ਮਾਲਵਾ

ਵਿਦਿਅੱਕ ਸੈਸ਼ਨ ਸ਼ੁਰੂ ਹੋਣ ਤੋਂ ਪਹਿਲਾਂ ਹੀ ਪੰਜਾਬ ਦੇ ਸਾਰੇ ਸਰਕਾਰੀ ਸਕੂਲਾਂ ਵਿਚ ਕਿਤਾਬਾਂ ਪਹੁੰਚਾ ਦਿੱਤੀਆਂ ਗਈਆਂ ਹਨ : ਹਰਜੋਤ ਸਿੰਘ ਬੈਂਸ
ਫਿਰੋਜ਼ਪੁਰ, 5 ਅਪ੍ਰੈਲ : ਵਿਦਿਅੱਕ ਸੈਸ਼ਨ ਸ਼ੁਰੂ ਹੋਣ ਤੋਂ ਪਹਿਲਾਂ ਹੀ ਪੰਜਾਬ ਦੇ ਸਾਰੇ ਸਰਕਾਰੀ ਸਕੂਲਾਂ ਵਿਚ ਕਿਤਾਬਾਂ ਪਹੁੰਚਾ ਦਿੱਤੀਆਂ ਗਈਆਂ ਹਨ ਤਾਂ ਜੋ ਵਿਦਿਆਰਥੀਆਂ ਦੀ ਪੜਾਈ ਵਿਚ ਕਿਸੇ ਤਰ੍ਹਾ ਦੀ ਕੋਈ ਦਿੱਕਤ ਨਾ ਆਵੇ। ਇਹ ਪ੍ਰਗਟਾਵਾ ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਸਰਕਾਰੀ ਸਕੂਲਾਂ ਵਿਚ ਮਿਲ ਰਹੀਆਂ ਸਿੱਖਿਆ ਸਹੂਲਤਾਂ ਦਾ ਹਾਲ ਜਾਣਨ ਲਈ ਅੱਜ ਜ਼ਿਲ੍ਹਾ ਫਿਰੋਜ਼ਪੁਰ ਦੇ ਸਰਹੱਦੀ ਇਲਾਕਿਆਂ ਸਮੇਤ ਹੋਰ ਕਈ ਸਰਕਾਰੀ ਦੌਰਾ ਕਰਨ ਮੌਕੇ ਕੀਤਾ। ਇਸ ਦੌਰਾਨ ਸਿੱਖਿਆ ਮੰਤਰੀ ਹਰਜੋਤ....
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਵੱਲੋਂ ‘ਸੀ.ਐਮ. ਦੀ ਯੋਗਸ਼ਾਲਾ’ ਦਾ ਆਗਾਜ਼
ਮੁਫ਼ਤ ਯੋਗ ਸਿਖਲਾਈ ਲਈ ਲੋਕ ਟੋਲ ਫਰੀ ਨੰਬਰ 76694-00500 ਜਾਂ https://cmdiyogshala.punjab.gov.in ਉਤੇ ਲਾਗਇਨ ਕਰ ਸਕਦੇ ਹਨ ‘ਸੀ.ਐਮ. ਦੀ ਯੋਗਸ਼ਾਲਾ’ ਸਿਹਤਮੰਦ, ਗਤੀਸ਼ੀਲ ਤੇ ਖ਼ੁਸ਼ਹਾਲ ਪੰਜਾਬ ਬਣਾਉਣ ਲਈ ਮੀਲ ਦਾ ਪੱਥਰ ਸਾਬਤ ਹੋਵੇਗੀ: ਭਗਵੰਤ ਮਾਨ ਇਹ ਲੋਕ-ਪੱਖੀ ਪ੍ਰਾਜੈਕਟ ਪੰਜਾਬੀਆਂ ਲਈ ਬੇਹੱਦ ਲਾਹੇਵੰਦ ਸਾਬਤ ਹੋਵੇਗਾ ਨੌਜਵਾਨਾਂ ਨੂੰ ਯੂ.ਪੀ.ਐਸ.ਸੀ. ਦੀ ਸਿਖਲਾਈ ਦੇਣ ਲਈ 10 ਅਤਿ-ਆਧੁਨਿਕ ਸੈਂਟਰ ਖੋਲ੍ਹਣ ਦਾ ਐਲਾਨ ਸੂਬੇ ਦੇ ਵਿਕਾਸ ਤੇ ਲੋਕਾਂ ਦੀ ਭਲਾਈ ਲਈ ਪੰਜਾਬ ਸਰਕਾਰ ਪੂਰੀ ਤਰ੍ਹਾਂ....
