ਮਾਲਵਾ

ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ 'ਤੇ ਅਣਪਛਾਤੇ ਵਿਅਕਤੀ ਵਿਰੁੱਧ 295-ਏ ਤਹਿਤ ਮਾਮਲਾ ਦਰਜ਼
ਕਿਸੇ ਵੀ ਸਮਾਜ ਵਿਰੋਧੀ ਅਨਸਰ ਨੂੰ ਪੰਜਾਬ ਦਾ ਮਾਹੌਲ ਖਰਾਬ ਕਰਨ ਦੀ ਆਗਿਆ ਨਹੀਂ ਦਿੱਤੀ ਜਾਵੇਗੀ : ਵਿਧਾਇਕ ਕੁਲਵੰਤ ਸਿੰਘ ਸਿੱਧੂ ਲੁਧਿਆਣਾ, 18 ਫਰਵਰੀ : ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦੇ ਮੰਤਵ ਨਾਲ ਫੇਸਬੁੱਕ ਉੱਤੇ ਪੋਸਟ ਪਾਉਣ ਵਾਲੇ ਅਣਪਛਾਤੇ ਵਿਅਕਤੀ ਖਿਲਾਫ ਵਿਧਾਨ ਸਭਾ ਹਲਕਾ ਆਤਮ ਨਗਰ ਅਧੀਨ ਥਾਣਾ ਸ਼ਿਮਲਾਪੁਰੀ ਵਿਖੇ ਧਾਰਾ 295 ਏ ਤਹਿਤ ਮਾਮਲਾ ਦਰਜ਼ ਕੀਤਾ ਗਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਧਾਨ ਸਭਾ ਹਲਕਾ ਆਤਮ ਨਗਰ ਤੋਂ ਵਿਧਾਇਕ ਕੁਲਵੰਤ ਸਿੰਘ ਸਿੱਧੂ ਨੇ ਦੱਸਿਆ ਕਿ....
ਐਸ ਸੀ ਬੀ ਸੀ ਵੈਲਫੇਅਰ ਕੌਂਸਲ ਪੰਜਾਬ ਵੱਲੋ ਸਲਾਨਾ ਫਰੀ ਮੈਡੀਕਲ ਕੈਂਪ 24 ਫਰਵਰੀ ਨੂੰ –ਦੇਸ਼ ਭਗਤ
ਜਗਰਾਉ 18 ਫਰਵਰੀ (ਰਛਪਾਲ ਸਿੰਘ ਸ਼ੇਰਪੁਰੀ) : ਜਗਰਾਉ ਦੀ ਮਸਹੂਰ ਰੋਸਨੀ ਦੇ ਮੇਲੇ ਤੇ ਆਉਣ ਵਾਲੀਆ ਸੰਗਤਾਂ ਲਈ ਐਸ ਸੀ ਬੀ ਸੀ ਵੈਲਫੇਅਰ ਕੌਂਸਲ ਪੰਜਾਬ ਵੱਲੋ ਇਲਾਕੇ ਨਿਵਾਸੀਆਂ ਦੇ ਸਹਿਯੋਗ ਨਾਲ ਮੁਫਤ ਮੈਡੀਕਲ ਕੈਂਪ ਮਿਤੀ 24 ਫਰਵਰੀ ਦਿਨ ਸੁਕਰਵਾਰ ਨੂੰ ਸਵੇਰੇ 11 ਵਜੇ 2 ਵਜੇ ਤੱਕ ਦਰਗਾਹ ਮਾਈ ਜੀਨਾਂ ਜਗਰਾਉ ਵਿਖੇ ਲਗਾਇਆ ਜਾ ਰਿਹਾ ਹੈ।ਇਸ ਸਮਾਗਮ ਦੇ ਮੁਖ ਮਹਿਮਾਨ ਸ੍ਰ: ਮੇਜਰ ਸਿੰਘ ਮੁੱਲਾਪੁਰ ਪ੍ਰਧਾਨ ਜਿਲ੍ਹਾ ਕਾਂਗਰਸ ਕਮੇਟੀ ਲੁਧਿਆਣਾ ਦਿਹਾਤੀ ਹੋਣੇਗੇ। ਕੈਂਪ ਦਾ ਉਦਘਾਟਨ ਸ੍ਰ. ਅਵਤਾਰ ਸਿੰਘ....
