ਲੁਧਿਆਣਾ, 24 ਮਾਰਚ : ਗੁਰਦੁਆਰਾ ਨਾਨਕ ਪ੍ਰਕਾਸ਼ ਖੇਤਰ ਵਿੱਚ ਚੇਨ ਸਨੈਚਿੰਗ ਦੀ ਘਟਨਾ ਤੋਂ ਕੁਝ ਘੰਟਿਆਂ ਬਾਅਦ, ਕਮਿਸ਼ਨਰੇਟ ਪੁਲਿਸ ਲੁਧਿਆਣਾ ਵਲੋਂ ਇੱਕ ਖੋਹ ਕਰਨ ਵਾਲੇ ਮੁਲਜ਼ਮ ਨੂੰ ਗ੍ਰਿਫਤਾਰ ਕਰਕੇ ਉਸ ਪਾਸੋਂਂ ਸੋਨੇ ਦੀ ਚੇਨ ਬਰਾਮਦ ਕੀਤੀ ਹੈ। ਇਸ ਤੋਂ ਇਲਾਵਾ ਪੁਲੀਸ ਨੇ ਮੁਲਜ਼ਮਾਂ ਕੋਲੋਂ ਚੋਰੀ ਦਾ ਸਾਮਾਨ ਖਰੀਦਣ ਵਾਲੇ ਸੁਨਿਆਰੇ ਨੂੰ ਵੀ ਕਾਬੂ ਕੀਤਾ ਹੈ। ਮੁਲਜ਼ਮਾਂ ਦੀ ਪਛਾਣ ਗੁਰਪ੍ਰੀਤ ਸਿੰਘ ਵਾਸੀ ਨਿਊ ਆਜ਼ਾਦ ਨਗਰ ਅਤੇ ਸੁਨਿਆਰ ਨਰਿੰਦਰ ਪਾਲ ਵਾਸੀ ਗੋਲਡਨ ਐਵੀਨਿਊ ਦੁੱਗਰੀ ਵਜੋਂ ਹੋਈ ਹੈ।....
ਮਾਲਵਾ
ਜਗਰਾਉਂ 24 ਮਾਰਚ (ਰਛਪਾਲ ਸਿੰਘ ਸ਼ੇਰਪੁਰੀ) : ਕਿਰਤੀ ਕਿਸਾਨ ਯੂਨੀਅਨ ਅਤੇ ਪੇਂਡੂ ਮਜ਼ਦੂਰ ਯੂਨੀਅਨ ਦੀ ਅਗਵਾਈ 'ਚ ਵੱਖ-ਵੱਖ ਕਿਸਾਨ-ਮਜ਼ਦੂਰ ਜੱਥੇਬੰਦਕ ਧਰਨਾਕਾਰੀਆਂ ਨੇ 366ਵੇਂ ਦਿਨ ਜਗਰਾਉਂ ਥਾਣੇ ਮੂਹਰੇ ਇਕੱਠੇ ਹੋ ਕੇ ਜਿਥੇ 23 ਮਾਰਚ ਦੇ ਸ਼ਹੀਦਾਂ ਨੂੰ ਯਾਦ ਕੀਤਾ ਅਤੇ ਸ਼ਹੀਦ ਭਗਤ ਸਿੰਘ ਰਾਜਗੁਰੂ ਸੁਖਦੇਵ ਨੂੰ ਸ਼ਰਧਾ ਦੇ ਫੁੱਲ ਭੇਂਟ ਕੀਤੇ, ਉਥੇ ਪੰਜਾਬ ਪੁਲਿਸ ਅਤੇ ਪੰਜਾਬ ਸਰਕਾਰ ਦੀ ਘਟੀਆ ਕਾਰਗੁਜ਼ਾਰੀ ਖਿਲਾਫ਼ ਨਾਹਰੇਬਾਜ਼ੀ ਕੀਤੀ। ਇਸ ਸਮੇਂ ਬੋਲਦਿਆਂ ਪੇਂਡੂ ਮਜ਼ਦੂਰ ਯੂਨੀਅਨ ਦੇ ਜਿਲ੍ਹਾ....
