ਮਾਲਵਾ

ਵਿਧਾਇਕ ਚੌਧਰੀ ਮਦਨ ਲਾਲ ਬੱਗਾ ਵੱਲੋਂ ਵਾਰਡ ਨੰਬਰ 89 'ਚ ਇੰਟਰਲਾਕ ਟਾਈਲਾਂ ਲਗਾਉਣ ਦੇ ਕੰਮ ਦੀ ਸੁਰੂਆਤ
ਲੁਧਿਆਣਾ, 13 ਮਾਰਚ : ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੀ ਤਰੱਕੀ ਅਤੇ ਵਿਕਾਸ ਲਈ ਬੇਹੱਦ ਸੰਵੇਦਨਸ਼ੀਲ ਰਹੀ ਹੈ ਜਿਸ ਤਹਿਤ ਹੁਣ ਪੰਜਾਬ ਵਾਸੀਆਂ ਦੀਆਂ ਮੁੱਢਲੀਆਂ ਸਹੂਲਤਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਹਰ ਇੱਕ ਹਲਕੇ ਵਿੱਚ ਰਹਿੰਦੇ ਵਿਕਾਸ ਕਾਰਜਾਂ ਨੂੰ ਪੂਰਾ ਕਰਨ ਲਈ ਗ੍ਰਾਂਟਾਂ ਦੇ ਗੱਫ਼ੇ ਜਾਰੀ ਕੀਤੇ ਜਾ ਰਹੇ ਹਨ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਵਿਧਾਨ ਸਭਾ ਹਲਕਾ ਲੁਧਿਆਣਾ ਉੱਤਰੀ ਤੋਂ ਵਿਧਾਇਕ ਚੌਧਰੀ ਮਦਨ ਲਾਲ ਬੱਗਾ ਵੱਲੋਂ ਵਾਰਡ ਨੰਬਰ 89 ਵਿੱਚ ਇੰਟਰਲਾਕ....
ਵਿਧਾਇਕ ਸਿੱਧੂ ਵੱਲੋਂ ਵਾਰਡ ਨੰਬਰ 41'ਚ ਪਾਰਕ ਦੇ ਨਵੀਨੀਕਰਣ ਦੀ ਸ਼ੁਰੂਆਤ
ਕਿਹਾ! ਬੀਤੇ ਕਰੀਬ 27 ਸਾਲਾਂ ਤੋਂ ਨਹੀਂ ਲਈ ਪਾਰਕ ਦੀ ਸਾਰ ਕਰੀਬ 41 ਲੱਖ ਰੁਪਏ ਦੀ ਲਾਗਤ ਨਾਲ ਕੀਤਾ ਜਾਵੇਗਾ ਪਾਰਕ ਦਾ ਸੁੰਦਰੀਕਰਨ : ਵਿਧਾਇਕ ਸਿੱਧੂ ਲੁਧਿਆਣਾ, 13 ਮਾਰਚ : ਸਾਫ ਸੁਥਰਾ ਅਤੇ ਹਰਿਆਵਲ ਭਰਿਆ ਵਾਤਾਵਰਣ ਮੁਹੱਈਆ ਕਰਾਉਣ ਦੇ ਮੰਤਵ ਨਾਲ, ਹਲਕਾ ਆਤਮ ਨਗਰ ਤੋਂ ਵਿਧਾਇਕ ਕੁਲਵੰਤ ਸਿੰਘ ਸਿੱਧੂ ਵੱਲੋਂ ਵਾਰਡ ਨੰਬਰ 41 ਵਿਖੇ ਗਿੱਲ ਚੌਂਕ ਤੋਂ ਪ੍ਰਤਾਪ ਚੌੱਕ ਤੱਕ ਦੇ ਪਾਰਕ ਦੇ ਨਵੀਨੀਕਰਣ ਦੀ ਸ਼ੁਰੂਆਤ ਕੀਤੀ ਗਈ। ਇਸ ਪ੍ਰੋਜੈਕਟ 'ਤੇ ਕਰੀਬ 41.26 ਲੱਖ ਰੁਪਏ ਦੀ ਲਾਗਤ ਆਵੇਗੀ। ਵਿਧਾਇਕ ਸਿੱਧੂ....
