ਮਾਲਵਾ

ਇਤਿਹਾਸਕ ਜਹਾਜੀ ਹਵੇਲੀ ਦੀ ਪੁਰਾਤਨ ਦਿੱਖ ਪ੍ਰਦਾਨ ਕਰਨ ਲਈ ਜੰਗੀ ਪੱਧਰ ਤੇ ਕਾਰਜ ਜਾਰੀ : ਡਿਪਟੀ ਕਮਿਸ਼ਨਰ
ਡਿਪਟੀ ਕਮਿਸ਼ਨਰ ਡਾ. ਸੋਨਾ ਥਿੰਦ ਨੇ ਅਧਿਕਾਰੀਆਂ ਨਾਲ ਜਹਾਜੀ ਹਵੇਲੀ ਵਿਖੇ ਚੱਲ ਰਹੇ ਕੰਮ ਦਾ ਲਿਆ ਜਾਇਜ਼ਾ ਸ੍ਰੀ ਫ਼ਤਹਿਗੜ੍ਹ ਸਾਹਿਬ, 30 ਜਨਵਰੀ (ਹਰਪ੍ਰੀਤ ਸਿੰਘ ਗੁੱਜਰਵਾਲ) : ਡਿਪਟੀ ਕਮਿਸ਼ਨਰ ਡਾ. ਸੋਨਾ ਥਿੰਦ ਨੇ ਵਧੀਕ ਡਿਪਟੀ ਕਮਿਸ਼ਨਰ (ਜ) ਗੀਤਿਕਾ ਸਿੰਘ, ਐਸ.ਡੀ.ਐਮ. ਸ੍ਰੀ ਫ਼ਤਹਿਗੜ੍ਹ ਸਾਹਿਬ ਅਰਵਿੰਦ ਗੁਪਤਾ, ਗੁਰਦੁਆਰਾ ਸ਼੍ਰੀ ਫ਼ਤਹਿਗੜ੍ਹ ਸਾਹਿਬ ਦੇ ਮੈਨੇਜਰ ਗੁਰਦੀਪ ਸਿੰਘ ਕੰਗ, ਦੀਵਾਨ ਟੋਡਰ ਮੱਲ ਵਿਰਾਸਤੀ ਫਾਊਂਡੇਸ਼ਨ ਦੇ ਪ੍ਰਧਾਨ ਲਖਵਿੰਦਰ ਸਿੰਘ ਕਾਨੇਕੇ ਸਮੇਤ ਦੀਵਾਨ ਟੋਡਰ ਮੱਲ ਦੀ ਜਹਾਜੀ....
ਡੀ.ਸੀ., ਏ.ਡੀ.ਸੀ. ਸਮੇਤ ਅਧਿਕਾਰੀਆਂ, ਕਰਚਮਾਰੀਆਂ ਨੇ ਆਜ਼ਾਦੀ ਸੰਘਰਸ਼ ਵਿੱਚ ਕੁਰਬਾਨੀਆਂ ਦੇਣ ਵਾਲੇ ਸ਼ਹੀਦਾਂ ਨੂੰ ਦੋ ਮਿੰਟ ਦਾ ਮੌਨ ਧਾਰ ਕੇ ਦਿੱਤੀ ਸ਼ਰਧਾਂਜਲੀ
ਸ੍ਰੀ ਫ਼ਤਹਿਗੜ੍ਹ ਸਾਹਿਬ, 30 ਜਨਵਰੀ (ਹਰਪ੍ਰੀਤ ਸਿੰਘ ਗੁੱਜਰਵਾਲ) : ਦੇਸ਼ ਦੀ ਆਜ਼ਾਦੀ ਲਈ ਵੱਡਮੁੱਲੀਆਂ ਕੁਰਬਾਨੀਆਂ ਦੇਣ ਵਾਲੇ ਮਹਾਨ ਸ਼ਹੀਦਾਂ ਦੀ ਯਾਦ ਵਿੱਚ ਡਿਪਟੀ ਕਮਿਸ਼ਨਰ ਡਾ: ਸੋਨਾ ਥਿੰਦ, ਵਧੀਕ ਡਿਪਟੀ ਕਮਿਸ਼ਨਰ (ਜ) ਗੀਤਿਕਾ ਸਿੰਘ ਸਮੇਤ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਤੇ ਕਰਮਚਾਰੀਆਂ ਵੱਲੋਂ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਦੋ ਮਿੰਟ ਦਾ ਮੋਨ ਧਾਰਿਆ ਗਿਆ। ਡਾ: ਸੋਨਾ ਥਿੰਦ ਨੇ ਕਿਹਾ ਕਿ ਭਾਰਤ ਦੇ ਸੁਤੰਤਰਤਾ ਸੰਗਰਾਮ ਦੌਰਾਨ ਦੇਸ਼ ਅਤੇ ਕੌਮ ਲਈ ਆਪਣੀਆਂ ਜਾਨਾਂ ਕੁਰਬਾਨ ਕਰਨ ਵਾਲੇ....