ਕੋਵਿਡ ਵਾਇਰਸ ਦੇ ਫੈਲਾਅ ਨਾਲ ਨਜਿੱਠਣ ਲਈ ਸੂਬੇ ਕੋਲ ਡਾਕਟਰਾਂ, ਮੈਡੀਕਲ ਸਟਾਫ ਦੀ ਕੋਈ ਕਮੀ ਨਹੀਂ ਹੈ : ਡਾ. ਬਲਬੀਰ ਸਿੰਘ  
ਸਿਹਤ ਮੰਤਰੀ ਨੇ ਲੋਕਾਂ ਨੂੰ ਮਾਸਕ ਪਹਿਨਣ, ਸਮਾਜਿਕ ਦੂਰੀ ਬਣਾਈ ਰੱਖਣ ਦੀ ਕੀਤੀ ਅਪੀਲ ਪਟਿਆਲਾ, 5 ਅਪ੍ਰੈਲ : ਪੰਜਾਬ ਵਿੱਚ ਪਿਛਲੇ ਕੁਝ ਦਿਨਾਂ ਤੋਂ ਕੋਵਿਡ ਦੇ ਮਾਮਲਿਆਂ ਵਿੱਚ ਮਾਮੂਲੀ ਵਾਧਾ ਦੇਖਣ ਨੂੰ ਮਿਲਣ ਦੇ ਨਾਲ, ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ ਬਲਬੀਰ ਸਿੰਘ ਨੇ ਬੁੱਧਵਾਰ ਨੂੰ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਕੋਵਿਡ ਨਾਲ ਸਬੰਧਤ ਕਿਸੇ ਵੀ ਤਰਾਂ ਦੀ ਸਥਿਤੀ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਨਜਿੱਠਣ ਲਈ ਪੂਰੀ ਤਰਾਂ ਤਿਆਰ ਹੈ। ਸਿਹਤ ਮੰਤਰੀ....
ਹੁਣ ਸਰਕਾਰੀ ਸਕੀਮਾਂ ਤੱਕ ਹੋਵੇਗੀ ਹਰ ਵਿਅਕਤੀ ਦੀ ‘ਪਹੁੰਚ’ : ਮੀਤ ਹੇਅਰ
ਜ਼ਿਲ੍ਹਾ ਪ੍ਰਸ਼ਾਸਨ ਬਰਨਾਲਾ ਵੱਲੋਂ ਪੰਜਾਬ ਦੇ 40 ਤੋਂ ਵੱਧ ਵਿਭਾਗਾਂ ਦੀਆਂ ਸਕੀਮਾਂ ਦੀ ਪੁਸਤਕ ਲੋਕ ਅਰਪਣ ਪੰਜਾਬ ਦੇ ਭਰ ਦੇ ਲੋਕਾਂ ਦੀ ਭਲਾਈ ਲਈ ਬਰਨਾਲਾ ਨੇ ਕੀਤੀ ਪਹਿਲਕਦਮੀ: ਮੀਤ ਹੇਅਰ ਪਹਿਲੇ ਪੜਾਅ ਦਾ ਆਗਾਜ਼, ਹੁਣ ਪਿੰਡ-ਪਿੰਡ ਮੁਫ਼ਤ ਵੰਡੀ ਜਾਵੇਗੀ ਕਿਤਾਬ: ਪੂਨਮਦੀਪ ਕੌਰ ਬਰਨਾਲਾ, 5 ਅਪਰੈਲ : ਜ਼ਿਲ੍ਹਾ ਪ੍ਰਸ਼ਾਸਨ ਬਰਨਾਲਾ ਵੱਲੋਂ ਪੰਜਾਬ ਭਰ ’ਚੋਂ ਨਿਵੇਕਲੀ ਪਹਿਲਕਦਮੀ ਕਰਦੇ ਹੋਏ ਪ੍ਰਾਜੈਕਟ ‘ਪਹੁੰਚ’ ਦਾ ਆਗਾਜ਼ ਕੀਤਾ ਗਿਆ ਹੈ, ਜਿਸ ਵਿੱਚ ਦਰਜ ਸਰਕਾਰੀ ਸਕੀਮਾਂ ਦੀ ਵਿਸਥਾਰਤ ਜਾਣਕਾਰੀ ਬਰਨਾਲਾ....
