ਸਿਹਤ ਵਿਭਾਗ ਨੇ ਕੈਂਸਰ ਜਾਗਰੂਕਤਾ ਪੋਸਟਰ ਕੀਤਾ ਜਾਰੀ ਸ੍ਰੀ ਫਤਿਹਗੜ੍ਹ ਸਾਹਿਬ, 4 ਫਰਵਰੀ (ਹਰਪ੍ਰੀਤ ਸਿੰਘ ਗੁੱਜਰਵਾਲ ) : ਅੱਜ ਦੇ ਵਿਗਿਆਨਿਕ ਯੁੱਗ ਵਿੱਚ ਕੈਂਸਰ ਨਾ ਮੁਰਾਦ ਜਾਂ ਲਾ-ਇਲਾਜ ਬਿਮਾਰੀ ਨਹੀਂ ਹੈ ਇਸ ਦਾ ਇਲਾਜ ਸੰਭਵ ਹੈ , ਬਸਰਤੇ ਕਿ ਮਰੀਜ਼ ਨੂੰ ਇਸਦਾ ਸਹੀ ਸਮੇਂ ਤੇ ਪਤਾ ਲੱਗ ਜਾਵੇ ਅਤੇ ਇਸਦਾ ਸਹੀ ਇਲਾਜ ਮਿਲ ਜਾਵੇ , ਇਹਨਾ ਵਿਚਾਰਾਂ ਦਾ ਪ੍ਰਗਟਾਵਾ ਸਿਵਲ ਸਰਜਨ ਸ੍ਰੀ ਫਤਿਹਗੜ੍ਹ ਸਾਹਿਬ ਡਾ ਦਵਿੰਦਰਜੀਤ ਕੌਰ ਨੇ ਜਿਲਾ ਹਸਪਤਾਲ ਤੋਂ " ਵਿਸ਼ਵ ਕੈਂਸਰ ਦਿਵਸ" ਦੇ ਮੌਕੇ ਤੇ ਕੈਂਸਰ....
ਮਾਲਵਾ

ਪੰਜ ਮਾਰਚ ਤੋਂ ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ਤੇ ਚੰਡੀਗੜ੍ਹ ਵਿਖੇ ਲਗਾਇਆ ਜਾਵੇਗਾ ਪੱਕਾ ਮੋਰਚਾ - ਮਨਜੀਤ ਧਨੇਰ ਪੰਜਾਬ ਸਰਕਾਰ, ਕੌਮੀ ਖੇਤੀ ਮੰਡੀਕਰਨ ਨੀਤੀ ਦਾ ਖਰੜਾ ਤੁਰੰਤ ਰੱਦ ਕਰੇ - ਹਰਨੇਕ ਮਹਿਮਾ ਸੰਯੁਕਤ ਕਿਸਾਨ ਮੋਰਚੇ ਦੇ ਪ੍ਰੋਗਰਾਮਾਂ ਵਿੱਚ ਵੱਧ ਚੜ ਕੇ ਹੋਵਾਂਗੇ ਸ਼ਾਮਿਲ - ਗੁਰਦੀਪ ਰਾਮਪੁਰਾ ਬਰਨਾਲਾ 04 ਫਰਵਰੀ (ਭੁਪਿੰਦਰ ਸਿੰਘ ਧਨੇਰ) : ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਦੀ ਸੂਬਾਈ ਮੀਟਿੰਗ ਸੂਬਾ ਪ੍ਰਧਾਨ ਮਨਜੀਤ ਸਿੰਘ ਧਨੇਰ ਦੀ ਅਗਵਾਈ ਹੇਠ ਬਰਨਾਲਾ ਦੇ ਤਰਕਸ਼ੀਲ ਭਵਨ ਵਿਖੇ....

