ਮਾਲਵਾ

ਸਾਲਾਨਾ ਪ੍ਰੀਖਿਆਵਾਂ ਤੋਂ ਪਹਿਲਾਂ ਅਧਿਆਪਕਾਂ ਦਾ ਸਮੂਹਿਕ ਛੁੱਟੀ ਉੱਤੇ ਜਾਣਾ ਵਿਦਿਆਰਥੀਆਂ ਦੇ ਭਵਿੱਖ ਲਈ ਖ਼ਤਰਾ - ਬਲਬੀਰ ਸਿੰਘ ਸਿੱਧੂ
ਐਸ.ਏ.ਐਸ. ਨਗਰ, 13 ਫਰਵਰੀ : ਭਾਜਪਾ ਦੇ ਸੂਬਾ ਮੀਤ ਪ੍ਰਧਾਨ ਅਤੇ ਸਾਬਕਾ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਅਖ਼ਬਾਰ ਦੀ ਰਿਪੋਰਟ ਦਾ ਹਵਾਲਾ ਦਿੰਦੇ ਹੋਏ ਕਿਹਾ ਕਿ ਪੰਜਾਬ ਸਕੂਲ ਸਿੱਖਿਆ ਬੋਰਡ ਦੀਆਂ ਫਾਈਨਲ ਪ੍ਰੀਖਿਆਵਾਂ ਤੋਂ ਠੀਕ ਪਹਿਲਾਂ ਪੰਜਾਬ ਦੇ 650 ਮੁੱਖ ਅਧਿਆਪਕਾਂ ਨੇ 13 ਫਰਵਰੀ ਨੂੰ ਸਮੂਹਿਕ ਛੁੱਟੀ 'ਤੇ ਜਾਣ ਦਾ ਫ਼ੈਸਲਾ ਕੀਤਾ ਸੀ। ਸਿੱਧੂ ਨੇ ਚਿੰਤਾ ਪ੍ਰਗਟਾਉਂਦੇ ਹੋਏ ਕਿਹਾ ਕਿ ਸਰਕਾਰ ਅਤੇ ਅਧਿਆਪਕਾਂ ਦੇ ਵਿੱਚ ਨਾਰਾਜ਼ਗੀ ਹਜ਼ਾਰਾਂ ਵਿਦਿਆਰਥੀਆਂ ਦੀ ਪੜ੍ਹਾਈ ਉਤੇ ਸਿੱਧਾ ਪ੍ਰਭਾਵ....
ਮੁੱਖ ਮੰਤਰੀ ਨੇ ਪੀਐਸ‌ਈਬੀ ਇੰਜੀਨੀਅਰਜ਼ ਐਸੋਸੀਏਸ਼ਨ ਦੀ ਜਨਰਲ ਬਾਡੀ ਮੀਟਿੰਗ 'ਚ ਮੁੱਖ ਮਹਿਮਾਨ ਵਜੋਂ ਕੀਤੀ ਸ਼ਿਰਕਤ
ਪਟਿਆਲਾ 13 ਫਰਵਰੀ : ਪੀਐਸ‌ਈਬੀ ਇੰਜੀਨੀਅਰਜ਼ ਐਸੋਸੀਏਸ਼ਨ ਦੀ ਜਨਰਲ ਬਾਡੀ ਮੀਟਿੰਗ ਅੱਜ ਰਾਜੀਵ ਗਾਂਧੀ ਨੈਸ਼ਨਲ ਯੂਨੀਵਰਸਿਟੀ ਆਫ਼ ਲਾਅ, ਪਟਿਆਲਾ ਵਿਖੇ ਹੋਈ। ਮੀਟਿੰਗ ਵਿੱਚ ਸਹਾਇਕ ਇੰਜਨੀਅਰ, ਸੀਨੀਅਰ ਐਕਸੀਅਨ, ਐਸ.ਈ., ਚੀਫ ਇੰਜਨੀਅਰ ਤੋਂ ਲੈ ਕੇ ਇੰਜਨੀਅਰ-ਇਨ-ਚੀਫ਼ ਸਮੇਤ ਪੂਰੇ ਪੰਜਾਬ ਵਿੱਚੋਂ 1200 ਤੋਂਵੱਧ ਡੈਲੀਗੇਟਾਂ ਨੇ ਭਾਗ ਲਿਆ। ਇਸ ਮੌਕੇ ਭਗਵੰਤ ਮਾਨ ਮੁੱਖ ਮੰਤਰੀ ਪੰਜਾਬ ਮੁੱਖ ਮਹਿਮਾਨ ਸਨ ਅਤੇ ਹਰਭਜਨ ਸਿੰਘ ਬਿਜਲੀ ਮੰਤਰੀ, ਚੇਤਨ ਸਿੰਘ ਜੌੜਾਮਾਜਰਾ ਬਾਗਬਾਨੀ ਮੰਤਰੀ ਅਤੇ ਡਾ:ਬਲਬੀਰ....
