂ ਅਨੁਸਾਰ 12 ਅਗਸਤ ਤੱਕ " ਅਨੀਮੀਆ ਮੁਕਤ ਪੰਜਾਬ " ਮੁਹਿੰਮ ਤਹਿਤ ਜ਼ਿਲ੍ਹੇ ਦੇ ਸਮੂਹ ਆਂਗਨਵਾੜੀ ਕੇਂਦਰਾਂ ਵਿੱਚ ਜਾਗਰੂਕਤਾ ਪ੍ਰੋਗਰਾਮ ਕਰਵਾਏ ਜਾਣਗੇ । ਇਹ ਜਾਣਕਾਰੀ ਬਾਲ ਵਿਕਾਸ ਪ੍ਰੋਜੈਕਟ ਅਫਸਰ ਸ਼੍ਰੀ ਰਾਹੁਲ ਅਰੋੜਾ ਨੇ ਅਰਬਨ ਸਿਹਤ ਕੇਂਦਰ ਬਾੜਾ ਵਿਖੇ ਕਰਵਾਏ ਸਮਾਗਮ ਨੂੰ ਸੰਬੋਧਨ ਕਰਦਿਆਂ ਦਿੱਤੀ। ਉਨ੍ਹਾਂ ਦੱਸਿਆ ਕਿ ਇਸ ਮੁਹਿੰਮ ਦੌਰਾਨ ਗਰਭਵਤੀ ਤੇ ਨਰਸਿੰਗ ਮਾਵਾਂ, 6 ਸਾਲ ਤੱਕ ਦੇ....

ਗੁਰਦੁਆਰਾ ਬੀਬਾਨਗੜ੍ਹ ਨੇੜੇ ਹੜ੍ਹ ਚ ਫਸੇ ਵਿਅਕਤੀ ਨੂੰ ਤੈਰ ਕੇ ਕੱਢਿਆ ਬਾਹਰ ਫ਼ਤਹਿਗੜ੍ਹ ਸਾਹਿਬ, 12 ਜੁਲਾਈ : ਇੱਕ ਪਾਸੇ ਜਿਥੇ ਹੜ੍ਹਾਂ ਕਾਰਨ ਲੋਕਾਂ ਦਾ ਮਾਲੀ ਨੁਕਸਾਨ ਹੋਇਆ ਹੈ ਉਥੇ ਹੀ ਖਮਾਣੋਂ ਦੇ ਐਸ.ਡੀ.ਐਮ. ਡਾ: ਸੰਜੀਵ ਕੁਮਾਰ ਨੇ ਪਾਣੀ ਵਿੱਚ ਫਸੇ ਇੱਕ ਵਿਅਕਤੀ ਦੀ ਜਾਨ ਬਚਾ ਕੇ ਮਿਸਾਲ ਪੇਸ਼ ਕੀਤੀ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਗੁਰਦੂਆਰਾ ਬੀਬਾਨਗੜ੍ਹ ਨੇ ਹੜ੍ਹ ਦਾ ਪਾਣੀ ਚੜਿਆ ਹੋਇਆ ਸੀ ਅਤੇ ਇੱਕ ਵਿਅਕਤੀ ਇਸ ਪਾਣੀ ਵਿੱਚ ਫੱਸ ਗਿਆ ਪਾਣੀ ਦਾ ਬਹਾਅ ਏਨਾ ਤੇਜ ਸੀ ਕਿ ਇਸ ਵਿੱਚ ਖੜ੍ਹਾ....