ਰਾਏਕੋਟ ਵਿਖੇ ਮਹਾਂ-ਸ਼ਿਵਰਾਤਰੀ ਦਾ ਪਾਵਨ ਤਿਉਹਾਰ ਧੂਮਧਾਮ ਅਤੇ ਸ਼ਰਧਾ ਨਾਲ ਮਨਾਇਆ
ਰਾਏਕੋਟ, 18 ਫਰਵਰੀ (ਚਮਕੌਰ ਸਿੰਘ ਦਿਓਲ) : ਮਹਾਂਸ਼ਿਵਰਾਤਰੀ ਦਾ ਪਾਵਨ ਤਿਉਹਾਰ ਅੱਜ ਸਥਾਨਕ ਨਗਰ ਵਿੱਚ ਬੜੀ ਧੂਮਧਾਮ ਅਤੇ ਸ਼ਰਧਾ ਨਾਲ ਮਨਾਇਆ ਗਿਆ। ਇਸ ਮੌਕੇ ਮੁੱਖ ਸਮਾਗਮ ਸ਼ਹਿਰ ਦੇ ਪ੍ਰਚੀਨ ਮੰਦਰ ਸਿਵਾਲਾ ਖ਼ਾਮ (ਤਲਾਬ ਵਾਲਾ) ਵਿਖੇ ਕਰਵਾਇਆ ਗਿਆ, ਜਿੱਥੇ ਮਹਾਂਸ਼ਿਵਰਾਤਰੀ ਦੇ ਸਬੰਧ ’ਚ ਸ੍ਰੀ ਸ਼ਿਵ ਮਹਾਂਪੁਰਾਣ ਦੇ ਪਾਠਾਂ ਦੇ ਭੋਗ ਪਾਏ ਗਏ। ਇਸ ਉਪਰੰਤ ਹਵਨ ਯੱਗ ਕੀਤਾ ਗਿਆ, ਜਿਸ ਵਿੱਚ ਸੰਗਤਾਂ ਵੱਲੋਂ ਅਹੂਤੀਆਂ ਪਾ ਕੇ ਸਰਬੱਤ ਦੇ ਭਲੇ ਲਈ ਦੀ ਕਾਮਨਾ ਕੀਤੀ ਗਈ। ਸਵੇਰੇ ਤੋਂ ਹੀ ਸ਼ਿਵਰਾਤਰੀ ਦੇ ਤਿਓਹਾਰ....
ਫਾਰਮਾਸਿਸਟ ਦਾ ਤਬਾਦਲਾ ਹੋਣ ਤੋਂ ਬਾਅਦ ਪਿੰਡ ਜਲਾਲਦੀਵਾਲ ਦੇ ਸਿਹਤ ਕੇਂਦਰ ਨੂੰ ਲੱਗਾ ਤਾਲਾ
ਰਾਏਕੋਟ, 18 ਫਰਵਰੀ (ਚਮਕੌਰ ਸਿੰਘ ਦਿਓਲ) : ਇੱਕ ਪਾਸੇ ਤਾਂ ਪੰਜਾਬ ਸਰਕਾਰ ਲੋਕਾਂ ਨੂੰ ਗਲੀ ਮੁਹੱਲਿਆਂ ਤੱਕ ਸਿਹਤ ਸਹੂਲਤਾਂ ਦੇਣ ਦੇ ਵੱਡੇ ਵੱਡੇ ਦਾਅਵੇ ਕਰ ਰਹੀ ਹੈ, ਪ੍ਰੰਤੂ ਦੂਜੇ ਪਾਸੇ ਹਾਲਾਤ ਇਹ ਬਣ ਗਏ ਹਨ ਕਿ ਪਿੰਡਾਂ ਵਿੱਚ ਚੱਲਦੇ ਸਿਹਤ ਕੇਂਦਰ ਵੀ ਬੰਦ ਹੋ ਰਹੇ ਹਨ। ਅਜਿਹੀ ਇੱਕ ਮਿਸਾਲ ਨੇੜਲੇ ਪਿੰਡ ਜਲਾਲਦੀਵਾਲ ਵਿਖੇ ਦੇਖਣ ਨੂੰ ਮਿਲੀ ਹੈ, ਜਿੱਥੋਂ ਦੇ ਸਰਕਾਰੀ ਪ੍ਰਾਇਮਰੀ ਸਿਹਤ ਕੇਂਦਰ ਵਿੱਚ ਪਿਛਲੇ ਲਗਪਗ ਵੀਹ ਦਿਨਾਂ ਤੋਂ ਤਾਲੇ ਲਟਕ ਰਹੇ ਹਨ ਅਤੇ ਮਰੀਜਾਂ ਨੂੰ ਦਵਾਈਆਂ ਲੈਣ ਲਈ ਖੱਜਲ....
