ਮੋਗਾ, 06 ਮਾਰਚ : ਆਈਟੀਆਈ ਮੋਗਾ ਦੇ ਨਜਦੀਕ ਇੱਕ ਸੜਕ ਹਾਦਸਾ ਵਾਪਰਨ ਕਰਕੇ ਇੱਕ ਨੌਜਵਾਨ ਲੜਕੀ ਦੀ ਮੌਤ ਹੋਣ ਜਾਣ ਦੀ ਖ਼ਬਰ ਹੈ। ਜਾਣਕਾਰੀ ਦਿੰਦਿਆ ਮ੍ਰਿਤਕ ਲੜਕੀ ਦੇ ਜਖ਼ਮੀ ਪਿਤਾ ਅਮਰਜੀਤ ਸਿੰਘ ਨੇ ਦੱਸਿਆ ਕਿ ਉਹ ਸਮਾਲਸਰ ਤੋਂ ਮੋਗਾ ਤੋਂ ਦਵਾਈ ਲੈਣ ਲਈ ਅ ਰਹੇ ਸਨ, ਕਿ ਜਦੋਂ ਉਹ ਆਈਟੀਆਈ ਦੇ ਨੇੜੇ ਆਏ ਤਾਂ ਲੁਧਿਆਣਾ ਤੋਂ ਮੋਗਾ ਬੱਸ ਸਟੈਂਡ ਵੱਲ ਨੂੰ ਜਾ ਰਹੀ ਬੱਸ ਨੇ ਮੋਟਰਸਾਈਕਲ ਨੂੰ ਪਿੱਛੇ ਤੋਂ ਮਾਰੀ ਟੱਕਰ, ਜਿਸ ਕਾਰਨ ਮੋਟਰਸਾਈਕਲ ਤੇ ਸਵਾਰ ਲੜਕੀ ਨਵਨੀਤ ਕੌਰ (23) ਦੀ ਮੌਤ ਹੋ ਗਈ। ਮੌਕੇ ’ਤੇ....
ਮਾਲਵਾ
ਸ਼੍ਰੀ ਆਨੰਦਪੁਰ ਸਾਹਿਬ, 6 ਮਾਰਚ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਆਪਣੀ ਪਤਨੀ ਡਾ: ਗੁਰਪ੍ਰੀਤ ਕੌਰ ਨਾਲ ਅੱਜ ਸ੍ਰੀ ਆਨੰਦਪੁਰ ਸਾਹਿਬ ਪੁੱਜੇ। ਦੋਵਾਂ ਨੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਮੱਥਾ ਟੇਕਿਆ। ਗੁਰੂ ਚਰਨਾਂ ਵਿੱਚ ਮੱਥਾ ਟੇਕ ਕੇ ਪੰਜਾਬੀਆਂ ਦੀ ਚੜ੍ਹਦੀ ਕਲਾ ਅਤੇ ਭਾਈਚਾਰਕ ਸਾਂਝ ਲਈ ਅਰਦਾਸ ਕੀਤੀ।ਇਸ ਤੋਂ ਬਾਅਦ ਸੀਐਮ ਮਾਨ ਨੇ ਹੋਲੇ ਮੁਹੱਲੇ ਮੌਕੇ ਪ੍ਰਸ਼ਾਸਨਿਕ ਤਿਆਰੀਆਂ ਦਾ ਜਾਇਜ਼ਾ ਵੀ ਲਿਆ। ਇਸ ਦੇ ਨਾਲ ਹੀ ਸੰਗਤਾਂ ਨੂੰ ਕਿਸੇ ਕਿਸਮ ਦੀ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨ ਦੇਣ....