ਲੁਧਿਆਣਾ, 24 ਮਾਰਚ : ਕਮਿਸ਼ਨਰੇਟ ਪੁਲਿਸ ਲੁਧਿਆਣਾ ਵਲੋਂ ਤਿੰਨ ਨਸ਼ਾ ਤਸਕਰਾਂ ਦੀ ਜਾਇਦਾਦ ਨੂੰ ਜ਼ਬਤ ਕੀਤਾ ਗਿਆ ਹੈ ਜਿਸਦੀ ਕੁੱਲ ਕੀਮਤ ਕਰੀਬ 1.63 ਕਰੋੜ ਰੁਪਏ ਹੈ। ਇਨ੍ਹਾਂ ਸੰਪਤੀਆਂ ਵਿੱਚ ਵਪਾਰਕ ਦੁਕਾਨਾਂ ਅਤੇ ਰਿਹਾਇਸ਼ੀ ਘਰ ਦੋਵੇਂ ਸ਼ਾਮਲ ਹਨ। ਲੁਧਿਆਣਾ ਪੁਲਿਸ ਕਮਿਸ਼ਨਰ ਮਨਦੀਪ ਸਿੰਘ ਸਿੱਧੂ ਨੇ ਦੱਸਿਆ ਕਿ ਪੁਲਿਸ ਨੇ ਨਸ਼ਾ ਤਸਕਰਾਂ ਵਿਰੁੱਧ ਜ਼ੀਰੋ ਟਾਲਰੈਂਸ ਦੀ ਨੀਤੀ ਅਪਣਾਈ ਹੈ ਅਤੇ ਐਨ.ਡੀ.ਪੀ.ਐਸ. ਮਾਮਲਿਆਂ ਵਿੱਚ ਗ੍ਰਿਫਤਾਰ ਕੀਤੇ ਗਏ ਤਿੰਨ ਤਸਕਰਾਂ ਦੀ ਜਾਇਦਾਦ ਜ਼ਬਤ ਕੀਤੀ ਹੈ। ਉਨ੍ਹਾਂ ਦੱਸਿਆ....
ਲੁਧਿਆਣਾ, 24 ਮਾਰਚ (ਰਘਵੀਰ ਸਿੰਘ ਜੱਗਾ) : ਰਾਏਕੋਟ ਵਿੱਚ ਵਿਸ਼ਵ ਪੰਜਾਬੀ ਸਭਾ (ਰਜਿ:) ਕਨੇਡਾ ਅਤੇ ਹੁਨਰ-ਏ-ਕਾਇਨਾਤ ਵੈਲਫੇਅਰ ਸੁਸਾਇਟੀ ਰਾਏਕੋਟ (ਰਜਿ:) ਪੰਜਾਬ ਵੱਲੋਂ ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ ਰਾਜਗੁਰੂ ਤੇ ਸੁਖਦੇਵ ਅਤੇ ਪੰਜਾਬੀ ਸਾਹਿਤ ਦੇ ਨਾਮਵਰ ਸ਼ਾਇਰ ਪਾਸ਼ ਦੀ ਸ਼ਹਾਦਤ ਸਮਰਪਿਤ ਸਮਾਗਮ ਕਰਵਾਇਆ ਗਿਆ।ਜਿਸ ਦੀ ਪ੍ਰਧਾਨਗੀ ਵਿਸ਼ਵ ਪੰਜਾਬੀ ਸਭਾ ਕਨੇਡਾ ਦੇ ਸਰਪ੍ਰਸਤ ਡਾ. ਸ਼ਵਿੰਦਰ ਸਿੰਘ ਗਿੱਲ (ਸਾਬਕਾ ਵਾਈਸ ਚਾਂਸਲਰ ਬਾਬਾ ਫਰੀਦ ਯੂਨੀਵਰਸਿਟੀ) ਵੱਲੋਂ ਕੀਤੀ ਗਈ।ਇਸ ਸ਼ਰਧਾਂਜਲੀ....