ਇੰਸਟਾਗ੍ਰਾਮ 'ਤੇ ਅੱਧ-ਨਗਨ ਹੋ ਕੇ ਕਾਰੋਬਾਰੀਆਂ ਨੂੰ ਫਸਾਉਣ ਵਾਲੀ ਬਲੈਕਮੇਲਰ ਹਸੀਨਾ ਦਾ ਹੋਇਆ ਪਰਦਾਫਾਸ਼
ਲੁਧਿਆਣਾ, 04 ਅਪ੍ਰੈਲ : ਸਥਾਨਕ ਸ਼ਹਿਰ ਵਿੱਚ ਕਾਰੋਬਾਰੀਆਂ ਨੂੰ ਫਸਾਉਣ ਵਾਲੀ ਬਲੈਕਮੇਲਰ ਹਸੀਨਾ ਦਾ ਪਰਦਾਫਾਸ਼ ਹੋਇਆ ਹੈ। ਉਹ ਅੱਧ-ਨਗਨ ਹੋ ਕੇ ਇੰਸਟਾਗ੍ਰਾਮ 'ਤੇ ਰੀਲ ਪਾ ਕੇ ਕਾਰੋਬਾਰੀਆਂ ਨੂੰ ਫਸਾਉਂਦੀ ਸੀ। ਫਿਰ ਉਹ ਉਨ੍ਹਾਂ ਨਾਲ ਗੱਲ ਕਰਦੀ ਅਤੇ ਉਸ ਦੀ ਨਗਨ ਫੋਟੋ ਭੇਜਦੀ। 'ਹਨੀਟ੍ਰੈਪ' 'ਚ ਫਸਣ ਤੋਂ ਬਾਅਦ ਬਦਨਾਮੀ ਦੇ ਡਰੋਂ ਬਲੈਕਮੇਲ ਕਰਨਾ ਸ਼ੁਰੂ ਕਰ ਦਿੱਤਾ। ਜੇਕਰ ਕੋਈ ਪੈਸੇ ਨਾ ਦਿੰਦਾ ਤਾਂ ਉਸ ਨੂੰ ਗੈਂਗਸਟਰਾਂ ਵੱਲੋਂ ਧਮਕੀਆਂ ਮਿਲਦੀਆਂ ਸਨ। ਲੁਧਿਆਣਾ ਪੁਲਿਸ ਨੇ ਜਸਨੀਤ ਕੌਰ ਉਰਫ ਰਾਜਵੀਰ....
ਸਾਬਕਾ ਮੁੱਖ ਮੰਤਰੀ ਚੰਨੀ ਦੇ ਰਿਸ਼ਤੇਦਾਰਾਂ ਤੇ ਕੁੱਝ ਲੋਕਾਂ ਵੱਲੋਂ ਹਮਲਾ, ਔਰਤ ਸਮੇਤ ਦੋ ਜਖ਼ਮੀ
ਡੇਰਾਬੱਸੀ, 04 ਅਪ੍ਰੈਲ : ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਰਿਸ਼ਤੇਦਾਰਾਂ ਤੇ ਕੁੱਝ ਲੋਕਾਂ ਵੱਲੋਂ ਹਮਲਾ ਕਰਕੇ ਜਖ਼ਮੀ ਕਰ ਦਿੱਤੇ ਜਾਣ ਦੀ ਖ਼ਬਰ ਹੈ।ਮਿਲੀ ਜਾਣਕਾਰੀ ਅਨੁਸਾਰ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦਾ ਪੇਕੇ ਪਰਿਵਾਰ ਜੋ ਪਿੰਡ ਅਮਲਾਲਾ ਵਿਖੇ ਰਹਿੰਦਾ ਹੈ, ਤੇ ਪਿੰਡ ਦੇ ਹੀ ਕੁੱਝ ਵਿਅਕਤੀਆਂ ਵੱਲੋਂ ਉਨ੍ਹਾਂ ਦੇ ਘਰ ਅੰਦਰ ਵੜ੍ਹ ਕੇ ਇੱਟਾਂ-ਪੱਥਰਾਂ ਨਾਲ ਹਮਲਾ ਕਰ ਦਿੱਤਾ, ਜਿਸ ਕਾਰਨ ਇੱਕ 70 ਸਾਲਾ ਔਰਤ ਸਮੇਤ ਦੋ ਲੋਕਾਂ ਦੇ ਜਖ਼ਮੀ ਹੋ ਗਏ। ਜਿੰਨ੍ਹਾਂ ਨੂੰ ਇਲਾਜ ਲਈ....
