ਮਾਲਵਾ

ਸਿਰਕੱਢ ਪਰਵਾਸੀ ਪੰਜਾਬੀ ਲੇਖਕ ਰਵਿੰਦਰ  ਰਵੀ ਦਾ 86ਵਾਂ ਜਨਮ ਦਿਨ ਮਨਾਇਆ
ਲੁਧਿਆਣਾ, 09 ਮਾਰਚ (ਰਘਵੀਰ ਸਿੰਘ ਜੱਗਾ) : ਗੁਜਰਾਂਵਾਲਾ ਗੁਰੂ ਨਾਨਕ ਖ਼ਾਲਸਾ ਕਾਲਜ, ਲੁਧਿਆਣਾ ਦੇ ਪਰਵਾਸੀ ਸਾਹਿਤ ਅਧਿਅਨ ਕੇਂਦਰ ਵੱਲੋਂ ਪਰਵਾਸੀ ਸਾਹਿਤ ਦੇ ਬਾਬਾ ਬੋਹੜ, ਬਹੁਵਿਧਾਵੀ ਲੇਖਕ ਰਵਿੰਦਰ ਰਵੀ ਦੇ 86ਵੇਂ ਜਨਮ ਦਿਨ ਮੌਕੇ 9 ਮਾਰਚ 2023 ਨੂੰ ਇਕ ਵੈਬੀਨਾਰ ਦਾ ਆਯੋਜਨ ਕੀਤਾ ਗਿਆ ਜਿਸ ਵਿਚ ਉਨ੍ਹਾਂ ਦਾ ਜੀਵਨ ਤੇ ਸਿਰਜਣਾ ਸੰਸਾਰ ਸ੍ਰੋਤਿਆਂ ਨਾਲ ਸਾਂਝਾ ਕੀਤਾ ਗਿਆ। ਇਸ ਵੈਬੀਨਾਰ ਦੀ ਪ੍ਰਧਾਨਗੀ ਪੰਜਾਬੀ ਦੇ ਉੱਘੇ ਕਹਾਣੀਕਾਰ ਤੇ ਚਿੰਤਕ ਸ. ਗੁਲਜਾਰ ਸੰਧੂ ਵਲੋਂ ਕੀਤੀ ਗਈ। ਪ੍ਰੋ. ਗੁਰਭਜਨ....
ਨਿਰਮਲ ਆਸਰਮ ਡੇਰਾ ਭੋਰੇਵਾਲਾ ਪਿੰਡ ਰਸੂਲਪੁਰ (ਮੱਲ੍ਹਾ) ਦਾ ਧਾਰਮਿਕ ਸਮਾਗਮ ਸਮਾਪਤ 
ਹਠੂਰ, 09 ਮਾਰਚ (ਰਛਪਾਲ ਸਿੰਘ ਸ਼ੇਰਪੁਰੀ) : ਬ੍ਰਹਮਗਿਆਨੀ ਸੰਤ ਬਾਬਾ ਭਾਗ ਸਿੰਘ ਜੀ ਭੋਰੇ ਵਾਲੇ, ਬ੍ਰਹਮਗਿਆਨੀ ਸੰਤ ਬਾਬਾ ਧਿਆਨਾਨੰਦ ਜੀ, ਬ੍ਰਹਮਗਿਆਨੀ ਸੰਤ ਬਾਬਾ ਰਾਮਾ ਨੰਦ ਤਿਆਗੀ ਜੀ ਆਦਿ ਮਹਾਪੁਰਸਾ ਦੀ ਮਿੱਠੀ ਯਾਦ ਨੂੰ ਸਮਰਪਿਤ ਇਲਾਕੇ ਦੀਆ ਗੁਰਸੰਗਤਾ ਦੇ ਸਹਿਯੋਗ ਨਾਲ ਨਿਰਮਲ ਆਸਰਮ ਡੇਰਾ ਭੋਰੇਵਾਲਾ ਪਿੰਡ ਰਸੂਲਪੁਰ (ਮੱਲ੍ਹਾ) ਦੇ ਮੁੱਖ ਸੇਵਾਦਾਰ ਮਹੰਤ ਕਮਲਜੀਤ ਸਿੰਘ ਸ਼ਾਸਤਰੀ ਮੁੱਖੀ ਮਹੰਤ ਸ੍ਰੀ ਪੰਚਾਇਤੀ ਅਖਾੜਾ ਨਿਰਮਲ ਕਨਖਲ ਹਰਿਦੁਆਰ ਵੇਦਾਂਤਾਚਾਰੀਆ ਸੁਖਾਨੰਦ ਵਾਲਿਆ ਦੀ ਅਗਵਾਈ ਹੇਠ 17....