ਅਮਨ ਅਰੋੜਾ ਵੱਲੋਂ ਸੰਗਰੂਰ ਵਿਖੇ ਐਮਪੀਐਲ 10ਵੀਂ ਨੈਸ਼ਨਲ ਅਮੇਚਿਓਰ ਚੈੱਸ ਚੈਂਪੀਅਨਸ਼ਿਪ ਦਾ ਉਦਘਾਟਨ
ਸੰਗਰੂਰ, 18 ਫਰਵਰੀ : ਪੰਜਾਬ ਦੇ ਸੂਚਨਾ ਤੇ ਲੋਕ ਸੰਪਰਕ, ਨਵੀਂ ਤੇ ਨਵਿਆਉਣਯੋਗ ਊਰਜਾ ਸਰੋਤ, ਸ਼ਹਿਰੀ ਵਿਕਾਸ ਤੇ ਮਕਾਨ ਉਸਾਰੀ ਅਤੇ ਪ੍ਰਿੰਟਿੰਗ ਤੇ ਸਟੇਸ਼ਨਰੀ ਮੰਤਰੀ ਅਮਨ ਅਰੋੜਾ ਵੱਲੋਂ ਅੱਜ ਸੰਗਰੂਰ ਵਿਖੇ ਐਮਪੀਐਲ 10ਵੀਂ ਨੈਸ਼ਨਲ ਅਮੇਚਿਓਰ ਚੈੱਸ ਚੈਂਪੀਅਨਸ਼ਿਪ ਦਾ ਉਦਘਾਟਨ ਕੀਤਾ ਗਿਆ। ਇਸ ਮੌਕੇ ਦੇਸ਼ ਦੇ ਵੱਖ ਵੱਖ ਰਾਜਾਂ ਤੋਂ ਆਏ ਖਿਡਾਰੀਆਂ ਨੂੰ ਸ਼ਾਨਦਾਰ ਭਵਿੱਖ ਲਈ ਸ਼ੁਭਕਾਮਨਾਵਾਂ ਦਿੰਦਿਆਂ ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ ਨੇ ਕਿਹਾ ਕਿ ਆਪਣੇ ਖੇਡ ਹੁਨਰ ਵਿਚ ਨਿਖਾਰ ਲਿਆਉਣ ਲਈ ਨਿਰੰਤਰ....
ਅਤਿ ਵੱਡਾ ਘੱਲੂਘਾਰਾ ਗੁਰਦੁਆਰਾ ਸਾਹਿਬ ਪਿੰਡ ਕੁਤਬਾ ਵਿਖੇ ਰਾਘਵ ਚੱਢਾ ਹੋਏਨਤਮਸਤਕ 
ਪ੍ਰਬੰਧਕਾਂ ਦੀਆਂ ਮੰਗਾਂ ਨੂੰ ਕੀਤਾ ਜਾਵੇਗਾ ਜਲਦ ਪੂਰਾ : ਰਾਘਵ ਚੱਢਾ ਮਹਿਲ ਕਲਾਂ, 17 ਫਰਵਰੀ (ਗੁਰਸੇਵਕ ਸਿੰਘ ਸਹੋਤਾ) : ਅੱਜ ਆਮ ਆਦਮੀ ਪਾਰਟੀ ਪੰਜਾਬ ਤੋਂ ਸੰਸਦ ਮੈਂਬਰ ਸ੍ਰੀ ਰਾਘਵ ਚੱਡਾ ਨੇ ਪਿੰਡ ਕੁਤਬਾ-ਬਾਹਮਣੀਆਂ ਵਿਖੇ 35 ਹਜ਼ਾਰ ਸਿੰਘ-ਸਿੰਘਣੀਆਂ ਦੀ ਯਾਦ ਵਿਚ ਸਥਿਤ ਗੁਰਦੁਆਰਾ ਅਤਿ ਵੱਡਾ ਘੱਲੂਘਾਰਾ ਸਾਹਿਬ ਵਿਖੇ ਨਤਮਸਤਕ ਹੋ ਕੇ ਸਹੀਦਾਂ ਨੂੰ ਯਾਦ ਕੀਤਾ। ਜਿਥੇ ਵਿਧਾਨ ਸਭਾ ਹਲਕਾ ਮਹਿਲ ਕਲਾਂ ਤੋਂ ਵਿਧਾਇਕ ਕੁਲਵੰਤ ਸਿੰਘ ਪੰਡੋਰੀ ਦੀ ਅਗਵਾਈ ਹੇਠ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ....
