ਰਾਏਕੋਟ, 25 ਜੂਨ (ਚਮਕੌਰ ਸਿੰਘ ਦਿਓਲ) : ਬੀਤੀ ਰਾਤ ਸਥਾਨਕ ਸ਼ਹਿਰ ਦੇ ਪੁਰਾਣਾ ਬੱਸ ਅੱਡਾ ਨਜਦੀਕ ਸਾਹਮਣੇ ਪੈਟਰੋਲ ਪੰਪ ਦੇ ਦੁਕਾਨਦਾਰਾਂ ਅਤੇ ਸਬਜ਼ੀ ਦੀਆਂ ਰੇਹੜੀਆਂ ਲਗਾਉਣ ਵਾਲਿਆਂ ਵਿਚਕਾਰ ਮਾਹੌਲ ਗਰਮ ਹੋ ਗਿਆ। ਮਿਲੀ ਜਾਣਕਾਰੀ ਮੁਤਾਬਕ ਸ਼ਹਿਰ ਦੇ ਇਸ ਇਲਾਕੇ ਵਿੱਚ ਮੇਨ ਰੋਡ ’ਤੇ ਕਾਫ਼ੀ ਰੇਹੜ੍ਹੀਆਂ ਲੱਗਦੀਆਂ ਹਨ, ਜਿੰਨ੍ਹਾਂ ਵਿੱਚ ਵੱਡੀ ਗਿਣਤੀ ਪ੍ਰਵਾਸੀਆਂ ਦੀ ਹੈ। ਇਹ ਰੇਹੜ੍ਹੀਆਂ ਵਾਲੇ ਮੇਨ ਰੋਡ ’ਤੇ ਰੇਹੜੀਆਂ ਖੜ੍ਹੀਆਂ ਕਰ ਕੇ ਆਪਣਾ ਸਮਾਨ ਵੇਚਦੇ ਹਨ, ਜਿਸ ਕਾਰਨ ਸੜਕੀ ਆਵਾਜਾਈ ਵੀ ਪ੍ਰਭਾਵਿਤ....
ਮਾਲਵਾ

24 ਘੰਟੇ ਵਾਸਤੇ ਸਿਵਲ ਹਸਪਤਾਲ ਲੁਧਿਆਣਾ ਰੱਖੀ ਮੁੱਲਾਂਪੁਰ ਦਾਖਾ, 25 ਜੂਨ (ਸਤਵਿੰਦਰ ਸਿੰਘ ਗਿੱਲ) : ਪੁਲਸ ਜ਼ਿਲਾ ਲੁਧਿਆਣਾ ਦਿਹਾਤੀ ਅਧੀਨ ਪੈਂਦੇ ਮਾਡਲ ਥਾਣਾ ਦਾਖਾ ਦੀ ਹੱਦ ਅੰਦਰ ਅੱਜ ਇਕ ਅਣਪਛਾਤੇ ਵਿਅਕਤੀ ਦੀ ਲਾਸ਼ ਮਿਲੀ,ਬੇਸ਼ਕ ਇਹ ਲਾਸ਼ ਪੂਰੀ ਤਰਾਂ ਗਲ਼ ਸੜ ਗਈ ਹੈ ਪ੍ਰੰਤੂ ਫਿਰ ਵੀ ਕਾਨੂੰਨ ਅਨੁਸਾਰ ਥਾਣਾ ਦਾਖਾ ਦੀ ਪੁਲਸ ਵਲੋ ਇਸ ਲਾਸ਼ ਨੂੰ 72 ਘੰਟੇ ਵਾਸਤੇ ਸਿਵਲ ਹਸਪਤਾਲ ਲੁਧਿਆਣਾ ਚ ਰੱਖਿਆ ਗਿਆ ਹੈ ਤਾਂ ਜੌ ਇਸ ਦੀ ਸ਼ਨਾਖ਼ਤ ਕੀਤੀ ਜਾ ਸਕੇ। ਏ ਐਸ ਆਈ ਨਰਿੰਦਰ ਸ਼ਰਮਾਂ ਨੇ ਦਸਿਆ ਕਿ ਇਸ....