ਪੀੜ੍ਹਤ ਮਾਂ ਨੇ ਮ੍ਰਿਤਕ ਪੁੱਤ-ਧੀ ਦੀ ਫੋਟੋ ਫੜ ਕੇ ਮੰਗਿਆ ਨਿਆਂ, ਅਣਮਿਥੇ ਸਮੇਂ ਦਾ ਧਰਨਾ 352ਵੇਂ ਦਿਨ 'ਚ ਸ਼ਾਮਲ
ਜਗਰਾਉਂ, 09 ਮਾਰਚ (ਰਛਪਾਲ ਸਿੰਘ ਸ਼ੇਰਪੁਰੀ) : ਕੌਮਾਂਤਰੀ ਮਹਿਲਾ ਦਿਵਸ 'ਤੇ ਲੰਘੀ 10 ਦਸੰਬਰ ਨੂੰ ਮੌਤ ਹੋ ਚੁੱਕੀ ਪੁਲਿਸ ਜ਼ੁਲਮ ਦੀ ਸ਼ਿਕਾਰ ਕੁਲਵੰਤ ਕੌਰ ਰਸੂਲਪੁਰ ਦੀ ਤਰਫੋ ਹਲਕਾ ਵਿਧਾਇਕ ਸਰਬਜੀਤ ਕੌਰ ਮਾਣੂੰਕੇ ਦੇ ਨਾਂ ਅਤੇ ਸਤਾ 'ਚ ਕਾਬਜ਼ ਤਮਾਮ ਔਰਤਾਂ, ਜੋ ਔਰਤ ਹੱਕਾਂ ਦੀ ਤਰਜ਼ਮਾਨੀ ਕਰਨ ਦਾ ਦਾਅਵਾ ਕਰਦੀਆਂ ਹਨ, ਦੇ ਨਾਂ ਮਰਹੂਮ ਗਰੀਬ "ਧੀ" ਦਾ ਇੱਕ ਖਤ ਲਿਖਿਆ ਗਿਆ ਹੈ। ਇਹ ਖਤ ਪੰਜਾਬ ਵਿਧਾਨ ਸਭਾ ਦੇ ਸਪੀਕਰ, ਮਹਿਲਾ ਕਮਿਸ਼ਨਾਂ ਅਤੇ ਭਾਰਤ ਦੇ ਰਾਸਟਰਪਤੀ ਨੂੰ ਵੀ ਭੇਜਿਆ ਗਿਆ ਹੈ। ਪ੍ਰੈਸ....
ਅੰਤਰਰਾਸ਼ਟਰੀ ਔਰਤ ਦਿਵਸ ਨੂੰ ਸਮਰਪਿਤ ਸਾਹਿਤ ਸਭਾ ਰਾਏਕੋਟ ਵੱਲੋਂ ਕਵੀ ਦਰਬਾਰ ਕਰਵਾਇਆ ਗਿਆ। 
ਰਾਏਕੋਟ, 09 ਮਾਰਚ (ਚਮਕੌਰ ਸਿੰਘ ਦਿਉਲ) : ਅੰਤਰਰਾਸ਼ਟਰੀ ਔਰਤ ਦਿਵਸ ਨੂੰ ਸਮਰਪਿਤ ਸਾਹਿਤ ਸਭਾ ਰਾਏਕੋਟ ਵੱਲੋਂ ਪ੍ਰਧਾਨ ਬਲਬੀਰ ਬੱਲੀ ਅਤੇ ਜਗਦੇਵ ਸਿੰਘ ਕਲਸੀ ਦੀ ਅਗਵਾਈ ਹੇਠ ਕਵੀ ਦਰਬਾਰ ਕਰਵਾਇਆ ਗਿਆ। ਇਸ ਮੌਕੇ ਮਾ. ਮੁਖਤਿਆਰ ਸਿੰਘ, ਜਗਦੇਵ ਸਿੰਘ ਕਲਸੀ, ਬਲਬੀਰ ਬੱਲੀ ਨੇ ਪੰਜਾਬੀ ਮਾਂ ਬੋਲੀ ਬਾਰੇ ਵਿਚਾਰ ਚਰਚਾ ਕੀਤੀ, ਉਨ੍ਹਾਂ ਕਿਹਾ ਕਿ ਨੌਜਵਾਨਾਂ ਨੂੰ ਕਿਤਾਬਾਂ ਨਾਲ ਜੋੜਨ ਦੀ ਲੋੜ ਹੈ, ਫਿਰ ਹੀ ਆਪਣੇ ਪਿਛੋਕੜ ਅਤੇ ਸੱਭਿਆਚਾਰ ਨਾਲ ਜੁੜ ਸਕਦੇ ਹਨ। ਉਕਤ ਆਗੂਆਂ ਨੇ ਅੰਤਰ ਰਾਸ਼ਟਰੀ ਦਿਵਸ ਦੀ....