ਬਰਨਾਲਾ ਪੁਲਿਸ ਨੂੰ ਮਿਲੀ ਵੱਡੀ ਸਫਲਤਾ, 10 ਨੌਜਵਾਨਾਂ ਨੂੰ ਨਜਾਇਜ ਹਥਿਆਰਾਂ ਤੇ 2 ਸਕਾਰਪੀਓ ਗੱਡੀਆਂ ਸਮੇਤ ਕੀਤਾ ਕਾਬੂ
ਬਰਨਾਲਾ, 18 ਫਰਵਰੀ (ਭੁਪਿੰਦਰ ਸਿੰਘ ਧਨੇਰ) : ਪੰਜਾਬ ਪੁਲਿਸ ਵੱਲੋਂ ਸਮਾਜ ਵਿਰੋਧੀ ਅਤੇ ਗੈਂਗਸਟਰਾਂ ਖਿਲਾਫ ਸ਼ੁਰੂ ਕੀਤੀ ਮੁਹਿੰਮ ਦੇ ਤਹਿਤ ਅੱਜ ਬਰਨਾਲਾ ਪੁਲਿਸ ਵੱਲੋਂ ਵੱਡੀ ਸਫਲਤਾ ਹਾਸਲ ਕਰਦੇ ਹੋਏ 10 ਨੌਜਵਾਨਾਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ ਅਤੇ ਪੁਲਿਸ ਵੱਲੋਂ ਉਨ੍ਹਾਂ ਕੋਲੋਂ 9 ਨਜਾਇਜ ਹਥਿਆਰ ਫੜ੍ਹਨ ਦਾ ਵੀ ਦਾਅਵਾ ਕੀਤਾ ਗਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਐਸਪੀ (ਡੀ) ਰਮਨੀਸ ਚੌਧਰੀ, ਡੀਐਸਪੀ ਮਾਨਵਜੀਤ ਸਿੰਘ ਅਤੇ ਸੀਆਈਏ ਦੇ ਇੰਚਾਰਜ ਬਲਜੀਤ ਸਿੰਘ ਨੇ ਦੱਸਿਆ ਕਿ 10 ਨੌਜਵਾਨਾਂ ਨੂੰ....
ਜੇਲ੍ਹਾਂ ਵਿੱਚ ਬੰਦ ਸਿੱਖ ਬੰਦੀਆਂ ਸਮੇਤ ਬੁੱਧੀਜੀਵੀਆਂ, ਸਮਾਜਿਕ ਕਾਰਕੁੰਨਾਂ, ਧਾਰਮਿਕ ਘੱਟ ਗਿਣਤੀਆਂ ਅਤੇ ਦਲਿਤਾਂ ਨੂੰ ਰਿਹਾਅ ਕੀਤਾ ਜਾਵੇ : ਕਿਸਾਨ ਆਗੂ
ਬੀਕੇਯੂ ਏਕਤਾ ਡਕੌਂਦਾ (ਮਹਿਲ ਕਲਾਂ) ਦੀ ਜਥੇਬੰਦਕ ਚੋਣ, ਨਾਨਕ ਸਿੰਘ ਪ੍ਰਧਾਨ, ਅਮਨਦੀਪ ਸਿੰਘ ਜਨਰਲ ਸਕੱਤਰ ਅਤੇ ਸੁਖਦੇਵ ਸਿੰਘ ਖਜ਼ਾਨਚੀ ਚੁਣੇ ਗਏ ਮਹਿਲ ਕਲਾਂ, 18 ਫਰਵਰੀ (ਭੁਪਿੰਦਰ ਸਿੰਘ ਧਨੇਰ) : ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਬਲਾਕ ਮਹਿਲਕਲਾਂ ਦੇ ਜਥੇਬੰਦਕ ਢਾਂਚੇ ਨੂੰ ਮਜ਼ਬੂਤ ਕਰਨ ਲਈ ਵੱਡਾ ਇਕੱਠ ਸ਼ਹੀਦ ਯਸ਼ਪਾਲ ਯਾਦਗਾਰ ਪਾਰਕ ਮਹਿਲ ਕਲਾਂ ਵਿਖੇ ਹੋਇਆ। ਇਸ ਇਕੱਠ ਵਿੱਚ ਸਮੁੱਚੇ ਬਲਾਕ ਮਹਿਲ ਕਲਾਂ ਦੀਆਂ 19 ਪਿੰਡ ਇਕਾਈਆਂ ਨੇ ਪੂਰੇ ਉਤਸ਼ਾਹ ਨਾਲ ਭਾਗ ਲਿਆ। ਅੱਜ ਦੀ ਕਾਰਵਾਈ ਬਾਰੇ....