ਖੰਨਾ 'ਚ ਟਰੈਕਟਰ-ਟਰਾਲੀ ਦੇ ਬੇਕਾਬੂ ਹੋਣ ਕਾਰਨ ਗੰਨੇ ਦੇ ਹੇਠਾਂ ਦੱਬਣ ਨਾਲ 2 ਕਿਸਾਨਾਂ ਦੀ ਮੌਤ 
ਖੰਨਾ, 30 ਜਨਵਰੀ 2025 : ਖੰਨਾ ਵਿੱਚ ਨੈਸ਼ਨਲ ਹਾਈਵੇਅ 'ਤੇ ਟਰੈਕਟਰ-ਟਰਾਲੀ ਦੇ ਬੇਕਾਬੂ ਹੋਣ ਕਾਰਨ ਗੰਨੇ ਦੇ ਹੇਠਾਂ ਦੱਬਣ ਨਾਲ 2 ਕਿਸਾਨਾਂ ਦੀ ਮੌਤ ਹੋ ਗਈ। ਦੋਵੇਂ ਕਿਸਾਨ ਆਪਣੇ ਖੇਤ ਤੋਂ ਗੰਨਾ ਲੈ ਕੇ ਅਮਲੋਹ ਦੀ ਗੰਨਾ ਮਿੱਲ ਜਾ ਰਹੇ ਸਨ ਕਿ ਰਸਤੇ ਵਿੱਚ ਇਹ ਹਾਦਸਾ ਵਾਪਰ ਗਿਆ। ਮ੍ਰਿਤਕਾਂ ਦੀ ਪਛਾਣ ਗੁਰਦੀਪ ਸਿੰਘ (35) ਵਾਸੀ ਮਾਜਰੀ (ਪਾਇਲ) ਅਤੇ ਦੀਦਾਰ ਸਿੰਘ (45) ਵਾਸੀ ਮਾਜਰੀ ਵਜੋਂ ਹੋਈ ਹੈ। ਪੁਲਿਸ ਨੇ ਦੋਵਾਂ ਦੀਆਂ ਲਾਸ਼ਾਂ ਨੂੰ ਸਿਵਲ ਹਸਪਤਾਲ ਖੰਨਾ ਦੇ ਮੁਰਦਾਘਰ ਰਖਵਾ ਕੇ ਹਾਦਸੇ ਦੀ....
16 ਫਰਵਰੀ ਨੂੰ ਖ਼ਾਲਸਾ ਕਾਲਜ 'ਚ ਪਟਿਆਲਾ ਦੀ ਮੁੜ ਸ਼ਾਨ ਬਣੇਗਾ ਮਿਲਟਰੀ ਲਿਟਰੇਚਰ ਫੈਸਟੀਵਲ
ਲੈਫ਼. ਜਨਰਲ ਚੇਤਿੰਦਰ ਸਿੰਘ, ਡਿਪਟੀ ਕਮਿਸ਼ਨਰ ਤੇ ਬ੍ਰਿਗੇਡੀਅਰ ਮਦਾਨ ਨੇ ਮਿਲਟਰੀ ਲਿਟਰੇਚਰ ਫੈਸਟੀਵਲ ਦਾ ਪੋਸਟਰ ਜਾਰੀ ਕੀਤਾ ਪਟਿਆਲਾ ਵਾਸੀ ਤੇ ਵਿਦਿਆਰਥੀ ਹੁੰਮ-ਹੁੰਮਾ ਕੇ ਮਿਲਟਰੀ ਲਿਟਰੇਚਰ ਫੈਸਟੀਵਲ 'ਚ ਪੁੱਜਣ-ਡਾ. ਪ੍ਰੀਤੀ ਯਾਦਵ ਪਟਿਆਲਾ, 30 ਜਨਵਰੀ 2025 : ਪਟਿਆਲਾ ਹੈਰੀਟੇਜ਼ ਫੈਸਟੀਵਲ ਦੌਰਾਨ 16 ਫਰਵਰੀ ਨੂੰ ਪਟਿਆਲਾ ਦੇ ਖ਼ਾਲਸਾ ਕਾਲਜ ਵਿਖੇ ਤੀਜਾ ਮਿਲਟਰੀ ਲਿਟਰੇਚਰ ਫੈਸਟੀਵਲ ਕਰਵਾਇਆ ਜਾ ਰਿਹਾ ਹੈ। ਇਸ ਮਿਲਟਰੀ ਲਿਟਰੇਚਰ ਫੈਸਟੀਵਲ ਦਾ ਪੋਸਟਰ ਲੈਫਟੀਨੈਂਟ ਜਨਰਲ (ਰਿਟਾ.) ਚੇਤਿੰਦਰ ਸਿੰਘ....
