ਲੁਧਿਆਣਾ 29 ਮਾਰਚ : ਭਾਰਤ ਦੀਆਂ ਖੇਤੀਬਾੜੀ ਯੂਨੀਵਰਸਿਟੀਆਂ ਦੀ ਜਥੇਬੰਦੀ ਦੇ ਪ੍ਰਧਾਨ ਅਤੇ ਬਿਹਾਰ ਐਨੀਮਲ ਸਾਇੰਸਜ਼ ਯੂਨੀਵਰਸਿਟੀ, ਪਟਨਾ ਦੇ ਵਾਈਸ ਚਾਂਸਲਰ ਡਾ. ਰਾਮੇਸ਼ਵਰ ਸਿੰਘ ਨੇ ਅੱਜ ਪੰਜਾਬ ਐਗਰੀਕਲਚਰਲ ਯੂਨੀਵਰਸਿਟੀ ਦੇ ਵਾਈਸ-ਚਾਂਸਲਰ ਡਾ ਸਤਿਬੀਰ ਸਿੰਘ ਗੋਸਲ ਅਤੇ ਗੁਰੂ ਅੰਗਦ ਦੇਵ ਵੈਟਰਨਰੀ ਅਤੇ ਐਨੀਮਲ ਸਾਇੰਸਜ਼ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਡਾ. ਇੰਦਰਜੀਤ ਸਿੰਘ ਨਾਲ ਮੁਲਾਕਾਤ ਕੀਤੀ। ਇਸ ਵਿਚਾਰ ਚਰਚਾ ਵਿਚ ਦੋਵਾਂ ਯੂਨੀਵਰਸਿਟੀਆਂ ਦੇ ਉੱਚ ਅਧਿਕਾਰੀ ਵੀ ਮੌਜੂਦ ਰਹੇ। ਇਸ ਵਿਚਾਰ....
ਮਾਲਵਾ
ਵਧੀਕ ਡਿਪਟੀ ਕਮਿਸ਼ਨਰ ਅਮਰਜੀਤ ਬੈਂਸ ਵੱਲੋਂ ਬਾਲ ਵਿਆਹ ਰੋਕੂ ਅਧਿਕਾਰੀਆਂ ਨੂੰ ਲੁਧਿਆਣਾ 'ਚ ਜਾਗਰੂਕਤਾ ਮੁਹਿੰਮ ਤੇਜ਼ ਕਰਨ ਦੇ ਵੀ ਨਿਰਦੇਸ਼ ਲੁਧਿਆਣਾ, 29 ਮਾਰਚ (ਰਘਵੀਰ ਸਿੰਘ ਜੱਗਾ) : ਜ਼ਿਲ੍ਹਾ ਪ੍ਰਸ਼ਾਸਨ ਵਲੋਂ ਅਧਿਕਾਰੀਆਂ ਨੂੰ ਨਿਰਦੇਸ਼ ਜਾਰੀ ਕੀਤੇ ਹਨ ਕਿ ਉਹ ਆਗਾਮੀ 22 ਅਪ੍ਰੈਲ, 2023 ਨੂੰ ਅਕਸ਼ੈ ਤ੍ਰਿਤੀਆ ਜਾਂ ਅਕਸ਼ੈ ਤੀਜ ਮੌਕੇ ਬਾਲ ਵਿਆਹਾਂ ਨੂੰ ਰੋਕਣ ਲਈ ਹਰ ਸੰਭਵ ਕਦਮ ਚੁੱਕਣ। ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਵਧੀਕ ਡਿਪਟੀ ਕਮਿਸ਼ਨਰ (ਖੰਨਾ) ਅਮਰਜੀਤ....