ਸਟੇਸ਼ਨ ਅਲਾਟ ਕਰਨ ਦੀ ਮੰਗ ਨੂੰ ਲੈ ਕੇ ਮੁੱਖ ਮੰਤਰੀ ਦੀ ਕੋਠੀ ਅੱਗੇ 4161 ਅਧਿਆਪਕਾਂ ਵੱਲੋਂ ਰੋਸ ਪ੍ਰਦਰਸ਼ਨ, ਪੁਲਸ ਵੱਲੋਂ ਲਾਠੀਚਾਰਜ
ਕਈ ਅਧਿਆਪਕਾਂ ਦੇ ਸੱਟਾਂ ਲੱਗੀਆਂ ਅਤੇ ਕਈਆਂ ਦੀਆਂ ਪੱਗਾਂ ਲੱਥੀਆਂ ਮਹਿਲਾ ਅਧਿਆਪਕਾਂ ਨੂੰ ਵੀ ਨਹੀਂ ਬਖਸ਼ਿਆ ਗਿਆ ਸੰਗਰੂਰ, 18 ਫਰਵਰੀ : ਅੱਜ ਸੰਗਰੂਰ ਵਿਖੇ 4161 ਮਾਸਟਰ ਕੇਡਰ ਅਧਿਆਪਕਾਂ ਵੱਲੋਂ ਸਟੇਸ਼ਨਾਂ ਦੀ ਮੰਗ ਨੂੰ ਲੈਕੇ ਮੁੱਖ ਮੰਤਰੀ ਭਗਵੰਤ ਮਾਨ ਦੀ ਕੋਠੀ ਅੱਗੇ ਜ਼ਬਰਦਸਤ ਪ੍ਰਦਰਸ਼ਨ ਕੀਤਾ ਗਿਆ। ਅੱਜ ਸਵੇਰੇ ਹੀ ਇੱਥੇ ਮੁੱਖ ਮੰਤਰੀ ਭਗਵੰਤ ਮਾਨ ਦੀ ਕੋਠੀ ਲਾਗੇ ਹੀ ਸਥਾਨਕ ਵੇਰਕਾ ਮਿਲਕ ਪਲਾਂਟ ਵਿੱਚ ਪੰਜਾਬ ਭਰ ਵਿੱਚੋਂ ਇੱਕਤਰ ਹੋਏ ਅਧਿਆਪਕਾਂ ਨੇ ਆਪਣੇ ਸਟੇਸ਼ਨ ਅਲਾਟ ਕਰਨ ਦੀ ਮੰਗ ਨੂੰ ਲੈ....