ਕੇਂਦਰ ਸਰਕਾਰ ਉਨ੍ਹਾਂ ਦੀ ਆਵਾਜ਼ ਦਬਾ ਕੇ ਲੋਕਤੰਤਰ ਦੇ ਚੌਥੇ ਥੰਮ ਦੀ ਆਜ਼ਾਦੀ ਨੂੰ ਖਤਰੇ ਵਿੱਚ ਪਾ ਰਹੀ ਹੈ :  ਰਾਜਾ ਵੜਿੰਗ
ਪਟਿਆਲਾ, 04 ਅਪ੍ਰੈਲ : ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਨੇ ਪੰਜਾਬ ਵਿੱਚ ਸੰਵਿਧਾਨ ਬਚਾਓ ਮੁਹਿੰਮ ਨੂੰ ਹੋਰ ਤੇਜ਼ ਕਰ ਦਿੱਤਾ ਹੈ, ਇਸ ਮੁਹਿੰਮ ਦੀ ਸ਼ੁਰੂਆਤ 26 ਮਾਰਚ ਨੂੰ ਚੰਡੀਗੜ੍ਹ ਦੇ ਪੰਜਾਬ ਕਾਂਗਰਸ ਭਵਨ ਤੋਂ ਸੱਤਿਆਗ੍ਰਹਿ ਕਰ ਕੇ ਕੀਤੀ ਗਈ ਸੀ। ਜਿਸ ਤੋਂ ਬਾਅਦ ਸੂਬੇ ਭਰ ਵਿੱਚ ਵੱਖ-ਵੱਖ ਪਾਰਟੀ ਮੀਟਿੰਗਾਂ, ਪ੍ਰੈਸ ਕਾਨਫਰੰਸਾਂ ਅਤੇ ਪੈਦਲ ਯਾਤਰਾਵਾਂ ਕੀਤੀਆਂ ਗਈਆਂ। ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ 'ਸੰਵਿਧਾਨ ਬਚਾਓ ਮੁਹਿੰਮ' ਦਾ ਵੇਰਵਾ ਦਿੰਦੇ ਹੋਏ....
ਪੀਏਯੂ ਦੇ ਵਾਈਸ ਚਾਂਸਲਰ ਨੇ ਕਨਕ ਦੀ ਸਰਫੇਸ ਸੀਡਿੰਗ ਤਕਨਾਲੋਜੀ ਦੀ ਜਾਂਚ ਲਈ ਕਈ ਜ਼ਿਲ੍ਹਿਆਂ ਦਾ ਦੌਰਾ ਕੀਤਾ 
ਲੁਧਿਆਣਾ 4 ਅਪ੍ਰੈਲ : ਪਰਾਲੀ ਸਾੜਨ ਨੂੰ ਰੋਕਣ ਲਈ ਪੀਏਯੂ ਵਲੋਂ ਕੀਤੇ ਜਾ ਰਹੇ ਯਤਨਾਂ ਦੇ ਸਿਲਸਿਲੇ ਵਿਚ ਵਿਕਸਤ ਅਤੇ ਸਿਫ਼ਾਰਸ਼ ਕੀਤੀ ਗਈ ਕਣਕ ਦੀ ਨਵੀਂ ਸਰਫੇਸ ਸੀਡਿੰਗ ਤਕਨਾਲੋਜੀ ਰਾਜ ਦੇ ਕਿਸਾਨਾਂ ਲਈ ਇੱਕ ਵਰਦਾਨ ਬਣ ਗਈ ਹੈ। ਪੰਜਾਬ ਦੇ ਛੇ ਜ਼ਿਲ੍ਹਿਆਂ ਮੋਗਾ, ਫਿਰੋਜ਼ਪੁਰ, ਤਰਨਤਾਰਨ, ਅੰਮ੍ਰਿਤਸਰ, ਕਪੂਰਥਲਾ ਅਤੇ ਜਲੰਧਰ ਦਾ ਦੌਰਾ ਕਰਦਿਆਂ ਪੀ ਏ ਯੂ ਦੇ ਵਾਈਸ ਚਾਂਸਲਰ ਡਾ. ਸਤਬੀਰ ਸਿੰਘ ਗੋਸਲ ਨੇ ਖੇਤੀਬਾੜੀ ਵਿਗਿਆਨੀਆਂ ਦੀ ਟੀਮ ਦੇ ਨਾਲ, ਦੇਖਿਆ ਕਿ ਕਣਕ ਦੀ ਫਸਲ ਬਿਨਾਂ ਢਹੇ ਖੜ੍ਹੀ ਹੈ ਅਤੇ....