ਨਾਵਲਕਾਰ ਨਾਨਕ ਸਿੰਘ ਦੀਆਂ ਨਿੱਜੀ ਵਸਤੂਆਂ ਪਰਿਵਾਰ ਵੱਲੋਂ ਭਾਸ਼ਾ ਵਿਭਾਗ ਪੰਜਾਬ ਨੂੰ ਭੇਟ
ਭਾਸ਼ਾ ਵਿਭਾਗ ਪੰਜਾਬ ਨੇ ਲਾਇਬਰੇਰੀ ’ਚ ਸਥਾਪਤ ਕੀਤਾ ਵਿਸ਼ੇਸ਼ ਸ਼ੈਕਸ਼ਨ ਪਟਿਆਲਾ 30 ਜਨਵਰੀ 2025 : ਨਾਮਵਰ ਲੇਖਕ ਨਾਨਕ ਸਿੰਘ (ਸਵ.) ਦੇ ਪਰਿਵਾਰ ਵੱਲੋਂ ਉਨ੍ਹਾਂ ਦੀਆਂ ਕੁਝ ਨਿੱਜੀ ਵਸਤੂਆਂ ਭਾਸ਼ਾ ਵਿਭਾਗ ਪੰਜਾਬ ਨੂੰ ਭੇਟ ਕੀਤੀਆਂ ਗਈਆਂ ਹਨ। ਵਿਭਾਗ ਦੇ ਡਾਇਰੈਕਟਰ ਸ. ਜਸਵੰਤ ਸਿੰਘ ਜ਼ਫ਼ਰ ਦੀ ਅਗਵਾਈ ’ਚ ਭਾਸ਼ਾ ਭਵਨ ਪਟਿਆਲਾ ਵਿਖੇ ਲਾਇਬਰੇਰੀ ’ਚ ਸ. ਨਾਨਕ ਸਿੰਘ ਦੀਆਂ ਨਿੱਜੀ ਵਸਤੂਆਂ ਲਈ ਇੱਕ ਵੱਖਰਾ ਸੈਕਸ਼ਨ ਸਥਾਪਤ ਕੀਤਾ ਗਿਆ ਹੈ। ਇਸ ਨਵੇਂ ਸੈਕਸ਼ਨ ਦੀ ਬੀਤੇ ਕੱਲ੍ਹ ਸ. ਨਾਨਕ ਸਿੰਘ ਦੇ....
