ਮਾਨਸਾ, 2 ਅਪਰੈਲ : ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਸਿੱਧੂ ਨੇ ਕਿਹਾ ਕਿ ਉਹ ਜਲੰਧਰ ਜ਼ਿਮਨੀ ਚੋਣ 'ਚ ਪੰਜਾਬ ਸਰਕਾਰ ਦੇ ਖਿਲਾਫ਼ ਪ੍ਰਚਾਰ ਕਰਨਗੇ। ਲੋਕਾਂ ਨੂੰ ਦੱਸਣਗੇ ਕਿ ਭਗਵੰਤ ਮਾਨ ਸਰਕਾਰ ਨੇ ਉਨ੍ਹਾਂ ਦੇ ਜਵਾਨ ਪੁੱਤਰ ਦੇ ਕਤਲ ਦਾ ਇਨਸਾਫ਼ ਦੇਣ ਦੀ ਬਜਾਏ ਲਾਰੇ ਹੀ ਲਾਏ ਹਨ ਅਤੇ ਲੋਕਾਂ ਇਨ੍ਹਾਂ ਦੇ ਵਹਿਕਾਵੇ ਵਿੱਚ ਨਾ ਆਉਣ। ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਸਿੱਧੂ ਸਰਕਾਰ ਤੋਂ ਖਫ਼ਾ ਹਨ। ਉਨ੍ਹਾਂ ਕਿਹਾ ਕਿ ਜਦੋਂ ਉਨ੍ਹਾਂ ਨੇ ਆਪਣੇ ਪੁੱਤਰ ਦੇ ਕਤਲ ਮਾਮਲੇ ਵਿੱਚ....
ਮਾਲਵਾ
ਅਪ੍ਰੈਲ ਮਹੀਨੇ ਅੰਦਰ ਕਰਾਂਗੇ ਨਵੀਂ ਕਾਰਜਕਾਰਨੀ ਦਾ ਗਠਨ : ਬਾਵਾ ਮੁੱਲਾਂਪੁਰ ਦਾਖਾ, 1 ਅਪ੍ਰੈਲ : ਬਾਬਾ ਬੰਦਾ ਸਿੰਘ ਬਹਾਦਰ ਅੰਤਰਰਾਸ਼ਟਰੀ ਫਾਊਂਡੇਸ਼ਨ ਦੇ ਪ੍ਰਧਾਨ ਕ੍ਰਿਸ਼ਨ ਕੁਮਾਰ ਬਾਵਾ, ਕਨਵੀਨਰ ਅੰਤਰਰਾਸ਼ਟਰੀ ਫਾਊਂਡੇਸ਼ਨ ਪ੍ਰਿੰਸੀਪਲ ਬਲਦੇਵ ਬਾਵਾ ਅਤੇ ਸਹਾਇਕ ਕਨਵੀਨਰ ਅੰਤਰਰਾਸ਼ਟਰੀ ਫਾਊਂਡੇਸ਼ਨ ਐਡਵੋਕੇਟ ਬੂਟਾ ਸਿੰਘ ਬੈਰਾਗੀ ਨੇ ਜਾਰੀ ਇੱਕ ਬਿਆਨ ਰਾਹੀਂ ਕਿਹਾ ਕਿ ਬਾਬਾ ਬੰਦਾ ਸਿੰਘ ਬਹਾਦਰ ਅੰਤਰਰਾਸ਼ਟਰੀ ਫਾਊਂਡੇਸ਼ਨ ਦੀਆਂ ਦੇਸ਼ ਵਿਦੇਸ਼ ਅੰਦਰ ਸਥਾਪਿਤ ਸਾਰੀਆਂ ਇਕਾਈਆਂ ਭੰਗ ਕਰ ਦਿੱਤੀਆਂ ਗਈਆਂ ਹਨ।....