ਮਾਨਸਾ, 06 ਮਾਰਚ : ਜ਼ਿਲ੍ਹੇ ਵਿਚ ਲੋਕਾਂ ਦੀ ਸੁਵਿਧਾ ਲਈ ਸਥਾਪਿਤ ਕੀਤੇ ਸਾਂਝ ਕੇਂਦਰ ਸਮਾਂਬੱਧ ਅਤੇ ਸੁਖਾਵੇਂ ਮਾਹੌਲ ਵਿਚ ਪੁਲਿਸ ਵਿਭਾਗ ਨਾਲ ਸਬੰਧਤ ਸੇਵਾਵਾਂ ਮੁਹੱਈਆ ਕਰਵਾਉਣ ਲਈ ਲਾਹੇਵੰਦ ਸਬਿਤ ਹੋ ਰਹੇ ਹਨ। ਜ਼ਿਲ੍ਹਾ ਪੱਧਰ ’ਤੇ ਚਲ ਰਿਹਾ ਸਾਂਝ ਕੇਂਦਰ, ਸਬ ਡਵੀਜ਼ਨ ਪੱਧਰ ’ਤੇ 3 ਸਾਂਝ ਕੇਂਦਰਾਂ ਸਮੇਤ 12 ਥਾਣਿਆਂ ’ਚ ਵੀ ਪੁਲਿਸ ਸਟੇਸ਼ਨ ਸਾਂਝ ਕੇਂਦਰ ਚਲ ਰਹੇ ਹਨ। ਇਹ ਜਾਣਕਾਰੀ ਐਸ.ਐਸ.ਪੀ. ਡਾ. ਨਾਨਕ ਸਿੰਘ ਨੇ ਦਿੱਤੀ। ਐਸ.ਐਸ.ਪੀ. ਡਾ. ਨਾਨਕ ਸਿੰਘ ਨੇ ਦੱਸਿਆ ਕਿ ਫਰਵਰੀ ਮਹੀਨੇ ਦੌਰਾਨ ਵੱਖ....
ਰਾਏਕੋਟ ਸ਼ਹਿਰ ਦੀਆਂ ਕਈ ਵਿਦਿਅਕ ਸੰਸਥਾਵਾਂ ਅਤੇ ਵੱਡੀਆ ਦੁਕਾਨਾਂ ਤੇ ਲੱਗੇ ਬੋਰਡਾਂ ਵਿੱਚ ਪੰਜਾਬੀ ਗਾਇਬ! ਰਾਏਕੋਟ,05 ਮਾਰਚ (ਜਗਪਾਲ ਸਿੰਘ ਸਿਵੀਆਂ) : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਪੰਜਾਬੀ ਮਾਂ ਬੋਲੀ ਦੇ ਸਤਿਕਾਰ ਨੂੰ ਬਹਾਲ ਕਰਵਾਉਣ ਲਈ ਪੰਜਾਬ ਦੇ ਸਾਰੇ ਸਰਕਾਰੀ ਅਤੇ ਪ੍ਰਾਈਵੇਟ ਅਦਾਰਿਆਂ ਅਤੇ ਛੋਟੇ ਵੱਡੇ ਦੁਕਾਨਦਾਰਾਂ ਨੂੰ 21 ਫਰਵਰੀ ਤੱਕ ਆਪਣੇ ਅਦਾਰਿਆਂ ਤੇ ਪੰਜਾਬੀ ਵਿੱਚ ਲਿਖੇ ਬੋਰਡ ਲਗਾਉਣ ਦੀ ਅਪੀਲ ਕੀਤੀ ਗਈ ਸੀ ।ਜਿਸ ਤੇ ਅਮਲ ਕਰਦਿਆਂ ਵੱਡੇ ਵੱਡੀਆਂ ਵੱਡੀਆਂ ਕੰਪਨੀਆਂ....