ਰਾਸ਼ਟਰੀ ਸੜਕ ਸੁਰੱਖਿਆ ਮਹੀਨਾ ਦੇ ਸਬੰਧ ਵਿੱਚ ਜਾਗਰੂਕਤਾ ਸੈਮੀਨਾਰ 
ਟ੍ਰੈਫਿਕ ਪੁਲਿਸ ਵੱਲੋਂ ਡੀ ਐਸ ਪੀ ਕਰਨੈਲ ਸਿੰਘ ਦੀ ਅਗਵਾਈ ਵਿੱਚ ਸੜ੍ਹਕੀ ਹਾਦਸਿਆਂ ਤੋਂ ਬਚਾਅ ਲਈ ਨਿਯਮਾਂ ਦੀ ਪਾਲਣਾ ਕਰਨ ਲਈ ਦਿੱਤਾ ਗਿਆ ਸੁਨੇਹਾ ਸਾਹਿਬਜ਼ਾਦਾ ਅਜੀਤ ਸਿੰਘ ਨਗਰ, 30 ਜਨਵਰੀ 2025 : ਸੀਨੀਅਰ ਕਪਤਾਨ ਪੁਲਿਸ ਦੀਪਕ ਪਾਰਿਕ, ਐਸ.ਪੀ ਟ੍ਰੈਫਿਕ ਐੱਚ ਐੱਸ ਮਾਨ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਡੀ.ਐਸ.ਪੀ (ਟ੍ਰੈਫਿਕ) ਕਰਨੈਲ ਸਿੰਘ ਦੀ ਅਗਵਾਈ ਵਿੱਚ ਟ੍ਰੈਫਿਕ ਐਜੂਕੇਸ਼ਨ ਸੈੱਲ ਦੇ ਮਹਿਲਾ ਸਿਪਾਹੀ ਖੁਸ਼ਪ੍ਰੀਤ ਕੌਰ ਵੱਲੋਂ ਏ.ਐੱਸ.ਆਈ ਕਰਮਜੀਤ ਸਿੰਘ ਟ੍ਰੈਫਿਕ ਖਰੜ ਏ.ਐੱਸ ਆਈ ਰਾਕੇਸ਼ ਕੁਮਾਰ....
ਭਾਰਤ ਦੇ ਆਜ਼ਾਦੀ ਸੰਗਰਾਮ ਦੌਰਾਨ ਜਾਨਾਂ ਵਾਰਨ ਵਾਲੇ ਆਜ਼ਾਦੀ ਘੁਲਾਟੀਆਂ ਦੀ ਯਾਦ ਵਿੱਚ ਦੋ ਮਿੰਟ ਦਾ ਮੌਨ ਰੱਖਿਆ ਗਿਆ
ਐਸ ਐਸ ਪੀ ਅਤੇ ਏ ਡੀ ਸੀ ਵੀ ਮੌਜੂਦ ਰਹੇ ਐਸ.ਏ.ਐਸ.ਨਗਰ, 30 ਜਨਵਰੀ, 2025 ਭਾਰਤ ਦੇ ਆਜ਼ਾਦੀ ਸੰਗਰਾਮ ਦੌਰਾਨ ਆਪਣੀਆਂ ਜਾਨਾਂ ਕੁਰਬਾਨ ਕਰਨ ਵਾਲੇ ਆਜ਼ਾਦੀ ਘੁਲਾਟੀਆਂ ਦੇ ਯੋਗਦਾਨ ਨੂੰ ਯਾਦ ਕਰਨ ਲਈ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਐਸ.ਏ.ਐਸ ਨਗਰ ਮੁਹਾਲੀ ਵਿਖੇ ਦੋ ਮਿੰਟ ਦਾ ਮੌਨ ਰੱਖਿਆ ਗਿਆ। ਦੋ ਮਿੰਟ ਦਾ ਮੌਨ ਧਾਰਨ ਮੌਕੇ ਸੀਨੀਅਰ ਪੁਲਿਸ ਕਪਤਾਨ ਦੀਪਕ ਪਾਰੀਕ, ਵਧੀਕ ਡਿਪਟੀ ਕਮਿਸ਼ਨਰ (ਜ) ਵਿਰਾਜ ਐਸ ਤਿੜਕੇ, ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਸ੍ਰੀਮਤੀ ਸੋਨਮ ਚੌਧਰੀ ਅਤੇ ਜ਼ਿਲ੍ਹਾ....