ਪੀ ਏ ਯੂ ਦੇ ਵਾਈਸ ਚਾਂਸਲਰ ਨੇ ਯੂਨੀਵਰਸਿਟੀ ਦੇ ਪੇਂਡੂ ਜੀਵਨ ਅਜਾਇਬ ਘਰ ਦੇ ਮੁੜ ਨਿਰਮਾਣ ਦਾ ਜਾਇਜ਼ਾ ਲਿਆ
ਲੁਧਿਆਣਾ 4 ਅਪ੍ਰੈਲ : ਪੀਏਯੂ ਦੇ ਵਾਈਸ ਚਾਂਸਲਰ ਡਾ. ਸਤਿਬੀਰ ਸਿੰਘ ਗੋਸਲ ਨੇ ਪੰਜਾਬ ਦੇ ਪੇਂਡੂ ਜੀਵਨ ਦੇ ਅਜਾਇਬ ਘਰ ਦਾ ਦੌਰਾ ਕੀਤਾ ਅਤੇ ਰਾਜ ਦੇ ਪੇਂਡੂ ਜੀਵਨ ਦੀ ਇਤਿਹਾਸਕ ਸਮਾਰਕ ਦੀ ਪੁਨਰ ਸੁਰਜੀਤੀ ਅਤੇ ਮੁਰੰਮਤ ਲਈ ਸੰਚਾਰ ਕੇਂਦਰ ਵਲੋਂ ਕੀਤੇ ਜਾ ਰਹੇ ਯਤਨਾਂ ਦੀ ਸ਼ਲਾਘਾ ਕੀਤੀ। ਡਾ. ਗੋਸਲ ਨੇ ਇਸ ਅਜਾਇਬ ਘਰ ਦਾ ਜਾਇਜ਼ਾ ਲੈਣ ਤੋਂ ਬਾਅਦ ਕਿਹਾ ਕਿ ਅਜਾਇਬ ਘਰ ਦੇਸ਼ ਵਿੱਚ ਆਪਣੀ ਕਿਸਮ ਦਾ ਵਚਿੱਤਰ ਸੰਗ੍ਰਹਿ ਹੈ ਅਤੇ ਪੁਰਾਤਨ ਪੰਜਾਬ ਦੇ ਅਮੀਰ ਸੱਭਿਆਚਾਰ ਅਤੇ ਵਿਰਸੇ ਦੀ ਗਵਾਹੀ ਭਰਦਾ ਇੱਕ....