ਅੰਤਰ-ਰਾਸ਼ਟਰੀ ਔਰਤ ਦਿਵਸ 'ਤੇ ਹੁਨਰ-ਏ-ਕਾਇਨਾਤ ਵੈਲਫੇਅਰ ਸੁਸਾਇਟੀ ਵੱਲੋਂ ਸਨਮਾਨ ਸਮਾਰੋਹ ਕਰਵਾਇਆ ਗਿਆ। 
ਰਾਏਕੋਟ, 09 ਮਾਰਚ (ਚਮਕੌਰ ਸਿੰਘ ਦਿਉਲ) : ਅੰਤਰਰਾਸ਼ਟਰੀ ਔਰਤ ਦਿਵਸ ਨੂੰ ਸਮਰਪਿਤ ਰਾਏਕੋਟ ਵਿਖੇ ਹੁਨਰ - ਏ-ਕਾਇਨਾਤ ਵੈਲਫੇਅਰ ਸੁਸਾਇਟੀ (ਰਜਿ. ) ਰਾਏਕੋਟ, ਪੰਜਾਬ ਵਲੋਂ ਪ੍ਰਧਾਨ ਬਲਬੀਰ ਕੌਰ ਰਾਏਕੋਟੀ ਦੀ ਅਗਵਾਈ ਹੇਠ ਇੱਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਵੱਖ ਵੱਖ ਖੇਤਰ ਵਿੱਚ ਨਾਮਣਾ ਖੱਟਣ ਵਾਲੀਆਂ ਔਰਤਾਂ ਨੂੰ ਸਨਮਾਨਿਤ ਕੀਤਾ ਗਿਆ। ਇਸ ਮੌਕੇ ਸੰਬੋਧਨ ਕਰਦਿਆਂ ਸਮਾਜ ਸੇਵਿਕਾ ਰਵੀ ਦੇਵਗਨ ਨੇ ਆਏ ਮਹਿਮਾਨਾਂ ਦਾ ਸਵਾਗਤ ਕਰਦਿਆਂ ਅੰਤਰ ਰਾਸ਼ਟਰੀ ਔਰਤ ਦਿਵਸ ਦੀ ਵਧਾਈ ਦਿੱਤੀ ਅਤੇ ਕਿਹਾ ਕਿ ਅੱਜ ਦੇ....
1 ਕੁਇੰਟਲ 80 ਕਿਲੋ ਗ੍ਰਾਮ ਡੋਡਿਆਂ ਦੀ ਫਸਲ ਸਮੇਤ ਇਕ ਵਿਅਕਤੀ ਗ੍ਰਿਫਤਾਰ
ਰਾਏਕੋਟ, 09 ਮਾਰਚ (ਚਮਕੌਰ ਸਿੰਘ ਦਿਉਲ) : ਪੁਲਿਸ ਥਾਣਾ ਰਾਏਕੋਟ ਅਧੀਨ ਪੈਦੀ ਪੁਲਸ ਚੌਕੀ ਲੋਹਟਬੱਦੀ ਪੁਲਿਸ ਵੱਲੋਂ ਇੱਕ ਵਿਅਕਤੀ ਨੂੰ ਖੜ੍ਹੀ ਪੋਸਤ (ਡੋਡੇ) ਦੀ ਫਸਲ ਇੱਕ ਕੁਇੰਟਲ 80 ਕਿਲੋ ਗ੍ਰਾਮ ਸਮੇਤ ਗ੍ਰਿਫਤਾਰ ਕਰਨ ਦਾ ਦਾਅਵਾ ਕੀਤਾ ਗਿਆ ਹੈ। ਇਸ ਸੰਬੰਧੀ ਡੀਐੱਸਪੀ ਦਫਤਰ ਰਾਏਕੋਟ ਵਿਖੇ ਕੀਤੀ ਗਈ ਪ੍ਰੈੱਸ ਕਾਨਫਰੰਸ ਦੌਰਾਨ ਡੀਐੱਸਪੀ ਰਛਪਾਲ ਸਿੰਘ ਢੀਂਡਸਾ ਨੇ ਜਾਣਕਾਰੀ ਦਿੰਦਿਆ ਦੱਸਿਆ ਕਿ ਕਿਸੇ ਸਮਾਜ ਸੇਵੀ ਨੇ ਥਾਣਾ ਸਦਰ ਰਾਏਕੋਟ ਦੇ ਇੰਚਾਰਜ ਹਰਦੀਪ ਸਿੰਘ ਅਤੇ ਪੁਲਿਸ ਚੌਕੀ ਲੋਹਟਬੱਦੀ ਦੇ....