ਸਰਬਹਿਤਕਾਰੀ ਵੈਲਫੇਅਰ ਸੋਸਾਇਟੀ ਵੱਲੋਂ ਖੂਨਦਾਨ,ਅੱਖਾਂ ਅਤੇ ਦੰਦਾਂ ਦਾ ਚੈੱਕਅਪ ਕੈਂਪ ਲਗਾਇਆ ਗਿਆ। 
ਲੁਧਿਆਣਾ, 13 ਮਾਰਚ : ਬੀਤੇ ਦਿਨ ਖੂਨਦਾਨ ਕੈਂਪ,ਅੱਖਾਂ ਦਾ ਚੈੱਕਅਪ ਅਤੇ ਦੰਦਾਂ ਦਾ ਚੈੱਕਅਪ ਕੈਂਪ ਲੁਧਿਆਣਾ ਦੇ ਦੱਖਣੀ ਵਿਧਾਇਕਾ ਮੈਡਮ ਰਾਜਿੰਦਰ ਕੌਰ ਛੀਨਾ ਜੀ ਅਤੇ ਜਸਜੋਤ ਸਿੰਘ ਰੋਬੀ ਬਤਰਾ ਜੀ (ਸਰਬਹਿਤਕਾਰੀ ਵੈਲਫੇਅਰ ਸੋਸਾਇਟੀ) ਵੱਲੋਂ ਲਗਾਇਆ ਗਿਆ। ਜਿਸ ਵਿੱਚ ਪੀ ਏ ਹਰਪ੍ਰੀਤ, ਵਾਰਡ ਨੰਬਰ 22 ਤੋਂ ਅਜੇ ਮਿੱਤਲ , ਗਗਨ ਗੱਗੀ, ਮਹਿੰਦਰ ਧੁੰਨਾ, ਨੂਰ ਅਹਮਿਦ, ਧਰਮੇਂਦਰ ਪ੍ਰਧਾਨ, ਵਿਨੋਦ ਕੁਮਾਰ ਸਮੇਤ ਪਾਰਟੀ ਦੇ ਕਈ ਵਲੰਟੀਅਰ ਨੇ ਖੂਨਦਾਨ ਕੀਤਾ। ਏਕ ਮੌਕੇ ਕਈ ਲੇਡੀਜ਼ ਵੀ ਖੂਨਦਾਨ ਲਈ ਆਈਆਂ।....
ਪੰਜਾਬ ਸਰਕਾਰ ਦਿੱਲੀ, ਹਰਿਆਣਾ ਅਤੇ ਰਾਜਸਥਾਨ ਨੂੰ ਪਾਣੀ ਦੀ ਕੀਮਤ ਦਾ ਬਿੱਲ ਬਣਾ ਕੇ ਭੇਜੇ : ਬੈਂਸ 
ਲੁਧਿਆਣਾ, 13 ਮਾਰਚ : ਹਿਮਾਚਲ ਪ੍ਰਦੇਸ਼ ਵੱਲੋਂ ਪਿਛਲੇ ਦਿਨੀਂ ਦਰਿਆਈ ਪਾਣੀਆਂ ਦਾ ਮਾਲਕ ਐਲਾਨਣ ਦੇ ਪਾਸ ਕੀਤੇ ਗਏ ਆਰਡੀਨੈਂਸ ਨੂੰ ਕੋਰਾ ਝੂਠ ਅਤੇ ਗੁਮਰਾਹ ਕਰਨ ਵਾਲਾ ਦੱਸਦੇ ਹੋਏ ਲੋਕ ਇਨਸਾਫ਼ ਪਾਰਟੀ ਦੇ ਪ੍ਰਧਾਨ ਅਤੇ ਸਾਬਕਾ ਵਿਧਾਇਕ ਸਿਮਰਜੀਤ ਸਿੰਘ ਬੈਂਸ ਨੇ ਪੰਜਾਬ ਸਰਕਾਰ ਨੂੰ ਕਿਹਾ ਹੈ ਕਿ ਉਹ ਪੰਜਾਬ ਵਿਧਾਨ ਸਭਾ ਵੱਲੋਂ ਪਾਸ ਕੀਤੇ ਗਏ ਮਤੇ ਤੇ ਪਹਿਰਾ ਦਿੰਦੇ ਹੋਏ ਤੁਰੰਤ ਦਿੱਲੀ, ਹਰਿਆਣਾ ਅਤੇ ਰਾਜਸਥਾਨ ਨੂੰ ਜਾ ਰਹੇ ਪਾਣੀ ਦੀ ਕੀਮਤ ਵਸੂਲੀ ਦਾ ਬਿੱਲ ਬਣਾ ਕੇ ਭੇਜੇ। ਸਾਬਕਾ ਵਿਧਾਇਕ ਸਿਮਰਜੀਤ....