ਫ਼ਿਰੋਜ਼ਪੁਰ, 4 ਫਰਵਰੀ 2025 : ਕਾਂਗਰਸ ਦੇ ਜ਼ਿਲ੍ਹਾ ਫ਼ਿਰੋਜ਼ਪੁਰ ਦੇ ਪ੍ਰਧਾਨ ਤੇ ਸਾਬਕਾ ਵਿਧਾਇਕ ਕੁਲਬੀਰ ਸਿੰਘ ਜ਼ੀਰਾ ‘ਤੇ ਦੇਰ ਰਾਤ ਫਾਇਰਿੰਗ ਹੋਣ ਦੀ ਸੂਚਨਾ ਸਾਹਮਣੇ ਆਈ ਹੈ। ਕੁਲਬੀਰ ਸਿੰਘ ਜ਼ੀਰਾ ਆਪਣੀ ਗੱਡੀ ਵਿੱਚ ਜਾ ਰਹੇ ਸਨ, ਇਸ ਦੌਰਾਨ ਫ਼ਿਰੋਜ਼ਪੁਰ ਜ਼ੀਰਾ ਰੋਡ ‘ਤੇ ਹਮਲਾਵਰਾਂ ਵੱਲੋਂ ਗੋਲੀਬਾਰੀ ਕੀਤੀ ਗਈ। ਇਸ ਸਬੰਧੀ ਪੁਲਿਸ ਕੋਲ ਸ਼ਿਕਾਇਤ ਦਰਜ ਕਰਵਾਈ ਗਈ ਹੈ। ਮਾਮਲਾ ਸਾਹਮਣੇ ਆਉਣ ਤੋਂ ਬਾਅਦ ਪੁਲਿਸ ਹਰਕਤ ਵਿੱਚ ਆ ਗਈ ਹੈ। ਇਸ ਘਟਨਾ ਦੀ ਇੱਕ ਸੀਸੀਟੀਵੀ ਵੀਡੀਓ ਵੀ ਸਾਹਮਣੇ ਆਈ ਹੈ....

ਮਾਨਸਾ, 3 ਫਰਵਰੀ 2025 : ਮਾਨਸਾ ਵਿੱਚ ਬਾਈਕ ਸਵਾਰ ਬਦਮਾਸ਼ਾਂ ਦੁਆਰਾ ਦੇਰ ਰਾਤ ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਰੀਬੀ ਦੇ ਘਰ ਦੇ ਬਾਹਰ ਗੋਲੀਆਂ ਚਲਾਉਣ ਦਾ ਮਾਮਲਾ ਸਾਹਮਣੇ ਆਇਆ ਹੈ। ਸ਼ਰਾਰਤੀ ਅਨਸਰਾਂ ਨੇ ਸੰਘਣੀ ਧੁੰਦ ਦੇ ਵਿਚਕਾਰ ਇਸ ਘਟਨਾ ਨੂੰ ਅੰਜਾਮ ਦਿੱਤਾ। ਹਮਲਾਵਰਾਂ ਨੇ ਗੇਟ ‘ਤੇ ਗੋਲੀਆਂ ਚਲਾਈਆਂ ਅਤੇ ਮੌਕੇ ਤੋਂ ਫਰਾਰ ਹੋ ਗਏ। ਇਹ ਸਾਰੀ ਘਟਨਾ CCTV ਵਿੱਚ ਕੈਦ ਹੋ ਗਈ। ਗੋਲੀਬਾਰੀ ਕਰਨ ਵਾਲਿਆਂ ਨੇ ਬਿਸ਼ਨੋਈ ਗਰੁੱਪ ਦੇ ਨਾਂ ‘ਤੇ 30 ਲੱਖ ਦੀ ਫਿਰੌਤੀ ਮੰਗੀ ਗਈ ਹੈ। ਗੋਲੀਬਾਰੀ....