ਹਲਕਾ ਪੂਰਬੀ 'ਚ ਵਿਕਾਸ ਕਾਰਜਾਂ ਦੇ ਨਾਲ ਹਰ ਮੁਸ਼ਕਿਲ ਦਾ ਪਹਿਲ ਦੇ ਆਧਾਰ 'ਤੇ ਕੀਤਾ ਜਾਵੇਗਾ ਨਿਬੇੜਾ - ਵਿਧਾਇਕ ਗਰੇਵਾਲ ਲੁਧਿਆਣਾ, 29 ਮਾਰਚ (ਰਘਵੀਰ ਸਿੰਘ ਜੱਗਾ) : ਵਿਧਾਨ ਸਭਾ ਹਲਕਾ ਲੁਧਿਆਣਾ ਪੂਰਬੀ ਦੇ ਵਿਧਾਇਕ ਦਲਜੀਤ ਸਿੰਘ ਗਰੇਵਾਲ ਭੋਲਾ ਵੱਲੋਂ ਨਗਰ ਨਿਗਮ ਅਧਿਕਾਰੀਆਂ ਲਾਲ ਮੀਟਿੰਗ ਕੀਤੀ ਗਈ । ਮੀਟਿੰਗ ਦੌਰਾਨ ਵਿਧਾਇਕ ਗਰੇਵਾਲ ਨੇ ਨਿਰਦੇਸ਼ ਜਾਰੀ ਕਰਦਿਆਂ ਕਿਹਾ ਕਿ ਹਲਕਾ ਪੂਰਬੀ ਅੰਦਰ ਹੋ ਰਹੇ ਵਿਕਾਸ ਕਾਰਜਾ 'ਚ ਕਿਸੇ ਵੀ ਤਰ੍ਹਾਂ ਦੀ ਢਿੱਲ ਮੱਠ ਬਰਦਾਸ਼ਤ ਨਹੀਂ ਕੀਤੀ ਜਾਵੇਗੀ ਅਤੇ ਕਿਸੇ....
ਪਿਆਰਾ ਸਿੰਘ ਚੱਕੀ ਮੇਨ ਰੋਡ ਅਤੇ ਨਾਲ ਲੱਗਦੇ ਸੱਜੇ ਪਾਸੇ ਸੰਤ ਨਗਰ ਦੀਆਂ ਵੀ ਬਣਾਈਆਂ ਜਾਣਗੀਆਂ ਸੜ੍ਹਕਾਂ ਲੁਧਿਆਣਾ, 29 ਮਾਰਚ (ਰਘਵੀਰ ਸਿੰਘ ਜੱਗਾ) : ਵਿਧਾਨ ਸਭਾ ਹਲਕਾ ਲੁਧਿਆਣਾ ਉੱਤਰੀ ਤੋਂ ਵਿਧਾਇਕ ਚੌਧਰੀ ਮਦਨ ਲਾਲ ਬੱਗਾ ਵਲੋਂ ਰੋਜ਼ਾਨਾ ਹੀ ਹਲਕੇ ਅਧੀਨ ਨਵੀਆਂ ਤੇ ਪੁਰਾਣੀਆਂ ਸੜ੍ਹਕਾਂ ਨੂੰ ਬਣਾਉਣ ਦੇ ਉਦਘਾਟਨ ਤੇ ਨੀਂਹ ਪੱਥਰ ਰੱਖੇ ਜਾ ਰਹੇ ਹਨ। ਇਸੇ ਲੜੀ ਤਹਿਤ ਹਲਕੇ ਅਧੀਨ ਪੈਂਦੇ ਵਾਰਡ ਨੰਬਰ 79 ਅਤੇ 93 ਵਿਖੇ ਪਿਆਰਾ ਸਿੰਘ ਚੱਕੀ ਮੇਨ ਰੋਡ ਅਤੇ ਨਾਲ ਲੱਗਦੇ ਸੱਜੇ ਪਾਸੇ ਸੰਤ ਨਗਰ ਦੀਆਂ....