ਪੰਜਾਬ ਨੂੰ ਦੇਸ਼ ਵਿੱਚੋਂ ਅਵਲ ਸੂਬਾ ਬਣਾਉਣ ਵਿਚ ਨਹੀਂ ਛੱਡੀ ਜਾਵੇਗੀ ਕੋਈ ਕਸਰ : ਕੁਲਦੀਪ ਸਿੰਘ ਧਾਲੀਵਾਲ
ਐਸ.ਏ.ਐਸ. ਨਗਰ, 13 ਮਾਰਚ : ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ (ਲੜਕੀਆਂ) ਘੜੂੰਆਂ ਵਿਚ ਅਮਰੀਕਾ ਵਾਸੀ ਲਾਲੀ ਧਨੋਵਾ ਦੇ ਪਿਤਾ ਸਵਰਗਵਾਸੀ ਸ. ਸੁਰਜੀਤ ਸਿੰਘ ਦੀ ਯਾਦ ਵਿੱਚ ਨਵੀਂ ਬਣਨ ਵਾਲੀ ਲਾਇਬਰੇਰੀ ਦਾ ਨੀਂਹ ਪੱਥਰ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਰੱਖਿਆ। ਇਸ ਮੌਕੇ ਸਮਾਗਮ ਨੂੰ ਸੰਬੋਧਨ ਕਰਦਿਆਂ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਕਿਹਾ ਕਿ ਪੰਜਾਬ ਨੂੰ ਦੇਸ਼ ਵਿੱਚੋਂ ਅੱਵਲ ਸੂਬਾ ਬਣਾਉਣ ਵਿੱਚ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ। ਉਹਨਾਂ ਨੇ ਇਸ ਮੌਕੇ ਲੜਕੀਆਂ ਦੇ....
ਦੋ ਸਮਲਿੰਗੀ ਵਿਅਕਤੀਆਂ ਦੇ ਮੇਲ ਨੂੰ ਵਿਆਹ ਨਹੀਂ ਮੰਨਿਆ ਜਾ ਸਕਦਾ ਹੋਏਗਾ ਵਿਨਾਸ਼: ਪ੍ਰੋ. ਬਡੂੰਗਰ
ਪਟਿਆਲਾ, 13 ਮਾਰਚ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਨੇ ਸਮਾਜ ਵਿੱਚ ਦਿਨ ਪ੍ਰਤੀ ਦਿਨ ਵੱਧ ਰਹੇ ਸਮਲਿੰਗੀ ਵਿਆਹ ਤੇ ਗਹਿਰੀ ਚਿੰਤਾ ਦਾ ਪ੍ਰਗਟਾਵਾ ਕਰਦਿਆਂ ਕਿਹਾ ਕਿ ਸਮਲਿੰਗੀ ਵਿਆਹ ਇਕ ਵਿਨਾਸ਼ਕਾਰੀ ਪ੍ਰਵਿਰਤੀ ਹੈ ਤੇ ਦੋ ਸਮਲਿੰਗੀ ਵਿਅਕਤੀਆਂ ਦੇ ਮੇਲ ਨੂੰ ਵਿਆਹ ਨਹੀਂ ਮੰਨਿਆ ਜਾ ਸਕਦਾ, ਜਿਸ ਤੋਂ ਸੰਤਾਨ ਉਤਪੰਨ ਨਾ ਹੋ ਸਕੇ ਤੇ ਇਹ ਧਾਰਨਾ ਜਿਥੇ ਵਿਆਹ ਦੇ ਸੰਸਕਾਰ ਦੀ ਉਲੰਘਣਾ ਤੇ ਅਪਮਾਨ ਹੈ, ਉੱਥੇ ਕੁਦਰਤੀ ਨਿਯਮਾ ਦੇ ਵੀ ਵਿਰੁੱਧ ਹੈ ।....