ਸਰਕਾਰ ਵੱਲੋਂ ਦਿੱਤਾ ਜਾਵੇਗਾ 3500/- ਰੁਪਏ ਦਾ ਵਜੀਫਾ ਫ਼ਤਹਿਗੜ੍ਹ ਸਾਹਿਬ, 12 ਜੁਲਾਈ : ਪੰਜਾਬ ਸਰਕਾਰ ਦੇ ਡੇਅਰੀ ਵਿਕਾਸ ਵਿਭਾਗ ਵੱਲੋਂ ਡੇਅਰੀ ਫਾਰਮਿੰਗ ਐਜ ਲਿਵਲੀਹੁੱਡ ਫਾਰ ਐਸ.ਸੀ. ਬੈਨੀਫਿਸ਼ਰੀਜ਼ ਸਕੀਮ ਅਧੀਨ ਅਨੁਸੂਚਿਤ ਜਾਤੀ ਦੇ ਸਿਖਿਆਰਥੀਆਂ ਲਈ 2 ਹਫਤੇ ਦਾ ਮੁਫਤ ਸਿਖਲਾਈ ਕੋਰਸ ਦਾ ਪਹਿਲਾ ਬੈਚ 24 ਜੁਲਾਈ ਤੋਂ ਸ਼ੁਰੂ ਕੀਤਾ ਜਾ ਰਿਹਾ ਹੈ। ਜਿਸ ਦੀ ਕਾਊਂਸਲਿੰਗ 17 ਜੁਲਾਈ ਨੂੰ ਡਿਪਟੀ ਡਾਇਰੈਕਟਰ ਡੇਅਰੀ ਦੇ ਦਫ਼ਤਰ ਵਿਖੇ ਕੀਤੀ ਜਾਵੇਗੀ। ਇਹ ਜਾਣਕਾਰੀ ਦਿੰਦਿਆਂ ਡਿਪਟੀ ਡਾਇਰੈਕਟਰ ਡੇਅਰੀ ਸ਼੍ਰੀ....

ਇਨਫੈਕਸ਼ਨ ਵਾਲੀਆਂ ਬਿਮਾਰੀਆਂ ਤੋਂ ਬਚਾਅ ਤੇ ਕੰਟਰੋਲ ਕਰਨ ਲਈ ਦੱਸੇ ਨੁਕਤੇ ਫ਼ਤਹਿਗੜ੍ਹ ਸਾਹਿਬ, 12 ਜੁਲਾਈ : ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਸ਼੍ਰੀਮਤੀ ਪਰਨੀਤ ਸ਼ੇਰਗਿੱਲ ਨੇ ਜ਼ਿਲ੍ਹੇ ਦੇ ਨਾਗਰਿਕਾਂ ਨੂੰ ਹੜ੍ਹਾਂ ਦੌਰਾਨ ਸਿਹਤ ਸੁਰੱਖਿਆ ਲਈ ਜਰੂਰੀ ਸੁਝਾਅ ਦੱਸੇ ਗਏ ਹਨ। ਉਨ੍ਹਾਂ ਨਾਗਰਿਕਾਂ ਨੂੰ ਇਨਫੈਕਸ਼ਨ ਵਾਲੀਆਂ ਬਿਮਾਰੀਆਂ ਤੋਂ ਬਚਾਅ ਅਤੇ ਕੰਟਰੋਲ ਕਰਨ ਦੇ ਨੁਕਤੇ ਵੀ ਸਾਂਝੇ ਕੀਤੇ ਗਏ ਹਨ। ਸ਼੍ਰੀਮਤੀ ਸ਼ੇਰਗਿੱਲ ਨੇ ਦੱਸਿਆ ਕਿ ਨਾਗਰਿਕਾਂ ਨੂੰ ਪੀਣ ਲਈ ਸਾਫ ਪਾਣੀ ਦੀ ਵਰਤੋਂ ਹੀ ਕਰਨੀ ਚਾਹੀਦੀ ਹੈ ਅਤੇ....