ਵਾਹਨਾਂ ਦੀ ਪਾਸਿੰਗ ਸਬੰਧੀ ਆ ਰਹੀਆਂ ਸੁਣੀਆਂ ਸਮੱਸਿਆਵਾਂ, ਜਲਦ ਨਿਪਟਾਰੇ ਦਾ ਦਿੱਤਾ ਭਰੋਸਾ ਸਟਾਫ ਨੂੰ ਪੈਂਡਿੰਗ ਕੰਮ ਜਲਦ ਮੁਕੰਮਲ ਕਰਨ ਦੇ ਵੀ ਦਿੱਤੇ ਨਿਰਦੇਸ਼ ਲੁਧਿਆਣਾ, 01 ਅਪ੍ਰੈਲ : ਸਕੱਤਰ ਆਰ.ਟੀ.ਏ. ਲੁਧਿਆਣਾ ਡਾ. ਪੂਨਮ ਪ੍ਰੀਤ ਕੌਰ ਦੀ ਪ੍ਰਧਾਨਗੀ ਹੇਠ ਸਥਾਨਕ ਦਫ਼ਤਰ ਰਿਜਨਲ ਟਰਾਂਸਪੋਰਟ ਅਥਾਰਟੀ ਲੁਧਿਆਣਾ ਵਿਖੇ ਸਟਾਫ ਅਤੇ ਜ਼ਿਲ੍ਹੇ ਦੇ ਟਰਾਂਸਪੋਟਰਾਂ ਨਾਲ ਮੀਟਿੰਗ ਦਾ ਆਯੋਜਨ ਕੀਤਾ ਗਿਆ ਜਿਸ ਵਿੱਚ ਹਾਜ਼ਰ ਟਰਾਂਸਪੋਟਰਾਂ ਵੱਲੋਂ ਵਾਹਨਾਂ ਦੀ ਪਾਸਿੰਗ ਸਬੰਧੀ ਆ ਰਹੀਆਂ ਮੁਸ਼ਕਲਾਂ ਬਾਰੇ ਜਾਣੂੰ....
ਬਠਿੰਡਾ, 01 ਅਪ੍ਰੈਲ : ਬਠਿੰਡਾ ‘ਚ ਹੋਏ ਇੱਕ ਦਰਦਨਾਕ ਹਾਦਸੇ ‘ਚ ਲੜਕੀ ਦੀ ਹੋਈ ਮੌਤ। ਮਿਲੀ ਜਾਣਕਾਰੀ ਅਨੁਸਾਰ ਇੱਕ ਲੜਕੀ ਆਪਣੇ ਬਾਪ ਅਤੇ ਭੈਣ ਨਾਲ ਐਕਟਿਵਾ ਤੇ ਅੱਜ ਆਪਣੀ ਨੌਕਰੀ ‘ਤੇ ਪਹਿਲੇ ਦਿਨ ਹੀ ਜਾ ਰਹੀ ਸੀ ਕਿ ਸ਼ਹਿਰ ਦੇ ਪਾਰਸ ਨਗਰ ਵਿੱਚ ਇੱਕ ਹਾਦਸਾ ਵਾਪਰ ਗਿਆ, ਜਿਸ ਵਿੱਚ ਤਿੰਨੋੌ ਐਕਟਿਵਾ ਤੋਂ ਸੜਕ ਤੇ ਡਿੱਗ ਗਏ ਅਤੇ ਪਿੱਛੇ ਤੋਂ ਆ ਰਿਹਾ ਟਰੈਕਟਰ ਇੱਕ ਲੜਕੀ ਤੇ ਸਿਰ ਤੋਂ ਲੰਘ ਗਿਆ, ਜਿਸ ਕਾਰਨ ਉਸ ਦੀ ਮੌਕੇ ਤੇ ਹੀ ਮੌਤ ਹੋ ਗਈ ਅਤੇ ਬਾਪ ਅਤੇ ਭੈਣ ਗੰਭੀਰ ਰੂਪ ਵਿੱਚ ਜਖ਼ਮੀ ਹੋ ਗਏ।....