ਅਜਨਾਲਾ ਵਿਖੇ ਵਾਪਰੀ ਘਟਨਾ ਨੂੰ ਲੈ ਕੇ ਕੌਮੀ ਇਨਸਾਫ ਮੋਰਚੇ ਨੇ ਵੱਡਾ ਬਿਆਨ, ਅੰਮ੍ਰਿਤਪਾਲ ਸਿੰਘ ਮੰਗਣ ਮੁਆਫੀ 
ਚੰਡੀਗੜ੍ਹ, 13 ਮਾਰਚ : ਬੀਤੀ ਸਮੇਂ ਦੌਰਾਨ ਅਜਨਾਲਾ ਵਿਖੇ ਵਾਪਰੀ ਘਟਨਾ ਨੂੰ ਲੈ ਕੇ ਕੌਮੀ ਇਨਸਾਫ ਮੋਰਚੇ ਨੇ ਵੱਡਾ ਬਿਆਨ ਦਿੱਤਾ ਹੈ। ਕੌਮੀ ਇਨਸਾਫ ਮੋਰਚ ਨੇ ਕਿਹਾ ਕਿ ਅਜਨਾਲਾ ਵਿਚ ਗੁਰੂ ਸਾਹਿਬ ਦੀ ਮਰਿਆਦਾ ਨੂੰ ਠੇਸ ਪਹੁੰਚੀ ਹੈ। ਅੰਮ੍ਰਿਤਪਾਲ ਸਿੰਘ ਨੇ ਗਲਤੀ ਕੀਤੀ ਹੈ, ਉਸ ਨੂੰ ਆਪਣੀ ਗਲਤੀ ਮੰਨ ਲੈਣੀ ਚਾਹੀਦੀ ਹੈ। ਕੌਮੀ ਇਨਸਾਫ ਮੋਰਚੇ ਦੇ ਆਗੂਆਂ ਨੇ ਕਿਹਾ ਅਜਨਾਲਾ ਦੀ ਲੜਾਈ ਦੀ ਸਿੱਖਾਂ ਦੀਆਂ ਇਤਿਹਾਸਕ ਲੜਾਈਆਂ ਨਾਲ ਤੁਲਨਾ ਨਹੀਂ ਕੀਤੀ ਜਾ ਸਕਦੀ। ਕੌਮੀ ਇਨਸਾਫ ਮੋਰਚੇ ਆਗੂਆਂ ਨੇ ਆਖਿਆ ਹੈ....
ਮਾਈਨਿੰਗ ਵਿਭਾਗ ਵੱਲੋਂ ਗੈਰਕਾਨੂੰਨੀ ਮਾਈਨਿੰਗ ਸਬੰਧੀ 3 ਟਿੱਪਰ ਜ਼ਬਤ
ਐਸ.ਏ.ਐਸ. ਨਗਰ, 13 ਮਾਰਚ : ਮਾਈਨਿੰਗ ਵਿਭਾਗ ਦੇ ਉਪ ਮੰਡਲ ਅਫਸਰ ਸ੍ਰੀ ਜੀਵਨਜੋਤ ਸਿੰਘ ਵੱਲੋਂ ਆਪਣੇ ਹਲਕੇ ਦੀ ਅਚਨਚੇਤ ਚੈਕਿੰਗ ਦੌਰਾਨ 03 ਟਿੱਪਰ ਫੜੇ ਗਏ ਹਨ। ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਨਜਦੀਕ ਨਾਜਾਇਜ਼ ਮਾਈਨਿੰਗ ਸਬੰਧੀ 2 ਟਿੱਪਰਾਂ ਨੂੰ ਫੜਿਆ ਗਿਆ ਜੋ ਕਿ 1 ਸਿੰਗਲ ਐਕਸ ਅਤੇ 1 ਮਲਟੀਐਕਸ ਟਿੱਪਰ ਸੀ। ਇਹਨਾਂ ਟਿੱਪਰਾਂ ਵਿਚੋਂ ਇੱਕ ਵਿੱਚ ਤਕਰੀਬਨ 200 ਫੁੱਟ ਗਟਕਾ ਅਤੇ 800 ਫੁੱਟ ਰੇਤਾ ਸੀ। ਸੈਕਟਰ 79 ਨੇੜੇ 1 ਟਿੱਪਰ ਫੜਿਆ ਗਿਆ, ਜਿਸ ਵਿੱਚ ਤਕਰੀਬਨ 800 ਫੁੱਟ ਰੇਤਾ ਸੀ। ਉਪ ਮੰਡਲ ਅਫਸਰ....