ਪੰਜਾਬ ਸਰਕਾਰ ਵੱਲੋਂ ਲੋਕਾਂ ਦੀ ਹਰ ਸੰਭਵ ਮਦਦ ਕੀਤੀ ਜਾਵੇਗੀ : ਗੁਰਪ੍ਰੀਤ ਸਿੰਘ ਬਣਾਂਵਾਲੀ ਜ਼ਿਲ੍ਹਾ ਵਾਸੀਆਂ ਦੀ ਜਾਨ ਮਾਲ ਦੀ ਸੁਰੱਖਿਆ ਲਈ ਜ਼ਿਲ੍ਹਾ ਪ੍ਰਸ਼ਾਸਨ ਕਾਰਜ਼ਸੀਲ-ਡੀ.ਸੀ ਮਾਨਸਾ, 12 ਜ਼ੁਲਾਈ : ਪੰਜਾਬ ਦੇ ਉਪਰਲੇ ਹਿੱਸਿਆਂ ’ਚ ਹੋਈ ਭਾਰੀ ਬਾਰਿਸ਼ ਨਾਲ ਘੱਗਰ ਦਰਿਆ ਵਿਚ ਆ ਰਹੇ ਪਾਣੀ ਦੇ ਮੱਦੇਨਜ਼ਰ ਅਗੇਤੇ ਪ੍ਰਬੰਧਾਂ ਲਈ ਵਿਧਾਇਕ ਸਰਦੂਲਗੜ੍ਹ ਸ੍ਰ ਗੁਰਪ੍ਰੀਤ ਸਿੰਘ ਬਣਾਂਵਾਲੀ ਤੇ ਡਿਪਟੀ ਕਮਿਸ਼ਨਰ ਰਿਸੀਪਾਲ ਸਿੰਘ ਨੇ ਪਿੰਡ ਭਗਵਾਨਪੁਰ ਹੀਂਗਣਾ, ਭੱਲਣਵਾੜਾ, ਭੂੰਦੜ ਅਤੇ ਸਰਦੂਲਗੜ੍ਹ ਦੇ ਘੱਗਰ....

ਫਾਜ਼ਿਲਕਾ, 12 ਜੁਲਾਈ : ਸਿਵਲ ਸਰਜਨ ਫਾਜ਼ਿਲਕਾ ਡਾ: ਸਤੀਸ਼ ਗੋਇਲ, ਸਹਾਇਕ ਸਿਵਲ ਸਰਜਨ ਡਾ: ਬਬੀਤਾ ਅਤੇ ਸੀਨੀਅਰ ਮੈਡੀਕਲ ਅਫ਼ਸਰ ਸੀ.ਐਚ.ਸੀ ਖੂਈਖੇੜਾ ਡਾ: ਵਿਕਾਸ ਗਾਂਧੀ ਦੀਆਂ ਹਦਾਇਤਾਂ ਅਨੁਸਾਰ ਸਿਹਤ ਵਿਭਾਗ ਦੀ ਟੀਮ ਨੇ ਤੰਬਾਕੂ ਸੇਵਨ ਨਾਲ ਹੋਣ ਵਾਲੇ ਨੁਕਸਾਨ ਦਾ ਜਾਇਜ਼ਾ ਲੈਣ ਲਈ ਪਿੰਡ ਬੇਗਾਂਵਾਲੀ ਵਿਖੇ ਦੁਕਾਨਾਂ ਅਤੇ ਲੋਕਾਂ ਨੂੰ ਕੋਟਪਾ ਦੇ ਤਹਿਤ ਜਾਗਰੂਕ ਕੀਤਾ ਗਿਆ ਅਤੇ ਉਤਪਾਦ ਵੇਚਣ 'ਤੇ ਚਲਾਨ ਕੱਟੇ ਗਏ। ਇਸ ਸਬੰਧੀ ਜਾਣਕਾਰੀ ਦਿੰਦਿਆਂ ਬਲਾਕ ਮਾਸ ਮੀਡੀਆ ਇੰਚਾਰਜ ਸੁਸ਼ੀਲ ਕੁਮਾਰ ਨੇ....