ਨੌਜਵਾਨਾਂ ਨੂੰ ਨਸ਼ਿਆਂ ਤੋਂ ਮੋੜ ਕੇ ਖੇਡਾਂ ਵੱਲ ਲਾਉਣਾ ਵਧੀਆ ਉਪਰਾਲਾ ਹੈ : ਅਨਮੋਲ ਗਗਨ ਮਾਨ
ਕੈਬਨਿਟ ਮੰਤਰੀ ਅਨਮੋਲ ਗਗਨ ਮਾਨ ਵੱਲੋਂ ਸਟੇਡੀਅਮ ਦਾ ਉਦਘਾਟਨ ਖਰੜ, 18 ਫਰਵਰੀ : ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਲਗਾਤਾਰ ਵਿਕਾਸ ਕਾਰਜ ਕੀਤੇ ਜਾ ਰਹੇ ਹਨ। ਇਸੇ ਲੜੀ ਤਹਿਤ ਪਿੰਡ ਚੰਦੋ ਵਿਖੇ ਖੇਡ ਸਟੇਡੀਅਮ ਬਣਾਇਆ ਗਿਆ ਹੈ, ਜਿਸ ਦਾ ਉਦਘਾਟਨ ਕੈਬਨਿਟ ਮੰਤਰੀ ਅਨਮੋਲ ਗਗਨ ਮਾਨ ਨੇ ਕੀਤਾ। ਇਸ ਮੌਕੇ ਕੈਬਨਿਟ ਮੰਤਰੀ ਅਨਮੋਲ ਗਗਨ ਮਾਨ ਨੇ ਕਿਹਾ ਕਿ ਨੌਜਵਾਨਾਂ ਨੂੰ ਨਸ਼ਿਆਂ ਵਾਲੇ ਪਾਸਿਓਂ ਮੋੜ ਕੇ ਖੇਡਾਂ ਵੱਲ ਲਾਉਣ ਦਾ ਇਹ ਵਧੀਆ ਉਪਰਾਲਾ ਹੈ। ਇਸ ਸਟੇਡੀਅਮ ਨਾਲ....
ਸਰਕਾਰੀ ਅਤੇ ਪ੍ਰਾਈਵੇਟ ਸੰਸਥਾਵਾਂ ਤੇ 21 ਫਰਵਰੀ ਤੋਂ ਪਹਿਲਾਂ ਆਪਣੇ ਸਾਈਨ ਬੋਰਡ ਪੰਜਾਬੀ ਵਿੱਚ ਲਿਖਣੇ ਯਕੀਨੀ ਬਣਾਉਣ : ਡਿਪਟੀ ਕਮਿਸ਼ਨਰ
ਲੁਧਿਆਣਾ, 17 ਫਰਵਰੀ : ਡਿਪਟੀ ਕਮਿਸ਼ਨਰ ਸੁਰਭੀ ਮਲਿਕ ਵਲੋਂ ਜ਼ਿਲ੍ਹੇ ਦੇ ਸਮੂਹ ਸਰਕਾਰੀ ਅਤੇ ਨਿੱਜੀ ਅਦਾਰਿਆਂ ਨੂੰ ਹਦਾਇਤ ਕੀਤੀ ਕਿ ਉਹ 21 ਫਰਵਰੀ ਤੋਂ ਪਹਿਲਾਂ-ਪਹਿਲਾਂ ਆਪਣੇ ਸਾਈਨ ਬੋਰਡ ਪੰਜਾਬੀ ਭਾਸ਼ਾ (ਗੁਰਮੁਖੀ ਲਿਪੀ) ਵਿੱਚ ਲਿਖਣ। ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿੱਚ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਡਿਪਟੀ ਕਮਿਸ਼ਨਰ ਮਲਿਕ ਨੇ ਪੰਜਾਬੀ ਭਾਸ਼ਾ ਅਤੇ ਸੱਭਿਆਚਾਰ ਨੂੰ ਪ੍ਰਫੁੱਲਤ ਕਰਨ ਲਈ ਸੂਬਾ ਸਰਕਾਰ ਦੀ ਦ੍ਰਿੜ ਵਚਨਬੱਧਤਾ ਨੂੰ ਦੁਹਰਾਇਆ ਅਤੇ ਲੋਕਾਂ ਨੂੰ ਸਾਰੇ ਸਾਈਨ ਬੋਰਡ ਪੰਜਾਬੀ ਵਿੱਚ....