ਵਿਧਾਇਕ ਕੁਲਵੰਤ ਸਿੰਘ ਨੇ ਵਿਧਾਨ ਸਭਾ ‘ਚ ਚੁੱਕਿਆ ਨਜਾਇਜ਼ ਕਲੋਨੀਆਂ ਦਾ ਮੁੱਦਾ
ਮੋਹਾਲੀ, 13 ਮਾਰਚ : ਹਲਕਾ ਮੋਹਾਲੀ ਦੇ ਵਿਧਾਇਕ ਸ. ਕੁਲਵੰਤ ਸਿੰਘ ਨੇ ਵਿਧਾਨ ਸਭਾ ਵਿੱਚ ਨਜਾਇਜ਼ ਕਲੋਨੀਆਂ ਦਾ ਮੁੱਦਾ ਬੜੇ ਜ਼ੋਰ ਨਾਲ ਚੁੱਕਿਆ। ਉਨ੍ਹਾਂ ਕਿਹਾ ਕਿ ਜਦੋਂ 30-35 ਸਾਲ ਤੋਂ ਸ਼ਹਿਰੀਕਰਨ ਸ਼ੁਰੂ ਹੋਇਆ, ਉਦੋਂ ਲੋਕਾਂ ਨੇ ਪਿੰਡ ਤੋਂ ਸ਼ਹਿਰਾਂ ਵੱਲ ਆਉਣਾ ਸ਼ੁਰੂ ਕੀਤਾ, ਉਸ ਵੇਲੇ ਸਰਕਾਰ ਕੋਲ ਅਜਿਹੀ ਕੋਈ ਨੀਤੀ ਨਹੀਂ ਸੀ ਕਿ ਜੋ ਲੋਕ ਸ਼ਹਿਰਾਂ ਵੱਲ ਆ ਰਹੇ ਹਨ ਉਨ੍ਹਾਂ ਦੇ ਵਧੀਆ ਰਹਿਣ-ਸਹਿਣ ਲਈ ਘਰ ਬਣਾਏ ਜਾਣ। ਪਿਛਲੇ 30 ਸਾਲਾਂ ਤੋਂ ਕਿਸੇ ਸਰਕਾਰ ਨੇ ਇਸ ਵੱਲ ਧਿਆਨ ਨਹੀਂ ਦਿੱਤਾ, ਜਿਸਦਾ....