ਮਾਨਸਾ, 1 ਅਪ੍ਰੈਲ : ਮੰਦਬੁੱਧੀ ਅਤੇ ਅਪਾਹਜ਼ ਬੱਚੀ ਨਾਲ ਅਸ਼ਲੀਲ ਹਰਕਤਾਂ ਕਰਨ ਅਤੇ ਜਬਰ-ਜਨਾਹ ਕਰਨ ਦੀ ਕੋਸ਼ਿਸ ਹੇਠ ਮਾਨਸਾ ਦੀ ਸਪੈਸ਼ਲ ਜੱਜ ਦੀ ਅਦਾਲਤ ਨੇ ਇੱਕ ਵਿਅਕਤੀ ਨੂੰ 10 ਸਾਲ ਕੈਦ ਅਤੇ ਇੱਕ ਲੱਖ 10 ਹਜ਼ਾਰ ਰੁਪਏ ਜ਼ੁਰਮਾਨਾ ਦੀ ਸਜ਼ਾ ਸੁਣਾਈ ਹੈ। ਇਸ ਜ਼ੁਰਮਾਨੇ ਵਿਚੋਂ 80 ਹਜ਼ਾਰ ਰੁਪਏ ਪੀੜਤ ਲੜਕੀ ਦੇਣ ਦੇ ਆਦੇਸ਼ ਦਿੱਤੇ ਹਨ। ਇਸ ਤੋਂ ਇਲਾਵਾ ਅਦਾਲਤ ਨੇ ਸਰਕਾਰ ਨੂੰ 8 ਲੱਖ ਰੁਪਏ ਦੇਣ ਦਾ ਹੁਕਮ ਕੀਤਾ ਹੈ। ਪੀੜਤਾ ਦੇ ਵਕੀਲ ਜ਼ਸਵੰਤ ਸਿੰਘ ਗਰੇਵਾਲ ਨੇ ਦੱਸਿਆ ਕਿ ਪਿੰਡ ਅਕਲੀਆ ਦਾ ਕਰਮਜੀਤ ਸਿੰਘ ਇੱਕ....
ਕੈਬਨਿਟ ਮੰਤਰੀ ਡਾ: ਇੰਦਰਬੀਰ ਨਿੱਜਰ ਅਤੇ ਬ੍ਰਹਮ ਸ਼ੰਕਰ ਜਿੰਪਾ ਵੀ ‘ਭਗਵਾਨ ਬਾਲਾਜੀ ਰੱਥ ਯਾਤਰਾ’ ਵਿਚ ਹੋਏ ਸ਼ਾਮਲ ਲੁਧਿਆਣਾ, 1 ਅਪ੍ਰੈਲ : ਸੂਬੇ ਦੇ ਉਦਯੋਗਿਕ ਹੱਬ ਵਜੋਂ ਜਾਣੇ ਜਾਂਦੇ ਸ਼ਹਿਰ ਲੁਧਿਆਣਾ ਵਿੱਚ ਸੜਕਾਂ ਦੇ ਬੁਨਿਆਦੀ ਢਾਂਚੇ ਅਤੇ ਹਰਿਆਵਲ ਨੂੰ ਹੁਲਾਰਾ ਦੇਣ ਦੇ ਮੱਦੇਨਜ਼ਰ ਸਥਾਨਕ ਸਰਕਾਰਾਂ ਬਾਰੇ ਮੰਤਰੀ ਡਾ: ਇੰਦਰਬੀਰ ਸਿੰਘ ਨਿੱਜਰ ਨੇ ਸ਼ਨੀਵਾਰ ਨੂੰ ਲਗਭਗ 3.35 ਕਰੋੜ ਰੁਪਏ ਦੇ ਵੱਖ-ਵੱਖ ਸੜਕੀ ਪੁਨਰ ਨਿਰਮਾਣ ਅਤੇ ਪਾਰਕਾਂ ਦੇ ਨਵੀਨੀਕਰਨ ਸਬੰਧੀ ਪ੍ਰੋਜੈਕਟਾਂ ਦਾ ਉਦਘਾਟਨ ਕੀਤਾ। ਇਨਾਂ....