ਵਧੀਕ ਮੁੱਖ ਸਕੱਤਰ ਕਮ ਵਿੱਤ ਕਮਿਸ਼ਨਰ ਮਾਲ ਨੇ ਲੁਧਿਆਣਾ ਪੂਰਬੀ ਤਹਿਸੀਲ ਕੰਪਲੈਕਸ ਦਾ ਕੀਤਾ ਅਚਾਨਕ ਦੌਰਾ ਲੁਧਿਆਣਾ, 3 ਫਰਵਰੀ 2025 : ਪੰਜਾਬ ਦੇ ਵਧੀਕ ਮੁੱਖ ਸਕੱਤਰ ਕਮ ਵਿੱਤ ਕਮਿਸ਼ਨਰ ਮਾਲ (ਐਫ.ਸੀ.ਆਰ.) ਅਨੁਰਾਗ ਵਰਮਾ ਵਲੋ ਟਰਾਂਸਪੋਰਟ ਨਗਰ ਸਥਿਤ ਲੁਧਿਆਣਾ ਪੂਰਬੀ ਤਹਿਸੀਲ ਕੰਪਲੈਕਸ ਦਾ ਅਚਾਨਕ ਦੌਰਾ ਕੀਤਾ, ਤਾਂ ਜੋ ਲੋਕਾਂ ਨੂੰ ਦਿੱਤੀਆਂ ਜਾ ਰਹੀਆਂ ਸੇਵਾਵਾਂ ਦਾ ਨਿਰੀਖਣ ਕੀਤਾ ਜਾ ਸਕੇ। ਉਨ੍ਹਾਂ ਸਬ-ਰਜਿਸਟਰਾਰ ਦਫ਼ਤਰ ਦਾ ਦੌਰਾ ਕੀਤਾ ਅਤੇ ਸੀ.ਸੀ.ਟੀ.ਵੀ. ਕੈਮਰਿਆਂ ਦੇ ਕੰਮਕਾਜ ਤੋਂ ਇਲਾਵਾ....

ਸ੍ਰੀ ਫਤਿਹਗੜ੍ਹ ਸਾਹਿਬ, 3 ਜਨਵਰੀ (ਹਰਪ੍ਰੀਤ ਸਿੰਘ ਗੁੱਜਰਵਾਲ) : ਮੁੰਬਈ ਵਿੱਚ ਆਪਣੇ ਸੁਪਨੇ ਪੂਰੇ ਕਰਨ ਲਈ ਦੋ ਸਰਹਿੰਦ ਦੀ ਰਹਿਣ ਬੱਚੀਆਂ ਘਰੋਂ ਭੱਜ ਗਈਆਂ ਸਨ ਜਿਨਾਂ ਨੂੰ ਲੱਭ ਕੇ ਬਾਲ ਭਲਾਈ ਕਮੇਟੀ ਨੇ ਮਾਪਿਆਂ ਦੀ ਹਵਾਲੇ ਕੀਤਾ ਹੈ ਬਾਲ ਭਲਾਈ ਕਮੇਟੀ ਫਤਿਹਗੜ੍ਹ ਸਾਹਿਬ ਦੇ ਚੇਅਰਮੈਨ ਅਨਿਲ ਗੁਪਤਾ, ਐਡਵੋਕੇਟ ਗਗਨਦੀਪ ਸਿੰਘ ਗੁਰਾਇਆ ਅਤੇ ਵਰਿੰਦਰ ਕੌਰ ਨੇ ਦੱਸਿਆ ਕਿ ਬੀਤੇ ਦਿਨੀ ਸਰਹੰਦ ਸਟੇਸ਼ਨ ਤੋਂ ਦੋ ਬੱਚੀਆਂ ਮੁੰਬਈ ਫਿਲਮ ਮਹਾਂ ਨਗਰੀ ਵਿੱਚ ਕੁਝ ਬਣਨ ਦਾ ਸੁਪਨਾ ਲੈ ਕੇ ਅਤੇ ਘੁੰਮਣ ਫਿਰਨ ਦੇ....