ਸਪੀਕਰ ਸੰਧਵਾਂ ਵਲੋਂ ਸਰਕਾਰੀ ਹਾਈ ਸਮਾਰਟ ਸਕੂਲ ਵਾੜਾਦਰਾਕਾ ਨੂੰ 2 ਲੱਖ ਰੁਪਏ ਦਾ ਚੈੱਕ ਭੇਂਟ 
ਕੋਟਕਪੂਰਾ, 13 ਫਰਵਰੀ : ਸਰਕਾਰੀ ਹਾਈ ਸਮਾਰਟ ਸਕੂਲ ਵਾੜਾਦਰਾਕਾ ਨੂੰ ਬੁਨਿਆਦੀ ਪੱਧਰ ’ਤੇ ਹੋਰ ਵਧੀਆ ਬਣਾਉਣ ਲਈ ਕੁਲਤਾਰ ਸਿੰਘ ਸੰਧਵਾਂ ਸਪੀਕਰ ਪੰਜਾਬ ਵਿਧਾਨ ਸਭਾ ਵਲੋਂ 2 ਲੱਖ ਰੁਪਏ ਦਾ ਚੈੱਕ ਭੇਂਟ ਕੀਤਾ ਗਿਆ। ਵਿਦਿਆਰਥੀ-ਵਿਦਿਆਰਥਣਾ ਵਲੋਂ ਸੱਭਿਆਚਾਰ ਨਾਲ ਜੁੜੀਆਂ ਪੇਸ਼ਕਾਰੀਆਂ ਦੀ ਪ੍ਰਸੰਸਾ ਕਰਦਿਆਂ ਸਪੀਕਰ ਸੰਧਵਾਂ ਨੇ ਜਿੱਥੇ ਸਮੁੱਚੇ ਸਟਾਫ ਦੀ ਮਿਹਨਤ ਅਤੇ ਸਮਰਪਣ ਭਾਵਨਾ ਦੀ ਦਾਦ ਦਿੱਤੀ, ਉੱਥੇ ਦੱਸਿਆ ਕਿ ਭਗਵੰਤ ਸਿੰਘ ਮਾਨ ਮੁੱਖ ਮੰਤਰੀ ਪੰਜਾਬ ਦੀ ਅਗਵਾਈ ਵਾਲੀ ‘ਆਪ’ ਸਰਕਾਰ ਦੇ ਮੁੱਖ....
ਜੇਕਰ ਪੰਜਾਬ ਤੋਂ ਅਨਾਜ ਲਿਜਾਣ ਲਈ ਵਿਸ਼ੇਸ਼ ਰੇਲਾਂ ਚਲਾਈਆਂ ਜਾ ਸਕਦੀਆਂ ਤਾਂ ਫੇਰ ਪੰਜਾਬ ਨੂੰ ਕੋਲਾ ਭੇਜਣ ਲਈ ਕਿਉਂ ਨਹੀਂ : ਮੁੱਖ ਮੰਤਰੀ ਮਾਨ
ਸਿਰਫ਼ ਅਦਾਨੀ ਦੀਆਂ ਜੇਬਾਂ ਭਰਨ ਲਈ ਕੋਲੇ ਦਾ ਖਰਚਾ ਪੰਜਾਬ ਸਿਰ ਮੜਿਆ ਜਾ ਰਿਹਾ ਬੀ.ਬੀ.ਐਮ.ਬੀ. ਦੇ ਮੈਂਬਰ ਦੀ ਨਾਮਜ਼ਦਗੀ ਵਿੱਚ ਪੰਜਾਬ ਦੇ ਹਿੱਤ ਸੁਰੱਖਿਅਤ ਰੱਖਣ ਦਾ ਅਹਿਦ ਪਟਿਆਲਾ, 13 ਫਰਵਰੀ : ਸੂਬੇ ਨਾਲ ਮਤਰੇਈ ਮਾਂ ਵਾਲਾ ਸਲੂਕ ਅਪਣਾਉਣ ਲਈ ਕੇਂਦਰ ਸਰਕਾਰ ਉਤੇ ਤਿੱਖਾ ਹਮਲਾ ਬੋਲਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕੇਂਦਰ ਨੂੰ ਸਵਾਲ ਕੀਤਾ ਕਿ ਜੇਕਰ ਪੰਜਾਬ ਤੋਂ ਦੂਜੇ ਸੂਬਿਆਂ ਨੂੰ ਅਨਾਜ ਦੀ ਢੋਆ-ਢੁਆਈ ਲਈ ਵਿਸ਼ੇਸ਼ ਰੇਲ ਗੱਡੀਆਂ ਚਲਾਈਆਂ ਜਾ ਸਕਦੀਆਂ ਹਨ ਤਾਂ ਫੇਰ ਪੰਜਾਬ ਵਿੱਚ....