ਸਾਡੇ ਭਰਮ ਵੱਖੋ-ਵੱਖ ਹੋ ਸਕਦੇ ਹਨ ਧਰਮ ਨਹੀਂ : ਨਾਮਧਾਰੀ ਮੁਖੀ ਸੰਤ ਉਦੇ ਸਿੰਘ
ਸਰਬ ਧਰਮ ਸੰਮੇਲਨ ‘ਇਨਸਾਨ ਨੂੰ ਇਨਸਾਨ ਬਣਨ’ ਦੇ ਸੁਨੇਹੇ ਨਾਲ ਸੰਪੰਨ ਜਦੋਂ ਸ਼ਬਦ ਦੀ ਤਾਕਤ ਪਹਿਚਾਣ ਲਈ, ਫਿਰ ਮਿਟ ਜਾਣਗੇ ਧਰਮਾਂ ਦੇ ਬਖੇੜੇ : ਬਾਬਾ ਗੁਰਿੰਦਰ ਸਿੰਘ ਲੁਧਿਆਣਾ, 09 ਮਾਰਚ (ਰਘਵੀਰ ਸਿੰਘ ਜੱਗਾ) : ਨਾਮਧਾਰੀ ਸੰਪਰਦਾਇ ਵੱਲੋਂ ਗੁਰਦੁਆਰਾ ਸ੍ਰੀ ਭੈਣੀ ਸਾਹਿਬ, ਲੁਧਿਆਣਾ ਵਿਖੇ ਨਾਮਧਾਰੀ ਮੁਖੀ ਸੰਤ ਉਦੇ ਸਿੰਘ ਜੀ ਦੀ ਅਗਵਾਈ ਹੇਠ ਸਰਬ ਧਰਮ ਸੰਮੇਲਨ ਦਾ ਆਯੋਜਨ ਕੀਤਾ ਗਿਆ। ਇਨਸਾਨ ਨੂੰ ਇਨਸਾਨ ਬਣਨ ਦਾ ਸੁਨੇਹਾ ਦੇ ਕੇ ਸੰਪੰਨ ਹੋਏ ਇਸ ਸਰਬ ਧਰਮ ਸੰਮੇਲਨ ਵਿਚ ਵੱਖੋ-ਵੱਖ ਧਰਮਾਂ ਦੇ....
