ਮੋਹਾਲੀ, 14 ਫਰਵਰੀ : ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਦੇ ਸੂਬਾ ਪ੍ਰਧਾਨ ਬੂਟਾ ਸਿੰਘ ਬੁਰਜ ਗਿੱਲ ਅਤੇ ਸੂਬਾ ਜਨਰਲ ਸਕੱਤਰ ਜਗਮੋਹਨ ਸਿੰਘ ਪਟਿਆਲਾ ਤੇ ਸੂਬਾ ਮੀਤ ਪ੍ਰਧਾਨ ਗੁਰਮੀਤ ਸਿੰਘ ਭੱਟੀਵਾਲ ਨੇ ਪ੍ਰੈੱਸ ਬਿਆਨ ਜਾਰੀ ਕਰਦਿਆਂ ਕਿਹਾ ਕਿ ਜੋ ਜਥੇਬੰਦੀ ਦੀ ਸੂਬਾ ਕਮੇਟੀ ਡੇਲੀਗੇਟ ਇਜਲਾਸ ਰਾਹੀਂ ਚੁਣੀ ਗਈ ਸੀ ਜਿਸਦੀ ਬਕਾਇਦਾ ਮੈਂਬਰਸ਼ਿਪ ਕੱਟ ਕੇ ਡੇਲੀਗੇਟ ਚੁਣੇ ਗਏ ਸਨ ਜਿਨ੍ਹਾਂ ਦੁਆਰਾ ਸੂਬਾ ਕਮੇਟੀ ਦੀ ਚੋਣ ਕੀਤੀ ਗਈ ਸੀ। ਜਦੋਂ ਕਿ ਹੁਣ ਜਥੇਬੰਦੀ ਵਲੋਂ ਕੱਢੇ ਹੋਏ ਵਿਅਕਤੀ ਆਹੁਦੇਦਾਰ....
ਮਾਲਵਾ
ਲੁਧਿਆਣਾ, 14 ਫਰਵਰੀ : ਵਿਸ਼ਵ ਪ੍ਰਸਿੱਧ ਪੰਥਕ ਢਾਡੀ ਤੇ ਉੱਘੇ ਇਤਿਹਾਸ ਲੇਖਕ ਗਿਆਨੀ ਤਰਲੋਚਨ ਸਿੰਘ ਭਮੱਦੀ ਦੀ ਲਿਖੀ ਪੁਸਤਕ ਦਾਸਤਾਨਿ ਸਿੱਖ ਸਲਤਨਤ ਦਾ ਦੂਜਾ ਭਾਗ ਉੱਘੇ ਵਿਦਵਾਨ ਕਥਾ ਵਾਚਕ ਗਿਆਨੀ ਪਿੰਦਰਪਾਲ ਸਿੰਘ ਤੇ ਕੀਰਤਨੀਏ ਭਾਈ ਹਰਜਿੰਦਰ ਸਿੰਘ ਸ਼੍ਰੀਨਗਰ ਵਾਲਿਆਂ ਨੇ ਪਿੰਡ ਠਰਵਾ(ਹਰਿਆਣਾ) ਵਿਖੇ ਵਿਸ਼ਾਲ ਗੁਰਮਤਿ ਸਮਾਗਮ ਦੌਰਾਨ ਕੀਤਾ ਗਿਆ। ਗਿਆਨੀ ਪਿੰਦਰਪਾਲ ਸਿੰਘ ਨੇ ਕਿਹਾ ਕਿ ਗਿਆਨੀ ਤਰਲੋਚਨ ਸਿੰਘ ਭਮੱਦੀ ਇਤਿਹਾਸ ਦੀ ਜੀਵੰਤ ਆਤਮਾ ਦੇ ਪੇਸ਼ਕਾਰ ਹਨ। ਉਹ ਤੱਥਾਂ ਦੇ ਨਾਲ ਨਾਲ ਤੁਰਦੇ ਹਨ....