ਪਟਿਆਲਾ, 5 ਮਾਰਚ : ਕੇਂਦਰੀ ਸਿਹਤ ਮੰਤਰੀ ਡਾ: ਮਨਸੁਖ ਮਾਂਡਵੀਆ ਅੱਜ ਪਟਿਆਲਾ ਪਹੁੰਚੇ ਹਨ। ਪਟਿਆਲਾ ਪਹੁੰਚਣ ਤੇ ਡਾ.ਮਾਂਡਵੀਆ ਦਾ ਪਟਿਆਲਾ ਤੋਂ ਲੋਕ ਸਭਾ ਮੈਂਬਰ ਮਹਾਰਾਣੀ ਪ੍ਰਨੀਤ ਕੌਰ ਵੱਲੋਂ ਸਵਾਗਤ ਕੀਤਾ ਗਿਆ। ਪ੍ਰਨੀਤ ਕੌਰ ਨੇ ਆਪਣੇ ਸ਼ੋਸ਼ਲ ਮੀਡੀਆ ਅਕਾਊਂਟ ਤੇ ਮਾਂਡਵੀਆ ਦੇ ਸਵਾਗਤ ਦੀ ਇੱਕ ਤਸਵੀਰ ਸਾਂਝੀ ਕੀਤੀ ਹੈ। ਉਨ੍ਹਾਂ ਨੇ ਲਿਖਿਆ “ਕੇਂਦਰੀ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਮਨਸੁਖ ਮਾਂਡਵੀਆ ਦਾ ਅੱਜ ਪਟਿਆਲਾ ਪਹੁੰਚਣ ਤੇ ਸਵਾਗਤ ਕੀਤਾ”
ਰੋਪੜ, 05 ਮਾਰਚ : ਰੋਪੜ ਭਾਖੜਾ ਨਹਿਰ ਵਿੱਚ ਦੋ ਨੌਜਵਾਨਾਂ ਦੀ ਡੁੱਬਣ ਦੇ ਕਾਰਨ ਮੌਤ ਹੋ ਜਾਣ ਦੀ ਖ਼ਬਰ ਹੈ, ਮਿਲੀ ਜਾਣਕਾਰੀ ਅਨੁਸਾਰ ਤਿੰਨ ਨੌਜਵਾਨ ਰੂਪ ਨਗਰ ਘੁੰਮਣ ਆਏ ਸਨ, ਜਿੰਨ੍ਹਾਂ ‘ਚੋ ੋਦਨ ਨੌਜਵਾਨ ਨਹਿਰ ਦੇ ਕੰਢੇ ਖੜ੍ਹ ਕੇ ਸੈਲਫੀ ਕਰਨ ਲੱਗੇ ਸਨ ਕਿ ਇੱਕ ਨੌਜਵਾਨ ਦਾ ਅਚਾਨਕ ਪੈਰ ਫਿਸਲ ਗਿਆ ਤੇ ਉਹ ਨਹਿਰ ਵਿੱਚ ਡਿੱਗ ਗਿਆ, ਜਿਸ ਨੂੰ ਬਚਾਉਣ ਲਈ ਦੂਸਰੇ ਨੌਜਵਾਨ ਨੇ ਉਸ ਨੂੰ ਬਚਾਉਣ ਦੀ ਕੋਸ਼ਿਸ਼ ਕੀਤੀ, ਪਰ ਪਾਣੀ ਦਾ ਬਹਾਅ ਤੇਜ ਹੋਣ ਕਰਕੇ ਦੋਵੇਂ ਨੌਜਵਾਨ ਪਾਣੀ ‘ਚ ਵਹਿ ਗਏ, ਜਦੋਂ ਕਿ ਤੀਸਰਾ....
ਰਾਜਪੁਰਾ, 5 ਮਾਰਚ : ਭਾਰਤੀ ਜਨਤਾ ਪਾਰਟੀ ਦੇ ਹਲਕਾ ਰਾਜਪੁਰਾ ਇੰਚਾਰਜ ਜਗਦੀਸ਼ ਕੁਮਾਰ ਅਤੇ ਜ਼ਿਲ੍ਹਾ ਪ੍ਰਧਾਨ ਸੁਰਜੀਤ ਸਿੰਘ ਗੜ੍ਹੀ ਦੀ ਅਗਵਾਈ ਵਿੱਚ ਗੁਰੂ ਅਰਜਨ ਦੇਵ ਕਲੋਨੀ ਵਿਖੇ ਇੱਕ ਪ੍ਰੋਗਰਾਮ ਦਾ ਆਯੋਜਨ ਕੀਤਾ, ਜਿਸ ਵਿੱਚ ਕੇਂਦਰੀ ਸਿਹਤ ਮੰਤਰੀ ਮਨਸੁੱਖ ਐਲ ਮਾਂਡਵੀਆ ਨੇ ਪੱਤਰਕਾਰਾਂ ਨੂੰ ਪ੍ਰੈਸ ਕਾਨਫਰੰਸ ਰਾਹੀਂ ਸੰਬੋਧਨ ਕਰਦਿਆਂ ਹੋਇਆਂ ਕਿਹਾ ਕਿ ਭਾਰਤੀ ਜਨਤਾ ਪਾਰਟੀ ਦੇ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਸਰਕਾਰ ਦੇਸ਼ ਦੇ ਹਿੱਤ ਵਿੱਚ ਜ਼ੋ ਕੁੱਝ ਕਰ ਸਕਦੀ ਹੈ, ਉਸ ਦਾ ਇਹ ਐਲਾਨ ਕਰਦੀ ਹੈ....