ਤਹਿਸੀਲ ਕੰਪਲੈਕਸ ਰਾਏਕੋਟ 'ਚ ਵਹੀਕਲ ਪਾਰਕਿੰਗ ਦੀ ਬੋਲੀ 22 ਮਾਰਚ ਨੂੰ
ਰਾਏਕੋਟ, 09 ਮਾਰਚ (ਚਮਕੌਰ ਸਿੰਘ ਦਿਉਲ) : ਤਹਿਸੀਲ ਕੰਪਲੈਕਸ ਰਾਏਕੋਟ ਵਿਖੇ ਵਾਹਨਾਂ ਲਈ ਪਾਰਕਿੰਗ ਨੂੰ ਠੇਕੇ 'ਤੇ ਦੇਣ ਸਬੰਧੀ ਖੁੱਲੀ ਬੋਲੀ 22 ਮਾਰਚ, 2023 ਨੂੰ ਦਫ਼ਤਰ ਉਪ ਮੰਡਲ ਮੈਜਿਸਟ੍ਰੇਟ, ਰਾਏਕੋਟ ਵਿੱਚ ਰੱਖੀ ਗਈ ਹੈ ਜਿਸ ਸਬੰਧੀ ਰਿਜ਼ਰਵ ਰਕਮ 1.50 ਲੱਖ ਹੈ ਅਤੇ ਸਕਿਊਰਟੀ ਰਕਮ 10 ਹਜ਼ਾਰ ਰੁਪਏ ਨਿਰਧਾਰਤ ਕੀਤੀ ਗਈ ਹੈ। ਇਸ ਸਬੰਧੀ ਉਪ-ਮੰਡਲ ਮੈਜਿਸਟ੍ਰੇਟ ਰਾਏਕੋਟ ਗੁਰਬੀਰ ਸਿੰਘ ਕੋਹਲੀ ਵਲੋਂ ਵਿਸਥਾਰ ਨਾਲ ਜਾਣਕਾਰੀ ਦਿੰਦਿਆਂ ਦੱਸਿਆ ਗਿਆ ਕਿ ਸਾਲ 2023-24 (31-03-2024 ਤੱਕ) ਲਈ ਤਹਿਸੀਲ....
ਕੈਂਸਰ ਪੀੜਤਾਂ ਨੂੰ ਸਰਜਰੀ ਤੋ ਬਾਅਦ 6 ਮਹੀਨੇ ਤੱਕ ਦਵਾਈਆਂ ਦਾ ਖ਼ਰਚ ਵੀ ਰਾਹਤ ਯੋਜਨਾ ਵਿੱਚ ਹੋਵੇ ਸ਼ਾਮਿਲ : ਇਆਲੀ
ਸੈਸ਼ਨ ਦੌਰਾਨ ਕੈਂਸਰ ਰਾਹਤ ਯੋਜਨਾਂ ਦੀਆਂ ਬੇਲੋੜੀਆਂ ਸ਼ਰਤਾਂ ਨੂੰ ਖ਼ਤਮ ਕਰਨ ਦੀ ਕੀਤੀ ਮੰਗ ਮੁੱਲਾਂਪੁਰ ਦਾਖਾ, 09 ਮਾਰਚ (ਮਨਪ੍ਰੀਤ) : ਵਿਧਾਨ ਸਭਾ ਦੇ ਚੱਲ ਰਹੇ ਸੈਸ਼ਨ ਦੇ ਦੌਰਾਨ ਅਕਾਲੀ ਬਸਪਾ ਵਿਧਾਇਕ ਦਲ ਦੇ ਨੇਤਾ ਮਨਪ੍ਰੀਤ ਸਿੰਘ ਇਆਲੀ ਨੇ ਪੰਜਾਬ ਅੰਦਰ ਵੱਡੀ ਗਿਣਤੀ ਕੈਂਸਰ ਪੀੜਤਾਂ ਦੀਆਂ ਮੁਸ਼ਕਲਾਂ ਦਾ ਮੁੱਦਾ ਉਠਾਉਂਦੇ ਹੋਏ ਸੂਬਾ ਸਰਕਾਰ ਦੀ ਕੈਂਸਰ ਰਾਹਤ ਯੋਜਨਾ ਵਿੱਚ ਮਰੀਜ਼ ਦੀ ਸਰਜਰੀ ਤੋਂ ਬਾਅਦ 6 ਮਹੀਨੇ ਤੱਕ ਦੀਆਂ ਦਵਾਈਆਂ ਦਾ ਖ਼ਰਚ ਵੀ ਸ਼ਾਮਿਲ ਕਰਨ ਦੀ ਮੰਗ ਕੀਤੀ। ਉਨ੍ਹਾਂ ਕਿਹਾ ਕਿ ਕੈਂਸਰ....