- ਲੁਧਿਆਣਾ, ਸਿੱਧਵਾਂ ਬੇਟ, ਜਗਰਾਓ ਏਰੀਏ 'ਚ ਚੈਕਿੰਗ ਦੌਰਾਨ 10 ਗੱਡੀਆਂ ਕੀਤੀਆਂ ਬੰਦ, 5 ਦੇ ਚਾਲਾਨ ਵੀ ਕੱਟੇ ਲੁਧਿਆਣਾ, 14 ਫਰਵਰੀ : ਪੰਜਾਬ ਸਰਕਾਰ ਦੇ ਹੁਕਮਾਂ ਤਹਿਤ ਸਕੱਤਰ ਆਰ.ਟੀ.ਏ., ਲੁਧਿਆਣਾ ਡਾ. ਪੂਨਮ ਪ੍ਰੀਤ ਕੌਰ ਵੱਲੋਂ ਜਾਰੀ ਚੈਕਿੰਗ ਦੌਰਾਨ 10 ਵਾਹਨਾਂ ਨੂੰ ਧਾਰਾ 207 ਤਹਿਤ ਬੰਦ ਕੀਤਾ ਗਿਆ ਜਦਕਿ 5 ਹੋਰ ਗੱਡੀਆਂ ਦੇ ਚਾਲਾਨ ਵੀ ਕੀਤੇ। ਆਰ.ਟੀ.ਏ. ਡਾ. ਪੂਨਮ ਪ੍ਰੀਤ ਕੌਰ ਵਲੋਂ ਜਾਣਕਾਰੀ ਦਿੰਦਿਆਂ ਦੱਸਿਆ ਗਿਆ ਕਿ ਅੱਜ ਤੜ੍ਹਕ ਸਵੇਰ ਲੁਧਿਆਣਾ ਤੋਂ ਸਿਧਵਾਂ ਬੇਟ ਅਤੇ ਜਗਰਾਉਂ ਇਲਾਕੇ....
ਮੋਹਾਲੀ, 14 ਫਰਵਰੀ : ਕੌਮੀ ਇੰਨਸਾਫ਼ ਮੋਰਚਾ ਵਲੋਂ ਚੰਡੀਗੜ੍ਹ ਦੀਆਂ ਬਰੂਹਾਂ ’ਤੇ ਸਜ਼ਾਵਾਂ ਪੂਰੀਆਂ ਕਰ ਚੁੱਕੇ ਬੰਦੀ ਸਿੰਘਾਂ ਦੀ ਰਿਹਾਈ ਲਈ ਅਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਦੋਸ਼ੀਆਂ ਨੂੰ ਸਜ਼ਾਵਾਂ ਦਿਵਾਉਣ ਲਈ ਲੱਗੇ ਇਸ ਮੋਰਚੇ ਨੂੰ ਇਕ ਮਹੀਨੇ ਤੋਂ ਉਪੱਰ ਸਮਾਂ ਬੀਤ ਚੁੱਕਾ ਹੈ, ਪਰ ਸਮੇਂ ਦੀ ਸਰਕਾਰ ਦੋਗਲੀ ਨੀਤੀ ਖੇਡ ਕੇ ਸ਼ਰ੍ਹੇਆਮ ਕਾਨੂੰਨ ਦੀਆਂ ਧੱਜੀਆਂ ਉਡਾ ਰਹੀ ਹੈ ਅਤੇ ਮਨੁੱਖੀ ਅਧਿਕਾਰਾਂ ਦਾ ਘਾਣ ਕਰ ਰਹੀ ਹੈ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਪੱਤਰਕਾਰਾਂ ਨਾਲ ਗੱਲ ਕਰਦਿਆਂ ਜਥੇਦਾਰ....