ਤਾਪ ਘਰਾਂ ਤੋਂ ਸੜਕੀ ਨਿਰਮਾਣ ਲਈ ਸੁਆਹ ਦੀ ਵਰਤੋਂ ਤੋਂ ਸੰਕੋਚ ਕਰਨ ਲੱਗੇ ਸਰਕਾਰੀ ਵਿਭਾਗ
ਮਾਨਸਾ, 13 ਮਾਰਚ : ਪੰਜਾਬ ਦੇ ਮਾਲਵਾ ਖੇਤਰ ਵਿੱਚ ਨੈਸ਼ਨਲ ਹਾਈਵੇ ਸਮੇਤ ਹੋਰਨਾਂ ਵੱਡੀਆਂ ਸੜਕਾਂ ਦੇ ਲਗਾਤਾਰ ਹੋ ਰਹੇ ਨਿਰਮਾਣ ਲਈ ਤਾਪ ਘਰਾਂ ਦੀ ਸੁਆਹ ਨੂੰ ਵਰਤਣ ਦੀ ਥਾਂ ਖੇਤਾਂ ਦੀ ਉਪਜਾਊ ਮਿੱਟੀ ਨੂੰ ਵਰਤਿਆ ਜਾ ਰਿਹਾ ਹੈ, ਜਿਸ ਲਈ ਅਜੇ ਤੱਕ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਕਿਧਰੇ ਵੀ ਗੰਭੀਰ ਹੋਇਆ ਵਿਖਾਈ ਨਹੀਂ ਦਿੱਤੀ ਹੈ। ਇਨ੍ਹਾਂ ਵੱਡੀਆਂ ਸੜਕਾਂ ਉਪਰ ਲਗਾਤਾਰ ਟਰੈਕਟਰ-ਟਰਾਲੀਆਂ ਅਤੇ ਟਿੱਪਰਾਂ ਨਾਲ ਖੇਤਾਂ ਦੀ ਮਿੱਟੀ ਨਾਲ ਭਰਤ ਪਾਈ ਜਾ ਰਹੀ ਹੈ, ਜਦੋਂ ਕਿ ਵਾਤਾਵਰਣ,ਜੰਗਲਾਤ ਅਤੇ ਜਲਵਾਯੂ....
ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਸਾਬਕਾ ਕਾਂਗਰਸੀ ਵਿਧਾਇਕ ਵੈਦ ਦੇ ਘਰ 'ਚ ਕੀਤੀ ਛਾਪੇਮਾਰੀ
ਲੁਧਿਆਣਾ, 13 ਮਾਰਚ : ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ਵਿਚ ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਸਾਬਕਾ ਕਾਂਗਰਸੀ ਵਿਧਾਇਕ ਅਤੇ ਵੇਰ ਹਾਊਸ ਦੇ ਸਾਬਕਾ ਚੇਅਰਮੈਨ ਕੁਲਦੀਪ ਸਿੰਘ ਵੈਦ ਦੇ ਸਰਾਭਾ ਨਗਰ ਸਥਿਤ ਘਰ 'ਚ ਛਾਪੇਮਾਰੀ ਕੀਤੀ ਗਈ ਹੈ। ਮਿਲੀ ਜਾਣਕਾਰੀ ਅਨੁਸਾਰ ਉਨ੍ਹਾਂ ਦੇ ਬੈਂਕ ਅਤੇ ਹੋਰ ਜਾਇਦਾਦ ਨਾਲ ਸਬੰਧਿਤ ਦਸਤਾਵੇਜ਼ ਖੰਘਾਲੇ ਜਾ ਰਹੇ ਹਨ। ਕੁਲਦੀਪ ਸਿੰਘ ਵੈਦ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਕਰੀਬੀ ਮੰਨੇ ਜਾਂਦੇ ਹਨ। ਇਹ ਵੀ ਦੱਸਿਆ ਜਾ ਰਿਹਾ ਹੈ ਕਿ ਕਾਫੀ ਦਿਨਾਂ ਤੋਂ ਕੁਲਦੀਪ....