ਮਾਨਸਾ, 5 ਮਾਰਚ : ਮਰਹੂਮ ਗਾਇਕ ਸਿੱਧੂ ਮੂਸੇਵਾਲਾ ਦੇ ਘਰ ਗਾਇਕ ਗੁਰਦਾਸ ਮਾਨ ਪਹੁੰਚੇ, ਜਿੱਥੇ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਅਤੇ ਮਾਤਾ ਚਰਨ ਕੌਰ ਨਾਲ ਲੰਬੀ ਗੱਲਬਾਤ ਕੀਤੀ, ਉੱਥੇ ਹੀ ਪਰਿਵਾਰ ਨਾਲ ਵੀ ਸਮਾਂ ਬਿਤਾਇਆ।ਪਿੰਡ ਮੂਸੇਵਾਲਾ ਦੀ ਹਵੇਲੀ 'ਚ ਪਹੁੰਚੇ ਗੁਰਦਾਸ ਮਾਨ ਸਿੱਧੂ ਮੂਸੇਵਾਲਾ ਦੀ ਤਸਵੀਰ ਦੇਖ ਕੇ ਭਾਵੁਕ ਹੋ ਗਏ। ਪਹਿਲਾਂ ਉਸ ਨੇ ਤਸਵੀਰ ਅੱਗੇ ਮੱਥਾ ਟੇਕਿਆ। ਪਿਤਾ ਬਲਕੌਰ ਸਿੰਘ ਅਤੇ ਮਾਤਾ ਚਰਨ ਕੌਰ ਨਾਲ ਪੁੱਤਰ ਦੇ ਵਿਛੋੜੇ ਦਾ ਦੁੱਖ ਸਾਂਝਾ ਕੀਤਾ। ਇਸ ਦੌਰਾਨ ਗੁਰਦਾਸ....
ਸ਼ਹਿਰੀ ਅਤੇ ਪੇਂਡੂ ਖੇਤਰਾਂ ਵਿੱਚ ਸਿਹਤ ਸੇਵਾਵਾਂ ਮੁਹੱਈਆ ਕਰਵਾਉਣ ਲਈ ਕੇਂਦਰੀ ਸਹਾਇਤਾ ਮੰਗੀ ਪਟਿਆਲ਼ਾ, 5 ਮਾਰਚ : ਕੇਂਦਰੀ ਸਿਹਤ ਮੰਤਰੀ ਡਾ: ਮਨਸੁਖ ਮਾਂਡਵੀਆ ਅੱਜ ਪਟਿਆਲਾ ਪਹੁੰਚੇ। ਇਸ ਦੌਰਾਨ ਪੰਜਾਬ ਦੇ ਸਿਹਤ ਤੇ ਮੈਡੀਕਲ ਸਿੱਖਿਆ ਮੰਤਰੀ ਡਾ: ਬਲਬੀਰ ਸਿੰਘ ਨੇ ਉਨ੍ਹਾਂ ਦਾ ਸਵਾਗਤ ਕੀਤਾ। ਕੇਂਦਰੀ ਮੰਤਰੀ ਨਾਲ ਪੰਜਾਬ ਦੇ ਸਿਹਤ ਖੇਤਰ ਨਾਲ ਸਬੰਧਤ ਮਾਮਲਿਆਂ 'ਤੇ ਵੀ ਵਿਸਥਾਰ ਨਾਲ ਚਰਚਾ ਕੀਤੀ। ਸਿਹਤ, ਪਰਿਵਾਰ ਭਲਾਈ ਅਤੇ ਮੈਡੀਕਲ ਸਿੱਖਿਆ-ਖੋਜ ਮੰਤਰੀ ਡਾ: ਬਲਬੀਰ ਸਿੰਘ ਨੇ ਕੇਂਦਰੀ ਸਿਹਤ....