ਬਾਰ੍ਹਵੀਂ ਜਮਾਤ ਦੀ ਲਾਜ਼ਮੀ ਅੰਗਰੇਜ਼ੀ ਵਿਸ਼ੇ ਦੀ ਪ੍ਰੀਖਿਆ 24 ਮਾਰਚ ਨੂੰ ਨਿਰਧਾਰਤ ਸਮੇਂ ਅਤੇ ਪਰੀਖਿਆ ਕੇਂਦਰਾਂ ਤੇ ਕਰਵਾਈ ਜਾਵੇਗੀ।
ਮੋਹਾਲੀ, 09 ਮਾਰਚ : ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ 24 ਫ਼ਰਵਰੀ ਨੂੰ ਬਾਰ੍ਹਵੀਂ ਸ਼੍ਰੇਣੀ ਦੀ ਮੁਲਤਵੀ ਕੀਤੀ ਪਰੀਖਿਆ ਲੈਣ ਲਈ ਨਵੀਂ ਮਿਤੀ ਨਿਰਧਾਰਤ ਕਰਨ ਦੇ ਨਾਲ-ਨਾਲ ਬਾਰ੍ਹਵੀਂ ਸ਼੍ਰੇਣੀ ਦੀ ਡੇਟਸ਼ੀਟ ਵਿੱਚ ਵੀ ਅੰਸ਼ਿਕ ਸੋਧ ਕੀਤੀ ਗਈ ਹੈ। ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਪ੍ਰੈਸ ਨੂੰ ਜਾਰੀ ਕੀਤੀ ਜਾਣਕਾਰੀ ਅਨੁਸਾਰ ਪ੍ਰਸ਼ਾਸਨਿਕ ਕਾਰਨਾਂ ਕਰਕੇ 24 ਫ਼ਰਵਰੀ ਨੂੰ ਬਾਰ੍ਹਵੀਂ ਜਮਾਤ ਦੀ ਲਾਜ਼ਮੀ ਅੰਗਰੇਜ਼ੀ ਵਿਸ਼ੇ ਦੀ ਹੋਣ ਵਾਲੀ ਪ੍ਰੀਖਿਆ ਮੁਲਤਵੀ ਕਰਨੀ ਪਈ ਸੀ। ਹੁਣ ਨਵੀਆਂ ਤੈਅ ਮਿਤੀਆਂ ਅਨੁਸਾਰ 24....
ਮਨੀਸ਼ ਤਿਵਾੜੀ ਨੇ ਪਿੰਡ ਬਾਕਰਪੁਰ ਦੇ ਲੋਕਾਂ ਨੂੰ ਸੌਂਪਿਆ 5 ਲੱਖ ਰੁਪਏ ਦੀ ਗ੍ਰਾਂਟ ਦਾ ਚੈੱਕ
ਅਮਨ-ਕਾਨੂੰਨ ਦੀ ਸਥਿਤੀ ਨੂੰ ਲੈ ਕੇ ਸੂਬਾ ਸਰਕਾਰ 'ਤੇ ਨਿਸ਼ਾਨਾ ਸਾਧਿਆ, ਕਿਹਾ- ਅਪਰਾਧੀਆਂ 'ਚ ਕਾਨੂੰਨ ਦਾ ਡਰ ਖਤਮ ਹੋਇਆ ਮੋਹਾਲੀ, 09 ਮਾਰਚ : ਸ਼੍ਰੀ ਆਨੰਦਪੁਰ ਸਾਹਿਬ ਤੋਂ ਸੰਸਦ ਮੈਂਬਰ ਅਤੇ ਸਾਬਕਾ ਕੇਂਦਰੀ ਮੰਤਰੀ ਮਨੀਸ਼ ਤਿਵਾੜੀ ਵੱਲੋਂ ਪਿੰਡ ਬਾਕਰਪੁਰ ਦੇ ਵਿਕਾਸ ਲਈ 5 ਲੱਖ ਰੁਪਏ ਦੀ ਗ੍ਰਾਂਟ ਦਾ ਚੈੱਕ ਇਲਾਕਾ ਨਿਵਾਸੀਆਂ ਨੂੰ ਭੇਂਟ ਕੀਤਾ ਗਿਆ। ਇਸ ਦੌਰਾਨ ਅਮਨ-ਕਾਨੂੰਨ ਦੀ ਸਥਿਤੀ ਨੂੰ ਲੈ ਕੇ ਇੱਕ ਵਾਰ ਫਿਰ ਸੂਬਾ ਸਰਕਾਰ ਨੂੰ ਨਿਸ਼ਾਨੇ ਤੇ ਲਿਆ। ਇਸ ਮੌਕੇ ਲੋਕਾਂ ਦੇ ਇਕੱਠ ਨੂੰ ਸੰਬੋਧਨ....