ਖੇਤੀ ਦੇ ਸਹਾਇਕ ਕਿੱਤੇ ਵਜੋਂ ਘੋੜਾ ਪਾਲਣ ਨੂੰ ਤਰਜੀਹ ਦੇਵੇਗੀ ਪੰਜਾਬ ਸਰਕਾਰ: ਲਾਲਜੀਤ ਸਿੰਘ ਭੁੱਲਰ
ਕਿਹਾ, ਘੋੜਾ ਪਾਲਣ ਨੂੰ ਆਮ ਕਿਸਾਨ ਵਰਗ ਦੇ ਦਾਇਰੇ ਵਿੱਚ ਲਿਆਉਣ ਲਈ ਕਰਾਂਗੇ ਵਿਚਾਰ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਵਿਖੇ ਡੇਅਰੀ ਵਿਕਾਸ ਵਿਭਾਗ ਵੱਲੋਂ ਲਾਈ ਪ੍ਰਦਰਸ਼ਨੀ ਦਾ ਕੀਤਾ ਮੁਆਇਨਾ ਲੁਧਿਆਣਾ, 13 ਫ਼ਰਵਰੀ : ਪੰਜਾਬ ਦੇ ਪਸ਼ੂ ਪਾਲਣ ਮੰਤਰੀ ਸ. ਲਾਲਜੀਤ ਸਿੰਘ ਭੁੱਲਰ ਨੇ ਕਿਹਾ ਹੈ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਖੇਤੀਬਾੜੀ ਦੇ ਸਹਾਇਕ ਕਿੱਤੇ ਵਜੋਂ ਘੋੜਾ ਪਾਲਣ ਨੂੰ ਤਰਜੀਹ ਦੇਵੇਗੀ। ਪਿੰਡ ਜੰਡਿਆਲੀ ਜ਼ਿਲ੍ਹਾ ਲੁਧਿਆਣਾ ਵਿਖੇ ਦੂਜੇ ਅੰਪਾਇਰ ਹੌਰਸ ਕੱਪ-2023 ਦੇ ਇਨਾਮ....
ਕਿਸਾਨ ਯੂਨੀਅਨ ਡਕੌਂਦਾ ਕੇਵਲ ਇੱਕ ਹੀ ਜਥੇਬੰਦੀ ਹੈ, ਜਥੇਬੰਦੀ ਤੋਂ ਫਾਰਗ ਕੀਤੇ ਆਗੂ ਆਪਣੇ ਆਪ ਨੂੰ ਡਕੌਂਦਾ ਦੇ ਆਗੂ ਦੱਸਕੇ ਵਰਕਰਾਂ ਨੂੰ ਗੁੰਮਰਾਹ ਕਰ ਰਹੇ ਹਨ। 
ਰਾਏਕੋਟ, 13 ਫਰਵਰੀ (ਰਘਵੀਰ ਸਿੰਘ ਜੱਗਾ) : ਪੱਧਰੀ ਮੀਟਿੰਗ ਰਾਏਕੋਟ ਦੇ ਇਤਿਹਾਸਕ ਗੁਰਦੁਆਰਾ ਟਾਹਲੀਆਣਾ ਸਾਹਿਬ ਵਿਖੇ ਜ਼ਿਲ੍ਹਾ ਪ੍ਰਧਾਨ ਮਾਸਟਰ ਮਹਿੰਦਰ ਸਿੰਘ ਕਮਾਲਪੁਰਾ ਦੀ ਅਗਵਾਈ ਹੇਠ ਹੋਈ। ਜਿਸ ਵਿੱਚ ਸੂਬਾ ਪ੍ਰਧਾਨ ਬੂਟਾ ਸਿੰਘ ਬੁਰਜਗਿੱਲ, ਸੂਬਾ ਮੀਤ ਪ੍ਰਧਾਨ ਦਰਸ਼ਨ ਸਿੰਘ ਰਾਏਸਰ, ਸੂਬਾ ਮੀਤ ਪ੍ਰਧਾਨ ਦਰਸ਼ਨ ਸਿੰਘ ਭੱਟੀਵਾਲ, ਸੂਬਾ ਖਜਾਨਚੀ ਰਾਮ ਮਟੋਰੜਾ ਤੇ ਜ਼ਿਲ੍ਹਾ ਪ੍ਰਧਾਨ ਸੰਗਰੂਰ ਕਰਮ ਸਿੰਘ ਨੇ ਵਿਸ਼ੇਸ਼ ਤੌਰ ਤੇ ਸਿਰਕਤ ਕੀਤੀ। ਇਸ ਮੀਟਿੰਗ ਵਿੱਚ ਜ਼ਿਲ੍ਹੇ ਦੇ ਸਾਰੇ ਬਲਾਕਾਂ ਦੀਆਂ ਇਕਾਈਆ....