ਏਡੀਸੀ ਸੋਨਮ ਚੌਧਰੀ ਨੇ ਐਂਬੂਲੈਂਸਾਂ ਅਤੇ ਪਸ਼ੂ ਉਠਾਉਣ ਵਾਲੇ ਵਾਹਨਾਂ ਦੀ ਜਲਦੀ ਖਰੀਦ ਤੇ ਜ਼ੋਰ ਦਿੱਤਾ
ਸਥਾਨਕ ਸੰਸਥਾਵਾਂ ਨੂੰ ਆਵਾਰਾ ਕੁੱਤਿਆਂ ਦੀ ਗਿਣਤੀ ਤੇ ਕਾਬੂ ਪਾਉਣ ਲਈ ਪਸ਼ੂ ਜਨਮ ਨਿਯੰਤਰਣ ਪ੍ਰੋਗਰਾਮ ਤੁਰੰਤ ਸ਼ੁਰੂ ਕਰਨ ਦੇ ਨਿਰਦੇਸ਼ ਦਿੱਤੇ ਬਿਮਾਰ ਅਤੇ ਜ਼ਖਮੀ ਪਸ਼ੂਆਂ ਨੂੰ ਰੱਖਣ ਲਈ 'ਲਾਲੜੂ ਇਨਫਰਮਰੀ' ਨੂੰ ਜਲਦ ਪੂਰਾ ਕਰਨ ਲਈ ਕਿਹਾ ਸੋਸਾਇਟੀ ਫਾਰ ਪ੍ਰੀਵੈਂਸ਼ਨ ਆਫ਼ ਕਰੂਏਲਟੀ ਟੂ ਐਨੀਮਲਜ਼ ਦੀ ਮੀਟਿੰਗ ਹੋਈ ਐਸ.ਏ.ਐਸ.ਨਗਰ, 30 ਜਨਵਰੀ, 2025 : ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਸ੍ਰੀਮਤੀ ਸੋਨਮ ਚੌਧਰੀ ਨੇ ਸਾਹਿਬਜ਼ਾਦਾ ਅਜੀਤ ਸਿੰਘ ਨਗਰ, ਮੋਹਾਲੀ ਵਿਖੇ ਸੋਸਾਇਟੀ ਫਾਰ ਪ੍ਰੀਵੈਨਸ਼ਨ....
ਦੇਸ਼ ਲਈ ਜਾਨਾਂ ਵਾਰਨ ਵਾਲੇ ਸਹੀਦਾਂ ਨੂੰ ਸ਼ਰਧਾਂਜਲੀਆਂ ਦੇਣ ਲਈ 2 ਮਿੰਟ ਦਾ ਮੌਨ ਧਾਰਿਆ
ਸ਼ਹੀਦਾਂ ਦੇ ਸੁਪਨਿਆਂ ਦਾ ਦੇਸ਼ ਸਿਰਜਣ ਲਈ ਹਰੇਕ ਦੇਸ਼ ਵਾਸੀ ਯਤਨ ਕਰੇ-ਵਧੀਕ ਡਿਪਟੀ ਕਮਿਸ਼ਨਰ ਮੋਗਾ, 30 ਜਨਵਰੀ 2025 : ਭਾਰਤ ਦੀ ਅਜਾਦੀ ਦੇ ਸੰਗਰਾਮ ਦੌਰਾਨ ਆਪਣੀਆਂ ਵੱਡਮੁੱਲੀਆਂ ਕੁਰਬਾਨੀਆਂ ਦੇ ਕੇ ਦਸ਼ ਨੂੰ ਅਜਾਦ ਕਰਵਾਉਣ ਵਾਲੇ ਭਾਰਤ ਮਾਤਾ ਦੇ ਮਹਾਨ ਸਪੂਤਾਂ, ਸੁਤੰਤਰਤਾ ਸੰਗਰਾਮੀਆਂ ਅਤੇ ਦੇਸ਼ ਭਗਤ ਸ਼ਹੀਦਾਂ ਦੀ ਯਾਦ ਵਿਚ ਅੱਜ ਸਥਾਨਕ ਜ਼ਿਲਾ ਪ੍ਰਬੰਧਕੀ ਕੰਪਲੈਕਸ ਵਿਖੇ ਵਧੀਕ ਡਿਪਟੀ ਕਮਿਸ਼ਨਰ (ਜ) ਸ਼੍ਰੀਮਤੀ ਚਾਰੂਮਿਤਾ ਦੀ ਅਗਵਾਈ ਵਿਚ ਜ਼ਿਲੇ ਦੇ ਸਿਵਲ ਅਧਿਕਾਰੀਆਂ ਅਤੇ ਕਰਮਚਾਰੀਆਂ ਵੱਲੋਂ....