ਬਿਨੈਕਾਰਾਂ ਨੂੰ ਆ ਰਹੀਆ ਮੁਸ਼ਕਿਲਾਂ ਨੂੰ ਸੁਣਦਿਆਂ ਮੌਕੇ 'ਤੇ ਹੀ ਨਿਪਟਾਰਾ ਵੀ ਕੀਤਾ ਗਿਆ ਆਮ ਜਨਤਾ ਦੀ ਸਹੂਲਤ ਲਈ ਵਟ੍ਹਸਐਪ ਨੰਬਰ 98145-77277 ਵੀ ਕੀਤਾ ਜ਼ਾਰੀ ਲੁਧਿਆਣਾ, 29 ਮਾਰਚ (ਰਘਵੀਰ ਸਿੰਘ ਜੱਗਾ) ਟਰਾਂਸਪੋਰਟ ਵਿਭਾਗ ਦੇ ਸਕੱਤਰ ਰਿਜਨਲ ਟਰਾਂਸਪੋਰਟ ਅਥਾਰਟੀ (ਆਰ.ਟੀ.ਏ.), ਲੁਧਿਆਣਾ ਡਾ: ਪੂਨਮਪ੍ਰੀਤ ਕੌਰ ਪੀ.ਸੀ.ਐਸ ਵੱਲੋਂ ਡਰਾਈਵਿੰਗ ਟੈਸਟ ਟਰੈਕ ਦੀ ਅਚਨਚੇਤ ਚੈਕਿੰਗ ਕੀਤੀ ਗਈ। ਉਨ੍ਹਾਂ ਪ੍ਰੈਸ ਨੋਟ ਰਾਹੀਂ ਜਾਣਕਾਰੀ ਦਿੰਦਿਆਂ ਦੱਸਿਆ ਕਿ ਸਭ ਤੋ ਪਹਿਲਾਂ ਉਨ੍ਹਾਂ ਸਟਾਫ ਦੀ ਹਾਜ਼ਰੀ ਚੈਕ....
ਲੁਧਿਆਣਾ, 29 ਮਾਰਚ (ਰਘਵੀਰ ਸਿੰਘ ਜੱਗਾ) : ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਲੁਧਿਆਣਾ ਵਲੋਂ ਖੇਤੀ ਵਿਭਿੰਨਤਾ ਲਈ ਕਿਸਾਨਾਂ ਨੂੰ ਉਤਸਾਹਿਤ ਕਰਨ ਲਈ “ਫਸਲੀ ਵਿਭਿੰਨਤਾ ਸਕੀਮ' ਚਲਾਈ ਗਈ ਹੈ ਜਿਸ ਅਧੀਨ ਕਿਸਾਨਾਂ ਨੂੰ ਕਣਕ-ਝੋਨੇ ਦੇ ਫਸਲੀ ਚੱਕਰ ਦੀ ਬਜਾਏ ਹੋਰ ਫਸਲਾਂ ਬੀਜਣ ਲਈ ਉਤਸ਼ਾਹਿਤ ਕੀਤਾ ਜਾ ਰਿਹਾ ਹੈ। ਇਸ ਸਕੀਮ ਬਾਰੇ ਵਿਸਥਾਰ ਨਾਲ ਚਾਨਣਾ ਪਾਉਂਦਿਆਂ ਜ਼ਿਲ੍ਹਾ ਲੁਧਿਆਣਾ ਦੇ ਮੁੱਖ ਖੇਤੀਬਾੜੀ ਅਫ਼ਸਰ ਡਾ.ਨਰਿੰਦਰ ਸਿੰਘ ਬੈਨੀਪਾਲ ਨੇ ਕਿਹਾ ਕਿ ਜੋ ਕਿਸਾਨ ਫਸਲੀ ਵਿਭਿੰਨਤਾ ਕਰਨ ਦੇ ਚਾਹਵਾਨ....