ਬਠਿੰਡਾ: 14 ਫਰਵਰੀ : ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਦੀ ਸੂਬਾ ਪੱਧਰੀ ਜਨਰਲ ਕੌਂਸਲ ਗੁਰਦੁਆਰਾ ਸਾਹਿਬ ਹਾਜੀ ਰਤਨ ਬਠਿੰਡਾ ਵਿਖੇ ਮਨਜੀਤ ਸਿੰਘ ਧਨੇਰ, ਗੁਰਦੀਪ ਸਿੰਘ ਰਾਮਪੁਰਾ, ਬਲਵੰਤ ਸਿੰਘ ਉੱਪਲੀ ਅਤੇ ਕੁਲਵੰਤ ਸਿੰਘ ਕਿਸ਼ਨਗੜ੍ਹ ਅਤੇ ਸੂਬਾ ਕਮੇਟੀ ਮੈਂਬਰਾਂ ਅਧਾਰਤ ਜਨਰਲ ਕੌਂਸਲ ਵਿੱਚੋਂ ਚੁਣੀ ਗਈ ਪ੍ਰਜੀਡੀਅਮ ਦੀ ਅਗਵਾਈ ਹੇਠ ਹੋਈ। ਜਨਰਲ ਕੌਂਸਲ ਦੀ ਸ਼ੁਰੂਆਤ ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਦੇ ਬਾਨੀ ਪ੍ਰਧਾਨ ਬਲਕਾਰ ਸਿੰਘ ਡਕੌਂਦਾ, ਕਿਸਾਨ ਲਹਿਰ ਦੇ ਅਤੇ ਦਿੱਲੀ ਕਿਸਾਨ ਮੋਰਚੇ ਦੇ....
ਸ੍ਰੀ ਅਨੰਦਪੁਰ ਸਾਹਿਬ, 13 ਫਰਵਰੀ : ਨੰਗਲ ਦੇ ਅਧੀਨ ਆਉਂਦੇ ਪਿੰਡ ਬੰਦਲੇਹੜੀ ਨਜ਼ਦੀਕ ਵਾਪਰੇ ਸੜਕ ਹਾਦਸੇ ‘ਚ ਇੱਕ ਨੌਜਵਾਨ ਦੀ ਮੌਤ ਹੋ ਜਾਣ ਦੀ ਖ਼ਬਰ ਹੈ। ਮਿਲੀ ਜਾਣਕਾਰੀ ਅਨੁਸਾਰ ਬੀਤੀ ਰਾਤ 9-00 ਵਜੇ ਦੇ ਕਰੀਬ ਇੱਕ ਗੱਡੀ ਦੀ ਮੋਟਰਸਾਈਕਲ ਵਿਚਕਾਰ ਟੱਕਰ ਹੋ ਗਈ, ਜਿਸ ਕਾਰਨ ਮੋਟਰਸਾਈਕਲ ਸਵਾਰ ਬੁਰੀ ਤਰ੍ਹਾਂ ਜਖ਼ਮੀ ਹੋ ਗਿਆ, ਜਿਸ ਨੂੰ ਇਲਾਜ ਲਈ ਹਸਪਤਾਲ ‘ਚ ਭਰਤੀ ਕਰਵਾਇਆ ਗਿਆ, ਜਿੱਥੇ ਨੌਜਵਾਨ ਨੂੰ ਡਾਕਟਰਾਂ ਨੇ ਮ੍ਰਿਤਕ ਐਲਾਨ ਦਿੱਤਾ।ਘਟਨਾ ਸਬੰਧੀ ਜਾਣਕਾਰੀ ਦਿੰਦਿਆਂ ਏਐੱਸਆਈ ਕੁਲਵਿੰਦਰ ਸਿੰਘ ਨੇ....