ਰਾਏਕੋਟ ਵਿਖੇ ਚੋਰਾਂ ਨੇ ਇੱਕ ਡਾਕਟਰ ਦੇ ਘਰ ਨੂੰ ਬਣਾਇਆ ਨਿਸ਼ਾਨਾ, 25 ਲੱਖ ਦੀ ਨਕਦੀ ਅਤੇ ਸੋਨਾ ਦੇ ਗਹਿਣੇ ਕੀਤੇ ਚੋਰੀ
ਰਾਏਕੋਟ, 13 ਫਰਵਰੀ (ਰਘਵੀਰ ਸਿੰਘ ਜੱਗਾ) : ਬੀਤੀ ਰਾਤ ਸ਼ਹਿਰ ਵਿੱਚ ਚੋਰਾਂ ਨੇ ਸ਼ਹਿਰ ਦੇ ਇੱਕ ਘਰ ਦੇ ਤਾਲੇ ਤੋੜ ਕੇ ਉੱਥੋਂ ਲਗਪਗ 25 ਲੱਖ ਰੁਪਏ ਦੀ ਨਗਦੀ ਅਤੇ 8 ਤੋਂ 10 ਤੋਲੇ ਸੋਨੇ ਦੇ ਗਹਿਣੇ ਚੋਰੀ ਕਰ ਲਏ, ਜਿਸ ਕਾਰਨ ਇਲਾਕੇ ਵਿੱਚ ਸਹਿਮ ਦਾ ਮਾਹੌਲ ਪਾਇਆ ਜਾ ਰਿਹਾ ਹੈ। ਚੋਰੀ ਦੀ ਘਟਨਾਂ ਬਾਰੇ ਜਾਣਕਾਰੂੀ ਦਿੰਦੇ ਹੋਏ ਡਾ. ਚਮਕੌਰ ਸਿੰਘ ਗਿੱਲ ਨੇ ਦੱਸਿਆ ਕਿ ਬੀਤੀ ਸ਼ਾਮ ਉਹ ਆਪਣੇ ਪਰਿਵਾਰ ਨਾਲ ਘਰ ਨੂੰ ਤਾਲੇ ਲਗਾ ਕੇ ਆਪਣੀ ਕਿਸੇ ਰਿਸ਼ਤੇਦਾਰੀ ਵਿੱਚ ਗਏ ਹੋਏ ਸਨ, ਜਦ ਰਾਤ 11 ਵਜ਼ੇ ਦੇ ਕਰੀਬ ਉਹ....