ਲੁਧਿਆਣਾ, 29 ਮਾਰਚ (ਰਘਵੀਰ ਸਿੰਘ ਜੱਗਾ) : ਡਿਪਟੀ ਕਮਿਸ਼ਨਰ-ਕਮ-ਚੇਅਰਮੈਨ ਜਿਲ੍ਹਾ ਪੱਧਰੀ ਕਮੇਟੀ, ਪ੍ਰਧਾਨ ਮੰਤਰੀ ਮਤੱਸਯ ਸੰਪਦਾ ਯੋਜਨਾ (PMMSY) ਸ੍ਰੀਮਤੀ ਸੁਰਭੀ ਮਲਿਕ ਆਈ.ਏ.ਐਸ. ਦੀ ਅਗਵਾਈ ਵਿੱਚ ਮੱਛੀ ਪਾਲਣ ਵਿਭਾਗ, ਲੁਧਿਆਣਾ ਦਾ ਜ਼ਿਲ੍ਹਾ ਪੱਧਰੀ ਐਕਸ਼ਨ ਪਲਾਨ ਮੰਨਜੂਰ ਕੀਤਾ ਗਿਆ। ਮੀਟਿੰਗ ਦੌਰਾਨ ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਸ੍ਰੀ ਅਮਿਤ ਕੁਮਾਰ ਪੰਚਾਲ, ਆਈ.ਏ.ਐਸ. ਅਤੇ ਸਮੂਹ ਮੈਂਬਰ ਸਾਹਿਬਾਨ ਵੀ ਹਾਜ਼ਰ ਸਨ। ਮੀਟਿੰਗ ਦੌਰਾਨ ਦਲਬੀਰ ਸਿੰਘ, ਸਹਾਇਕ ਡਾਇਰੈਕਟਰ ਮੱਛੀ ਪਾਲਣ, ਲੁਧਿਆਣਾ....
ਰੋਸ ਧਰਨੇ, ਰੈਲੀਆਂ ਦੌਰਾਨ ਡਰੋਨ ਕੈਮਰਾ ਦੀ ਵਰਤੋਂ 'ਤੇ ਮਨਾਹੀ ਅਣਅਧਿਕਾਰਤ ਹੁੱਕਾ ਬਾਰਾਂ 'ਤੇ ਵੀ ਰਹੇਗੀ ਪਾਬੰਦੀ ਲੁਧਿਆਣਾ, 29 ਮਾਰਚ (ਰਘਵੀਰ ਜੱਗਾ) : ਸੰਯੁਕਤ ਕਮਿਸ਼ਨਰ ਪੁਲਿਸ, ਸ਼ਹਿਰ-ਕਮ-ਸਥਾਨਕ ਲੁਧਿਆਣਾ ਸੌਮਿਆ ਮਿਸ਼ਰਾ, ਆਈ.ਪੀ.ਐਸ. ਨੇ ਜਾਬਤਾ ਫੌਜਦਾਰੀ ਸੰਘਤਾ 1973 (1974 ਦਾ ਐਕਟ ਨੰ 2) ਦੀ ਧਾਰਾ 144 ਸੀ.ਆਰ.ਪੀ.ਸੀ. ਅਧੀਨ ਸੌਪੇ ਗਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਪੁਲਿਸ ਕਮਿਸ਼ਨਰੇਟ, ਲੁਧਿਆਣਾ ਦੇ ਏਰੀਏ ਅੰਦਰ ਰੋਸ ਧਰਨੇ, ਰੈਲੀਆਂ ਦੇ ਪ੍ਰੋਗਰਾਮ ਦੌਰਾਨ ਡਰੋਨ ਕੈਮਰਾ ਦੀ ਵਰਤੋਂ ਅਤੇ....
ਐੱਸ.ਏ.ਐੱਸ. ਨਗਰ, 29 ਮਾਰਚ : ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਅਕਾਦਮਿਕ ਸਾਲ 2023-24 ਦੌਰਾਨ ਪੰਜਵੀ, ਅੱਠਵੀ, ਦਸਵੀਂ, ਗਿਆਰਵੀਂ ਅਤੇ ਬਾਰ੍ਹਵੀਂ ਸ਼੍ਰੇਣੀਆਂ ਲਈ ਦਾਖਲਾ ਸ਼ਡਿਊਲ ਜਾਰੀ ਕੀਤਾ ਗਿਆ ਹੈ। ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਮੁਹੱਈਆ ਕਰਵਾਈ ਗਈ ਜਾਣਕਾਰੀ ਅਨੁਸਾਰ ਸੂਬੇ ਦੀਆਂ ਸਰਕਾਰੀ, ਏਡਿਡ, ਐਫ਼ੀਲਇਏਟਿਡ ਅਤੇ ਐਸੋਸੀਏਟਿਡ ਸੰਸਥਾਵਾਂ ਵਿੱਚ ਅਕਾਦਮਿਕ ਸਾਲ 2023-24 ਦੌਰਾਨ ਪੰਜਵੀ, ਅੱਠਵੀ, ਦਸਵੀਂ, ਗਿਆਰਵੀਂ ਅਤੇ ਬਾਰ੍ਹਵੀਂ ਸ਼੍ਰੇਣੀਆਂ ਵਿੱਚ ਰੈਗੂਲਰ ਤੌਰ ਤੇ ਦਾਖਲਾ ਲੈਣ ਦੇ....