ਮਹਿਲ ਕਲਾਂ 13 ਫਰਵਰੀ (ਗੁਰਸੇਵਕ ਸਿੰਘ ਸਹੋਤਾ, ਭੁਪਿੰਦਰ ਸਿੰਘ ਧਨੇਰ) : ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਉਤਸਵ ਦੇ ਸਬੰਧ ਵਿਚ ਹਰ ਸਾਲ ਦੀ ਤਰ੍ਹਾਂ ਗੁਰੂ ਗੋਬਿੰਦ ਸਿੰਘ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਕੁਰੜ ਵਿਖੇ ਸ੍ਰੀ ਸਹਿਜ ਪਾਠ ਦੇ ਭੋਗ ਪਾਏ ਗਏ ਅਤੇ ਵਿਦਿਆਰਥੀਆਂ ਅਤੇ ਸਮੁੱਚੀ ਸੰਸਥਾ ਦੇ ਉੱਜਵਲ ਭਵਿੱਖ ਲਈ ਅਰਦਾਸ ਬੇਨਤੀ ਕੀਤੀ ਗਈ। ਭੋਗ ਉਪਰੰਤ ਵਿਦਿਆਰਥੀਆਂ ਵੱਲੋਂ ਕਵੀਸਰੀ ਅਤੇ ਧਾਰਮਿਕ ਗੀਤ ਵੰਨਗੀਆਂ ਪੇਸ਼ ਕੀਤੀਆਂ ਗਈਆਂ ਅਤੇ ਲੰਗਰ ਛਕਾਇਆ ਗਿਆ। ਇਸ ਮੌਕੇ ਤੇ ਸੰਸਥਾ ਦੇ....
ਬਰਨਾਲਾ 13 ਫਰਵਰੀ (ਗੁਰਸੇਵਕ ਸਿੰਘ ਸਹੋਤਾ/ਭੁਪਿੰਦਰ ਸਿੰਘ ਧਨੇਰ) : ਡਾ ਰਜਿੰਦਰ ਪਾਲ ਉੱਪਰ ਹੋਏ ਕਾਤਲਾਨਾ ਹਮਲੇ ਵਿਰੁੱਧ ਇਨਕਲਾਬੀ ਜਮਹੂਰੀ ਜਨਤਕ ਜਥੇਬੰਦੀਆਂ ਵਿੱਚ ਰੋਹ ਦੀ ਲਹਿਰ ਫੈਲ ਗਈ ਹੈ। ਸਿਵਲ ਹਸਪਤਾਲ ਪਾਰਕ ਬਰਨਾਲਾ ਵਿਖੇ ਵੱਖ ਵੱਖ ਕਿਸਾਨ- ਮਜ਼ਦੂਰ-ਮੁਲਾਜਮ ਅਤੇ ਜਮਹੂਰੀ ਜਥੇਬੰਦੀਆਂ ਦੀ ਸਾਂਝੀ ਮੀਟਿੰਗ ਹੋਈ। ਇਸ ਮੀਟਿੰਗ ਵਿੱਚ ਜ਼ਰੂਰ ਸ਼ਾਮਲ ਹੋਏ ਸਾਥੀਆਂ ਵਿੱਚ ਨਰਾਇਣ ਦੱਤ, ਕਰਮਜੀਤ ਸਿੰਘ ਬੀਹਲਾ, ਸਾਹਿਬ ਸਿੰਘ ਬਡਬਰ,ਚਮਕੌਰ ਸਿੰਘ ਨੈਣੇਵਾਲ, ਖੁਸਮੰਦਰ ਪਾਲ, ਅਨਿਲ ਕੁਮਾਰ, ਰਾਜੀਵ....
ਹਲਕਾ ਮਹਿਲ ਕਲਾਂ ਇਕਾਈ ਦੀ ਚੋਣ ਵਿੱਚ ਜਗਸੀਰ ਸਿੰਘ ਕੁਰੜ ਬਣੇ ਪ੍ਰਧਾਨ ਮਹਿਲ ਕਲਾਂ 13 ਫਰਬਰੀ (ਭੁਪਿੰਦਰ ਸਿੰਘ ਧਨੇਰ, ਗੁਰਸੇਵਕ ਸਿੰਘ ਸਹੋਤਾ) : ਏਕਤਾ ਮਨੁੱਖੀ ਅਧਕਾਰ ਬਿਊਰੋ ਪੰਜਾਬ ਪੰਜਾਬ ਵਿੱਚ ਲਗਾਤਾਰ ਆਪਣੀਆ ਇਕਾਈਆਂ ਸਥਾਪਤ ਕਰ ਰਹੀ ਹੈ,ਇਸੇ ਲੜੀ ਤਹਿਤ ਹਲਕਾ ਮਹਿਲ ਦੀ ਇਕਾਈ ਦੀ ਚੋਣ ਕੀਤੀ ਗਈ। ਜਿੰਨ੍ਹਾਂ ਨੂੰ ਨਿਯੁਕਤੀ ਪੱਤਰ ਪੰਜਾਬ ਦੇ ਡਿਪਟੀ ਚੇਅਰਮੈਨ ਸ੍ਰ ਬਲਵਿੰਦਰ ਸਿੰਘ ਘੋਲੀਆਂ ਵੱਲੋਂ ਵੰਡੇ ਗਏ। ਇਸ ਮੌਕੇ ਬਲਵਿੰਦਰ ਸਿੰਘ ਘੋਲੀਆਂ ਨੇ ਨਵੇ ਚੁਣੇ ਆਹੁਦੇਦਾਰਾਂ ਨੂੰ ਵਧਾਈ ਦਿੰਦਿਆਂ....