ਸ੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਸਨਮਾਨ ਸਮਾਰੋਹ ਦਾ ਆਯੋਜਨ ਕੀਤਾ ਗਿਆ ਫਤਹਿਗੜ੍ਹ ਸਾਹਿਬ 1 ਅਪ੍ਰੈਲ : ਬਾਬਾ ਜ਼ੋਰਾਵਰ ਸਿੰਘ ਬਾਬਾ ਫਤਹਿ ਸਿੰਘ ਦੇ ਚਰਨ ਛੋਹ ਇਤਿਹਾਸ਼ਿਕ ਅਸਥਾਨ ਗੁਰਦੁਆਰਾ ਸ੍ਰੀ ਫਤਹਿਗੜ੍ਹ ਸਾਹਿਬ ਵਿਖੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਜੀ ਦੀ ਅਗਵਾਈ ਵਿੱਚ ਸ਼ੇਰ ਮੁਹੰਮਦ ਖਾਂ ਨਵਾਬ ਮਲੇਰਕੋਟਲਾ ਦੇ ਵੰਸ਼ਜ ਬੇਗਮ ਮੁਨਵਰ-ਉਲ-ਨਿਸਾ ਸਮੇਤ ਮਹਾਰਾਜਾ ਨਾਭਾ ਪਰਿਵਾਰ ਦੇ ਵੰਸ਼ਜ ਦੇ ਪਰਿਵਾਰਕ ਮੈਬਰਾਂ ਦਾ ਅੱਜ ਸ੍ਰੋਮਣੀ ਗੁਰਦੁਆਰਾ....
ਬੀਕੇਯੂ ਡਕੌਂਦਾ ਵੱਲੋਂ ਖ਼ਰਾਬ ਮੌਸਮ ਕਾਰਨ ਫਸਲਾਂ ਦੇ ਨੁਕਸਾਨ ਦਾ ਮੁਆਵਜ਼ਾ ਦੇਣ 'ਚ ਢਿੱਲ ਦੀ ਸਰਕਾਰਾਂ ਨੂੰ ਸਖ਼ਤ ਤਾੜਨਾ
ਬਰਨਾਲਾ, 01 ਅਪ੍ਰੈਲ : ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਦੀ ਸੂਬਾ ਕਮੇਟੀ ਦੀ ਮੀਟਿੰਗ ਸੂਬਾ ਪ੍ਰਧਾਨ ਬੂਟਾ ਸਿੰਘ ਬੁਰਜਗਿੱਲ ਦੀ ਅਗਵਾਈ ਹੇਠ ਹੋਈ। ਇਸ ਮੀਟਿੰਗ ਚ ਪ੍ਰਮੁੱਖ ਤੌਰ ਫਸਲਾਂ ਦੇ ਮੁਹਾਵਜੇ ਚ ਜ਼ਮੀਨੀ ਪੱਧਰ ਤੇ ਹੋ ਰਹੀ ਢਿੱਲ ਦੇ ਮੱਦੇਨਜਰ ਜਿਲ੍ਹਾ ਖੇਤੀਬਾੜੀ ਅਫ਼ਸਰਾਂ ਦਾ 6 ਅਪ੍ਰੈਲ ਅਤੇ 7 ਅਪ੍ਰੈਲ ਘੇਰਾਓ ਕਰਨ ਦਾ ਮਤਾ ਸਰਬਸਮਤੀ ਪਾਸ ਕੀਤਾ ਗਿਆ ਕਿਉ ਕਿਜਿਲ੍ਹਾ ਖੇਤੀਬਾੜੀ ਅਫ਼ਸਰ ਜ਼ਮੀਨੀ ਪੱਧਰ ਤੇ ਫ਼ਸਲ ਦੇ ਹੋਏ ਖਰਾਬੇ ਦੀ ਰਿਪੋਰਟ ਸਰਕਾਰ ਨੂੰ ਦੇਣ ਚ ਕੋਤਾਹੀ ਵਰਤ ਰਹੇ ਹਨ।....