ਪਟਿਆਲਾ ਹੈਰੀਟੇਜ ਫੈਸਟੀਵਲ-2023 ਦੇ ਸਮਾਰੋਹ 'ਚ ਮਾਂ ਦੀ ਤਾਕਤ ਦਰਸਾਉਂਦੇ ਨਾਟਕ 'ਅੰਮੀ' ਨੇ ਸਮਾਂ ਬੰਨ੍ਹਦਿਆਂ ਦਰਸ਼ਕਾਂ ਨੂੰ ਕੀਤਾ ਭਾਵੁਕ
ਪੰਜਾਬ ਨੂੰ ਰੰਗਲਾ ਪੰਜਾਬ ਬਣਾਉਣ ਲਈ ਯਤਨਸ਼ੀਲ ਭਗਵੰਤ ਮਾਨ ਸਰਕਾਰ : ਚੇਤਨ ਸਿੰਘ ਜੌੜਾਮਾਜਰਾ ਨਿਰਮਲ ਰਿਸ਼ੀ ਦੇ ਨਾਟਕ 'ਅੰਮੀ' ਨਾਲ ਹਰਪਾਲ ਟਿਵਾਣਾ ਕਲਾ ਕੇਂਦਰ ਵਿਖੇ ਥਇਏਟਰ ਉਤਸਵ ਦੀ ਸ਼ੁਰੂਆਤ 13 ਨੂੰ ਨਾਟਕ ਵਾਰਿਸ ਸ਼ਾਹ ਤੇ 14 ਨੂੰ ਜਸਪ੍ਰੀਤ ਸਿੰਘ ਦੀ ਸਟੈਂਡਅਪ ਕਮੇਡੀ ਹੋਵੇਗੀ : ਸਾਕਸ਼ੀ ਸਾਹਨੀ ਪਟਿਆਲਾ, 12 ਫਰਵਰੀ : ਪਟਿਆਲਾ ਹੈਰੀਟੇਜ ਫੈਸਟੀਵਲ-2023 ਦੇ ਸਮਾਰੋਹਾਂ ਦੀ ਲੜੀ ਤਹਿਤ ਅੱਜ ਹਰਪਾਲ ਟਿਵਾਣਾ ਕਲਾ ਕੇਂਦਰ ਵਿਖੇ ਤਿੰਨ ਦਿਨਾਂ ਥਇਏਟਰ ਫੈਸਟੀਵਲ ਦੀ ਸ਼ੁਰੂਆਤ ਪੰਜਾਬੀ ਰੰਗਮੰਚ ਤੇ ਸਿਨੇਮਾ....
ਸੰਜੀਵ ਅਰੋੜਾ ਨੇ ਲੁਧਿਆਣਾ ਵਿੱਚ ਪ੍ਰਦਰਸ਼ਨੀ ਕੇਂਦਰ ਸਥਾਪਤ ਕਰਨ ਦੀ ਪਹਿਲਕਦਮੀ ਦਾ ਐਲਾਨ ਕੀਤਾ
ਇਹ ਮਾਮਲਾ ਪੰਜਾਬ ਦੇ ਮੁੱਖ ਮੰਤਰੀ ਕੋਲ ਉਠਾਉਣ ਦਾ ਐਲਾਨ ਕੀਤਾ ਲੁਧਿਆਣਾ, 12 ਫਰਵਰੀ : ਲੁਧਿਆਣਾ ਤੋਂ ਆਮ ਆਦਮੀ ਪਾਰਟੀ (ਰਾਜ ਸਭਾ) ਦੇ ਸੰਸਦ ਮੈਂਬਰ ਸੰਜੀਵ ਅਰੋੜਾ ਨੇ ਅੱਜ ਐਲਾਨ ਕੀਤਾ ਕਿ ਉਹ ਲੁਧਿਆਣਾ ਵਿੱਚ ਇੱਕ ਪ੍ਰਦਰਸ਼ਨੀ ਕੇਂਦਰ ਸਥਾਪਤ ਕਰਨ ਦੀ ਪਹਿਲਕਦਮੀ ਕਰਨਗੇ, ਜੋ ਕਿ ਸੂਬੇ ਦਾ ਉਦਯੋਗਿਕ ਹੱਬ ਹੈ। ਲੁਧਿਆਣਾ ਦਾ ਵਪਾਰ ਅਤੇ ਉਦਯੋਗ ਸਾਲਾਂ ਤੋਂ ਇਹ ਮੰਗ ਉਠਾਉਂਦਾ ਆ ਰਿਹਾ ਹੈ। ਅਰੋੜਾ ਨੇ ਇਹ ਐਲਾਨ ਉਸ ਸਮੇਂ ਕੀਤਾ ਜਦੋਂ ਚੱਲ ਰਹੇ ਚਾਰ ਰੋਜ਼ਾ ‘ਗਮਸਾ’ ਐਕਸਪੋ ਦੇ ਪ੍ਰਬੰਧਕਾਂ ਨੇ ਲੁਧਿਆਣਾ....
ਸਿੱਧੂ ਮੂਸੇਵਾਲਾ ਦੇ ਪਿਤਾ ਨੇ ਸਰਕਾਰ ਨਾਲ ਜਤਾਈ ਨਰਾਜ਼ਗੀ, ਸੀ.ਐਮ ਮਾਨ ਨੂੰ ਪਤਨੀ ਦੀ ਸੁਰੱਖਿਆ ‘ਚ ਵਾਧਾ ਕਰਨ ‘ਤੇ ਕੀਤਾ ਸਵਾਲ?