36 ਪਟਵਾਰੀਆਂ ਦੀ ਸਿਖਲਾਈ ਮੁਕੰਮਲ, ਜਲਦ ਫੀਲਡ ਵਿੱਚ ਹੋਣਗੇ ਤਾਇਨਾਤ
ਡਿਪਟੀ ਕਮਿਸ਼ਨਰ ਵੱਲੋਂ ਸ਼ੁਭ ਕਾਮਨਾਵਾਂ, ਬਿਨ੍ਹਾਂ ਕਿਸੇ ਦਬਾਅ ਤੋਂ ਪਾਰਦਰਸ਼ੀ ਢੰਗ ਨਾਲ ਕੰਮ ਕਰਨ ਲਈ ਪ੍ਰੇਰਿਆ ਮਾਲ ਵਿਭਾਗ ਦੀਆਂ ਬਾਰੀਕੀਆਂ ਉਤੇ ਧਿਆਨ ਦੇਣ ਦੀ ਹਦਾਇਤ ਮੋਗਾ, 30 ਜਨਵਰੀ 2025 : ਜ਼ਿਲ੍ਹਾ ਮੋਗਾ ਅਤੇ ਬਰਨਾਲਾ ਦੇ 36 ਪਟਵਾਰੀਆਂ ਦੀ ਸਿਖਲਾਈ ਮੁਕੰਮਲ ਹੋ ਗਈ ਹੈ ਅਤੇ ਇਹ ਜਲਦ ਹੀ ਫੀਲਡ ਵਿੱਚ ਤਾਇਨਾਤ ਕੀਤੇ ਜਾਣਗੇ। ਇਹ ਸਿਖਲਾਈ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਸਥਿਤ ਸਟੇਟ ਪਟਵਾਰ ਟ੍ਰੇਨਿੰਗ ਸਕੂਲ ਵਿਖੇ ਦਿੱਤੀ ਗਈ ਹੈ। ਡਿਪਟੀ ਕਮਿਸ਼ਨਰ ਸ਼੍ਰੀ ਵਿਸ਼ੇਸ਼ ਸਾਰੰਗਲ ਨੇ ਅੱਜ....
ਦੇਸ਼ ਦੀ ਤਰੱਕੀ ਵਿੱਚ ਹਰ ਨਾਗਰਿਕ ਨੂੰ ਪਾਉਣਾ ਚਾਹੀਦਾ ਹੈ ਆਪਣਾ ਅਹਿਮ ਯੋਗਦਾਨ : ਡਿਪਟੀ ਕਮਿਸ਼ਨਰ
ਬਲਿਦਾਨ ਦਿਵਸ ਮੌਕੇ ਜਿ਼ਲ੍ਹਾ ਪ੍ਰਸ਼ਾਸਨ ਨੇ ਸ਼ਹੀਦਾਂ ਨੂੰ ਭੇਟ ਕੀਤੀਆਂ ਸ਼ਰਧਾਂਜਲੀਆਂ ਸ੍ਰੀ ਮੁਕਤਸਰ ਸਾਹਿਬ, 30 ਜਨਵਰੀ 2025 : ਰਾਸ਼ਟਰ ਪਿਤਾ ਮਹਾਤਮਾ ਗਾਂਧੀ ਜੀ ਦੇ ਬਲਿਦਾਨ ਦਿਵਸ ਮੌਕੇ ਅੱਜ ਇੱਥੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਸ੍ਰੀ ਮੁਕਤਸਰ ਸਾਹਿਬ ਵਿਖੇ ਦੇਸ਼ ਲਈ ਜਾਨਾਂ ਕੁਰਬਾਨ ਕਰਨ ਵਾਲੇ ਮਹਾਨ ਸ਼ਹੀਦਾਂ ਦੀ ਯਾਦ ਵਿਚ ਦੋ ਮਿੰਟ ਦਾ ਮੌਨ ਰੱਖਿਆ ਗਿਆ ਅਤੇ ਦੇਸ਼ ਲਈ ਆਪਾ ਵਾਰਨ ਵਾਲਿਆਂ ਨੂੰ ਉਨਾਂ ਦੇ ਵੱਡੇ ਬਲਿਦਾਨ ਲਈ ਯਾਦ ਕੀਤਾ ਗਿਆ। ਇਸ ਮੌਕੇ ਤੇ ਸ੍ਰੀ ਰਾਜੇਸ਼ ਤ੍ਰਿਪਾਠੀ ਡਿਪਟੀ ਕਮਿਸ਼ਨਰ....