ਸਰਕਾਰ ਬੇਰੁਜ਼ਗਾਰ ਵਿਅਕਤੀਆਂ ਦੀ ਕਰੇਗੀ ਹਰ ਸੰਭਵ ਸਹਾਇਤਾ ਸ੍ਰੀ ਮੁਕਤਸਰ ਸਾਹਿਬ 29 ਮਾਰਚ : ਪੰਜਾਬ ਸਰਕਾਰ ਬੇਰੁਜ਼ਗਾਰੀ ਨੂੰ ਖਤਮ ਕਰਨ ਲਈ ਯਤਨਸ਼ੀਲ ਹੈ ਅਤੇ ਬੇਰੁਜ਼ਗਾਰਾਂ ਨੂੰ ਆਪਣੇ ਪੈਰਾ ’ਤੇ ਖੜ੍ਹਾ ਕਰਨ ਲਈ ਹਰ ਸੰਭਵ ਸਹਾਇਤਾ ਕਰ ਰਹੀ ਹੈ, ਇਹਨਾਂ ਗੱਲਾਂ ਦਾ ਪ੍ਰਗਟਾਵਾ ਡਾ.ਬਲਜੀਤ ਕੌਰ ਸਮਾਜਿਕ ਨਿਆਂ, ਸਸ਼ਕਤੀਕਰਨ ਅਤੇ ਘੱਟ ਗਿਣਤੀ, ਸਮਾਜਿਕ ਸੁਰੱਖਿਆ ਔਰਤਾਂ ਅਤੇ ਬਾਲ ਵਿਕਾਸ ਮੰਤਰੀ ਪੰਜਾਬ ਨੇ ਵਾਲਮੀਕਿ ਭਵਨ, ਗੁਰੂ ਰਵੀਦਾਸ ਨਗਰ, ਮਲੋਟ ਵਿਖੇ ਰਿਕੋਗਨੀਸ਼ਨ ਆਫ਼ ਪ੍ਰਾਈਅਰ ਲਰਨਿੰਗ (ਆਰ.ਪੀ.ਐਲ)....
ਲੁਧਿਆਣਾ, 28 ਮਾਰਚ : ਗੁਜਰਾਂਵਾਲਾ ਗੁਰੂ ਨਾਨਕ ਐਜੂਕੇਸ਼ਨਲ ਕੌਂਸਲ ਲੁਧਿਆਣਾ ਦੇ ਪ੍ਰਧਾਨ ਡਾਃ ਸ ਪ ਸਿੰਘ ਜੀ ਦੀ ਸਰਪ੍ਰਸਤੀ ਹੇਠ, ਗੁਜਰਾਂਵਾਲਾ ਗੁਰੂ ਨਾਨਕ ਖਾਲਸਾ ਕਾਲਜ ਦੇ ਸੈਂਟਰ ਫਾਰ ਪੰਜਾਬ ਸਟੱਡੀਜ਼ ਨੇ ਦੁੱਲਾ ਭੱਟੀ ਦੀ ਬਰਸੀ ਮੌਕੇ “ਅਣਖੀਲਾ ਧਰਤੀ ਪੁੱਤਰ ਦੁੱਲਾ ਭੱਟੀ ਯਾਦਗਾਰੀ ਵਿਚਾਰ ਵਟਾਂਦਰਾ ਤੇ ਹਿੰਦ-ਪਾਕਿ ਕਵੀ ਦਰਬਾਰ” ਸਿਰਲੇਖ ਹੇਠ ਇੱਕ ਆਨਲਾਈਨ ਸਮਾਗਮ ਕਰਵਾਇਆ। ਸਮਾਗਮ ਦਾ ਆਰੰਭ ਡਾ. ਸ.ਪ. ਸਿੰਘ, ਸਾਬਕਾ ਵਾਈਸ ਚਾਂਸਲਰ ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮ੍ਰਿਤਸਰ ਅਤੇ ਮੌਜੂਦਾ....