ਗੁੱਜਰਵਾਲ ਨੇੜੇ ਹੋਏ ਸੜਕੀ ਹਾਦਸੇ 'ਚ ਦੋ ਨੌਜਵਾਨਾਂ ਦੀ ਮੌਤ
ਡੇਹਲੋਂ , 13 ਮਾਰਚ : ਡੇਹਲੋਂ ਤੋਂ ਪੱਖੋਵਾਲ ਰੋਡ ਤੇ ਗੁੱਜਰਵਾਲ ਦੇ ਨਜ਼ਦੀਕ ਹੋਏ ਇੱਕ ਭਿਆਨਕ ਸੜਕ ਹਾਦਸੇ ‘ਚ ਦੋ ਨੌਜਵਾਨਾਂ ਦੀ ਮੌਤ ਹੋਣ ਦੀ ਖ਼ਬਰ ਹੈ। ਮਿਲੀ ਜਾਣਕਾਰੀ ਅਨੁਸਾਰ ਨੌਜਵਾਨ ਮੋਟਰਸਾਈਕਲ ਤੇ ਸਵਾਰ ਸਨ, ਕਿ ਉਨ੍ਹਾਂ ਨੂੰ ਇੱਕ ਤੇਜ ਟਰਾਲੇ ਨੇ ਕੁਚਲ ਦਿੱਤਾ, ਜਿਸ ਕਾਰਨ ਇੱਕ ਨੌਜਵਾਨ ਦੀ ਮੌਕੇ ਤੇ ਮੌਤ ਹੋ ਗਈ, ਜਦੋਂ ਕਿ ਦੂਸਰੇ ਨੌਜਵਾਨ ਦੀ ਇਲਾਜ ਲਈ ਹਸਪਤਾਲ ਲਿਜਾਦਿਆਂ ਰਸਤੇ ਐਬੂਲੈਂਸ ਵਿੱਚ ਹੀ ਮੌਤ ਹੋ ਗਈ। ਦੱਸਿਆ ਜਾ ਰਿਹਾ ਹੈ ਕਿ ਟਰਾਲਾ ਚਾਲਕ ਮੌਕੇ ਤੋਂ ਫਰਾਰ ਹੋ ਗਿਆ। ਆਸ-ਪਾਸ ਦੇ....
ਸੰਸਾਰ ਪ੍ਰਸਿੱਧ ਝੋਨਾ ਵਿਗਿਆਨੀ ਡਾ. ਗੁਰਦੇਵ ਸਿੰਘ ਖੁਸ਼ ਨੇ ਪੀ.ਏ.ਯੂ. ਸੰਚਾਰ ਕੇਂਦਰ ਦਾ ਦੌਰਾ ਕੀਤਾ
ਲੁਧਿਆਣਾ, 13 ਮਾਰਚ : ਅੱਜ ਵਿਸ਼ਵ ਭੋਜਨ ਪੁਰਸਕਾਰ ਜੇਤੂ ਸੰਸਾਰ ਪ੍ਰਸਿੱਧ ਝੋਨਾ ਵਿਗਿਆਨੀ ਡਾ. ਗੁਰਦੇਵ ਸਿੰਘ ਖੁਸ਼ ਨੇ ਅੱਜ ਪੀ.ਏ.ਯੂ. ਦੇ ਸੰਚਾਰ ਕੇਂਦਰ ਦਾ ਦੌਰਾ ਕੀਤਾ। ਇਸ ਦੌਰਾਨ ਉਹਨਾਂ ਨੇ ਪੀ.ਏ.ਯੂ. ਵੱਲੋਂ ਸੰਚਾਰ ਲਈ ਵਰਤੇ ਜਾ ਰਹੇ ਤਰੀਕਿਆਂ ਨੂੰ ਗਹੁ ਨਾਲ ਦੇਖਿਆ। ਡਾ. ਖੁਸ਼ ਨੇ ਕਿਹਾ ਕਿ ਖੇਤੀ ਖੋਜਾਂ ਅਤੇ ਉਤਪਾਦਨ ਤਕਨੀਕਾਂ ਨੂੰ ਕਿਸਾਨਾਂ ਤੱਕ ਪ੍ਰਸਾਰਿਤ ਕਰਨ ਵਿੱਚ ਪੀ.ਏ.ਯੂ. ਨੇ ਪੂਰੀ ਦੁਨੀਆਂ ਵਿੱਚ ਮਿਸਾਲ ਪੈਦਾ ਕੀਤੀ ਹੈ। ਉਹਨਾਂ ਨੇ ਖੁਸ਼ੀ ਪ੍ਰਗਟਾਈ ਕਿ ਯੂਨੀਵਰਸਿਟੀ ਵੱਲੋਂ ਅੱਜ ਵੀ....