ਮੁੱਲਾਂਪੁਰ ਦਾਖਾ 25 ਜੂਨ (ਸਤਵਿੰਦਰ ਸਿੰਘ ਗਿੱਲ) : ਲੁਧਿਆਣਾ ਜਿਲ੍ਹੇ ਦੇ ਵਿਧਾਨ ਸਭਾ ਹਲਕਾ ਦਾਖਾ ਦੇ ਪਿੰਡ ਪੰਡੋਰੀ ਵਿਖੇ ਲੱਖ ਦਾਤਾ ਲਾਲਾਂ ਵਾਲੇ ਪੀਰ ਦੀ ਜਗਾ ਦੇ ਉਪਰ ਸੱਭਿਆਚਾਰਕ ਮੇਲਾ ਕਰਵਾਇਆ ਗਿਆ ਜਿਸ ਵਿੱਚ ਵੱਡੀ ਗਿਣਤੀ ਲੋਕ ਪੁੱਜੇ ਸਨ।ਮੇਲੇ ਤੇ ਪੰਜਾਬ ਦੇ ਕੋਨੇ ਕੋਨੇ ਵਿਚੋਂ ਉੱਚ ਕੋਟੀ ਦੇ ਗਾਇਕ ਪੁੱਜੇ ਸਨ ਜਿਨ੍ਹਾਂ ਨੇ ਸਟੇਜ ਤੇ ਆਪੋ ਆਪਣੀ ਹਾਜਰੀ ਲਗਵਾਈ। ਸਟੇਜ ਸੈਕਟਰੀ ਦੀ ਭੂਮਿਕਾ ਲੱਖੀ ਢੱਟ ਨੇ ਬਾਖੂਬੀ ਨਾਲ ਨਿਭਾਈ। ਇਸ ਮੇਲੇ ਤੇ ਮੁੱਲਾਂਪੁਰ ਦਾਖਾ ਤੋਂ ਆਮ ਆਦਮੀ ਪਾਰਟੀ ਦੇ....

ਸ੍ਰੀ ਅਨੰਦਪੁਰ ਸਾਹਿਬ 25 ਜੂਨ : ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੂਬੇ ਵਿਚੋ ਨਸ਼ੇ ਨੂੰ ਜੜ੍ਹ ਤੋ ਖਤਮ ਕਰਨ ਲਈ ਨਿਰੰਤਰ ਉਪਰਾਲੇ ਸਫਲਤਾਪੂਰਵਕ ਉਪਰਾਲੇ ਕੀਤੇ ਜਾ ਰਹੇ ਹਨ, ਪ੍ਰੰਤੂ ਇਸ ਵਿੱਚ ਨੋਜਵਾਨਾਂ ਦਾ ਸਹਿਯੋਗ ਬੇਹੱਦ ਜਰੂਰੀ ਹੈ, ਕਿਉਕਿ ਕੁਰਾਹੇ ਪਏ ਨੋਜਵਾਨ ਭਰਾਵਾਂ ਨੂੰ ਨਸ਼ਿਆ ਦੀ ਗ੍ਰਿਫਤ ਵਿਚੋ ਬਾਹਰ ਕੱਡਣ ਲਈ ਨੋਜਵਾਨਾਂ ਨੂੰ ਲਾਮਬੰਦ ਹੋਣਾ ਪਵੇਗਾ। ਪਿੰਡਾਂ ਵਿੱਚ ਯੂਥ ਕਲੱਬ ਬਣਾ ਕੇ ਖੇਡ ਮੁਕਾਬਲੇ ਅਤੇ ਖੂਨਦਾਨ ਕੈਂਪ ਲਗਾਉਣ ਲਈ ਨੌਜਵਾਨ ਜਾਗਰੂਕ ਹੋਣ....