ਕਿਹਾ! ਮਰੀਜ਼ਾਂ ਨੂੰ ਦਵਾਈ ਦੇ ਨਾਲ ਐਚ ਆਈ ਵੀ ਟੈਸਟ ਵੀ ਮੁਫ਼ਤ ਕੀਤੇ ਜਾਂਦੇ ਹਨ ਲੁਧਿਆਣਾ, 28 ਮਾਰਚ : ਪੰਜਾਬ ਸਰਕਾਰ ਦੇ ਸਿਹਤ ਵਿਭਾਗ ਵਲੋ ਲੁਧਿਆਣਾ ਜ਼ਿਲ੍ਹੇ ਵਿਚ ਐਚ ਆਈ ਵੀ/ਏਡਜ਼ ਪ੍ਰਤੀ ਆਮ ਲੋਕਾਂ ਨੂੰ ਜਾਗਰੂਕ ਕਰਨ ਲਈ ਇੱਕ ਜਾਗਰੁਕਤਾ ਵੈਨ ਭੇਜੀ ਗਈ ਜੋ ਜ਼ਿਲ੍ਹੇ ਭਰ ਵਿੱਚ ਲੋਕਾਂ ਨੂੰ ਐਚ ਆਈ ਵੀ/ਏਡਜ਼ ਬਾਰੇ ਜਾਗਰੂਕ ਕਰੇਗੀ। ਸਿਵਲ ਸਰਜਨ ਡਾ ਹਿੰਤਿੰਦਰ ਕੌਰ ਵਲੋਂ ਵੈਨ ਨੂੰ ਝੰਡੀ ਦੇ ਕੇ ਰਵਾਨਾ ਕਰਦਿਆਂ ਕਿਹਾ ਕਿ ਇਹ ਵੈਨ ਜ਼ਿਲ੍ਹੇ ਦੇ ਵੱਖ ਵੱਖ ਬਲਾਕਾਂ ਵਿੱਚ ਐਚ ਆਈ ਵੀ ਏਡਜ਼ ਸਬੰਧੀ ਲੋਕਾਂ....
ਵਿਧਾਇਕ ਕੁਲਵੰਤ ਸਿੰਘ ਸਿੱਧੂ ਵਲੋਂ ਵਿਸ਼ੇਸ਼ ਤੌਰ 'ਤੇ ਕੀਤੀ ਗਈ ਸ਼ਿਰਕਤ ਲੁਧਿਆਣਾ, 28 ਮਾਰਚ : ਪੰਜਾਬ ਸਰਕਾਰ ਦੀ ਘਰ-ਘਰ ਰੋਜ਼ਗਾਰ ਯੋਜਨਾ ਤਹਿਤ ਰੋਜ਼ਗਾਰ ਉਤਪੱਤੀ, ਹੁਨਰ ਵਿਕਾਸ ਤੇ ਸਿਖਲਾਈ ਵਿਭਾਗ ਪੰਜਾਬ ਚੰਡੀਗੜ੍ਹ ਵਲੋਂ ਲਾਈਵ ਫੇਸਬੁਕ ਸ਼ੈਸ਼ਨ ਰਾਹੀਂ ਵੈਬੀਨਾਰ ਦਾ ਆਯੋਜਨ ਕੀਤਾ ਗਿਆ ਜਿਸ ਵਿੱਚ ਵਿਧਾਨ ਸਭਾ ਹਲਕਾ ਆਤਮ ਨਗਰ ਤੋਂ ਵਿਧਾਇਕ ਕੁਲਵੰਤ ਸਿੰਘ ਸਿੱਧੂ ਵੱਲੋਂ ਵਿਸ਼ੇਸ਼ ਤੌਰ 'ਤੇ ਸ਼ਿਰਕਤ ਕੀਤੀ ਗਈ। ਵਿਧਾਇਕ ਸਿੱਧੂ ਨੇ ਕਿਹਾ ਕਿ ਸੂਬੇ ਵਿੱਚ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਦੀ ਅਗਵਾਈ ਵਾਲੀ....