ਲੁਧਿਆਣਾ, 13 ਫਰਵਰੀ : ਡਿਪਟੀ ਕਮਿਸ਼ਨਰ ਲੁਧਿਆਣਾ ਸੁਰਭੀ ਮਲਿਕ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸਥਾਨਕ ਨੌਘਾਰਾ ਮੁਹੱਲੇ ਵਿੱਚ ਸ਼ਹੀਦ ਸੁਖਦੇਵ ਥਾਪਰ ਦੇ ਜੱਦੀ ਘਰ ਤੱਕ ਸਿੱਧੀ ਪਹੁੰਚ ਨੂੰ ਯਕੀਨੀ ਬਣਾਉਣ ਲਈ ਪਹਿਲਾਂ ਹੀ ਯਤਨ ਤੇਜ਼ ਕਰ ਦਿੱਤੇ ਗਏ ਹਨ। ਸ਼ਹੀਦ ਸੁਖਦੇਵ ਥਾਪਰ ਯਾਦਗਾਰੀ ਟਰੱਸਟ ਦੇ ਮੈਂਬਰਾਂ ਨਾਲ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਚੌੜਾ ਬਾਜ਼ਾਰ ਤੋਂ ਇਨਕਲਾਬੀ ਆਗੂ ਦੇ ਘਰ ਤੱਕ ਸਿੱਧੀ ਪਹੁੰਚ ਸੜ੍ਹਕ ਨੂੰ ਯਕੀਨੀ ਬਣਾਉਣ ਦੇ ਪ੍ਰਾਜੈਕਟ ਨੂੰ ਮੁਕੰਮਲ ਕਰਨ ਲਈ....
ਜਗਰਾਉਂ 13 ਜਨਵਰੀ (ਰਛਪਾਲ ਸਿੰਘ ਸ਼ੇਰਪੁਰੀ) : ਜਗਰਾਉਂ ਹਲਕੇ ਅੰਦਰ ਅਤਿ-ਆਧੁਨਿਕ ਖੇਡ ਸਟੇਡੀਅਮ ਬਨਾਉਣ ਦੀ ਸ਼ੁਰੂਆਤ ਕਰ ਦਿੱਤੀ ਗਈ ਹੈ ਅਤੇ ਬੀਬੀ ਮਾਣੂੰਕੇ ਦੇ ਯਤਨਾਂ ਸਦਕਾ ਹਲਕੇ ਵਿੱਚ ਪੰਜ ਖੇਡ ਸਟੇਡੀਅਮ ਬਨਾਉਣ ਲਈ ਪੰਜਾਬ ਸਰਕਾਰ ਵੱਲੋਂ ਦੋ ਕਰੋੜ ਰੁਪਏ ਤੋਂ ਵੱਧ ਦੀ ਗਰਾਂਟ ਜਾਰੀ ਕਰ ਦਿੱਤੀ ਹੈ। ਇਸ ਸਬੰਧ ਵਿੱਚ ਜਾਣਕਾਰੀ ਦਿੰਦੇ ਹੋਏ ਵਿਧਾਇਕਾ ਬੀਬੀ ਸਰਵਜੀਤ ਕੌਰ ਮਾਣੂੰਕੇ ਨੇ ਦੱਸਿਆ ਕਿ ਸਾਡਾ ਮੁੱਖ ਮੰਤਵ ਨੌਜੁਆਨਾਂ ਨੂੰ ਨਸ਼ਿਆਂ ਦੀ ਦਲਦਲ ਵਿੱਚੋਂ ਕੱਢਕੇ ਖੇਡਾਂ ਦੇ ਖੇਤਰ ਨਾਲ ਜੋੜਨਾਂ ਹੈ....