ਨੰਗਲ, 25 ਜੂਨ : ਗੁਰੂ ਨਗਰੀ ਦੇ ਵਿਕਾਸ ਲਈ ਹਰ ਸੰਭਵ ਉਪਰਾਲਾ ਕਰ ਰਹੇ ਹਾਂ, ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸ੍ਰੀ ਅਨੰਦਪੁਰ ਸਾਹਿਬ ਹਲਕੇ ਨੂੰ ਸੈਰ ਸਪਾਟਾ ਹੱਬ ਵਜੋਂ ਵਿਕਸਤ ਕਰਨ ਲਈ ਕਰੋੜਾਂ ਰੁਪਏ ਦੇ ਪ੍ਰੋਜੈਕਟ ਤਿਆਰ ਕੀਤੇ ਜਾ ਰਹੇ ਹਨ। ਮੇਰੇ ਇਹ ਸੁਪਨਾ ਹੈ ਕਿ ਸ੍ਰੀ ਅਨੰਦਪੁਰ ਸਾਹਿਬ ਹਲਕੇ ਨੂੰ ਸੂਬੇ ਦਾ ਨੰਬਰ ਇੱਕ ਹਲਕਾ ਬਣਾਵਾਗੇ, ਪਵਿੱਤਰ ਧਾਰਮਿਕ ਸਥਾਨਾ ਦੇ ਦਰਸ਼ਨਾ ਲਈ ਗੁਰੂ ਨਗਰੀ ਆਉਣ ਵਾਲੇ ਸ਼ਰਧਾਲੂ ਵਧੇਰੇ ਸਮਾਂ ਇਸ ਇਲਾਕੇ ਵਿੱਚ ਬਤੀਤ ਕਰਨ ਜਿਸ ਨਾਲ....

ਮੋਗਾ, 25 ਜੂਨ : ਭਾਜਪਾ ਪੰਜਾਬ ਦੇ ਸੂਬਾ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਸ਼ਹੀਦੀ ਪਾਰਕ ਵਿੱਚ ਸ਼ਹੀਦ ਹੋਏ ਸਵੈ ਸੇਵਕਾਂ ਦੀ ਯਾਦ ਵਿੱਚ ਰੱਖੇ ਮੋਗਾ ਜਿਲਾ ਪ੍ਰਧਾਨ ਸੀਮੰਤ ਗਰਗ ਦੀ ਪ੍ਰਧਾਨਗੀ ਹੇਠ ਉਲੀਕੇ ਗਏ ਸ਼ਰਧਾਂਜਲੀ ਸਮਾਗਮ ਵਿੱਚ ਵਿਸ਼ੇਸ਼ ਤੌਰ ’ਤੇ ਪੁੱਜ ਕੇ ਅਮਰ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਂਟ ਕੀਤੀ। ਸ਼ਰਮਾ ਨੇ ਕਿਹਾ ਕਿ ਸ਼ਹੀਦਾਂ ਦੇ ਖੂਨ ਨਾਲ ਰੰਗੀ ਮੋਗਾ ਦੀ ਪਵਿੱਤਰ ਧਰਤੀ ਕਿਸੇ ਤੀਰਥ ਸਥਾਨ ਤੋਂ ਘੱਟ ਨਹੀਂ ਹੈ। ਪੰਜਾਬ ਵਿਚ ਅੱਤਵਾਦ ਨੂੰ ਹਰਾਉਣ ਵਿਚ ਪੰਜਾਬੀਆਂ ਨੇ ਮਿਲ ਕੇ ਇਸ ਨੂੰ....