ਜ਼ਿਲ੍ਹੇ ਦੇ ਸਾਰੇ ਸਿਹਤ ਕੇਦਰਾਂ 'ਚ ਮੁਫ਼ਤ ਦਿੱਤੀ ਜਾਂਦੀ ਹੈ ਟੀ ਬੀ ਦੀ ਦਵਾਈ : ਡਾ. ਆਸ਼ੀਸ਼ ਚਾਵਲਾ ਲੁਧਿਆਣਾ 24 ਮਾਰਚ : ਵਿਸ਼ਵ ਟੀ.ਬੀ ਦਿਵਸ ਮੌਕੇ ਸਿਵਲ ਸਰਜਨ ਡਾ: ਹਿਤਿੰਦਰ ਕੌਰ ਅਤੇ ਜਿਲ੍ਹਾ ਟੀ.ਬੀ ਅਫ਼ਸਰ ਡਾ: ਆਸ਼ੀਸ਼ ਚਾਵਲਾ ਵਲੋਂ ਸਿਵਲ ਹਸਪਤਾਲ ਵਿਖੇ ਲੋਕਾਂ ਨੂੰ ਟੀ.ਬੀ ਦੀ ਬਿਮਾਰੀ ਪ੍ਰਤੀ ਜਾਗਰੂਕ ਕੀਤਾ ਗਿਆ। ਡਾ: ਹਿਤਿੰਦਰ ਕੌਰ ਨੇ ਦੱਸਿਆ ਕਿ ਜ਼ਿਲ੍ਹੇ ਦੇ ਸਮੂਹ ਸਿਹਤ ਕੇਂਦਰਾਂ ਵਿੱਚ ਵਿਸ਼ਵ ਟੀਬੀ ਦਿਵਸ ਮਨਾਇਆ ਜਾ ਰਿਹਾ ਹੈ। ਇਸ ਮੌਕੇ ਜਾਣਕਾਰੀ ਸਾਂਝੀ ਕਰਦਿਆਂ ਉਨਾਂ ਦੱਸਿਆ ਕਿ ਸਾਡੇ....
ਨੁਕਸਾਨ ਦਾ ਸਰਵੇ ਕਰਕੇ ਪ੍ਰਭਾਵਿਤ ਲੋਕਾਂ ਨੂੰ ਦਿੱਤਾ ਜਾਵੇਗਾ ਮੁਆਵਜ਼ਾ : ਡਿਪਟੀ ਕਮਿਸ਼ਨਰ ਪੰਜਾਬ ਸਰਕਾਰ ਮੁਸਕਿਲ ਘੜੀ ਵਿਚ ਪਿੰਡ ਵਾਸੀਆਂ ਦੇ ਨਾਲ : ਵਿਧਾਇਕ ਸਵਨਾ ਫਾਜ਼ਿਲਕਾ, 24 ਮਾਰਚ : ਫਾਜ਼ਿਲਕਾ ਦੇ ਪਿੰਡ ਬਕੈਣ ਵਾਲਾ ਵਿਚ ਅੱਜ ਆਏ ਵਾਅ ਵਰੋਲੇ ਕਾਰਨ ਹੋਏ ਨੁਕਸਾਨ ਦਾ ਜਾਇਜਾ ਲੈਣ ਲਈ ਫਾਜ਼ਿਲਕਾ ਦੇ ਵਿਧਾਇਕ ਨਰਿੰਦਰ ਪਾਲ ਸਿੰਘ ਸਵਨਾ ਅਤੇ ਡਿਪਟੀ ਕਮਿਸ਼ਨਰ ਡਾ: ਸੇਨੂੰ ਦੁੱਗਲ ਆਈਏਐਸ ਨੇ ਪਿੰਡ ਦਾ ਦੌਰਾ ਕਰਕੇ ਮੌਕਾ ਵੇਖਿਆ। ਇਸ ਮੌਕੇ ਵਿਧਾਇਕ ਨਰਿੰਦਰ ਪਾਲ ਸਿੰਘ ਸਵਨਾ ਨੇ ਕਿਹਾ ਕਿ ਇਸ....