ਜਗਰਾਓਂ, 13 ਜਨਵਰੀ (ਰਛਪਾਲ ਸਿੰਘ ਸ਼ੇਰਪੁਰੀ) : ਨਗਰ ਕੋਂਸਲ ਜਗਰਾਉਂ ਵੱਲੋਂ ਸੰਗਰਾਦ ਦੇ ਪਵਿੱਤਰ ਦਿਹਾੜੇ ਤੇੇ ਦਿਨ ਪਕੌੜੇ ਚਾਹ ਅਤੇ ਪੂਰੀਆ ਛੋਲਿਆ ਦਾ ਲੰਗਰ ਲਗਾਇਆ ਗਿਆ ਜਿਸ ਦੀ ਸੁਰੂਆਤ ਮਾਣਯੋਗ ਪ੍ਰਧਾਨ ਸ਼੍ਰੀ ਜਤਿੰਦਰਪਾਲ ਰਾਣਾ ਜੀ ਅਤੇ ਕਾਰਜ ਸਾਧਕ ਅਫਸਰ ਸ਼੍ਰੀ ਮਨੋਹਰ ਸਿੰਘ ਬਾਘਾ ਜੀ ਵੱਲੋਂ ਕੀਤੀ ਗਈ ।ਇਹ ਲੰਗਰ ਸਮੂਹ ਦਫਤਰੀ ਸਟਾਫ,ਸਮੂਹ ਸਫਾਈ ਸੇਵਕਾਂ,ਸਮੂਹ ਸੀਵਰਮੈਂਨਾਂ ਵੱਲੋਂ ਲਗਾਇਆ ਗਿਆ।ਇਸ ਮੋਕੇ ਸ਼੍ਰੀ ਦਵਿੰਦਰਜੀਤ ਸਿੰਘ ਸਿੱਧੂ , ਸ਼੍ਰੀ ਵਿਕਰਮ ਜੱਸੀ ਕੌਂਸਲਰ,ਸ਼੍ਰੀ ਜਰਨੈਲ ਸਿੰਘ....
ਅੰਮ੍ਰਿਤਸਰ, 13 ਫਰਵਰੀ : 328 ਪਾਵਨ ਸਰੂਪਾਂ ਦੇ ਮਾਮਲੇ ਨੂੰ ਲੈ ਕੇ ਐਸਜੀਪੀਸੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਹੈ ਕਿ ਇਹ ਘਟਨਾ 2013-14 ਦੀ ਹੈ। ਉਨ੍ਹਾਂ ਨੇ ਕਿਹਾ ਹੈ ਕਿ ਪਬਲੀਕੇਸ਼ਨ ਵਿੱਚ ਛਪਾਈ ਹੁੰਦੀ ਹੈ ਫਿਰ ਗਿਆਨੀ ਸਿੰਘਾਂ ਵੱਲੋਂ ਜਾਂਚ ਕੀਤੀ ਜਾਂਦੀ ਹੈ। ਉਨ੍ਹਾਂ ਨੇ ਕਿਹਾ ਹੈ ਕਿ ਜਿਲਦਸਾਜ਼ ਸਰੂਪ ਨੂੰ ਤਿਆਰ ਕਰਦਾ ਹੈ ਅਤੇ ਫਿਰ ਗ੍ਰੰਥੀ ਸਿੰਘ ਸਰੂਪ ਨੂੰ ਚੈੱਕ ਕਰਦੇ ਹਨ ਕਿ ਕੋਈ ਤੁਰੱਟੀ ਤਾਂ ਨਹੀ ਰਹਿ ਗਈ। ਇਸ ਤੋਂ ਬਾਅਦ ਲੜੀ ਨੰਬਰ ਲੱਗਦਾ ਹੈ ਫਿਰ ਸਚਖੰਡ ਸਾਹਿਬ....