ਮਾਨਸਾ, 12 ਫਰਵਰੀ : ਮਰਹੂਮ ਗਾਇਕ ਸਿੱਧੂ ਮੂਸੇਵਾਲਾ ਦੀ ਮੌਤ ਤੋਂ ਬਾਅਦ ਉਨ੍ਹਾਂ ਦੇ ਪ੍ਰਸ਼ੰਸ਼ਕ ਹਰ ਐਤਵਾਰ ਵੱਡੀ ਗਿਣਤੀ ‘ਚ ਉਨ੍ਹਾਂ ਦੇ ਗ੍ਰਹਿ ਪਿੰਡ ਮੂਸਾ ਵਿਖੇ ਪੁੱਜ ਕੇ ਸਿੱਧੂ ਮੂਸੇਵਾਲਾ ਦੇ ਮਾਤਾ ਪਿਤਾ ਨੂੰ ਮਿਲਦੇ ਹਨ ਅਤੇ ਸਿੱਧੂ ਮੂਸੇਵਾਲਾ ਨੂੰ ਯਾਦ ਕਰਦੇ ਹਨ। ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਕੀਤੇ ਨੂੰ ਤਕਰੀਬਨ 10 ਮਹੀਨੇ ਦੇ ਕਰੀਬ ਹੋ ਗਿਆ ਹੈ, ਪਰ ਉਨ੍ਹਾਂ ਦੇ ਪਿਤਾ ਬਲਕੌਰ ਸਿੰਘ ਅਤੇ ਮਾਤਾ ਚਰਨ ਕੌਰ ਵੱਲੋਂ ਆਪਣੇ ਪੁੱਤ ਦੀ ਮੌਤ ਲਈ ਸਰਕਾਰ ਤੋਂ ਹਮੇਸ਼ਾਂ ਮੰਗ ਕੀਤੀ ਜਾਂਦੀ ਹੈ।....
ਮਾਨ ਨੇ ਵਣ ਖੇਤੀ ਨੂੰ ਹੁਲਾਰਾ ਦੇਣ ਲਈ ਭਾਰਤ ਦਾ ਪਹਿਲਾ ਈ-ਟਿੰਬਰ ਪੋਰਟਲ ਕੀਤਾ ਜਾਰੀ
ਲੱਕੜ ਦੀ ਵਿਕਰੀ ਤੇ ਖਰੀਦ ਵਿੱਚ ਪੂਰੀ ਪਾਰਦਰਸ਼ਤਾ ਯਕੀਨੀ ਬਣਾਉਣ ਤੇ ਕਿਸਾਨਾਂ ਨੂੰ ਲਾਭ ਪਹੁੰਚਾਉਣ ਦੇ ਮੰਤਵ ਨਾਲ ਚੁੱਕਿਆ ਕਦਮ ਲੁਧਿਆਣਾ, 12 ਫਰਵਰੀ : ਵਣ ਖੇਤੀ ਰਾਹੀਂ ਕਿਸਾਨਾਂ ਦੀ ਆਮਦਨ ਵਿੱਚ ਵਾਧਾ ਕਰਕੇ ਉਨ੍ਹਾਂ ਨੂੰ ਲਾਭ ਪਹੁੰਚਾਉਣ ਲਈ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਲੁਧਿਆਣਾ ਵਿਖੇ ਭਾਰਤ ਦਾ ਪਹਿਲਾ ਈ-ਟਿੰਬਰ ਪੋਰਟਲ ਜਾਰੀ ਕੀਤਾ। ਵੇਰਵੇ ਦਿੰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਦੇਸ਼ ਵਿੱਚ ਆਪਣੀ ਕਿਸਮ ਦਾ ਇਹ ਪਹਿਲਾ ਪੋਰਟਲ ਜੰਗਲਾਤ ਵਿਭਾਗ ਵੱਲੋਂ ਵਿਕਸਤ ਕੀਤਾ ਗਿਆ ਹੈ ਅਤੇ....