ਸ੍ਰੀ ਮੁਕਤਸਰ ਸਾਹਿਬ, 24 ਮਾਰਚ : ਪੰਜਾਬ ਵਿੱਚ ਹੋਏ ਭਾਰੀ ਮੀਂਹ ਕਾਰਨ ਕਣਕ ਦੀ ਫਸਲ ਦੇ ਹੋਏ ਨੁਕਸਾਨ ਦੀ ਤੁਰੰਤ ਗਿਰਦਾਵਰੀ ਕਰਵਾ ਕੇ ਕਿਸਾਨਾਂ ਨੂੰ ਮੁਆਵਜਾ ਦੇਣ ਦੀ ਮੰਗ ਕਰਦਿਆਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਮੀਂਹ ਕਾਰਨ ਖਰਾਬ ਹੋਈ ਕਿਸਾਨਾਂ ਦੀ ਫਸਲ ਦੀ ਤੁਰੰਤ ਗਿਰਦਾਵਰੀ ਕਰਵਾਉਣ ਦੇ ਹੁਕਮ ਦੇਣ ਅਤੇ ਉਨ੍ਹਾਂ ਨੂੰ ਪ੍ਰਤੀ ਏਕੜ 50 ਹਜ਼ਾਰ ਤੇ ਅੰਸ਼ਕ ਨੁਕਸਾਨ ਲਈ 25 ਹਜ਼ਾਰ ਏਕੜ ਮੁਆਵਜਾ ਦਿੱਤਾ ਜਾਵੇ।ਪ੍ਰਧਾਨ ਬਾਦਲ ਨੇ ਜਿਲ਼੍ਹਾ....
ਫਾਜ਼ਿਲਕਾ, 24 ਮਾਰਚ : ਅੱਜ ਆਏ ਤੂਫਾਨ ਨੇ ਫਾਜ਼ਿਲਕਾ ਦੇ ਕਈ ਪਿੰਡਾਂ ਵਿੱਚ ਤਬਾਹੀ ਮਚਾ ਦਿੱਤੀ। ਆਏ ਤੂਫਾਨ ਨਾਲ ਲੋਕਾਂ ਦੇ ਘਰਾਂ ਦੀਆਂ ਕੰਧਾਂ ਡਿੱਗ ਗਈਆਂ ਅਤੇ ਫਸਲਾਂ ਨੂੰ ਭਾਰੀ ਨੁਕਸਾਨ ਪਹੁੰਚਿਆ ਹੈ। ਮਿਲੀ ਜਾਣਕਾਰੀ ਅਨੁਸਾਰ ਪਿੰਡ ਬਕੈਣ ਵਾਲਾ, ਹਰੀਪੁਰ ਵਿੱਚ ਤੂਫਾਨ ਨੇ ਵੱਡਾ ਨੁਕਸਾਨ ਕੀਤਾ ਹੈ। ਆਈਆਂ ਖਬਰਾਂ ਮੁਤਾਬਕ ਤੂਫਾਨ ਨਾਲ ਲੋਕਾਂ ਦੇ ਘਰਾਂ ਦੀਆਂ ਛੱਤਾ ਤੇ ਕੰਧਾਂ ਡਿੱ ਗ ਗਈਆਂ। ਪਿੰਡਾਂ ਦੇ ਲੋਕਾਂ ਵੱਲੋਂ ਮਦਦ ਨਾਲ ਛੱਤਾਂ ਹੇਠ ਦੱਬੇ ਲੋਕਾਂ ਨੂੰ ਬਾਹਰ ਕੱਢਿਆ ਜਾ ਰਿਹਾ ਹੈ। ਇਸ ਝੱਖੜ....
ਰਾਮਪੁਰਾ ਫੂਲ਼, 23 ਮਾਰਚ : ਸੂਬੇ ਚ ਪਿਛਲੇ ਕੁਝ ਦਿਨਾਂ ਤੋਂ ਵਾਰਿਸ ਪੰਜਾਬ ਦੇ ਜਥੇਬੰਦੀ ਦੇ ਪ੍ਰਧਾਨ ਅੰਮ੍ਰਿਤਪਾਲ ਸਿੰਘ ਮਸਲੇ ਨੂੰ ਲੈਕੇ ਪੰਜਾਬ ਚ ਨੌਜਵਾਨਾਂ ਦੀ ਫੜੋ ਫੜਾਈ ਕਰਕੇ ਪੈਦਾ ਹੋ ਰਹੇ ਦਹਿਸ਼ਤ ਦੇ ਮਾਹੌਲ ਦੀ ਭਾਰਤੀ ਕਿਸਾਨ ਯੂਨੀਅਨ ਕ੍ਰਾਂਤੀਕਾਰੀ ਪੰਜਾਬ ਨੇ ਸਖ਼ਤ ਸ਼ਬਦਾਂ ਚ ਨਿਖੇਧੀ ਕੀਤੀ ਹੈ। ਇਸ ਮੌਕੇ ਪ੍ਰੈਸ ਨੂੰ ਬਿਆਨ ਜਾਰੀ ਕਰਦਿਆਂ ਸੂਬੇ ਚ ਪੈਦਾ ਹੋਏ ਹਾਲਾਤਾਂ ਬਾਰੇ ਚਿੰਤਾ ਪ੍ਰਗਟ ਕਰਦੇ ਹੋਏ ਜਥੇਬੰਦੀ ਦੇ ਚੇਅਰਮੈਨ ਸੁਰਜੀਤ ਸਿੰਘ ਫੂਲ਼ ਅਤੇ ਸੂਬਾ ਪ੍ਰਧਾਨ ਬਲਦੇਵ ਸਿੰਘ ਜ਼ੀਰਾ ਨੇ....