ਲੁਧਿਆਣਾ, 13 ਫਰਵਰੀ : ਪੰਜਾਬ ਦੇ ਕਿਸਾਨਾਂ ਨੂੰ ਭਰੋਸੇਮੰਦ ਬਿਜਲੀ ਸਪਲਾਈ ਪ੍ਰਦਾਨ ਕਰਨ ਅਤੇ ਸਮਾਜ ਦੇ ਸਾਰੇ ਵਰਗਾਂ ਨੂੰ ਹਰੇਕ ਬਿੱਲ 'ਤੇ 600 ਯੂਨਿਟ ਮੁਫ਼ਤ ਬਿਜਲੀ ਮੁਹੱਈਆ ਕਰਵਾਉਣ ਲਈ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ ਦੀ ਸਰਕਾਰ ਵੱਚਨਬੱਧ ਹੈ। ਇਸ ਗੱਲ ਦਾ ਪ੍ਰਗਟਾਵਾ ਪੰਜਾਬ ਸਰਕਾਰ ਦੇ ਬਿਜਲੀ ਮੰਤਰੀ ਹਰਭਜਨ ਸਿੰਘ ਈ.ਟੀ.ਓ. ਵਲੋਂ ਪਹਿਲੀ ਸਰਕਾਰ-ਕਿਸਾਨ ਮਿਲਣੀ ਮੌਕੇ ਆਪਣੇ ਸੰਬੋਧਨ ਵਿੱਚ ਕੀਤਾ। ਉਨ੍ਹਾਂ ਕਿਸਾਨ ਭਰਾਵਾਂ ਦਾ ਸੁਆਗਤ ਕਰਦਿਆਂ ਕਿਹਾ ਕਿ ਬਿਜਲੀ....
ਲੁਧਿਆਣਾ, 13 ਫਰਵਰੀ : ਪ੍ਰਸਿੱਧ ਵਾਤਾਵਰਣ ਪ੍ਰੇਮੀ ਪਦਮ ਸ਼੍ਰੀ ਸੰਤ ਬਲਬੀਰ ਸਿੰਘ ਸੀਚੇਵਾਲ, ਸੰਸਦ ਮੈਂਬਰ (ਰਾਜ ਸਭਾ), ਜਿਨ੍ਹਾਂ ਨੂੰ "ਈਕੋ-ਬਾਬਾ" ਵਜੋਂ ਵੀ ਜਾਣਿਆ ਜਾਂਦਾ ਹੈ, ਨੇ ਸੋਮਵਾਰ ਨੂੰ ਚੰਡੀਗੜ੍ਹ ਰੋਡ ਸਥਿਤ ਹੈਮਪਟਨ ਹੋਮਜ਼ ਦਾ ਦੌਰਾ ਕੀਤਾ ਅਤੇ ਵਾਤਾਵਰਣ ਅਤੇ ਵਾਤਾਵਰਣ ਦੇ ਅਨੁਕੂਲ ਕੀਤੇ ਗਏ ਪ੍ਰਬੰਧਾਂ ਬਾਰੇ ਜਾਣਕਾਰੀ ਲੈਣ ਲਈ ਉਥੇ ਦਾ ਦੌਰਾ ਕੀਤਾ। ਉਨ੍ਹਾਂ ਦੇ ਨਾਲ ਸੰਸਦ ਮੈਂਬਰ (ਰਾਜ ਸਭਾ) ਸੰਜੀਵ ਅਰੋੜਾ ਵੀ ਸਨ। ਸੰਤ ਸੀਚੇਵਾਲ ਨੇ ਕਿਹਾ, "ਮੈਂ ਪੂਰੇ ਪ੍ਰੋਜੈਕਟ ਨੂੰ ਦੇਖ ਕੇ....