ਪਟਿਆਲਾ 25 ਜੂਨ : ਤਖਤ ਸ੍ਰੀ ਕੇਸਗੜ੍ਹ ਸਾਹਿਬ ਦੇ ਸਿੰਘ ਸਾਹਿਬ ਜਥੇਦਾਰ ਗਿਆਨੀ ਸੁਲਤਾਨ ਸਿੰਘ ਵੱਲੋਂ ਅੱਜ ਆਪਣੇ ਅਹੁਦੇ ਦਾ ਕਾਰਜਭਾਰ ਸੰਭਾਲਿਆ ਗਿਆ। ਇਸ ਮੌਕੇ ਗੁਰਦੁਆਰਾ ਸ੍ਰੀ ਦੂਖਨਿਵਾਰਨ ਸਾਹਿਬ ਦੇ ਪ੍ਰਬੰਧਕਾਂ ਵੱਲੋਂ ਸਿੰਘ ਸਾਹਿਬ ਨੂੰ ਦਸਤਾਰ ਅਤੇ ਸਿਰੋਪਾਓ ਭੇਂਟ ਕੀਤਾ ਗਿਆ। ਮੈਨੇਜਰ ਕਰਨੈਨ ਸਿੰਘ ਨੇ ਦੱਸਿਆ ਕਿ ਅੱਜ ਸਿੰਘ ਸਾਹਿਬ ਜਥੇਦਾਰ ਗਿਆਨੀ ਸੁਲਤਾਨ ਸਿੰਘ ਵੱਲੋਂ ਆਪਣੇ ਅਹੁਦੇ ਦਾ ਕਾਰਜਭਾਰ ਸੰਭਾਲਿਆ ਗਿਆ। ਉਨ੍ਹਾਂ ਦੱਸਿਆ ਕਿ ਗੁਰਦੁਆਰਾ ਪ੍ਰਬੰਧਕਾਂ ਵੱਲੋਂ ਸਤਿਕਾਰ ਵਜੋਂ ਸਿੰਘ....

ਸਿਹਤ ਮੰਤਰੀ ਨੇ ਜ਼ਿਲ੍ਹਾ ਪ੍ਰਸ਼ਾਸਨ ਨੂੰ ਨਾਲ ਲੈਕੇ ਪਿੰਡ ਮੰਡੌਰ 'ਚ ਜਨ ਸੁਵਿਧਾ ਕੈਂਪ ਮੌਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਪਟਿਆਲਾ, 25 ਜੂਨ : ਪੰਜਾਬ ਸਰਕਾਰ ਨੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ 'ਸਰਕਾਰ ਤੁਹਾਡੇ ਦੁਆਰ' ਦੀ ਨਿਵੇਕਲੀ ਪਹਿਲਕਦਮੀ ਕਰਦਿਆਂ ਜਨ ਸੁਵਿਧਾ ਕੈਂਪਾਂ ਰਾਹੀਂ ਜਮੀਨੀ ਪੱਧਰ 'ਤੇ ਲੋਕਾਂ ਦੀਆਂ ਮੁਸ਼ਕਿਲਾਂ ਹੱਲ ਕੀਤੀਆਂ ਹਨ।'' ਇਹ ਪ੍ਰਗਟਾਵਾ ਸਿਹਤ ਤੇ ਪਰਿਵਾਰ ਭਲਾਈ ਅਤੇ ਮੈਡੀਕਲ ਸਿੱਖਿਆ ਤੇ ਖੋਜ ਮੰਤਰੀ ਡਾ. ਬਲਬੀਰ ਸਿੰਘ ਨੇ ਕੀਤਾ। ਸਿਹਤ ਮੰਤਰੀ ਅੱਜ ਡਿਪਟੀ....

ਦੋ ਐਮ ਐਲ ਡੀ ਸਮਰੱਥਾ ਵਾਲਾ ਸੀ ਈ ਟੀ ਪੀ ਡੇਰਾਬੱਸੀ ਦੀਆਂ ਫਾਰਮਾ ਇਕਾਈਆਂ ਅਤੇ ਸੈਦਪੁਰਾ ਦਾ ਗੰਦਾ ਪਾਣੀ ਸੋਧੇਗਾ ਸੋਧੇ ਪਾਣੀ ਨੂੰ ਉਦਯੋਗਾਂ ਵਿੱਚ ਮੁੜ ਵਰਤਿਆ ਜਾਵੇਗਾ ਡੇਰਾਬੱਸੀ, 25 ਜੂਨ : ਡਿਪਟੀ ਕਮਿਸ਼ਨਰ, ਸਾਹਿਬਜ਼ਾਦਾ ਅਜੀਤ ਸਿੰਘ ਨਗਰ, ਆਸ਼ਿਕਾ ਜੈਨ ਦੇ ਦਿਸ਼ਾ ਨਿਰਦੇਸ਼ਾਂ 'ਤੇ ਚੱਲ ਰਹੇ ਵਿਕਾਸ ਕਾਰਜਾਂ ਦੀ ਗਤੀ ਦਾ ਜਾਇਜ਼ਾ ਲੈਣ ਲਈ ਐਸ.ਡੀ.ਐਮ ਡੇਰਾਬੱਸੀ ਹਿਮਾਂਸ਼ੂ ਗੁਪਤਾ ਨੇ ਸੈਦਪੁਰਾ ਦਾ ਦੌਰਾ ਕਰਕੇ ਦੋ ਐਮ ਐਲ ਡੀ ਸਮਰੱਥਾ ਵਾਲੇ ਕਾਮਨ ਐਫਲੂਐਂਟ ਟਰੀਟਮੈਂਟ ਪਲਾਂਟ ਦੇ ਨਿਰਮਾਣ ਕਾਰਜ....