ਸ਼ਹੀਦ-ਏ-ਆਜ਼ਮ ਭਗਤ ਸਿੰਘ, ਸ਼ਹੀਦ ਰਾਜਗੁਰੂ ਅਤੇ ਸ਼ਹੀਦ ਸੁਖਦੇਵ ਨੂੰ ਸ਼ਹੀਦੀ ਦਿਹਾੜੇ ਮੌਕੇ ਸ਼ਰਧਾ ਦੇ ਫੁੱਲ ਭੇਂਟ ਕੀਤੇ ਲੁਧਿਆਣਾ, 23 ਮਾਰਚ : ਡਿਪਟੀ ਕਮਿਸ਼ਨਰ ਲੁਧਿਆਣਾ ਸ੍ਰੀਮਤੀ ਸੁਰਭੀ ਮਲਿਕ, ਪੁਲਿਸ ਕਮਿਸ਼ਨਰ ਸ. ਮਨਦੀਪ ਸਿੰਘ ਸਿੱਧੂ ਅਤੇ ਨਗਰ ਨਿਗਮ ਕਮਿਸ਼ਨਰ ਡਾ. ਸ਼ੇਨਾ ਅਗਰਵਾਲ ਵਲੋਂ ਅੱਜ ਨੌਜਵਾਨਾਂ ਨੂੰ ਦੇਸ਼ ਦੀ ਏਕਤਾ ਅਤੇ ਅਖੰਡਤਾ ਦੀ ਰਾਖੀ ਲਈ ਸਾਡੇ ਮਹਾਨ ਨਾਇਕਾਂ ਦੁਆਰਾ ਦਿੱਤੀ ਮਹਾਨ ਕੁਰਬਾਨੀ ਤੋਂ ਪ੍ਰੇਰਨਾ ਲੈਣ ਦਾ ਸੱਦਾ ਦਿੱਤਾ। ਸ਼ਹੀਦ-ਏ-ਆਜ਼ਮ ਭਗਤ ਸਿੰਘ, ਸ਼ਹੀਦ ਰਾਜਗੁਰੂ ਅਤੇ ਸ਼ਹੀਦ....
ਸ਼ਹੀਦੀ ਦਿਹਾੜੇ ਮੌਕੇ ਸ਼ਹੀਦ ਸੁਖਦੇਵ ਜੀ ਨੂੰ ਦਿੱਤੀ ਸਰਧਾਂਜਲੀ ਜ਼ਿਲ੍ਹਾ ਪ੍ਰਸ਼ਾਸ਼ਨ ਵਲੋਂ ਵਧੀਕ ਡਿਪਟੀ ਕਮਿਸ਼ਨਰ ਰਾਹੁਲ ਚਾਬਾ ਨੇ ਕੀਤੇ ਸ਼ਰਧਾ ਦੇ ਫੁੱਲ ਭੇਂਟ ਲੁਧਿਆਣਾ, 23 ਮਾਰਚ : ਸ਼ਹੀਦ ਕਿਸੇ ਧਰਮ, ਫਿਰਕੇ ਜਾਂ ਖੇਤਰ ਤੱਕ ਸੀਮਤ ਨਹੀਂ ਹੁੰਦੇ, ਸਗੋਂ ਉਹ ਪੂਰੀ ਕੌਮ ਦਾ ਮਾਣ, ਆਉਣ ਵਾਲੀਆਂ ਪੀੜ੍ਹੀਆਂ ਲਈ ਪ੍ਰੇਰਣਾ ਸਰੋਤ ਅਤੇ ਦੇਸ਼ ਦਾ ਸ਼ਰਮਾਇਆ ਹੁੰਦੇ ਹਨ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਵਿਧਾਨ ਸਭਾ ਹਲਕਾ ਲੁਧਿਆਣਾ ਕੇਂਦਰੀ ਤੋਂ ਵਿਧਾਇਕ ਅਸ਼ੋਕ ਪਰਾਸ਼ਰ ਪੱਪੀ ਵਲੋਂ ਅੱਜ ਸਹੀਦ ਸੁਖਦੇਵ ਜੀ ਦੇ ਸ਼ਹੀਦੀ....