ਪ੍ਰਕਾਸ਼ ਸਿੰਘ ਬਾਦਲ ਤੇ ਸੁਖਬੀਰ ਸਿੰਘ ਬਾਦਲ ਨੇ ਅਦਾਲਤ ਵਿੱਚ ਅਗਾਊਂ ਜ਼ਮਾਨਤ ਲਈ ਪਟੀਸ਼ਨ ਕੀਤੀ ਦਾਇਰ
ਫ਼ਰੀਦਕੋਟ, 09 ਮਾਰਚ : ਪਿਛਲੇ ਦਿਨੀਂ ਕੋਟਕਪੂਰਾ ਗੋਲੀਕਾਂਡ ਦੀ ਜਾਂਚ ਕਰ ਰਹੀ ਏਡੀਜੀਪੀ ਐੱਲਕੇ ਯਾਦਵ ਦੀ ਅਗਵਾਈ ਵਾਲੀ ਐਸਆਈਟੀ ਨੇ 7 ਹਜ਼ਾਰ ਪੰਨਿਆਂ ਦੀ ਰਿਪੋਰਟ ਫਰੀਦਕੋਟ ਦੀ ਅਦਾਲਤ ਵਿੱਚ ਪੇਸ਼ ਕੀਤੀ ਸੀ। ਐਸਆਈਟੀ ਵੱਲੋਂ ਕੋਟਕਪੁਰਾ ਫਾਇਰਿੰਗ ਕੇਸ ਵਿਚ ਦਾਇਰ ਕੀਤੀ ਚਾਰਜਸ਼ੀਟ ਦਾ ਨੋ‌ਟਿਸ ਲੈਂਦਿਆ ਸਥਾਨਕ ਅਦਾਲਤ ਨੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ, ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਨੂੰ 23 ਮਾਰਚ ਨੂੰ ਅਦਾਲਤ ਵਿਚ ਪੇਸ਼ ਹੋਣ ਲਈ ਸੰਮਨ ਜਾਰੀ ਕੀਤੇ ਸਨ। ਅੱਜ ਸੁਖਬੀਰ....
ਪੀ.ਏ.ਯੂ. ਦੇ ਵਿਦਿਆਰਥੀਆਂ ਨੇ ਬੰਗਲੌਰ ਵਿਖੇ ਹੋਏ ਰਾਸ਼ਟਰੀ ਯੁਵਕ ਮੇਲੇ ਵਿੱਚ ਮੱਲਾਂ ਮਾਰੀਆਂ
ਲੁਧਿਆਣਾ 09 ਮਾਰਚ : ਪੰਜਾਬ ਐਗਰੀਕਲਚਰਲ ਯੂਨੀਵਰਸਿਟੀ ਦੇ ਵਿਦਿਆਰਥੀਆਂ ਨੇ ਐਸੋਸੀਏਸ਼ਨ ਆਫ ਇੰਡੀਅਨ ਯੂਨੀਵਰਸਿਟੀਜ਼ ਨਵੀਂ ਦਿੱਲੀ ਵੱਲੋਂ ਜੈਨ ਯੂਨੀਵਰਸਿਟੀ ਬੰਗਲੌਰ ਵਿਖੇ ਆਯੋਜਿਤ ਸਰਵ ਭਾਰਤੀ ਨੈਸ਼ਨਲ ਅੰਤਰ ਯੂਨੀਵਰਸਿਟੀ ਯੁਵਕ ਮੇਲੇ ਵਿੱਚ ਨਾਟਕ ਅਤੇ ਭਾਸ਼ਣ ਮੁਕਾਬਲੇ ਵਿੱਚ ਅਹਿਮ ਸਥਾਨ ਪ੍ਰਾਪਤ ਕੀਤੇ ਹਨ। ਯੂਨੀਵਰਸਿਟੀ ਦੇ ਵਾਈਸ ਚਾਂਸਲਰ ਡਾ ਸਤਬੀਰ ਸਿੰਘ ਗੋਸਲ ਨੇ ਸਬੰਧਤ ਵਿਦਿਆਰਥੀਆਂ ਅਤੇ ਅਧਿਆਪਕਾਂ ਨੂੰ ਵਧਾਈਆਂ ਦਿੱਤੀਆਂ ਹਨ। ਅੱਜ ਆਪਣੇ ਦਫਤਰ ਵਿਦਿਆਰਥੀਆਂ ਨਾਲ ਮਿਲਣੀ ਕਰਦਿਆਂ ਡਾ ਗੋਸਲ ਨੇ....