ਭਾਂਖਰਪੁਰ ਪੁਲ ਅਤੇ ਮੁਬਾਰਕਪੁਰ ਕਾਜ਼ਵੇਅ 'ਤੇ ਪਾਣੀ ਦਾ ਪੱਧਰ ਅਤੇ ਵਹਾਅ ਕਾਬੂ ਹੇਠ ਹੈ ਡਰੇਨੇਜ ਵਿਭਾਗ ਕਿਸੇ ਵੀ ਐਮਰਜੈਂਸੀ ਨਾਲ ਨਜਿੱਠਣ ਲਈ ਅਲਰਟ 'ਤੇ ਰੱਖਦਾ ਹੈ ਡੇਰਾਬੱਸੀ, 25 ਜੂਨ : ਸਾਹਿਬਜ਼ਾਦਾ ਅਜੀਤ ਸਿੰਘ ਨਗਰ ਦੇ ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਕਿਹਾ ਕਿ ਪੰਚਕੂਲਾ ਵਿਖੇ ਘੱਗਰ ਨਦੀ ਵਿੱਚ ਆਏ ਹੜ੍ਹਾਂ ਦੇ ਮੱਦੇਨਜ਼ਰ ਘਬਰਾਉਣ ਦੀ ਲੋੜ ਨਹੀਂ ਹੈ। ਉਨ੍ਹਾਂ ਜ਼ਿਲ੍ਹੇ ਵਿੱਚ ਘੱਗਰ ਦਰਿਆ ਦੇ ਨਾਲ ਲੱਗਦੇ ਵਸਨੀਕਾਂ ਨੂੰ ਭਰੋਸਾ ਦਿਵਾਇਆ ਕਿ ਪ੍ਰਸ਼ਾਸਨ ਪੂਰੀ ਤਰ੍ਹਾਂ ਚੌਕਸ ਹੈ ਅਤੇ ਡਰੇਨੇਜ....

ਐਸ.ਐਮ.ਓ. ਡਾ. ਅਲਕਜੋਤ ਕੌਰ ਨੇ ਲੋਕਾਂ ਨੂੰ ਸਾਵਧਾਨੀਆਂ ਵਰਤਣ ਲਈ ਆਖਿਆ ਸਾਹਿਬਜ਼ਾਦਾ ਅਜੀਤ ਸਿੰਘ ਨਗਰ, 25 ਜੂਨ : ਪ੍ਰਾਇਮਰੀ ਹੈਲਥ ਸੈਂਟਰ ਬੂਥਗੜ੍ਹ ਦੇ ਸੀਨੀਅਰ ਮੈਡੀਕਲ ਅਫ਼ਸਰ ਡਾ. ਅਲਕਜੋਤ ਕੌਰ ਦੀ ਅਗਵਾਈ ਹੇਠ ਪਿੰਡ ਸੈਣੀ ਮਾਜਰਾ ਵਿਖੇ ਮਲੇਰੀਆ ਜਾਗਰੂਕਤਾ ਰੈਲੀ ਕੱਢੀ ਗਈ। ਇਸ ਮੌਕੇ ਸੰਬੋਧਨ ਕਰਦਿਆਂ ਡਾ. ਅਲਕਜੋਤ ਕੌਰ ਨੇ ਕਿਹਾ ਕਿ ਸਿਹਤ ਵਿਭਾਗ ਵਲੋਂ ਜੂਨ ਮਹੀਨੇ ਨੂੰ ਮਲੇਰੀਆ-ਵਿਰੋਧੀ ਮਹੀਨੇ ਵਜੋਂ ਮਨਾਇਆ ਜਾ ਰਿਹਾ ਹੈ, ਜਿਸ ਤਹਿਤ ਇਹ ਰੈਲੀ ਕੱਢੀ ਗਈ। ਉਨ੍ਹਾਂ ਕਿਹਾ ਕਿ ਮਲੇਰੀਆ ਗੰਭੀਰ....