ਲੁਧਿਆਣਾ, 03 ਫਰਵਰੀ 2025 : ਪੰਜਾਬ ਵਿੱਚ ਠੰਢ ਫਿਰ ਤੋਂ ਵਧਣੀ ਸ਼ੁਰੂ ਹੋ ਗਈ ਹੈ, ਉੱਥੇ ਹੀ ਸੜਕ, ਰੇਲ ਅਤੇ ਹਵਾਈ ਸੇਵਾਵਾਂ ਵੀ ਪ੍ਰਭਾਵਿਤ ਹੋ ਰਹੀਆਂ ਹਨ। ਮੌਸਮ ਵਿਭਾਗ ਨੇ ਸੋਮਵਾਰ ਰਾਤ ਨੂੰ ਕੁਝ ਜ਼ਿਲ੍ਹਿਆਂ ਵਿੱਚ ਬੱਦਲਵਾਈ ਅਤੇ ਮੀਂਹ ਪੈਣ ਦੀ ਭਵਿੱਖਬਾਣੀ ਕੀਤੀ ਹੈ। ਇਸ ਦੌਰਾਨ, ਸੋਮਵਾਰ ਨੂੰ ਹਿਮਾਚਲ ਅਤੇ ਕਸ਼ਮੀਰ ਵਿੱਚ ਬਰਫ਼ਬਾਰੀ ਅਤੇ ਮੀਂਹ ਦੀ ਚਿਤਾਵਨੀ ਜਾਰੀ ਕੀਤੀ ਗਈ ਹੈ। ਸਨੀਵਾਰ ਰਾਤ ਤੋਂ ਰਾਜ ਵਿੱਚ ਛਾਈ ਸੰਘਣੀ ਧੁੰਦ ਦਾ ਪ੍ਰਭਾਵ ਐਤਵਾਰ ਸਵੇਰੇ ਵੀ ਜਾਰੀ ਰਿਹਾ। ਬਹੁਤ ਘੱਟ....

ਕੌਮੀ ਇਨਸਾਫ ਮੋਰਚੇ ਦੀ ਮੀਟਿੰਗ ਚ ਬੰਦੀ ਸਿੰਘਾਂ ਦੀ ਰਿਹਾਈ ਲਈ ਬਣਾਈ ਵੱਡੀ ਰਣਨੀਤੀ ਸ੍ਰੀ ਫਤਿਹਗੜ੍ਹ ਸਾਹਿਬ, 03 ਫਰਵਰੀ (ਹਰਪ੍ਰੀਤ ਸਿੰਘ ਗੁੱਜਰਵਾਲ) : ਸ੍ਰੀ ਫਤਿਹਗੜ੍ਹ ਸਾਹਿਬ ਵਿਖੇ ਸੰਯੁਕਤ ਕਿਸਾਨ ਮੋਰਚਾ ਵੱਲੋਂ ਕੌਮੀ ਇਨਸਾਫ ਮੋਰਚੇ ਤੇ ਸਰਪ੍ਰਸਤ ਬਾਪੂ ਗੁਰਚਰਨ ਸਿੰਘ ਦੀ ਅਗਵਾਈ ਵਿੱਚ ਮੀਟਿੰਗ ਹੋਈ । ਮੀਟਿੰਗ ਵਿੱਚ ਵਿਸ਼ੇਸ਼ ਤੌਰ ਤੇ ਕੌਮੀ ਇਨਸਾਫ ਮੋਰਚੇ ਦੇ ਆਗੂ ਡਾ ਦਰਸ਼ਨ ਪਾਲ ਸਿੰਘ, ਸ਼ੇਰੇ ਪੰਜਾਬ ਅਕਾਲੀ ਦਲ ਦੇ ਪ੍ਰਧਾਨ ਤੇ ਮੁੱਖ ਬੁਲਾਰੇ ਗੁਰਦੀਪ ਸਿੰਘ ਬਠਿੰਡਾ ਸਮੇਤ ਵੱਖ-ਵੱਖ....