  'ਆਪ' ਸਰਕਾਰ ਵੱਲੋਂ ਦਿੱਤਾ ਜਾ ਰਿਹਾ ਫਸਲ ਦੇ ਨੁਕਸਾਨ ਦਾ ਮੁਆਵਜ਼ਾ ਨਾਕਾਫੀ: ਵਿਧਾਇਕ ਚੌਧਰੀ
ਫਿਲੌਰ, 4 ਅਪ੍ਰੈਲ : ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਕਿਸਾਨਾਂ ਨੂੰ ਦਿੱਤਾ ਜਾ ਰਿਹਾ ਉਹਨਾਂ ਦੀ ਫਸਲ ਦੇ ਨੁਕਸਾਨ ਦਾ ਮੁਆਵਜ਼ਾ ਨਾਕਾਫੀ ਹੈ, ਇੰਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਵਿਧਾਇਕ ਵਿਕਰਮਜੀਤ ਸਿੰਘ ਚੌਧਰੀ ਨੇ ਨੇ ਕੀਤਾ। ਚੌਧਰੀ ਨੇ ਕਿਹਾ ਕਿ ਅਤੇ ਸਰਕਾਰ ਆਪਣਾ ਵਾਅਦਾ ਪੂਰਾ ਕਰਨ ਵਿੱਚ ਅਸਫਲ ਰਹੀ ਹੈ।ਉਨ੍ਹਾਂ ਨੇ ਫਿਲੌਰ ਵਿਧਾਨ ਸਭਾ ਹਲਕੇ ਦੇ ਅੱਟੀ, ਫਲਪੋਤਾ ਤੇ ਧੁਲੇਤਾ ਪਿੰਡਾਂ ਦਾ ਦੌਰਾ ਕੀਤਾ ਤੇ ਕਿਸਾਨਾਂ ਨਾਲ ਮੁਲਾਕਾਤ ਕਰਕੇ ਉਨ੍ਹਾਂ ਦੀਆਂ ਮੁਸ਼ਕਿਲਾਂ ਸੁਣੀਆਂ। ਉਨ੍ਹਾਂ ਨੇ ਕਿਹਾ ਕਿ....
ਵਿਧਾਇਕ ਸੇਖੋਂ ਨੇ ਕਣਕ ਖਰੀਦ ਪ੍ਰਬੰਧਾਂ ਦਾ ਜਾਇਜਾ ਲਿਆ
ਫਰੀਦਕੋਟ, 4 ਅਪ੍ਰੈਲ : ਕਣਕ ਦੀ ਖਰੀਦ ਸਬੰਧੀ ਵਿਧਾਇਕ ਗੁਰਦਿੱਤ ਸਿੰਘ ਸੇਖੋਂ ਨੇ ਅਧਿਕਾਰੀਆਂ ਨਾਲ ਮੀਟਿੰਗ ਕਰਕੇ ਪ੍ਰਬੰਧਾਂ ਦਾ ਜਾਇਜਾ ਲਿਆ ਗਿਆ। ਉਨ੍ਹਾਂ ਨੇ ਸਬੰਧਤ ਅਧਿਕਾਰੀਆਂ ਨੂੰ ਆਦੇਸ਼ ਦਿੱਤੇ ਕਿ ਕਿਸਾਨਾਂ ਨੂੰ ਮੰਡੀਆਂ ਵਿੱਚ ਕਿਸੇ ਵੀ ਤਰਾਂ ਦੀਆਂ ਮੁਸ਼ਕਲਾਂ ਦਾ ਸਾਹਮਣਾ ਨਾ ਕਰਨਾ ਪਵੇ। ਕਿਸਾਨਾਂ ਦੀ ਫਸਲ ਦੀ ਅਦਾਇਗੀ 48 ਘੰਟੇ ਵਿੱਚ ਅਤੇ ਲਿਫਟਿੰਗ 72 ਘੰਟੇ ਦੌਰਾਨ ਕਰਨ ਦੇ ਆਦੇਸ਼ ਦਿੱਤੇ। ਉਨ੍ਹਾਂ ਨੇ ਕਿਹਾ ਕਿ ਮੰਡੀਆਂ ਦੇ ਵਿਚ ਸਾਫ ਸਫਾਈ, ਬਰਸਾਤ ਹੋਣ ਤੇ ਤਰਪਾਲਾਂ, ਲਾਈਟਾਂ ਦਾ....