ਸਿੱਖ ਕੈਦੀਆਂ ਦੀ ਰਿਹਾਈ ਦੀ ਮੰਗ ਨੂੰ ਲੈ ਕੇ ਸ਼ੁਰੂ ਕੀਤੀ ਗਈ ਮੁਹਿੰਮ ਨੂੰ ਪਿੰਡ ਪੱਧਰ ਤੱਕ ਲੋਕਾਂ ਤੱਕ ਪਹੁੰਚਾਇਆ ਜਾਵੇਗਾ : ਪ੍ਰਧਾਨ ਧਾਮੀ
ਲੁਧਿਆਣਾ, 12 ਫਰਵਰੀ : ਸਿੱਖ ਕੈਦੀਆਂ ਦੀ ਰਿਹਾਈ ਦੀ ਮੰਗ ਨੂੰ ਲੈ ਕੇ ਸ਼ੁਰੂ ਕੀਤੀ ਗਈ ਮੁਹਿੰਮ ਨੂੰ ਪਿੰਡ ਪੱਧਰ ਤੱਕ ਲੋਕਾਂ ਤੱਕ ਪਹੁੰਚਾਇਆ ਜਾਵੇਗਾ, ਇੰਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਕੀਤਾ। ਅੱਜ ਉਹ ਇਤਿਹਾਸਿਕ ਗੁਰਦੁਆਰਾ ਵਿਖੇ ਇੱਕ ਮੀਟਿੰਗ ‘ਚ ਸ਼ਾਮਿਲ ਹੋਏ ਸਨ। ਇਸ ਮੀਟਿੰਗ ਵਿਚ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੀ ਸ਼ਾਮਲ ਹੋਏ। ਪ੍ਰਧਾਨ ਧਾਮੀ ਨੇ ਦੱਸਿਆ ਕਿ ਸਿੱਖ ਬੰਦੀਆਂ ਦੀ ਰਿਹਾਈ ਦੀ ਮੰਗ ਨੂੰ ਲੈ....
ਮੌੜ-ਬਠਿੰਡਾ ਰੋਡ 'ਤੇ ਪੀ.ਆਰ.ਟੀ.ਸੀ. ਦੀ ਬੱਸ ਪਲਟਣ ਨਾਲ ਦੋ ਦਰਜਨ ਲੋਕ ਗੰਭੀਰ ਜ਼ਖਮੀ
ਮੌੜ, 12 ਫਰਵਰੀ : ਮੌੜ-ਬਠਿੰਡਾ ਰੋਡ 'ਤੇ ਪੀ.ਆਰ.ਟੀ.ਸੀ. ਦੀ ਬੱਸ ਪਲਟਣ ਨਾਲ ਦੋ ਦਰਜਨ ਲੋਕ ਗੰਭੀਰ ਜ਼ਖਮੀ ਹੋ ਗਏ ਹਨ। ਪ੍ਰਾਪਤ ਵੇਰਵਿਆਂ ਅਨੁਸਾਰ ਬੱਸ ਮਾਨਸਾ ਤੋਂ ਬਠਿੰਡਾ ਜਾ ਰਹੀ ਸੀ ਅਤੇ ਪਿੰਡ ਕੌਟਫਤਾ ਨੇੜੇ ਬੇਕਾਬੂ ਹੋ ਕੇ ਪਲਟ ਗਈ। ਬੱਸ ਚਾਲਕ ਮੁਤਾਬਕ ਬੱਸ ਦੇ ਅੱਗੇ ਜਾ ਰਹੀ ਇੱਕ ਥਾਰ ਗੱਡੀ ਨੇ ਕੱਟ ਮਾਰ ਦਿੱਤਾ ਅਤੇ ਦੂਸਰੇ ਪਾਸੇ ਮੋਟਰਸਾਈਕਲ ਜਾ ਰਿਹਾ ਸੀ ਜਿਸ ਕਾਰਨ ਮੋਟਰਸਾਇਕਲ ਨੂੰ ਬਚਾਉਂਦੇ ਹੋਏ ਬੱਸ ਬੇਕਾਬੂ ਹੋ ਗਈ ਅਤੇ ਪਲਟ ਗਈ। ਇਸ ਹਾਦਸੇ ਵਿਚ ਬੱਸ ਵਿਚ ਸਵਾਰ ਕਰੀਬ ਦੋ ਦਰਜਨ....