ਸ੍ਰੀ ਅਨੰਦਪੁਰ ਸਾਹਿਬ 01 ਅਪ੍ਰੈਲ : ਆਮ ਆਦਮੀ ਪਾਰਟੀ ਦੀ ਭਗਵੰਤ ਮਾਨ ਸਰਕਾਰ ਵੱਲੋਂ ਅੱਜ ਇਕ ਹੋਰ ਟੋਲ ਪਲਾਜ਼ਾ ਬੰਦ ਕਰਕੇ ਜਨਤਾ ਹਵਾਲੇ ਕਰ ਦਿੱਤਾ ਗਿਆ ਹੈ। ਕੀਰਤਪੁਰ ਸਾਹਿਬ-ਸ੍ਰੀ ਅਨੰਦਪੁਰ ਸਾਹਿਬ-ਨੰਗਲ-ਊਨਾ ਵਾਲਾ ਟੋਲ ਪਲਾਜ਼ਾ ਬੰਦ ਕਰ ਦਿੱਤਾ ਗਿਆ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਲੋਕਾਂ ਦੇ ਪੈਸੇ ਦੀ ਲੁੱਟ ਬਰਦਾਸ਼ਤ ਨਹੀਂ ਕਰਾਂਗੇ। ਮੁੱਖ ਮੰਤਰੀ ਨੇ ਕਿਹਾ ਕਿ ਚਾਚੇ-ਭਤੀਜੇ ਦੀਆਂ ਸਰਕਾਰਾਂ ਨੇ ਲੋਕਾਂ ਨਾਲ ਧੋਖਾ ਕੀਤਾ ਤੇ ਲੁੱਟ ਜਾਰੀ ਰੱਖੀ ਪਰ ਹੁਣ ਲੋਕਾਂ ਦਾ ਰਾਜ ਹੈ। ਉਨ੍ਹਾਂ....
ਨਵੇਂ ਬੱਸ ਅੱਡੇ ਦਾ ਜਲਦ ਉਦਘਾਟਨ ਕਰਨਗੇ ਮੁੱਖ ਮੰਤਰੀ-ਹਡਾਣਾ ਪਟਿਆਲਾ, 1 ਅਪ੍ਰੈਲ : ਪੀ.ਆਰ.ਟੀ.ਸੀ. ਦੇ ਚੇਅਰਮੈਨ ਰਣਜੋਧ ਸਿੰਘ ਹਡਾਨਾ ਨੇ ਮੁੱਖ ਮੰਤਰੀ ਭਗਵੰਤ ਮਾਨ ਨਾਲ ਮੁਲਾਕਾਤ ਕਰਕੇ ਵਿਕਾਸ ਕਾਰਜਾਂ ਅਤੇ ਹੋਰ ਵੱਖ-ਵੱਖ ਮੁੱਦਿਆਂ ਉਤੇ ਗੱਲਬਾਤ ਕੀਤੀ ਹੈ।ਉਨ੍ਹਾਂ ਇਸ ਮੁਲਾਕਾਤ ਦੇ ਵੇਰਵੇ ਦਿੰਦਿਆਂ ਦੱਸਿਆ ਕਿ ਪੰਜਾਬ ਸਰਕਾਰ ਸੂਬੇ ਨੂੰ ਤਰੱਕੀ ਦੀਆਂ ਲੀਹਾਂ ਉਤੇ ਲਿਜਾਣ ਲਈ ਬਿਹਤਰ ਢੰਗ ਨਾਲ ਸ਼ਹਿਰਾਂ ਅਤੇ ਪਿੰਡਾਂ ਦੇ ਵਿਕਾਸ ਨੂੰ ਤਰਜੀਹ ਦੇ ਰਹੀ ਹੈ। ਚੇਅਰਮੈਨ ਹਡਾਣਾ ਨੇ ਕਿਹਾ ਕਿ ਉਨ੍ਹਾਂ ਨੇ....
ਪਟਿਆਲਾ, 1 ਅਪ੍ਰੈਲ : ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੱਧੂ ਨੇ ਦੋਸ਼ ਲਾਇਆ ਹੈ ਕਿ ਕੇਂਦਰ ਸਰਕਾਰ ਸੂਬੇ ਵਿਚ ਰਾਸ਼ਟਰਪਤੀ ਰਾਜ ਲਾਉਣ ਦੀ ਸਾਜ਼ਿਸ਼ ਰਚ ਰਿਹਾ ਹੈ। ਉਹਨਾਂ ਕਿਹਾ ਕਿ ਪੰਜਾਬ ਨੂੰ ਕਮਜ਼ੋਰ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ ਪਰ ਪੰਜਾਬ ਨੂੰ ਕਮਜ਼ੋਰ ਕਰ ਕੇ ਕੋਈ ਵੀ ਸਰਕਾਰ ਤਗੜੀ ਨਹੀਂ ਰਹਿ ਸਕਦੀ। ਇਥੇ ਕੇਂਦਰੀ ਜੇਲ੍ਹ ਵਿਚੋਂ ਬਾਹਰ ਆਉਣ ਮੌਕੇ ਮੀਡੀਆ ਨਾਲ ਗੱਲਬਾਤ ਕਰਦਿਆਂ ਨਵਜੋਤ ਸਿੱਧੂ ਨੇ ਕਿਹਾਕਿ ਦੇਸ਼ ਦੀ ਖਾਤਰ ਗਾਂਧੀ ਪਰਿਵਾਰ ਦੇ ਪੁਰਖਿਆਂ ਨੇ ਬਹੁਤ ਵੱਡਾ ਕੰਮ....