ਮੋਹਾਲੀ, 05 ਮਾਰਚ : ਸਰਬੱਤ ਦੇ ਭਲੇ ਤੇ ਭਾਈਚਾਰਕ ਸਾਂਝ ਦਾ ਪ੍ਰਤੀਕ ਰੰਗਾਂ ਦੇ ਪਵਿੱਤਰ ਤਿਉਹਾਰ ਹੋਲੀ ਦੇ ਮੌਕੇ ਤੇ ਪੰਜਾਬ ਭਾਜਪਾ ਦੇ ਸੂਬਾ ਮੀਤ ਪ੍ਰਧਾਨ ਸ਼ੁਭਾਸ ਸ਼ਰਮਾ ਜੀ ਵੱਲੋਂ ਭਾਜਪਾ ਦੇ ਜਿਲਾ ਪ੍ਰਧਾਨ ਸ਼ੰਜੀਵ ਵਿਸ਼ਿਸ਼ਟ ਦੀ ਪ੍ਰਧਾਨਗੀ ਹੇਠ ਰਤਨ ਪ੍ਰੋਫੈਸਨਲ ਕਾਲਜ ਸੋਹਾਣਾ ਵਿਖੇ “ਹੋਲੀ ਪਰਿਵਾਰ ਮਿਲਣ “ਪ੍ਰੋਗਰਾਮ ਕਰਵਾਇਆ ਗਿਆ। ਜਿਸ ਵਿੱਚ ਕੇਂਦਰੀ ਮੰਤਰੀ ਸੋਮ ਪ੍ਰਕਾਸ਼ , ਭਾਜਪਾ ਦੇ ਸੂਬਾ ਪ੍ਰਧਾਨ ਅਸ਼ਵਨੀ ਸ਼ਰਮਾ ਤੇ ਪੰਜਾਬ ਭਾਜਪਾ ਦੇ ਸੂਬਾ ਸਹਿ ਪ੍ਰਭਾਰੀ ਡਾਕਟਰ ਨਰਿੰਦਰ ਰੈਨਾ ਜੀ....
ਬੀਕੇਯੂ ਏਕਤਾ ਡਕੌਂਦਾ, ਜ਼ਿਲ੍ਹਾ ਮਾਨਸਾ ਦਾ ਜਨਰਲ ਇਜਲਾਸ ਸੰਪੰਨ ਮਾਨਸਾ, 5 ਮਾਰਚ : ਭਾਰਤੀ ਕਿਸਾਨ ਯੂਨੀਅਨ ਏਕਤਾ, ਡਕੌਂਦਾ ਜਿਲ੍ਹਾ ਮਾਨਸਾ ਵੱਲੋਂ ਅੱਜ ਗੁਰਦੁਆਰਾ ਭਾਈ ਬਹਿਲੋ ਸਾਹਿਬ, ਪਿੰਡ ਫਫੜੇ ਵਿਖੇ ਜਨਰਲ ਕੌਂਸਲ ਦਾ ਇਜਲਾਸ ਮਹਿੰਦਰ ਸਿੰਘ ਦਿਆਲਪੁਰਾ ਦੀ ਅਗਵਾਈ ਵਿੱਚ ਕੀਤਾ ਗਿਆ। ਇਸ ਵਿੱਚ ਜਿਲ੍ਹਾ ਭਰ ਤੋ ਸੈਂਕੜਿਆਂ ਦੀ ਗਿਣਤੀ ਵਿੱਚ ਕਿਸਾਨ ਹਾਜ਼ਰ ਹੋਏ। ਜਨਰਲ ਕੌਂਸਲ ਨੂੰ ਸੰਬੋਧਨ ਕਰਨ ਲਈ ਪੰਜਾਬ ਕਮੇਟੀ ਦੇ ਕਾਰਜਕਾਰੀ ਪ੍ਰਧਾਨ ਮਨਜੀਤ ਸਿੰਘ ਧਨੇਰ, ਕਾਰਜਕਾਰੀ ਜਨਰਲ ਸਕੱਤਰ ਹਰਨੇਕ ਸਿੰਘ....