ਸ੍ਰੀ ਫ਼ਤਹਿਗੜ੍ਹ ਸਾਹਿਬ, 03 ਫ਼ਰਵਰੀ (ਹਰਪ੍ਰੀਤ ਸਿੰਘ ਗੁੱਜਰਵਾਲ) : ਮਾਤਾ ਗੁਜਰੀ ਕਾਲਜ ਦੇ ਫੂਡ ਟੈਕਨਾਲੋਜੀ ਵਿਭਾਗ ਵੱਲੋਂ ਭੋਜਨ ਪ੍ਰਦਰਸ਼ਨੀ ਦਾ ਸਫ਼ਲਤਾਪੂਰਵਕ ਆਯੋਜਨ ਕੀਤਾ ਗਿਆ। ਇਸ ਪ੍ਰੋਗਰਾਮ ਦਾ ਮੁੱਖ ਉਦੇਸ਼ ਵਿਦਿਆਰਥੀਆਂ ਵੱਲੋਂ ਅਨਾਜ ਅਤੇ ਬਾਜਰੇ ਤੋਂ ਬਣੇ ਨਵੀਨਤਾਕਾਰੀ ਭੋਜਨ ਉਤਪਾਦਾਂ ਨੂੰ ਪ੍ਰਦਰਸ਼ਿਤ ਕਰਕੇ ਗਲੂਟਨ ਅਤੇ ਗਲੂਟਨ-ਮੁਕਤ ਖੁਰਾਕ ਦੀਆਂ ਤਰਜੀਹਾਂ ਨੂੰ ਪੂਰਾ ਕਰਦੇ ਹੋਏ ਪੌਸ਼ਟਿਕ ਅਤੇ ਟਿਕਾਊ ਭੋਜਨ ਵਿਕਲਪਾਂ ਨੂੰ ਉਤਸ਼ਾਹਿਤ ਕਰਨਾ ਸੀ। ਕਾਲਜ ਦੇ ਡਾਇਰੈਕਟਰ ਪ੍ਰਿੰਸੀਪਲ ਡਾ....

ਬਰਨਾਲਾ, 3 ਫਰਵਰੀ, 2025 (ਭੁਪਿੰਦਰ ਧਨੇਰ) : ਪਾਵਰਕੌਮ ਪੈਨਸ਼ਨਰਜ਼ ਐਸੋਸੀਏਸ਼ਨ ਦੇ ਦਿਹਾਤੀ ਅਤੇ ਸ਼ਹਿਰੀ ਮੰਡਲ ਦੇ ਸਰਗਰਮ ਆਗੂਆਂ ਦੀ ਮੀਟਿੰਗ ਪੈਨਸ਼ਨਰਜ਼ ਐਸੋਸੀਏਸ਼ਨ ਦੇ ਮੁੱਖ ਦਫਤਰ ਧਨੌਲਾ ਰੋਡ ਬਰਨਾਲਾ ਵਿਖੇ ਸ਼ਿੰਦਰ ਧੌਲਾ ਦੀ ਅਗਵਾਈ ਵਿੱਚ ਹੋਈ ਮੀਟਿੰਗ ਵਿੱਚ ਚੰਡੀਗੜ੍ਹ ਬਿਜਲੀ ਬੋਰਡ ਨੂੰ ਭੰਗ ਕਰਕੇ ਨਿੱਜੀ ਕੰਪਨੀਆਂ ਦੇ ਹਵਾਲੇ ਕਰਨ ਦੀ ਸਖ਼ਤ ਸ਼ਬਦਾਂ ਵਿੱਚ ਨਿਖੇਧੀ ਕੀਤੀ ਗਈ। ਕੇਂਦਰ ਸਰਕਾਰ ਦੇ ਇਸ ਲੋਕ-ਮੁਲਾਜਮ ਵਿਰੋਧੀ ਫੈਸਲੇ ਖਿਲਾਫ ਪੈਨਸ਼ਨਰਜ਼ ਐਸੋਸੀਏਸ਼ਨ ਦੇ ਆਗੂਆਂ ਜ਼ੋਰਦਾਰ....

ਲੁਧਿਆਣਾ 3 ਫਰਵਰੀ, 2025 : ਪੰਜਾਬ ਐਗਰੀਕਲਚਰਲ ਯੂਨੀਵਰਸਿਟੀ ਨੇ ਮਾਰਚ-2025 ਵਿੱਚ ਸਾਉਣੀ ਦੀਆਂ ਫਸਲਾਂ ਲਈ ਲਾਏ ਜਾਣ ਵਾਲੇ ਕਿਸਾਨ ਮੇਲਿਆਂ ਦੀ ਲੜੀ ਦਾ ਪ੍ਰੋਗਰਾਮ ਜਾਰੀ ਕੀਤਾ ਹੈ| ਸਾਂਝੀ ਕੀਤੀ ਵਿਉਂਤਬੰਦੀ ਅਨੁਸਾਰ ਮੇਲਿਆਂ ਦੀ ਸ਼ੁਰੂਆਤ 5 ਮਾਰਚ ਨੂੰ ਨਾਗਕਲਾਂ ਜਹਾਂਗੀਰ, ਅੰਮ੍ਰਿਤਸਰ ਵਿਖੇ ਪਹਿਲੇ ਕਿਸਾਨ ਮੇਲੇ ਨਾਲ ਹੋਵੇਗੀ | ਇਸ ਤੋਂ ਬਾਅਦ 7 ਮਾਰਚ ਨੂੰ ਬੱਲੋਵਾਲ ਸੌਂਖੜੀ, 11 ਮਾਰਚ ਨੂੰ ਫਰੀਦਕੋਟ ਅਤੇ 13 ਮਾਰਚ ਨੂੰ ਗੁਰਦਾਸਪੁਰ, 18 ਮਾਰਚ ਨੂੰ ਬਠਿੰਡਾ ਅਤੇ ਰੌਣੀ (ਪਟਿਆਲਾ) ਵਿਖੇ 25....