ਫਰੀਦਕੋਟ, 31 ਮਾਰਚ : ਬਾਬਾ ਫਰੀਦ ਯੂਨੀਵਰਸਿਟੀ ਆਫ ਹੈਲਥ ਸਾਇੰਸਜ਼ ਦੇ ਅਧੀਨ ਚੱਲ ਰਹੇ ਗੁਰੂ ਗੋਬਿੰਦ ਸਿੰਘ ਮੈਡੀਕਲ ਕਾਲਜ ਅਤੇ ਹਸਪਤਾਲ ਦੀ ਮਾਡੂਲਰ ਆਪ੍ਰੇਸ਼ਨ ਥੀਏਟਰ ਦੀ 6 ਕਰੋੜ ਰੁਪਏ ਦੀ ਲਾਗਤ ਨਾਲ ਨਵੀਂ ਬਣੀ ਇਮਾਰਤ ਅਤੇ ਅਤਿ ਆਧੁਨਿਕ ਮਸ਼ੀਨਾਂ ਜਿਸ ਵਿੱਚ 5 ਮਾਡੂਲਰ ਆਪ੍ਰੇਸ਼ਨ ਥੀਏਟਰ ਸ਼ਾਮਿਲ ਹਨ, ਦਾ ਉਦਘਾਟਨ ਹਲਕਾ ਵਿਧਾਇਕ ਸ. ਗੁਰਦਿੱਤ ਸਿੰਘ ਸੇਖੋਂ ਨੇ ਕੀਤਾ। ਇਸ ਮੌਕੇ ਉੱਪ ਕੁਲਪਤੀ ਬਾਬਾ ਫਰੀਦ ਯੂਨੀਵਰਸਿਟੀ ਆਫ ਹੈਲਥ ਸਾਇੰਸਜ਼ ਡਾ. ਅਵਨੀਸ਼ ਕੁਮਾਰ, ਰਜਿਸਟਰਾਰ ਡਾ. ਨਿਰਮਲ ਓਸੇਪਚਨ ਵੀ ਵਿਸ਼ੇਸ਼....
ਫਿਰੋਜ਼ਪੁਰ, 31 ਮਾਰਚ : ਫਿਰੋਜ਼ਪੁਰ ਦੇ ਪਿੰਡ ਸ਼ਾਦੇ ਹਾਸ਼ਮ ਦੇ ਨਜਦੀਕ ਅੱਜ ਇੱਕ ਸੜਕ ਹਾਦਸਾ ਵਾਪਰਿਆ ਹੈ। ਜਿਸ ਵਿੱਚ ਇੱਕ ਮਹਿਲਾ ਪੁਲਿਸ ਮੁਲਾਜ਼ਮ ਦੀ ਮੌਤ ਹੋ ਜਾਣ ਦੀ ਖ਼ਬਰ ਸਾਹਮਣੇ ਆਈ ਹੈ। ਦੱਸਿਆ ਜਾ ਰਿਹਾ ਹੈ ਕਿ ਮਹਿਲਾ ਪੁਲਿਸ ਮੁਲਾਜ਼ਮ ਡਿਊਟੀ ਤੋਂ ਘਰ ਵਾਪਸ ਜਾ ਰਹੀ ਸੀ |ਮਿਲੀ ਜਾਣਕਾਰੀ ਅਨੁਸਾਰ ਮਹਿਲਾ ਪੁਲਿਸ ਮੁਲਾਜ਼ਮ ਕੁਲਵਿੰਦਰ ਕੌਰ ਉਮਰ ਕਰੀਬ 32 ਸਾਲ ਜੋ ਜ਼ੀਰਾ ਦੇ ਪਿੰਡ ਸਨੇਰ ਦੀ ਰਹਿਣ ਵਾਲੀ ਸੀ। ਕੁਲਵਿੰਦਰ ਕੌਰ ਦਾ ਕਰੀਬ ਦੋ ਮਹੀਨੇ ਪਹਿਲਾਂ ਹੀ ਕਨੇਡਾ ਵਿਖੇ ਵਿਆਹ ਹੋਇਆ ਸੀ। ਜੋ ਡਿਊਟੀ....