ਨੌਜਵਾਨ ਸਾਡੇ ਸੂਬੇ ਅਤੇ ਦੇਸ਼ ਦਾ ਭਵਿੱਖ ਹਨ, ਪੰਜਾਬ ਸਰਕਾਰ ਨੌਜਵਾਨਾਂ ਦੇ ਵਿਕਾਸ ਲਈ ਉਪਰਾਲੇ ਕਰ ਰਹੀ ਹੈ :  ਮੀਤ ਹੇਅਰ 
ਖਰੜ, 17 ਫਰਵਰੀ : ਨੌਜਵਾਨ ਸਾਡੇ ਸੂਬੇ ਪੰਜਾਬ ਅਤੇ ਸਾਡੇ ਦੇਸ਼ ਦਾ ਭਵਿੱਖ ਹਨ ਇਸੇ ਲਈ ਪੰਜਾਬ ਸਰਕਾਰ ਨੌਜਵਾਨਾਂ ਦੇ ਵਿਕਾਸ ਲਈ ਵੱਧ ਤੋਂ ਵੱਧ ਉਪਰਾਲੇ ਕਰ ਰਹੀ ਹੈ ਤੇ ਇਸ ਦੇ ਸਾਰਥਕ ਸਿੱਟੇ ਵੀ ਨਿਕਲ ਰਹੇ ਹਨ। ਇਹਨਾਂ ਉਪਰਾਲਿਆਂ ਦੀ ਲੜੀ ਤਹਿਤ ਹੀ ਯੁਵਕ ਸੇਵਾਵਾਂ ਵਿਭਾਗ, ਪੰਜਾਬ, ਵੱਲੋਂ ਨੌਜਵਾਨਾਂ ਦੀ ਸ਼ਖ਼ਸੀਅਤ ਉਸਾਰੀ ਲਈ ਸਮੇਂ-ਸਮੇਂ ਤੇ ਕੈਂਪ ਅਤੇ ਵਰਕਸ਼ਾਪਸ ਕਰਵਾਈਆਂ ਜਾਦੀਆਂ ਹਨ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਖੇਡਾਂ ਤੇ ਯੁਵਕ ਸੇਵਾਵਾਂ,ਪ੍ਰਸ਼ਾਸਕੀ ਸੁਧਾਰ,ਜਲ ਸਰੋਤ,ਖਣਨ ਤੇ ਭੂ-ਵਿਗਿਆਨ....
ਗੁਰਦੁਆਰਾ ਪਾਤਸਾਹੀ ਛੇਵੀਂ ਚੰਦੂਆਣਾ ਸਾਹਿਬ ਵਿਖੇ ਅੱਖਾਂ ਦਾ 21ਫ੍ਰੀ ਅਪ੍ਰੇਸ਼ਨ ਕੈਂਪ ਲੱਗਾ।
ਅੱਖਾਂ ਦੇ ਮਾਹਿਰ ਸਟੇਟ ਐਵਾਰਡੀ ਡਾ ਰਾਮੇਸ਼ ਲੁਧਿਆਣਾ ਦੀ ਟੀਮ ਨੇ ਕੀਤਾ ਚੈਕਅੱਪ ਮਹਿਲ ਕਲਾਂ 17 ਫਰਵਰੀ (ਗੁਰਸੇਵਕ ਸਿੰਘ ਸਹੋਤਾ) : ਗੁਰੂ ਨਾਨਕ ਫਾਊਂਡੇਸ਼ਨ ਆਫ ਕੈਨੇਡਾ ਦੇ ਸਹਿਯੋਗ ਨਾਲ ਗੁਰਦੁਆਰਾ ਚੰਦੂਆਣਾ ਸਾਹਿਬ ਵਿਖੇ ਅੱਖਾਂ ਦਾ ਮੁਫਤ ਅਪ੍ਰੇਸਨ ਕੈਂਪ ਹਲਕਾ ਮਹਿਲ ਕਲਾਂ ਦੇ ਅਧੀਨ ਪੈਂਦੇ ਪਿੰਡ ਨਰਾਇਣਗੜ੍ਹ ਸੋਹੀਆਂ ਨੇਤਰਹੀਣ ਸੰਗੀਤ ਵਿਦਿਆਲਿਆ ਗੁਰਦੁਆਰਾ ਚੰਦੂਆਣਾ ਸਾਹਿਬ ਵਿਖੇ ਹਰ ਸਾਲ ਦੀ ਤਰ੍ਹਾਂ ਗੁਰਦਵਾਰੇ ਦੇ ਮੁੱਖ ਸੇਵਾਦਾਰ ਬਾਬਾ ਸੂਬਾ ਸਿੰਘ ਦੀ ਅਗਵਾਈ ਹੇਠ, ਐਨ ਆਰ ਆਈ ਹਰਜਿੰਦਰ....