ਵਿਧਾਇਕ ਗੋਲਡੀਅਤੇ ਡਿਪਟੀ ਕਮਿਸ਼ਨਰ ਡਾ: ਦੁੱਗਲ ਵੱਲੋਂ ਬੇਮੌਸਮੀ ਬਰਸਾਤਾਂ ਤੋਂ ਪ੍ਰਭਾਵਿਤ ਪਿੰਡਾਂ ਦਾ ਦੌਰਾ
ਫਾਜਿ਼ਲਕਾ, 4 ਅਪ੍ਰੈਲ : ਪਿੱਛਲੇ ਦਿਨੀਂ ਹੋਈ ਬੇਮੌਸਮੀ ਬਰਸਾਤ ਅਤੇ ਕੁਝ ਇਲਾਕਿਆਂ ਵਿਚ ਹੋਈ ਗੜ੍ਹੇਮਾਰੀ ਨਾਲ ਪ੍ਰਭਾਵਿਤ ਬੱਲੂਆਣਾ ਹਲਕੇ ਦੇ ਪਿੰਡਾਂ ਦਾ ਅੱਜ ਹਲਕਾ ਵਿਧਾਇਕ ਅਮਨਦੀਪ ਸਿੰਘ ਗੋਲਡੀ ਮੁਸਾਫਿਰ ਅਤੇ ਡਿਪਟੀ ਕਮਿਸ਼ਨਰ ਡਾ: ਸੇਨੂ ਦੁੱਗਲ ਨੇ ਦੌਰਾ ਕੀਤਾ।ਇਸ ਮੌਕੇ ਵਿਧਾਇਕ ਸ੍ਰੀ ਅਮਨਦੀਪ ਸਿੰਘ ਗੋਲਡੀ ਮੁਸਾਫਿਰ ਅਤੇ ਡਿਪਟੀ ਕਮਿਸ਼ਨਰ ਡਾ: ਸੇਨੂੰ ਦੁੱਗਲ ਨੇ ਖੇਤਾਂ ਵਿਚ ਜਾ ਕੇ ਕਿਸਾਨਾਂ ਦੀਆਂ ਮੀਂਹ ਨਾਲ ਪ੍ਰਭਾਵਿਤ ਹੋਈਆਂ ਫਸਲਾਂ ਵੇਖੀਆਂ ਅਤੇ ਮੌਕੇ ਪਰ ਹੀ ਮਾਲ ਵਿਭਾਗ ਦੇ ਅਧਿਕਾਰੀਆਂ....
ਬਿਹਤਰ ਸਿਹਤ ਅਤੇ ਮਿਆਰੀ ਸਿੱਖਿਆ `ਆਪ` ਸਰਕਾਰ ਦੀ ਪ੍ਰਮੁੱਖ ਤਰਜੀਹ : ਵਿਧਾਇਕ ਪੱਪੀ
ਲੁਧਿਆਣਾ, 4 ਅਪ੍ਰੈਲ : ਲੁਧਿਆਣਾ ਕੇਂਦਰੀ ਦੇ ਵਿਧਾਇਕ ਸ੍ਰੀ ਅਸ਼ੋਕ ਪਰਾਸ਼ਰ ਪੱਪੀ ਨੇ ਮੰਗਲਵਾਰ ਨੂੰ ਕਿਹਾ ਕਿ ਹਲਕੇ ਦੇ ਲੋਕਾਂ ਲਈ ਆਉਣ ਵਾਲੇ ਦਿਨਾਂ ਵਿੱਚ ਤਿੰਨ ਹੋਰ ਆਮ ਆਦਮੀ ਕਲੀਨਿਕ (ਏ.ਏ.ਸੀ) ਖੋਲ੍ਹੇ ਜਾਣਗੇ।ਵਾਰਡ ਨੰ: 59, ਕਿਲ੍ਹਾ ਮੁਹੱਲਾ ਵਿੱਚ ਕਲੀਨਿਕ ਦੀ ਉਸਾਰੀ ਅਧੀਨ ਇਮਾਰਤ ਦਾ ਜਾਇਜ਼ਾ ਲੈਂਦਿਆਂ ‘ਆਪ’ ਵਿਧਾਇਕ ਨੇ ਲੁਧਿਆਣਾ ਦੇ ਨਾਗਰਿਕਾਂ ਨੂੰ ਬਿਹਤਰ ਸਿਹਤ ਸੇਵਾਵਾਂ ਅਤੇ ਮਿਆਰੀ ਸਿੱਖਿਆ ਪ੍ਰਦਾਨ ਕਰਨਾ ਸਰਕਾਰ ਦੀ ਪ੍ਰਮੁੱਖ ਤਰਜੀਹ ਕਰਾਰ ਦਿੱਤਾ ਅਤੇ ਕਿਹਾ ਕਿ ਨਵੇਂ ਕਲੀਨਿਕ....