ਗਿੱਦੜਾਂ ਨੇ ਘੇਰ ਕੇ ਮੇਰੇ ਸ਼ੇਰ ਪੁੱਤ ਨੂੰ ਮਾਰਿਆ ਹੈ : ਮਾਤਾ ਚਰਨ ਕੌਰ
ਮਾਨਸਾ, 12 ਫਰਵਰੀ : ਸਿੱਧੂ ਮੂਸੇਵਾਲਾ ਦੀ ਮੌਤ ਤੋਂ ਬਾਅਦ ਜਿਥੇ ਪ੍ਰਸ਼ੰਸਕਾਂ ਵਿਚ ਭਾਰੀ ਸੋਗ ਹੈ ਉਥੇ ਹੀ ਪਰਿਵਾਰ ਵਾਲੇ ਵੀ ਇਨਸਾਫ ਦੀ ਮੰਗ ਕਰ ਰਹੇ ਹਨ। ਅੱਜ ਆਪਣੇ ਪੁੱਤਰ ਨੂੰ ਯਾਦ ਕਰ ਮਰਹੂਮ ਗਾਇਕ ਸਿੱਧੂ ਮੂਸੇਵਾਲਾ ਦੇ ਮਾਤਾ ਚਰਨ ਕੌਰ ਭਾਵੁਕ ਹੋ ਗਏ। ਉਨ੍ਹਾਂ ਕਿਹਾ ਕਿ ਗਿੱਦੜਾਂ ਨੇ ਘੇਰ ਕੇ ਮੇਰੇ ਸ਼ੇਰ ਪੁੱਤ ਨੂੰ ਮਾਰਿਆ ਹੈ। ਜੇਕਰ ਉਹ ਦੱਸ ਕੇ ਆਉਂਦੇ ਤਾਂ ਸਿੱਧੂ ਉਨ੍ਹਾਂ ਦਾ ਮੁਕਾਬਲਾ ਕਰਦਾ ਤੇ ਦੋ-ਚਾਰ ਨੂੰ ਰੇੜ੍ਹ ਕੇ ਹੀ ਜਾਂਦਾ। ਮਾਤਾ ਚਰਨ ਕੌਰ ਨੇ ਕਿਹਾ ਕਿ ਜੇਕਰ ਅਜਿਹਾ ਹੁੰਦਾ ਤਾਂ....
ਮਰਹੂਮ ਗਾਇਕ ਸਿੱਧੂ ਮੂਸੇਵਾਲਾ ਦੇ ਪ੍ਰਸ਼ੰਸ਼ਕ ਨੇ ਆਸਟ੍ਰੇਲੀਆ 'ਚ ਆਪਣੀ ਗੱਡੀ ਦਾ ਨੰਬਰ ਸਿੱਧੂ ਦੇ ਦੋ ਗੀਤਾਂ syl 295 ਲਿਆਂ
ਮਾਨਸਾ, 12 ਫਰਵਰੀ : ਮਰਹੂਮ ਗਾਇਕ ਸਿੱਧੂ ਮੂਸੇਵਾਲਾ ਨੂੰ ਇਸ ਦੁਨੀਆਂ ਤੋਂ ਗਿਆਂ ਤਰਕੀਬਨ 9 ਮਹੀਨੇ ਦਾ ਸਮਾਂ ਬੀਤ ਗਿਆ ਹੈ, ਪਰ ਉਸ ਦੇ ਪ੍ਰਸ਼ੰਸ਼ਕਾਂ ‘ਤੇ ਗਾਇਕ ਸਿੱਧੂ ਮੂਸੇਵਾਲਾ ਦੇ ਗੀਤ ਅੱਜ ਵੀ ਸਿਰ ਚੜ ਬੋਲ ਰਹੇ ਰਹੇ ਹਨ, ਮਰਹੂਮ ਗਾਇਕ ਦੇ ਮਾਤਾ ਪਿਤਾ ਨੂੰ ਮਿਲਣ ਲਈ ਐਤਵਾਰ ਨੂੰ ਪ੍ਰਸ਼ੰਸ਼ਕ ਹਜ਼ਾਰਾਂ ਦੀ ਗਿਣਤੀ ‘ਚ ਮੂਸੇਵਾਲਾ ਦੇ ਪਿੰਡ ਮੂਸਾ ਪੁੱਜ ਦੇ ਹਨ। ਉਸੇ ਹੀ ਤਰ੍ਹਾਂ ਸਿੱਧੂ ਮੂਸੇਵਾਲਾ ਦੇ ਪ੍ਰਸ਼ੰਸ਼ਕ ਦੁਨੀਆਂ ਭਰ ਦੇ ਵੱਖ ਵੱਖ ਦੇਸ਼ਾਂ ‘ਚ ਵੀ ਹਨ, ਜੋ ਮਰਹੂਮ ਗਾਇਕ ਸਿੱਧੂ ਮੂਸੇਵਾਲਾ ਨੂੰ....