ਸ਼ਹੀਦ-ਏ-ਆਜ਼ਮ ਭਗਤ ਸਿੰਘ, ਸੁਖਦੇਵ ਅਤੇ ਰਾਜਗੁਰੂ ਜੀ ਦੇ ਸ਼ਹੀਦ ਦਿਹਾੜੇ ਮੌਕੇ ਸਹੀਦਾਂ ਨੂੰ ਕੀਤਾ ਨਮਨ ਲੁਧਿਆਣਾ, 23 ਮਾਰਚ : ਵਿਧਾਨ ਸਭਾ ਹਲਕਾ ਲੁਧਿਆਣਾ ਪੂਰਬੀ ਦੇ ਵਿਧਾਇਕ ਦਲਜੀਤ ਸਿੰਘ ਗਰੇਵਾਲ ਭੋਲਾ ਵੱਲੋਂ ਜਗਰਾਓਂ ਪੁੱਲ ਵਿਖੇ ਸ਼ਹੀਦ-ਏ-ਆਜ਼ਮ ਭਗਤ ਸਿੰਘ, ਸਹੀਦ ਸੁਖਦੇਵ ਅਤੇ ਸ਼ਹੀਦ ਰਾਜਗੁਰੂ ਜੀ ਨੂੰ ਉਨ੍ਹਾਂ ਦੇ ਸ਼ਹੀਦੀ ਦਿਹਾੜੇ 'ਤੇ ਸ਼ਰਧਾ ਦੇ ਫੁੱਲ ਭੇਂਟ ਕਰਦਿਆਂ ਸ਼ਰਧਾਂਜਲੀ ਦਿੱਤੀ। ਇਸ ਮੌਕੇ ਸੰਬੋਧਨ ਕਰਦਿਆਂ ਵਿਧਾਇਕ ਗਰੇਵਾਲ ਨੇ ਕਿਹਾ ਕਿ ਦੇਸ਼ ਲਈ ਸ਼ਹਾਦਤ ਦੇਣ ਵਾਲੇ ਸ਼ਹੀਦਾਂ ਨੂੰ....
ਲੁਧਿਆਣਾ 23 ਮਾਰਚ : ਪੀ.ਏ.ਯੂ. 24 ਅਤੇ 25 ਮਾਰਚ ਨੂੰ ਦੋ ਰੋਜ਼ਾ ਕਿਸਾਨ ਮੇਲਾ ਕਰਵਾਉਣ ਲਈ ਤਿਆਰ ਬਰ ਤਿਆਰ ਹੈ। ਇਸ ਮੇਲੇ ਦਾ ਉਦਘਾਟਨ ਪੰਜਾਬ ਦੇ ਖੇਤੀਬਾੜੀ ਮੰਤਰੀ ਸਰਦਾਰ ਕੁਲਦੀਪ ਸਿੰਘ ਧਾਲੀਵਾਲ ਕਰਨਗੇ, ਜਦਕਿ ਡਾ: ਸਤਿਬੀਰ ਸਿੰਘ ਗੋਸਲ, ਵਾਈਸ-ਚਾਂਸਲਰ, ਪੀ.ਏ.ਯੂ. , ਸਮਾਗਮ ਦੀ ਪ੍ਰਧਾਨਗੀ ਕਰਨਗੇ। ਯੂਨੀਵਰਸਿਟੀ ਕੈਂਪਸ ਨੂੰ ਸਜਾਇਆ ਗਿਆ ਹੈ ਅਤੇ ਵੱਖ-ਵੱਖ ਵਿਭਾਗ ਵਿਗਿਆਨੀਆਂ ਅਤੇ ਮਾਹਿਰਾਂ ਨਾਲ ਆਹਮੋ ਸਾਹਮਣੇ ਗੱਲਬਾਤ ਰਾਹੀਂ ਕਿਸਾਨਾਂ ਦੇ ਖੇਤੀ ਗਿਆਨ ਨੂੰ ਵਧਾਉਣ ਅਤੇ ਹੁਨਰ ਨੂੰ ਵਧੀਆ....