ਪੀ.ਏ.ਯੂ ਨੂੰ ਗੁੜ ਦੇ ਸ਼ੀਰੇ ਤੋਂ ਜੀਵਾਣੂੰ ਖਾਦ ਬਣਾਉਣ ਦੀ ਵਿਧੀ ਨੂੰ ਪੇਟੈਂਟ ਮਿਲਿਆ
ਲੁਧਿਆਣਾ , 13 ਮਾਰਚ : ਪੀ ਏ ਯੂ ਦੇ ਮਾਈਕਰੋਬਾਇਓਲੋਜਿਸਟ ਡਾ ਸੀਮਾ ਗਰਚਾ ਅਤੇ ਸ਼੍ਰੀਮਤੀ ਰੂਪਸੀ ਕਾਂਸਲ ਵਲੋਂ ਵਿਕਸਿਤ ਕੀਤੀ ਗੁੜ ਦੇ ਸ਼ੀਰੇ ਤੋਂ ਜੀਵਾਣੂੰ ਖਾਦ ਬਣਾਉਣ ਦੀ ਵਿਧੀ ਨੂੰ ਭਾਰਤੀ ਪੇਟੈਂਟ ਨੰਬਰ 423627 ਦਿੱਤਾ ਗਿਆ ਹੈ। ਡਾ ਸੀਮਾ ਗਰਚਾ ਨੇ ਇਸ ਬਾਰੇ ਗੱਲ ਕਰਦਿਆਂ ਦੱਸਿਆ ਕਿ ਗੰਨੇ ਦੇ ਉਦਯੋਗ ਤੋਂ ਪੈਦਾ ਹੋਣ ਵਾਲੇ ਸ਼ੀਰੇ ਨੂੰ ਜੀਵਾਣੂ ਖਾਦਾਂ ਪੈਦਾ ਕਰਨ ਲਈ ਕਾਰਬਨ ਸਰੋਤ ਵਜੋਂ ਵਰਤਿਆ ਜਾ ਸਕਦਾ ਹੈ ਅਤੇ ਇਸ ਵਿਧੀ ਦੀ ਵਰਤੋਂ ਜੀਵਾਣੂ ਖਾਦਾਂ ਦੇ ਵਪਾਰਕ ਉਤਪਾਦਨ ਨਾਲ ਆਰਥਿਕ ਲਾਭ ਵਿਚ....
2 ਆਸਕਰ, ਭਾਰਤੀ ਸਿਨੇਮਾ ਦੀ ਬਹੁਤ ਉਡੀਕੀ ਜਾਣ ਵਾਲੀ ਮਾਨਤਾ : ਐਮ ਪੀ ਅਰੋੜਾ 
ਲੁਧਿਆਣਾ, 13 ਮਾਰਚ : ਲੁਧਿਆਣਾ ਤੋਂ ਆਮ ਆਦਮੀ ਪਾਰਟੀ (ਆਪ) ਦੇ ਸੰਸਦ ਮੈਂਬਰ (ਰਾਜ ਸਭਾ) ਸੰਜੀਵ ਅਰੋੜਾ ਨੇ ਦੋ ਆਸਕਰ ਜਿੱਤ ਕੇ ਭਾਰਤ ਦਾ ਇਤਿਹਾਸ ਰਚਣ 'ਤੇ ਬਹੁਤ ਹੀ ਉਤਸ਼ਾਹ ਅਤੇ ਗਰਮਜੋਸ਼ੀ ਨਾਲ ਪ੍ਰਤੀਕਿਰਿਆ ਦਿੱਤੀ ਹੈ। ਅੱਜ ਇੱਥੇ ਇੱਕ ਬਿਆਨ ਵਿੱਚ, ਉਨ੍ਹਾਂ ਕਿਹਾ ਕਿ ਉਹ ਇੱਕ ਭਾਰਤੀ ਹੋਣ 'ਤੇ ਮਾਣ ਮਹਿਸੂਸ ਕਰ ਰਹੇ ਹਨ ਕਿਉਂਕਿ ਫਿਲਮ ਆਰਆਰਆਰ ਦੇ ਗੀਤ ਨਾਟੂ-ਨਾਟੂ ਨੇ "ਬੈਸਟ ਓਰੀਜਨਲ ਸੋਂਗ ਅਵਾਰਡ" ਜਿੱਤਿਆ ਹੈ ਅਤੇ ਦ ਐਲੀਫੈਂਟ ਵਿਸਪਰਸ ਨੇ "ਬੈਸਟ ਡਾਕੂਮੈਂਟਰੀ ਸ਼ੋਰਟ ਫਿਲਮ" ਦਾ ਇਨਾਮ....