ਜਗਰਾਉਂ, 04 ਮਾਰਚ : ਹਲਕਾ ਜਗਰਾਉਂ ਦੇ ਵਿਧਾਇਕਾ ਬੀਬੀ ਸਰਵਜੀਤ ਕੌਰ ਮਾਣੂੰਕੇ ਹਲਕੇ ਦੀ ਕਾਇਆ ਕਲਪ ਕਰਨ ਲਈ ਲਗਾਤਾਰ ਯਤਨਸ਼ੀਲ ਹਨ ਅਤੇ ਹੁਣ ਉਹਨਾਂ ਵੱਲੋਂ ਜਗਰਾਉਂ ਸ਼ਹਿਰ ਦੇ ਲੋਕਾਂ ਨਾਲ ਵੋਟਾਂ ਤੋਂ ਪਹਿਲਾਂ ਕੀਤਾ ਵਾਅਦਾ ਪੂਰਾ ਕਰਨ ਲਈ ਯਤਨ ਤੇਜ਼ ਕਰ ਦਿੱਤੇ ਹਨ ਅਤੇ ਅੱਜ ਉਹਨਾਂ ਵੱਲੋਂ ਨਗਰ ਕੌਂਸਲ ਜਗਰਾਉਂ ਅਤੇ ਵਾਟਰ ਸਪਲਾਈ ਤੇ ਸੀਵਰੇਜ਼ ਬੋਰਡ ਦੇ ਅਧਿਕਾਰੀਆਂ ਨੂੰ ਨਾਲ ਲੈ ਕੇ ਸ਼ਹਿਰ ਦੇ ਕਮਲ ਚੌਂਕ ਤੇ ਪੁਰਾਣੀ ਦਾਣਾ ਮੰਡੀ ਦਾ ਦੌਰਾ ਕੀਤਾ ਅਤੇ ਨਾਲ ਅਧਿਕਾਰੀਆਂ ਨੂੰ ਸ਼ਹਿਰ ਵਿੱਚੋਂ ਡਰੇਨ ਵੱਲ....
ਜਗਰਾਉਂ, 04 ਮਾਰਚ : ਆਮ ਆਦਮੀ ਪਾਰਟੀ ਦੇ ਬਲਾਕ ਪ੍ਰਧਾਨਾਂ, ਸਰਕਲ ਪ੍ਰਧਾਨਾਂ ਅਤੇ ਬੂਥ ਵਲੰਟੀਅਰਾਂ ਨੇ ਇਕੱਠੇ ਹੋ ਕੇ ਵਿਧਾਇਕਾ ਬੀਬੀ ਸਰਵਜੀਤ ਕੌਰ ਮਾਣੂੰਕੇ ਦੀ ਰਹਿਨੁਮਾਈ ਹੇਠ ਖਾਲਸੇ ਦੀ ਚੜ੍ਹਦੀ ਕਲਾ ਦੇ ਪ੍ਰਤੀਕ ਵਜੋਂ ਜਾਣੇ ਜਾਂਦੇ ਹੋਲੇ ਮੁਹੱਲੇ ਨੂੰ ਸਮਰਪਿਤ ਨਸ਼ਿਆਂ ਪ੍ਰਤੀ ਲੋਕਾਂ ਨੂੰ ਜਾਗ੍ਰਿਤ ਕਰਦਾ ਪਿੰਡ ਕਾਉਂਕੇ ਕਲਾਂ ਤੋਂ ਮਾਣੂੰਕੇ ਤੱਕ ਵਿਸ਼ਾਲ ਮਾਰਚ ਕੱਢਿਆ ਗਿਆ। ਇਸ ਮਾਰਚ ਨੂੰ ਵਿਧਾਇਕਾ ਸਰਵਜੀਤ ਕੌਰ ਮਾਣੂੰਕੇ ਵੱਲੋਂ ਰਵਾਨਾਂ ਕੀਤਾ ਗਿਆ ਤੇ ਇਸ ਦੀ ਅਗਵਾਈ ਆਮ ਆਦਮੀ ਪਾਰਟੀ ਦੇ....