ਫਾਜ਼ਿਲਕਾ, 31 ਮਾਰਚ : ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਕਣਕ ਦੀ ਸੁਚੱਜੀ ਅਤੇ ਨਿਰਵਿਘਨ ਖਰੀਦ ਲਈ ਸਾਰੇ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ। ਹਾਂਲਾਕਿ ਇਸ ਵਾਰ ਮੌਸਮ ਵਿਚ ਤਬਦੀਲੀ ਕਾਰਨ ਜਿ਼ਲ੍ਹੇ ਵਿਚ ਮੰਡੀਆਂ ਵਿਚ ਕਣਕ ਦੀ ਆਮਦ ਨੂੰ ਹਾਲੇ 7 ਤੋਂ 10 ਦਿਨ ਤੱਕ ਲੱਗ ਸਕਦੇ ਹਨ। ਜਿ਼ਲ੍ਹੇ ਦੇ ਡਿਪਟੀ ਕਮਿਸ਼ਨਰ ਡਾ: ਸੇਨੂ ਦੁੱਗਲ ਆਈਏਐਸ ਨੇ ਵੱਖ ਵੱਖ ਖਰੀਦ ਏਂਜਸੀਆਂ ਦਾ ਅਧਿਕਾਰੀਆਂ ਨਾਲ ਬੈਠਕ ਤੋਂ ਬਾਅਦ ਸਥਾਨਕ ਅਨਾਜ ਮੰਡੀ ਦਾ ਦੌਰਾ ਕਰਕੇ ਇੱਥੇ ਕੀਤੇ ਪ੍ਰਬ਼ੰਧਾਂ ਦਾ....
ਬਠਿੰਡਾ, 31 ਮਾਰਚ : ਬਠਿੰਡਾ ਤੋਂ ਇਕ ਦੁਖਦਾਈ ਖਬਰ ਸਾਹਮਣੇ ਆਈ ਹੈ ਜਿੱਥੇ ਘਰੇਲੂ ਸਮੱਸਿਆਵਾਂ ਦੇ ਚਲਦਿਆਂ ਇਕ ਪਰਿਵਾਰ ਦੇ ਤਿੰਨ ਮੈਂਬਰਾਂ ਨੇ ਝੀਲ ਵਿੱਚ ਛਾਲ ਮਾਰ ਦਿੱਤੀ। ਮਿਲੀ ਜਾਣਕਾਰੀ ਅਨੁਸਾਰ ਬਠਿੰਡਾ ਦੇ ਇਕ ਪਰਿਵਾਰ ਦੇ ਤਿੰਨ ਮੈਂਬਰਾਂ ਪਤੀ, ਪਤਨੀ ਅਤੇ ਨੌਜਵਾਨ ਪੁੱਤਰ ਨੇ ਥਰਮਲ ਝੀਲਾਂ ਵਿੱਚ ਛਾਲ ਮਾਰਕੇ ਖੁਦਕੁਸ਼ੀ ਕਰਨ ਦੀ ਕੋਸ਼ਿਸ਼ ਕੀਤੀ। ਮਿਲੀ ਜਾਣਕਾਰੀ ਅਨੁਸਾਰ ਅਮਰੀਕ ਸਿੰਘ ਰੋਡ ਦੇ ਰਹਿਣ ਵਾਲੇ 67 ਸਾਲਾ ਸੁਰਿੰਦਰ ਕੁਮਾਰ ਜੋ ਪ੍ਰਿੰਟਿਗ ਪ੍ਰੈਸ ਦਾ ਕੰਮ ਕਰਦਾ ਹੈ, ਨੇ ਆਪਣੇ ਘਰੇਲੂ....