ਜੈ ਇੰਦਰ ਕੌਰ ਨੇ ਪਟਿਆਲਾ ਜ਼ਿਲ੍ਹੇ ਦੇ ਬਰਸਾਤਾਂ ਕਾਰਨ ਨੁਕਸਾਨੀਆਂ ਫ਼ਸਲਾਂ ਵਾਲੇ ਪਿੰਡਾਂ ਦਾ ਕੀਤਾ ਦੌਰਾ
ਪਟਿਆਲਾ, 4 ਅਪ੍ਰੈਲ : ਭਾਰਤੀ ਜਨਤਾ ਪਾਰਟੀ ਪੰਜਾਬ ਦੀ ਮੀਤ ਪ੍ਰਧਾਨ ਅਤੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਬੇਟੀ ਜੈ ਇੰਦਰ ਕੌਰ ਨੇ ਅੱਜ ਪਟਿਆਲਾ ਜ਼ਿਲ੍ਹੇ ਦੇ ਪਿੰਡਾਂ ਦਾ ਦੌਰਾ ਕਰਕੇ ਬੇਮੌਸਮੀ ਬਾਰਿਸ਼ ਕਾਰਨ ਫਸਲਾਂ ਦੇ ਹੋਏ ਨੁਕਸਾਨ ਦਾ ਜਾਇਜ਼ਾ ਲਿਆ। ਜੈ ਇੰਦਰ ਕੌਰ ਨੇ ਪਾਰਟੀ ਵਰਕਰਾਂ ਨਾਲ ਪਟਿਆਲਾ ਜ਼ਿਲ੍ਹੇ ਦੇ ਸਨੌਰ ਅਤੇ ਸਮਾਣਾ ਹਲਕੇ ਦੇ ਪਿੰਡ ਬਹਿਲ, ਬਿੰਜਲ, ਡੱਡਣ ਗੁੱਜਰਾ, ਬੀਬੀਪੁਰ ਦੇ ਪ੍ਰਭਾਵਿਤ ਖੇਤਾਂ ਦਾ ਦੌਰਾ ਕੀਤਾ। ਖੇਤਾਂ ਦਾ ਦੌਰਾ ਕਰਨ ਉਪਰੰਤ ਪੱਤਰਕਾਰਾਂ ਨਾਲ....
ਸੜਕ ਹਾਦਸੇ ਵਿੱਚ ਇੱਕ ਨੌਜਵਾਨ ਦੀ ਮੌਤ, ਦੋ ਗੰਭੀਰ ਜਖ਼ਮੀ
ਅਹਿਮਦਗੜ੍ਹ, 04 ਅਪ੍ਰੈਲ : ਨੇੜਲੇ ਪਿੰਡ ਛਪਾਰ ਦੇ ਇੱਕ ਨੌਜਵਾਨ ਦੀ ਇੱਕ ਸੜਕ ਹਾਦਸੇ ਵਿੱਚ ਮੌਤ ਅਤੇ ਦੋ ਦੇ ਜਖ਼ਮੀ ਹੋਣ ਦੀ ਖ਼ਬਰ ਹੈ। ਮਿਲੀ ਜਾਣਕਾਰੀ ਅਨੁਸਾਰ ਸੀਨੀਅਰ ਸੈਕੰਡਰੀ ਸਕੂਲ ਛਪਾਰ ਦੇ ਬਾਰਵੀਂ ਜਮਾਤ ਦਾ ਨੌਜਵਾਨ ਆਪਣੇ ਦੋ ਸਾਥੀਆਂ ਨਾਲ ਗੁਰਦੁਆਰਾ ਰਾੜਾ ਸਾਹਿਬ ਵਿਖੇ ਮੱਥਾ ਟੇਕਣ ਲਈ ਜਾ ਰਿਹਾ ਸੀ ਕਿ ਉਸਦਾ ਮੋਟਰਸਾਈਕਲ ਇੱਕ ਦਰੱਖਤ ਨਾਲ ਟਕਰਾ ਗਿਆ ਜਿਸ ਕਾਰਨ ਉਸਦੀ ਮੌਤ ਹੋ ਗਈ ਜਦੋਂ ਕਿ ਉਸਦੇ ਦੋਵੇਂ ਸਾਥੀ ਗੰਭੀਰ ਰੂਪ ਜਖ਼ਮੀ ਹੋ ਗਏ। ਮ੍ਰਿਤਕ ਦੀ ਪਹਿਚਾਣ ਗੁਰਪ੍ਰੀਤ ਸਿੰਘ ਵਜੋਂ ਹੋਈ ਹੈ....