ਲੁਧਿਆਣਾ 28 ਮਾਰਚ : ਪੀ.ਏ.ਯੂ. ਦੇ ਖੇਤੀ ਵਿਗਿਆਨ ਵਿਭਾਗ ਵੱਲੋਂ ਕ੍ਰਿਸੀ ਵਿਗਿਆਨ ਕੇਂਦਰ ਸਮਰਾਲਾ ਦੇ ਸਹਿਯੋਗ ਨਾਲ ਬੀਤੇ ਦਿਨੀਂ ਪਿੰਡ ਮੱਟਨ, ਜ਼ਿਲ੍ਹਾ ਲੁਧਿਆਣਾ ਵਿਖੇ ’ਕਣਕ ਦੀ ਸਰਫੇਸ ਸੀਡਿੰਗ’ ਤਕਨੀਕ ’ਤੇ ਖੇਤ ਦਿਵਸ ਦਾ ਆਯੋਜਨ ਕੀਤਾ ਗਿਆ| ਇਸ ਵਿੱਚ 300 ਤੋਂ ਵੱਧ ਕਿਸਾਨ ਸ਼ਾਮਿਲ ਹੋਏ | ਇਸ ਮੌਕੇ ਕਿਸਾਨਾਂ ਨਾਲ ਗੱਲਬਾਤ ਕਰਦਿਆਂ ਪੀ.ਏ.ਯੂ. ਦੇ ਵਾਈਸ ਚਾਂਸਲਰ ਡਾ. ਸਤਿਵੀਰ ਸਿੰਘ ਗੋਸਲ ਨੇ ਕਿਹਾ ਕਿ ਪੀ.ਏ.ਯੂ. ਦੁਆਰਾ ਸਿਫਾਰਸ ਕੀਤੀ ਗਈ ਸਰਫੇਸ ਸੀਡਿੰਗ ਤਕਨੀਕ ਝੋਨੇ ਦੀ ਪਰਾਲੀ ਦੀ ਸੰਭਾਲ ਅਤੇ....
ਲੁਧਿਆਣਾ 28 ਮਾਰਚ : ਭਾਰਤ ਸਰਕਾਰ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰਾਲੇ ਦੁਆਰਾ 'ਬਾਜਰੇ ਦੀ ਉਤਪਾਦਕਤਾ ਅਤੇ ਮੁੱਲ ਵਾਧੇ' 'ਤੇ ਗਲੋਬਲ ਮਿਲਟਸ ਕਾਨਫਰੰਸ ਕਰਵਾਈ ਗਈ। ਸਾਲ 2023 ਨੂੰ ਸੰਸਾਰ ਪੱਧਰ ਤੇ ਮਿਲਟਸ ਸਾਲ ਮਨਾਉਣ ਦਾ ਬੀੜਾ ਚੁੱਕਿਆ ਗਿਆ ਹੈ ਅਤੇ ਇੱਕ ਧਰਤੀ, ਇੱਕ ਪਰਿਵਾਰ, ਇਕ ਭਵਿੱਖ ਦੇ ਉਦੇਸ਼ ਤਹਿਤ ਇਸ ਕਾਨਫਰੰਸ ਨੂੰ ਆਯੋਜਿਤ ਕੀਤਾ ਗਿਆ। ਪੀਏਯੂ ਦੇ ਅੰਤਰਰਾਸ਼ਟਰੀ ਵਿਦਿਆਰਥੀਆਂ ਨੂੰ ਇਸ ਕਾਨਫਰੰਸ ਵਿੱਚ ਹਿੱਸਾ ਲੈਣ ਲਈ ਵਿਸ਼ੇਸ਼ ਸੱਦਾ ਦਿੱਤਾ ਗਿਆ। ਕਾਨਫਰੰਸ ਦਾ ਉਦਘਾਟਨ ਬੀਤੇ....