ਫਾਜ਼ਿਲਕਾ, 12 ਜੁਲਾਈ : ਸਿਵਲ ਸਰਜਨ ਫਾਜ਼ਿਲਕਾ ਡਾ: ਸਤੀਸ਼ ਗੋਇਲ ਅਤੇ ਸਹਾਇਕ ਸਿਵਲ ਸਰਜਨ ਡਾ: ਬਬੀਤਾ ਦੇ ਦਿਸ਼ਾ-ਨਿਰਦੇਸ਼ਾਂ 'ਤੇ ਅਤੇ ਜ਼ਿਲ੍ਹਾ ਐਪੀਡੀਮੋਲੋਜਿਸਟ ਡਾ: ਰੋਹਿਤ ਗੋਇਲ ਅਤੇ ਸੀ.ਐਚ.ਸੀ ਖੂਈਖੇੜਾ ਦੇ ਸੀਨੀਅਰ ਮੈਡੀਕਲ ਅਫ਼ਸਰ ਡਾ: ਵਿਕਾਸ ਗਾਂਧੀ ਦੀ ਅਗਵਾਈ 'ਚ ਸਿਹਤ ਵਿਭਾਗ ਵੱਲੋਂ ਲੋਕਾਂ ਨੂੰ ਡੇਂਗੂ ਪ੍ਰਤੀ ਜਾਗਰੂਕ ਕੀਤਾ ਜਾ ਰਿਹਾ ਹੈ | ਇਸ ਤਹਿਤ ਅੱਜ ਸੀ.ਐਚ.ਸੀ ਖੂਈਖੇੜਾ ਅਧੀਨ ਪੈਂਦੇ ਪਿੰਡ ਚੂੜੀਵਾਲਾ ਧੰਨਾ ਅਤੇ ਡੰਗਰਖੇੜਾ ਵਿਖੇ ਜਾਗਰੂਕਤਾ ਕੈਂਪ ਲਗਾਇਆ ਗਿਆ। ਇਸ ਮੌਕੇ ਸਿਹਤ....

ਸਾਰੇ ਵਿਭਾਗਾਂ ਵੱਲੋਂ ਅਗੇਤੇ ਪ੍ਰਬੰਧ ਮੁਕੰਮਲ—ਡਿਪਟੀ ਕਮਿਸ਼ਨਰ ਫਾਜਿ਼ਲਕਾ, 12 ਜੁਲਾਈ : ਪੰਜਾਬ ਦੇ ਮੁੱਖ ਮੰਤਰੀ ਸ: ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਹੜ੍ਹਾਂ ਦੀ ਰੋਕਥਾਮ ਲਈ ਅਗੇਤੀਆਂ ਤਿਆਰੀਆਂ ਸਬੰਧੀ ਦਿੱਤੇ ਨਿਰਦੇਸ਼ਾਂ ਤਹਿਤ ਫਾਜਿ਼ਲਕਾ ਜਿ਼ਲ੍ਹਾ ਪ੍ਰਸ਼ਾਸਨ ਵੱਲੋਂ ਵੀ ਸਾਰੇ ਅਗੇਤੇ ਪ੍ਰਬੰਧ ਕਰ ਲਏ ਗਏ ਹਨ।ਇਸ ਤੋਂ ਬਿਨ੍ਹਾਂ ਸਾਰੇ ਸਬੰਧਤ ਵਿਭਾਗ ਕੌਮਾਂਤਰੀ ਸਰਹੱਦ ਨਾਲ ਲੱਗਦੇ ਪਿੰਡਾਂ ਵਿਚ ਆਪੋ ਆਪਣੇ ਵਿਭਾਗ ਨਾਲ ਸਬੰਧਤ ਕੰਮਾਂ ਤੇ ਲੱਗੇ ਹੋਏ ਹਨ। ਇਹ ਜਾਣਕਾਰੀ ਜਿ਼ਲ੍ਹੇ....