ਐਸ.ਡੀ.ਐਮ. ਮਲੋਟ ਨੇ ਸਫਾਈ ਵਿਵਸਥਾ ਦਾ ਲਿਆ ਜਾਇਜਾ
ਸ਼ਹਿਰ ਵਿੱਚ ਨਜਾਇਜ ਕਬਜ਼ੇ ਹਟਾਏ ਜਾਣਮ ਸ੍ਰੀ ਮੁਕਤਸਰ ਸਾਹਿਬ, 30 ਜਨਵਰੀ 2025 : ਡਾ. ਸੰਜੀਵ ਸ਼ਰਮਾ, ਐਸ.ਡੀ.ਐਮ ਮਲੋਟ ਨੇ ਡਿਪਟੀ ਕਮਿਸ਼ਨਰ, ਸ੍ਰੀ ਮੁਕਤਸਰ ਸਾਹਿਬ ਦੀਆਂ ਹਦਾਇਤਾਂ ਤੇ ਨਗਰ ਕੌਸਲ ਮਲੋਟ ਵਲੋਂ ਕਰਵਾਈ ਜਾਂਦੀ ਸਫਾਈ ਵਿਵਸਥਾ ਦਾ ਅੱਜ ਅਚਨਚੇਤ ਸਵੇਰੇ 7 ਵਜੇ ਜਾਇਜਾ ਲਿਆ ਅਤੇ ਸਫਾਈ ਕਰਮਚਾਰੀਆ ਦੀ ਹਾਜ਼ਰੀ ਚੈੱਕ ਕੀਤੀ। ਇਸ ਦੌਰਾਨ ਐਸ.ਡੀ.ਐਮ ਮਲੋਟ ਨੇ ਹਦਾਇਤ ਕੀਤੀ ਕਿ ਇਹ ਚੈਕਿੰਗ ਹੁਣ ਲਗਾਤਾਰ ਕਰਦੇ ਰਹਿਣਗੇ ਤਾਂ ਕਿ ਮਲੋਟ ਸ਼ਹਿਰ ਦੀ ਸਫਾਈ ਅਤੇ ਸੁੰਦਰਤਾ ਵੱਲ ਖਾਸ ਧਿਆਨ ਦਿੱਤਾ....
ਬਲੀਦਾਨ ਦਿਵਸ ਮੌਕੇ ਅਧਿਕਾਰੀਆਂ ਅਤੇ ਕਰਮਚਾਰੀਆਂ ਨੇ ਸ਼ਹੀਦਾਂ ਨੂੰ ਸ਼ਰਧਾਂਜਲੀ ਦਿੱਤੀ
ਡਿਪਟੀ ਕਮਿਸ਼ਨਰ ਅਤੇ ਹੋਰ ਅਧਿਕਾਰੀਆਂ ਨੇ ਸ਼ਰਧਾ ਦੇ ਫੁੱਲ ਭੇਟ ਕੀਤੇ ਫ਼ਰੀਦਕੋਟ 30 ਜਨਵਰੀ,2025 : ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਅੱਜ ਰਾਸ਼ਟਰਪਿਤਾ ਮਹਾਤਮਾ ਗਾਂਧੀ ਜੀ ਦੇ ਬਲੀਦਾਨ ਦਿਵਸ ਤੇ ਭਾਰਤ ਦੇ ਸੁੰਤਤਰਤਾ ਸੰਗਰਾਮ ਦੌਰਾਨ ਆਪਣੀਆਂ ਜਾਨਾਂ ਵਾਰਨ ਵਾਲਿਆਂ ਸ਼ਹੀਦਾਂ ਦੀ ਯਾਦ ਵਿੱਚ ਡਿਪਟੀ ਕਮਿਸ਼ਨਰ ਸ੍ਰੀ ਵਿਨੀਤ ਕੁਮਾਰ ਅਤੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਤੇ ਕਰਮਚਾਰੀਆਂ ਨੇ 2 ਮਿੰਟ ਦਾ ਮੋਨ ਧਾਰ ਕੇ ਸ਼ਰਧਾ ਦੇ ਫੁੱਲ ਭੇਟ ਕੀਤੇ ਅਤੇ ਪੁਲਿਸ ਦੀ ਟੁੱਕੜੀ ਵੱਲੋਂ ਸੋਗ ਸਾਲਾਮੀ ਵੀ ਦਿੱਤੀ....