ਵਿਧਾਨ ਸਭਾ 'ਚ ਵਿਧਾਇਕ ਚੱਢਾ ਨੇ ਦਵਾਈਆਂ ਦੀ ਉੱਚੀਆਂ ਕੀਮਤਾਂ ਦਾ ਚੁੱਕਿਆ ਮੁੱਦਾ 
ਰੂਪਨਗਰ, 09 ਮਾਰਚ : ਪੰਜਾਬ ਵਿਧਾਨ ਸਭਾ ਵਿਚ ਚੱਲ ਰਹੇ ਸੈਸ਼ਨ ਦੌਰਾਨ ਹਲਕਾ ਵਿਧਾਇਕ ਰੂਪਨਗਰ ਐਡਵੋਕੇਟ ਦਿਨੇਸ਼ ਚੱਢਾ ਨੇ ਦਵਾਈਆਂ ਦੇ ਐਮ.ਆਰ.ਪੀ. ਬਹੁਤ ਜ਼ਿਆਦਾ ਹੋਣ ਦੇ ਮੁੱਦੇ ਉੱਤੇ ਕੇਂਦਰ ਸਰਕਾਰ ਕੋਲ ਮਾਮਲਾ ਉਠਾਉਣ ਲਈ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਡਰੱਗ ਸਪਲਾਈ ਕੰਟਰੋਲ ਆਰਡਰ ਦੇ ਅੰਦਰ ਦਵਾਈਆਂ ਦੀਆਂ ਕੀਮਤਾਂ ਕੇਂਦਰ ਸਰਕਾਰ ਵਲੋਂ ਤੈਅ ਕੀਤੀਆਂ ਜਾਂਦੀਆਂ ਹਨ ਜਦਕਿ ਦਵਾਈਆਂ ਦੀ ਕੀਮਤਾਂ ਵਿਚ ਬਹੁਤ ਅਸਮਾਨਤਾ ਪਾਈ ਜਾਂਦੀ ਹੈ। ਉਨ੍ਹਾਂ ਉਦਾਹਰਨ ਦਿੰਦਿਆਂ ਕਿਹਾ ਕਿ ਮਾਰਕਿਟ ਵਿਚ 80 ਰੁਪਏ ਵਾਲੀ....
ਨਿਹੰਗ ਬਾਣੇ ਵਿਚ ਭਾਈ ਪਰਦੀਪ ਸਿੰਘ ਦੀ ਮੌਤ ਤੇ ਸਮੂਹ ਨਿਹੰਗ ਸਿੰਘ ਜਥੇਬੰਦੀਆਂ ਵੱਲੋਂ ਦੁਖ ਦਾ ਪ੍ਰਗਟਾਵਾ
ਅਨੰਦਪੁਰ ਸਾਹਿਬ, 09 ਮਾਰਚ : ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਦੇ ਮੁਖੀ ਸਿੰਘ ਸਾਹਿਬ ਜਥੇਦਾਰ ਬਾਬਾ ਬਲਬੀਰ ਸਿੰਘ ਅਕਾਲੀ 96 ਕਰੋੜੀ ਅਤੇ ਸਮੂਹ ਨਿਹੰਗ ਸਿੰਘ ਜਥੇਬੰਦੀਆਂ ਦੇ ਮੁਖੀਆਂ ਨੇ ਹੋਲੇ ਮਹੱਲੇ ਸਮੇਂ ਸ੍ਰੀ ਅਨੰਦਪੁਰ ਸਾਹਿਬ ਵਿਖੇ ਨਿਹੰਗ ਸਿੰਘ ਸਰੂਪ ਵਿਚ ਭਾਈ ਪਰਦੀਪ ਸਿੰਘ ਗਾਜੀਕੋਟ ਗੁਰਦਾਸਪੁਰ ਨੂੰ ਕੁੱਝ ਫਿਰਕੂ ਲੋਕਾਂ ਵੱਲੋਂ ਹਮਲਾ ਕਰ ਕੇ ਮਾਰ ਮਕਾਉਣ ਦੀ ਦੁਖਦਾਇਕ ਮੰਦਭਾਗੀ ਘਟਨਾ ਦੀ ਸਖ਼ਤ ਸ਼ਬਦਾ ਵਿਚ ਨਿੰਦਾ ਕੀਤੀ ਹੈ। ਉਨ੍ਹਾਂ ਕਿਹਾ ਕਿ ਇਹ ਘਟਨਾ ਦੀ ਜਿੰਨੀ ਨਿੰਦਾ ਕੀਤੀ ਜਾਵੇ ਥੋੜੀ....