ਸਕੂਲ ਬੱਸ ਨਾਲ ਹੋਏ ਹਾਦਸੇ ਦੌਰਾਨ ਮੋਟਰਸਾਈਕਲ ਸਵਾਰ ਦੀ ਮੌਤ
ਮਹਿਲ ਕਲਾਂ, 17 ਫਰਵਰੀ (ਗੁਰਸੇਵਕ ਸਿੰਘ ਸਹੋਤਾ) : ਕਸਬਾ ਮਹਿਲ ਕਲਾਂ ਵਿਖੇ ਅੱਜ ਬਾਅਦ ਦੁਪਹਿਰ ਸਥਾਨਕ ਨਿੱਜੀ ਸਕੂਲ ਦੀ ਬੱਸ ਤੇ ਮੋਟਰਸਾਈਕਲ ਦਰਮਿਆਨ ਵਾਪਰੇ ਦਰਦਨਾਕ ਸੜਕ ਹਾਦਸੇ ਦੌਰਾਨ ਮੋਟਰਸਾਈਕਲ ਸਵਾਰ ਵਿਅਕਤੀ ਦੀ ਮੌਤ ਹੋਣ ਦਾ ਪਤਾ ਲੱਗਿਆ ਹੈ | ਮੋਟਰਸਾਈਕਲ ਸਵਾਰ ਮਿ੍ਤਕ ਵਿਅਕਤੀ ਦੀ ਪਹਿਚਾਣ ਜਰਨੈਲ ਸਿੰਘ ਪੁੱਤਰ ਸਮਰ ਸਿੰਘ ਵਾਸੀ ਛੀਨੀਵਾਲ ਕਲਾਂ ਵਜੋਂ ਹੋਈ ਹੈ ਜਦਕਿ ਬੱਸ ਚਾਲਕ ਵਿਅਕਤੀ ਵੀ ਪਿੰਡ ਛੀਨੀਵਾਲ ਕਲਾਂ ਦਾ ਹੀ ਦੱਸਿਆ ਜਾ ਰਿਹਾ ਹੈ | ਪ੍ਰਾਪਤ ਹੋਈ ਜਾਣਕਾਰੀ ਅਨੁਸਾਰ ਅੱਜ ਸਕੂਲ....
ਡਿਪਟੀ ਕਮਿਸ਼ਨਰ ਵਲੋਂ ਵਿਸ਼ੇਸ਼ ਲੋੜਾਂ ਵਾਲੇ ਵਿਅਕਤੀਆਂ ਲਈ ਹੁਨਰ ਵਿਕਾਸ ਕੇਂਦਰ ਦਾ ਉਦਘਾਟਨ
ਦਿਵਿਆਂਗ ਵਿਅਕਤੀ ਸਮਾਜ ਦਾ ਅਨਿੱਖੜਵਾਂ ਅੰਗ ਹਨ : ਸੁਰਭੀ ਮਲਿਕ ਲੁਧਿਆਣਾ, 17 ਫਰਵਰੀ : ਡਿਪਟੀ ਕਮਿਸ਼ਨਰ ਸੁਰਭੀ ਮਲਿਕ ਵਲੋਂ ਸਥਾਨਕ ਫੇਸ-1 ਦੁੱਗਰੀ ਵਿਖੇ ਸਥਿਤ ਆਸ਼ੀਰਵਾਦ ਇਮਾਰਤ ਵਿੱਚ ਵਿਸ਼ੇਸ਼ ਲੋੜਾਂ ਵਾਲੇ ਵਿਅਕਤੀਆਂ ਲਈ ਹੁਨਰ ਸਿਖਲਾਈ ਕੇਂਦਰ ਸਮਰਪਿਤ ਕੀਤਾ। ਵਰਸੇਟਾਈਲ ਐਂਟਰਪ੍ਰਾਈਜ਼ਿਜ਼ ਵਲੋਂ ਇਸ ਕੇਂਦਰ ਦੀ ਸਥਾਪਨਾ ਸੀ.ਐਸ.ਆਰ. ਪਹਿਲਕਦਮੀ ਤਹਿਤ ਕੀਤੀ ਗਈ ਹੈ। ਵਿਸ਼ੇਸ਼ ਲੋੜਾਂ ਵਾਲੇ ਵਿਅਕਤੀਆਂ ਨੂੰ ਉਦਯੋਗਿਕ ਮਸ਼ੀਨਾਂ ਦੀ ਸਿਖਲਾਈ ਅਤੇ ਉਤਪਾਦਨ, ਸਟਾਕ ਅਤੇ ਬਿਲਿੰਗ ਦੀਆਂ ਮੁੱਢਲੀਆਂ ਜ਼ਰੂਰਤਾਂ....