ਲੁਧਿਆਣਾ 3 ਫਰਵਰੀ, 2025 : ਪੀ.ਏ.ਯੂ. ਦੇ ਸਕਿੱਲ ਡਿਵੈਲਪਮੈਂਟ ਸੈਂਟਰ ਵੱਲੋਂ ਡਾ. ਮੱਖਣ ਸਿੰਘ ਭੁੱਲਰ, ਨਿਰਦੇਸ਼ਕ ਪਸਾਰ ਸਿੱਖਿਆ ਦੀ ਯੋਗ ਰਹਿਨੁਮਾਈ ਹੇਠ ਪੰਜਾਬ ਦੇ ਕਿਸਾਨ ਅਤੇ ਕਿਸਾਨ ਬੀਬੀਆਂ ਲਈ Tਜੈਵਿਕ ਖੇਤੀU ਸੰਬੰਧੀ ਪੰਜ ਦਿਨਾਂ ਦਾ ਸਿਖਲਾਈ ਕੋਰਸ ਕਰਵਾਇਆ ਗਿਆ| ਇਸ ਬਾਰੇ ਜਾਣਕਾਰੀ ਦਿੰਦੇ ਹੋਏ ਡਾ. ਰੁਪਿੰਦਰ ਕੌਰ, ਐਸੋਸੀਏਟ ਡਾਇਰੈਕਟਰ (ਸਕਿੱਲ ਡਿਵੈਲਪਮੈਂਟ) ਨੇ ਦੱਸਿਆ ਕਿ ਇਸ ਕੋਰਸ ਵਿੱਚ ਲਗਭਗ 33 ਸਿਖਿਆਰਥੀਆਂ ਨੇ ਭਾਗ ਲਿਆ| ਉਹਨਾਂ ਨੇ ਸਿਖਿਆਰਥੀਆਂ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ....

ਕਿਦਵਈ ਨਗਰ ਐਸ.ਓ.ਈ. ਦੀ ਮੁਕੰਮਲ ਮਿਤੀ 31 ਮਾਰਚ, 2025 ਨਿਰਧਾਰਤ ਲੁਧਿਆਣਾ, 3 ਫਰਵਰੀ 2025 : ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਵੱਲੋਂ ਆਗਾਮੀ ਕਿਦਵਈ ਨਗਰ ਅਤੇ ਢੋਲੇਵਾਲ ਵਾਲੇ ਸਕੂਲ ਆਫ਼ ਐਮੀਨੈਂਸ (ਐਸ.ਓ.ਈ.) ਦੇ ਉਸਾਰੀ ਕਾਰਜ਼ਾਂ ਦੀ ਪ੍ਰਗਤੀ ਦਾ ਜਾਇਜ਼ਾ ਲਿਆ ਗਿਆ। ਵੱਖ-ਵੱਖ ਵਿਭਾਗਾਂ ਦੇ ਮੁਖੀਆਂ ਜਿਨ੍ਹਾਂ ਵਿੱਚ ਸਿੱਖਿਆ, ਨਗਰ ਸੁਧਾਰ ਟਰੱਸਟ ਅਤੇ ਲੋਕ ਨਿਰਮਾਣ ਵਿਭਾਗ (ਪੀ.ਡਬਲਯੂ.ਡੀ.) ਸ਼ਾਮਲ ਸਨ, ਦੇ ਨਾਲ ਮੀਟਿੰਗ ਦੌਰਾਨ, ਡਿਪਟੀ ਕਮਿਸ਼ਨਰ ਜ਼ੋਰਵਾਲ ਨੇ ਕਿਹਾ ਕਿ ਕਿਦਵਈ ਨਗਰ ਐਸ.ਓ.ਈ. ਲਈ....