ਜ਼ਿਲ੍ਹੇ ਦੇ ਪਿੰਡਾਂ ਅੰਦਰ ਚੱਲ ਰਹੇ ਪ੍ਰਾਜੈਕਟਾਂ ਦਾ ਡਿਪਟੀ ਕਮਿਸ਼ਨਰ ਵੱਲੋਂ ਜਾਇਜ਼ਾ
ਜ਼ਿਲ੍ਹੇ ਦੇ 66 ਪਿੰਡਾਂ ਵਿੱਚ 09 ਕਰੋੜ 90 ਲੱਖ ਰੁਪਏ ਦੀ ਲਾਗਤ ਨਾਲ ਉਸਾਰੇ ਜਾ ਰਹੇ ਨੇ ਖੇਡ ਮੈਦਾਨ- ਡਾ ਪੱਲਵੀ ਡਾ ਪੱਲਵੀ ਨੇ ਹਦਾਇਤ ਕੀਤੀ ਕਿ ਜ਼ਿਲ੍ਹੇ ਦੇ 12 ਪਿੰਡਾਂ ਵਿੱਚ 4 ਕਰੋੜ 80 ਲੱਖ ਰੁਪਏ ਦੀ ਲਾਗਤ ਨਾਲ ਉਸਾਰੀਆਂ ਜਾ ਰਹੀਆਂ ਲਾਇਬਰੇਰੀਆਂ ਦੇ ਕੰਮ ਵਿੱਚ ਹੋਰ ਤੇਜੀ ਲਿਆਂਦੀ ਜਾਵੇ ਆਂਗਣਵਾੜੀ ਕੇਂਦਰਾਂ, ਠੋਸ ਤੇ ਤਰਲ ਕੂੜਾ ਪ੍ਰਬੰਧਨ ,ਖੇਡ ਮੈਦਾਨਾਂ, ਲਾਇਬ੍ਰੇਰੀਆਂ ਦਾ ਕੰਮ ਤਰਜੀਹੀ ਆਧਾਰ 'ਤੇ ਮੁਕੰਮਲ ਕਰਨ ਦੇ ਨਿਰਦੇਸ਼ ਮਾਲੇਰਕੋਟਲਾ 30 ਜਨਵਰੀ 2025 : ਡਿਪਟੀ ਕਮਿਸ਼ਨਰ ਡਾ ਪੱਲਵੀ ਨੇ....
2 ਮਿੰਟ ਦਾ ਮੌਨ ਧਾਰ ਕੇ ਭਾਰਤ ਦੇ ਸੁਤੰਤਰਤਾ ਸੰਗਰਾਮ ਵਿੱਚ ਸ਼ਹੀਦ ਹੋਏ ਸ਼ਹੀਦਾਂ ਨੂੰ ਦਿੱਤੀ ਗਈ ਸ਼ਰਧਾਂਜਲੀ
ਸ਼ਹੀਦਾਂ ਨੂੰ ਯਾਦ ਕਰਨਾ ਸਾਡਾ ਬਣਦਾ ਹੈ ਫਰਜ਼- ਸਹਾਇਕ ਕਮਿਸ਼ਨਰ ਕਿਹਾ ਕਿ ਜੋ ਦੇਸ਼ ਅਤੇ ਕੌਮਾਂ ਆਪਣੇ ਸ਼ਹੀਦਾਂ ਦੀਆਂ ਕੁਰਬਾਨੀਆਂ ਨੂੰ ਯਾਦ ਰੱਖਦੀਆਂ ਹਨ, ਉਨ੍ਹਾਂ ਦਾ ਵਜੂਦ ਹਮੇਸ਼ਾ ਚੜਦੀਕਲ੍ਹਾ ਵਿੱਚ ਰਹਿੰਦਾ ਹੈ ਸੁਤੰਤਰਤਾ ਸੰਗਰਾਮੀਆਂ ਵੱਲੋਂ ਵਿਖਾਏ ਸੱਚ ਅਤੇ ਅਹਿੰਸਾ ਦੇ ਰਸਤੇ ਤੇ ਚੱਲਣ ਦੀ ਲੋੜ – ਗੁਰਮੀਤ ਕੁਮਾਰ ਬਾਂਸਲ ਮਾਲੇਰਕੋਟਲਾ 30 ਜਨਵਰੀ 2025 : ਦੇਸ਼ ਦੇ ਸੁਤੰਤਰਤਾ ਸੰਗਰਾਮ ਦੌਰਾਨ ਆਪਣੀਆਂ ਜਾਨਾਂ ਵਾਰਨ ਵਾਲੇ ਮਹਾਨ ਸ਼ਹੀਦਾਂ, ਸੰਗਰਾਮੀਆਂ ਅਤੇ ਰਾਸ਼ਟਰ ਪਿਤਾ ਮਹਾਤਮਾ ਗਾਂਧੀ ਦੇ ਬਲੀਦਾਨ....