ਬਠਿੰਡਾ, 23 ਮਾਰਚ : ਤਾਂਤਰਿਕ ਵੱਲੋਂ ਮਾਸੂਮ ਬੱਚਿਆਂ ਦੀ ਬਲੀ ਦੇਣ ਦੇ ਦੋਸ਼ ਵਿੱਚ ਬਠਿੰਡਾ ਦੇ ਵਧੀਕ ਸੈਸ਼ਨ ਜੱਜ ਦੀ ਅਦਾਲਤ ਨੇ ਦੋ ਔਰਤਾਂ ਸਣੇ ਤਾਂਤਰਿਕ ਅਤੇ ਉਸ ਦੇ ਛੇ ਸਾਥੀਆਂ ਨੂੰ ਉਮਰ ਕੈਦ ਅਤੇ 10 ਹਜ਼ਾਰ ਰੁਪਏ ਜੁਰਮਾਨੇ ਦੀ ਸਜ਼ਾ ਸੁਣਾਈ ਹੈ। ਸਜ਼ਾ ਪਾਉਣ ਵਾਲੇ 6 ਵਿਅਕਤੀਆਂ ਵਿੱਚ ਬੱਚਿਆਂ ਦੀ ਦਾਦੀ, ਭੂਆ, ਮਾਪੇ ਤੇ ਹੋਰ ਪਰਿਵਾਰ ਵਾਲੇ ਸ਼ਾਮਲ ਹਨ। ਵੀਰਵਾਰ ਨੂੰ ਇਸ ਮਾਮਲੇ ਵਿੱਚ ਏਡੀਜੇ ਬਲਜਿੰਦਰ ਸਿੰਘ ਦੀ ਕੋਰਟ ਨੇ ਤਾਂਤ੍ਰਿਕ ਲਖਵਿੰਦਰ ਉਰਫ ਲਖੀ, ਦਾਦੀ ਨਿਰਮਲ ਕੌਰ, ਪਿਤਾ ਕੁਲਵਿੰਦਰ....
ਖੰਨਾ, 23 ਮਾਰਚ : ਖੰਨਾ ‘ਚ ਦਿੱਲੀ-ਅੰਮ੍ਰਿਤਸਰ ਕੌਮੀ ਮਾਰਗ ਤੇ ਇੱਕ ਬੇਕਾਬੂ ਟਰੱਕ ਢਾਬੇ ‘ਚ ਜਾਣ ਕਰਕੇ ਵਾਪਰੇ ਹਾਦਸੇ ‘ਚ ਢਾਬੇ ਤੇ ਕੰਮ ਕਰਨ ਵਾਲੇ ਇੱਕ ਨੌਜਵਾਨ ਦੀ ਮੌਤ ਹੋ ਗਈ, ਜਦੋਂ ਕਿ ਢਾਬੇ ਤੇ ਮੌਜ਼ੂਦ 15 ਦੇ ਕਰੀਬ ਲੋਕਾਂ ਨੇ ਭੱਜ ਕੇ ਆਪਣੀ ਜਾਨ ਬਚਾਈ। ਇਸ ਹਾਦਸੇ ਸਬੰਧੀ ਇੱਕ ਸੀਸੀਟੀਵੀ ਫੁਟੇਜ ਵੀ ਸਾਹਮਣੇ ਆਈਆਂ ਹਨ ਤੇ ਮੌਕੇ ਤੇ ਹਾਜ਼ਰ ਲੋਕਾਂ ਨੇ ਵੀ ਦੱਸਿਆ ਕਿ ਸਰਵਿਸ ਲੇਨ ਤੇ ਤੇਜ਼ ਰਫਤਾਰ ਟਰੱਕ ਆ ਰਿਹਾ ਸੀ, ਜਦੋਂ ਕਿ ਨੈਸ਼ਨਲ ਹਾਈਵੇ ਤੋਂ ਇੱਕ ਕਾਰ ਸਰਵਿਸ ਰੋਡ ਨੂੰ ਆਈ ਤਾਂ ਟਰੱਕ....