ਕਿਸਾਨ 20 ਜੁਲਾਈ ਤੱਕ ਕਰ ਸਕਦੇ ਹਨ ਅਪਲਾਈ ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਵੱਲੋਂ ਕਿਸਾਨਾਂ ਨੂੰ ਸਕੀਮ ਦਾ ਵੱਧ ਤੋਂ ਵੱਧ ਲਾਹਾ ਲੈਣ ਦੀ ਅਪੀਲ ਸ੍ਰੀ ਮੁਕਤਸਰ ਸਾਹਿਬ, 25 ਜੂਨ : ਪੰਜਾਬ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਕਿਹਾ ਕਿ ਮੁੱਖ ਮੰਤਰੀ ਸ ਭਗਵੰਤ ਮਾਨ ਦੀ ਅਗਵਾਈ ਵਾਲੀ ਰਾਜ ਸਰਕਾਰ ਵੱਲੋਂ ਕਿਸਾਨਾਂ ਦੀ ਆਮਦਨ ਵਧਾਉਣ ਲਈ ਸੂਬੇ ਵਿੱਚ ਖੇਤੀ ਵਿਭਿੰਨਤਾ ਅਤੇ ਖੇਤੀ-ਮਸ਼ੀਨਰੀ ਨੂੰ ਉਤਸ਼ਾਹਿਤ ਕਰਨ ਵਾਸਤੇ ਕੀਤੇ ਜਾ ਰਹੇ ਯਤਨਾਂ ਤਹਿਤ ਖੇਤੀਬਾੜੀ....

ਬਰਨਾਲਾ ਨੇ ਆਪਣੇ 122 ਪਿੰਡਾਂ ਨੂੰ ਖੁੱਲ੍ਹੇ ਵਿੱਚ ਪਖਾਨੇ ਜਾਣ ਤੋਂ ਮੁਕਤ (ਪਲੱਸ) ਘੋਸ਼ਿਤ ਕਰਨ ਦੇ 25 ਪ੍ਰਤੀਸ਼ਤ ਦੇ ਟੀਚੇ ਨੂੰ ਪ੍ਰਾਪਤ ਕੀਤਾ ਮੰਤਰੀ ਮੀਤ ਹੇਅਰ ਨੇ ਜ਼ਿਲ੍ਹਾ ਪ੍ਰਸ਼ਾਸਨ ਬਰਨਾਲਾ ਨੂੰ ਇਸ ਪ੍ਰਾਪਤੀ ਲਈ ਦਿੱਤੀ ਵਧਾਈ ਬਰਨਾਲਾ, 25 ਜੂਨ : ਬਰਨਾਲਾ ਆਪਣੇ 122 ਪਿੰਡਾਂ ਵਿੱਚੋਂ 25 ਪ੍ਰਤੀਸ਼ਤ ਨੂੰ ਖੁੱਲ੍ਹੇ ਵਿੱਚ ਪਖਾਨੇ ਜਾਣ ਤੋਂ ਮੁਕਤ ਪਲੱਸ (ਓ.ਡੀ.ਐਫ ਪਲੱਸ) ਘੋਸ਼ਿਤ ਕਰਕੇ ਸਵੱਛ ਭਾਰਤ ਮਿਸ਼ਨ (ਗ੍ਰਾਮੀਣ) ਫੇਜ਼ 2 ਦੇ ਗ੍ਰੀਨ ਜ਼ੋਨ ਵਿੱਚ ਦਾਖਲ ਹੋਣ ਵਾਲਾ ਰਾਜ ਦਾ ਚੌਥਾ....