ਕੋਟਕਪੂਰਾ, 04 ਮਾਰਚ : ਬਹਿਬਲ ਕਲਾਂ ਇਨਸਾਫ਼ ਮੋਰਚਾ ਪਿਛਲੇ ਕਰੀਬ ਇਕ ਸਾਲ ਤੋਂ ਚੱਲ ਰਿਹਾ ਹੈ ਤੇ ਪਿਛਲੇ ਦਿਨੀਂ ਕੋਟਕਪੂਰਾ ਗੋਲੀਕਾਂਡ ਮਾਮਲੇ ਵਿਚ ਐੱਸਆਈਟੀ ਨੇ ਚਾਰਜਸ਼ੀਟ ਪੇਸ਼ ਕੀਤੀ ਸੀ ਜਿਸ ਤੋਂ ਬਾਅਦ ਕਿਤੇ ਨਾ ਕਿਤੇ ਸਿੱਖ ਜਥੇਬੰਦੀਆਂ ਵਿਚ ਇਨਸਾਫ਼ ਦੀ ਆਸ ਬਣੀ ਹੈ। ਇਸ ਦੇ ਚੱਲਦਿਆਂ ਅੱਜ ਬਹਿਬਲ ਕਲਾਂ ਇਨਸਾਫ਼ ਮੋਰਚੇ ਵੱਲੋਂ ਸ਼ੁਕਰਾਨੇ ਦਾ ਸਮਾਗਮ ਕਰਵਾਇਆ ਗਿਆ ਸੀ। ਇਸ ਸਮਾਗਮ 'ਚ ਜਿਥੇ ਵੱਖ -ਵੱਖ ਜਥੇਬੰਦੀਆਂ ਦੇ ਆਗੂ ਪਹੁੰਚੇ ਉੱਥੇ ਹੀ ਪੰਜਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ....
ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਲੁਧਿਆਣਾ ਵਲੋਂ ਆਮ ਲੋਕਾਂ ਨੂੰ ਲੋਕ ਅਦਾਲਤ ਦਾ ਵੱਧ ਤੋਂ ਵੱਧ ਲਾਹਾ ਲੈਣ ਦਾ ਸੱਦਾ ਲੁਧਿਆਣਾ, 04 ਮਾਰਚ : ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਲੁਧਿਆਣਾ ਦੇ ਮਾਣਯੋਗ ਸਕੱਤਰ ਸ੍ਰੀ ਰਮਨ ਸ਼ਰਮਾ ਵੱਲੋਂ ਜਾਣਕਾਰੀ ਦਿੰਦਿਆਂ ਦੱਸਿਆ ਗਿਆ ਕਿ 18 ਮਾਰਚ, 2023 ਨੂੰ ਜਿਲ੍ਹਾ ਕਚਹਿਰੀਆਂ, ਲੁਧਿਆਣਾ ਵਿਖੇ ਵੱਖ-ਵੱਖ ਨਿਆਂਇਕ ਅਦਾਲਤਾਂ ਵਿੱਚ ਲੰਬਤ ਮਾਮਲਿਆਂ ਦਾ ਨਿਪਟਾਰਾ ਧਿਰਾਂ ਦੀ ਆਪਸੀ ਸਹਿਮਤੀ ਨਾਲ ਕਰਵਾਉਣ ਦੇ ਮੰਤਵ ਨੂੰ ਮੁੱਖ ਰੱਖਦੇ ਹੋਏ 'ਰਾਜ ਪੱਧਰੀ ਲੋਕ ਅਦਾਲਤ....