ਸ੍ਰੀ ਫ਼ਤਹਿਗੜ੍ਹ ਸਾਹਿਬ, 03 ਫਰਵਰੀ (ਹਰਪ੍ਰੀਤ ਸਿੰਘ ਗੁੱਜਰਵਾਲ) : ਸੂਬੇ ਅੰਦਰ 15 ਸਾਲ ਤੋਂ ਵੱਧ ਉਮਰ ਦੇ ਗੈਰ ਸਾਖਰ ਵਿਅਕਤੀਆਂ ਨੂੰ ਸਾਖਰ ਬਣਾਉਣ ਲਈ ਚਲਾਏ ਜਾ ਰਹੇ ਉਲਾਸ ਪ੍ਰੋਗਰਾਮ ਤਹਿਤ ਸੈਸ਼ਨ 2023-25 ਦੌਰਾਨ ਸਫ਼ਲ ਰਹਿਣ ਵਾਲੇ ਜ਼ਿਲ੍ਹੇ ਦੇ ਸੈਂਕੜੇ ਪ੍ਰੀਖਿਆਰਥੀਆਂ ਨੂੰ ਸਨਮਾਨਿਤ ਕਰਨ ਲਈ ਡਾਇਟ ਵਿਖੇ ਜ਼ਿਲ੍ਹਾ ਪੱਧਰੀ ਸਮਾਗਮ ਕਰਵਾਇਆ ਗਿਆ। ਇਸ ਮੌਕੇ ਬਤੌਰ ਮੁੱਖ ਮਹਿਮਾਨ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ.ਸੁਰਿੰਦਰ ਸਿੰਘ ਧਾਲੀਵਾਲ ਨੇ ਸਫਲ ਰਹਿਣ ਵਾਲੇ ਪ੍ਰੀਖਿਆਰਥੀਆਂ ਨੂੰ ਸਰਟੀਫਿਕੇਟ....

ਸ੍ਰੀ ਮੁਕਤਸਰ ਸਾਹਿਬ 3 ਫਰਵਰੀ 2025 : ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਇੰਸਪੈਕਟਿੰਗ ਜਸਟਿਸ ਮਿਸ. ਮਨੀਸ਼ਾ ਬੱਤਰਾ ਨੇ 01 ਫਰਵਰੀ 2025 ਤੋਂ 03 ਫਰਵਰੀ 2025 ਤੱਕ ਸੈਸਨ ਡਿਵੀਜਨ ਸ੍ਰੀ ਮੁਕਤਸਰ ਸਾਹਿਬ ਵਿਖੇ ਮਿਤੀ 01.02.2025 ਨੂੰ ਸਬ ਡਿਵੀਜਨ ਮਲੋਟ ਅਤੇ ਗਿੱਦੜਬਾਹਾ ਦੀ ਇੰਸਪੈਕਸ਼ਨ ਕੀਤੀ ਗਈ ਅਤੇ ਵੱਖ ਵੱਖ ਅਦਾਲਤਾਂ ਦਾ ਨਿਰੀਖਣ ਕੀਤਾ ਗਿਆ ਇਸ ਮੌਕੇ ਬਾਰ ਪ੍ਰਧਾਨ ਵੱਲੋਂ ਸਮੇਤ ਵਕੀਲ ਸਹਿਬਾਨਾਂ ਵੱਲ਼ੋ ਨਿੱਘਾ ਸਵਾਗਤ ਕੀਤਾ ਗਿਆ। ਮਲੋਟ ਬਾਰ ਵੱਲੋਂ ਆਪਣੇ ਚੈਬਰਾ ਦਾ ਨੀਹ ਪੱਥਰ ਅਤੇ ਉਦਘਾਟਨ....