ਅਬੋਹਰ, 24 ਜੂਨ : ਅਬੋਹਰ ਸ਼ਹਿਰ ਦੇ ਪਿੰਡ ਸੀਡ ਫਾਰਮ ਵਿੱਚ ਬਾਬਾ ਜੀਵਨ ਸਿੰਘ ਵਿੱਚ ਬੀਤੇ ਬੁਧਵਾਰ ਹੋਏ ਬਜ਼ੁਰਗ ਦੀ ਹੱਤਿਆ ਦਾ ਮਾਮਲਾ ਪੁਲਿਸ ਨੇ ਸੁਲਝਾ ਲਿਆ ਹੈ। ਇਸ ਵਾਰਦਾਤ ਨੂੰ ਅੰਜਾਮ ਦੇਣ ਵਾਲੇ 4 ਦੋਸ਼ੀਆਂ ਨੂੰ ਪੁਲਿਸ ਨੇ ਗ੍ਰਿਫਤਾਰ ਕਰ ਲਿਆ ਹੈ। ਮੁਲਜ਼ਮਾਂ ਕੋਲੋਂ ਟਰੈਕਟਰ-ਟਰਾਲੀ ਵੀ ਬਰਾਮਦ ਕਰ ਲਈ ਗਈ ਹੈ। ਪੁਲਿਸ ਨੇ ਚਾਰਾਂ ਦੋਸ਼ੀਆਂ ਨੂੰ ਅਦਾਲਤ ਵਿੱਚ ਪੇਸ਼ ਕਰਕੇ ਰਿਮਾਂਡ ’ਤੇ ਲਿਆ ਹੈ। ਦੱਸ ਦੇਈਏ ਕਿ ਬੀਤੇ ਬੁੱਧਵਾਰ ਰਾਤ ਚਾਰਾਂ ਨੇ ਖੇਤ ਦੇ ਕਮਰੇ ਵਿੱਚ ਸੁੱਤੇ ਪਏ 80 ਸਾਲਾ ਕਰਤਾਰ ਸਿੰਘ....

ਬਠਿੰਡਾ, 24 ਜੂਨ : ਬਠਿੰਡਾ ਪੁਲੀਸ ਨੇ ਸੰਗਰੂਰ ਜ਼ਿਲ੍ਹੇ ਨਾਲ ਸੰਬੰਧਤ ਭਾਰਤੀ ਜਨਤਾ ਪਾਰਟੀ ਦੀ ਮਹਿਲਾ ਆਗੂ ਦਮਨ ਥਿੰਦ ਬਾਜਵਾ ਨਾਲ 5 ਕਰੋੜ ਰੁਪਏ ਦੀ ਵੱਡੀ ਠੱਗੀ ਮਾਰਨ ਦੀ ਕੋਸ਼ਿਸ਼ ਕਰਨ ਵਾਲੇ 1 ਵਿਅਕਤੀ ਨੂੰ ਗ੍ਰਿਫਤਾਰ ਕਰਨ ਵਿੱਚ ਸਫਲਤਾ ਹਾਸਲ ਕੀਤੀ ਹੈ। ਥਾਣਾ ਕੈਂਟ ਪੁਲਸ ਨੇ ਇਸ ਮਾਮਲੇ ਸੰਬੰਧੀ ਭਾਜਪਾ ਆਗੂ ਦਮਨ ਥਿੰਦ ਬਾਜਵਾ ਪਤਨੀ ਹਰਮਨ ਦੇਵ ਵਾਸੀ ਅਕਾਲਗੜ੍ਹ ਜਿਲਾ ਸੰਗਰੂਰ ਦੀ ਸ਼ਿਕਾਇਤ ਦੇ ਅਧਾਰ ਤੇ ਹਰੀਸ਼ ਗਰਗ ਪੁੱਤਰ ਰਾਮ ਨਾਥ ਵਾਸੀ ਕੋਟ ਫੱਤਾ ਤੇ ਸੌਰਵ ਚੌਧਰੀ ਖਿਲਾਫ ਧਾਰਾ 419....